1 Coríntios 3

Punjabi Bible (GL_PUNJABI) vs NVI

Sair da comparação
NVI Nova Versão Internacional
1 ਮਨੁੱਖਾਂ ਦਾ ਅਨੁਸਰਣ ਕਰਨਾ ਗਲਤ ਹੈ ਭਰਾਵੋ ਅਤੇ ਭੈਣੋ ਪਹਿਲਾਂ ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲਾਂ ਨਹੀਂ ਸੀ ਕਰ ਸੱਕਦਾ ਜਿਵੇਂ ਮੈਂ ਆਤਮਕ ਲੋਕਾਂ ਨਾਲ ਗੱਲਾਂ ਕਰਦਾ ਹਾਂ। ਮੈਨੂੰ ਤੁਹਾਡੇ ਨਾਲ ਇਵੇਂ ਗੱਲ ਕਰਨੀ ਪੈਂਦੀ ਸੀ ਜਿਵੇਂ ਮੈਂ ਦੁਨਿਆਵੀ ਲੋਕਾਂ ਨਾਲ ਗੱਲ ਕਰ ਰਿਹਾ ਹੋਵਾਂ – ਜਿਵੇਂ ਕਿ ਮਸੀਹ ਦੇ ਰਾਹ ਉੱਤੇ ਤੁਸੀਂ ਨਿਆਣੇ ਹੋਵੋ।"
1 Irmãos, não lhes pude falar como a espirituais, mas como a carnais, como a crianças em Cristo.
2 ਜਿਹੜੀ ਸਿੱਖਿਆ ਮੈਂ ਤੁਹਾਨੂੰ ਦਿੱਤੀ ਉਹ ਦੁੱਧ ਵਰਗੀ ਸੀ, ਠੋਸ ਆਹਾਰ ਵਰਗੀ ਨਹੀਂ। ਮੈਂ ਇਉਂ ਉਸ ਲਈ ਕੀਤਾ ਕਿਉਂ ਜੋ ਹਾਲੇ ਤੁਸੀਂ ਠੋਸ ਭੋਜਨ ਖਾਣ ਲਈ ਤਿਆਰ ਨਹੀਂ ਸੀ ਅਤੇ ਅਜੇ ਵੀ ਤੁਸੀਂ ਤਿਆਰ ਨਹੀਂ ਹੋ।"
2 Dei-lhes leite, e não alimento sólido, pois vocês não estavam em condições de recebê-lo. De fato, vocês ainda não estão em condições,
3 ਤੁਸੀਂ ਹਾਲੇ ਵੀ ਆਤਮਕ ਲੋਕ ਨਹੀਂ ਹੋ। ਤੁਹਾਡੇ ਅੰਦਰ ਈਰਖਾ ਅਤੇ ਝਗੜ੍ਹੇ ਹਨ। ਇਹ ਦਰਸ਼ਾਉਂਦਾ ਹੈ ਕਿ ਤੁਸੀਂ ਆਤਮਕ ਲੋਕ ਨਹੀਂ ਹੋ। ਤੁਸੀਂ ਦੁਨਿਆਵੀ ਲੋਕਾਂ ਵਰਗਾ ਹੀ ਵਿਹਾਰ ਕਰਦੇ ਹੋ।"
3 porque ainda são carnais. Porque, visto que há inveja e divisão entre vocês, não estão sendo carnais e agindo como mundanos?
4 ਤੁਹਾਡੇ ਵਿੱਚੋਂ ਇੱਕ ਆਖਦਾ, “ਮੈਂ ਪੌਲੁਸ ਦਾ ਚੇਲਾ ਹਾਂ” ਦੂਜਾ ਆਖਦਾ, “ਮੈਂ ਅਪੁੱਲੋਸ ਦਾ ਚੇਲਾ ਹਾਂ” ਜਦੋਂ ਤੁਸੀਂ ਇਹੋ ਜਿਹੀਆਂ ਗੱਲਾਂ ਕਰਦੇ ਹੋ ਤਾਂ ਤੁਸੀਂ ਦੁਨਿਆਵੀ ਲੋਕਾਂ ਵਰਗਾ ਵਿਹਾਰ ਕਰਦੇ ਹੋ।"
4 Pois quando alguém diz: "Eu sou de Paulo", e outro: "Eu sou de Apolo", não estão sendo mundanos?
5 ਕੀ ਅਪੁੱਲੋਸ ਮਹੱਤਵਪੂਰਣ ਹੈ? ਨਹੀਂ। ਕੀ ਪੌਲੁਸ ਮਹੱਤਵਪੂਰਣ ਹੈ? ਨਹੀਂ। ਅਸੀਂ ਸਿਰਫ਼ ਪਰਮੇਸ਼ੁਰ ਦੇ ਸੇਵਕ ਹਾਂ ਜਿਨ੍ਹਾਂ ਨੇ ਵਿਸ਼ਵਾਸ ਕਰਨ ਵਿੱਚ ਤੁਹਾਡੀ ਸਹਾਇਤਾ ਕੀਤੀ ਹੈ। ਸਾਡੇ ਵਿੱਚੋਂ ਹਰੇਕ ਨੇ ਓਹੀ ਕਾਰਜ਼ ਕੀਤਾ ਹੈ ਜੋ ਵੀ ਕੋਈ ਕੰਮ ਪਰਮੇਸ਼ੁਰ ਨੇ ਸਾਨੂੰ ਸੌਂਪਿਆ ਸੀ।"
5 Afinal de contas, quem é Apolo? Quem é Paulo? Apenas servos por meio dos quais vocês vieram a crer, conforme o ministério que o Senhor atribuiu a cada um.
6 ਮੈਂ ਬੀਜ਼ ਬੀਜਿਆ ਸੀ ਅਤੇ ਅਪੁੱਲੋਸ ਨੇ ਇਸ ਨੂੰ ਪਾਣੀ ਨਾਲ ਸਿੰਜਿਆ। ਪਰ ਇਹ ਤਾਂ ਪਰਮੇਸ਼ੁਰ ਹੀ ਸੀ ਜਿਸਨੇ ਬੀਜ਼ ਨੂੰ ਉਗਾਇਆ।"
6 Eu plantei, Apolo regou, mas Deus é quem fazia crescer;
7 ਇਸ ਲਈ ਨਾ ਹੀ ਜਿਹੜਾ ਬੰਦਾ ਬੀਜਦਾ ਹੈ ਅਤੇ ਨਾ ਹੀ ਜਿਹੜਾ ਇਸ ਨੂੰ ਸਿੰਜਦਾ ਹੈ, ਮਹੱਤਵਪੂਰਣ ਹੈ। ਸਿਰਫ਼ ਪਰਮੇਸ਼ੁਰ ਹੀ ਮਹੱਤਵਪੂਰਣ ਹੈ ਕਿਉਂਕਿ ਉਹੀ ਬੀਜ ਨੂੰ ਉਗਾਉਂਦਾ ਹੈ।"
7 de modo que nem o que planta nem o que rega são alguma coisa, mas unicamente Deus, que efetua o crescimento.
8 ਜਿਹੜਾ ਵਿਅਕਤੀ ਬੀਜ ਬੀਜਦਾ ਹੈ ਅਤੇ ਜਿਹੜਾ ਇਸ ਨੂੰ ਸਿੰਜਦਾ ਹੈ, ਦੋਹਾਂ ਦਾ ਇੱਕ ਮਕਸਦ ਹੈ। ਅਤੇ ਹਰੇਕ ਉਸ ਦੇ ਅਨੁਸਾਰ ਫ਼ਲ ਪ੍ਰਾਪਤ ਕਰੇਗਾ।"
8 O que planta e o que rega têm um só propósito, e cada um será recompensado de acordo com o seu próprio trabalho.
9 ਅਸੀਂ ਰੱਬ ਦੇ ਸਾਂਝੇ ਕਾਮੇ ਹਾਂ। ਅਤੇ ਤੁਸੀਂ ਉਸ ਖੇਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਅਤੇ ਤੁਸੀਂ ਉਸ ਘਰ ਵਰਗੇ ਹੋ ਜਿਸਦਾ ਮਾਲਿਕ ਪਰਮੇਸ਼ੁਰ ਹੈ।"
9 Pois nós somos cooperadores de Deus; vocês são lavoura de Deus e edifício de Deus.
10 ਮਾਹਰ ਨਿਰਮਾਤਾ ਵਾਂਗ ਮੈਂ ਉਸ ਘਰ ਦੀ ਬੁਨਿਆਦ ਰੱਖੀ ਹੈ। ਇਸ ਲਈ ਮੈਂ ਉਸ ਦਾਤ ਦੀ ਵਰਤੋਂ ਕੀਤੀ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਇਸ ਮੰਤਵ ਲਈ ਦਿੱਤੀ ਸੀ। ਹੋਰ ਲੋਕ ਇਸ ਬੁਨਿਆਦ ਉੱਤੇ ਉਸਾਰੀ ਕਰ ਰਹੇ ਹਨ। ਪਰ ਵਿਅਕਤੀ ਨੂੰ ਉਸਾਰੀ ਕਰਨ ਵਿੱਚ ਸਾਵੱਧਾਨੀ ਵਰਤਨੀ ਚਾਹੀਦੀ ਹੈ।"
10 Conforme a graça de Deus que me foi concedida, eu, como sábio construtor, lancei o alicerce, e outro está construindo sobre ele. Contudo, veja cada um como constrói.
11 ਬੁਨਿਆਦ ਪਹਿਲਾਂ ਹੀ ਰੱਖੀ ਜਾ ਚੁੱਕੀ ਹੈ। ਕੋਈ ਵੀ ਵਿਅਕਤੀ ਹੋਰ ਬੁਨਿਆਦ ਨਹੀਂ ਰੱਖ ਸੱਕਦਾ। ਜਿਹੜੀ ਬੁਨਿਆਦ ਰੱਖੀ ਜਾ ਚੁੱਕੀ ਹੈ ਉਹ ਯਿਸੂ ਮਸੀਹ ਹੈ।"
11 Porque ninguém pode colocar outro alicerce além do que já está posto, que é Jesus Cristo.
12 ਕੋਈ ਵੀ ਵਿਅਕਤੀ ਉਸ ਬੁਨਿਆਦ ਉੱਪਰ ਸੋਨੇ, ਚਾਂਦੀ, ਹੀਰੇ ਲੱਕੜੀ, ਘਾਹਫ਼ੂਸ ਜਾਂ ਤਿਨਕੇ ਲਾਕੇ ਉਸਾਰੀ ਕਰ ਸੱਕਦਾ ਹੈ।"
12 Se alguém constrói sobre esse alicerce, usando ouro, prata, pedras preciosas, madeira, feno ou palha,
13 ਪਰ ਹਰ ਇੱਕ ਵਿਅਕਤੀ ਦਾ ਕੰਮ ਸਪੱਸ਼ਟ ਵੇਖਿਆ ਜਾਵੇਗਾ। ਕਿਉਂਕਿ ਨਿਆਂ ਦਾ ਦਿਨ ਇਸ ਨੂੰ ਬਹੁਤ ਸਪੱਸ਼ਟ ਕਰ ਦੇਵੇਗਾ। ਉਹ ਦਿਨ ਅਗਨੀ ਨਾਲ ਆਵੇਗਾ ਅਤੇ ਅਗਨੀ ਹਰ ਵਿਅਕਤੀ ਦੇ ਕੰਮ ਦੀ ਪਰੱਖ ਕਰੇਗੀ।"
13 sua obra será mostrada, porque o Dia a trará à luz; pois será revelada pelo fogo, que provará a qualidade da obra de cada um.
14 ਜੇ ਕਿਸੇ ਵਿਅਕਤੀ ਵੱਲੋਂ ਬੁਨਿਆਦ ਉੱਤੇ ਉਸਾਰੀ ਗਈ ਇਮਾਰਤ ਖਲੋਤੀ ਰਹਿੰਦੀ ਹੈ ਤਾਂ ਉਹ ਵਿਅਕਤੀ ਆਪਣਾ ਇਨਾਮ ਹਾਸਿਲ ਕਰੇਗਾ।"
14 Se o que alguém construiu permanecer, esse receberá recompensa.
15 ਜੇ ਕਿਸੇ ਵਿਅਕਤੀ ਦੀ ਇਮਾਰਤ ਜਲਕੇ ਰਾਖ ਹੋ ਜਾਂਦੀ ਹੈ, ਤਾਂ ਉਸ ਨੂੰ ਨੁਕਸਾਨ ਭੁਗਤਨਾ ਪਵੇਗਾ। ਉਹ ਵਿਅਕਤੀ ਬਚਾਇਆ ਜਾਵੇਗਾ ਪਰ ਉਹ ਉਸ ਇੱਕ ਵਰਗਾ ਹੋਵੇਗਾ ਜੋ ਕਿ ਅੱਗ ਤੋਂ ਬਚਾਇਆ ਗਿਆ ਹੋਵੇ।"
15 Se o que alguém construiu se queimar, esse sofrerá prejuízo; contudo, será salvo como alguém que escapa através do fogo.
16 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਸੀਂ ਖੁਦ ਪਰਮੇਸ਼ੁਰ ਦਾ ਮੰਦਰ ਹੋ। ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵਸਦਾ ਹੈ।"
16 Vocês não sabem que são santuário de Deus e que o Espírito de Deus habita em vocês?
17 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ।"
17 Se alguém destruir o santuário de Deus, Deus o destruirá; pois o santuário de Deus, que são vocês, é sagrado.
18 ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸ ਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸੱਕਦਾ ਹੈ।"
18 Não se enganem. Se algum de vocês pensa que é sábio segundo os padrões desta era, deve tornar-se "louco" para que se torne sábio.
19 ਕਿਉਂ? ਕਿਉਂਕਿ ਇਸ ਦੁਨੀਆਂ ਦੀ ਸਿਆਣਪ ਪਰਮੇਸ਼ੁਰ ਲਈ ਮੂਰੱਖਤਾ ਹੈ। ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ, “ਉਹ ਸਿਆਣੇ ਲੋਕਾਂ ਨੂੰ ਉਨ੍ਹਾਂ ਦੇ ਚੁਸਤ ਚਲਾਕੀਆਂ ਵਾਲੇ ਅਮਲਾਂ ਤੋਂ ਫ਼ੜਦਾ ਹੈ।”"
19 Porque a sabedoria deste mundo é loucura aos olhos de Deus. Pois está escrito: "Ele apanha os sábios na astúcia deles";
20 ਪੋਥੀਆਂ ਵਿੱਚ, ਇਹ ਵੀ ਲਿਖਿਆ ਹੈ, “ਪਰਮੇਸ਼ੁਰ ਨੂੰ ਸਿਆਣੇ ਲੋਕਾਂ ਦੀਆਂ ਸੋਚਾਂ ਦਾ ਪਤਾ ਹੈ। ਉਹ ਜਾਣਦਾ ਹੈ ਕਿ ਉਨ੍ਹਾਂ ਦੇ ਵਿੱਚਾਰ ਨਿਕਾਰਥਕ ਹਨ।”"
20 e também: "O Senhor conhece os pensamentos dos sábios e sabe como são fúteis".
21 ਇਸ ਲਈ ਤੁਹਾਨੂੰ ਮਨੁੱਖਾਂ ਬਾਰੇ ਘਮੰਡ ਨਹੀਂ ਕਰਨਾ ਚਾਹੀਦਾ। ਸਾਰੀਆਂ ਚੀਜ਼ਾਂ ਤੁਹਾਡੀਆਂ ਹਨ।"
21 Portanto, ninguém se glorie em homens; porque todas as coisas são de vocês,
22 ਪੌਲੁਸ, ਅਪੁੱਲੋਸ ਅਤੇ ਪਤਰਸ, ਦੁਨੀਆਂ, ਜੀਵਨ, ਮੌਤ, ਵਰਤਮਾਨ ਅਤੇ ਭਵਿੱਖ ਇਹ ਸਾਰੀਆਂ ਚੀਜ਼ਾਂ ਤੁਹਾਡੀਆਂ ਹਨ।"
22 seja Paulo, seja Apolo, seja Pedro, seja o mundo, a vida, a morte, o presente ou o futuro; tudo é de vocês,
23 ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ।"
23 e vocês são de Cristo, e Cristo, de Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Coríntios 3, comparar traduções ou montar um estudo — tudo direto pelo WhatsApp.