1 Coríntios 9
Punjabi Bible (GL_PUNJABI) vs ARIB
ARIB Almeida Revisada Imprensa Bíblica
1 ਹਕ ਜੋ ਪੌਲੁਸ ਨੇ ਇਸਤੇਮਾਲ ਨਹੀਂ ਕੀਤੇ ਮੈਂ ਆਜ਼ਾਦ ਮਨੁੱਖ ਹਾਂ। ਮੈਂ ਇੱਕ ਰਸੂਲ ਹਾਂ। ਮੈਂ ਸਾਡੇ ਪ੍ਰਭੂ ਯਿਸੂ ਨੂੰ ਆਪਣੀਆਂ ਅੱਖਾਂ ਨਾਲ ਵੇਖਿਆ ਹੈ। ਤੁਸੀਂ ਲੋਕੀ ਪ੍ਰਭੂ ਵਿੱਚ ਮੇਰੇ ਕਾਰਜ ਦੀ ਮਿਸਾਲ ਹੋ।"
1 Não sou eu livre? Não sou apóstolo? Não vi eu a Jesus nosso Senhor? Não sois vós obra minha no Senhor?
2 ਹੋਰ ਲੋਕੀ ਭਾਵੇਂ ਮੈਨੂੰ ਰਸੂਲ ਨਾ ਮੰਨਣ। ਪਰ ਤੁਸੀਂ ਤਾਂ ਅਵਸ਼ ਹੀ ਮੈਨੂੰ ਰਸੂਲ ਮੰਨਦੇ ਹੋ। ਤੁਸੀਂ ਲੋਕ ਇੱਕ ਪ੍ਰਮਾਣ ਹੋ ਕਿ ਮੈਂ ਪ੍ਰਭੂ ਵਿੱਚ ਇੱਕ ਰਸੂਲ ਹਾਂ।"
2 Se eu não sou apóstolo para os outros, ao menos para vós o sou; porque vós sois o selo do meu apostolado no Senhor.
3 ਕੁਝ ਲੋਕ ਰਸੂਲ ਦੇ ਤੌਰ ਤੇ ਮੇਰੇ ਅਧਿਕਾਰ ਬਾਰੇ ਸਵਾਲ ਕਰਨਾ ਚਾਹੁੰਦੇ ਹਨ। ਤਾਂ ਮੈਂ ਉਨ੍ਹਾਂ ਨੂੰ ਇਹ ਉੱਤਰ ਦਿੰਦਾ ਹਾਂ।"
3 Esta é a minha defesa para com os que me acusam.
4 ਕੀ ਸਾਨੂੰ ਖਾਣ ਅਤੇ ਪੀਣ ਦਾ ਇਖਤਿਆਰ ਨਹੀਂ ਹੈ?"
4 Não temos nós direito de comer e de beber?
5 ਕੀ ਸਾਨੂੰ ਆਪਣੇ ਨਾਲ ਆਪਣੀਆਂ ਵਿਸ਼ਵਾਸੀ ਪਤਨੀਆਂ ਨੂੰ ਲੈ ਜਾਣ ਦਾ ਹੱਕ ਹੈ, ਜਦੋਂ ਅਸੀਂ ਯਾਤਰਾ ਤੇ ਹੁੰਦੇ ਹਾਂ ਜਿਵੇਂ ਕਿ ਬਾਕੀ ਦੇ ਸਾਰੇ ਰਸੂਲ ਅਤੇ ਸਾਡੇ ਪ੍ਰਭੂ ਦੇ ਭਰਾ ਅਤੇ ਕੇਫ਼ਾਸ ਕਰਦੇ ਹਨ?"
5 Não temos nós direito de levar conosco esposa crente, como também os demais apóstolos, e os irmãos do Senhor, e Cefas?
6 ਕੀ ਮੈਂ ਅਤੇ ਬਰਨਬਾਸ ਹੀ ਇੱਕਲੇ ਹਾਂ ਜਿਨ੍ਹਾਂ ਨੂੰ ਕੰਮ ਕਰਨਾ ਪੈਂਦਾ ਹੈ ਅਤੇ ਸਾਨੂੰ ਆਪਣੇ ਜਿਉਣ ਲਈ ਕਮਾਉਣਾ ਚਾਹੀਦਾ ਹੈ?"
6 Ou será que só eu e Barnabé não temos direito de deixar de trabalhar?
7 ਕੋਈ ਵੀ ਵਿਅਕਤੀ ਆਪਣੇ ਖਰਚੇ ਤੇ ਫ਼ੌਜ ਵਿੱਚ ਕੰਮ ਨਹੀਂ ਕਰਦਾ। ਅਜਿਹਾ ਕੋਈ ਵਿਅਕਤੀ ਨਹੀਂ ਜੋ ਉਸ ਵਿੱਚੋਂ ਅੰਗੂਰ ਨਾ ਖਾਵੇ ਜਿਹੜਾ ਅੰਗੂਰਾਂ ਦਾ ਬਾਗ ਖੁਦ ਬੀਜਦਾ ਹੈ। ਕੋਈ ਵੀ ਵਿਅਕਤੀ ਥੋੜਾ ਜਿੰਨਾ ਦੁੱਧ ਪੀਣ ਤੋਂ ਬਗੈਰ ਭੇਡਾਂ ਦੇ ਇੱਜੜ ਦੀ ਰਾਖੀ ਨਹੀਂ ਕਰਦਾ।"
7 Quem jamais vai à guerra à sua própria custa? Quem planta uma vinha e não come do seu fruto? Ou quem apascenta um rebanho e não se alimenta do leite do rebanho?
8 ਕੇਵਲ ਇਹੀ ਗੱਲਾਂ ਨਹੀਂ ਹਨ ਜਿਹੜੀਆਂ ਲੋਕੀ ਸੋਚਦੇ ਹਨ। ਪਰਮੇਸ਼ੁਰ ਦਾ ਨੇਮ ਇਨ੍ਹਾਂ ਬਾਰੇ ਇਹੋ ਗੱਲਾਂ ਦੱਸਦਾ ਹੈ।"
8 Porventura digo eu isto como homem? Ou não diz a lei também o mesmo?
9 ਹਾਂ, ਇਹ ਮੂਸਾ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ: “ਜਦੋਂ ਕੋਈ ਡੰਗਰ ਦਾਣਿਆਂ ਦੀ ਗਹਾਈ ਕਰ ਰਿਹਾ ਹੁੰਦਾ ਹੈ, ਤਾਂ ਇਸਦਾ ਮੂੰਹ ਨਾ ਬੰਨ੍ਹੋ ਅਤੇ ਇਸ ਨੂੰ ਦਾਣੇ ਖਾਣ ਤੋਂ ਨਾ ਰੋਕੋ।” ਜਦੋਂ ਪਰਮੇਸ਼ੁਰ ਨੇ ਇਹ ਆਖਿਆ ਸੀ ਤਾਂ ਕੀ ਉਹ ਕੇਵਲ ਕੰਮ ਕਰਨ ਵਾਲੇ ਜਾਨਵਰਾ ਬਾਰੇ ਹੀ ਸੋਚ ਰਿਹਾ ਸੀ? ਨਹੀਂ।"
9 Pois na lei de Moisés está escrito: Não atarás a boca do boi quando debulha. Porventura está Deus cuidando dos bois?
10 ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹੜਾ ਵਿਅਕਤੀ ਹੱਲ ਚਲਾਉਂਦਾ ਹੈ ਅਤੇ ਜਿਹੜਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।"
10 Ou não o diz certamente por nós? Com efeito, é por amor de nós que está escrito; porque o que lavra deve debulhar com esperança de participar do fruto.
11 ਅਸੀਂ ਤੁਹਾਡੇ ਵਿੱਚ ਆਤਮਕ ਬੀਜ਼ ਬੀਜਿਆ ਹੈ। ਇਸ ਲਈ ਅਸੀਂ ਤੁਹਾਡੇ ਕੋਲੋਂ ਭੌਤਿਕ ਚੀਜ਼ਾਂ ਦੀ ਇੱਕ ਫ਼ਸਲ ਪ੍ਰਾਪਤ ਕਰ ਸੱਕਦੇ ਹਾਂ। ਅਵੱਸ਼ ਹੀ ਇਹ ਕੋਈ ਬਹੁਤੀ ਵੱਡੀ ਕੀਮਤ ਨਹੀਂ ਹੈ।"
11 Se nós semeamos para vós as coisas espirituais, será muito que de vós colhamos as matérias?
12 ਹੋਰਨਾਂ ਲੋਕਾਂ ਕੋਲ ਤੁਹਾਡੇ ਪਾਸੋਂ ਕੁਝ ਚੀਜ਼ਾਂ ਲੈਣ ਦਾ ਅਧਿਕਾਰ ਹੈ। ਸਾਡੇ ਕੋਲ ਕਰਨ ਦੇ ਹੋਰ ਵੱਧੇਰੇ ਇਖਤਿਆਰ ਹਨ। ਪਰ ਅਸੀਂ ਇਹ ਇਖਤਿਆਰ ਇਸਤੇਮਾਲ ਨਹੀਂ ਕਰਦੇ। ਅਸੀਂ ਖੁਦ ਹੀਸਾਰੀਆਂ ਪਰੇਸ਼ਾਨੀਆਂ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਕਿਸੇ ਨੂੰ ਵੀ ਮਸੀਹ ਦੀ ਖੁਸ਼ਖਬਰੀ ਨੂੰ ਮੰਨਣ ਤੋਂ ਨਾ ਰੋਕੀਏ।"
12 Se outros participam deste direito sobre vós, por que não nós com mais justiça? Mas nós nunca usamos deste direito; antes suportamos tudo, para não pormos impedimento algum ao evangelho de Cristo.
13 ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹੜੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹੜੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।"
13 Não sabeis vós que os que administram o que é sagrado comem do que é do templo? E que os que servem ao altar, participam do altar?
14 ਖੁਸ਼ਖਬਰੀ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਬਾਰੇ ਵੀ ਇਵੇਂ ਹੀ ਹੈ। ਇਹ ਪਰਮੇਸ਼ੁਰ ਦਾ ਹੁਕਮ ਹੈ ਕਿ ਉਹ ਜਿਹੜੇ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਹਨ ਉਨ੍ਹਾਂ ਨੂੰ ਆਪਣੀ ਰੋਜ਼ੀ ਇਸੇ ਕੰਮ ਤੋਂ ਬਨਾਉਣੀ ਚਾਹੀਦੀ ਹੈ।"
14 Assim ordenou também o Senhor aos que anunciam o evangelho, que vivam do evangelho.
15 ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕਿਸੇ ਦੀ ਵਰਤੋਂ ਨਹੀਂ ਕੀਤੀ। ਅਤੇ ਮੈਂ ਇਹ ਵਸਤਾਂ ਹਾਸਿਲ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰ ਰਿਹਾ। ਤੁਹਾਨੂੰ ਇਹ ਲਿਖਣ ਦਾ ਮੇਰਾ ਮਨੋਰਥ ਅਜਿਹਾ ਨਹੀਂ ਹੈ। ਸ਼ੇਖੀ ਮਾਰਨ ਦੇ ਕਾਰਣ ਨੂੰ ਗੁਵਾਉਣ ਨਾਲੋਂ ਮੈਂ ਮਰਨਾ ਪਸੰਦ ਕਰਾਂਗਾ।"
15 Mas eu de nenhuma destas coisas tenho usado. Nem escrevo isto para que assim se faça comigo; porque melhor me fora morrer, do que alguém fazer vã esta minha glória.
16 ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।"
16 Pois, se anuncio o evangelho, não tenho de que me gloriar, porque me é imposta essa obrigação; e ai de mim, se não anunciar o evangelho!
17 ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਆਪਣੀ ਪਸੰਦ ਤੇ ਕਰਦਾ ਹਾਂ ਤਾਂ ਮੈਂ ਇਨਾਮਾਂ ਦਾ ਹੱਕਦਾਰ ਹਾਂ। ਪਰ ਮੇਰੀ ਕੋਈ ਪਸੰਦ ਨਹੀਂ। ਮੈਨੂੰ ਤਾਂ ਅਵਸ਼ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਪੈਂਦਾ ਹੈ। ਮੈਂ ਸਿਰਫ਼ ਦਿੱਤਾ ਹੋਇਆ ਫ਼ਰਜ਼ ਨਿਭਾ ਰਿਹਾ ਹਾਂ।"
17 Se, pois, o faço de vontade própria, tenho recompensa; mas, se não é de vontade própria, estou apenas incumbido de uma mordomia.
18 ਇਸ ਲਈ ਮੈਨੂੰ ਕੀ ਇਨਾਮ ਮਿਲਦਾ ਹੈ? ਮੇਰਾ ਇਨਾਮ ਇਹ ਹੈ: ਕਿ ਜਦੋਂ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਤਾਂ ਮੈਂ ਇਸ ਨੂੰ ਮੁਫ਼ਤ ਭੇਟ ਕਰ ਸੱਕਦਾ ਹਾਂ। ਇਸ ਤਰ੍ਹਾਂ ਮੈਂ ਖੁਸ਼ਖਬਰੀ ਦੇ ਪ੍ਰਚਾਰ ਬਦਲੇ ਮੁਲ ਪ੍ਰਾਪਤ ਕਰਨ ਦੇ ਅਧਿਕਾਰਾਂ ਦੀ ਵਰਤੋਂ ਨਹੀਂ ਕਰਦਾ।"
18 Logo, qual é a minha recompensa? É que, pregando o evangelho, eu o faça gratuitamente, para não usar em absoluto do meu direito no evangelho.
19 ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਬਚਾ ਸੱਕਾਂ।"
19 Pois, sendo livre de todos, fiz-me escravo de todos para ganhar o maior número possível:
20 ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸੱਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।"
20 Fiz-me como judeu para os judeus, para ganhar os judeus; para os que estão debaixo da lei, como se estivesse eu debaixo da lei {embora debaixo da lei não esteja}, para ganhar os que estão debaixo da lei;
21 ਉਨ੍ਹਾਂ ਲਈ ਜਿਹੜੇ ਨੇਮ ਤੋਂ ਬਿਨਾ ਹਨ ਮੈਂ ਉਨ੍ਹਾਂ ਲਈ ਉਹੋ ਜਿਹਾ ਬਣ ਜਾਂਦਾ ਹਾਂ ਜੋ ਨੇਮ ਤੋਂ ਬਿਨਾ ਹੈ। ਮੈਂ ਇਹ ਉਨ੍ਹਾਂ ਲੋਕਾਂ ਦੀ ਮੁਕਤੀ ਵੱਲ ਅਗਵਾਈ ਕਰਨ ਲਈ ਕਰਦਾ ਹਾਂ ਜਿਨ੍ਹਾਂ ਕੋਲ ਨੇਮ ਨਹੀਂ ਹੈ। ਪਰ ਅਸਲ ਵਿੱਚ ਮੈਂ ਪਰਮੇਸ਼ੁਰ ਦੇ ਨੇਮ ਤੋਂ ਬਿਨਾ ਨਹੀਂ ਹਾਂ। ਮੈਂ ਮਸੀਹ ਦੇ ਨੇਮ ਦੇ ਅਧੀਨ ਹਾਂ।"
21 para os que estão sem lei, como se estivesse sem lei {não estando sem lei para com Deus, mas debaixo da lei de Cristo}, para ganhar os que estão sem lei.
22 ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸੱਕਾਂ ਜਿਹੜੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸੱਕਾਂ।"
22 Fiz-me como fraco para os fracos, para ganhar os fracos. Fiz-me tudo para todos, para por todos os meios chegar a salvar alguns.
23 ਮੈਂ ਇਹ ਸਾਰੀਆਂ ਗੱਲਾਂ ਖੁਸ਼ਖਬਰੀ ਦੇ ਕਾਰਣ ਕਰਦਾ ਹਾਂ। ਮੈਂ ਇਹ ਸਭ ਗੱਲਾਂ ਕਰਦਾ ਹਾਂ ਤਾਂ ਜੋ ਮੈਂ ਖੁਸ਼ਖਬਰੀ ਦੀਆਂ ਸ਼ੁਭਕਾਮਨਾਵਾਂ ਵਿੱਚ ਭਾਈਵਾਲ ਹੋ ਸੱਕਾਂ।"
23 Ora, tudo faço por causa do evangelho, para dele tornar-me co-participante.
24 ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ।"
24 Não sabeis vós que os que correm no estádio, todos, na verdade, correm, mas um só é que recebe o prêmio? Correi de tal maneira que o alcanceis.
25 ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸੱਕਣ। ਇਹ ਤਾਜ ਸਿਰਫ਼ ਥੋੜੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦਾ ਲਈ ਹੋਵੇਗਾ।"
25 E todo aquele que luta, exerce domínio próprio em todas as coisas; ora, eles o fazem para alcançar uma coroa corruptível, nós, porém, uma incorruptível.
26 ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌੜਦਾ ਹਾਂ। ਮੈਂ ਉਸ ਲੜਾਕੂ ਦੀ ਤਰ੍ਹਾਂ ਲੜਦਾ ਹਾਂ ਜਿਹੜਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ।"
26 Pois eu assim corro, não como indeciso; assim combato, não como batendo no ar.
27 ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ।"
27 Antes subjugo o meu corpo, e o reduzo à submissão, para que, depois de pregar a outros, eu mesmo não venha a ficar reprovado.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Coríntios 9, comparar traduções ou montar um estudo — tudo direto pelo WhatsApp.