1 João 2
Punjabi Bible (GL_PUNJABI) vs NVT
NVT Nova Versão Transformadora
1 ਯਿਸੂ ਸਾਡਾ ਸਹਾਇਕ ਹੈ ਮੇਰੇ ਪਿਆਰੇ ਬਚਿਓ, ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਹਮਣੇ ਸਾਡੇ ਲਈ ਬੋਲਦਾ ਹੈ।"
1 Meus filhinhos, escrevo-lhes estas coisas para que vocês não pequem. Se, contudo, alguém pecar, temos um advogado que defende nossa causa diante do Pai: Jesus Cristo, aquele que é justo.
2 ਯਿਸੂ ਸਾਡੇ ਪਾਪਾਂ ਦਾ ਪਰਾਸ਼ਚਿਤ ਹੈ। ਸਿਰਫ਼ ਸਾਡੇ ਹੀ ਪਾਪਾਂ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ।"
2 Ele mesmo é o sacrifício para o perdão de nossos pecados, e não apenas de nossos pecados, mas dos pecados de todo o mundo.
3 ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪੱਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ।"
3 E sabemos que o conhecemos se obedecemos a seus mandamentos.
4 ਜੇ ਕੋਈ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਜਾਣਦਾ ਹਾਂ।” ਪਰ ਜੇ ਉਹ ਵਿਅਕਤੀ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਦਾ, ਤਾਂ ਉਹ ਵਿਅਕਤੀ ਝੂਠਾ ਹੈ। ਸੱਚ ਉਸ ਵਿੱਚ ਨਹੀਂ ਹੈ।"
4 Se alguém diz: “Eu o conheço”, mas não obedece a seus mandamentos, é mentiroso e a verdade não está nele.
5 ਜਦੋਂ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ ਤਾਂ ਪਰਮੇਸ਼ੁਰ ਦਾ ਪਿਆਰ ਸੱਚ ਮੁੱਚ ਉਸ ਵਿਅਕਤੀ ਲਈ ਸੰਪੂਰਣ ਰੂਪ ਵਿੱਚ ਹੈ। ਇਸੇ ਤਰ੍ਹਾਂ ਹੀ ਅਸੀਂ ਜਾਣ ਲੈਂਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਹਾਂ।"
5 Mas quem obedece à palavra de Deus mostra que o amor que vem dele está se aperfeiçoando em sua vida. Desse modo, sabemos que estamos nele.
6 ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਨੱਮਿਤ ਰਹਿ ਰਿਹਾ ਹੈ ਤਾਂ ਉਸ ਨੂੰ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਯਿਸੂ ਜੀਵਿਆ ਸੀ।"
6 Quem afirma que permanece nele deve viver como ele viveu.
7 ਯਿਸੂ ਨੇ ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨ ਦਾ ਹੁਕਮ ਦਿੱਤਾ ਮੇਰੇ ਪਿਆਰੇ ਮਿੱਤਰੋ, ਮੈਂ ਤੁਹਾਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ। ਇਹ ਉਹੀ ਪੁਰਾਣਾ ਹੁਕਮ ਹੈ ਜਿਹੜਾ ਤੁਹਾਡੇ ਕੋਲ ਮੁੱਢ ਤੋਂ ਹੀ ਸੀ। ਇਹ ਪੁਰਾਣਾ ਹੁਕਮ ਉਹੀ ਉਪਦੇਸ਼ ਹੈ ਜਿਹੜਾ ਤੁਸੀਂ ਪਹਿਲਾਂ ਹੀ ਸੂਣ ਚੁੱਕੇ ਹੋਂ।"
7 Amados, não lhes escrevo um novo mandamento, mas um antigo, que vocês têm desde o princípio. É a mesma mensagem que ouviram antes.
8 ਮੈਂ ਤੁਹਾਨੂੰ ਇਹ ਹੁਕਮ ਇੱਕ ਨਵੇਂ ਹੁਕਮ ਵਾਂਗ ਲਿਖ ਰਿਹਾ ਹਾਂ। ਇਹ ਹੁਕਮ ਸੱਚਾ ਹੈ, ਤੁਸੀਂ ਇਸਦੀ ਸੱਚਾਈ ਨੂੰ ਯਿਸੂ ਵਿੱਚ ਅਤੇ ਆਪਣੇ ਆਪ ਵਿੱਚ ਦੇਖਿਆ ਹੈ। ਹਨੇਰਾ ਅਲੋਪ ਹੋ ਰਿਹਾ ਹੈ ਅਤੇ ਸੱਚੇ ਪ੍ਰਕਾਸ਼ ਨੇ ਪਹਿਲਾਂ ਹੀ ਚਮਕਣਾ ਸ਼ੁਰੂ ਕਰ ਦਿੱਤਾ ਹੈ।"
8 E, no entanto, também é um novo mandamento, cuja verdade ele demonstrou, e vocês também a demonstram. Pois a escuridão está se dissipando, e a verdadeira luz já brilha.
9 ਇੱਕ ਵਿਅਕਤੀ ਆਖਦਾ ਹੈ, “ਮੈਂ ਰੌਸ਼ਨੀ ਵਿੱਚ ਹਾਂ।” ਪਰ ਜੇ ਉਹ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਤਾਂ ਉਹ ਹਾਲੇ ਵੀ ਅੰਧਕਾਰ ਵਿੱਚ ਹੈ।"
9 Se alguém afirma: “Estou na luz”, mas odeia seu irmão, ainda está na escuridão.
10 ਜਿਹੜਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹੜੀ ਉਸ ਪਾਸੋਂ ਗਲਤ ਕੰਮ ਕਰਾ ਸੱਕੇਗੀ।"
10 Quem ama seu irmão permanece na luz e não leva outros a tropeçar.
11 ਪਰ ਜਿਹੜਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚੱਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂ ਕਿ ਅੰਧਕਾਰ ਨੇ ਉਸ ਨੂੰ ਅੰਨ੍ਹਾ ਬਣਾ ਦਿੱਤਾ ਹੈ।"
11 Mas quem odeia seu irmão ainda está na escuridão e anda na escuridão. Não sabe para onde vai, pois a escuridão o cegou.
12 ਪਿਆਰੇ ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂ ਕਿ ਮਸੀਹ ਰਾਹੀਂ ਤੁਹਾਡੇ ਪਾਪ ਮੁਆਫ਼ ਹੋ ਗਏ ਹਨ।"
12 Escrevo a vocês, filhinhos, porque seus pecados foram perdoados pelo nome de Jesus.
13 ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ, ਕਿਉਂ ਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ। ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।"
13 Escrevo a vocês, pais, porque conhecem aquele que existia desde o princípio. Escrevo a vocês, jovens, porque venceram a batalha contra o maligno.
14 ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ। ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ। ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂ ਕਿ ਤੁਸੀਂ ਮਜ਼ਬੂਤ ਹੋ; ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ, ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।"
14 Escrevi a vocês, filhinhos, porque conhecem o Pai. Escrevi a vocês, pais, porque conhecem aquele que existia desde o princípio. Escrevi a vocês, jovens, porque são fortes. A palavra de Deus permanece em seu coração, e vocês venceram o maligno.
15 ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ।"
15 Não amem este mundo, nem as coisas que ele oferece, pois, quando amam o mundo, o amor do Pai não está em vocês.
16 ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ।"
16 Porque o mundo oferece apenas o desejo intenso por prazer físico, o desejo intenso por tudo que vemos e o orgulho de nossas realizações e bens. Isso não provém do Pai, mas do mundo.
17 ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹੜੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ।"
17 E este mundo passa, e com ele tudo que as pessoas tanto desejam. Mas quem faz o que agrada a Deus vive para sempre.
18 ਮਸੀਹ ਦੇ ਦੁਸ਼ਮਣਾਂ ਦੇ ਪਿੱਛੇ ਨਾ ਲੱਗੋ ਮੇਰੇ ਪਿਆਰੇ ਬੱਚਿਓ, ਅੰਤ ਨੇੜੇ ਆ ਚੁੱਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇੱਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇੜੇ ਹੈ।"
18 Filhinhos, chegou a hora final. Vocês ouviram que o anticristo está por vir, e muitos anticristos já apareceram. Por isso sabemos que chegou a hora final.
19 ਮਸੀਹ ਦੇ ਉਹ ਦੁਸ਼ਮਣ ਸਾਡੇ ਸਮੂਹ ਵਿੱਚ ਸਨ, ਪਰ ਉਨ੍ਹਾਂ ਨੇ ਸਾਨੂੰ ਛੱਡ ਦਿੱਤਾ। ਉਹ ਸੱਚਮੁੱਚ ਸਾਡੇ ਨਹੀਂ ਸਨ। ਜੇ ਉਹ ਸਾਡੀ ਸੰਗਤ ਦਾ ਹਿੱਸਾ ਹੁੰਦੇ ਤਾਂ ਉਹ ਸਾਡੇ ਨਾਲ ਹੀ ਰਹਿੰਦੇ। ਪਰ ਕਿਉਂ ਜੋ ਉਹ ਸਾਨੂੰ ਛੱਡ ਗਏ, ਇਹ ਦਰਸ਼ਾਉਂਦਾ ਹੈ ਕਿ ਉਨ੍ਹਾਂ ਵਿੱਚੋ ਕੋਈ ਵੀ ਸਾਡੇ ਵਿੱਚਲਾ ਨਹੀਂ ਸੀ।"
19 Eles saíram de nosso meio, mas, na verdade, nunca foram dos nossos; do contrário, teriam permanecido conosco. Quando saíram, mostraram que não eram dos nossos.
20 ਪਰ ਤੁਹਾਡੇ ਕੋਲ ਉਸ ਪਵਿੱਤਰ ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਰੇ ਸੱਚ ਨੂੰ ਜਾਣਦੇ ਹੋ।"
20 Mas vocês não são assim, pois o Santo lhes deu sua unção, e todos vocês conhecem a verdade.
21 ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂ? ਕੀ ਮੈਂ ਇਸ ਲਈ ਲਿਖਦਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇ? ਨਹੀਂ? ਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ।"
21 Não lhes escrevo porque não conhecem a verdade, mas porque a conhecem e sabem que a verdade não produz mentira alguma.
22 ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹੜਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸ ਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ।"
22 E quem é mentiroso? Aquele que afirma que Jesus não é o Cristo. Quem nega o Pai e o Filho é o anticristo.
23 ਜਿਹੜਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹੜਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ।"
23 Aquele que nega o Filho também não tem o Pai. Quem reconhece o Filho tem também o Pai.
24 ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹੜਾ ਤੁਸੀਂ ਮੁੱਢ ਤੋਂ ਹੀ ਸੁਣਦੇ ਆ ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ।"
24 Portanto, cuidem para que permaneça em vocês o que lhes foi ensinado desde o começo. Se o fizerem, permanecerão em comunhão com o Filho e com o Pai.
25 ਇਹੀ ਹੈ ਜਿਸਦਾ ਪੁੱਤਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ। ਇਹ ਸਦੀਪਕ ਜੀਵਨ ਹੈ।"
25 E, nessa comunhão, desfrutamos a vida eterna que ele nos prometeu.
26 ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹੜੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ।"
26 Escrevo estas coisas para adverti-los sobre os que desejam enganá-los.
27 ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋੜ ਨਹੀਂ। ਜਿਹੜੀ ਦਾਤ ਉਸ ਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿੱਤ ਜਿਉਣ ਜਾਰੀ ਰੱਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿੱਖਾਇਆ ਹੈ।"
27 Vocês, porém, receberam dele a unção, e ela permanece em vocês, de modo que não precisam que alguém lhes ensine a verdade. Pois o que a unção lhes ensina é verdade, e não mentira, e é tudo que precisam saber. Portanto, como lhes ensinou a unção, permaneçam nele.
28 ਇਸ ਲਈ, ਮੇਰੇ ਪਿਆਰੇ ਬੱਚਿਓ, ਉਸ ਵਿੱਚ ਜੀਵੋ। ਜੇਕਰ ਤੁਸੀਂ ਅਜਿਹਾ ਕਰਦੇ ਹੋਂ, ਤਾਂ ਸਾਨੂੰ ਵਿਸ਼ਵਾਸ ਹੋਵੇਗਾ ਅਤੇ ਸਾਨੂੰ ਉਸਦੀ ਹਜੂਰੀ ਵਿੱਚ ਉਸ ਵੇਲੇ ਸ਼ਰਮਿੰਦਾ ਹੋਣ ਦੀ ਲੋੜ ਨਹੀਂ ਹੋਵੇਗੀ ਜਦੋਂ ਉਹ ਪ੍ਰਗਟੇਗਾ।"
28 Agora, filhinhos, permaneçam nele para que, quando ele voltar, estejamos confiantes e não nos afastemos dele, envergonhados.
29 ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹੜੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।"
29 Porque sabemos que ele é justo, também sabemos que todo o que pratica a justiça é nascido de Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 João 2, comparar traduções ou montar um estudo — tudo direto pelo WhatsApp.