1 João 3

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਅਸੀਂ ਪਰਮੇਸ਼ੁਰ ਦੇ ਬੱਚੇ ਹਾਂ ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁੱਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ।"
1 Vede quão grande amor nos tem concedido o Pai: que fôssemos chamados filhos de Deus. Por isso, o mundo não nos conhece, porque não conhece a ele.
2 ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਅਸੀਂ ਭੱਵਿਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸ ਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ।"
2 Amados, agora somos filhos de Deus, e ainda não é manifesto o que havemos de ser. Mas sabemos que, quando ele se manifestar, seremos semelhantes a ele; porque assim como é o veremos.
3 ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸ ਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁੱਧ ਬਣਾ ਲੈਂਦਾ ਹੈ।"
3 E qualquer que nele tem esta esperança purifica-se a si mesmo, como também ele é puro.
4 ਜਦੋਂ ਕੋਈ ਵਿਅਕਤੀ ਪਾਪ ਕਰਦਾ ਹੈ। ਤਾਂ ਉਹ ਪਰਮੇਸ਼ੁਰ ਦਾ ਨੇਮ ਤੋੜਦਾ ਹੈ। ਹਾਂ, ਪਾਪ ਕਰਨਾ ਉਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਪਰਮੇਸ਼ੁਰ ਦੇ ਨੇਮ ਵਿਰੁੱਧ ਜਿਉਣਾ।"
4 Qualquer que pratica o pecado também pratica iniquidade, porque o pecado é iniquidade.
5 ਤੁਸੀਂ ਜਾਣਦੇ ਹੋ ਕਿ ਮਸੀਹ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਆਇਆ ਸੀ। ਮਸੀਹ ਵਿੱਚ ਕੋਈ ਪਾਪ ਨਹੀਂ ਸੀ।"
5 E bem sabeis que ele se manifestou para tirar os nossos pecados; e nele não há pecado.
6 ਇਸ ਲਈ ਜਿਹੜਾ ਵਿਅਕਤੀ ਮਸੀਹ ਵਿੱਚ ਜਿਉਂਦਾ ਹੈ ਉਹ ਪਾਪ ਨਹੀਂ ਕਰਦਾ ਰਹਿੰਦਾ। ਜੇ ਕੋਈ ਵਿਅਕਤੀ ਪਾਪ ਕਰਦਾ ਰਹਿੰਦਾ ਹੈ, ਤਾਂ ਉਸ ਨੇ ਕਦੇ ਵੀ ਮਸੀਹ ਨੂੰ ਨਹੀਂ ਸਮਝਿਆ ਅਤੇ ਜਾਣਿਆ।"
6 Qualquer que permanece nele não vive pecando; qualquer que vive pecando não o viu nem o conheceu.
7 ਪਿਆਰੇ ਬੱਚਿਓ, ਕਿਸੇ ਵੀ ਵਿਅਕਤੀ ਨੂੰ ਇਹ ਮੌਕਾ ਨਾ ਦਿਓ ਕਿ ਉਹ ਤੁਹਾਨੂੰ ਗਲਤ ਪਾਸੇ ਪਾ ਸੱਕੇ। ਮਸੀਹ ਸੱਚਾ ਹੈ। ਉਸ ਵਾਂਗ ਸੱਚਾ ਹੋਣ ਲਈ ਵਿਅਕਤੀ ਨੂੰ ਉਹੀ ਕੁਝ ਕਰਨਾ ਪਵੇਗਾ ਜਿਹੜਾ ਸਹੀ ਹੈ।"
7 Filhinhos, ninguém vos engane. Quem pratica justiça é justo, assim como ele é justo.
8 ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਆ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ।"
8 Quem pratica o pecado é do diabo, porque o diabo vive pecando desde o princípio. Para isto o Filho de Deus se manifestou: para desfazer as obras do diabo.
9 ਜਦੋਂ ਪਰਮੇਸੁਰ ਕਿਸੇ ਵਿਅਕਤੀ ਨੂੰ ਆਪਣਾ ਬੱਚਾ ਬਣਾਉਂਦਾ ਹੈ ਤਾਂ ਉਹ ਵਿਅਕਤੀ ਪਾਪ ਕਰਦਾ ਨਹੀਂ ਰਹਿ ਸੱਕਦਾ। ਕਿਉਂ? ਕਿਉਂ ਕਿ ਜਿਹੜਾ ਨਵਾਂ ਜੀਵਨ ਪਰਮੇਸ਼ੁਰ ਨੇ ਉਸ ਨੂੰ ਦਿੱਤਾ ਹੈ, ਉਸ ਵਿੱਚ ਰਹਿੰਦਾ ਹੈ। ਇਸ ਲਈ ਉਹ ਵਿਅਕਤੀ ਪਾਪ ਕਰਨਾ ਜਾਰੀ ਨਹੀਂ ਰੱਖ ਸੱਕਦਾ। ਕਿਉਂ ਕਿ ਉਹ ਪਰਮੇਸ਼ੁਰ ਦਾ ਆਪਣਾ ਬੱਚਾ ਬਣ ਗਿਆ ਹੈ।"
9 Qualquer que é nascido de Deus não vive na prática do pecado; porque a sua semente permanece nele; e não pode viver pecando, porque é nascido de Deus.
10 ਇਸ ਲਈ ਅਸੀਂ ਦੇਖ ਸੱਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹੜੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹੜੇ ਹਨ। ਜਿਹੜੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸੱਕਦੇ। ਅਤੇ ਜਿਹੜਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ।"
10 Nisto são manifestos os filhos de Deus e os filhos do diabo: qualquer que não pratica a justiça e não ama a seu irmão não é de Deus.
11 ਇੱਕ ਦੂਸਰੇ ਨੂੰ ਪਿਆਰ ਕਰੋ ਇਹੀ ਉਪਦੇਸ਼ ਹੈ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਹੈ; ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।"
11 Porque esta é a mensagem que ouvistes desde o princípio: que nos amemos uns aos outros.
12 ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਹਾਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂ ਕਿ ਜਿਹੜੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹੜੀਆਂ ਗੱਲਾਂ ਹਾਬਲ ਨੇ ਕੀਤੀਆਂ ਚੰਗੀਆਂ ਸਨ।"
12 Não como Caim, que era do maligno e matou a seu irmão. E por que causa o matou? Porque as suas obras eram más, e as de seu irmão, justas.
13 ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ।"
13 Meus irmãos, não vos maravilheis, se o mundo vos aborrece.
14 ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹੜੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ।"
14 Nós sabemos que passamos da morte para a vida, porque amamos os irmãos; quem não ama a seu irmão permanece na morte.
15 ਹਰੇਕ ਵਿਅਕਤੀ ਜਿਹੜਾ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ, ਇੱਕ ਕਾਤਲ ਹੈ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਕਾਤਲ ਆਪਣੇ ਅੰਦਰ ਸਦੀਪਕ ਜੀਵਨ ਨਹੀਂ ਰੱਖਦਾ।"
15 Qualquer que aborrece a seu irmão é homicida. E vós sabeis que nenhum homicida tem permanente nele a vida eterna.
16 ਇਵੇਂ ਹੀ ਅਸੀਂ ਜਾਣਦੇ ਹਾਂ ਕਿ ਸੱਚਾ ਪਿਆਰ ਕੀ ਹੈ; ਮਸੀਹ ਨੇ ਸਾਡੇ ਲਈ ਆਪਣੇ ਜੀਵਨ ਦਿੱਤਾ। ਇਸ ਲਈ ਸਾਨੂੰ ਵੀ ਸਾਡੇ ਭਰਾਵਾਂ ਅਤੇ ਭੈਣਾਂ ਨੂੰ ਆਪਣਾ ਜੀਵਨ ਦੇਣਾ ਚਾਹੀਦਾ ਹੈ ਜਿਹੜੇ ਮਸੀਹ ਵਿੱਚ ਹਨ।"
16 Conhecemos o amor nisto: que ele deu a sua vida por nós, e nós devemos dar a vida pelos irmãos.
17 ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸ ਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹੜਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋੜਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।"
17 Quem, pois, tiver bens do mundo e, vendo o seu irmão necessitado, lhe cerrar o seu coração, como estará nele o amor de Deus?
18 ਮੇਰੇ ਬੱਚਿਓ, ਸਾਡਾ ਪਿਆਰ ਗੱਲਾਂ ਅਤੇ ਸ਼ਬਦਾਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ। ਸਾਨੂੰ ਸੱਚਾ ਪਿਆਰ ਹੋਣਾ ਚਾਹੀਦਾ ਅਤੇ ਸਾਨੂੰ ਇਹ ਅਮਲਾਂ ਰਾਹੀਂ ਦਰਸ਼ਾਉਣਾ ਚਾਹੀਦਾ ਹੈ।"
18 Meus filhinhos, não amemos de palavra, nem de língua, mas por obra e em verdade.
19 ਇਸੇ ਢੰਗ ਨਾਲ ਅਸੀਂ ਜਾਣ ਸੱਕਦੇ ਹਾਂ ਕਿ ਕੀ ਅਸੀਂ ਸੱਚ ਦੇ ਰਾਹ ਨਾਲ ਸੰਬੰਧਿਤ ਹਾਂ ਜਾਂ ਨਹੀਂ। ਅਤੇ ਜਦੋਂ ਸਾਡਾ ਦਿਲ ਸਾਨੂੰ ਕਸੂਰਵਾਰ ਮਹਿਸੂਸ ਕਰਾਉਂਦਾ ਹੈ, ਤਾਂ ਅਸੀਂ ਹਾਲੇ ਵੀ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਸ਼ਾਂਤੀ ਪਾ ਸੱਕਦੇ ਹਾਂ। ਕਿਉਂਕਿ ਪਰਮੇਸ਼ੁਰ ਸਾਡੇ ਦਿਲਾਂ ਨਾਲੋਂ ਵਡੇਰਾ ਹੈ ਅਤੇ ਉਹ ਸਭ ਕੁਝ ਜਾਣਦਾ ਹੈ।"
19 E nisto conhecemos que somos da verdade e diante dele asseguraremos nosso coração;
20 ਮੇਰੇ ਪਿਆਰੇ ਮਿੱਤਰੋ, ਜੇਕਰ ਅਸੀਂ ਇਹ ਮਹਿਸੂਸ ਕਰਾਂਗੇ ਕਿ ਅਸੀਂ ਕੁਝ ਗਲਤ ਨਹੀਂ ਕਰ ਰਹੇ, ਤਾਂ ਅਸੀਂ ਜਦੋਂ ਵੀ ਪਰਮੇਸ਼ੁਰ ਕੋਲ ਆਵਾਂਗੇ, ਨਿਡਰ ਹੋਵਾਂਗੇ।"
20 sabendo que, se o nosso coração nos condena, maior é Deus do que o nosso coração e conhece todas as coisas.
21 ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ।"
21 Amados, se o nosso coração nos não condena, temos confiança para com Deus;
22 ਇਹੀ ਹੈ ਜਿਸਦਾ ਪਰਮੇਸ਼ੁਰ ਆਦੇਸ਼ ਦਿੰਦਾ ਹੈ। ਸਾਨੂੰ ਉਸ ਦੇ ਪੁੱਤਰ ਯਿਸੂ ਮਸੀਹ ਵਿੱਚ ਵਿਸ਼ਵਾਸ ਹੋਣਾ ਚਾਹੀਦਾ ਹੈ ਅਤੇ ਇੱਕ ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਸਾਨੂੰ ਹੁਕਮ ਦਿੱਤਾ ਸੀ।"
22 e qualquer coisa que lhe pedirmos, dele a receberemos, porque guardamos os seus mandamentos e fazemos o que é agradável à sua vista.
23 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਆਦੇਸ਼ ਨੂੰ ਮੰਨਦਾ ਹੈ ਉਹ ਪਰਮੇਸ਼ੁਰ ਦੇ ਨਮਿੱਤ ਜਿਉਂਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਦੇ ਅੰਦਰ ਵੱਸਦਾ ਹੈ। ਇਹ ਗੱਲ ਅਸੀਂ ਕਿਵੇਂ ਜਾਣਦੇ ਹਾਂ ਕਿ ਸਾਡੇ ਅੰਦਰ ਪਰਮੇਸ਼ੁਰ ਵੱਸਦਾ ਹੈ? ਇਹ ਗੱਲ ਅਸੀਂ ਉਸ ਆਤਮਾ ਰਾਹੀਂ ਜਾਣਦੇ ਹਾਂ ਜੋ ਸਾਨੂੰ ਪਰਮੇਸ਼ੁਰ ਨੇ ਦਿੱਤਾ ਹੈ।"
23 E o seu mandamento é este: que creiamos no nome de seu Filho Jesus Cristo e nos amemos uns aos outros, segundo o seu mandamento.
24 — ausente —
24 E aquele que guarda os seus mandamentos nele está, e ele nele. E nisto conhecemos que ele está em nós: pelo Espírito que nos tem dado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 João 3, comparar traduções ou montar um estudo — tudo direto pelo WhatsApp.