1 Crônicas 24

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਜਾਜਕਾਂ ਦੇ ਟੋਲੇ ਹਾਰੂਨ ਦੇ ਪੁੱਤਰਾਂ ਦੇ ਸਮੂਹ ਇਉਂ ਸਨ: ਹਾਰੂਨ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ।"
1 As turmas dos filhos de Arão foram estas: os filhos de Arão: Nadabe, Abiú, Eleazar e Itamar.
2 ਪਰ ਨਾਦਾਬ ਅਤੇ ਅਬੀਹੂ ਬੇਔਲਾਦੇ ਹੀ ਆਪਣੇ ਪਿਤਾ ਦੇ ਮਰਨ ਤੋਂ ਵੀ ਪਹਿਲਾਂ ਹੀ ਮਰ ਗਏ। ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਜਾਜਕ ਦੇ ਰੂਪ ’ਚ ਕੰਮ ਕੀਤਾ।"
2 Mas Nadabe e Abiú morreram antes de seu pai, e não tiveram filhos; por isso Eleazar e Itamar exerciam o sacerdócio.
3 ਦਾਊਦ ਨੇ ਅਲਆਜ਼ਾਰ ਅਤੇ ਈਥਾਮਾਰ ਦੇ ਪਰਿਵਾਰ-ਸਮੂਹ ਨੂੰ ਦੋ ਅਲੱਗ-ਅਲੱਗ ਸਮੂਹਾਂ ਵਿੱਚ ਵੰਡ ਦਿੱਤਾ। ਤਾਂ ਜੋ ਉਨ੍ਹਾਂ ਨੂੰ ਜੋ-ਜੋ ਕੰਮ ਸੌਂਪੇ ਗਏ ਹਨ, ਉਹ ਆਪਣੇ ਕੰਮਾਂ ਦੇ ਫ਼ਰਜ਼ ਚੰਗੀ ਤਰ੍ਹਾਂ ਸੰਭਾਲਣ ਅਤੇ ਕਰਨ। ਦਾਊਦ ਨੇ ਇਹ ਕਾਰਜ ਸਾਦੋਕ ਅਤੇ ਅਹੀਮਲਕ ਦੀ ਮਦਦ ਨਾਲ ਕੀਤਾ। ਸਾਦੋਕ ਅਲਆਜ਼ਾਰ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ ਅਤੇ ਅਹੀਮਲਕ ਈਥਾਮਾਰ ਦੇ।"
3 E Davi, juntamente com Zadoque, dos filhos de Eleazar, e com Aimeleque, dos filhos de Itamar, os distribuiu segundo os deveres do seu serviço.
4 ਅਲਆਜ਼ਾਰ ਦੇ ਘਰਾਣੇ ਵਿੱਚੋਂ ਈਥਾਮਾਰ ਦੇ ਘਰਾਣੇ ਦੀ ਬਜਾਇ ਵੱਧੇਰੇ ਸਰਦਾਰ ਆਗੂ ਸਨ। ਅਲਆਜ਼ਾਰ ਦੇ ਘਰਾਣੇ ਵਿੱਚੋਂ ਸੋਲ੍ਹਾਂ ਅਤੇ ਈਥਾਮਾਰ ਦੇ ਘਰਾਣੇ ਵਿੱਚੋਂ ਅੱਠ ਆਗੂ ਸਨ।"
4 E acharam-se mais chefes dentre os filhos de Eleazar do que dentre os filhos de Itamar; e assim foram distribuídos: dos filhos de Eleazar, chefes das casas paternas, dezesseis; e dos filhos de Itamar, segundo as suas casas paternas, oito.
5 ਗੁਣਾ ਸੁੱਟ ਕੇ ਹਰੇਕ ਘਰਾਣਿਆਂ ਵਿੱਚੋਂ ਮਨੁੱਖਾਂ ਦੀ ਚੋਣ ਕੀਤੀ ਗਈ। ਉਨ੍ਹਾਂ ਵਿੱਚੋਂ ਕੁਝ ਆਦਮੀਆਂ ਨੂੰ ਪਵਿੱਤਰ ਅਸਥਾਨ ਦਾ ਮੁਖੀ ਥਾਪਿਆ ਗਿਆ ਅਤੇ ਕੁਝ ਨੂੰ ਜਾਜਕ ਦਾ ਕਾਰਜ ਸੰਭਾਲਿਆ ਗਿਆ। ਪਰ ਇਹ ਸਾਰੇ ਮਨੁੱਖ ਅਲਆਜ਼ਾਰ ਅਤੇ ਈਥਾਮਾਰ ਦੇ ਘਰਾਣੇ ਵਿੱਚੋਂ ਸਨ।"
5 Assim foram distribuídos por sortes, tanto uns como os outros; porque havia príncipes do santuário e príncipes de Deus, tanto dentre os filhos de Eleazar, como dentre os filhos de Itamar.
6 ਸ਼ਮਅਯਾਹ ਉਨ੍ਹਾਂ ਦਾ ਸਕੱਤਰ ਸੀ ਜੋ ਕਿ ਨਥਨਿਏਲ ਦਾ ਪੁੱਤਰ ਸੀ। ਸ਼ਮਅਯਾਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਸੀ ਜੋ ਕਿ ਉਨ੍ਹਾਂ ਵੰਸ਼ਜਾਂ ਦੇ ਨਾਂ ਲਿਖਣ ਦਾ ਕਾਰਜ ਕਰਦਾ ਸੀ। ਉਸ ਨੇ ਉਨ੍ਹਾਂ ਦੇ ਨਾਉਂ ਦਾਊਦ ਦੀ ਹਾਜ਼ਰੀ ਵਿੱਚ ਲਿਖੇ ਅਤੇ ਇਹ ਆਗੂ ਸਨ: ਸਾਦੋਕ ਜਾਜਕ, ਅਹੀਮਲਕ ਅਤੇ ਜਾਜਕਾਂ ਅਤੇ ਲੇਵੀਆਂ ਦੇ ਘਰਾਣੇ ਦੇ ਆਗੂ ਸਨ। ਅਹੀਮਲਕ ਅਬਯਾਥਾਰ ਦਾ ਪੁੱਤਰ ਸੀ। ਹਰ ਵਾਰ ਗੁਣਾ ਸੁੱਟ ਕੇ ਮਨੁੱਖ ਦੀ ਚੋਣ ਕੀਤੀ ਜਾਂਦੀ ਅਤੇ ਸ਼ਮਅਯਾਹ ਲਿਖਾਰੀ ਉਨ੍ਹਾਂ ਦੇ ਨਾਉਂ ਲਿਖ ਦਿੰਦਾ। ਇਉਂ ਉਨ੍ਹਾਂ ਅਲਆਜ਼ਾਰ ਅਤੇ ਈਥਾਮਾਰ ਘਰਾਣਿਆਂ ਦੇ ਮਨੁੱਖਾਂ ਦੇ ਕੰਮ ਵੰਡੇ ਹੋਏ ਸਨ।"
6 E os registrou Semaías, filho de Netanel, o escrivão dentre os levitas, diante do rei, dos príncipes, de Zadoque, o sacerdote, de Aimeleque, filho de Abiatar, e dos chefes das casas paternas entre os sacerdotes e entre os levitas, tomando-se uma casa paterna para Eleazar, e outra para Itamar.
7 ਪਹਿਲਾ ਸਮੂਹ ਯਹੋਯਾਰੀਬ ਦਾ ਸੀ। ਦੂਜਾ ਸਮੂਹ ਯਿਦਅਯਾਹ ਦਾ।"
7 Assim a primeira sorte saiu a Jeoiaribe, a segunda a Jedaías,
8 ਤੀਜਾ ਸਮੂਹ ਹਾਰੀਮ ਦਾ ਚੌਥਾ ਸਓਰੀਮ ਦਾ।"
8 a terceira a Harim, a quarta a Seorim,
9 ਪੰਜਵਾ ਸਮੂਹ ਮਲਕੀਯਾਹ ਅਤੇ ਛੇਵਾਂ ਮੀਯਾਮੀਨ ਦਾ।"
9 a quinta a Malquias, a sexta a Miamim,
10 ਸੱਤਵਾਂ ਸਮੂਹ ਹੱਕੋਸ ਦਾ ਅਤੇ ਅੱਠਵਾਂ ਸਮੂਹ ਅਬੀਯਾਹ ਦਾ।"
10 a sétima a Hacoz, a oitava a Abias,
11 ਨੌਵਾਂ ਯੇਸ਼ੂਆ ਦਾ ਸਮੂਹ ਤੇ ਦਸਵਾਂ ਸ਼ਕਨਯਾਹ ਦਾ ਸਮੂਹ ਸੀ।"
11 a nona a Jesuá, a décima a Secanias,
12 ਗਿਆਰ੍ਹਵਾਂ ਅਲਯਾਸ਼ੀਬ ਦਾ ਅਤੇ ਬਾਰ੍ਹਵਾਂ ਸਮੂਹ ਯਾਕੀਮ ਦਾ ਸੀ।"
12 a undécima a Eliasibe, a duodécima a Jaquim,
13 ਤੇਰ੍ਹਵਾਂ ਸਮੂਹ ਹੁੱਪਾਹ ਦਾ ਤੇ ਚੌਦਵਾਂ ਸਮੂਹ ਯਸ਼ਬਆਬ ਦਾ।"
13 a décima terceira a Hupá, a décima quarta a Jesebeabe,
14 ਪੰਦਰਵਾਂ ਸਮੂਹ ਬਿਲਗਾਹ ਦਾ ਸੋਲ੍ਹਵਾਂ ਇੰਮੇਰ ਦਾ।"
14 a décima quinta a Bilga, a décima sexta a Imer,
15 ਸਤਾਰ੍ਹਵਾਂ ਹੇਜ਼ੀਰ ਦਾ ਸਮੂਹ ਅਤੇ ਅੱਠਾਰ੍ਹਵਾਂ ਸਮੂਹ ਹੱਪੀਸੇਂਸ ਦਾ।"
15 a décima sétima a Hezir, a décima oitava a Hapizes,
16 ਉਨ੍ਹੀਵਾਂ ਸਮੂਹ ਪਥਹਯਾਹ, 20ਵਾਂ ਯਹਜ਼ਕੇਲ ਦਾ ਸੀ।"
16 a décima nona a Petaías, a vigésima a Jeezquel,
17 ਇੱਕੀਵਾਂ ਸਮੂਹ ਯਾਕੀਨ ਦਾ 22ਵਾਂ ਗਾਮੂਲ ਦਾ।"
17 a vigésima primeira a Jaquim, a vigésima segunda a Gamul,
18 ਤੇਈਵਾਂ ਦਲਾਯਾਹ ਦਾ ਸਮੂਹ ਅਤੇ ਚੌਵੀਵਾਂ ਮਅਜ਼ਯਾਹ ਦਾ ਸਮੂਹ ਸੀ।"
18 a vigésima terceira a Delaías, a vigésima quarta a Maazias.
19 ਇਹ ਸਾਰੇ ਸਮੂਹ ਯਹੋਵਾਹ ਦੇ ਮੰਦਰ ਦੀ ਸੇਵਾ ਸੰਭਾਲ ਕਰਨ ਲਈ ਚੁਣੇ ਗਏ। ਇਨ੍ਹਾਂ ਨੇ ਮੰਦਰ ਦੀ ਸੇਵਾ ਲਈ ਹਾਰੂਨ ਦੇ ਹੁਕਮਾਂ ਦਾ ਪਾਲਣ ਕੀਤਾ ਜਿਹੜੇ ਕਿ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹਾਰੂਨ ਨੂੰ ਦਿੱਤੇ ਸਨ।"
19 Esta foi a distribuição deles no seu serviço, para entrarem na casa do Senhor, segundo lhes fora ordenado por Arão, seu pai, como o Senhor Deus de Israel lhe tinha mandado.
20 ਦੂਜੇ ਲੇਵੀ ਲੇਵੀਆਂ ਦੇ ਬਾਕੀ ਉੱਤਰਾਧਿਕਾਰੀਆਂ ਦੇ ਨਾਂ ਇਉਂ ਸਨ: ਅਮਰਾਮ ਦੇ ਉੱਤਰਾਧਿਕਾਰੀਆਂ ਵਿੱਚੋਂ ਸ਼ੂਬਾਏਲ ਅਤੇ ਸ਼ੂਬਾਏਲ ਦੇ ਪੁੱਤਰਾਂ ਵਿੱਚੋਂ ਜਹਦਯਾਹ।"
20 Do restante dos filhos de Levi: dos filhos de Anrão, Subael; dos filhos de Subael, Jedeías.
21 ਰਹਬਯਾਹ ਵਿੱਚੋਂ ਯਿੱਸ਼ਾਯਾਹ (ਜੋ ਕਿ ਸਭ ਤੋਂ ਵੱਡਾ ਪੁੱਤਰ ਸੀ।)"
21 Quanto a Reabias: dos filhos de Reabias, Issijá o chefe;
22 ਯਿੱਸਹਾਰੀਆਂ ਦੇ ਘਰਾਣੇ ਵਿੱਚੋਂ ਸ਼ਲੋਮੋਥ ਅਤੇ ਸ਼ਲੋਮੋਥ ਦੇ ਘਰਾਣੇ ਵਿੱਚੋਂ ਯਹਥ।"
22 dos izaritas, Selomote; dos filhos de Selomote, Jaate;
23 ਹਬਰੋਨ ਦੇ ਪੁੱਤਰਾਂ ਵਿੱਚੋਂ ਸਭ ਤੋਂ ਵੱਡਾ ਯਰੀਯਾਹ ਸੀ ਅਤੇ ਅਮਰਯਾਹ ਹਬਰੋਨ ਦਾ ਦੂਜਾ ਪੁੱਤਰ ਸੀ, ਯਹਜ਼ੀਏਲ ਤੀਜਾ ਅਤੇ ਯਕਮਆਮ ਚੌਥਾ ਸੀ।"
23 dos filhos de Hebrom: Jerias o chefe, Amarias o segundo, Jaaziel o terceiro, Jecameão o quarto;
24 ਉਜ਼ੀਏਲ ਦਾ ਪੁੱਤਰ ਮੀਕਾਹ ਅਤੇ ਮੀਕਾਹ ਦਾ ਪੁੱਤਰ ਸ਼ਾਮੀਰ ਸੀ।"
24 dos filhos de Uziel, Mica; dos filhos de Mica, Samir;
25 ਯਿੱਸ਼ੀਯਾਹ ਮੀਕਾਹ ਦਾ ਭਰਾ ਸੀ ਅਤੇ ਯਿੱਸ਼ੀਯਾਹ ਦਾ ਪੁੱਤਰ ਜ਼ਕਰਯਾਹ।"
25 o irmão de Mica, Issijá; dos filhos de Issijá, Zacarias.
26 ਮਰਾਰੀ ਦੇ ਉੱਤਰਾਧਿਕਾਰੀ ਮਹਲੀ ਤੇ ਮੂਸ਼ੀ ਅਤੇ ਉਸਦਾ ਪੁੱਤਰ ਯਅਜ਼ੀਯਾਹ ਸੀ।"
26 Os filhos de Merári, Mali e Musi; dos filhos de Jaazias, Beno;
27 ਮਰਾਰੀ ਦੇ ਪੁੱਤਰ ਯਅਜ਼ੀਯਾਹ ਦੇ ਪੁੱਤਰ ਸ਼ੋਹਮ, ਜ਼ੱਕੂਰ ਅਤੇ ਇਬਰੀ ਸਨ।"
27 os filhos de Merári: de Jaazias: Beno, Soão, Zacur e Ibri;
28 ਮਹਲੀ ਦਾ ਪੁੱਤਰ ਅਲਆਜ਼ਾਰ ਸੀ ਪਰ ਅਲਆਜ਼ਾਰ ਦੇ ਘਰ ਕੋਈ ਪੁੱਤਰ ਨਾ ਜੰਮਿਆ।"
28 de Mali, Eleazar; e este não teve filhos.
29 ਕੀਸ਼ ਦੇ ਪੁੱਤਰ ਦਾ ਨਾਂ ਯਰਹਮੇਲ ਸੀ।"
29 Quanto a Quis: dos filhos de Quis, Jerameel;
30 ਮੂਸ਼ੀ ਦੇ ਪੁੱਤਰ ਮਹਲੀ, ਏਦਰ ਅਤੇ ਯਿਰੀਮੋਥ ਸਨ। ਇਹ ਲੇਵੀ ਆਗੂ ਉਨ੍ਹਾਂ ਦੇ ਪਰਿਵਾਰਾਂ ਮੁਤਾਬਕ ਦਰਜ ਕੀਤੇ ਗਏ ਸਨ।"
30 e os filhos de Musi: Mali, Eder e Jerimote. Esses foram os filhos dos levitas, segundo as suas casas paternas.
31 ਇਨ੍ਹਾਂ ਨੂੰ ਵਿਸ਼ੇਸ਼ ਕੰਮਾਂ ਲਈ ਚੁਣਿਆ ਗਿਆ ਸੀ। ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ, ਜਾਜਕਾਂ ਵਾਂਗ ਗੁਣੇ ਪਾਏ। ਜਾਜਕ ਹਾਰੂਨ ਦੇ ਉੱਤਰਾਧਿਕਾਰੀ ਸਨ ਜਿਨ੍ਹਾਂ ਨੇ ਰਾਜੇ ਦਾਊਦ, ਸਾਦੋਕ, ਅਹੀਮਲਕ, ਅਤੇ ਜਾਜਕਾਂ ਦੇ ਪਰਿਵਾਰਾਂ ਦੇ ਆਗੂਆਂ ਅਤੇ ਲੇਵੀ ਪਰਿਵਾਰਾਂ ਦੇ ਸਾਹਮਣੇ ਗੁਣੇ ਪਾਏ ਸਨ। ਜਦੋਂ ਇਨ੍ਹਾਂ ਦੇ ਕੰਮ ਦੀ ਚੋਣ ਹੁੰਦੀ ਸੀ ਤਾਂ ਵੱਡੇ-ਛੋਟੇ ਘਰਾਣਿਆਂ ਨੂੰ ਬਰਾਬਰ ਦੀ ਨਿਗਾਹ ਨਾਲ ਵੇਖਿਆ ਜਾਂਦਾ ਸੀ।"
31 Estes também, como seus irmãos, os filhos de Arão, lançaram sortes diante do rei Davi, de Zadoque, de Aimeleque, e dos chefes das casas paternas entre os sacerdotes e entre os levitas; assim fizeram, tanto para o chefe de casa paterna, como para o seu irmão menor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 24, comparar traduções ou montar um estudo — tudo direto pelo WhatsApp.