1 João 4
Punjabi Bible (GL_PUNJABI) vs NAA
NAA Nova Almeida Atualizada 2017
1 ਝੂਠੇ ਪ੍ਰਚਾਰਕਾਂ ਤੋਂ ਸਾਵੱਧਾਨ ਰਹੋ ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ।"
1 Amados, não deem crédito a qualquer espírito, mas provem os espíritos para ver se procedem de Deus; porque muitos falsos profetas têm saído mundo afora.
2 ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਪਛਾਣ ਸੱਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹੜਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ।"
2 Nisto vocês reconhecem o Espírito de Deus: todo espírito que confessa que Jesus Cristo veio em carne é de Deus;
3 ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਆ ਚੁੱਕਿਆ ਹੈ।"
3 e todo espírito que não confessa isso a respeito de Jesus não procede de Deus; pelo contrário, este é o espírito do anticristo, a respeito do qual vocês ouviram dizer que viria e que agora já está no mundo.
4 ਮੇਰੇ ਪਿਆਰੇ ਬੱਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂਕਿ ਇੱਕ ਜਿਹੜਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ।"
4 Filhinhos, vocês são de Deus e venceram os falsos profetas, porque aquele que está em vocês é maior do que aquele que está no mundo.
5 ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ।"
5 Eles procedem do mundo; por essa razão, falam da parte do mundo, e o mundo os ouve.
6 ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹੜੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮਾ ਅਤੇ ਫ਼ਰੇਬੀ ਆਤਮਾ ਨੂੰ ਜਾਣਦੇ ਹਾਂ।"
6 Nós somos de Deus. Quem conhece a Deus nos ouve; quem não é de Deus não nos ouve. Nisto reconhecemos o espírito da verdade e o espírito do erro.
7 ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ ਪਿਆਰੇ ਮਿੱਤਰੋ, ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹੜਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ।"
7 Amados, amemo-nos uns aos outros, porque o amor procede de Deus, e todo aquele que ama é nascido de Deus e conhece a Deus.
8 ਜਿਹੜਾ ਵਿਅਕਤੀ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂਕਿ ਪਰਮੇਸ਼ੁਰ ਪਿਆਰ ਹੈ।"
8 Quem não ama não conhece a Deus, pois Deus é amor.
9 ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸ ਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸੱਕੇ।"
9 Nisto se manifestou o amor de Deus em nós: em haver Deus enviado o seu Filho unigênito ao mundo, para vivermos por meio dele.
10 ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ।"
10 Nisto consiste o amor: não em que nós tenhamos amado a Deus, mas em que ele nos amou e enviou o seu Filho como propiciação pelos nossos pecados.
11 ਪਿਆਰੇ ਮਿੱਤਰੋ, ਦੇਖੋ ਪਰਮੇਸ਼ੁਰ ਨੇ ਸਾਨੂੰ ਕਿੰਨਾ ਪਿਆਰ ਕੀਤਾ। ਇਸ ਲਈ ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।"
11 Amados, se Deus nos amou de tal maneira, nós também devemos amar uns aos outros.
12 ਕਿਸੇ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਦੇਖਿਆ। ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਅੰਦਰ ਵੱਸਦਾ ਕਰਦਾ ਹੈ। ਅਤੇ ਇੰਝ ਇਹ ਪਿਆਰ ਸਾਡੇ ਅੰਦਰ ਸੰਪੂਰਣ ਹੋ ਗਿਆ ਹੈ।"
12 Nunca ninguém viu Deus. Se amarmos uns aos outros, Deus permanece em nós, e o seu amor é, em nós, aperfeiçoado.
13 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਨਿਵਾਸ ਕਰਦੇ ਹਾਂ ਅਤੇ ਪਰਮੇਸ਼ੁਰ ਸਾਡੇ ਅੰਦਰ ਵੱਸਦਾ ਹੈ। ਅਜਿਹਾ ਅਸੀਂ ਇਸ ਲਈ ਜਾਣਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।"
13 Nisto conhecemos que permanecemos nele e que ele permanece em nós: pelo fato de nos ter dado do seu Espírito.
14 ਅਸੀਂ ਵੇਖਿਆ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀ ਦਾਤਾ ਹੋਣ ਲਈ ਭੇਜਿਆ ਹੈ। ਅਤੇ ਅਸੀਂ ਲੋਕਾਂ ਨੂੰ ਇਹੀ ਗੱਲ ਦੱਸ ਰਹੇ ਹਾਂ।"
14 E nós temos visto e damos testemunho de que o Pai enviou o seu Filho como Salvador do mundo.
15 ਜੇ ਕੋਈ ਵਿਅਕਤੀ ਇਹ ਆਖਦਾ ਹੈ, “ਮੇਰਾ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,” ਤਾਂ ਪਰਮੇਸ਼ੁਰ ਉਸ ਵਿਅਕਤੀ ਅੰਦਰ ਵੱਸਦਾ ਹੈ। ਅਤੇ ਉਹ ਵਿਅਕਤੀ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ।"
15 Aquele que confessar que Jesus é o Filho de Deus, Deus permanece nele, e ele permanece em Deus.
16 ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹੜਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰੱਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹੜਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵੱਸਦਾ ਹੈ।"
16 E nós conhecemos o amor e cremos neste amor que Deus tem por nós. Deus é amor, e aquele que permanece no amor permanece em Deus, e Deus permanece nele.
17 ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਆਂ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ।"
17 Nisto o amor é aperfeiçoado em nós, para que, no Dia do Juízo, mantenhamos confiança; pois, assim como ele é, também nós somos neste mundo.
18 ਜਿੱਥੇ ਪਰਮੇਸ਼ੁਰ ਦਾ ਪਿਆਰ ਹੈ, ਉੱਥੇ ਕੋਈ ਭੈ ਨਹੀਂ। ਕਿਉਂਕਿ ਪਰਮੇਸ਼ੁਰ ਦਾ ਸੰਪੂਰਣ ਪਿਆਰ ਭੈ ਨੂੰ ਦੂਰ ਕਰਦਾ ਹੈ। ਇਹ ਤਾਂ ਪਰਮੇਸ਼ੁਰ ਦੀ ਸਜ਼ਾ ਹੈ ਜਿਹੜੀ ਵਿਅਕਤੀ ਅੰਦਰ ਡਰ ਪੈਦਾ ਕਰਦੀ ਹੈ। ਇਸ ਲਈ ਉਸ ਵਿਅਕਤੀ ਵਿੱਚ ਪਰਮੇਸ਼ੁਰ ਦਾ ਪਿਆਰ ਸੰਪੂਰਣ ਨਹੀਂ ਹੈ।"
18 No amor não existe medo; pelo contrário, o perfeito amor lança fora o medo. Porque o medo envolve castigo, e quem teme não é aperfeiçoado no amor.
19 ਅਸੀਂ ਪਿਆਰ ਕਰਦੇ ਹਾਂ ਕਿਉਂਕਿ ਪਹਿਲਾਂ ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ ਸੀ।"
19 Nós amamos porque ele nos amou primeiro.
20 ਜੇ ਕੋਈ ਵਿਅਕਤੀ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ,” ਪਰ ਉਹ ਵਿਅਕਤੀ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ, ਤਾਂ ਉਹ ਵਿਅਕਤੀ ਝੂਠਾ ਹੈ। ਕਿਉਂਕਿ ਜੇਕਰ ਉਹ ਅਪਣੇ ਉਸ ਭਰਾ ਨੂੰ ਪਿਆਰ ਨਹੀਂ ਕਰਦਾ ਜਿਸ ਨੂੰ ਉਹ ਵੇਖ ਸੱਕਦਾ ਹੈ, ਤਾਂ ਫ਼ੇਰ ਉਸ ਲਈ ਪਰਮੇਸ਼ੁਰ ਨੂੰ ਪਿਆਰ ਕਰਨਾ ਵੀ ਸੰਭਵ ਨਹੀਂ ਜਿਸ ਨੂੰ ਉਹ ਨਹੀਂ ਵੇਖ ਸੱਕਦਾ।"
20 Se alguém disser: “Amo a Deus”, mas odiar o seu irmão, esse é mentiroso. Pois quem não ama o seu irmão, a quem vê, não pode amar a Deus, a quem não vê.
21 ਪਰਮੇਸ਼ੁਰ ਨੇ ਸਾਨੂੰ ਇਹੀ ਹੁਕਮ ਦਿੱਤਾ ਹੈ; ਜਿਹੜਾ ਵਿਅਕਤੀ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਸ ਨੂੰ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।"
21 E o mandamento que dele temos é este: quem ama a Deus, que ame também o seu irmão.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 João 4, comparar traduções ou montar um estudo — tudo direto pelo WhatsApp.