1 Crônicas 12

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਦਾਊਦ ਦੇ ਬਹਾਦੁਰ ਸੰਗੀ ਇਹ ਉਨ੍ਹਾਂ ਮਨੁੱਖਾਂ ਦੀ ਸੂਚੀ ਹੈ ਜੋ ਸਿਕਲਗ ਵਿੱਚ ਦਾਊਦ ਕੋਲ ਪਹੁੰਚੇ। ਇਹ ਉਹ ਸਮਾਂ ਸੀ ਜਦੋਂ ਦਾਊਦ ਕੀਸ਼ ਦੇ ਪੁੱਤਰ ਸ਼ਾਊਲ ਦੇ ਕਾਰਨ ਲੁਕਦਾ ਫ਼ਿਰਦਾ ਸੀ। ਇਨ੍ਹਾਂ ਆਦਮੀਆਂ ਨੇ ਲੜਾਈ ਵਿੱਚ ਦਾਊਦ ਦੀ ਮਦਦ ਕੀਤੀ ਸੀ।"
1 São estes os que vieram a Davi, a Ziclague, quando fugitivo de Saul, filho de Quis; e eram dos valentes que o ajudavam na guerra.
2 ਇਹ ਆਦਮੀ ਬੜੇ ਤੀਰ ਅੰਦਾਜ਼ ਸਨ ਅਤੇ ਉਹ ਆਪਣੇ ਸੱਜੇ-ਖੱਬੇ ਦੋਹਾਂ ਹੱਥਾਂ ਨਾਲ ਧਨੁਸ਼ ਤੋਂ ਤੀਰ ਚਲਾਣ ਤੇ ਪੱਥਰ ਗੁਲੇਲ ਨਾਲ ਸੁੱਟਣ ਵਿੱਚ ਨਿਪੁਣ ਸਨ। ਇਹ ਮਨੁੱਖ ਬਿਨਯਾਮੀਨ ਪਰਿਵਾਰ-ਸਮੂਹ ਵਿੱਚੋਂ ਸ਼ਾਊਲ ਦੇ ਸੰਬੰਧੀ ਸਨ ਤੇ ਇਨ੍ਹਾਂ ਦੇ ਨਾਉਂ ਇਉਂ ਸਨ:"
2 Tinham por arma o arco e usavam tanto da mão direita como da esquerda em arremessar pedras com fundas e em atirar flechas com o arco. Eram dos irmãos de Saul, da tribo de Benjamim:
3 ਅਹੀਅਜ਼ਰ ਜੋ ਆਗੂ ਸੀ, ਯੋਆਸ਼ (ਅਹੀਅਜ਼ਰ ਤੇ ਯੋਆਸ਼ ਗਿਬਆਥ ਦੇ ਸ਼ਮਾਆਹ ਦੇ ਪੁੱਤਰ ਸਨ।) ਯਿਜ਼ੀਏਲ ਅਤੇ ਫ਼ਲਟ (ਇਹ ਦੋਨੋ ਅਜ਼ਮਾਵਥ ਦੇ ਪੁੱਤਰ ਸਨ) ਬਰਾਕਾਹ ਅਤੇ ਯੇਹੂ ਜੋ ਕਿ ਅਨਥੋਥ ਤੋਂ ਸਨ।"
3 Aiezer, o chefe, e Joás, filhos de Semaá, o gibeatita; Jeziel e Pelete, filhos de Azmavete; Beraca e Jeú, o anatotita;
4 ਗਿਬਓਨ ਸ਼ਹਿਰ ਤੋਂ ਯਿਸ਼ਮਅਯਾਹ (ਉਹ ਤਿੰਨਾਂ ਨਾਇੱਕਾਂ ਵਿੱਚੋਂ ਇੱਕ ਸੀ ਅਤੇ ਤਿੰਨਾਂ ਨਾਇੱਕਾਂ ਦਾ ਆਗੂ ਸੀ।) ਯਿਰਮਿਯਾਹ, ਯਹਜ਼ੀਏਲ, ਯੋਹਾਨਾਨ ਅਤੇ ਗਦੇਰਾਥ ਤੋਂ ਯੋਜ਼ਾਬਾਦ।"
4 Ismaías, o gibeonita, valente entre os trinta e cabeça deles; Jeremias, Jaaziel, Joanã e Jozabade, o gederatita;
5 ਅਲਊਜ਼ਈ, ਯਿਰੀਮੋਥ, ਬਅਲਯਾਹ, ਸ਼ਮਰਯਾਹ ਅਤੇ ਸ਼ਫ਼ਟਯਾਹ ਹਰੁਫ਼ੀ,"
5 Eluzai, Jerimote, Bealias, Semarias e Sefatias, o harufita;
6 ਅਲਕਾਨਾਹ ਅਤੇ ਯਿੱਸ਼ੀਯਾਹ, ਅਜ਼ਰੇਲ, ਯੋਅਜ਼ਰ ਅਤੇ ਯਾਸ਼ਾਬਆਮ, ਇਹ ਸਾਰੇ ਕੋਰਹ ਪਰਿਵਾਰ-ਸਮੂਹ ਤੋਂ ਸਨ:"
6 Elcana, Issias, Azarel, Joezer e Jasobeão, os coreítas;
7 ਯੋਏਲਾਹ ਤੇ ਜ਼ਬਦਯਾਹ ਜੋ ਕਿ ਗਦੋਰ ਤੋਂ ਯਰੋਹਾਮ ਦੇ ਪੁੱਤਰ ਸਨ।"
7 Joela, Zebadias, filhos de Jeroão, de Gedor.
8 ਗਾਦੀ ਗਾਦ ਪਰਿਵਾਰ-ਸਮੂਹ ਤੋਂ ਕੁਝ ਲੋਕ ਮਾਰੂਥਲ ਨੂੰ ਆਏ, ਅਤੇ ਕਿਲੇ ਵਿੱਚ ਦਾਊਦ ਨਾਲ ਜੁੜ ਗਏ। ਉਹ ਬਰਛੇ ਅਤੇ ਢਾਲ ’ਚ ਨਿਪੁਣ ਸਨ ਅਤੇ ਸ਼ੇਰਾਂ ਵਾਂਗ ਭਿਅੰਕਰ ਸਨ। ਉਹ ਪਰਬਤਾਂ ਉੱਤੇ ਭੱਜਣ ਲਈ ਗਜ਼ੇਲਾਂ ਵਾਂਗ ਤੇਜ ਸਨ।"
8 Dos gaditas passaram-se para Davi à fortaleza no deserto, homens valentes, homens de guerra para pelejar, armados de escudo e lança; seu rosto era como de leões, e eram eles ligeiros como gazelas sobre os montes:
9 ਗਾਦ ਪਰਿਵਾਰ-ਸਮੂਹ ਤੋਂ ਏਜ਼ਰ ਫ਼ੌਜ ਦਾ ਆਗੂ ਸੀ। ਓਬਦਯਾਹ ਕਮਾਨ ਵਿੱਚ ਦੂਜਾ ਅਤੇ ਅਲਯਾਬ ਕਮਾਨ ਵਿੱਚ ਤੀਜਾ ਸੀ।"
9 Ézer, o cabeça, Obadias, o segundo, Eliabe, o terceiro,
10 ਮਿਸ਼ਮੰਨਾਹ ਚੌਥਾ ਤੇ ਪੰਜਵਾਂ ਯਿਰਮਿਯਾਹ।"
10 Mismana, o quarto, Jeremias, o quinto,
11 ਅੱਤਈ ਛੇਵਾਂ ਅਤੇ ਅਲੀਏਲ ਸੱਤਵੇਂ ਨੰਬਰ ਤੇ ਅਗਵਾਈ ਕਰਨ ਵਾਲਾ ਸੀ।"
11 Atai, o sexto, Eliel, o sétimo,
12 ਯੋਹਾਨਾਨ ਅੱਠਵਾਂ ਅਤੇ ਅਲਜ਼ਾਬਾਦ ਨੌਵਾਂ।"
12 Joanã, o oitavo, Elzabade, o nono,
13 ਯਿਰਮਿਯਾਹ ਦਸਵੇਂ ਨੰਬਰ ਤੇ ਅਤੇ ਗਿਆਰ੍ਹਵੇਂ ਤੇ ਮਕਬੰਨਈ।"
13 Jeremias, o décimo, Macbanai, o undécimo;
14 ਇਹ ਸਾਰੇ ਗਾਦੀ ਫ਼ੌਜ ਦੇ ਆਗੂ ਸਨ। ਇਨ੍ਹਾਂ ਵਿੱਚੋਂ ਸਭ ਤੋਂ ਕਮਜ਼ੋਰ ਵੀ ਦੁਸ਼ਮਣਾਂ ਦੇ 100 ਸਿਪਾਹੀਆਂ ਵਿਰੁੱਧ ਲੜ ਸੱਕਦਾ ਸੀ ਅਤੇ ਉਨ੍ਹਾਂ ਦਾ ਬਹਾਦੁਰ ਸਿਪਾਹੀ ਦੁਸ਼ਮਣਾਂ ਦੇ 1,000 ਸਿਪਾਹੀਆਂ ਦੇ ਵਿਰੁੱਧ ਲੜ ਸੱਕਦਾ ਸੀ।"
14 estes, dos filhos de Gade, foram capitães do exército; o menor valia por cem homens, e o maior, por mil.
15 ਗਾਦ ਪਰਿਵਾਰ-ਸਮੂਹ ਦੇ ਲੋਕ ਹੀ ਉਹ ਸਿਪਾਹੀ ਸਨ ਜਿਨ੍ਹਾਂ ਨੇ ਵਰ੍ਹੇ ਦੇ ਪਹਿਲੇ ਮਹੀਨੇ ਵਿੱਚ ਯਰਦਨ ਦਰਿਆ ਨੂੰ ਪਾਰ ਕੀਤਾ ਸੀ, ਜਦੋਂ ਇਸ ਵਿੱਚ ਹੜ੍ਹ ਆਇਆ ਹੋਇਆ ਸੀ। ਉਨ੍ਹਾਂ ਨੇ ਵਾਦੀ ਵਿੱਚ ਰਹਿੰਦੇ ਸਭਨਾਂ ਲੋਕਾਂ ਨੂੰ ਵਾਦੀ ਦੇ ਪੂਰਬੀ ਪਾਸੇ ਅਤੇ ਪੱਛਮੀ ਹਿੱਸੇ ਵੱਲ ਭਜਾ ਦਿੱਤਾ।"
15 São estes os que passaram o Jordão no primeiro mês, quando ele transbordava por todas as suas ribanceiras, e puseram em fuga a todos os que habitavam nos vales, tanto no oriente como no ocidente.
16 ਕੁਝ ਹੋਰ ਸਿਪਾਹੀ ਦਾਊਦ ਨਾਲ ਰਲੇ ਬਿਨਯਾਮੀਨ ਅਤੇ ਯਹੂਦਾਹ ਦੇ ਪਰਿਵਾਰ-ਸਮੂਹਾਂ ਵਿੱਚੋਂ ਕੁਝ ਹੋਰ ਲੋਕ ਦਾਊਦ ਕੋਲ ਗੜ੍ਹ ਵਿੱਚ ਆ ਰਲੇ।"
16 Também vieram alguns dos filhos de Benjamim e de Judá a Davi, à fortaleza.
17 ਦਾਊਦ ਉਨ੍ਹਾਂ ਨੂੰ ਮਿਲਣ ਲਈ ਬਾਹਰ ਆਇਆ ਅਤੇ ਆਖਿਆ, “ਜੇਕਰ ਤੁਸੀਂ ਸ਼ਾਂਤੀ ਨਾਲ ਮੇਰੀ ਸਹਾਇਤਾ ਕਰਨ ਲਈ ਆਏ ਹੋ; ਤਾਂ ਜੀ ਆਇਆਂ ਨੂੰ ਪਰ ਜੇਕਰ ਤੁਸੀਂ ਮੇਰੇ ਨਾਲ ਚਾਲ ਚੱਲ ਕੇ ਮੇਰੇ ਵੈਰੀਆਂ ਹੱਥ ਮੈਨੂੰ ਫ਼ੜਾਉਣ ਲਈ ਆਏ ਹੋ ਭਾਵੇਂ ਮੇਰੇ ਹੱਥੋਂ ਕੁਝ ਮਾੜਾ ਨਹੀਂ ਹੋਇਆ ਤਾਂ ਫ਼ਿਰ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਇਸ ਨੂੰ ਵੇਖੇ ਅਤੇ ਤੁਹਾਨੂੰ ਦੰਡ ਦੇਵੇ।”"
17 Davi lhes saiu ao encontro e lhes falou, dizendo: Se vós vindes a mim pacificamente e para me ajudar, o meu coração se unirá convosco; porém, se é para me entregardes aos meus adversários, não havendo maldade em mim, o Deus de nossos pais o veja e o repreenda.
18 ਅਮਸਈ 30 ਨਾਇੱਕਾਂ ਦਾ ਆਗੂ ਸੀ, ਆਤਮਾ ਅਮਸਈ ਦੇ ਉੱਤੇ ਆਇਆ ਅਤੇ ਆਖਿਆ, “ਹੇ ਦਾਊਦ, ਅਸੀਂ ਤੇਰੇ ਹਾਂ, ਹੇ ਯੱਸੀ ਦੇ ਪੁੱਤਰ, ਅਸੀਂ ਤੇਰੇ ਨਾਲ ਹਾਂ। ਤੇਰੇ ਨਾਲ ਅਤੇ ਤੇਰੀ ਮਦਦ ਕਰਨ ਵਾਲੇ ਲੋਕਾਂ ਨਾਲ ਵੀ ਸ਼ਾਂਤੀ ਹੋਵੇ, ਕਿਉਂ ਕਿ ਤੇਰਾ ਪਰਮੇਸ਼ੁਰ ਤੇਰੀ ਮਦਦ ਕਰਦਾ ਹੈ!” ਇਉਂ ਦਾਊਦ ਨੇ ਉਨ੍ਹਾਂ ਆਦਮੀਆਂ ਨੂੰ ਸਵੀਕਾਰ ਕਰਕੇ ਆਪਣੇ ਫੌਜੀਆਂ ਦਾ ਆਗੂ ਥਾਪਿਆ।"
18 Então, entrou o Espírito em Amasai, cabeça de trinta, e disse: Nós somos teus, ó Davi, e contigo estamos, ó filho de Jessé! Paz, paz seja contigo! E paz com os que te ajudam! Porque o teu Deus te ajuda. Davi os recebeu e os fez capitães de tropas.
19 ਮਨੱਸ਼ਹ ਪਰਿਵਾਰ-ਸਮੂਹ ਵਿੱਚੋਂ ਕਈ ਲੋਕ ਦਾਊਦ ਨਾਲ ਆ ਕੇ ਰਲ ਗਏ। ਇਹ ਉਸ ਵਕਤ ਰਲੇ ਜਦੋਂ ਉਹ ਫ਼ਲਿਸਤੀਆਂ ਦੇ ਨਾਲ ਲੜਾਈ ਨੂੰ ਸ਼ਾਊਲ ਉੱਪਰ ਚੜ੍ਹੇ। ਪਰ ਦਾਊਦ ਅਤੇ ਉਸ ਦੇ ਮਨੁੱਖਾਂ ਨੇ ਅਸਲ ਵਿੱਚ ਫ਼ਲਿਸਤੀਆਂ ਦੀ ਮਦਦ ਨਾ ਕੀਤੀ। ਫ਼ਲਿਸਤੀਆਂ ਦੇ ਆਗੂਆਂ ਨੇ ਦਾਊਦ ਦੀ ਉਨ੍ਹਾਂ ਨੂੰ ਮਦਦ ਬਾਰੇ ਗੱਲ ਕੀਤੀ, ਪਰ ਫ਼ਿਰ ਉਸ ਨੂੰ ਵਾਪਸ ਭੇਜਣ ਦਾ ਫ਼ੈਸਲਾ ਲਿਆ। ਉਨ੍ਹਾਂ ਸ਼ਾਸਕਾਂ ਨੇ ਆਖਿਆ, “ਜੇਕਰ ਦਾਊਦ ਆਪਣੇ ਸੁਆਮੀ ਸ਼ਾਊਲ ਨਾਲ ਜਾ ਮਿਲੇਗਾ, ਤਾਂ ਸਾਡੇ ਸਿਰ ਵੱਢੇ ਜਾਣਗੇ।”"
19 Também de Manassés alguns se passaram para Davi, quando veio com os filisteus para a batalha contra Saul, mas não ajudou os filisteus, porque os príncipes destes, depois de se aconselharem, o despediram; pois diziam: À custa de nossa cabeça, passará a Saul, seu senhor.
20 ਇਹ ਲੋਕ ਮਨੱਸ਼ਹ ਦੇ ਸਨ ਜਦੋਂ ਦਾਊਦ ਸਿਕਲਗ ਨੂੰ ਤੁਰਿਆ ਤੇ ਇਹ ਮਨੁੱਖ ਉਸ ਨਾਲ ਰਲ ਗਏ, ਅਦਨਾਹ, ਯੋਜ਼ਾਬਾਦ, ਯਦਿਏਲ, ਮੀਕਾਏਲ, ਯੋਜ਼ਾਬਾਦ, ਅਲੀਹੂ ਤੇ ਸਿੱਲਥਈ। ਇਹ ਸਾਰੇ ਮਨੱਸ਼ਹ ਪਰਿਵਾਰ-ਸਮੂਹ ਦੇ ਸਰਦਾਰ ਸਨ।"
20 Voltando ele, pois, a Ziclague, passaram-se para ele, de Manassés, Adna, Jozabade, Jediael, Micael, Jozabade, Eliú e Ziletai, chefes de milhares dos de Manassés.
21 ਇਨ੍ਹਾਂ ਨੇ ਦਾਊਦ ਦੀ ਬੁਰੇ ਲੋਕਾਂ ਨਾਲ ਲੜਨ ਵਿੱਚ ਮਦਦ ਕੀਤੀ। ਇਹ ਬੁਰੇ ਲੋਕ ਸਾਰੇ ਸ਼ਹਿਰ ਵਿੱਚੋਂ ਲੋਕਾਂ ਦੇ ਘਰਾਂ ਚੋ ਉਨ੍ਹਾਂ ਦੀਆਂ ਵਸਤਾਂ ਚੋਰੀ ਕਰਦੇ ਸਨ। ਮਨੱਸ਼ਹ ਦੇ ਇਹ ਸਾਰੇ ਮਨੁੱਖ ਬਹਾਦੁਰ ਸਿਪਾਹੀ ਸਨ ਜੋ ਦਾਊਦ ਦੀ ਫ਼ੌਜ ਦੇ ਆ ਕੇ ਆਗੂ ਬਣੇ।"
21 Estes ajudaram Davi contra aquela tropa, porque todos eles eram homens valentes e capitães no exército.
22 ਦਿਨੋ-ਦਿਨ ਲੋਕ ਦਾਊਦ ਦੀ ਸਹਾਇਤਾ ਲਈ ਆ ਕੇ ਰਲਦੇ ਰਹੇ ਇਉਂ ਦਾਊਦ ਦੀ ਸੈਨਾ ਬੜੀ ਵਿਸ਼ਾਲ ਅਤੇ ਸ਼ਕਤੀਸ਼ਾਲੀ ਹੋ ਗਈ।"
22 Porque, naquele tempo, dia após dia, vinham a Davi para o ajudar, até que se fez um grande exército, como exército de Deus.
23 ਹੋਰ ਮਨੁੱਖਾਂ ਦਾ ਦਾਊਦ ਨਾਲ ਹਬਰੋਨ ਵਿੱਚ ਰਲਣਾ ਇਹ ਉਨ੍ਹਾਂ ਲੋਕਾਂ ਦੀ ਗਿਣਤੀ ਹੈ ਜਿਹੜੇ ਹਬਰੋਨ ਵਿੱਚ ਦਾਊਦ ਨਾਲ ਜੁੜ ਗਏ, ਜਿਹੜੇ ਯੁੱਧ ਲਈ ਤਿਆਰ ਸਨ। ਉਹ ਸ਼ਾਊਲ ਦੇ ਰਾਜ ਨੂੰ, ਯਹੋਵਾਹ ਦੇ ਆਖੇ ਅਨੁਸਾਰ ਹੋਣ ਲਈ, ਦਾਊਦ ਨੂੰ ਸੌਂਪਣ ਲਈ ਆਏ ਸਨ। ਉਨ੍ਹਾਂ ਦੀ ਗਿਣਤੀ ਦੀ ਸੂਚੀ ਇਉਂ ਹੈ:"
23 Ora, este é o número dos homens armados para a peleja, que vieram a Davi, em Hebrom, para lhe transferirem o reino de Saul, segundo a palavra do Senhor :
24 ਯਹੂਦਾਹ ਦੇ ਪਰਵਿਾਰ-ਸਮੂਹ ਵਿੱਚੋਂ ਉਨ੍ਹਾਂ ਆਦਮੀਆਂ ਦੀ ਗਿਣਤੀ ਜਿਹੜੇ ਜੰਗ ਲਈ ਤਿਆਰ ਸਨ 6,800 ਸੀ ਅਤੇ ਉਨ੍ਹਾਂ ਨੇ ਢਾਲਾਂ ਅਤੇ ਬਰਛੇ ਚੁੱਕੇ ਹੋਏ ਸਨ।"
24 dos filhos de Judá, que traziam escudo e lança, seis mil e oitocentos, armados para a peleja;
25 ਸ਼ਿਮਓਨੀਆਂ ਦੇ ਪਰਿਵਾਰ-ਸਮੂਹ ਵਿੱਚੋਂ 7,100 ਮਹਾਨ ਯੋਧੇ ਯੁੱਧ ਲਈ ਤਿਆਰ ਸਨ।"
25 dos filhos de Simeão, homens valentes para a peleja, sete mil e cem;
26 ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ 4,600 ਸਿਪਾਹੀ ਸਨ।"
26 dos filhos de Levi, quatro mil e seiscentos;
27 ਯਹੋਯਾਦਾ ਉਸੇ ਧੜੇ ਵਿੱਚ ਸੀ ਅਤੇ ਉਸ ਨਾਲ 3,700 ਆਦਮੀ ਸਨ।"
27 Joiada era o chefe da casa de Arão, e com ele vieram três mil e setecentos;
28 ਸਾਦੋਕ ਵੀ ਇਸ ਸਮੂਹ ਵਿੱਚ ਸੀ ਤੇ ਇੱਕ ਜਵਾਨ ਬਹਾਦੁਰ ਸਿਪਾਹੀ ਸੀ ਅਤੇ ਉਹ ਆਪਣੇ ਪਰਿਵਾਰ ਦੇ 22 ਸਰਦਾਰਾਂ ਦੇ ਨਾਲ ਆਇਆ ਸੀ।"
28 Zadoque, sendo ainda jovem, homem valente, trouxe vinte e dois príncipes de sua casa paterna;
29 ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ 3,000 ਆਦਮੀ ਸਨ, ਉਹ ਸ਼ਾਊਲ ਦੇ ਸੰਬੰਧੀਆਂ ਵਿੱਚੋਂ ਸਨ ਅਤੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸ ਸਮੇਂ ਤੀਕ ਸ਼ਾਊਲ ਦੇ ਵਫਾਦਾਰ ਸਨ।"
29 dos filhos de Benjamim, irmãos de Saul, vieram três mil; porque até então havia ainda muitos deles que eram pela casa de Saul;
30 ਇਫ਼ਰਾਮੀਆਂ ਵਿੱਚੋਂ 20,800, ਜਿਹੜੇ ਵੱਡੇ ਸੂਰਵੀਰ ਸਨ, ਉਹ ਆਪੋ-ਆਪਣੇ ਪਰਿਵਾਰ-ਸਮੂਹਾਂ ਵਿੱਚੋਂ ਪ੍ਰਸਿੱਧ ਸਿਪਾਹੀ ਸਨ।"
30 dos filhos de Efraim, vinte mil e oitocentos homens valentes e de renome em casa de seus pais;
31 ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚੋਂ 18,000 ਆਦਮੀ ਸਨ ਜੋ ਚੁਣੇ ਗਏ ਸਨ ਅਤੇ ਨਾਮਾਂ ਦੁਆਰਾ ਸੱਦੇ ਗਏ ਸਨ, ਤਾਂ ਜੋ ਉਹ ਆਕੇ ਦਾਊਦ ਨੂੰ ਪਾਤਸ਼ਾਹ ਬਣਾ ਸੱਕਣ।"
31 da meia tribo de Manassés, dezoito mil, que foram apontados nominalmente para vir a fazer rei a Davi;
32 ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ 200 ਸਿਆਣੇ ਆਗੂ ਸਨ ਜਿਨ੍ਹਾਂ ਕੋਲ ਇਸਰਾਏਲ ਦੇ ਭਲੇ ਲਈ ਸਹੀ ਸਮੇਂ ਤੇ ਸਹੀ ਕੰਮ ਕਰਨ ਦੀ ਸਿਆਣਪ ਸੀ ਅਤੇ ਉਨ੍ਹਾਂ ਦੇ ਸੰਬੰਧੀ ਉਨ੍ਹਾਂ ਸਮੇਤ ਉਨ੍ਹਾਂ ਦੀ ਹਕੂਮਤ ਹੇਠ ਕਾਰਜ ਕਰਦੇ ਸਨ।"
32 dos filhos de Issacar, conhecedores da época, para saberem o que Israel devia fazer, duzentos chefes e todos os seus irmãos sob suas ordens;
33 ਜ਼ਬੁਲੂਨ ਦੇ ਪਰਿਵਾਰ-ਸਮੂਹ ਵਿੱਚੋਂ 50,000 ਕਾਬਿਲ ਸਿਪਾਹੀ ਸਨ, ਜਿਨ੍ਹਾਂ ਨੂੰ ਸਭ ਤਰ੍ਹਾਂ ਦੀ ਸ਼ਸਤ੍ਰ ਵਿਦਿਆ ਦੀ ਸਿਖਲਾਈ ਦਿੱਤੀ ਗਈ ਸੀ ਅਤੇ ਉਹ ਦਾਊਦ ਨਾਲ ਵਫਾਦਾਰ ਸਨ।"
33 de Zebulom, dos capazes para sair à guerra, providos com todas as armas de guerra, cinquenta mil, destros para ordenar uma batalha com ânimo resoluto;
34 ਨਫ਼ਤਾਲੀਆਂ ਦੇ ਪਰਿਵਾਰ-ਸਮੂਹ ਵਿੱਚੋਂ 1,000 ਸੈਨਾਪਤੀ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ 37,000 ਆਦਮੀ ਸਨ ਜਿਹੜੇ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨ।"
34 de Naftali, mil capitães, e, com eles, trinta e sete mil com escudo e lança;
35 ਦਾਨ ਪਰਿਵਾਰ-ਸਮੂਹ ਵਿੱਚੋਂ 28,600 ਸਿਪਾਹੀ ਜੰਗ ਲਈ ਤਿਆਰ ਸਨ।"
35 dos danitas, providos para a peleja, vinte e oito mil e seiscentos;
36 ਅਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ 40,000 ਲੜਾਈ ਲਈ ਹਰ ਪਲ ਤਿਆਰ ਸਿਪਾਹੀ ਸਨ।"
36 de Aser, dos capazes para sair à guerra e prontos para a batalha, quarenta mil;
37 ਯਰਦਨ ਦਰਿਆ ਦੇ ਪੂਰਬੀ ਹਿੱਸੇ ਵੱਲੋਂ, ਰਊਬੇਨ, ਗਾਦ ਪਰਵਿਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚੋਂ 1,20,000 ਸਿਪਾਹੀ ਸਨ, ਜਿਹੜੇ ਯੁੱਧ ਵਿੱਚ ਕਿਸੇ ਤਰ੍ਹਾਂ ਦੇ ਵੀ ਸ਼ਸਤ੍ਰ ਇਸਤੇਮਾਲ ਕਰ ਸੱਕਦੇ ਸਨ।"
37 do lado dalém do Jordão, dos rubenitas e gaditas e da meia tribo de Manassés, providos de toda sorte de instrumentos de guerra, cento e vinte mil.
38 ਇਹ ਸਾਰੇ ਬਹਾਦੁਰ ਸਿਪਾਹੀ ਸਨ। ਇਹ ਲੜਾਈ ਦੀਆਂ ਯੋਜਨਾਵਾਂ ਬਨਾਉਣੀਆਂ ਜਾਣਦੇ ਸਨ, ਤੇ ਉਹ ਦਾਊਦ ਨੂੰ ਇਸਰਾਏਲ ਦਾ ਰਾਜਾ ਬਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੋਕੇ ਆਏ ਸਨ। ਇਸਰਾਏਲ ਦੇ ਬਾਕੀ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਨਾਉਣ ਲਈ ਰਾਜ਼ੀ ਸਨ।"
38 Todos estes homens de guerra, postos em ordem de batalha, vieram a Hebrom, resolvidos a fazer Davi rei sobre todo o Israel; também todo o resto de Israel era unânime no propósito de fazer a Davi rei.
39 ਇਨ੍ਹਾਂ ਮਨੁੱਖਾਂ ਨੇ ਹਬਰੋਨ ਵਿੱਚ ਦਾਊਦ ਨਾਲ 3 ਦਿਨ ਗੁਜ਼ਾਰੇ। ਇਹ ਰੱਜ ਕੇ 3 ਦਿਨ ਤੀਕ ਖਾਂਦੇ ਪੀਂਦੇ ਰਹੇ ਕਿਉਂ ਕਿ ਉਨ੍ਹਾਂ ਦੇ ਭਾਈਆਂ ਨੇ ਉਨ੍ਹਾਂ ਲਈ ਭੋਜਨ ਤਿਆਰ ਕੀਤੇ ਸਨ।"
39 Estiveram ali com Davi três dias, comendo e bebendo; porque seus irmãos lhes tinham feito provisões.
40 ਇਸ ਤੋਂ ਇਲਾਵਾ ਉਹ ਲੋਕ ਜੋ ਉਨ੍ਹਾਂ ਦੇ ਨੇੜੇ ਸਨ, ਅਤੇ ਉਹ ਜੋ ਯਿੱਸਾਕਾਰ ਤੇ ਜ਼ਬੁਲੂਨ ਅਤੇ ਨਫ਼ਤਾਲੀ ਤੀਕ ਵੀ ਵੱਸਦੇ ਸਨ ਉਹ ਵੀ ਖੋਤਿਆਂ, ਊਠਾਂ, ਖੱਚਰਾਂ ਅਤੇ ਬਲਦਾਂ ਉੱਪਰ ਲੱਦ-ਲੱਦ ਕੇ ਰੋਟੀਆਂ, ਆਟਾ, ਅੰਜੀਰਾਂ, ਕਿਸ਼ਮਿਸ਼, ਤੇਲ, ਪਸ਼ੂ ਅਤੇ ਭੇਡਾਂ ਬਹੁਤ ਮਾਤਰਾ ਵਿੱਚ ਲੈ ਕੇ ਆਏ। ਉਨ੍ਹੀ ਦਿਨੀ ਇਸਰਾਏਲ ਦੇ ਲੋਕ ਬੜੇ ਖੁਸ਼ ਸਨ।"
40 E também seus vizinhos de mais perto, até Issacar, Zebulom e Naftali, trouxeram pão sobre jumentos, sobre camelos, sobre mulos e sobre bois, provisões de farinha, e pastas de figos, e cachos de passas, e vinho, e azeite, e bois, e gado miúdo em abundância; porque havia regozijo em Israel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 12, comparar traduções ou montar um estudo — tudo direto pelo WhatsApp.