1 Coríntios 4

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਮਸੀਹ ਦੇ ਰਸੂਲ ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ।"
1 Que os homens nos considerem, pois, como ministros de Cristo, e despenseiros dos mistérios de Deus.
2 ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸ ਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ।"
2 Ora, além disso, o que se requer nos despenseiros é que cada um seja encontrado fiel.
3 ਮੈਨੂੰ ਕੋਈ ਪ੍ਰਵਾਹ ਨਹੀਂ ਭਾਵੇਂ ਤੁਸੀਂ ਮੇਰਾ ਨਿਆਂ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਆਂ ਕਿਸੇ ਮਨੁੱਖੀ ਕਚਿਹਰੀ ਦੁਆਰਾ ਕੀਤਾ ਜਾਂਦਾ ਹੈ। ਮੈਂ ਤਾਂ ਆਪਣੇ-ਆਪ ਦੀ ਪਰੱਖ ਵੀ ਨਹੀਂ ਕਰਦਾ।"
3 Todavia, a mim mui pouco se me dá de ser julgado por vós, ou por qualquer tribunal humano; nem eu tampouco a mim mesmo me julgo.
4 ਮੈਂ ਨਹੀਂ ਜਾਣਦਾ ਕਿ ਮੈਂ ਕੋਈ ਬੁਰਾ ਕੰਮ ਕੀਤਾ ਹੈ। ਪਰ ਇਹ ਗੱਲ ਮੈਨੂੰ ਨਿਰਦੋਸ਼ ਸਿੱਧ ਨਹੀਂ ਕਰਦੀ ਇਹ ਪ੍ਰਭੂ ਹੀ ਹੈ ਜੋ ਮੇਰੀ ਪਰੱਖ ਕਰਦਾ ਹੈ।"
4 Porque, embora em nada me sinta culpado, nem por isso sou justificado; pois quem me julga é o Senhor.
5 ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ।"
5 Portanto nada julgueis antes do tempo, até que venha o Senhor, o qual não só trará à luz as coisas ocultas das trevas, mas também manifestará os desígnios dos corações; e então cada um receberá de Deus o seu louvor.
6 ਭਰਾਵੋ ਅਤੇ ਭੈਣੋ, ਮੈਂ ਅਪੁੱਲੋਸ ਅਤੇ ਆਪਣੇ-ਆਪ ਦਾ ਇਨ੍ਹਾਂ ਗੱਲਾਂ ਦੀ ਮਿਸਾਲ ਵਜੋਂ ਜ਼ਿਕਰ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਸੀਂ ਇਨ੍ਹਾਂ ਸ਼ਬਦਾਂ ਦੇ ਅਰਥ ਸਮਝ ਸੱਕੋਂ ਜਿਹੜੇ ਤੁਸੀਂ ਸਾਥੋਂ ਸਿੱਖੇ: “ਕੇਵਲ ਪੋਥੀਆਂ ਵਿੱਚ ਲਿਖੇ ਉੱਤੇ ਹੀ ਅਮਲ ਕਰੋ।” ਫ਼ੇਰ ਤੁਸੀਂ ਕਿਸੇ ਇੱਕ ਮਨੁੱਖ ਉੱਤੇ ਅਭਿਮਾਨ ਨਹੀਂ ਕਰੋਂਗੇ ਅਤੇ ਦੂਜੇ ਨੂੰ ਨਫ਼ਰਤ ਨਹੀਂ ਕਰੋਂਗੇ।"
6 Ora, irmãos, estas coisas eu as apliquei figuradamente a mim e a Apolo, por amor de vós; para que em nós aprendais a não ir além do que está escrito, de modo que nenhum de vós se ensoberbeça a favor de um contra outro.
7 ਕੌਣ ਕਹਿੰਦਾ ਹੈ ਕਿ ਤੁਸੀਂ ਹੋਰਾਂ ਲੋਕਾਂ ਨਾਲੋਂ ਬਿਹਤਰ ਹੋ। ਇਸ ਲਈ ਜੇਕਰ ਜੋ ਤੁਹਾਡੇ ਕੋਲ ਹੈ ਉਹ ਤੁਹਾਨੂੰ ਦਿੱਤਾ ਗਿਆ ਹੈ, ਤਾਂ ਫ਼ੇਰ ਤੁਸੀਂ ਇਵੇਂ ਸ਼ੇਖੀ ਕਿਉਂ ਮਾਰਦੇ ਹੋ ਜਿਵੇਂ ਕਿ ਇਹ ਤੁਸੀਂ ਆਪਣੀ ਸ਼ਕਤੀ ਨਾਲ ਪ੍ਰਾਪਤ ਕੀਤਾ ਹੋਵੇ।"
7 Pois, quem te diferença? E que tens tu que não tenhas recebido? E, se o recebeste, por que te glorias, como se não o houveras recebido?
8 ਤੁਸੀਂ ਸੋਚਦੇ ਹੋ ਤੁਹਾਡੇ ਕੋਲ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਲੋੜੀਂਦਾ ਹੈ। ਤੁਸੀਂ ਸੋਚਦੇ ਹੋ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਤੁਸੀਂ ਸਾਡੇ ਬਗੈਰ ਹੀ ਰਾਜੇ ਬਣ ਗਏ ਹੋ। ਮੇਰੀ ਤਮੰਨਾ ਹੈ ਕਿ ਤੁਸੀਂ ਸੱਚੀਂ ਰਾਜੇ ਹੁੰਦੇ। ਫ਼ੇਰ ਅਸੀਂ ਵੀ ਤੁਹਾਡੇ ਨਾਲ ਰਾਜੇ ਹੋ ਸੱਕਦੇ ਸਾਂ।"
8 Já estais fartos! já estais ricos! sem nós já chegastes a reinar! e oxalá reinásseis de fato, para que também nós reinássemos convosco!
9 ਪਰ ਮੈਨੂੰ ਜਾਪਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹੜੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਹਮਣੇ ਤਮਾਸ਼ੇ ਵਰਗੇ ਹਨ।"
9 Porque tenho para mim, que Deus a nós, apóstolos, nos pôs por últimos, como condenados à morte; pois somos feitos espetáculo ao mundo, tanto a anjos como a homens.
10 ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬੜੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ।"
10 Nós somos loucos por amor de Cristo, e vós sábios em Cristo; nós fracos, e vós fortes; vós ilustres, e nós desprezíveis.
11 ਇਸ ਘੜੀ ਤੱਕ ਵੀ, ਸਾਡੇ ਕੋਲ ਕਾਫ਼ੀ ਖਾਣ ਅਤੇ ਪੀਣ ਨੂੰ ਨਹੀਂ ਹੈ। ਸਾਡੇ ਕੋਲ ਲੋੜੀਂਦੇ ਕੱਪੜੇ ਤੱਕ ਵੀ ਨਹੀਂ। ਅਸੀਂ ਅਕਸਰ ਮਾਰ ਝੱਲਦੇ ਹਾਂ। ਸਾਡੇ ਘਰ ਨਹੀਂ ਹਨ।"
11 Até a presente hora padecemos fome, e sede; estamos nus, e recebemos bofetadas, e não temos pousada certa,
12 ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ।"
12 e nos afadigamos, trabalhando com nossas próprias mãos; somos injuriados, e bendizemos; somos perseguidos, e o suportamos;
13 ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂੜ ਅਤੇ ਗੰਦਗੀ ਵਾਂਗ ਸਮਝਦੇ ਹਨ।"
13 somos difamados, e exortamos; até o presente somos considerados como o refugo do mundo, e como a escória de tudo.
14 ਮੈਂ ਤੁਹਾਨੂੰ ਸ਼ਰਮਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਆਪਣੇ ਪਿਆਰੇ ਬੱਚਿਆਂ ਵਾਂਗ ਸਮਝਕੇ, ਚਿਤਾਵਨੀ ਵਜੋਂ ਲਿਖ ਰਿਹਾ ਹਾਂ।"
14 Não escrevo estas coisas para vos envergonhar, mas para vos admoestar, como a filhos meus amados.
15 ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ ਦਸ ਹਜਾਰ ਗੁਰੂ ਹੋ ਸੱਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ।"
15 Porque ainda que tenhais dez mil aios em Cristo, não tendes contudo muitos pais; pois eu pelo evangelho vos gerei em Cristo Jesus.
16 ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਮਿਹਰਬਾਨੀ ਕਰਕੇ ਮੇਰੇ ਜਿਹੇ ਬਣੋ।"
16 Rogo-vos, portanto, que sejais meus imitadores.
17 ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ।"
17 Por isso mesmo vos enviei Timóteo, que é meu filho amado, e fiel no Senhor; o qual vos lembrará os meus caminhos em Cristo, como por toda parte eu ensino em cada igreja.
18 ਤੁਹਾਡੇ ਵਿੱਚੋਂ ਕੁਝ ਅਭਿਮਾਨੀ ਹੋ ਗਏ ਹਨ। ਤੁਸੀਂ ਇਹ ਸੋਚਦੇ ਹੋਏ ਅਭਿਮਾਨੀ ਹੋ ਗਏ ਹੋਂ ਕਿ ਮੈਂ ਤੁਹਾਡੇ ਕੋਲ ਫ਼ੇਰ ਨਹੀਂ ਆਵਾਂਗਾ।"
18 Mas alguns andam inchados, como se eu não houvesse de ir ter convosco.
19 ਪਰ ਮੈਂ ਤੁਹਾਡੇ ਕੋਲ ਬਹੁਤ ਛੇਤੀ ਆਵਾਂਗਾ। ਜੇ ਪ੍ਰਭੂ ਦੀ ਰਜ਼ਾ ਹੋਈ, ਮੈਂ ਅਵੱਸ਼ ਹੀ ਆਵਾਂਗਾ। ਫ਼ੇਰ ਮੈਂ ਦੇਖਾਂਗਾ ਇਹ ਅਭਿਮਾਨੀ ਕੀ ਕਰ ਸੱਕਦੇ ਹਨ, ਇਹ ਨਹੀਂ, ਉਹ ਕੀ ਕਹਿ ਸੱਕਦੇ ਹਨ।"
19 Em breve, porém, irei ter convosco, se o Senhor quiser, e então conhecerei, não as palavras dos que andam inchados, mas o poder.
20 ਮੈਂ ਇਹ ਦੇਖਣਾ ਚਾਹਵਾਂਗਾ ਕਿਉਂਕਿ ਪਰਮੇਸ਼ੁਰ ਦਾ ਰਾਜ ਗੱਲਾਂ ਨਹੀਂ, ਸ਼ਕਤੀ ਹੈ।"
20 Porque o reino de Deus não consiste em palavras, mas em poder.
21 ਤੁਹਾਨੂੰ ਕੀ ਚਾਹੀਦਾ: ਕਿ ਮੈਂ ਤੁਹਾਡੇ ਕੋਲ ਸਜ਼ਾ ਲੈ ਕੇ ਆਵਾਂ ਜਾਂ ਕਿ ਮੈਂ ਪ੍ਰੇਮ ਅਤੇ ਕੋਮਲਤਾ ਲੈ ਕੇ ਆਵਾਂ?"
21 Que quereis? Irei a vós com vara, ou com amor e espírito de mansidão?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Coríntios 4, comparar traduções ou montar um estudo — tudo direto pelo WhatsApp.