1 Coríntios 10

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਯਹੂਦੀਆਂ ਵਾਂਗ ਨਾ ਬਣੋ ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਜਾਣ ਲਵੋ ਕਿ ਸਾਡੇ ਪੁਰਖਿਆਂ ਨਾਲ ਕੀ ਵਾਪਰਿਆ ਜੋ ਮੂਸਾ ਦੇ ਅਨੁਯਾਈ ਸਨ। ਉਨ੍ਹਾਂ ਵਿੱਚੋਂ ਸਾਰੇ ਬੱਦਲ ਦੇ ਹੇਠਾਂ ਸਨ ਅਤੇ ਸਾਰੇ ਸਮੁੰਦਰ ਰਾਹੀਂ ਤੁਰੇ।"
1 Pois não quero, irmãos, que ignoreis que nossos pais estiveram todos debaixo da nuvem, e todos passaram pelo mar;
2 ਉਨ੍ਹਾਂ ਲੋਕਾਂ ਨੂੰ ਮੂਸਾ ਨੇ ਬੱਦਲਾਂ ਅਤੇ ਸਮੁੰਦਰ ਵਿੱਚ ਬਪਤਿਸਮਾ ਦਿੱਤਾ।"
2 e, na nuvem e no mar, todos foram batizados em Moisés,
3 ਉਨ੍ਹਾਂ ਸਭ ਨੇ ਇੱਕੋ ਜਿਹੀ ਆਤਮਕ ਖੁਰਾਕ ਖਾਧੀ।"
3 e todos comeram do mesmo alimento espiritual;
4 ਅਤੇ ਉਨ੍ਹਾਂ ਸਭਨਾਂ ਨੇ ਇੱਕੋ ਜਿਹਾ ਆਤਮਕ ਪਾਣੀ ਪੀਤਾ। ਉਸ ਆਤਮਕ ਚੱਟਾਨ ਤੋਂ ਜਿਹੜੀ ਉਨ੍ਹਾਂ ਦੇ ਨਾਲ ਸੀ। ਉਹ ਚੱਟਾਨ ਮਸੀਹ ਸੀ।"
4 e beberam todos da mesma bebida espiritual, porque bebiam da pedra espiritual que os acompanhava; e a pedra era Cristo.
5 ਪਰ ਪਰਮੇਸ਼ੁਰ ਇਨ੍ਹਾਂ ਵਿੱਚੋਂ ਬਹੁਤਿਆਂ ਉੱਤੇ ਪ੍ਰਸੰਨ ਨਹੀਂ ਸੀ। ਉਹ ਰੇਗਿਸਤਾਨ ਵਿੱਚ ਮਾਰੇ ਗਏ।"
5 Mas Deus não se agradou da maior parte deles; pelo que foram prostrados no deserto.
6 ਅਤੇ ਇਹ ਗੱਲਾਂ ਜਿਹੜੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ।"
6 Ora, estas coisas nos foram feitas para exemplo, a fim de que não cobicemos as coisas más, como eles cobiçaram.
7 ਤੁਹਾਨੂੰ ਮੂਰਤੀਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ, ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ, “ਲੋਕ ਖਾਣ-ਪੀਣ ਲਈ ਬੈਠ ਗਏ। ਉਹ ਨੱਚਣ ਲਈ ਉੱਠੇ।”"
7 Não vos torneis, pois, idólatras, como alguns deles, conforme está escrito: O povo assentou-se a comer e a beber, e levantou-se para folgar.
8 ਸਾਨੂੰ ਉਨ੍ਹਾਂ ਵਿੱਚੋਂ ਕੁਝ ਲੋਕਾਂ ਵਾਂਗ ਜਿਨਸੀ ਗੁਨਾਹ ਵੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਦੇ ਗੁਨਾਹਾਂ ਕਾਰਣ ਇੱਕ ਦਿਨ ਵਿੱਚ ਉਨ੍ਹਾਂ ਵਿੱਚੋਂ 23,000 ਮਾਰੇ ਗਏ।"
8 Nem nos prostituamos, como alguns deles fizeram; e caíram num só dia vinte e três mil.
9 ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰੱਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਿਆ।"
9 E não tentemos o Senhor, como alguns deles o tentaram, e pereceram pelas serpentes.
10 ਸ਼ਿਕਾਇਤ ਨਾ ਕਰੋ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਸ਼ਿਕਾਇਤਾਂ ਕੀਤੀਆਂ ਸਨ। ਇਸ ਲਈ ਉਹ ਲੋਕ ਮੌਤ ਦੇ ਦੂਤ ਦੁਆਰਾ ਨਸ਼ਟ ਕਰ ਦਿੱਤੇ ਗਏ।"
10 E não murmureis, como alguns deles murmuraram, e pereceram pelo destruidor.
11 ਜੋ ਗੱਲਾਂ ਉਨ੍ਹਾਂ ਲੋਕਾਂ ਨਾਲ ਵਾਪਰੀਆਂ ਸਾਡੇ ਲਈ ਉਦਾਹਰਣ ਹਨ। ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਹਨ। ਅਸੀਂ ਇਤਹਾਸ ਦੇ ਅੰਤਿਮ ਸਮੇਂ ਵਿੱਚ ਜਿਉਂ ਰਹੇ ਹਾਂ।"
11 Ora, tudo isto lhes acontecia como exemplo, e foi escrito para aviso nosso, para quem já são chegados os fins dos séculos.
12 ਇਸ ਲਈ ਜਿਹੜਾ ਇਹ ਸੋਚਦਾ ਹੈ ਕਿ ਉਹ ਦ੍ਰਿੜ੍ਹਤਾ ਨਾਲ ਖਲੋਤਾ ਹੈ, ਉਸ ਨੂੰ ਡਿੱਗਣ ਤੋਂ ਹੁਸ਼ਿਆਰ ਰਹਿਣਾ ਚਾਹੀਦਾ ਹੈ।"
12 Aquele, pois, que pensa estar em pé, olhe não caia.
13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।"
13 Não vos sobreveio nenhuma tentação, senão humana; mas fiel é Deus, o qual não deixará que sejais tentados acima do que podeis resistir, antes com a tentação dará também o meio de saída, para que a possais suportar.
14 ਇਸ ਲਈ ਮੇਰੇ ਪਿਆਰੇ ਮਿੱਤਰੋ, ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰਹੋ।"
14 Portanto, meus amados, fugi da idolatria.
15 ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਕਰ ਰਿਹਾ ਹਾਂ ਜਿਵੇਂ ਤੁਸੀਂ ਬੁੱਧੀਮਾਨ ਲੋਕ ਹੋ; ਜੋ ਮੈਂ ਆਖਦਾ ਹਾਂ ਉਸਦਾ ਖੁਦ ਨਿਰਨਾ ਕਰੋ।"
15 Falo como a entendidos; julgai vós mesmos o que digo.
16 ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਧੰਨਵਾਦ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹੜੀ ਰੋਟੀ ਅਸੀਂ ਤੋੜਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?"
16 Porventura o cálice de bênção que abençoamos, não é a comunhão do sangue de Cristo? O pão que partimos, não é porventura a comunhão do corpo de Cristo?
17 ਇੱਥੇ ਇੱਕ ਹੀ ਰੋਟੀ ਹੈ ਅਤੇ ਹਾਲਾਂ ਕਿ ਅਸੀਂ ਬਹੁਤ ਸਾਰੇ ਹਾਂ, ਅਸੀਂ ਸਾਰੇ ਇੱਕ ਸਰੀਰ ਹਾਂ ਕਿਉਂਕਿ ਅਸੀਂ ਸਾਰੇ ਉਸ ਇੱਕ ਰੋਟੀ ਨੂੰ ਸਾਂਝਾ ਕਰਦੇ ਹਾਂ।"
17 Pois nós, embora muitos, somos um só pão, um só corpo; porque todos participamos de um mesmo pão.
18 ਇਸਰਾਏਲ ਦੇ ਲੋਕਾਂ ਬਾਰੇ ਸੋਚੋ। ਜਿਹੜੇ ਲੋਕ ਬਲੀ ਦਾ ਮਾਸ ਖਾਂਦੇ ਹਨ, ਕੀ ਉਹ ਜਗਵੇਦੀ ਵਿੱਚ ਸਾਂਝੀਵਾਨ ਨਾ ਬਣਦੇ?"
18 Vede a Israel segundo a carne; os que comem dos sacrifícios não são porventura participantes do altar?
19 ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚੜ੍ਹਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ।"
19 Mas que digo? Que o sacrificado ao ídolo é alguma coisa? Ou que o ídolo é alguma coisa?
20 ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।"
20 Antes digo que as coisas que eles sacrificam, sacrificam-nas a demônios, e não a Deus. E não quero que sejais participantes com os demônios.
21 ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ, ਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸੱਕਦੇ।"
21 Não podeis beber do cálice do Senhor e do cálice de demônios; não podeis participar da mesa do Senhor e da mesa de demônios.
22 ਕੀ ਅਸੀਂ ਪ੍ਰਭੂ ਨੂੰ ਈਰਖਾਲੂ ਬਨਾਉਣਾ ਚਾਹੁੰਦੇ ਹਾਂ। ਕੀ ਅਸੀਂ ਉਸ ਦੇ ਨਾਲੋਂ ਬਲਵਾਨ ਹਾਂ? ਨਹੀਂ।"
22 Ou provocaremos a zelos o Senhor? Somos, porventura, mais fortes do que ele?
23 ਪਰਮੇਸ਼ੁਰ ਦੀ ਮਹਿਮਾ ਲਈ ਆਪਣੀ ਆਜ਼ਾਦੀ ਦੀ ਵਰਤੋਂ ਕਰੋ “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ, ਪਰ ਸਭ ਕੁਝ ਮਦਦਗਾਰ ਨਹੀਂ ਹੈ। “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ ਪਰ ਸਾਰੀਆਂ ਗੱਲਾਂ ਬਲਵਾਨ ਹੋਣ ਵਿੱਚ ਸਹਾਇਤਾ ਨਹੀਂ ਕਰਦੀਆਂ।"
23 Todas as coisas são lícitas, mas nem todas as coisas convêm; todas as coisas são lícitas, mas nem todas as coisas edificam.
24 ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸ ਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ।"
24 Ninguém busque o proveito próprio, antes cada um o de outrem.
25 ਮਾਸ ਦੇ ਬਾਜ਼ਾਰ ਵਿੱਚ ਜੋ ਵੀ ਵਿਕਦਾ ਹੈ ਉਸ ਨੂੰ ਖਾਉ। ਇਸ ਮਾਸ ਨੂੰ ਗਲਤ ਸਿਧ ਕਰਨ ਬਾਰੇ ਕੋਈ ਪ੍ਰਸ਼ਨ ਨਾ ਉੱਠਾਓ।"
25 Comei de tudo quanto se vende no mercado, nada perguntando por causa da consciência.
26 ਤੁਸੀਂ ਇਸ ਨੂੰ ਖਾ ਸੱਕਦੇ ਹੋ, “ਕਿਉਂਕਿ ਧਰਤੀ ਅਤੇ ਇਸ ਉਤਲੀ ਹਰ ਸ਼ੈਅ ਪ੍ਰਭੂ ਨਾਲ ਸੰਬੰਧਿਤ ਹੈ।”"
26 Pois do Senhor é a terra e a sua plenitude.
27 ਜਿਹੜਾ ਵਿਅਕਤੀ ਵਿਸ਼ਵਾਸੀ ਨਹੀਂ ਹੈ ਉਹ ਵੀ ਤੁਹਾਨੂੰ ਆਪਣੇ ਨਾਲ ਭੋਜਨ ਕਰਨ ਦਾ ਨਿਉਤਾ ਦੇ ਸੱਕਦਾ ਹੈ। ਇਹ ਸਿੱਧ ਕਰਨ ਲਈ ਕੋਈ ਸਵਾਲ ਨਾ ਉੱਠਾਓ ਕਿ ਇਸ ਨੂੰ ਖਾਣਾ ਚੰਗਾ ਹੈ ਜਾਂ ਨਹੀਂ।"
27 Se, portanto, algum dos incrédulos vos convidar, e quiserdes ir, comei de tudo o que se puser diante de vós, nada perguntando por causa da consciência.
28 ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ, “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ।"
28 Mas, se alguém vos disser: Isto foi oferecido em sacrifício; não comais por causa daquele que vos advertiu e por causa da consciência;
29 ਮੇਰਾ ਇਹ ਭਾਵ ਨਹੀਂ ਕਿ ਤੁਹਾਡੇ ਖਿਆਲ ਅਨੁਸਾਰ ਇਹ ਗਲਤ ਹੈ। ਪਰ ਦੂਸਰਾ ਵਿਅਕਤੀ ਸ਼ਾਇਦ ਇਹ ਸਮਝ ਜਾਵੇ ਕਿ ਇਹ ਗਲਤ ਹੈ। ਇਹੀ ਕਾਰਣ ਹੈ ਕਿ ਮੈਂ ਉਹ ਮਾਸ ਨਹੀਂ ਖਾਵਾਂਗਾ। ਮੇਰੀ ਆਜ਼ਾਦੀ ਦਾ ਨਿਰਨਾ ਇਸ ਗੱਲੋਂ ਨਹੀਂ ਹੋਣਾ ਚਾਹੀਦਾ ਕਿ ਦੂਸਰਾ ਕੀ ਸੋਚਦਾ ਹੈ।"
29 consciência, digo, não a tua, mas a do outro. Pois, por que há de ser julgada a minha liberdade pela consciência de outrem?
30 ਮੈਂ ਭੋਜਨ ਦਾ ਧੰਨਵਾਦ ਕਰਨ ਤੋਂ ਬਾਦ ਖਾਂਦਾ ਹਾਂ। ਇਸ ਲਈ ਮੈਂ ਇਹ ਨਹੀਂ ਚਾਹੁੰਦਾ ਕਿ ਮੇਰੀ ਇਸ ਗੱਲੋਂ ਆਲੋਚਨਾ ਕੀਤੀ ਜਾਵੇ ਜਿਸ ਲਈ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।"
30 E, se eu com gratidão participo, por que sou vilipendiado por causa daquilo por que dou graças?
31 ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ।"
31 Portanto, quer comais quer bebais, ou façais, qualquer outra coisa, fazei tudo para glória de Deus.
32 ਅਜਿਹਾ ਕੁਝ ਨਾ ਕਰੋ ਜੋ ਲੋਕਾਂ, ਯਹੂਦੀਆਂ, ਯੂਨਾਨੀਆਂ ਜਾਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਨਾਰਾਜ਼ ਕਰਦਾ ਹੋਵੇ।"
32 Não vos torneis causa de tropeço nem a judeus, nem a gregos, nem a igreja de Deus;
33 ਮੈਂ ਵੀ ਇਹੀ ਕਰਦਾ ਹਾਂ। ਮੈਂ ਹਰ ਤਰ੍ਹਾਂ ਨਾਲ ਹਰ ਇੱਕ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਇਹ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿ ਮੇਰੇ ਲਈ ਕੀ ਚੰਗਾ ਹੈ ਮੈਂ ਇਸ ਨੂੰ ਕਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਜੋ ਉਨ੍ਹਾਂ ਦਾ ਬਚਾ ਹੋ ਸੱਕੇ।"
33 assim como também eu em tudo procuro agradar a todos, não buscando o meu próprio proveito, mas o de muitos, para que sejam salvos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Coríntios 10, comparar traduções ou montar um estudo — tudo direto pelo WhatsApp.