1 Crônicas 23

Punjabi Bible (GL_PUNJABI)

1 ਲੇਵੀਆਂ ਲਈ ਮੰਦਰ ਵਿੱਚ ਸੇਵਾ ਕਰਨ ਦੀਆਂ ਵਿਉਂਤਾਂ ਹੁਣ ਦਾਊਦ ਬੁੱਢਾ ਹੋ ਚੁੱਕਾ ਸੀ ਇਸ ਲਈ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ।"

2 ਦਾਊਦ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਇਕੱਠਿਆਂ ਕੀਤਾ ਅਤੇ ਇਸਦੇ ਨਾਲ ਹੀ ਸਾਰੇ ਜਾਜਕਾਂ ਅਤੇ ਲੇਵੀਆਂ ਨੂੰ ਵੀ।"

3 ਦਾਊਦ ਨੇ 30 ਸਾਲ ਜਾਂ 30 ਸਾਲ ਤੋਂ ਉੱਪਰ ਦੇ ਲੇਵੀਆਂ ਨੂੰ ਗਿਣਿਆ, ਕੁਲ ਮਿਲਾ ਕੇ ਉੱਥੇ 38,000 ਲੇਵੀਆਂ ਦੀ ਗਿਣਤੀ ਬਣੀ।"

4 ਦਾਊਦ ਨੇ ਕਿਹਾ, “24,000 ਲੇਵੀ ਯਹੋਵਾਹ ਦੇ ਮੰਦਰ ਦੀ ਇਮਾਰਤ ਦੀ ਦੇਖ ਰੇਖ ਕਰਨਗੇ ਅਤੇ 6,000 ਲੇਵੀ ਨਿਆਂਕਾਰ ਅਤੇ ਪੁਲਸੀਏ ਹੋਣਗੇ।"

5 ਚਾਰ ਹਜ਼ਾਰ ਲੇਵੀ ਦਰਬਾਨ ਦਾ ਕੰਮ ਕਰਣਗੇ ਅਤੇ 4,000 ਲੇਵੀ ਸੰਗੀਤਕਾਰ ਹੋਣਗੇ, ਜਿਨ੍ਹਾਂ ਵਾਸਤੇ ਮੈਂ ਖਾਸ ਸਾਜ਼ ਬਣਵਾਏ ਹਨ। ਇਨ੍ਹਾਂ ਸਾਜ਼ਾਂ ਨਾਲ ਇਹ ਵਜੰਤਰੀ ਯਹੋਵਾਹ ਦਾ ਉਸਤਤਿ ਗਾਨ ਕਰਣਗੇ।”"

6 ਦਾਊਦ ਨੇ ਲੇਵੀਆਂ ਨੂੰ 3 ਦਲਾਂ ਵਿੱਚ ਵੰਡਿਆ। ਇਹ ਲੇਵੀ ਦੇ 3 ਪੁੱਤਰਾਂ ਦੇ ਪਰਿਵਾਰ-ਸਮੂਹ ਸਨ। ਜਿਨ੍ਹਾਂ ਦੇ ਨਾਉਂ ਗੇਰਸ਼ੋਨ, ਕਹਾਥ ਅਤੇ ਮਰਾਰੀ ਸਨ।"

7 ਗੇਰਸ਼ੋਨ ਦਾ ਪਰਿਵਾਰ-ਸਮੂਹ ਗੇਰਸ਼ੋਨ ਦੇ ਪਰਿਵਾਰ-ਸਮੂਹ ਵਿੱਚੋਂ ਲਅਦਾਨ ਅਤੇ ਸ਼ਿਮਈ ਸਨ।"

8 ਲਅਦਾਨ ਦੇ 3 ਪੁੱਤਰ ਸਨ। ਉਸਦਾ ਪਹਿਲੋਠਾ ਪੁੱਤਰ ਯਹੀਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਸਨ ਜ਼ੇਥਾਮ ਅਤੇ ਯੋਏਲ।"

9 ਸ਼ਿਮਈ ਦੇ ਪੁੱਤਰ-ਸ਼ਲੋਮੀਥ, ਹਜ਼ੀਏਲ ਅਤੇ ਹਾਰਾਨ ਸਨ। ਇਹ ਤਿੰਨੋ ਲਅਦਾਨ ਦੇ ਘਰਾਣੇ ਦੇ ਮੁਖੀਏ ਸਨ।"

10 ਸ਼ਿਮਈ ਦੇ ਚਾਰ ਪੁੱਤਰ-ਯਹਥ, ਜ਼ੀਨਾ, ਯਿਊਸ਼ ਅਤੇ ਬਰੀਆ ਸੀ।"

11 ਯਹਥ ਉਸਦਾ ਪਹਿਲੋਠਾ ਪੁੱਤਰ ਸੀ ਅਤੇ ਜ਼ੀਜ਼ਾਹ ਦੂਜਾ। ਪਰ ਯਿਊਸ਼ ਅਤੇ ਬਰੀਆਹ ਦੇ ਬਹੁਤ ਪੁੱਤਰ ਨਹੀਂ ਸਨ ਇਸੇ ਲਈ ਉਹ ਦੋਨੋ ਇੱਕੋ ਹੀ ਘਰਾਣੇ ਵਿੱਚ ਗਿਣੇ ਗਏ।"

12 ਕਹਾਥ ਦਾ ਪਰਿਵਾਰ-ਸਮੂਹ ਕਹਾਥ ਦੇ 4 ਪੁੱਤਰ ਸਨ, ਜਿਨ੍ਹਾਂ ਦੇ ਨਾਉਂ ਅਮਰਾਮ, ਯਿਸਹਾਰ, ਹਬਰੋਨ ਤੇ ਉਜ਼ੀਏਲ ਸਨ।"

13 ਅਮਰਾਮ ਦੇ 2 ਪੁੱਤਰ ਹਾਰੂਨ ਅਤੇ ਮੂਸਾ ਸਨ। ਹਾਰੂਨ ਨੂੰ ਬਹੁਤ ਖਾਸ ਹੋਣ ਲਈ ਚੁਣਿਆ ਗਿਆ ਸੀ ਅਤੇ ਇਸ ਲਈ ਉਹ ਅਤੇ ਉਸ ਦੇ ਉੱਤਰਾਧਿਕਾਰੀ ਹਮੇਸ਼ਾ ਖਾਸ ਹੋਣ ਲਈ ਚੁਣੇ ਗਏ ਸਨ। ਉਹ ਯਹੋਵਾਹ ਦੀ ਉਪਾਸਨਾ ਲਈ ਪਵਿੱਤਰ ਚੀਜ਼ਾਂ ਨੂੰ ਤਿਆਰ ਕਰਨ ਲਈ ਚੁਣੇ ਗਏ ਸਨ। ਹਾਰੂਨ ਅਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਅੱਗੇ ਧੂਪ ਧੁਖਾਉਣ ਲਈ ਵੀ ਚੁਣਿਆ ਗਿਆ। ਉਨ੍ਹਾਂ ਨੂੰ ਯਹੋਵਾਹ ਨੂੰ ਜਾਜਕ ਬਣ ਕੇ ਸੇਵਾ ਕਰਨ ਲਈ ਵੀ ਚੁਣਿਆ ਗਿਆ। ਉਨ੍ਹਾਂ ਨੂੰ ਯਹੋਵਾਹ ਦੀ ਉਪਾਸਨਾ ਕਰਨ ਅਤੇ ਸਦੀਵ ਕਾਲ ਲਈ ਉਸਦਾ ਨਾਉਂ ਲੈ ਕੇ ਬਰਕਤ ਦੇਣ ਦਾ ਹੱਕ ਪ੍ਰਾਪਤ ਸੀ।"

14 ਮੂਸਾ ਯਹੋਵਾਹ ਦਾ ਮਨੁੱਖ ਸੀ ਅਤੇ ਮੂਸਾ ਦੇ ਪੁੱਤਰ ਲੇਵੀ ਪਰਿਵਾਰ-ਸਮੂਹ ਦੇ ਅੰਗ ਸਨ।"

15 ਗੇਰਸ਼ੋਮ ਅਤੇ ਅਲੀਅਜ਼ਰ ਮੂਸੇ ਦੇ ਪੁੱਤਰ ਸਨ।"

16 ਗੇਰਸ਼ੋਮ ਦੇ ਵੱਡੇ ਪੁੱਤਰ ਦਾ ਨਾਂ ਸਬੁਏਲ ਸੀ।"

17 ਅਲੀਅਜ਼ਰ ਦੇ ਵੱਡੇ ਪੁੱਤਰ ਦਾ ਨਾਂ ਰਹਾਬਯਾਹ ਸੀ ਤੇ ਅਲੀਅਜ਼ਰ ਦਾ ਇਸਤੋਂ ਇਲਾਵਾ ਹੋਰ ਕੋਈ ਪੁੱਤਰ ਨਹੀਂ ਸੀ ਪਰ ਰਹਾਬਯਾਹ ਦੇ ਬਹੁਤ ਸਾਰੇ ਪੁੱਤਰ ਸਨ।"

18 ਯਿਸਹਾਰ ਦੇ ਪਹਿਲੋਠੇ ਪੁੱਤਰ ਦਾ ਨਾਉਂ ਸ਼ਲੋਮੀਥ ਸੀ।"

19 ਹਬਰੋਨ ਦੇ ਪਹਿਲੋਠੇ ਪੁੱਤਰ ਦਾ ਨਾਉਂ ਯਰੀਯਾਹ ਸੀ ਅਤੇ ਦੂਜੇ ਦਾ ਨਾਂ ਅਮਰਯਾਹ। ਯਹਜ਼ੀਏਲ ਉਸਦਾ ਤੀਜਾ ਅਤੇ ਚੌਥਾ ਪੁੱਤਰ ਯਿਕਮਆਮ ਸੀ।"

20 ਉਜ਼ੀਏਲ ਦਾ ਸਭ ਤੋਂ ਵੱਡਾ ਪੁੱਤਰ ਮੀਕਾਹ ਅਤੇ ਛੋਟਾ ਯਿੱਸੀਯਾਹ ਸੀ।"

21 ਮਰਾਰੀ ਪਰਿਵਾਰ-ਸਮੂਹ ਮਹਲੀ ਅਤੇ ਮੂਸ਼ੀ ਮਰਾਰੀ ਦੇ ਪੁੱਤਰ ਸਨ। ਮਹਲੀ ਦੇ ਪੁੱਤਰ ਅਲਆਜ਼ਾਰ ਅਤੇ ਕੀਸ਼ ਸਨ।"

22 ਅਲਆਜ਼ਾਰ ਦੀ ਜਦੋਂ ਮੌਤ ਹੋਈ ਉਸ ਦੇ ਘਰ ਕੋਈ ਪੁੱਤਰ ਨਹੀਂ ਸੀ ਸਿਰਫ਼ ਧੀਆਂ ਸਨ, ਜਿਨ੍ਹਾਂ ਦਾ ਵਿਆਹ ਉਸ ਨੇ ਆਪਣੇ ਸੰਬੰਧੀਆਂ ਵਿੱਚ ਹੀ ਕੀਤਾ ਜੋ ਕਿ ਕੀਸ਼ ਦੇ ਪੁੱਤਰ ਸਨ।"

23 ਮੂਸ਼ੀ ਦੇ ਘਰ ਤਿੰਨ ਪੁੱਤਰ ਹੋਏ। ਜਿਨ੍ਹਾਂ ਦੇ ਨਾਉਂ ਮਹਲੀ, ਏਦਰ ਅਤੇ ਯਿਰੇਮੋਥ ਸੀ।"

24 ਲੇਵੀਆਂ ਦਾ ਕੰਮ ਇਨ੍ਹਾਂ ਲੇਵੀਆਂ ਦੇ ਪੁੱਤਰਾਂ ਦੇ ਆਪਣਿਆਂ ਉੱਤਰਾਧਿਕਾਰੀਆਂ ਮੁਤਾਬਕ ਨਾਂ ਸੂਚੀ ’ਚ ਅੰਕਿਤ ਹਨ। ਇਹ ਆਪੋ-ਆਪਣੇ ਪਰਿਵਾਰ-ਸਮੂਹ ਦੇ ਮੁਖੀ ਸਨ ਤੇ ਹਰੇਕ ਲੇਵੀ ਦਾ ਨਾਂ ਸੂਚੀ ’ਚ ਦਰਜ ਸੀ। ਜਿਨ੍ਹਾਂ ਦੇ ਨਾਂ ਸੂਚੀ ਵਿੱਚ ਦਰਜ ਸਨ ਉਹ 20 ਵਰ੍ਹੇ ਜਾਂ ਉਸਤੋਂ ਵੱਧੀਕ ਸਨ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਵਿੱਚ ਸੇਵਾ ਕੀਤੀ।"

25 ਦਾਊਦ ਨੇ ਕਿਹਾ ਸੀ, “ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਆਪਣੇ ਲੋਕਾਂ ਵਿੱਚ ਸੁੱਖ ਸ਼ਾਂਤੀ ਵਰਤਾਈ ਅਤੇ ਉਹ ਸਦੀਵ ਯਰੂਸ਼ਲਮ ਵਿੱਚ ਨਿਵਾਸ ਕਰਦਾ ਰਹੇਗਾ।"

26 ਇਸ ਲਈ ਹੁਣ ਲੇਵੀਆਂ ਨੂੰ ਪਵਿੱਤਰ ਤੰਬੂ ਅਤੇ ਇਸ ਵਿੱਚ ਸੇਵਾ ਲਈ ਵਰਤਨ ਵਾਲੀਆਂ ਵਸਤਾਂ ਨਹੀਂ ਚੁੱਕਣੀਆਂ ਪੈਣਗੀਆਂ।”"

27 ਦਾਊਦ ਦੀ ਅਖੀਰਲੀ ਹਿਦਾਇਤ ਇਸਰਾਏਲੀਆਂ ਵਾਸਤੇ ਜਿਹੜੀ ਸੀ ਉਹ ਸੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਆਏ ਉੱਤਰਾਧਿਕਾਰੀਆਂ ਦੀ ਗਿਣਤੀ। ਤਾਂ ਉਨ੍ਹਾਂ ਨੇ 20 ਵਰ੍ਹੇ ਜਾਂ ਉਸਤੋਂ ਉੱਪਰ ਦੇ ਲੇਵੀਆਂ ਦੀ ਗਿਣਤੀ ਕੀਤੀ।"

28 ਲੇਵੀਆਂ ਦਾ ਕੰਮ ਯਹੋਵਾਹ ਦੇ ਮੰਦਰ ਦੀ ਸੇਵਾ ਕਰਨ ਵਿੱਚ ਅਤੇ ਮੰਦਰ ਦੇ ਪਾਸਿਆਂ ਵਾਲੇ ਕਮਰਿਆਂ ਅਤੇ ਮੰਦਰ ਦੇ ਵਿਹੜੇ ਦੀ ਦੇਖਭਾਲ ਕਰਨ ਵਿੱਚ ਹਾਰੂਨ ਦੇ ਉੱਤਰਾਧਿਕਾਰੀ ਦੀ ਮਦਦ ਕਰਨਾ ਸੀ। ਉਨ੍ਹਾਂ ਦਾ ਕੰਮ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁੱਧ ਕਰਨਾ ਸੀ। ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨਾ ਉਨ੍ਹਾਂ ਦਾ ਕੰਮ ਸੀ।"

29 ਉਹ ਚੜ੍ਹਾਵੇ ਦੀ ਰੋਟੀ ਲਈ ਅਤੇ ਅਨਾਜ ਦੀ ਭੇਟ ਦੇ ਮੈਦੇ ਲਈ ਅਤੇ ਬੇਖਮੀਰੀ ਬਣੀ ਰੋਟੀ ਲਈ ਅਤੇ ਸੇਕਣ ਵਾਲੀਆਂ ਕੜਾਹੀਆਂ ਅਤੇ ਰਲੀਆਂ ਮਿਲੀਆਂ ਭੇਟਾਂ ਲਈ ਜਿੰਮੇਵਾਰ ਸਨ। ਲੇਵੀ ਹਰ ਤਰ੍ਹਾਂ ਦੀ ਮਿਣਤੀ ਕਰਦੇ ਸਨ।"

30 ਲੇਵੀ ਹਰ ਸਵੇਰ ਖੜ੍ਹੇ ਹੋ ਕੇ ਯਹੋਵਾਹ ਦੇ ਧੰਨਵਾਦ ਤੇ ਉਸਤਤ ਕਰਦੇ। ਇੰਝ ਹੀ ਉਸਦਾ ਉਸਤਤਿ ਗਾਨ ਉਹ ਸਵੇਰ ਅਤੇ ਹਰ ਸ਼ਾਮ ਨੂੰ ਕਰਦੇ।"

31 ਲੇਵੀ ਸਬਤਾਂ ਦੇ ਦਿਨਾਂ ਅਤੇ ਅਮਸਿਆ ਦੇ ਦਿਨਾਂ ਤੇ ਚੜ੍ਹਾਈਆਂ ਜਾਣ ਵਾਲੀਆਂ ਭੇਟਾਂ ਅਤੇ ਹੋਮ ਦੀਆਂ ਭੇਟਾਂ ਅਤੇ ਸਾਰੇ ਉਤਸਵਾਂ ਲਈ ਜਿੰਮੇਵਾਰ ਸਨ। ਉਹ ਹਰ ਰੋਜ਼ ਯਹੋਵਾਹ ਦੇ ਅੱਗੇ ਸੇਵਾ ਕਰਦੇ ਸਨ। ਹਰ ਵਾਰੀ ਕਿੰਨੇ ਲੇਵੀਆਂ ਨੂੰ ਕੰਮ ਕਰਨਾ ਚਾਹੀਦਾ, ਇਸ ਵਾਸਤੇ ਵੀ ਅਸੂਲ ਸਨ।"

32 ਇਉਂ, ਲੇਵੀਆਂ ਜਿੰਮੇ ਜੋ-ਜੋ ਕਾਰਜ ਲੱਗੇ ਉਨ੍ਹਾਂ ਬਾਖੂਬੀ ਕੀਤੇ। ਉਨ੍ਹਾਂ ਨੇ ਪਵਿੱਤਰ ਤੰਬੂ ਅਤੇ ਪਵਿੱਤਰ ਸਥਾਨ ਦੀ ਦੇਖਭਾਲ ਕੀਤੀ। ਅਤੇ ਆਪਣੇ ਸੰਬੰਧੀਆਂ (ਜਾਜਕਾਂ) ਜੋ ਕਿ ਹਾਰੂਨ ਦੇ ਉੱਤਰਾਧਿਕਾਰੀ ਦੇ ਸਨ ਦੀ ਸਹਾਇਤਾ ਕੀਤੀ। ਲੇਵੀਆਂ ਨੇ ਜਾਜਕਾਂ ਦੀ ਮਦਦ ਯਹੋਵਾਹ ਦੇ ਮੰਦਰ ਦੀ ਸੇਵਾ-ਸੰਭਾਲ ਦੇ ਰੂਪ ਵਿੱਚ ਕੀਤੀ।"

Ler em outra tradução

Comparar lado a lado

Estude este capítulo no WhatsApp

Peça à IA da Bíblia Fala para explicar 1 Crônicas 23, comparar traduções ou montar um estudo — tudo direto pelo WhatsApp.