1 Crônicas 22
Punjabi Bible (GL_PUNJABI) vs ARA
ARA Almeida Revista e Atualizada 1993
1 ਦਾਊਦ ਨੇ ਕਿਹਾ, “ਯਹੋਵਾਹ ਪਰਮੇਸ਼ੁਰ ਦਾ ‘ਮੰਦਰ’ ਅਤੇ ਹੋਮ ਦੀਆਂ ਬਲੀਆਂ ਦੀ ਜਗਵੇਦੀ ਜੋ ਕਿ ਇਸਰਾਏਲ ਦੇ ਲੋਕਾਂ ਲਈ ਹੋਵੇਗੀ, ਇਸ ਥਾਵੇਂ ਹੀ ਬਣੇਗੀ।”"
1 Disse Davi: Aqui, se levantará a Casa do Senhor Deus e o altar do holocausto para Israel.
2 ਦਾਊਦ ਦੀ ਮੰਦਰ ਲਈ ਤਿਆਰੀ ਦਾਊਦ ਨੇ ਸਾਰੇ ਵਿਦੇਸ਼ੀਆਂ ਨੂੰ ਜੋ ਇਸਰਾਏਲ ਵਿੱਚ ਰਹਿ ਰਹੇ ਸਨ ਇਕੱਠਿਆਂ ਹੋਣ ਦਾ ਹੁਕਮ ਦਿੱਤਾ ਅਤੇ ਦਾਊਦ ਨੇ ਉਨ੍ਹਾਂ ਵਿਦੇਸ਼ੀਆਂ ਵਿੱਚੋਂ ਉਨ੍ਹਾਂ ਦੇ ਦਲ ਵਿੱਚੋਂ ਕੁਝ ਸੰਗ ਤਰਾਸ਼ਾਂ ਨੂੰ ਚੁਣਿਆ, ਜਿਨ੍ਹਾਂ ਦਾ ਕੰਮ ਪਰਮੇਸ਼ੁਰ ਦੇ ਮੰਦਰ ਦੀ ਇਮਾਰਤ ਲਈ ਪੱਥਰ ਘੜਨੇ ਸੀ।"
2 Deu ordem Davi para que fossem ajuntados os estrangeiros que estavam na terra de Israel; e encarregou pedreiros que preparassem pedras de cantaria para se edificar a Casa de Deus.
3 ਦਾਊਦ ਨੇ ਪ੍ਰਵੇਸ਼ ਦੇ ਦਰਵਾਜ਼ਿਆਂ ਲਈ ਮੇਖਾਂ ਅਤੇ ਕਬਜ਼ੇ ਬਨਾਉਣ ਲਈ ਬਹੁਤ ਸਾਰਾ ਲੋਹਾ ਇਕੱਠਾ ਕੀਤਾ ਅਤੇ ਤੋਲੇ ਜਾਣ ਤੋਂ ਵੀ ਵੱਧੇਰੇ ਕਾਂਸੀ ਇਕੱਠੀ ਕੀਤੀ।"
3 Aparelhou Davi ferro em abundância, para os pregos das folhas das portas e para as junturas, como também bronze em abundância, que nem foi pesado.
4 ਦਾਊਦ ਨੇ ਸੀਦੋਨ ਅਤੇ ਸ਼ੂਰ ਦੇ ਲੋਕਾਂ ਤੋਂ, ਜਿਹੜੇ ਦਾਊਦ ਕੋਲ ਦਿਆਰ ਦੀ ਲੱਕੜੀ ਲੈ ਕੇ ਆਏ, ਬੇਹਿਸਾਬ ਦਿਆਰ ਦੀ ਲੱਕੜੀ ਲਈ।"
4 Madeira de cedro sem conta, porque os sidônios e tírios a traziam a Davi, em grande quantidade.
5 ਦਾਊਦ ਨੇ ਕਿਹਾ, “ਸਾਨੂੰ ਯਹੋਵਾਹ ਲਈ ਇੱਕ ਬਹੁਤ ਹੀ ਵਿਸ਼ਾਲ ਅਤੇ ਮਹਾਨ ਮੰਦਰ ਬਨਾਉਣਾ ਚਾਹੀਦਾ ਹੈ। ਪਰ ਮੇਰਾ ਪੁੱਤਰ ਅਜੇ ਬਹੁਤ ਛੋਟਾ ਅਤੇ ਤਜ਼ਰਬਾਹੀਣ ਹੈ। ਯਹੋਵਾਹ ਦਾ ਮੰਦਰ ਇਸਦੀ ਮਹਾਨਤਾ ਅਤੇ ਸੁੰਦਰਤਾ ਲਈ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਹੋਣਾ ਚਾਹੀਦਾ ਹੈ। ਇਸੇ ਕਾਰਣ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੀ ਮੈਂ ਯੋਜਨਾ ਬਣਾਈ ਹੈ।” ਇਸ ਲਈ ਦਾਊਦ ਨੇ ਆਪਣੀ ਮੌਤ ਤੋਂ ਪਹਿਲਾਂ ਮੰਦਰ ਦੇ ਨਿਰਮਾਣ ਦੀਆਂ ਬੜੀਆਂ ਯੋਜਨਾਵਾਂ ਬਣਾਈਆਂ।"
5 Pois dizia Davi: Salomão, meu filho, ainda é moço e tenro, e a casa que se há de edificar para o Senhor deve ser sobremodo magnificente, para nome e glória em todas as terras; providenciarei, pois, para ela o necessário; assim, o preparou Davi em abundância, antes de sua morte.
6 ਫ਼ਿਰ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਸੱਦਿਆ। ਦਾਊਦ ਨੇ ਸੁਲੇਮਾਨ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਮੰਦਰ ਦੇ ਨਿਰਮਾਣ ਕਰਨ ਦੇ ਬਾਰੇ ਦੱਸਿਆ।"
6 Então, chamou a Salomão, seu filho, e lhe ordenou que edificasse casa ao Senhor , Deus de Israel.
7 ਦਾਊਦ ਨੇ ਸੁਲੇਮਾਨ ਨੂੰ ਕਿਹਾ, “ਮੇਰੇ ਪੁੱਤਰ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਲਈ ਇੱਕ ਮੰਦਰ ਬਨਾਉਣਾ ਚਾਹੁੰਦਾ ਹਾਂ।"
7 Disse Davi a Salomão: Filho meu, tive intenção de edificar uma casa ao nome do Senhor , meu Deus.
8 ਪਰ ਮੇਰੇ ਯਹੋਵਾਹ ਨੇ ਮੈਨੂੰ ਆਖਿਆ, ‘ਦਾਊਦ ਤੂੰ ਬੜੀਆਂ ਲੜਾਈਆਂ ਲੜਿਆ ਹੈਂ ਅਤੇ ਤੂੰ ਬਹੁਤ ਸਾਰੇ ਲੋਕਾਂ ਨੂੰ ਮਾਰਿਆ ਹੈ। ਇਸ ਲਈ ਤੂੰ ਮੇਰੇ ਨਾਂ ਲਈ ਮੰਦਰ ਨਹੀਂ ਬਨਵਾ ਸੱਕਦਾ।"
8 Porém a mim me veio a palavra do Senhor , dizendo: Tu derramaste sangue em abundância e fizeste grandes guerras; não edificarás casa ao meu nome, porquanto muito sangue tens derramado na terra, na minha presença.
9 ਪਰ ਤੇਰੇ ਘਰ ਇੱਕ ਪੁੱਤਰ ਹੋਵੇਗਾ ਜੋ ਅਮਨ ਪਸੰਦ ਹੋਵੇਗਾ ਅਤੇ ਮੈਂ ਤੇਰੇ ਪੁੱਤਰ ਨੂੰ ਸ਼ਾਂਤੀ ਦਾ ਸਮਾਂ ਦੇਵਾਂਗਾ। ਉਸ ਦੇ ਚੌਗਿਰਦੇ ’ਚ ਪਸਰੇ ਉਸ ਦੇ ਵੈਰੀ ਉਸ ਨੂੰ ਪਰੇਸ਼ਾਨ ਨਹੀਂ ਕਰਨਗੇ ਅਤੇ ਉਸਦਾ ਨਾਂ ਸੁਲੇਮਾਨ ਹੋਵੇਗਾ। ਅਤੇ ਮੈਂ ਸੁਲੇਮਾਨ ਦੇ ਰਾਜ ਵਿੱਚ ਇਸਰਾਏਲ ਨੂੰ ਸੁੱਖ ਸ਼ਾਂਤੀ ਤੇ ਅਮਨ ਦਾ ਰਾਜ ਦੇਵਾਂਗਾ।"
9 Eis que te nascerá um filho, que será homem sereno, porque lhe darei descanso de todos os seus inimigos em redor; portanto, Salomão será o seu nome; paz e tranquilidade darei a Israel nos seus dias.
10 ਸੁਲੇਮਾਨ ਮੇਰੇ ਨਾਂ ਵਾਸਤੇ ਮੰਦਰ ਦਾ ਨਿਰਮਾਣ ਕਰੇਗਾ। ਸੁਲੇਮਾਨ ਮੇਰਾ ਪੁੱਤਰ ਹੋਵੇਗਾ ਅਤੇ ਮੈਂ ਉਸਦਾ ਪਿਤਾ। ਅਤੇ ਮੈਂ ਸੁਲੇਮਾਨ ਦੇ ਰਾਜ ਨੂੰ ਮਜ਼ਬੂਤ ਸ਼ਕਤੀਸ਼ਾਲੀ ਬਣਾਵਾਂਗਾ ਅਤੇ ਉਸ ਦੇ ਘਰਾਣੇ ਵਿੱਚੋਂ ਕਿਸੇ ਦਾ ਰਾਜ ਹਮੇਸ਼ਾ-ਹਮੇਸ਼ਾ ਲਈ ਇਸਰਾਏਲ ਤੇ ਰਹੇਗਾ।’”"
10 Este edificará casa ao meu nome; ele me será por filho, e eu lhe serei por pai; estabelecerei para sempre o trono do seu reino sobre Israel.
11 ਦਾਊਦ ਨੇ ਇਹ ਵੀ ਕਿਹਾ, “ਹੁਣ ਹੇ ਮੇਰੇ ਪੁੱਤਰ! ਪਰਮੇਸ਼ੁਰ ਤੇਰੇ ਅੰਗ-ਸੰਗ ਰਹੇ। ਤੈਨੂੰ ਸਫ਼ਲਤਾ ਮਿਲੇ ਅਤੇ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਮੰਦਰ ਬਨਾਉਣ ਵਿੱਚ ਕਾਮਯਾਬ ਰਹੇਂ, ਜਿਵੇਂ ਕਿ ਉਸ ਨੇ ਤੇਰੇ ਬਾਰੇ ਬਚਨ ਕੀਤਾ ਹੈ।"
11 Agora, pois, meu filho, o Senhor seja contigo, a fim de que prosperes e edifiques a Casa do Senhor , teu Deus, como ele disse a teu respeito.
12 ਯਹੋਵਾਹ ਤੈਨੂੰ ਇਸਰਾਏਲ ਦੀ ਪਾਤਸ਼ਾਹੀ ਦੇਵੇ। ਪਰਮੇਸ਼ੁਰ ਤੈਨੂੰ ਸਮਝ ਅਤੇ ਸੋਝੀ ਦੇਵੇ ਤਾਂ ਜੋ ਤੂੰ ਬੁੱਧੀ ਨਾਲ ਇਸਰਾਏਲ ਦੇ ਲੋਕਾਂ ਨੂੰ ਆਪਣੇ ਪਰਮੇਸ਼ੁਰ ਦਾ ਹੁਕਮ ਅਤੇ ਨਿਆਂ ਮੰਨਦਾ ਹੋਇਆ ਰਾਹੇ ਪਾ ਸੱਕੇਂ।"
12 Que o Senhor te conceda prudência e entendimento, para que, quando regeres sobre Israel, guardes a lei do Senhor , teu Deus.
13 ਜੇਕਰ ਤੂੰ ਪਰਮੇਸ਼ੁਰ ਦੇ ਅਸੂਲ ਅਤੇ ਨੇਮ ਮੰਨੇਗਾ ਜਿਹੜੇ ਪਰਮੇਸ਼ੁਰ ਨੇ ਇਸਰਾਏਲ ਵਾਸਤੇ ਮੂਸਾ ਨੂੰ ਦਿੱਤੇ ਸਨ, ਤਾਂ ਪਰਮੇਸ਼ੁਰ ਤੇਰੇ ਤੇ ਕਿਰਪਾ ਕਰੇਗਾ ਤੇ ਤੈਨੂੰ ਸਫ਼ਲਤਾ ਦੇਵੇਗਾ। ਤੂੰ ਬਹਾਦੁਰ ਹੋ ਕੇ ਸ਼ਕਤੀਸ਼ਾਲੀ ਹੋ, ਡਰ ਨਹੀਂ।"
13 Então, prosperarás, se cuidares em cumprir os estatutos e os juízos que o Senhor ordenou a Moisés acerca de Israel; sê forte e corajoso, não temas, não te desalentes.
14 “ਸੁਲੇਮਾਨ, ਵੇਖ, ਮੈਂ ਯਹੋਵਾਹ ਦੇ ਮੰਦਰ ਲਈ ਯੋਜਨਾ ਬਨਾਉਣ ਵਿੱਚ ਬੜੀ ਸਖਤ ਮਿਹਨਤ ਕੀਤੀ ਹੈ। ਇਸ ਦੇ ਲਈ ਮੈਂ 3,750 ਟੱਨ ਸੋਨਾ, 37,500 ਟੱਨ ਚਾਂਦੀ ਅਤੇ ਬਹੁਤ ਹੀ ਕਾਂਸੀ ਅਤੇ ਲੋਹਾ ਦਿੱਤਾ ਹੈ ਜੋ ਤੋਲੇ ਨਹੀਂ ਜਾ ਸੱਕਦੇ। ਇਨ੍ਹਾਂ ਤੋਂ ਇਲਾਵਾ, ਮੈਂ ਇਸ ਦੇ ਨਿਰਮਾਣ ਲਈ ਲੱਕੜ ਅਤੇ ਪੱਥਰ ਵੀ ਦਿੱਤੇ ਹਨ। ਸੁਲੇਮਾਨ, ਤੂੰ ਇਨ੍ਹਾਂ ਵਿੱਚ ਹੋਰ ਵੱਧੇਰੇ ਜੋੜ ਸੱਕਦਾ ਹੈ।"
14 Eis que, com penoso trabalho, preparei para a Casa do Senhor cem mil talentos de ouro e um milhão de talentos de prata, e bronze e ferro em tal abundância, que nem foram pesados; também madeira e pedras preparei, cuja quantidade podes aumentar.
15 ਤੇਰੇ ਕੋਲ ਬਹੁਤ ਸਾਰੇ ਸੰਗ ਤਰਾਸ਼ ਅਤੇ ਤਰਖਾਣ ਹਨ ਅਤੇ ਤੇਰੇ ਕੋਲ ਹਰ ਖੇਤਰ ਦੇ ਮਾਹਿਰ ਕਾਰੀਗਰ ਵੀ ਹਨ।"
15 Além disso, tens contigo trabalhadores em grande número, e canteiros, e pedreiros, e carpinteiros, e peritos em toda sorte de obra
16 ਜੋ ਕਿ ਸੋਨੇ, ਚਾਂਦੀ, ਪਿੱਤਲ ਅਤੇ ਲੋਹੇ ਆਦਿ ਦੀ ਕਾਰੀਗਰੀ ’ਚ ਬੜੇ ਨਿਪੁਣ ਹਨ। ਤੇਰੇ ਕੋਲ ਤਾਂ ਅਜਿਹੇ ਕਾਰੀਗਰ ਬੇਹਿਸਾਬ ਹਨ। ਇਸ ਲਈ ਹੁਣ ਤੂੰ ਕਾਰਜ ਸ਼ੁਰੂ ਕਰ। ਯਹੋਵਾਹ ਤੇਰੇ ਅੰਗ-ਸੰਗ ਹੋਵੇ।”"
16 de ouro, e de prata, e também de bronze, e de ferro, que se não pode contar. Dispõe-te, pois, e faze a obra, e o Senhor seja contigo!
17 ਤਦ ਦਾਊਦ ਨੇ ਇਸਰਾਏਲ ਦੇ ਸਾਰੇ ਆਗੂਆਂ ਨੂੰ ਆਪਣੇ ਪੁੱਤਰ ਸੁਲੇਮਾਨ ਦੀ ਮਦਦ ਕਰਨ ਲਈ ਆਖਿਆ।"
17 Davi deu ordem a todos os príncipes de Israel que ajudassem Salomão, seu filho, dizendo:
18 ਦਾਊਦ ਨੇ ਇਨ੍ਹਾਂ ਆਗੂਆਂ ਨੂੰ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ। ਉਸ ਨੇ ਤੁਹਾਨੂੰ ਸ਼ਾਂਤੀ ਦਾ ਸਮਾਂ ਬਖਸ਼ਿਆ ਹੈ। ਯਹੋਵਾਹ ਨੇ ਇਸ ਧਰਤੀ ਦੇ ਸਾਰੇ ਵਾਸੀਆਂ ਨੂੰ ਹਰਾਉਣ ’ਚ ਮੇਰੀ ਸਹਾਇਤਾ ਕੀਤੀ ਹੈ। ਸੋ ਹੁਣ ਯਹੋਵਾਹ ਅਤੇ ਉਸ ਦੇ ਲੋਕ ਇਸ ਧਰਤੀ ਤੇ ਕਾਬਿਜ਼ ਹਨ।"
18 Porventura, não está convosco o Senhor , vosso Deus, e não vos deu paz por todos os lados? Pois entregou nas minhas mãos os moradores desta terra, a qual está sujeita perante o Senhor e perante o seu povo.
19 ਇਸ ਲਈ ਆਪਣੇ ਮਨ ਅਤੇ ਦਿਲ ਪਰਮੇਸ਼ੁਰ ਨੂੰ ਸੌਂਪ ਦੇਵੋ ਅਤੇ ਉਸ ਦੇ ਆਦੇਸ਼ ਅਨੁਸਾਰ ਚੱਲੋ। ਯਹੋਵਾਹ ਦੇ ਪਵਿੱਤਰ ਅਸਥਾਨ ਨੂੰ ਬਨਾਉਣ ਲਈ ਤਿਆਰ ਹੋਵੋ ਅਤੇ ਯਹੋਵਾਹ ਦੇ ਨਾਂ ਤੇ ਮੰਦਰ ਦੀ ਉਸਾਰੀ ਕਰੋ ਤੇ ਫ਼ਿਰ ਉਸ ਦੇ ਨੇਮ ਦੇ ਸੰਦੂਕ ਨੂੰ ਅਤੇ ਹੋਰ ਪਵਿੱਤਰ ਵਸਤਾਂ ਨੂੰ ਲਿਆ ਕੇ ਇਸ ਮੰਦਰ ਵਿੱਚ ਟਿਕਾਅ ਦੇਵੋ।”"
19 Disponde, pois, agora o coração e a alma para buscardes ao Senhor , vosso Deus; disponde-vos e edificai o santuário do Senhor Deus, para que a arca da Aliança do Senhor e os utensílios sagrados de Deus sejam trazidos a esta casa, que se há de edificar ao nome do Senhor .
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Crônicas 22, comparar traduções ou montar um estudo — tudo direto pelo WhatsApp.