1 Coríntios 11
Punjabi Bible (GL_PUNJABI) vs ARC
ARC Almeida Revista e Corrigida 2009
1 ਮੇਰੀ ਮਿਸਾਲ ਉੱਤੇ ਚੱਲੋ ਜਿਵੇਂ ਕਿ ਮੈਂ ਮਸੀਹ ਦੀ ਮਿਸਾਲ ਉੱਪਰ ਚੱਲਦਾ ਹਾਂ।"
1 Sede meus imitadores, como também eu, de Cristo.
2 ਅਧਿਕਾਰ ਹੇਠਾਂ ਜਿਉਣਾ ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੋ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹੜੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ।"
2 E louvo-vos, irmãos, porque em tudo vos lembrais de mim e retendes os preceitos como vo-los entreguei.
3 ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ।"
3 Mas quero que saibais que Cristo é a cabeça de todo varão, e o varão, a cabeça da mulher; e Deus, a cabeça de Cristo.
4 ਜੇਕਰ ਕੋਈ ਵੀ ਆਦਮੀ ਜਿਹੜਾ ਸਿਰ ਢੱਕਕੇ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਸ਼ਰਮਸਾਰੀ ਲਿਆਉਂਦਾ ਹੈ।"
4 Todo homem que ora ou profetiza, tendo a cabeça coberta, desonra a sua própria cabeça.
5 ਪਰ ਹਰ ਔਰਤ ਨੂੰ ਆਪਣਾ ਸਿਰ ਢੱਕਣਾ ਚਾਹੀਦਾ ਹੈ, ਜਦੋਂ ਉਹ ਪ੍ਰਾਰਥਨਾ ਜਾਂ ਅਗੰਮ ਵਾਕ ਕਰ ਰਹੀ ਹੋਵੇ। ਜੇ ਉਸਦਾ ਸਿਰ ਢੱਕਿਆ ਹੋਇਆ ਨਹੀਂ ਹੈ, ਫ਼ੇਰ ਉਹ ਆਪਣੇ ਸਿਰ ਉੱਤੇ ਸ਼ਰਮਸਾਰੀ ਲਿਆਉਂਦੀ ਹੈ। ਫ਼ੇਰ ਉਸ ਵਿੱਚ ਅਤੇ ਸਿਰ ਮੁੱਨੇ ਵਾਲੀ ਔਰਤ ਵਿੱਚ ਕੋਈ ਫ਼ਰਕ ਨਹੀਂ ਹੈ।"
5 Mas toda mulher que ora ou profetiza com a cabeça descoberta desonra a sua própria cabeça, porque é como se estivesse rapada.
6 ਜੇ ਇੱਕ ਔਰਤ ਆਪਣਾ ਸਿਰ ਨਹੀਂ ਢੱਕਦੀ, ਇਹ ਉਸ ਦੇ ਵਾਲ ਕਟਾਉਣ ਵਰਗਾ ਹੀ ਹੈ। ਪਰ ਕਿਸੇ ਔਰਤ ਵਾਸਤੇ ਆਪਣੇ ਵਾਲ ਕਟਾਉਣੇ ਜਾਂ ਸਿਰ ਮੁਨਾਉਣਾ ਸ਼ਰਮਿੰਦਗੀ ਵਾਲੀ ਗੱਲ ਹੈ। ਇਸ ਲਈ ਉਸ ਨੂੰ ਆਪਣਾ ਸਿਰ ਢੱਕਣਾ ਚਾਹੀਦਾ ਹੈ।"
6 Portanto, se a mulher não se cobre com véu, tosquie-se também. Mas, se para a mulher é coisa indecente tosquiar-se ou rapar-se, que ponha o véu.
7 ਪਰ ਆਦਮੀ ਨੂੰ ਆਪਣਾ ਸਿਰ ਨਹੀਂ ਢੱਕਣਾ ਚਾਹੀਦਾ। ਕਿਉਂਕਿ ਉਹ ਪਰਮੇਸ਼ੁਰ ਦੇ ਰੂਪ ਵਿੱਚ ਰਚਿਆ ਗਿਆ ਹੈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਹੈ।"
7 O varão, pois, não deve cobrir a cabeça, porque é a imagem e glória de Deus, mas a mulher é a glória do varão.
8 ਪਰ ਔਰਤ ਆਦਮੀ ਦਾ ਗੌਰਵ ਹੈ। ਕਿਉਂਕਿ ਆਦਮੀ ਔਰਤ ਤੋਂ ਨਹੀਂ ਆਇਆ, ਸਗੋਂ, ਇਹ ਔਰਤ ਹੀ ਸੀ ਜੋ ਆਦਮੀ ਤੋਂ ਆਈ।"
8 Porque o varão não provém da mulher, mas a mulher, do varão.
9 ਇਹ ਵੀ ਕਿ, ਆਦਮੀ ਔਰਤ ਲਈ ਨਹੀਂ ਬਣਾਇਆ ਗਿਆ ਸੀ, ਸਗੋਂ ਔਰਤ ਆਦਮੀ ਲਈ ਬਣਾਈ ਗਈ ਸੀ।"
9 Porque também o varão não foi criado por causa da mulher, mas a mulher, por causa do varão.
10 ਇਸੇ ਲਈ ਔਰਤ ਨੂੰ ਇਹ ਦਰਸ਼ਾਉਣ ਲਈ ਕਿ ਉਹ ਕਿਸੇ ਦੇ ਅਧਿਕਾਰ ਹੇਠਾਂ ਹੈ ਆਪਣਾ ਸਿਰ ਢੱਕਣਾ ਚਾਹੀਦਾ ਹੈ। ਅਤੇ ਉਸ ਨੂੰ ਇਹ ਦੂਤਾਂ ਦੀ ਖਾਤਿਰ ਵੀ ਕਰਨਾ ਚਾਹੀਦਾ ਹੈ।"
10 Portanto, a mulher deve ter sobre a cabeça sinal de poderio, por causa dos anjos.
11 ਪਰ ਪ੍ਰਭੂ ਵਿੱਚ, ਔਰਤ ਆਦਮੀ ਲਈ ਮਹੱਤਵਪੂਰਣ ਹੈ ਅਤੇ ਆਦਮੀ ਔਰਤ ਲਈ ਮਹੱਤਵਪੂਰਣ ਹੈ।"
11 Todavia, nem o varão é sem a mulher, nem a mulher, sem o varão, no Senhor.
12 ਇਹ ਸੱਚ ਹੈ ਕਿਉਂਕਿ ਔਰਤ ਆਦਮੀ ਤੋਂ ਆਈ ਅਤੇ ਆਦਮੀ ਵੀ ਔਰਤ ਤੋਂ ਪੈਦਾ ਹੋਇਆ ਹੈ। ਅਸਲ ਵਿੱਚ ਹਰ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ।"
12 Porque, como a mulher provém do varão, assim também o varão provém da mulher, mas tudo vem de Deus.
13 ਇਸਦਾ ਫ਼ੈਸਲਾ ਖੁਦ ਕਰੋ; ਕੀ ਔਰਤ ਲਈ ਠੀਕ ਹੈ, ਕੀ ਉਹ ਬਿਨ ਸਿਰ ਢੱਕੇ ਪਰਮੇਸ਼ੁਰ ਦੀ ਪ੍ਰਾਰਥਨਾ ਕਰੇ?"
13 Julgai entre vós mesmos: é decente que a mulher ore a Deus descoberta?
14 ਕੁਦਰਤ ਵੀ ਤੁਹਾਨੂੰ ਇਹ ਸਿੱਖਾਉਂਦੀ ਹੈ ਕਿ ਲੰਬੇ ਬਾਲ ਰੱਖਣਾ ਆਦਮੀ ਲਈ ਨਮੋਸ਼ੀ ਵਾਲੀ ਗੱਲ ਹੈ।"
14 Ou não vos ensina a mesma natureza que é desonra para o varão ter cabelo crescido?
15 ਪਰ ਲੰਮੇ ਬਾਲ ਹੋਣਾ ਔਰਤ ਲਈ ਮਾਣ ਵਾਲੀ ਗੱਲ ਹੈ। ਔਰਤ ਨੂੰ ਲੰਮੇ ਬਾਲ ਇਸ ਲਈ ਦਿੱਤੇ ਗਏ ਹਨ ਕਿ ਉਹ ਆਪਣਾ ਸਿਰ ਢੱਕ ਸੱਕੇ।"
15 Mas ter a mulher cabelo crescido lhe é honroso, porque o cabelo lhe foi dado em lugar de véu.
16 ਕੁਝ ਲੋਕ ਫ਼ੇਰ ਵੀ ਇਸ ਬਾਰੇ ਸ਼ਾਇਦ ਵਾਦ-ਵਿਵਾਦ ਕਰਨਾ ਚਾਹੁੰਦੇ ਹੋਣ। ਪਰ ਅਸੀਂ ਅਤੇ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਉਹ ਪ੍ਰਵਾਨ ਨਹੀਂ ਕਰਦੀਆਂ ਜੋ ਇਹ ਲੋਕ ਕਰ ਰਹੇ ਹਨ।"
16 Mas, se alguém quiser ser contencioso, nós não temos tal costume, nem as igrejas de Deus.
17 ਪ੍ਰਭੂ ਦਾ ਰਾਤ ਦਾ ਭੋਜਨ ਜਿਹੜੀਆਂ ਗੱਲਾਂ ਹੁਣ ਮੈਂ ਤੁਹਾਨੂੰ ਆਖਦਾ ਹਾਂ ਉਨ੍ਹਾਂ ਲਈ ਮੈਂ ਤੁਹਾਡੀ ਉਸਤਤਿ ਨਹੀਂ ਕਰਦਾ। ਤੁਹਾਡੀਆਂ ਮੁਲਾਕਾਤਾਂ ਤੁਹਾਨੂੰ ਫ਼ਾਇਦੇ ਪਹੁੰਚਾਉਣ ਨਾਲੋਂ ਹਾਨੀ ਦਾ ਕਾਰਣ ਬਣਦੀਆਂ ਹਨ।"
17 Nisto, porém, que vou dizer-vos, não vos louvo, porquanto vos ajuntais, não para melhor, senão para pior.
18 ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕੱਠੇ ਹੋਕੇ ਕਲੀਸਿਯਾ ਵਾਂਗ ਇਕੱਠੇ ਹੁੰਦੇ ਹੋ, ਤੁਹਾਡੇ ਵਿੱਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ।"
18 Porque, antes de tudo, ouço que, quando vos ajuntais na igreja, há entre vós dissensões; e em parte o creio.
19 ਆਪਣੇ ਵਿੱਚਕਾਰ ਬਟਵਾਰੇ ਹੋਣ ਦਿਉ ਫ਼ੇਰ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਤੁਹਾਡੇ ਵਿੱਚੋਂ ਕਿਹੜੇ ਸੱਚੇ ਨਿਹਚਾਵਾਨ ਹਨ।"
19 E até importa que haja entre vós heresias, para que os que são sinceros se manifestem entre vós.
20 ਜਦੋਂ ਸਾਰੇ ਹੀ ਇਕੱਠੇ ਹੋਕੇ ਆਉਂਦੇ ਹੋ, ਤੁਸੀਂ ਅਸਲ ਵਿੱਚ ਪ੍ਰਭੂ ਦਾ ਰਾਤ ਦਾ ਭੋਜਨ ਨਹੀਂ ਖਾਂਦੇ।"
20 De sorte que, quando vos ajuntais num lugar, não é para comer a Ceia do Senhor.
21 ਕਿਉਂਕਿ ਜਦੋਂ ਤੁਸੀਂ ਭੋਜਨ ਕਰਦੇ ਹੋ ਹਰ ਵਿਅਕਤੀ ਦੂਸਰੇ ਦਾ ਇੰਤਜ਼ਾਰ ਕੀਤੇ ਬਿਨਾ ਭੋਜਨ ਕਰਦਾ ਹੈ। ਕਈਆਂ ਨੂੰ ਖਾਣ ਲਈ ਪੂਰਾ ਭੋਜਨ ਨਹੀਂ ਮਿਲਦਾ ਜਦੋਂ ਕਿ ਦੂਸਰਿਆਂ ਨੂੰ ਇੰਨਾ ਮਿਲ ਜਾਂਦਾ ਹੈ ਕਿ ਉਹ ਸ਼ਰਾਬੀ ਹੋ ਜਾਂਦੇ ਹਨ।"
21 Porque, comendo, cada um toma antecipadamente a sua própria ceia; e assim um tem fome, e outro embriaga-se.
22 ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸੱਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।"
22 Não tendes, porventura, casas para comer e para beber? Ou desprezais a igreja de Deus e envergonhais os que nada têm? Que vos direi? Louvar-vos-ei? Nisso não vos louvo.
23 ਜਿਹੜੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ,"
23 Porque eu recebi do Senhor o que também vos ensinei: que o Senhor Jesus, na noite em que foi traído, tomou o pão;
24 ਉਸ ਨੇ ਰੋਟੀ ਲਈ ਪਰਮੇਸ਼ੁਰ ਨੂੰ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀ ਨੂੰ ਤੋੜਿਆ ਅਤੇ ਆਖਿਆ, “ਇਹ ਮੇਰਾ ਸਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ।”"
24 e, tendo dado graças, o partiu e disse: Tomai, comei; isto é o meu corpo que é partido por vós; fazei isto em memória de mim.
25 ਤਾਂ ਉਨ੍ਹਾਂ ਦੇ ਰਾਤ ਦਾ ਭੋਜਨ ਕਰਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਦਾਖਰਸ ਨਵੇਂ ਕਰਾਰ ਨੂੰ ਸੂਚਿਤ ਕਰਦਾ ਹੈ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ। ਇਹ ਨਵਾਂ ਕਰਾਰ ਮੇਰੇ ਲਹੂ ਨਾਲ ਸ਼ੁਰੂ ਹੁੰਦਾ ਹੈ। ਜਦੋਂ ਵੀ ਤੁਸੀਂ ਇਸ ਨੂੰ ਪੀਓ, ਮੈਨੂੰ ਚੇਤੇ ਕਰੋ।”"
25 Semelhantemente também, depois de cear, tomou o cálice, dizendo: Este cálice é o Novo Testamento no meu sangue; fazei isto, todas as vezes que beberdes, em memória de mim.
26 ਹਰ ਵਾਰੀ ਜਦੋਂ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਇਹ ਪਿਆਲਾ ਪੀਂਦੇ ਹੋ, ਤੁਸੀਂ ਪ੍ਰਭੂ ਦੀ ਮ੍ਰਿਤੂ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹੋ ਜਦੋਂ ਤੱਕ ਉਹ ਨਾ ਆਵੇ।"
26 Porque, todas as vezes que comerdes este pão e beberdes este cálice, anunciais a morte do Senhor, até que venha.
27 ਇਸ ਲਈ ਜੇਕਰ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਪ੍ਰਭੂ ਦੇ ਪਿਆਲੇ ਨੂੰ ਅਯੋਗ ਢੰਗ ਨਾਲ ਪੀਂਦਾ ਹੈ, ਉਹ ਪ੍ਰਭੂ ਦੇ ਸਰੀਰ ਅਤੇ ਲਹੂ ਦੇ ਖਿਲਾਫ਼ ਪਾਪ ਕਰਦਾ ਹੈ।"
27 Portanto, qualquer que comer este pão ou beber o cálice do Senhor, indignamente, será culpado do corpo e do sangue do Senhor.
28 ਹਰ ਵਿਅਕਤੀ ਨੂੰ ਆਪਣੇ ਦਿਲ ਅੰਦਰ ਦੇਖਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਉਹ ਇਹ ਰੋਟੀ ਖਾਵੇ ਅਤੇ ਇਹ ਪਿਆਲਾ ਪੀਵੇ।"
28 Examine-se, pois, o homem a si mesmo, e assim coma deste pão, e beba deste cálice.
29 ਜੇ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਇਸ ਪਿਆਲੇ ਵਿੱਚੋਂ ਸਰੀਰ ਨੂੰ ਮਹਿਸੂਸ ਕੀਤੇ ਬਿਨਾ ਪੀਂਦਾ ਹੈ, ਫ਼ੇਰ ਉਹ ਖਾਣ ਅਤੇ ਪੀਣ ਵਿੱਚ ਦੋਸ਼ੀ ਪਰੱਖਿਆ ਜਾਵੇਗਾ।"
29 Porque o que come e bebe indignamente come e bebe para sua própria condenação, não discernindo o corpo do Senhor.
30 ਇਹੀ ਕਾਰਣ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਕਮਜ਼ੋਰ ਅਤੇ ਬਿਮਾਰ ਹਨ। ਅਤੇ ਬਹੁਤ ਸਾਰੇ ਮਰ ਚੁੱਕੇ ਹਨ।"
30 Por causa disso, há entre vós muitos fracos e doentes e muitos que dormem.
31 ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਨੂੰ ਪਰੱਖਿਆ ਹੁੰਦਾ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰੱਖੇਗਾ।"
31 Porque, se nós nos julgássemos a nós mesmos, não seríamos julgados.
32 ਪਰ ਜਦੋਂ ਪ੍ਰਭੂ ਸਾਡਾ ਨਿਆਂ ਕਰਦਾ ਹੈ, ਉਹ ਸਾਨੂੰ ਅਨੁਸ਼ਾਸਿਤ ਕਰਦਾ ਹੈ ਤਾਂ ਜੋ ਅਸੀਂ ਸਹੀ ਰਸਤੇ ਉੱਤੇ ਚੱਲ ਸੱਕੀਏ। ਉਹ ਅਜਿਹਾ ਇਸ ਲਈ ਕਰਦਾ ਹੈ ਤਾਂ ਜੋ ਅਸੀਂ ਦੁਨੀਆਂ ਦੇ ਹੋਰਨਾਂ ਲੋਕਾਂ ਵਾਂਗ ਨਾ ਨਿੰਦੇ ਜਾਈਏ।"
32 Mas, quando somos julgados, somos repreendidos pelo Senhor, para não sermos condenados com o mundo.
33 ਇਸ ਲਈ ਮੇਰੇ ਭਰਾਵੋ ਅਤੇ ਭੈਣੋ ਜਦੋਂ ਤੁਸੀਂ ਭੋਜਨ ਕਰਨ ਲਈ ਇਕੱਠੇ ਹੁੰਦੇ ਹੋ, ਇੱਕ ਦੂਸਰੇ ਦਾ ਇੰਤਜ਼ਾਰ ਕਰੋ।"
33 Portanto, meus irmãos, quando vos ajuntais para comer, esperai uns pelos outros.
34 ਜੇ ਕੋਈ ਵਿਅਕਤੀ ਬਹੁਤ ਹੀ ਭੁੱਖਾ ਹੈ ਤਾਂ ਉਸ ਨੂੰ ਘਰ ਵਿੱਚ ਭੋਜਨ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਇਹ ਕਰੋਂਗੇ, ਫ਼ੇਰ ਜਦੋਂ ਤੁਸੀਂ ਇਕੱਠੇ ਆਵੋਂਗੇ, ਤੁਸੀਂ ਆਪਣੇ ਉੱਤੇ ਪਰਮੇਸ਼ੁਰ ਦਾ ਨਿਆਂ ਨਹੀਂ ਲਿਆਵੋਂਗੇ। ਜਦੋਂ ਮੈਂ ਆਵਾਂਗਾ, ਮੈਂ ਤੁਹਾਨੂੰ ਹੋਰਨਾ ਮਾਮਲਿਆਂ ਬਾਰੇ ਹਿਦਾਇਤਾਂ ਦੇਵਾਂਗਾ।"
34 Mas, se algum tiver fome, coma em casa, para que vos não ajunteis para condenação. Quanto às demais coisas, ordená-las-ei quando for ter convosco.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Coríntios 11, comparar traduções ou montar um estudo — tudo direto pelo WhatsApp.