1 Crônicas 20

Punjabi Bible (GL_PUNJABI)

1 ਯੋਆਬ ਦਾ ਅੰਮੋਨੀਆਂ ਨੂੰ ਤਬਾਹ ਕਰਨਾ ਬਸੰਤ ਰੁੱਤ ਵਿੱਚ ਯੋਆਬ ਯੁੱਧ ਕਰਨ ਲਈ ਇਸਰਾਏਲੀ ਸੈਨਾ ਨਾਲ ਬਾਹਰ ਨਿਕਲਿਆ। ਇਹ ਸਾਲ ਦਾ ਉਹ ਸਮਾਂ ਸੀ, ਜਦੋਂ ਰਾਜੇ ਯੁੱਧ ਕਰਨ ਲਈ ਬਾਹਰ ਆਉਂਦੇ ਸਨ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ। ਇਸਰਾਏਲ ਦੀ ਸੈਨਾ ਅੰਮੋਨ ਸ਼ਹਿਰ ਨੂੰ ਗਈ ਅਤੇ ਇਸ ਨੂੰ ਨਸ਼ਟ ਕਰ ਦਿੱਤਾ। ਫ਼ੇਰ ਉਹ ਰੱਬਾਹ ਸ਼ਹਿਰ ਨੂੰ ਗਏ ਤੇ ਇਸ ਨੂੰ ਘੇਰਾ ਪਾ ਲਿਆ ਤਾਂ ਜੋ ਕੋਈ ਵੀ ਸ਼ਹਿਰ ਵਿੱਚੋਂ ਬਾਹਰ ਨਾ ਆ ਸੱਕੇ। ਯੋਆਬ ਅਤੇ ਇਸਰਾਏਲੀ ਸੈਨਾ ਸ਼ਹਿਰ ਨੂੰ ਤਬਾਹ ਕਰਨ ਤੀਕ ਲੜਦੇ ਰਹੇ।"

2 ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ। ਉਸ ਸੋਨੇ ਦੇ ਮੁਕਟ ਦਾ ਭਾਰ ਲੱਗਭਗ 75 ਪੌਂਡ ਸੀ ਜਿਸ ਵਿੱਚ ਕੀਮਤੀ ਪੱਥਰ ਜੜੇ ਹੋਏ ਸਨ। ਇਹ ਮੁਕਟ ਦਾਊਦ ਦੇ ਸਿਰ ਤੇ ਸਜਾਇਆ ਗਿਆ ਅਤੇ ਦਾਊਦ ਨੂੰ ਉਸ ਸ਼ਹਿਰ ਤੋਂ ਬਹੁਤ ਸਾਰੇ ਕੀਮਤੀ ਪਦਾਰਥ ਵੀ ਪ੍ਰਾਪਤ ਹੋਏ।"

3 ਦਾਊਦ ਨੇ ਰੱਬਾਹ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੀਆਂ ਸਲਾਖਾਂ ਅਤੇ ਕੁਹਾੜੀਆਂ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ। ਉਸ ਨੇ ਇੰਝ ਹੀ ਅੰਮੋਨੀਆਂ ਦੇ ਬਾਕੀ ਸ਼ਹਿਰਾਂ ਦੇ ਲੋਕਾਂ ਨਾਲ ਵੀ ਕੀਤਾ। ਫ਼ਿਰ ਉਹ ਅਤੇ ਉਸਦੀ ਸੈਨਾ ਯਰੂਸ਼ਲਮ ਨੂੰ ਵਾਪਸ ਪਰਤ ਆਈ।"

4 ਫ਼ਲਿਸਤੀ ਦੈਂਤਾ ਦਾ ਮਾਰਿਆ ਜਾਣਾ ਬਾਅਦ ਵਿੱਚ ਇਸਰਾਏਲੀਆਂ ਦੀ ਫ਼ਲਿਸਤੀਆਂ ਨਾਲ ਗਜ਼ਰ ਵਿੱਚ ਜੰਗ ਹੋਈ। ਤਦ ਹੁੱਸ਼ਾਥੀ ਸਿਬਕਾਈ ਨੇ ਸਿੱਪਈ ਨੂੰ ਜਿਹੜਾ ਕਿ ਰਫ਼ਾ ਦੀ ਅੰਸ ਵਿੱਚੋਂ ਸੀ ਮਾਰ ਸੁੱਟਿਆ ਅਤੇ ਉਹ ਹਾਰ ਗਏ।"

5 ਇੱਕ ਹੋਰ ਵਾਰੀ ਇਸਰਾਏਲੀਆਂ ਨੇ ਫ਼ਲਿਸਤੀਆਂ ਨਾਲ ਯੁੱਧ ਕੀਤਾ ਜਿਸ ਵਿੱਚ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਮਾਰ ਸੁੱਟਿਆ। ਲਹਮੀ ਦਾ ਨੇਜਾ ਜੁਲਾਹੇ ਦੇ ਤੁਰ ਜਿੰਨਾ ਵੱਡਾ ਸੀ।"

6 ਬਾਅਦ ਵਿੱਚ, ਇਸਰਾਏਲੀਆਂ ਨੇ ਫ਼ਲਿਸਤੀ ਲੋਕਾਂ ਨਾਲ ਗਥ ਵਿੱਚ ਇੱਕ ਹੋਰ ਜੰਗ ਕੀਤੀ। ਉਸ ਸ਼ਹਿਰ ਵਿੱਚ ਇੱਕ ਬੜਾ ਲੰਬਾ ਆਦਮੀ ਸੀ ਜਿਸ ਦੀਆਂ ਵੀਹ ਦੀ ਥਾਵੇਂ ਹੱਥਾਂ ਪੈਰਾਂ ਦੀਆਂ 24 ਉਂਗਲਾਂ ਸਨ। ਉਸ ਦੇ ਹਰ ਹੱਥ ਅਤੇ ਪੈਰ ਦੀਆਂ ਛੇ-ਛੇ ਉਂਗਲਾਂ ਸਨ। ਵੈਸੇ ਵੀ ਉਹ ਦਿਓਆਂ (ਰਫ਼ਾ) ਦੀ ਕੁਲ ਵਿੱਚੋਂ ਸੀ।"

7 ਤਾਂ ਜਦੋਂ ਉਸ ਆਦਮੀ ਨੇ ਇਸਰਾਏਲ ਦਾ ਮਖੌਲ ਉਡਾਇਆ ਤਾਂ ਯੋਨਾਥਾਨ ਨੇ ਉਸ ਨੂੰ ਵੱਢ ਸੁੱਟਿਆ। ਯੋਨਾਥਾਨ ਸ਼ਿਮਈ ਦਾ ਪੁੱਤਰ ਸੀ ਅਤੇ ਸ਼ਿਮਈ ਦਾਊਦ ਦਾ ਭਰਾ ਸੀ।"

8 ਉਹ ਫ਼ਲਿਸਤੀ ਆਦਮੀ ਗਥ ਨਗਰ ਵਿੱਚ ਪੈਦਾ ਹੋਏ ਦੈਂਤਾ ਦੇ ਪੁੱਤਰ ਸਨ। ਦਾਊਦ ਅਤੇ ਉਸ ਦੇ ਸੇਵਕਾਂ ਨੇ ਉਨ੍ਹਾਂ ਦੈਂਤਾ ਨੂੰ ਮਾਰ ਮੁਕਾਇਆ।"

Ler em outra tradução

Comparar lado a lado

Estude este capítulo no WhatsApp

Peça à IA da Bíblia Fala para explicar 1 Crônicas 20, comparar traduções ou montar um estudo — tudo direto pelo WhatsApp.