1 Coríntios 8

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਮੂਰਤੀਆਂ ਨੂੰ ਭੇਂਟ ਕੀਤੇ ਭੋਜਨ ਬਾਰੇ ਹੁਣ ਮੈਂ ਕੁਰਬਾਨੀ ਦੇ ਉਸ ਮਾਸ ਬਾਰੇ ਲਿਖਾਂਗਾ ਜਿਹੜਾ ਮੂਰਤੀਆਂ ਨੂੰ ਚੜ੍ਹਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿ “ਸਾਨੂੰ ਸਾਰਿਆਂ ਨੂੰ ਗਿਆਨ ਹੈ।” ਗਿਆਨ ਤੁਹਾਨੂੰ ਘਮੰਡ ਨਾਲ ਭਰ ਦਿੰਦਾ ਹੈ। ਪਰ ਪ੍ਰੇਮ ਤੁਹਾਡੀ ਇਸ ਗੱਲ ਵਿੱਚ ਸਹਾਇਤਾ ਕਰਦਾ ਹੈ ਕਿ ਦੂਸਰੇ ਵੱਧੇਰੇ ਬਲਵਾਨ ਹੋਵੋ।"
1 Ora, no tocante às coisas sacrificadas aos ídolos, sabemos que todos temos ciência. A ciência incha, mas o amor edifica.
2 ਇੱਕ ਵਿਅਕਤੀ ਜਿਹੜਾ ਇਹ ਸੋਚਦਾ ਹੈ ਕਿ ਉਹ ਕੁਝ ਜਾਣਦਾ ਹੈ, ਉਹੀ ਉਹ ਨਹੀਂ ਜਾਣਦਾ ਜਿਹੜਾ ਉਸ ਨੂੰ ਜਾਨਣਾ ਚਾਹੀਦਾ ਹੈ।"
2 E, se alguém cuida saber alguma coisa, ainda não sabe como convém saber.
3 ਪਰ ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਪ੍ਰੇਮ ਕਰਦਾ ਹੈ ਉਸ ਨੂੰ ਪਰਮੇਸ਼ੁਰ ਜਾਣਦਾ ਹੈ।"
3 Mas, se alguém ama a Deus, esse é conhecido dele.
4 ਇਸ ਲਈ ਮੈਂ ਇਹ ਮੂਰਤੀਆਂ ਨੂੰ ਭੇਟ ਮਾਸ ਖਾਣ ਬਾਰੇ ਆਖਦਾ ਹਾਂ: ਅਸੀਂ ਜਾਣਦੇ ਹਾਂ ਕਿ ਦੁਨੀਆਂ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਇੱਥੇ ਇੱਕ ਅਤੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ।"
4 Assim que, quanto ao comer das coisas sacrificadas aos ídolos, sabemos que o ídolo nada é no mundo e que não há outro Deus, senão um só.
5 ਅਸਲ ਵਿੱਚ ਇਸਦਾ ਕੋਈ ਮਹੱਤਵ ਨਹੀਂ ਕਿ ਧਰਤੀ ਉੱਤੇ ਅਤੇ ਆਕਾਸ਼ ਵਿੱਚ ਕੁਝ ਚੀਜ਼ਾਂ ਦੇਵਤੇ ਕਹਾਉਂਦੀਆਂ ਹਨ। ਲੋਕੀ ਕਈ ਅਜਿਹੀਆਂ ਚੀਜ਼ਾਂ ਨੂੰ “ਦੇਵਤੇ” ਜਾਂ “ਪ੍ਰਭੂ” ਬੁਲਾਉਂਦੇ ਹਨ।"
5 Porque, ainda que haja também alguns que se chamem deuses, quer no céu quer na terra (como há muitos deuses e muitos senhores),
6 ਪਰ ਸਾਡੇ ਲਈ ਕੇਵਲ ਇੱਕ ਪਰਮੇਸ਼ੁਰ ਹੈ। ਉਹ ਸਾਡਾ ਪਿਤਾ ਹੈ। ਸਭ ਚੀਜ਼ਾਂ ਉਸ ਵੱਲੋਂ ਆਈਆਂ ਹਨ ਅਤੇ ਅਸੀਂ ਸਿਰਫ਼ ਉਸੇ ਲਈ ਜਿਉਂਦੇ ਹਾਂ। ਇੱਥੇ ਕੇਵਲ ਇੱਕ ਹੀ ਪ੍ਰਭੂ ਹੈ। ਉਹ ਯਿਸੂ ਮਸੀਹ ਹੈ। ਸਭ ਚੀਜ਼ਾਂ ਉਸੇ ਰਾਹੀਂ ਸਾਜੀਆਂ ਗਈਆਂ ਹਨ ਅਤੇ ਅਸੀਂ ਵੀ ਉਸੇ ਰਾਹੀਂ ਜਿਉਂਦੇ ਹਾਂ।"
6 todavia, para nós há um só Deus, o Pai, de quem é tudo e para quem nós vivemos; e um só Senhor, Jesus Cristo, pelo qual são todas as coisas, e nós por ele.
7 ਪਰ ਇਹ ਗੱਲ ਸਾਰੇ ਲੋਕ ਨਹੀਂ ਜਾਣਦੇ। ਕੁਝ ਲੋਕਾਂ ਵਿੱਚ ਹੁਣ ਤੱਕ ਵੀ ਮੂਰਤੀ ਦੀ ਉਪਾਸਨਾ ਕਰਨ ਦੀ ਆਦਤ ਹੈ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਮਹਿਸੂਸ ਕਰਦੇ ਹਨ ਜਿਵੇਂ ਇਹ ਮੂਰਤੀ ਦਾ ਹੀ ਹੈ। ਉਹ ਇਹ ਨਹੀਂ ਜਾਣਦੇ ਕਿ ਕੀ ਇਸ ਮਾਸ ਨੂੰ ਖਾਣਾ ਠੀਕ ਹੈ ਜਾਂ ਨਹੀਂ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਸੋਚਦੇ ਹਨ ਕਿ ਉਹ ਗਲਤ ਕਰ ਰਹੇ ਹਨ।"
7 Mas nem em todos há conhecimento; porque alguns até agora comem, no seu costume para com o ídolo, coisas sacrificadas ao ídolo; e a sua consciência, sendo fraca, fica contaminada.
8 ਪਰ ਭੋਜਨ ਸਾਨੂੰ ਪਰਮੇਸ਼ੁਰ ਦੇ ਵੱਧੇਰੇ ਨੇੜੇ ਨਹੀਂ ਲੈ ਜਾ ਸੱਕਦਾ। ਮਾਸ ਨਾ ਖਾਕੇ, ਅਸੀਂ ਕੁਝ ਨਹੀਂ ਗੁਆਉਂਦੇ ਜਾਂ ਖਾਕੇ, ਸਾਨੂੰ ਕੁਝ ਫ਼ਾਇਦਾ ਨਹੀਂ ਹੁੰਦਾ।"
8 Ora, o manjar não nos faz agradáveis a Deus, porque, se comemos, nada temos de mais, e, se não comemos, nada nos falta.
9 ਪਰ ਆਪਣੀ ਆਜ਼ਾਦੀ ਬਾਰੇ ਹੋਸ਼ਿਆਰ ਰਹੋ। ਤੁਹਾਡੀ ਆਪਣੀ ਵਿਸ਼ਵਾਸ ਪੱਖੋਂ ਕਮਜ਼ੋਰ ਲੋਕਾਂ ਨੂੰ ਗੁਨਾਹਗਾਰ ਬਣਾ ਸੱਕਦੀ ਹੈ।"
9 Mas vede que essa liberdade não seja de alguma maneira escândalo para os fracos.
10 ਤੁਹਾਡੇ ਕੋਲ ਸਮਝ ਹੈ, ਇਸ ਲਈ ਤੁਸੀਂ ਭਾਵੇਂ ਕਿਸੇ ਮੂਰਤੀਆਂ ਦੇ ਮੰਦਰ ਵਿੱਚ ਭੋਜਨ ਖਾਣ ਲਈ ਆਜ਼ਾਦੀ ਮਹਿਸੂਸ ਕਰਦੇ ਹੋਵੋ। ਕਮਜ਼ੋਰ ਵਿਸ਼ਵਾਸ ਵਾਲਾ ਵਿਅਕਤੀ ਸ਼ਾਇਦ ਤੁਹਾਨੂੰ ਉੱਥੇ ਭੋਜਨ ਕਰਦਿਆਂ ਦੇਖ ਰਿਹਾ ਹੋਵੇ। ਇਹ ਗੱਲ ਉਸ ਨੂੰ ਵੀ ਮੂਰਤੀਆਂ ਅੱਗੇ ਭੇਟ ਕੀਤਾ ਮਾਸ ਖਾਣ ਲਈ ਉਤਸਾਹਿਤ ਕਰੇਗੀ। ਪਰ ਉਹ ਅਸਲ ਵਿੱਚ ਇਸ ਨੂੰ ਗਲਤ ਸਮਝਦਾ ਹੈ।"
10 Porque, se alguém te vir a ti, que tens ciência, sentado à mesa no templo dos ídolos, não será a consciência do que é fraco induzida a comer das coisas sacrificadas aos ídolos?
11 ਇਸ ਲਈ ਇਹ ਕਮਜ਼ੋਰ ਭਰਾ ਤੁਹਾਡੇ ਗਿਆਨ ਸਦਕਾ ਤਬਾਹ ਹੋ ਸੱਕਦਾ ਹੈ। ਅਤੇ ਮਸੀਹ ਇਸ ਭਰਾ ਲਈ ਕੁਰਬਾਨ ਹੋਇਆ ਸੀ।"
11 E, pela tua ciência, perecerá o irmão fraco, pelo qual Cristo morreu.
12 ਜਦੋਂ ਤੁਸੀਂ ਮਸੀਹ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਤੋਂ ਕੁਝ ਅਜਿਹਾ ਕਰਾਉਣ ਦਾ ਕਾਰਣ ਬਨਦੇ ਹੋ ਜੋ ਉਹ ਸੋਚਦੇ ਹਨ ਕਿ ਗਲਤ ਹੈ, ਤੁਸੀਂ ਉਨ੍ਹਾਂ ਦੇ ਖਿਲਾਫ਼ ਪਾਪ ਕਰ ਰਹੇ ਹੋ ਅਤੇ ਤੁਸੀਂ ਉਨ੍ਹਾਂ ਨੂੰ ਸੱਟ ਮਾਰ ਰਹੇ ਹੋ। ਫ਼ੇਰ ਤੁਸੀਂ ਵੀ ਮਸੀਹ ਦੇ ਖਿਲਾਫ਼ ਪਾਪ ਕਰ ਰਹੇ ਹੋ।"
12 Ora, pecando assim contra os irmãos e ferindo a sua fraca consciência, pecais contra Cristo.
13 ਇਸ ਲਈ ਜਿਹੜਾ ਭੋਜਨ ਖਾਕੇ ਮੈਂ ਆਪਣੇ ਭਰਾ ਨੂੰ ਗੁਨਾਹ ਵਿੱਚ ਡੇਗਦਾ ਹਾਂ, ਮੈਂ ਫ਼ੇਰ ਕਦੇ ਵੀ ਮਾਸ ਨਹੀਂ ਖਾਵਾਂਗਾ। ਮੈਂ ਮਾਸ ਖਾਣਾ ਬੰਦ ਕਰ ਦਿਆਂਗਾ ਤਾਂ ਕਿ ਮੈਂ ਆਪਣੇ ਭਰਾ ਅਤੇ ਭੈਣ ਨੂੰ ਪਾਪ ਵਿੱਚ ਨਹੀਂ ਡਿੱਗਣ ਦੇਵਾਂਗਾ।"
13 Pelo que, se o manjar escandalizar a meu irmão, nunca mais comerei carne, para que meu irmão não se escandalize.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Coríntios 8, comparar traduções ou montar um estudo — tudo direto pelo WhatsApp.