1 Crônicas 18
Punjabi Bible (GL_PUNJABI) vs VC
VC Versão Católica
1 ਦਾਊਦ ਦੀ ਦੂਜੀਆਂ ਕੌਮਾਂ ਉੱਪਰ ਜਿੱਤ ਬਾਅਦ ਵਿੱਚ ਦਾਊਦ ਨੇ ਫ਼ਲਿਸਤੀਆਂ ਉੱਪਰ ਹਮਲਾ ਕੀਤਾ। ਉਸ ਨੇ ਫ਼ਲਿਸਤੀਆਂ ਨੂੰ ਹਰਾਇਆ। ਉਸ ਨੇ ਫ਼ਲਿਸਤੀਆਂ ਦੇ ਗਥ ਸ਼ਹਿਰ ਅਤੇ ਉਸ ਦੇ ਆਸ-ਪਾਸ ਦੇ ਹੋਰ ਛੋਟੇ ਸ਼ਹਿਰਾਂ ਨੂੰ ਜਿੱਤ ਲਿਆ।"
1 Depois disso, Davi derrotou os filisteus e os submeteu; arrebatou de suas mãos Get e suas cidades anexas.
2 ਫ਼ਿਰ ਦਾਊਦ ਨੇ ਮੋਆਬ ਦੇਸ ਨੂੰ ਹਰਾਇਆ ਅਤੇ ਮੋਆਬੀ ਦਾਊਦ ਦੀ ਪਰਜ਼ਾ ਬਣ ਗਏ ਅਤੇ ਉਹ ਦਾਊਦ ਲਈ ਨਜ਼ਰਾਨਾ ਲੈ ਕੇ ਆਏ।"
2 Em seguida, derrotou os moabitas que se tornaram seus vassalos e lhe pagaram tributo.
3 ਦਾਊਦ ਸ਼ੋਬਾਹ ਦੇ ਰਾਜੇ ਹਦਰਅਜ਼ਰ ਅਤੇ ਉਸਦੀ ਫ਼ੌਜ ਦੇ ਖਿਲਾਫ ਲੜਿਆ। ਉਹ ਹਮਾਥ ਤੀਕ ਲੜਿਆ, ਕਿਉਂ ਕਿ ਹਦਰਅਜ਼ਰ ਨੇ ਆਪਣੇ ਰਾਜ ਨੂੰ ਫ਼ਰਾਤ ਦਰਿਆ ਤੀਕ ਫ਼ੈਲਾਉਣ ਦੀ ਕੋਸ਼ਿਸ਼ ਕੀਤੀ ਸੀ।"
3 Davi venceu, em seguida, Adarezer, rei de Soba, em Hamat, quando estava a caminho para estabelecer seu domínio sobre as margens do Eufrates.
4 ਦਾਊਦ ਨੇ ਹਦਰ ਅਜ਼ਰ ਤੋਂ 1,000 ਰੱਥ, 7,000 ਸਾਰਥੀ, 20,000 ਸਿਪਾਹੀ ਲੈ ਲਏ ਅਤੇ ਉਸ ਨੇ ਬਹੁਤ ਸਾਰੇ ਘੋੜਿਆਂ ਨੂੰ ਲੰਗੜਿਆਂ ਕਰ ਦਿੱਤਾ ਜਿਹੜੇ ਰੱਥਾਂ ਨੂੰ ਖਿੱਚਦੇ ਸਨ। ਪਰ ਉਸ ਨੇ ਇੱਕ ਸੌ ਰੱਥਾਂ ਨੂੰ ਖਿੱਚਣ ਲਈ ਕਾਫੀ ਘੋੜੇ ਰੱਖ ਲਏ।"
4 Davi tomou-lhe mil carros, sete mil cavaleiros e vinte mil soldados de infantaria. Cortou os jarretes de todos os cavalos de tiro e deles conservou somente cem.
5 ਦੰਮਿਸਕ ਸ਼ਹਿਰ ਦੇ ਅਰਾਮੀ ਲੋਕ ਸ਼ੋਬਾਹ ਦੇ ਰਾਜਾ ਹਦਰਅਜ਼ਰ ਦੀ ਮਦਦ ਲਈ ਆਏ, ਪਰ ਦਾਊਦ ਨੇ ਅਰਾਮੀਆਂ ਦੀ ਆਈ ਫੌਜ ਵਿੱਚੋਂ ਉਨ੍ਹਾਂ ਦੇ 22,000 ਸੈਨਿਕ ਮਾਰ ਦਿੱਤੇ।"
5 Os sírios de Damasco vieram em socorro de Adarezer, rei de Soba; Davi matou vinte e dois mil deles.
6 ਫ਼ਿਰ ਦਾਊਦ ਨੇ ਦੰਮਿਸਕ ਵਿੱਚ ਗੜ੍ਹ ਬਣਾ ਦਿੱਤੇ। ਅਰਾਮੀ ਉਸਦੀ ਪਰਜ਼ਾ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਇਉਂ ਜਿੱਥੇ ਕਿਤੇ ਵੀ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਜਿੱਤ ਦਿੱਤੀ।"
6 Em seguida, estabeleceu guarnições na Síria de Damasco; os sírios tornaram-se seus vassalos e lhe pagaram tributo. Assim o Senhor lhe dava vitórias onde quer que fosse.
7 ਦਾਊਦ ਨੇ ਹਦਰਅਜ਼ਰ ਦੇ ਸੈਨਾਪਤੀਆਂ ਦੀਆਂ ਸੋਨੇ ਦੀਆਂ ਢਾਲਾਂ ਲੈ ਲਈਆਂ ਅਤੇ ਯਰੂਸ਼ਲਮ ਵਿੱਚ ਲੈ ਆਇਆ।"
7 Davi apoderou-se dos escudos de ouro com os quais se cobriam os servos de Adarezer e os transportou para Jerusalém.
8 ਦਾਊਦ ਨੇ ਹਦਰਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਬਹੁਤ ਸਾਰਾ ਪਿੱਤਲ ਵੀ ਲਿਆਂਦਾ ਜਿਸ ਨੂੰ ਬਾਅਦ ਵਿੱਚ ਸੁਲੇਮਾਨ ਨੇ ਇਹੀ ਪਿੱਤਲ ਮੰਦਰ ਦੇ ਪਿੱਤਲ ਦੇ ਹੌਜ਼, ਥੰਮ ਅਤੇ ਭਾਂਡੇ ਬਨਾਉਣ ਲਈ ਵਰਤਿਆ।"
8 Em Tebat e em Cun, cidades de Adarezer, tomou ainda Davi grande quantidade de bronze, as colunas e os utensílios de bronze.
9 ਹਮਾਥ ਦੇ ਰਾਜਾ ਤੋਊ ਨੇ ਸੁਣਿਆ ਕਿ ਦਾਊਦ ਨੇ ਸੋਬਾਹ ਦੇ ਰਾਜੇ, ਹਦਰਅਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ ਸੀ।"
9 Quando Tou, rei de Hamat, soube que Davi tinha desfeito todo o exército de Adarezer, rei de Soba,
10 ਤਾਂ ਤੋਊ ਨੇ ਆਪਣੇ ਪੁੱਤਰ, ਹਦੋਰਾਮ ਨੂੰ ਦਾਊਦ ਨੂੰ ਉਸਦੀ ਜਿੱਤ ਲਈ ਵੱਧਾਈਆਂ ਦੇਣ ਲਈ ਅਤੇ ਉਸਤੋਂ ਸ਼ਾਂਤੀ ਦੀ ਮੰਗ ਕਰਨ ਲਈ ਭੇਜਿਆ। ਇਹ ਉਸ ਨੇ ਇਸ ਲਈ ਕੀਤਾ ਕਿਉਂਕਿ ਦਾਊਦ ਨੇ ਹਦਰਅਜ਼ਰ ਦੇ ਖਿਲਾਫ਼ ਲੜਕੇ ਉਸ ਨੂੰ ਹਰਾਇਆ ਸੀ। ਹਦਰਅਜ਼ਰ ਤੋਊ ਨਾਲ ਇੱਕ ਵਾਰੀ ਪਹਿਲਾਂ ਲੜਾਈ ਕਰ ਚੁੱਕਾ ਸੀ। ਹਦੋਰਾਮ ਨੇ ਦਾਊਦ ਨੂੰ ਹਰ ਤਰ੍ਹਾਂ ਦੇ ਸੋਨੇ, ਚਾਂਦੀ ਅਤੇ ਕਾਂਸੀ ਦੀਆਂ ਵਸਤਾਂ ਭੇਟ ਕੀਤੀਆਂ।"
10 enviou-lhe Adorão, seu filho, para saudá-lo e felicitá-lo por ter atacado Adarezer e por tê-lo vencido; porque Tou estava em contínua guerra com Adarezer. Enviou-lhe também toda espécie de vasos de ouro, de prata e de bronze.
11 ਦਾਊਦ ਪਾਤਸ਼ਾਹ ਨੇ ਉਨ੍ਹਾਂ ਸਾਰੀਆਂ ਵਸਤਾਂ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਨੂੰ ਭੇਟ ਕੀਤੀਆਂ। ਦਾਊਦ ਨੇ ਉਨ੍ਹਾਂ ਸੋਨੇ-ਚਾਂਦੀ ਦੀਆਂ ਵੀ ਸਾਰੀਆਂ ਵਸਤਾਂ ਨੂੰ ਜੋ ਉਹ ਸਾਰੀਆਂ ਕੌਮਾਂ ਭਾਵ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਿਆਏ ਸਨ, ਸਭ ਯਹੋਵਾਹ ਦੇ ਅਰਪਣ ਕਰ ਦਿੱਤੀਆਂ।"
11 O rei Davi consagrou-os ao Senhor com o ouro e a prata que tinha tomado de todas as nações pagãs, em Edom, em Moab, dos amonitas, dos filisteus e de Amalec.
12 ਅਬਿਸ਼ਈ ਜੋ ਸਰੂਯਾਹ ਦਾ ਪੁੱਤਰ ਸੀ ਨੇ ਲੂਣ ਦੀ ਵਾਦੀ ਵਿੱਚ 18,000 ਅਦੋਮੀਆਂ ਨੂੰ ਮਾਰ ਸੁੱਟਿਆ।"
12 Abisai, filho de Sarvia, derrotou os idumeus no vale do Sal: eram dezoito mil.
13 ਅਬਿੱਸਈ ਨੇ ਅਦੋਮ ਵਿੱਚ ਗਰੀਜ਼ਨਾਂ ਨੂੰ ਰੱਖਿਆ ਅਤੇ ਸਾਰੇ ਅਦੋਮੀ ਦਾਊਦ ਦੀ ਪਰਜਾ ਬਣ ਗਏ। ਜਿੱਥੇ ਕਿਤੇ ਵੀ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਜਿੱਤ ਦਿੱਤੀ।"
13 Colocou guarnições em Edom, e todo Edom ficou sujeito a Davi. O Senhor dava a vitória a Davi onde quer que fosse.
14 ਦਾਊਦ ਦੇ ਮਹੱਤਵਪੂਰਣ ਅਧਿਕਾਰੀ ਦਾਊਦ ਨੇ ਸਾਰੇ ਇਸਰਾਏਲ ਤੇ ਰਾਜ ਕੀਤਾ। ਉਸ ਨੇ ਉਹੀ ਸਭ ਕੀਤਾ ਜੋ ਧਰਤੀ ਸੀ ਅਤੇ ਉਹ ਆਪਣੇ ਰਾਜ ਦੇ ਸਾਰੇ ਲੋਕਾਂ ਲਈ ਨਿਆਂਈ ਸੀ।"
14 Davi reinou sobre todo o Israel, julgando e fazendo justiça a todo o seu povo.
15 ਯੋਆਬ ਜੋ ਸਰੂਯਾਹ ਦਾ ਪੁੱਤਰ ਸੀ ਉਹ ਦਾਊਦ ਦੀ ਫ਼ੌਜ ਦਾ ਸੈਨਾਪਤੀ ਸੀ। ਅਤੇ ਯਹੋਸ਼ਫ਼ਟ ਜੋ ਅਹੀਲੂਦ ਦਾ ਪੁੱਤਰ ਸੀ ਉਸ ਨੇ ਦਾਊਦ ਦੇ ਕਾਰਜਾਂ ਦਾ ਇਤਹਾਸ ਲਿਖਿਆ।"
15 Joab, filho de Sarvia, comandava o exército; Josafá, filho de Ailud, era arquivista;
16 ਸਾਦੋਕ ਅਹੀਟੂਬ ਦਾ ਪੁੱਤਰ ਅਤੇ ਅਬਿਯਾਥਾਰ ਦਾ ਪੁੱਤਰ ਅਬੀਮਲਕ ਜਾਜਕ ਸਨ। ਸ਼ੌਵਸ਼ਾ ਮੁਨਸ਼ੀ ਸੀ।"
16 Sadoc, filho de Aquitob, e Aquimelec, filho de Abiatar, eram sacerdotes; Susa era secretário;
17 ਬਿਨਾਯਾਹ ਜੋ ਯਹੋਯਾਦਾ ਦਾ ਪੁੱਤਰ, ਕਰੇਤੀਆਂ ਅਤੇ ਫ਼ਲੇਤੀਆਂ ਦਾ ਆਗੂ ਸੀ। ਦਾਊਦ ਦੇ ਪੁੱਤਰ ਮਹੱਤਵਪੂਰਣ ਵਜ਼ੀਰ ਸਨ, ਜੋ ਉਸ ਦੇ ਪਾਸੇ ਸੇਵਾ ਕਰਦੇ ਸਨ।"
17 Banaias, filho de Jojada, era chefe dos cereteus e dos feleteus; e os filhos de Davi eram os primeiros ao lado do rei.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Crônicas 18, comparar traduções ou montar um estudo — tudo direto pelo WhatsApp.