1 Coríntios 15
Punjabi Bible (GL_PUNJABI) vs ARIB
ARIB Almeida Revisada Imprensa Bíblica
1 ਮਸੀਹ ਬਾਰੇ ਖੁਸ਼ਖਬਰੀ ਹੁਣ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਖੁਸ਼ਖਬਰੀ ਨੂੰ ਚੇਤੇ ਕਰੋ ਜਿਸ ਬਾਰੇ ਮੈਂ ਤੁਹਾਨੂੰ ਦੱਸਿਆ ਸੀ। ਤੁਸੀਂ ਇਸ ਸੰਦੇਸ਼ ਨੂੰ ਕਬੂਲ ਕੀਤਾ ਅਤੇ ਇਸ ਨੂੰ ਮਜ਼ਬੂਤੀ ਨਾਲ ਫ਼ੜੀ ਰੱਖਣਾ ਜਾਰੀ ਰੱਖੋ।"
1 Ora, eu vos lembro, irmãos, o evangelho que já vos anunciei; o qual também recebestes, e no qual perseverais,
2 ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਅਵੱਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ।"
2 pelo qual também sois salvos, se é que o conservais tal como vo-lo anunciei; se não é que crestes em vão.
3 ਮੈਂ ਤੁਹਾਨੂੰ ਉਹੀ ਸੰਦੇਸ਼ ਦਿੱਤਾ ਹੈ ਜਿਹੜਾ ਮੈਂ ਪ੍ਰਾਪਤ ਕੀਤਾ ਹੈ। ਤੁਹਾਨੂੰ ਬਹੁਤ ਹੀ ਜ਼ਰੂਰੀ ਗੱਲਾਂ ਦੱਸੀਆਂ ਹਨ। ਕਿ ਮਸੀਹ ਸਾਡੇ ਗੁਨਾਹਾਂ ਲਈ ਮਰਿਆ, ਜਿਵੇਂ ਪੋਥੀਆਂ ਆਖਦੀਆਂ ਹਨ।"
3 Porque primeiramente vos entreguei o que também recebi: que Cristo morreu por nossos pecados, segundo as Escrituras;
4 ਕਿ ਮਸੀਹ ਨੂੰ ਦਫ਼ਨਾ ਦਿੱਤਾ ਗਿਆ ਅਤੇ ਤੀਸਰੇ ਦਿਨ ਜਿਵਾ ਦਿੱਤਾ ਗਿਆ, ਜਿਵੇਂ ਕਿ ਪੋਥੀਆਂ ਦੱਸਦੀਆਂ ਹਨ।"
4 que foi sepultado; que foi ressuscitado ao terceiro dia, segundo as Escrituras;
5 ਅਤੇ ਇਹ ਵੀ ਕਿ ਮਸੀਹ ਨੇ ਪਤਰਸ ਨੂੰ ਦੀਦਾਰ ਦਿੱਤਾ ਅਤੇ ਫ਼ੇਰ 12 ਨਬੀਆਂ ਨੂੰ ਦੀਦਾਰ ਦਿੱਤਾ।"
5 que apareceu a Cefas, e depois aos doze;
6 ਉਸਤੋਂ ਮਗਰੋਂ, ਮਸੀਹ 500 ਤੋਂ ਵੱਧ ਭਰਾਵਾਂ ਅਤੇ ਭੈਣਾਂ ਨੂੰ ਇੱਕੋ ਵੇਲੇ ਪ੍ਰਗਟਿਆ। ਇਨ੍ਹਾਂ ਭਰਾਵਾਂ ਵਿੱਚ ਬਹੁਤੇ ਅੱਜ ਵੀ ਜਿਉਂਦੇ ਹਨ। ਪਰ ਕੁਝ ਮਰ ਚੁੱਕੇ ਹਨ।"
6 depois apareceu a mais de quinhentos irmãos duma vez, dos quais vive ainda a maior parte, mas alguns já dormiram;
7 ਫ਼ੇਰ ਮਸੀਹ ਨੇ ਯਾਕੂਬ ਨੂੰ ਦੀਦਾਰ ਦਿੱਤਾ ਅਤੇ ਉਸਤੋਂ ਬਾਦ ਸਾਰੇ ਰਸੂਲਾਂ ਨੂੰ ਦੀਦਾਰ ਦਿੱਤਾ।"
7 depois apareceu a Tiago, então a todos os apóstolos;
8 ਸਭ ਤੋਂ ਅਖੀਰ ਵਿੱਚ ਮਸੀਹ ਨੇ ਮੈਨੂੰ ਦੀਦਾਰ ਦਿੱਤਾ। ਮੈਂ ਇੱਕ ਸਮੇਂ ਤੋਂ ਪਹਿਲਾਂ ਜਨਮੇ ਬੱਚੇ ਵਰਗਾ ਸੀ।"
8 e por derradeiro de todos apareceu também a mim, como a um abortivo.
9 ਬਾਕੀ ਸਾਰੇ ਰਸੂਲ ਮੈਥੋਂ ਮਹਾਨ ਹਨ। ਕਿਉਂਕਿ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। ਇਹੀ ਕਾਰਣ ਹੈ ਕਿ ਮੈਂ ਰਸੂਲ ਅਖਵਾਉਣ ਦੇ ਵੀ ਯੋਗ ਨਹੀਂ ਹਾਂ।"
9 Pois eu sou o menor dos apóstolos, que nem sou digno de ser chamado apóstolo, porque persegui a igreja de Deus.
10 ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹੜੀ ਕਿਰਪਾ ਉਸ ਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵੱਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹੜੀ ਮੇਰੇ ਨਾਲ ਸੀ।"
10 Mas pela graça de Deus sou o que sou; e a sua graça para comigo não foi vã, antes trabalhei muito mais do que todos eles; todavia não eu, mas a graça de Deus que está comigo.
11 ਇਸ ਲਈ ਫ਼ੇਰ, ਇਹ ਮਹੱਤਵਪੂਰਣ ਨਹੀਂ ਕਿ ਮੈਂ ਤੁਹਾਨੂੰ ਪ੍ਰਚਾਰ ਕੀਤਾ ਹੈ ਜਾਂ ਹੋਰ ਦੂਸਰੇ ਰਸੂਲਾਂ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਕਿਉਂਕਿ, ਅਸੀਂ ਸਾਰੇ ਇੱਕੋ ਜਿਹੇ ਸੰਦੇਸ਼ ਦਾ ਪ੍ਰਚਾਰ ਕਰਦੇ ਹਾਂ, ਅਤੇ ਇਹੀ ਹੈ ਜਿਸ ਉੱਤੇ ਤੁਸੀਂ ਵਿਸ਼ਵਾਸ ਕੀਤਾ ਹੈ।"
11 Então, ou seja eu ou sejam eles, assim pregamos e assim crestes.
12 ਅਸੀਂ ਮੌਤ ਤੋਂ ਉਭਾਰੇ ਜਾਵਾਂਗੇ ਪਰ ਜੇਕਰ ਅਸੀਂ ਪ੍ਰਚਾਰ ਕੀਤਾ ਹੈ ਕਿ ਮਸੀਹ ਨੂੰ ਮੁਰਦੇ ਤੋਂ ਉੱਠਾਇਆ ਗਿਆ ਸੀ, ਤਦ ਤੁਹਾਡੇ ਵਿੱਚੋਂ ਕੁਝ ਇਵੇਂ ਕਿਉਂ ਆਖਦੇ ਹਨ ਕਿ ਲੋਕ ਮੁਰਦਿਆਂ ਵਿੱਚੋਂ ਨਹੀਂ ਜੀ ਉੱਠਦੇ?"
12 Ora, se prega que Cristo foi ressuscitado dentre os mortos, como dizem alguns entre vós que não há ressurreição de mortos?
13 ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਮੁਰਦਿਆਂ ਤੋਂ ਨਹੀਂ ਜੀ ਉੱਠਿਆ।"
13 Mas se não há ressurreição de mortos, também Cristo não foi ressuscitado.
14 ਅਤੇ ਜੇ ਮਸੀਹ ਨਹੀਂ ਜੀ ਉੱਠਿਆ, ਤਾਂ ਜਿਸ ਸੰਦੇਸ਼ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸਦਾ ਕੋਈ ਅਰਥ ਨਹੀਂ ਹੈ। ਤੁਹਾਡੀ ਨਿਹਚਾ ਵੀ ਅਰਥਹੀਣ ਹੋ ਜਾਂਦੀ ਹੈ।"
14 E, se Cristo não foi ressuscitado, logo é vã a nossa pregação, e também é vã a vossa fé.
15 ਅਤੇ ਨਾਲੇ ਅਸੀਂ ਵੀ ਪਰਮੇਸ਼ੁਰ ਬਾਰੇ ਝੂਠ ਬੋਲਣ ਦੇ ਦੋਸ਼ੀ ਹੋਵਾਂਗੇ। ਕਿਉਂਕਿ ਅਸੀਂ ਇਹ ਗਵਾਹੀ ਦਿੱਤੀ ਹੈ ਕਿ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਹੈ। ਅਤੇ ਜੇ ਲੋਕਾਂ ਨੂੰ ਮੌਤ ਤੋਂ ਨਹੀਂ ਜਿਵਾਲਿਆ ਜਾਂਦਾ ਤਾਂ ਪਰਮੇਸ਼ੁਰ ਨੇ ਕਦੇ ਵੀ ਮਸੀਹ ਨੂੰ ਮੌਤ ਤੋਂ ਨਹੀਂ ਜਿਵਾਲਿਆ।"
15 E assim somos também considerados como falsas testemunhas de Deus que ele ressuscitou a Cristo, ao qual, porém, não ressuscitou, se, na verdade, os mortos não são ressuscitados.
16 ਜੇ ਮਰੇ ਹੋਏ ਲੋਕਾਂ ਨੂੰ ਜਿਵਾਲਿਆ ਨਹੀਂ ਜਾਂਦਾ ਤਾਂ ਮਸੀਹ ਨੂੰ ਵੀ ਨਹੀਂ ਸੀ ਜਿਵਾਲਿਆ ਗਿਆ।"
16 Porque, se os mortos não são ressuscitados, também Cristo não foi ressuscitado.
17 ਅਤੇ ਜੇਕਰ ਮਸੀਹ ਮੁਰਦੇ ਤੋਂ ਨਹੀਂ ਜਿਵਾਲਿਆ ਗਿਆ, ਤਾਂ ਤੁਹਾਡੇ ਵਿਸ਼ਵਾਸ ਦਾ ਕੋਈ ਮਤਲਬ ਨਹੀਂ। ਤੁਸੀਂ ਹਾਲੇ ਵੀ ਆਪਣੇ ਗੁਨਾਹਾਂ ਦੇ ਦੋਸ਼ੀ ਹੋ।"
17 E, se Cristo não foi ressuscitado, é vã a vossa fé, e ainda estais nos vossos pecados.
18 ਅਤੇ ਮਸੀਹ ਵਿੱਚ ਉਹ ਲੋਕ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਗੁਆਚ ਗਏ ਹਨ।"
18 Logo, também os que dormiram em Cristo estão perdidos.
19 ਜੇ ਮਸੀਹ ਵਿੱਚ ਸਾਡੀ ਆਸ ਸਿਰਫ਼ ਇਸ ਧਰਤੀ ਦੇ ਜੀਵਨ ਦੀ ਹੱਦ ਤੱਕ ਹੀ ਸੀਮਿਤ ਹੈ, ਤਾਂ ਲੋਕਾਂ ਨੂੰ, ਜਿਨ੍ਹਾਂ ਉਹ ਸਾਰਿਆਂ ਉੱਤੇ ਤਰਸ ਕਰਦੇ ਹਨ, ਉਸਤੋਂ ਵੱਧ ਤਰਸ ਸਾਡੇ ਉੱਤੇ ਵਿਖਾਉਣਾ ਚਾਹੀਦਾ ਹੈ।"
19 Se é só para esta vida que esperamos em Cristo, somos de todos os homens os mais dignos de lástima.
20 ਪਰ ਇਹ ਸੱਚ ਹੈ ਕਿ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ; ਉਹ ਉਨ੍ਹਾਂ ਸਾਰੇ ਨਿਹਚਾਵਾਨਾਂ ਨਾਲੋਂ ਪਹਿਲਾਂ ਜਿਵਾਲਿਆ ਗਿਆ, ਜਿਹੜੇ ਮਰ ਚੁੱਕੇ ਹਨ।"
20 Mas na realidade Cristo foi ressuscitado dentre os mortos, sendo ele as primícias dos que dormem.
21 ਉਵੇਂ ਹੀ ਜਿਵੇਂ ਲੋਕੀਂ ਇੱਕ ਆਦਮੀ ਦੇ ਪਾਪਾਂ ਕਾਰਣ ਮਰਦੇ ਹਨ, ਮੁਰਦੇ ਵੀ ਜ਼ਿੰਦਗੀ ਵੱਲ ਸਿਰਫ਼ ਇੱਕ ਆਦਮੀ ਦੇ ਕਾਰਣ ਜੀ ਉੱਠਦੇ ਹਨ।"
21 Porque, assim como por um homem veio a morte, também por um homem veio a ressurreição dos mortos.
22 ਆਦਮ ਦੇ ਕਾਰਣ ਅਸੀਂ ਸਾਰੇ ਮਰਦੇ ਹਾਂ। ਇਸੇ ਤਰ੍ਹਾਂ ਹੀ ਮਸੀਹ ਦੇ ਕਾਰਣ ਅਸੀਂ ਸਾਰੇ ਫ਼ੇਰ ਜਿਉਂਦੇ ਹੋਵਾਂਗੇ।"
22 Pois como em Adão todos morrem, do mesmo modo em Cristo todos serão vivificados.
23 ਪਰ ਹਰੇਕ ਬੰਦਾ ਜੀਵਨ ਵੱਲ ਢੁਕਵੀਂ ਬਿਵਸਥਾ ਵਿੱਚ ਜੀ ਉੱਠੇਗਾ। ਸਭ ਤੋਂ ਪਹਿਲਾਂ ਜੀ ਉੱਠਣ ਵਾਲਾ ਮਸੀਹ ਸੀ। ਫ਼ੇਰ ਜਦੋਂ ਮਸੀਹ ਦੋਬਾਰਾ ਆਵੇਗਾ ਤਾਂ ਉਹ ਲੋਕ ਜਿਹੜੇ ਮਸੀਹ ਦੇ ਹਨ, ਪੁਨਰ ਜੀਵਨ ਪ੍ਰਾਪਤ ਕਰਨਗੇ।"
23 Cada um, porém, na sua ordem: Cristo as primícias, depois os que são de Cristo, na sua vinda.
24 ਫ਼ੇਰ ਅੰਤ ਆਵੇਗਾ। ਮਸੀਹ ਸਾਰੇ ਸ਼ਾਸਕਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨੂੰ ਤਬਾਹ ਕਰ ਦੇਵੇਗਾ। ਫ਼ੇਰ ਮਸੀਹ ਪਰਮੇਸ਼ੁਰ ਪਿਤਾ ਨੂੰ ਰਾਜ ਸੌਂਪ ਦੇਵੇਗਾ।"
24 Então virá o fim quando ele entregar o reino a Deus o Pai, quando houver destruído todo domínio, e toda autoridade e todo poder.
25 ਮਸੀਹ ਨੇ ਉਦੋਂ ਤੱਕ ਰਾਜੇ ਵਾਂਗ ਰਾਜ ਕਰਨਾ ਹੈ ਜਦੋਂ ਤੱਕ ਪਰਮੇਸ਼ੁਰ ਸਾਰੇ ਦੁਸ਼ਮਣਾ ਨੂੰ ਮਸੀਹ ਦੇ ਸ਼ਾਸਨ ਹੇਠ ਨਹੀਂ ਲੈ ਆਉਂਦਾ।"
25 Pois é necessário que ele reine até que haja posto todos os inimigos debaixo de seus pés.
26 ਤਬਾਹ ਕੀਤੇ ਜਾਣ ਵਾਲਾ ਆਖਰੀ ਦੁਸ਼ਮਣ, ਮੌਤ ਹੋਵੇਗੀ।"
26 Ora, o último inimigo a ser destruído é a morte.
27 ਇਹ ਪੋਥੀਆਂ ਵਿੱਚ ਲਿਖਿਆ ਹੈ: “ਪਰਮੇਸ਼ੁਰ ਸਾਰੀਆਂ ਚੀਜ਼ਾਂ ਆਪਣੇ ਨਿਯੰਤ੍ਰਣ ਹੇਠਾਂ ਕਰ ਲੈਂਦਾ ਹੈ।” ਜਦੋਂ ਉਹ ਆਖਦਾ ਹੈ, “ਸਾਰੀਆਂ ਚੀਜ਼ਾਂ” ਉਸ ਦੇ ਨਿਯੰਤ੍ਰਣ ਹੇਠਾਂ ਲਿਆ ਦਿੱਤੀਆਂ ਗਈਆਂ ਹਨ, ਤਾਂ ਇਹ ਸਪੱਸ਼ਟ ਹੈ ਕਿ ਪਰਮੇਸ਼ੁਰ ਇਨ੍ਹਾਂ ਵਿੱਚ ਸ਼ਾਮਿਲ ਨਹੀਂ ਹੈ। ਪਰਮੇਸ਼ੁਰ ਹੀ ਹੈ ਜਿਹੜਾ ਸਾਰੀਆਂ ਚੀਜ਼ਾਂ ਨੂੰ ਮਸੀਹ ਦੇ ਨਿਯੰਤ੍ਰਣ ਹੇਠਾਂ ਪਾਉਂਦਾ ਹੈ।"
27 Pois se lê: Todas as coisas sujeitou debaixo de seus pés. Mas, quando diz: Todas as coisas lhe estão sujeitas, claro está que se excetua aquele que lhe sujeitou todas as coisas.
28 ਜਦੋਂ ਹਰ ਚੀਜ਼ ਮਸੀਹ ਦੇ ਹੇਠਾਂ ਕੀਤੀ ਜਾ ਚੁੱਕੀ ਹੋਵੇਗੀ ਤਾਂ ਪੁੱਤਰ ਖੁਦ ਆਪਣੇ ਆਪ ਨੂੰ ਪਰਮੇਸ਼ੁਰ ਦੇ ਅਧਿਕਾਰ ਹੇਠਾਂ ਕਰ ਦੇਵੇਗਾ। ਪਰਮੇਸ਼ੁਰ ਹੀ ਹੈ ਜਿਹੜਾ ਸਾਰੀਆਂ ਚੀਜ਼ਾਂ ਮਸੀਹ ਦੇ ਨਿਯੰਤ੍ਰਣ ਹੇਠਾਂ ਲਿਆਉਂਦਾ ਹੈ। ਮਸੀਹ ਨੂੰ ਵੀ ਪਰਮੇਸ਼ੁਰ ਦੇ ਅਧੀਨ ਕਰ ਦਿੱਤਾ ਜਾਵੇਗਾ ਤਾਂ ਜੋ ਪਰਮੇਸ਼ੁਰ ਹਰ ਚੀਜ਼ ਉੱਤੇ ਪੂਰੀ ਤਰ੍ਹਾਂ ਹਕੂਮਤ ਕਰੇਗਾ।"
28 E, quando todas as coisas lhe estiverem sujeitas, então também o próprio Filho se sujeitará àquele que todas as coisas lhe sujeitou, para que Deus seja tudo em todos.
29 ਜੇਕਰ ਲੋਕ ਮੁਰਦਿਆਂ ਤੋਂ ਨਹੀਂ ਜੀ ਉੱਠਦੇ, ਤਾਂ ਫ਼ੇਰ ਉਹ ਲੋਕ ਕੀ ਕਰਨਗੇ ਜਿਨ੍ਹਾਂ ਨੂੰ ਮੁਰਦਿਆਂ ਲਈ ਬਪਤਿਸਮਾ ਦਿੱਤਾ ਗਿਆ ਹੈ? ਜੇ ਮਰੇ ਹੋਏ ਨਹੀ ਜੀ ਉੱਠਦੇ ਤਾਂ ਉਨ੍ਹਾਂ ਲਈ ਲੋਕ ਬਪਤਿਸਮਾ ਕਿਉਂ ਲੈਂਦੇ ਹਨ?"
29 De outra maneira, que farão os que se batizam pelos mortos? Se absolutamente os mortos não ressuscitam, por que então se batizam por eles?
30 ਅਤੇ ਸਾਡੇ ਬਾਰੇ ਕੀ? ਤਾਂ ਸਾਨੂੰ ਹਮੇਸ਼ਾ ਆਪਣੇ ਆਪ ਨੂੰ ਖਤਰੇ ਵਿੱਚ ਕਿਉਂ ਪਾਉਣਾ ਚਾਹੀਦਾ ਹੈ?"
30 E por que nos expomos também nós a perigos a toda hora?
31 ਮੈਂ ਹਰ ਰੋਜ਼ ਮਰਦਾ ਹਾਂ। ਭਰਾਵੋ ਅਤੇ ਭੈਣੋ, ਇਹ ਓਨਾ ਹੀ ਸੱਚ ਹੈ ਜਿੰਨਾ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਤੁਹਾਡੇ ਬਾਰੇ ਮਾਣ ਕਰਦਾ ਹਾਂ।"
31 Eu vos declaro, irmãos, pela glória que de vós tenho em Cristo Jesus nosso Senhor, que morro todos os dias.
32 ਜੇ ਮੈਂ ਅਫ਼ਸੁਸ ਵਿੱਚ ਕੇਵਲ ਮਨੁੱਖੀ ਕਾਰਣਾ ਕਰਕੇ ਜਾਨਵਰਾਂ ਨਾਲ ਲੜਿਆ ਸਾਂ, ਕੇਵਲ ਆਪਣੇ ਅਭਿਮਾਨ ਨੂੰ ਸੰਤੁਸ਼ਟ ਕਰਨ ਖਾਤਰ ਤਾਂ ਮੈਨੂੰ ਕੋਈ ਲਾਭ ਨਹੀਂ ਹੋਇਆ। ਜੇਕਰ ਲੋਕ ਮੌਤ ਤੋਂ ਨਹੀਂ ਜੀ ਉੱਠਦੇ ਫ਼ੇਰ, “ਆਓ, ਅਸੀਂ ਖਾਈਏ ਅਤੇ ਪੀਈਏ, ਕਿਉਂ ਜੋ ਕਲ੍ਹ ਅਸੀਂ ਮਰ ਜਾਵਾਂਗੇ।”"
32 Se, como homem, combati em Éfeso com as feras, que me aproveita isso? Se os mortos não são ressuscitados, comamos e bebamos, porque amanhã morreremos.
33 ਮੂਰਖ ਨਾ ਬਣੋ, “ਬੁਰੀ ਸੰਗਤ ਚੰਗੀਆਂ ਆਦਤਾਂ ਨੂੰ ਤਬਾਹ ਕਰ ਦਿੰਦੀ ਹੈ।”"
33 Não vos enganeis. As más companhias corrompem os bons costumes.
34 ਸਹੀ ਰਾਹ ਬਾਰੇ ਸੋਚਣਾ ਸ਼ੁਰੂ ਕਰੋ ਅਤੇ ਪਾਪ ਕਰਨੇ ਬੰਦ ਕਰ ਦਿਉ। ਤੁਹਾਡੇ ਵਿੱਚ ਕੁਝ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ। ਇਹ ਮੈਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ।"
34 Acordai para a justiça e não pequeis mais; porque alguns ainda não têm conhecimento de Deus; digo-o para vergonha vossa.
35 ਸਾਡਾ ਸਰੀਰ ਕਿਹੋ ਜਿਹਾ ਹੋਵੇਗਾ? ਪਰ ਕੋਈ ਵਿਅਕਤੀ ਪੁੱਛ ਸੱਕਦਾ ਹੈ, “ਮੁਰਦੇ ਜੀਵਨ ਵੱਲ ਕਿਵੇਂ ਜੀ ਉੱਠਦੇ ਹਨ? ਉਨ੍ਹਾਂ ਦਾ ਸਰੀਰ ਕਿਸ ਤਰ੍ਹਾਂ ਦਾ ਹੋਵੇਗਾ?”"
35 Mas alguém dirá: Como ressuscitam os mortos? e com que qualidade de corpo vêm?
36 ਇਹ ਪ੍ਰਸ਼ਨ ਮੂਰੱਖਤਾ ਭਰੇ ਹਨ। ਜਦੋਂ ਤੁਸੀਂ ਕੁਝ ਚੀਜ਼ ਬੀਜ਼ਦੇ ਹੋ ਇਸ ਨੂੰ ਜਿਉਣ ਅਤੇ ਉੱਗਣ ਤੋਂ ਪਹਿਲਾਂ ਧਰਤੀ ਵਿੱਚ ਮਰਨਾ ਪਵੇਗਾ।"
36 Insensato! o que tu semeias não é vivificado, se primeiro não morrer.
37 ਅਤੇ ਜਦੋਂ ਤੁਸੀਂ ਬੀਜ ਬੀਜਦੇ ਹੋ, ਇਸਦਾ ਉਹ ਸਰੀਰ ਨਹੀਂ ਹੁੰਦਾ ਜਿਹੜਾ ਇਹ ਮਗਰੋਂ ਪ੍ਰਾਪਤ ਕਰਦਾ ਹੈ। ਜੋ ਕੁਝ ਵੀ ਤੁਸੀਂ ਬੀਜਦੇ ਹੋ, ਇਹ ਕਣਕ ਦਾ ਦਾਣਾ ਹੋਵੇ ਜਾਂ ਕਿਸੇ ਹੋਰ ਫ਼ਸਲ ਦਾ ਦਾਣਾ, ਇਹ ਸਿਰਫ਼ ਪ੍ਰਾਪਤ ਕੀਤਾ ਹੋਇਆ ਬੀਜ ਹੈ।"
37 E, quando semeias, não semeias o corpo que há de nascer, mas o simples grão, como o de trigo, ou o de outra qualquer semente.
38 ਪਰ ਪਰਮੇਸ਼ੁਰ ਉਸ ਬੀਜ ਨੂੰ ਉਹ ਸਰੀਰ ਦਿੰਦਾ ਹੈ, ਜਿਸਦੀ ਉਹ (ਪਰਮੇਸ਼ੁਰ) ਕਾਮਨਾ ਕਰਦਾ ਹੈ ਅਤੇ ਪਰਮੇਸ਼ੁਰ ਉਸ ਬੀਜ਼ ਨੂੰ ਉਸਦਾ ਆਪਣਾ ਸਰੀਰ ਦਿੰਦਾ ਹੈ।"
38 Mas Deus lhe dá um corpo como lhe aprouve, e a cada uma das sementes um corpo próprio.
39 ਜਿਉਣ ਵਾਲੀਆਂ ਸਾਰੀਆਂ ਚੀਜ਼ਾਂ ਦਾ ਮਾਸ ਇੱਕੋ ਤਰ੍ਹਾਂ ਦਾ ਨਹੀਂ ਹੁੰਦਾ। ਇਨਸਾਨਾ ਦਾ ਮਾਸ ਇੱਕ ਤਰ੍ਹਾਂ ਦਾ ਹੁੰਦਾ ਹੈ। ਜਾਨਵਰਾਂ ਦਾ ਮਾਸ ਹੋਰ ਤਰ੍ਹਾਂ ਦਾ। ਅਤੇ ਪੰਛੀਆਂ ਦਾ ਮਾਸ ਕਿਸੇ ਹੋਰ ਤਰ੍ਹਾਂ ਦਾ। ਅਤੇ ਮੱਛੀਆਂ ਦਾ ਮਾਸ ਇੱਕ ਹੋਰ ਵੱਖਰੀ ਤਰ੍ਹਾਂ ਦਾ ਹੁੰਦਾ ਹੈ।"
39 Nem toda carne é uma mesma carne; mas uma é a carne dos homens, outra a carne dos animais, outra a das aves e outra a dos peixes.
40 ਇਸਤੋਂ ਇਲਾਵਾ ਸਵਰਗੀ ਸਰੀਰ ਵੀ ਹੁੰਦੇ ਹਨ ਅਤੇ ਧਰਤੀ ਦੇ ਭੌਤਿਕ ਸਰੀਰ ਵੀ। ਪਰੰਤੂ ਸਵਰਗੀ ਸਰੀਰਾਂ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ ਹੁੰਦੀ ਹੈ। ਭੌਤਿਕ ਸਰੀਰਾਂ ਦੀ ਖੂਬਸੂਰਤੀ ਕਿਸੇ ਹੋਰ ਤਰ੍ਹਾਂ ਦੀ ਹੁੰਦੀ ਹੈ।"
40 Também há corpos celestes e corpos terrestres, mas uma é a glória dos celestes e outra a dos terrestres.
41 ਸੂਰਜ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ, ਚੰਦਰਮਾ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਅਤੇ ਤਾਰਿਆਂ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਹੁੰਦੀ ਹੈ। ਅਤੇ ਹਰ ਤਾਰਾ ਆਪਣੀ ਖੂਬਸੂਰਤੀ ਵਿੱਚ ਦੂਸਰੇ ਤੋਂ ਵੱਖਰਾ ਹੈ।"
41 Uma é a glória do sol, outra a glória da lua e outra a glória das estrelas; porque uma estrela difere em glória de outra estrela.
42 ਇਨ੍ਹਾਂ ਲੋਕਾਂ ਨਾਲ ਵੀ ਇਵੇਂ ਹੀ ਹੈ ਜੋ ਮੁਰਦਿਆਂ ਤੋਂ ਜਿਵਾਲੇ ਗਏ ਹਨ। ਜਿਹੜਾ ਸਰੀਰ ਬੀਜਿਆ ਗਿਆ ਹੈ ਉਹ ਸੜ ਜਾਵੇਗਾ। ਪਰ ਜਿਹੜਾ ਸਰੀਰ ਜੀਵਨ ਵੱਲ ਜਿਵਾਲਿਆ ਗਿਆ ਹੈ, ਉਹ ਨਸ਼ਟ ਨਹੀਂ ਕੀਤਾ ਆ ਸੱਕਦਾ।"
42 Assim também é a ressurreição, é ressuscitado em incorrupção.
43 ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਸਦਾ ਕੋਈ ਸਤਿਕਾਰ ਨਹੀਂ ਹੁੰਦਾ। ਪਰ ਇਹ ਮਹਿਮਾ ਵਿੱਚ ਜਿਵਾਲਿਆ ਜਾਂਦਾ ਹੈ। ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਹ ਕਮਜ਼ੋਰ ਹੁੰਦਾ ਪਰ ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਤਾਂ ਇਹ ਬਲਵਾਨ ਹੁੰਦਾ ਹੈ।"
43 Semeia-se em ignomínia, é ressuscitado em glória. Semeia-se em fraqueza, é ressuscitado em poder.
44 ਜਿਹੜਾ ਸਰੀਰ “ਬੀਜਿਆ” ਗਿਆ ਹੈ ਭੌਤਿਕ ਸਰੀਰ ਹੁੰਦਾ ਹੈ। ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਇਹ ਇੱਕ ਆਤਮਕ ਸਰੀਰ ਹੁੰਦਾ ਹੈ। ਉਵੇਂ ਹੀ ਜਿਵੇਂ ਭੌਤਿਕ ਸਰੀਰ ਹੁੰਦਾ, ਉਸੇ ਤਰ੍ਹਾਂ ਇੱਕ ਆਤਮਕ ਸਰੀਰ ਵੀ ਹੁੰਦਾ ਹੈ।"
44 Semeia-se corpo animal, é ressuscitado corpo espiritual. Se há corpo animal, há também corpo espiritual.
45 ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਪਹਿਲਾ ਮਨੁਖ ਜਿਉਂਦੀ ਹੋਂਦ ਬਣਿਆ” ਪਰ ਆਖਰੀ ਮਨੁਖ ਇੱਕ ਆਤਮਾ ਬਣ ਗਿਆ ਜੋ ਜੀਵਨ ਦਿੰਦਾ ਹੈ।"
45 Assim também está escrito: O primeiro homem, Adão, tornou-se alma vivente; o último Adão, espírito vivificante.
46 ਆਤਮਕ ਮਨੁਖ ਪਹਿਲਾਂ ਨਹੀਂ ਆਇਆ। ਇਹ ਭੌਤਿਕ ਮਨੁਖ ਸੀ ਜੋ ਪਹਿਲਾਂ ਆਇਆ। ਫ਼ੇਰ ਬਾਦ ਵਿੱਚ ਹੀ ਆਤਮਕ ਮਨੁਖ ਆਇਆ।"
46 Mas não é primeiro o espiritual, senão o animal; depois o espiritual.
47 ਪਹਿਲਾਂ ਮਨੁਖ ਧਰਤੀ ਦੀ ਧੂੜ ਤੋਂ ਬਣਿਆ, ਦੂਸਰਾ ਮਨੁਖ ਸਵਰਗ ਤੋਂ ਆਇਆ।"
47 O primeiro homem, sendo da terra, é terreno; o segundo homem é do céu.
48 ਲੋਕ ਧਰਤੀ ਦੇ ਹਨ। ਉਹ ਧਰਤੀ ਦੇ ਪਹਿਲੇ ਮਨੁਖ ਵਰਗੇ ਹਨ। ਪਰ ਜਿਹੜੇ ਲੋਕ ਸਵਰਗ ਦੇ ਹਨ ਸਵਰਗ ਦੇ ਮਨੁਖ ਵਰਗੇ ਹਨ।"
48 Qual o terreno, tais também os terrenos; e, qual o celestial, tais também os celestiais.
49 ਅਸੀਂ ਧਰਤੀ ਦੇ ਮਨੁਖ ਵਰਗੇ ਬਣਾਏ ਗਏ ਸੀ। ਇਸ ਲਈ ਅਸੀਂ ਵੀ ਸਵਰਗ ਦੇ ਮਨੁਖ ਵਰਗੇ ਬਣਾਏ ਜਾਵਾਂਗੇ।"
49 E, assim como trouxemos a imagem do terreno, traremos também a imagem do celestial.
50 ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ; ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅੰਗ ਨਹੀਂ ਹੋ ਸੱਕਦੇ। ਇੱਕ ਨਾਸ਼ਮਾਨ ਚੀਜ਼ ਕਦੇ ਵੀ ਅਮਰ ਚੀਜ਼ ਨਾਲ ਸੰਮਲਿਤ ਨਹੀਂ ਹੋ ਸੱਕਦੀ।"
50 Mas digo isto, irmãos, que carne e sangue não podem herdar o reino de Deus; nem a corrupção herda a incorrupção.
51 ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ।"
51 Eis aqui vos digo um mistério: Nem todos dormiremos mas todos seremos transformados,
52 ਇਸ ਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੁਰ੍ਹੀ ਵੱਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੁਰ੍ਹੀ ਵਜਾਈ ਜਾਵੇਗੀ ਅਤੇ ਉਹ ਵਿਸ਼ਵਾਸੀ ਜਿਹੜੇ ਮਰ ਗਏ ਹਨ ਜੀਵਨ ਲਈ ਉੱਠਾਏ ਜਾਣਗੇ। ਅਤੇ ਉਹ ਸਰੀਰ ਪ੍ਰਾਪਤ ਕਰਣਗੇ ਜਿਹੜੇ ਨਸ਼ਟ ਨਹੀਂ ਕੀਤੇ ਜਾ ਸੱਕਦੇ।"
52 num momento, num abrir e fechar de olhos, ao som da última trombeta; porque a trombeta soará, e os mortos serão ressuscitados incorruptíveis, e nós seremos transformados.
53 ਕਿਉਂਕਿ ਇਸ ਨਾਸ਼ਵਾਨ ਸਰੀਰ ਨੂੰ ਅਵਿਨਾਸ਼ੀ ਸਰੀਰ ਨਾਲ ਪਹਿਨਾਇਆ ਜਾਵੇਗਾ। ਅਤੇ ਉਸ ਸਰੀਰ ਨੂੰ ਜੋ ਮਰ ਜਾਂਦਾ ਹੈ ਉਹ ਸਰੀਰ ਪੁਆਇਆ ਜਾਂਦਾ ਹੈ ਜੋ ਨਹੀਂ ਮਰਦਾ।"
53 Porque é necessário que isto que é corruptível se revista da incorruptibilidade e que isto que é mortal se revista da imortalidade.
54 ਇਸ ਲਈ ਜਦੋਂ ਨਾਸ਼ਵਾਨ ਸਰੀਰ ਅਵਿਨਾਸ਼ ਨੂੰ ਧਾਰਣ ਕਰ ਲਵੇਗਾ ਅਤੇ ਇਹ ਮਰਨਸ਼ੀਲ ਸਰੀਰ ਅਮਰਤਾ ਨੂੰ ਧਾਰਣ ਕਰ ਲਵੇਗਾ ਤਾਂ ਪੋਥੀਆਂ ਦਾ ਇਹ ਆਖਿਆ ਸੱਚ ਹੋ ਜਾਵੇਗਾ: “ਮੌਤ ਜਿੱਤ ਵਿੱਚ ਪਰਾਜਿਤ ਹੁੰਦੀ ਹੈ।”"
54 Mas, quando isto que é corruptível se revestir da incorruptibilidade, e isto que é mortal se revestir da imortalidade, então se cumprirá a palavra que está escrito: Tragada foi a morte na vitória.
55 “ਮੌਤੇ ਤੇਰੀ ਜਿੱਤ ਕਿੱਥੇ ਹੈ? ਕਬਰੇ, ਤੇਰੀ ਸੱਟ ਮਾਰਨ ਦੀ ਸ਼ਕਤੀ ਕਿੱਥੇ ਹੈ?”"
55 Onde está, ó morte, a tua vitória? Onde está, ó morte, o teu aguilhão?
56 ਮੌਤ ਦੀ ਸੱਟ ਮਾਰਨ ਦੀ ਸ਼ਕਤੀ ਪਾਪ ਹੈ। ਅਤੇ ਪਾਪ ਦੀ ਸ਼ਕਤੀ ਨੇਮ ਹੈ।"
56 O aguilhão da morte é o pecado, e a força do pecado é a lei.
57 ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ।"
57 Mas graça a Deus que nos dá a vitória por nosso Senhor Jesus Cristo.
58 ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।"
58 Portanto, meus amados irmãos, sede firmes e constantes, sempre abundantes na obra do Senhor, sabendo que o vosso trabalho não é vão no Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Coríntios 15, comparar traduções ou montar um estudo — tudo direto pelo WhatsApp.