1 Coríntios 1
Punjabi Bible (GL_PUNJABI) vs ACF
ACF Almeida Corrigida Fiel
1 ਪੌਲੁਸ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਯਿਸੂ ਮਸੀਹ ਦਾ ਰਸੂਲ ਚੁਣਿਆ ਗਿਆ ਹੈ। ਮੈਨੂੰ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੁਣਿਆ ਗਿਆ ਹੈ। ਸਾਡੇ ਭਰਾ ਸੋਸਥਨੇਸ ਵੱਲੋਂ ਵੀ ਸ਼ੁਭਕਾਮਨਾਵਾਂ।"
1 Paulo (chamado apóstolo de Jesus Cristo, pela vontade de Deus), e o irmão Sóstenes,
2 ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।"
2 À igreja de Deus que está em Corinto, aos santificados em Cristo Jesus, chamados santos, com todos os que em todo o lugar invocam o nome de nosso Senhor Jesus Cristo, Senhor deles e nosso:
3 ਤੁਸੀਂ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਤੋਂ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ।"
3 Graça e paz da parte de Deus nosso Pai, e do Senhor Jesus Cristo.
4 ਪੌਲੁਸ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਮੈਂ ਤੁਹਾਡੇ ਵਾਸਤੇ, ਪਰਮੇਸ਼ੁਰ ਦਾ ਉਸ ਕਿਰਪਾ ਲਈ ਹਮੇਸ਼ਾ ਧੰਨਵਾਦ ਕਰਦਾ ਹਾਂ ਜੋ ਮਸੀਹ ਯਿਸੂ ਰਾਹੀਂ ਤੁਹਾਨੂੰ ਦਿੱਤੀ ਗਈ ਹੈ।"
4 Sempre dou graças ao meu Deus por vós pela graça de Deus que vos foi dada em Jesus Cristo.
5 ਯਿਸੂ ਰਾਹੀਂ ਤੁਸੀਂ ਹਰ ਤਰ੍ਹਾਂ ਨਾਲ ਸੁਭਾਗੇ ਹੋ। ਤੁਹਾਨੂੰ ਆਪਣੇ ਹਰ ਬਚਨ ਅਤੇ ਹਰ ਤਰ੍ਹਾਂ ਦੇ ਗਿਆਨ ਵਿੱਚ ਅਸੀਸ ਦਿੱਤੀ ਗਈ ਹੈ।"
5 Porque em tudo fostes enriquecidos nele, em toda a palavra e em todo o conhecimento
6 ਮਸੀਹ ਬਾਰੇ ਸੱਚ ਤੁਹਾਡੇ ਵਿੱਚਕਾਰ ਦ੍ਰਿੜਤਾ ਨਾਲ ਕਾਇਮ ਹੈ।"
6 (Como o testemunho de Cristo foi mesmo confirmado entre vós).
7 ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ।"
7 De maneira que nenhum dom vos falta, esperando a manifestação de nosso Senhor Jesus Cristo,
8 ਯਿਸੂ ਤੁਹਾਨੂੰ ਅੰਤ ਤੀਕ ਦ੍ਰਿੜਤਾ ਨਾਮ ਕਾਇਮ ਰੱਖੇਗਾ। ਤਾਂ ਜੋ ਤੁਹਾਡੇ ਉੱਪਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਦਿਨ ਕੋਈ ਦੋਸ਼ ਨਹੀਂ ਹੋਵੇਗਾ।"
8 O qual vos confirmará também até ao fim, para serdes irrepreensíveis no dia de nosso Senhor Jesus Cristo.
9 ਪਰਮੇਸ਼ੁਰ ਵਫ਼ਾਦਾਰ ਹੈ। ਉਸ ਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।"
9 Fiel é Deus, pelo qual fostes chamados para a comunhão de seu Filho Jesus Cristo nosso Senhor.
10 ਕੁਰਿੰਥੁਸ ਦੀ ਕਲੀਸਿਯਾ ਵਿੱਚ ਸਮੱਸਿਆਵਾਂ ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।"
10 Rogo-vos, porém, irmãos, pelo nome de nosso Senhor Jesus Cristo, que digais todos uma mesma coisa, e que não haja entre vós dissensões; antes sejais unidos em um mesmo pensamento e em um mesmo parecer.
11 ਮੇਰੇ ਭਰਾਵੋ ਅਤੇ ਭੈਣੋ ਮੈਨੂੰ ਕਲੋਏ ਦੇ ਪਰਿਵਾਰ ਦੇ ਕੁਝ ਲੋਕਾਂ ਨੇ ਦੱਸਿਆ ਹੈ। ਮੈਂ ਸੁਣਿਆ ਹੈ ਕਿ ਤੁਹਾਡੇ ਅੰਦਰ ਕੁਝ ਝਗੜ੍ਹੇ ਹਨ।"
11 Porque a respeito de vós, irmãos meus, me foi comunicado pelos da família de Cloé que há contendas entre vós.
12 ਮੇਰਾ ਆਖਣ ਦਾ ਭਾਵ ਇਹ ਹੈ; ਤੁਹਾਡੇ ਵਿੱਚੋਂ ਇੱਕ ਆਖਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ;” ਦੂਸਰਾ ਆਖਦਾ ਹੈ, “ਮੈਂ ਅਪੁੱਲੋਸ ਦਾ ਚੇਲਾ ਹਾਂ;” ਹੋਰ ਕੋਈ ਆਖਦਾ ਹੈ, “ਮੈਂ ਪਤਰਸ ਦਾ ਚੇਲਾ ਹਾਂ;” ਅਤੇ ਕੋਈ-ਕੋਈ ਵਿਅਕਤੀ ਆਖਦਾ ਹੈ, “ਮੈਂ ਯਿਸੂ ਮਸੀਹ ਦਾ ਚੇਲਾ ਹਾਂ।”"
12 Quero dizer com isto, que cada um de vós diz: Eu sou de Paulo, e eu de Apolo, e eu de Cefas, e eu de Cristo.
13 ਮਸੀਹ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਨਹੀਂ ਜਾ ਸੱਕਦਾ। ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਟੰਗਿਆ ਗਿਆ ਸੀ? ਨਹੀਂ। ਕੀ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ। ਨਹੀਂ,"
13 Está Cristo dividido? foi Paulo crucificado por vós? ou fostes vós batizados em nome de Paulo?
14 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਮੈਂ ਤੁਹਾਡੇ ਵਿੱਚੋਂ, ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।"
14 Dou graças a Deus, porque a nenhum de vós batizei, senão a Crispo e a Gaio,
15 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਹੁਣ ਕੋਈ ਨਹੀਂ ਆਖ ਸੱਕਦਾ ਕਿ ਤੁਹਾਨੂੰ ਮੇਰੇ ਨਾਂ ਵਿੱਚ ਬਪਤਿਸਮਾ ਦਿੱਤਾ ਗਿਆ ਸੀ।"
15 Para que ninguém diga que fostes batizados em meu nome.
16 (ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ ਸੀ। ਪਰ ਮੈਨੂੰ ਕਿਸੇ ਹੋਰ ਨੂੰ ਬਪਤਿਸਮਾ ਦੇਣ ਦਾ ਚੇਤਾ ਨਹੀਂ।)"
16 E batizei também a família de Estéfanas; além destes, não sei se batizei algum outro.
17 ਮਸੀਹ ਨੇ ਮੈਨੂੰ ਲੋਕਾਂ ਨੂੰ ਬਪਤਿਸਮਾ ਦੇਣ ਨਹੀਂ ਸਗੋਂ ਖੁਸ਼ਖਬਰੀ ਦੱਸਣ ਲਈ ਭੇਜਿਆ ਸੀ। ਮਸੀਹ ਨੇ ਮੈਨੂੰ ਕੋਈ ਦੁਨਿਆਵੀ ਸੂਝ ਵਾਲੇ ਸ਼ਬਦਾਂ ਦੀ ਵਰਤੋਂ ਕਰਕੇ ਖੁਸ਼ਖਬਰੀ ਫ਼ੈਲਾਉਣ ਲਈ ਨਹੀਂ ਭੇਜਿਆ ਸੀ। ਜੋ ਮੈਂ ਖੁਸ਼ਖਬਰੀ ਫ਼ੈਲਾਉਣ ਲਈ ਸੂਝਵਾਨ ਸ਼ਬਦਾਂ ਨੂੰ ਵਰਤਿਆ ਹੁੰਦਾ, ਤਾਂ ਫ਼ਿਰ ਮਸੀਹ ਦੀ ਸਲੀਬ ਆਪਣਾ ਅਰਥ ਗੁਆ ਲਵੇਗੀ।"
17 Porque Cristo enviou-me, não para batizar, mas para evangelizar; não em sabedoria de palavras, para que a cruz de Cristo se não faça vã.
18 ਮਸੀਹ ਵਿੱਚ ਪਰਮੇਸ਼ੁਰ ਦੀ ਸ਼ਕਤੀ ਅਤੇ ਸੂਝ ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰੱਖਤਾ ਜਾਪਦਾ ਹੈ ਜਿਹੜੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ।"
18 Porque a palavra da cruz é loucura para os que perecem; mas para nós, que somos salvos, é o poder de Deus.
19 ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਅਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ, ਮੈਂ ਸੂਝਵਾਨਾਂ ਦੀ ਸੂਝ ਨਿਕਾਰਥਕ ਬਣਾਂ ਦਿਆਂਗਾ।”"
19 Porque está escrito: Destruirei a sabedoria dos sábios, E aniquilarei a inteligência dos inteligentes.
20 ਕਿੱਥੇ ਹਨ ਅਕਲਮੰਦ ਲੋਕ? ਕਿੱਥੇ ਹਨ ਵਿਦਵਾਨ? ਕਿੱਥੇ ਹਨ ਇਸ ਦੁਨੀਆਂ ਦੇ ਫ਼ਲਸਫ਼ੀ? ਪਰਮੇਸ਼ੁਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰੱਖਤਾ ਬਣਾ ਦਿੱਤਾ ਹੈ।"
20 Onde está o sábio? Onde está o escriba? Onde está o inquiridor deste século? Porventura não tornou Deus louca a sabedoria deste mundo?
21 ਪਰਮੇਸ਼ੁਰ ਆਪਣੀ ਸੂਝ ਨਾਲ ਇਹੋ ਚਾਹੁੰਦਾ ਸੀ; ਦੁਨੀਆਂ ਪਰਮੇਸੁਰ ਨੂੰ ਆਪਣੀ ਸਿਆਣਪ ਨਾਲ ਨਹੀਂ ਜਾਣਦੀ ਸੀ। ਇਸੇ ਲਈ ਪਰਮੇਸ਼ੁਰ ਨੇ ਇੱਕ ਅਜਿਹੇ ਸੰਦੇਸ਼ ਦਾ ਇਸਤੇਮਾਲ ਕੀਤਾ ਜੋ ਉਸ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਬਚਾਉਣ ਲਈ ਮੂਰੱਖਤਾ ਜਾਪਦਾ ਹੈ।"
21 Visto como na sabedoria de Deus o mundo não conheceu a Deus pela sua sabedoria, aprouve a Deus salvar os crentes pela loucura da pregação.
22 ਯਹੂਦੀ ਪ੍ਰਮਾਣ ਵਜੋਂ ਕਰਾਮਾਤਾਂ ਦੀ ਮੰਗ ਕਰਦੇ ਹਨ। ਯੂਨਾਨੀ ਸਿਆਣਪ ਦੀ ਮੰਗ ਕਰਦੇ ਹਨ।"
22 Porque os judeus pedem sinal, e os gregos buscam sabedoria;
23 ਪਰ ਜਿਸ ਸੰਦੇਸ਼ ਦਾ ਪ੍ਰਚਾਰ ਅਸੀਂ ਕਰਦੇ ਹਾਂ ਉਹ ਇਹ ਹੈ; ਮਸੀਹ ਸਲੀਬ ਉੱਤੇ ਪ੍ਰਾਣ ਹੀਣ ਹੋ ਗਿਆ। ਯਹੂਦੀਆਂ ਲਈ ਇਹ ਬੜੀ ਸਮੱਸਿਆ ਹੈ। ਅਤੇ ਗੈਰ ਯਹੂਦੀਆਂ ਨੂੰ ਇਹ ਮੂਰੱਖਤਾ ਜਾਪਦੀ ਹੈ।"
23 Mas nós pregamos a Cristo crucificado, que é escândalo para os judeus, e loucura para os gregos.
24 ਪਰ ਪਰਮੇਸ਼ੁਰ ਵੱਲੋਂ ਚੁਣੇ ਹੋਏ ਲੋਕਾਂ ਯਹੂਦੀਆਂ ਤੇ ਯੂਨਾਨੀਆਂ ਜਾਂ ਗੈਰ ਯਹੂਦੀਆਂ ਲਈ, ਮਸੀਹ ਪਰਮੇਸ਼ੁਰ ਦੀ ਸ਼ਕਤੀ ਹੈ ਤੇ ਪਰਮੇਸ਼ੁਰ ਦੀ ਸੂਝ ਹੈ।"
24 Mas para os que são chamados, tanto judeus como gregos, lhes pregamos a Cristo, poder de Deus, e sabedoria de Deus.
25 ਪਰਮੇਸ਼ੁਰ ਦੀ ਮੂਰੱਖਤਾ ਮਨੁੱਖਾਂ ਦੀ ਸਿਆਣਪਤਾ ਨਾਲੋਂ ਕਿਤੇ ਵੱਧੇਰੇ ਸਿਆਣੀ ਹੈ। ਪਰਮੇਸ਼ੁਰ ਦੀ ਕਮਜ਼ੋਰੀ ਵੀ ਮਨੁੱਖਾਂ ਨਾਲੋਂ ਤਾਕਤਵਰ ਹੈ।"
25 Porque a loucura de Deus é mais sábia do que os homens; e a fraqueza de Deus é mais forte do que os homens.
26 ਭਰਾਵੋ ਅਤੇ ਭੈਣੋ ਪਰਮੇਸ਼ੁਰ ਨੇ ਤੁਹਾਨੂੰ ਚੁਣਿਆ ਹੈ। ਇਸ ਬਾਰੇ ਸੋਚੋ। ਤੁਹਾਡੇ ਵਿੱਚੋਂ ਬਹੁਤ ਲੋਕ ਦੁਨੀਆਂ ਦੇ ਸੂਝਵਾਨ ਨਹੀਂ ਸਨ। ਜਿਸ ਤਰ੍ਹਾਂ ਦੁਨੀਆਂ ਸੂਝ ਦਾ ਨਿਆਂ ਕਰਦੀ ਹੈ। ਤੁਹਾਡੇ ਵਿੱਚੋਂ ਬਹੁਤੇ ਲੋਕ ਪ੍ਰਭਾਵ ਵਾਲੇ ਵੀ ਨਹੀਂ ਸਨ। ਤੁਹਾਡੇ ਵਿੱਚੋਂ ਬਹੁਤੇ ਲੋਕ ਮਹੱਤਵਪੂਰਣ ਪਰਿਵਾਰਾਂ ਵਿੱਚੋਂ ਵੀ ਨਹੀਂ ਸਨ।"
26 Porque, vede, irmãos, a vossa vocação, que não são muitos os sábios segundo a carne, nem muitos os poderosos, nem muitos os nobres que são chamados.
27 ਪਰ ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਮੂਰੱਖਤਾ ਭਰਪੂਰ ਲੋਕਾਂ ਦੀ ਪਛਾਣ ਕੀਤੀ। ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਨਿਤਾਣੇ ਲੋਕਾਂ ਦੀ ਚੋਣ ਕੀਤੀ।"
27 Mas Deus escolheu as coisas loucas deste mundo para confundir as sábias; e Deus escolheu as coisas fracas deste mundo para confundir as fortes;
28 ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣਿਆ ਜਿਨ੍ਹਾਂ ਨੂੰ ਦੁਨੀਆਂ ਕੋਈ ਮਹੱਤਵ ਨਹੀਂ ਦਿੰਦੀ। ਉਹ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ ਜਿਨ੍ਹਾਂ ਨੂੰ ਦੁਨੀਆਂ ਨੇ ਨਫ਼ਰਤ ਕੀਤੀ ਅਤੇ ਸੋਚਿਆ ਕਿ ਉਹ ਬੇਕਾਰ ਹਨ। ਜਿਸ ਨੂੰ ਦੁਨੀਆਂ ਮਹੱਤਵਪੂਰਣ ਸਮਝਦੀ ਹੈ ਉਸਦਾ ਨਾਸ਼ ਕਰਨ ਲਈ ਪਰਮੇਸ਼ੁਰ ਨੇ ਇਨ੍ਹਾਂ ਨੂੰ ਚੁਣਿਆ।"
28 E Deus escolheu as coisas vis deste mundo, e as desprezíveis, e as que não são, para aniquilar as que são;
29 ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿ ਕੋਈ ਵੀ ਮਨੁੱਖ ਉਸ ਦੇ ਸਾਹਮਣੇ ਹੰਕਾਰ ਨਾ ਕਰ ਸੱਕੇ।"
29 Para que nenhuma carne se glorie perante ele.
30 ਪਰਮੇਸ਼ੁਰ ਨੇ ਹੀ ਤੁਹਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁੱਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।"
30 Mas vós sois dele, em Jesus Cristo, o qual para nós foi feito por Deus sabedoria, e justiça, e santificação, e redenção;
31 ਇਸ ਲਈ ਜਿਵੇਂ ਪੋਥੀਆਂ ਦਾ ਕਥਨ ਹੈ, “ਜੇ ਕੋਈ ਵਿਅਕਤੀ ਅਭਿਮਾਨੀ ਹੈ, ਤਾਂ ਉਸ ਨੂੰ ਕੇਵਲ ਪ੍ਰਭੂ ਵਿੱਚ ਹੀ ਅਭਿਮਾਨ ਰੱਖਣਾ ਚਾਹੀਦਾ ਹੈ।”"
31 Para que, como está escrito: Aquele que se gloria glorie-se no Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Coríntios 1, comparar traduções ou montar um estudo — tudo direto pelo WhatsApp.