1 Coríntios 7
Punjabi Bible (GL_PUNJABI) vs ACF
ACF Almeida Corrigida Fiel
1 ਵਿਆਹ ਸੰਬੰਧੀ ਹੁਣ ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰਾਂਗਾ ਜਿਹੜੀਆਂ ਮੈਨੂੰ ਲਿਖੀਆਂ ਗਈਆਂ ਸਨ। ਇਹ ਕਿਸੇ ਵਿਅਕਤੀ ਲਈ ਚੰਗਾ ਹੋਵੇਗਾ ਜੇ ਉਹ ਵਿਆਹ ਨਾ ਕਰੇ।"
1 Ora, quanto às coisas que me escrevestes, bom seria que o homem não tocasse em mulher;
2 ਪਰ ਉੱਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ।"
2 Mas, por causa da fornicação, cada um tenha a sua própria mulher, e cada uma tenha o seu próprio marido.
3 ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤੀ ਨੂੰ ਆਪਣੇ ਪਤਨੀ ਨੂੰ ਉਹ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ।"
3 O marido pague à mulher a devida benevolência, e da mesma sorte a mulher ao marido.
4 ਇੱਕ ਪਤਨੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸ ਦੇ ਪਤੀ ਨੂੰ ਉਸ ਦੇ ਸਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸ ਦੇ ਸਰੀਰ ਉੱਤੇ ਇਖਤਿਆਰ ਹੈ।"
4 A mulher não tem poder sobre o seu próprio corpo, mas tem-no o marido; e também da mesma maneira o marido não tem poder sobre o seu próprio corpo, mas tem-no a mulher.
5 ਆਪੋ ਆਪਣੇ ਸਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸੱਕਦੇ ਹੋ। ਤੁਸੀਂ ਅਜਿਹਾ ਕਰ ਸੱਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸੱਕੋ, ਫ਼ੇਰ ਦੁਬਾਰਾ ਇਕੱਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ।"
5 Não vos priveis um ao outro, senão por consentimento mútuo por algum tempo, para vos aplicardes ao jejum e à oração; e depois ajuntai-vos outra vez, para que Satanás não vos tente pela vossa incontinência.
6 ਮੈਂ ਅਜਿਹਾ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਥੋੜੇ ਸਮੇਂ ਲਈ ਵੱਖ ਹੋਣ ਦੀ ਇਜਾਜ਼ਤ ਦੇ ਦਿਆਂ। ਇਹ ਕੋਈ ਹੁਕਮ ਨਹੀਂ ਹੈ।"
6 Digo, porém, isto como que por permissão e não por mandamento.
7 ਮੈਂ ਚਾਹੁੰਦਾ ਹਾਂ ਕਿ ਸਭ ਲੋਕ ਮੇਰੇ ਜਿਹੇ ਹੋਣ। ਪਰ ਹਰ ਇੱਕ ਵਿਅਕਤੀ ਨੂੰ ਪਰਮੇਸ਼ੁਰ ਤੋਂ ਆਪਣੀ ਦਾਤ ਮਿਲੀ ਹੋਈ ਹੈ। ਕਿਸੇ ਵਿਅਕਤੀ ਨੂੰ ਇੱਕ ਦਾਤ ਮਿਲੀ ਹੋਈ ਹੈ ਕਿਸੇ ਨੂੰ ਦੂਸਰੀ।"
7 Porque quereria que todos os homens fossem como eu mesmo; mas cada um tem de Deus o seu próprio dom, um de uma maneira e outro de outra.
8 ਹੁਣ ਇਹੀ ਹੈ, ਜੋ ਮੈਂ ਉਨ੍ਹਾਂ ਲੋਕਾਂ ਨੂੰ ਆਖਣਾ ਚਾਹੁੰਦਾ ਹਾਂ, ਜੋ ਕੁਆਰੇ ਹਨ ਅਤੇ ਵਿਧਵਾਵਾਂ ਲਈ ਵੀ; ਇਹ ਚੰਗਾ ਹੈ ਕਿ ਉਹ ਮੇਰੇ ਵਾਂਗ ਇੱਕਲੇ ਰਹਿਣ।"
8 Digo, porém, aos solteiros e às viúvas, que lhes é bom se ficarem como eu.
9 ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸੱਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸੜਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ।"
9 Mas, se não podem conter-se, casem-se. Porque é melhor casar do que abrasar-se.
10 ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ।"
10 Todavia, aos casados mando, não eu mas o Senhor, que a mulher não se aparte do marido.
11 ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸ ਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸ ਨੂੰ ਆਪਣੇ ਪਤੀ ਵੱਲ ਵਾਪਿਸ ਪਰਤ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ।"
11 Se, porém, se apartar, que fique sem casar, ou que se reconcilie com o marido; e que o marido não deixe a mulher.
12 ਹੋਰਨਾ ਸਾਰੇ ਲੋਕਾਂ ਲਈ ਮੈਂ ਇਹ ਕਹਿੰਦਾ ਮੈਂ ਹਾਂ ਜੋ ਇਹ ਗੱਲਾਂ ਆਖਦਾ ਹਾਂ, ਪ੍ਰਭੂ ਨਹੀਂ। ਈਸਾਈ ਅਜਿਹੀ ਪਤਨੀ ਰੱਖ ਸੱਕਦਾ ਹੈ ਜੋ ਵਿਸ਼ਵਾਸੀ ਨਹੀਂ ਹੈ। ਅਤੇ ਜੇਕਰ ਉਹ ਉਸ ਦੇ ਨਾਲ ਰਹਿਣ ਦੀ ਇੱਛੁਕ ਹੈ, ਤਾਂ ਆਦਮੀ ਨੂੰ ਉਸ ਨੂੰ ਤਲਾਕ ਨਹੀਂ ਦੇਣਾ ਚਾਹੀਦਾ।"
12 Mas aos outros digo eu, não o Senhor: Se algum irmão tem mulher descrente, e ela consente em habitar com ele, não a deixe.
13 ਅਤੇ ਕੋਈ ਔਰਤ ਕਿਸੇ ਅਜਿਹੇ ਪਤੀ ਨਾਲ ਵਿਆਹ ਕਰ ਸੱਕਦੀ ਹੈ ਜਿਹੜਾ ਵਿਸ਼ਵਾਸੀ ਨਹੀਂ ਹੈ। ਅਤੇ ਜੇਕਰ ਉਹ ਉਸ ਨਾਲ ਰਹਿਣ ਦਾ ਇਛੁਕ ਹੈ, ਤਾਂ ਔਰਤ ਨੂੰ ਉਸ ਨੂੰ ਤਲਾਕ ਨਹੀਂ ਦੇਣਾ ਚਾਹੀਦਾ।"
13 E se alguma mulher tem marido descrente, e ele consente em habitar com ela, não o deixe.
14 ਇੱਕ ਪਤੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਵਿਸ਼ਵਾਸੀ ਨਹੀਂ ਹੈ ਆਪਣੇ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁੱਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁੱਧ ਹਨ।"
14 Porque o marido descrente é santificado pela mulher; e a mulher descrente é santificada pelo marido; de outra sorte os vossos filhos seriam imundos; mas agora são santos.
15 ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸੱਦਿਆ।"
15 Mas, se o descrente se apartar, aparte-se; porque neste caso o irmão, ou irmã, não está sujeito à servidão; mas Deus chamou-nos para a paz.
16 ਪਤਨੀਉ, ਸ਼ਾਇਦ ਤੁਸੀਂ ਆਪਣੇ ਪਤੀਆਂ ਨੂੰ ਬਚਾ ਲਵੋ, ਅਤੇ ਪਤੀਓ ਸ਼ਾਇਦ ਤੁਸੀਂ ਆਪਣੀਆਂ ਪਤਨੀਆਂ ਨੂੰ ਬਚਾ ਲਵੋ। ਇਸ ਦਾ ਹੁਣ ਭਾਵੇ ਤੁਹਾਨੂੰ ਪਤਾ ਨਾ ਹੋਵੇ ਕਿ ਬਾਦ ਵਿੱਚ ਕੀ ਵਾਪਰੇਗਾ।"
16 Porque, de onde sabes, ó mulher, se salvarás teu marido? ou, de onde sabes, ó marido, se salvarás tua mulher?
17 ਉਵੇਂ ਜੀਓ ਜਿਵੇਂ ਪਰਮੇਸ਼ੁਰ ਦਾ ਹੁਕਮ ਹੈ ਪਰ ਹਰ ਮਨੁੱਖ ਨੂੰ ਉਸੇ ਦਸ਼ਾ ਅਨੁਸਾਰ ਰਹਿਣਾ ਚਾਹੀਦਾ ਹੈ ਜਿਸ ਤੇ ਪਰਮੇਸ਼ੁਰ ਨੇ ਉਸ ਨੂੰ ਜਿਉਣ ਲਈ ਨਿਯੁਕਤ ਕੀਤਾ ਹੈ। ਇਸਦਾ ਭਾਵ ਇਹ ਹੈ ਕਿ ਉਸ ਨੂੰ ਉਸੇ ਦਸ਼ਾ ਵਿੱਚ ਜਿਉਣਾ ਚਾਹੀਦਾ ਹੈ ਜਿਸ ਦਸ਼ਾ ਵਿੱਚ, ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ। ਇਹੀ ਉਹ ਅਸੂਲ ਹੈ ਜਿਹੜਾ ਮੈਂ ਸਾਰੀਆਂ ਕਲੀਸਿਯਾਵਾਂ ਵਿੱਚ ਬਣਾਇਆ ਹੈ।"
17 E assim cada um ande como Deus lhe repartiu, cada um como o Senhor o chamou. É o que ordeno em todas as igrejas.
18 ਜੇ ਇੱਕ ਆਦਮੀ ਦੀ ਉਦੋਂ ਸੁੰਨਤ ਨਹੀਂ ਹੋਈ ਸੀ, ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਤਾ ਉਸਦੀ ਸੁੰਨਤ ਨਹੀਂ ਹੋਣੀ ਚਾਹੀਦੀ। ਜੇ ਕਿਸੇ ਬੰਦੇ ਦੀ ਬੁਲਾਵੇ ਸਮੇਂ ਸੁੰਨਤ ਨਹੀਂ ਹੋਈ ਤਾਂ ਉਸਦੀ ਸੁੰਨਤ ਨਹੀਂ ਕਰਨੀ ਚਾਹੀਦੀ।"
18 É alguém chamado, estando circuncidado? fique circuncidado. É alguém chamado estando incircuncidado? não se circuncide.
19 ਇਸ ਗੱਲ ਦਾ ਕੋਈ ਮਹੱਤਵ ਨਹੀਂ ਕਿ ਕਿਸੇ ਬੰਦੇ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਤਾਂ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਹੈ।"
19 A circuncisão é nada e a incircuncisão nada é, mas, sim, a observância dos mandamentos de Deus.
20 ਹਰ ਬੰਦੇ ਨੂੰ ਉਵੇਂ ਹੀ ਰਹਿਣਾ ਚਾਹੀਦਾ ਹੈ ਜਿਵੇਂ ਉਸ ਨੂੰ ਪਰਮੇਸ਼ੁਰ ਦਾ ਬੁਲਾਵਾ ਮਿਲਿਆ ਹੈ।"
20 Cada um fique na vocação em que foi chamado.
21 ਜੇ ਤੁਸੀਂ ਪਰਮੇਸ਼ੁਰ ਦੇ ਬੁਲਾਵੇ ਸਮੇਂ ਗੁਲਾਮ ਸੀ ਤਾਂ ਇਸ ਗੱਲ ਦੀ ਚਿੰਤਾ ਨਾ ਕਰੋ, ਪਰ ਜੇ ਤੁਸੀਂ ਸੁਤੰਤਰ ਹੋ ਸੱਕਦੇ ਹੋ, ਤਾਂ ਸੁਤੰਤਰ ਰਹੋ।"
21 Foste chamado sendo servo? não te dê cuidado; e, se ainda podes ser livre, aproveita a ocasião.
22 ਜਿਹੜਾ ਬੰਦਾ ਉਦੋਂ ਗੁਲਾਮ ਸੀ ਜਦੋਂ ਪ੍ਰਭੂ ਨੇ ਉਸ ਨੂੰ ਬੁਲਾਇਆ ਸੀ ਉਹ ਹੁਣ ਪ੍ਰਭੂ ਵਿੱਚ ਆਜ਼ਾਦ ਹੈ। ਇਸੇ ਢੰਗ ਨਾਲ ਹੀ, ਜਿਹੜਾ ਬੰਦਾ ਉਦੋਂ ਆਜ਼ਾਦ ਸੀ ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਹੁਣ ਮਸੀਹ ਦਾ ਇੱਕ ਗੁਲਾਮ ਹੈ।"
22 Porque o que é chamado pelo Senhor, sendo servo, é liberto do Senhor; e da mesma maneira também o que é chamado sendo livre, servo é de Cristo.
23 ਤੁਸਾਂ ਲੋਕਾਂ ਨੂੰ ਇੱਕ ਵੱਡਾ ਮੁੱਲ ਤਾਰ ਕੇ ਖਰੀਦਿਆ ਗਿਆ ਸੀ। ਇਸ ਲਈ ਮਨੁੱਖਾਂ ਦੇ ਗੁਲਾਮ ਨਾ ਬਣੋ।"
23 Fostes comprados por bom preço; não vos façais servos dos homens.
24 ਭਰਾਵੋ ਅਤੇ ਭੈਣੋ, ਪਰਮੇਸ਼ੁਰ ਨਾਲ ਆਪਣੀ ਨਵੀਂ ਜ਼ਿੰਦਗੀ, ਜਿਸ ਢੰਗ ਵਿੱਚ ਵੀ ਤੁਸੀਂ ਉਦੋਂ ਰਹਿ ਰਹੇ ਸੀ, ਜਦੋਂ ਪਰਮੇਸ਼ੁਰ ਨੇ ਤੁਹਾਨੂੰ ਸੱਦਿਆ ਸੀ, ਉਸੇ ਢੰਗ ਵਿੱਚ ਜੀਵੋ।"
24 Irmãos, cada um fique diante de Deus no estado em que foi chamado.
25 ਵਿਆਹ ਕਰਵਾਉਣ ਸੰਬੰਧੀ ਪ੍ਰਸ਼ਨ ਹੁਣ ਮੈਂ ਉਨ੍ਹਾਂ ਲੋਕਾਂ ਬਾਰੇ ਲਿਖਦਾ ਹਾਂ ਜਿਹੜੇ ਵਿਆਹੇ ਹੋਏ ਨਹੀਂ ਹਨ। ਇਸ ਬਾਰੇ ਮੇਰੇ ਕੋਲ ਪ੍ਰਭੂ ਵੱਲੋਂ ਹੁਕਮ ਨਹੀਂ ਹੈ। ਪਰ ਮੈਂ ਆਪਣੀ ਰਾਇ ਦਿੰਦਾ ਹਾਂ। ਤੁਸੀਂ ਮੇਰੇ ਵਿੱਚ ਭਰੋਸਾ ਰੱਖ ਸੱਕਦੇ ਹੋ ਕਿਉਂਕਿ ਪ੍ਰਭੂ ਮੇਰੇ ਉੱਤੇ ਮਿਹਰਬਾਨ ਸੀ।"
25 Ora, quanto às virgens, não tenho mandamento do Senhor; dou, porém, o meu parecer, como quem tem alcançado misericórdia do Senhor para ser fiel.
26 ਇਹ ਮੁਸ਼ਕਿਲਾਂ ਭਰਿਆ ਸਮਾਂ ਹੈ। ਇਸ ਲਈ ਮੇਰੇ ਵਿੱਚਾਰ ਵਿੱਚ ਤੁਹਾਡੇ ਲਈ ਜਿਵੇਂ ਹੋ, ਉਵੇਂ ਹੀ ਰਹਿਣਾ ਚੰਗਾ ਹੈ।"
26 Tenho, pois, por bom, por causa da instante necessidade, que é bom para o homem o estar assim.
27 ਪਰ ਜੇਕਰ ਤੁਹਾਡੀ ਪਤਨੀ ਹੈ, ਤਾਂ ਉਸ ਕੋਲੋਂ ਆਪਣੇ ਆਪ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾ ਕਰੋ। ਜੇ ਤੁਸੀਂ ਆਪਣੇ ਆਪ ਨੂੰ ਪਤਨੀ ਤੋਂ ਆਜ਼ਾਦ ਕਰ ਲਿਆ ਹੈ, ਤਾਂ ਫ਼ੇਰ ਪਤਨੀ ਤਲਾਸ਼ ਕਰਨ ਦੀ ਕੋਸ਼ਿਸ਼ ਨਾ ਕਰੋ।"
27 Estás ligado à mulher? não busques separar-te. Estás livre de mulher? não busques mulher.
28 ਪਰ ਜੇ ਤੁਸੀਂ ਵਿਆਹ ਕਰਵਾਉਣ ਦਾ ਫ਼ੈਸਲਾ ਕਰ ਲਿਆ ਹੈ, ਤਾਂ ਇਹ ਕੋਈ ਪਾਪ ਨਹੀਂ। ਅਤੇ ਜੇਕਰ ਇੱਕ ਅਣਵਿਆਹੀ ਕੁੜੀ ਵਿਆਹ ਕਰਾਉਂਦੀ ਹੈ, ਉਹ ਵੀ ਕੋਈ ਪਾਪ ਨਹੀਂ। ਪਰ ਜਿਹੜੇ ਮਨੁੱਖ ਵਿਆਹ ਕਰਵਾਉਂਦੇ ਹਨ ਉਨ੍ਹਾਂ ਨੂੰ ਇਸ ਜੀਵਨ ਵਿੱਚ ਮੁਸ਼ਕਿਲਾਂ ਪੇਸ਼ ਆਉਣਗੀਆਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਮੁਸ਼ਕਿਲਾਂ ਤੋਂ ਆਜ਼ਾਦ ਰਹੋ।"
28 Mas, se te casares, não pecas; e, se a virgem se casar, não peca. Todavia os tais terão tribulações na carne, e eu quereria poupar-vos.
29 ਭਰਾਵੋ ਅਤੇ ਭੈਣੋ ਮੇਰਾ ਮਤਲਬ ਇਹ ਹੈ। ਸਾਡੇ ਕੋਲ ਬਹੁਤਾ ਸਮਾਂ ਨਹੀਂ ਬਚਿਆ। ਇਸ ਲਈ ਹੁਣ ਤੋਂ ਸ਼ੁਰੂ ਕਰਦਿਆਂ ਵਿਆਹੇ ਹੋਏ ਵਿਅਕਤੀਆਂ ਨੂੰ ਆਪਣਾ ਸਮਾਂ ਇਸ ਤਰ੍ਹਾਂ ਗੁਜ਼ਾਰਨਾ ਚਾਹੀਦਾ ਹੈ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਾ ਹੋਣ।"
29 Isto, porém, vos digo, irmãos, que o tempo se abrevia; o que resta é que também os que têm mulheres sejam como se não as tivessem;
30 ਜਿਹੜੇ ਲੋਕ ਉਦਾਸ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਉਦਾਸ ਨਹੀਂ ਹਨ। ਜਿਹੜੇ ਵਿਅਕਤੀ ਖੁਸ਼ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਖੁਸ਼ ਨਹੀਂ ਹਨ। ਜਿਹੜੇ ਲੋਕ ਚੀਜ਼ਾਂ ਖਰੀਦਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਕੋਲ ਕੁਝ ਵੀ ਨਹੀਂ।"
30 E os que choram, como se não chorassem; e os que folgam, como se não folgassem; e os que compram, como se não possuíssem;
31 ਜਿਹੜੇ ਵਿਅਕਤੀ ਦੁਨਿਆਵੀ ਚੀਜ਼ਾਂ ਇਸਤੇਮਾਲ ਕਰਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ, ਜਿਵੇਂ ਇਨ੍ਹਾਂ ਚੀਜ਼ਾਂ ਦਾ ਉਨ੍ਹਾਂ ਲਈ ਕੋਈ ਮਹੱਤਵ ਨਹੀਂ। ਤੁਹਾਨੂੰ ਇਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਕਿਉਂ ਜੋ ਇਹ ਦੁਨੀਆਂ ਵਿੱਚ ਹੁਣ ਹੈ ਛੇਤੀ ਹੀ ਅਲੋਪ ਹੋ ਜਾਵੇਗਾ।"
31 E os que usam deste mundo, como se dele não abusassem, porque a aparência deste mundo passa.
32 ਮੈਂ ਆਸ਼ਾ ਕਰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਹੋਵੋ। ਇੱਕ ਅਣਵਿਆਹਿਆ ਵਿਅਕਤੀ ਪ੍ਰਭੂ ਦੇ ਕੰਮ ਵਿੱਚ ਰੁੱਝਿਆ ਰਹਿੰਦਾ ਹੈ। ਉਸਦਾ ਉਦੇਸ਼ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ।"
32 E bem quisera eu que estivésseis sem cuidado. O solteiro cuida das coisas do Senhor, em como há de agradar ao Senhor;
33 ਪਰ ਜਿਹੜਾ ਵਿਅਕਤੀ ਵਿਆਹਿਆ ਹੋਇਆ ਹੈ ਉਹ ਦੁਨਿਆਵੀ ਗੱਲਾਂ ਵਿੱਚ ਰੁੱਝਿਆ ਰਹਿੰਦਾ ਹੈ। ਉਹ ਆਪਣੀ ਪਤਨੀ ਨੂੰ ਖੁਸ਼ ਕਰਨ ਵਿੱਚ ਲੱਗਿਆ ਰਹਿੰਦਾ ਹੈ।"
33 Mas o que é casado cuida das coisas do mundo, em como há de agradar à mulher.
34 ਉਸ ਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁੜੀ, ਪ੍ਰਭੂ ਦੇ ਕੰਮ ਵਿੱਚ ਰੁੱਝੀ ਰਹਿੰਦੀ ਹੈ। ਉਹ ਆਪਣਾ ਸਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਦੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।"
34 Há diferença entre a mulher casada e a virgem. A solteira cuida das coisas do Senhor para ser santa, tanto no corpo como no espírito; porém, a casada cuida das coisas do mundo, em como há de agradar ao marido.
35 ਮੈਂ ਇਹ ਗੱਲਾਂ ਤੁਹਾਡੀ ਸਹਾਇਤਾ ਕਰਨ ਲਈ ਆਖ ਰਿਹਾ ਹਾਂ। ਮੈਂ ਤੁਹਾਨੂੰ ਕਿਸੇ ਸੀਮਾ ਵਿੱਚ ਬੰਨ੍ਹਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਠੀਕ ਢੰਗ ਨਾਲ ਜੀਓ। ਮੈਂ ਆਸ਼ਾ ਕਰਦਾ ਹਾਂ ਤੁਸੀਂ ਆਪਣਾ ਸੰਪੂਰਣ ਆਪਾ, ਹੋਰਨਾਂ ਗੱਲਾਂ ਵਿੱਚ ਬਤੀਤ ਕੀਤੇ ਬਿਨਾ, ਪ੍ਰਭੂ ਨੂੰ ਅਰਪਨ ਕਰ ਦਿਉ।"
35 E digo isto para proveito vosso; não para vos enlaçar, mas para o que é decente e conveniente, para vos unirdes ao Senhor sem distração alguma.
36 ਕੋਈ ਵਿਅਕਤੀ ਭਾਵੇਂ ਇਹ ਸੋਚ ਸੱਕਦਾ ਹੈ ਕਿ ਉਹ ਠੀਕ ਨਹੀਂ ਕਰ ਰਿਹਾ, ਜਦੋਂ ਕਿ ਉਸਦੀ ਕੁਆਰੀ ਕੁੜੀ ਦੀ ਵਿਆਹ ਦੀ ਉਮਰ ਲਗਭਗ ਲੰਘ ਚੁੱਕੀ ਹੋਵੇ। ਇਸ ਲਈ ਉਹ ਸੋਚ ਸੱਕਦਾ ਹੈ ਕਿ ਵਿਆਹ ਜ਼ਰੂਰੀ ਹੈ। ਉਸ ਨੂੰ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਹ ਚਾਹੁੰਦਾ ਹੈ। ਉਸ ਨੂੰ ਉਸਦਾ ਵਿਆਹ ਕਰਵਾ ਦੇਣਾ ਚਾਹੀਦਾ ਹੈ। ਉਹ ਗੁਨਾਹ ਨਹੀਂ ਹੈ।"
36 Mas, se alguém julga que trata indignamente a sua virgem, se tiver passado a flor da idade, e se for necessário, que faça o tal o que quiser; não peca; casem-se.
37 ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿੜ੍ਹਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ।"
37 Todavia o que está firme em seu coração, não tendo necessidade, mas com poder sobre a sua própria vontade, se resolveu no seu coração guardar a sua virgem, faz bem.
38 ਇਸ ਲਈ ਉਹ ਵਿਅਕਤੀ ਜਿਹੜਾ ਆਪਣੀ ਕੁਆਰੀ ਧੀ ਦਾ ਵਿਆਹ ਕਰਦਾ ਹੈ, ਜੋ ਸਹੀ ਹੈ ਉਹੀ ਕਰ ਰਿਹਾ ਹੈ। ਅਤੇ ਜਿਹੜਾ ਵਿਅਕਤੀ ਆਪਣੀ ਕੁਆਰੀ ਧੀ ਦਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਸਹੀ ਕਰਦਾ ਹੈ।"
38 De sorte que, o que a dá em casamento faz bem; mas o que não a dá em casamento faz melhor.
39 ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸ ਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸੱਕਦੀ ਹੈ। ਪਰ ਉਸ ਨੂੰ ਪ੍ਰਭੂ ਦੇ ਨਮਿੱਤ ਵਿਆਹ ਅਵੱਸ਼ ਕਰਵਾਉਣਾ ਚਾਹੀਦਾ ਹੈ।"
39 A mulher casada está ligada pela lei todo o tempo que o seu marido vive; mas, se falecer o seu marido fica livre para casar com quem quiser, contanto que seja no Senhor.
40 ਜੋ ਉਹ ਔਰਤ ਦੁਬਾਰਾ ਵਿਆਹ ਨਹੀਂ ਕਰਵਾਉਂਦੀ, ਤਾਂ ਉਹ ਵੱਧੇਰੇ ਖੁਸ਼ ਹੋਵੇਗੀ। ਇਹ ਮੇਰੀ ਰਾਏ ਹੈ ਅਤੇ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਹੈ।"
40 Será, porém, mais bem-aventurada se ficar assim, segundo o meu parecer, e também eu cuido que tenho o Espírito de Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Coríntios 7, comparar traduções ou montar um estudo — tudo direto pelo WhatsApp.