1 Coríntios 2

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਸਲੀਬ ਉੱਤੇ ਮਸੀਹ ਬਾਰੇ ਸੰਦੇਸ਼ ਪਿਆਰੇ ਭਰਾਵੋ ਅਤੇ ਭੈਣੋ ਮੈਂ ਜਦੋਂ ਤੁਹਾਡੇ ਕੋਲ ਆਇਆ ਸੀ ਤਾਂ ਮੈਂ ਤੁਹਾਨੂੰ ਪਰਮੇਸ਼ੁਰ ਦੇ ਸੱਚ ਬਾਰੇ ਦੱਸਿਆ ਸੀ। ਪਰ ਉਸ ਲਈ ਮੈਂ ਨਾ ਤਾਂ ਚੰਗੇ ਵਕਤਾਂ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਨਾ ਹੀ ਮਹਾਨ ਸੂਝ ਦੀ ਵਰਤੋਂ ਕੀਤੀ ਹੈ।"
1 Meus irmãos, quando fui anunciar a vocês a verdade secreta de Deus, não usei muitas palavras nem grande sabedoria.
2 ਮੈਂ ਇਹ ਫ਼ੈਸਲਾ ਕਰ ਲਿਆ ਸੀ। ਕਿ ਜਦੋਂ ਤੱਕ ਮੈਂ ਤੁਹਾਡੇ ਨਾਲ ਹਾਂ ਤਾਂ ਮੈ ਯਿਸੂ ਮਸੀਹ ਅਤੇ ਉਸਦੀ ਸਲੀਬ ਉੱਤੇ ਮ੍ਰਿਤੂ ਤੋਂ ਅਲਾਵਾ ਹਰ ਗੱਲ ਭੁੱਲ ਜਾਵਾਂਗਾ।"
2 Porque, quando estive com vocês, resolvi esquecer tudo, a não ser Jesus Cristo e principalmente a sua morte na cruz.
3 ਜਦੋਂ ਮੈਂ ਤੁਹਾਡੇ ਕੋਲ ਆਇਆ ਸਾਂ, ਮੈਂ ਨਿਰਬਲ ਸਾਂ ਅਤੇ ਡਰ ਨਾਲ ਕੰਬ ਰਿਹਾ ਸਾਂ।"
3 Quando visitei vocês, eu estava fraco e tremia de medo.
4 ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿੱਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ।"
4 O meu ensinamento e a minha mensagem não foram dados com a linguagem da sabedoria humana, mas com provas firmes do poder do Espírito de Deus.
5 ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਹਾਡਾ ਕਿਸੇ ਮਨੁੱਖ ਦੀ ਸੂਝ ਵਿੱਚ ਨਹੀਂ ਸਗੋਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਸ਼ਚਾ ਹੋਵੇ।"
5 Portanto, a fé que vocês têm não se baseia na sabedoria humana, mas no poder de Deus.
6 ਪਰਮੇਸ਼ੁਰ ਦੀ ਸਿਆਣਪ ਅਸੀਂ ਆਤਮਕ ਤੌਰ ਤੇ ਪ੍ਰੌਢ਼ ਲੋਕਾਂ ਨੂੰ ਸਿਆਣਪ ਵੀ ਸਿੱਖਾਉਂਦੇ ਹਾਂ, ਪਰ ਉਹ ਸਿਆਣਪ ਇਸ ਦੁਨੀਆਂ ਦੇ ਨਾਲ ਸੰਬੰਧਿਤ ਨਹੀਂ ਹੈ। ਇਹ ਇਸ ਦੁਨੀਆਂ ਦੇ ਹਾਕਮਾਂ ਦੀ ਸਿਆਣਪ ਨਹੀਂ ਹੈ। ਉਨ੍ਹਾਂ ਹਾਕਮਾਂ ਦੀ ਸਿਆਣਪ ਨਸ਼ਟ ਹੋ ਰਹੀ ਹੈ।"
6 Porém, para os que são espiritualmente maduros, anunciamos uma mensagem de sabedoria. Mas não é de uma sabedoria deste mundo nem a dos poderes que o governam e que estão perdendo o seu poder.
7 ਪਰ ਅਸੀਂ ਪਰਮੇਸ਼ੁਰ ਦੀ ਗੁਪਤ ਸਿਆਣਪ ਬਾਰੇ ਗੱਲ ਕਰ ਰਹੇ ਹਾਂ। ਇਹ ਸਿਆਣਪ ਲੋਕਾਂ ਤੋਂ ਲਕੋਈ ਗਈ ਹੈ। ਪਰਮੇਸ਼ੁਰ ਨੇ ਇਹ ਸਿਆਣਪ ਸਾਡੀ ਮਹਿਮਾਂ ਲਈ ਵਿਉਂਤੀ ਹੈ। ਉਸ ਨੇ ਇਸਦੀ ਯੋਜਨਾ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਦੀ ਬਣਾ ਲਈ ਸੀ।"
7 A sabedoria que anunciamos é a sabedoria secreta de Deus, escondida dos seres humanos, a sabedoria que o próprio Deus, antes mesmo da criação do mundo, já havia escolhido para a nossa glória .
8 ਇਸ ਦੁਨੀਆਂ ਦੇ ਹਾਕਮਾਂ ਵਿੱਚੋਂ ਕਿਸੇ ਨੇ ਵੀ ਇਸ ਸਿਆਣਪ ਨੂੰ ਨਹੀਂ ਸਮਝਿਆ। ਜੇ ਉਹ ਸਮਝ ਗਏ ਹੁੰਦੇ ਉਨ੍ਹਾਂ ਨੇ ਗੌਰਵਸ਼ਾਲੀ ਪ੍ਰਭੂ ਨੂੰ ਸਲੀਬ ਉੱਪਰ ਨਹੀਂ ਸੀ ਲਟਕਾਉਣਾ।"
8 Nenhum dos poderes que agora governam o mundo conheceu essa sabedoria. Pois, se a tivessem conhecido, não teriam crucificado o glorioso Senhor.
9 ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।”"
9 Porém, como dizem as Escrituras Sagradas : “O que ninguém nunca viu nem ouviu, e o que jamais alguém pensou que podia acontecer, foi isso o que Deus preparou para aqueles que o amam.”
10 ਪਰੰਤੂ ਪਰਮੇਸ਼ੁਰ ਨੇ ਸਾਨੂੰ ਇਹ ਗੱਲਾਂ ਆਤਮਾ ਰਾਹੀਂ ਸਮਝਾਈਆਂ ਹਨ। ਪਵਿੱਤਰ ਆਤਮਾ ਸਭ ਕੁਝ ਜਾਣਦਾ ਹੈ, ਪਰਮੇਸ਼ੁਰ ਦੇ ਗੁਪਤ ਭੇਤਾਂ ਨੂੰ ਵੀ।"
10 Mas foi a nós que Deus, por meio do Espírito, revelou o seu segredo. O Espírito Santo examina tudo, até mesmo os planos mais profundos e escondidos de Deus.
11 ਇਹ ਇਸ ਤਰ੍ਹਾਂ ਹੈ। ਕੋਈ ਵਿਅਕਤੀ ਵੀ ਕਿਸੇ ਹੋਰ ਦੇ ਵਿੱਚਾਰਾਂ ਨੂੰ ਨਹੀਂ ਜਾਣਦਾ ਇੱਕ ਆਦਮੀ ਅੰਦਰ ਸਿਰਫ਼ ਆਤਮਾ ਹੀ ਉਸ ਦੀਆਂ ਸੋਚਾਂ ਬਾਰੇ ਜਾਣਦਾ ਹੈ। ਪਰਮੇਸ਼ੁਰ ਬਾਰੇ ਵੀ ਇਵੇਂ ਹੀ ਹੈ। ਕੋਈ ਵੀ ਪਰਮੇਸ਼ੁਰ ਦੇ ਵਿੱਚਾਰਾਂ ਦੀ ਜਾਣਕਾਰੀ ਨਹੀਂ ਰੱਖਦਾ। ਕੇਵਲ ਪਰਮੇਸ਼ੁਰ ਦੀ ਆਤਮਾ ਹੀ ਉਨ੍ਹਾਂ ਵਿੱਚਾਰਾਂ ਨੂੰ ਜਾਣਦਾ ਹੈ।"
11 Quanto ao ser humano, somente o espírito que está nele é que conhece tudo a respeito dele. E, quanto a Deus, somente o seu próprio Espírito conhece tudo a respeito dele.
12 ਸਾਨੂੰ ਦੁਨੀਆਂ ਦਾ ਆਤਮਾ ਨਹੀਂ ਮਿਲਿਆ ਹੋਇਆ। ਪਰੰਤੂ ਸਾਨੂੰ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ੁਰ ਵੱਲੋਂ ਹੈ। ਅਸੀਂ ਇਹ ਆਤਮਾ ਇਸ ਲਈ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਨ੍ਹਾਂ ਅਸੀਸਾਂ ਬਾਰੇ ਜਾਣ ਸੱਕੀਏ ਜੋ ਪਰਮੇਸ਼ੁਰ ਨੇ ਸਾਨੂੰ ਬਿਨ ਕੀਮਤ ਦਿੱਤੀਆਂ ਹਨ।"
12 Não foi o espírito deste mundo que nós recebemos, mas o Espírito mandado por Deus, para que possamos entender tudo o que Deus nos tem dado.
13 ਜਦੋਂ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਗੱਲ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ ਜੋ ਸਾਨੂੰ ਮਨੁੱਖਾਂ ਦੀ ਸਿਆਣਪ ਵੱਲੋਂ ਸਿੱਖਾਏ ਗਏ ਹਨ। ਆਤਮਕ ਚੀਜ਼ਾਂ ਦੀ ਵਿਆਖਿਆ ਲਈ ਆਤਮਕ ਸ਼ਬਦਾਂ ਦੀ ਵਰਤੋਂ ਕਰਦੇ ਹਾਂ।"
13 Portanto, quando falamos, nós usamos palavras ensinadas pelo Espírito de Deus e não palavras ensinadas pela sabedoria humana. Assim explicamos as verdades espirituais aos que são espirituais.
14 ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ।"
14 Mas quem não tem o Espírito de Deus não pode receber os dons que vêm do Espírito e, de fato, nem mesmo pode entendê-los. Essas verdades são loucura para essa pessoa porque o sentido delas só pode ser entendido de modo espiritual.
15 ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਆਂੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰੱਖ ਸੱਕਦੇ।"
15 A pessoa que tem o Espírito Santo pode julgar o valor de todas as coisas, porém ela mesma não pode ser julgada por ninguém.
16 “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਪ੍ਰਭੂ ਨੂੰ ਦੱਸ ਸੱਕਦਾ ਹੈ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ?” ਪਰ ਤੁਹਾਡੇ ਲਈ, ਤੁਹਾਡੇ ਕੋਲ ਮਸੀਹ ਦਾ ਮਨ ਹੈ।"
16 Como dizem as Escrituras Sagradas: “Quem pode conhecer a mente do Senhor? Quem é capaz de lhe dar conselhos?” Mas nós pensamos como Cristo pensa.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Coríntios 2, comparar traduções ou montar um estudo — tudo direto pelo WhatsApp.