1 João 5
Punjabi Bible (GL_PUNJABI) vs ACF
ACF Almeida Corrigida Fiel
1 ਪਰਮੇਸ਼ੁਰ ਦੇ ਬੱਚੇ ਦੁਨੀਆਂ ਨੂੰ ਜਿੱਤ ਲੈਂਦੇ ਹਨ ਜਿਹੜੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹੜਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸ ਦੇ ਬੱਚਿਆਂ ਨੂੰ ਵੀ ਪਿਆਰ ਕਰਦਾ ਹੈ।"
1 Todo aquele que crê que Jesus é o Cristo, é nascido de Deus; e todo aquele que ama ao que o gerou também ama ao que dele é nascido.
2 ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂ ਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ।"
2 Nisto conhecemos que amamos os filhos de Deus, quando amamos a Deus e guardamos os seus mandamentos.
3 ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸ ਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸ ਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ।"
3 Porque este é o amor de Deus: que guardemos os seus mandamentos; e os seus mandamentos não são pesados.
4 ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ।"
4 Porque todo o que é nascido de Deus vence o mundo; e esta é a vitória que vence o mundo, a nossa fé.
5 ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।"
5 Quem é que vence o mundo, senão aquele que crê que Jesus é o Filho de Deus?
6 ਪਰਮੇਸ਼ੁਰ ਨੇ ਸਾਨੂੰ ਆਪਣੇ ਪੁੱਤਰ ਬਾਰੇ ਦੱਸਿਆ ਸੀ ਯਿਸੂ ਮਸੀਹ ਹੀ ਇੱਕ ਹੈ ਜਿਹੜਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਾਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ।"
6 Este é aquele que veio por água e sangue, isto é, Jesus Cristo; não só por água, mas por água e por sangue. E o Espírito é o que testifica, porque o Espírito é a verdade.
7 ਇਹ ਤਿੰਨ ਪ੍ਰਮਾਣ ਹਨ ਜਿਹੜੇ ਸਾਨੂੰ ਯਿਸੂ ਬਾਰੇ ਦੱਸਦੇ ਹਨ।"
7 Porque três são os que testificam no céu: o Pai, a Palavra, e o Espírito Santo; e estes três são um.
8 ਆਤਮਾ, ਪਾਣੀ ਅਤੇ ਖੂਨ ਇਹ ਤਿੰਨ ਪ੍ਰਮਾਣ ਇੱਕ ਦੂਸਰੇ ਨਾਲ ਮਿਲਦੇ ਹਨ।"
8 E três são os que testificam na terra: o Espírito, e a água e o sangue; e estes três concordam num.
9 ਅਸੀਂ ਲੋਕਾਂ ਤੇ ਵਿਸ਼ਵਾਸ ਕਰਦੇ ਹਾਂ ਜਦੋਂ ਉਹ ਕੁਝ ਅਜਿਹਾ ਆਖਦੇ ਹਨ ਜੋ ਸੱਚ ਹੈ। ਪਰ ਜੋ ਪਰਮੇਸ਼ੁਰ ਆਖਦਾ ਹੈ ਉਹ ਵੱਧੇਰੇ ਮਹੱਤਵਪੂਰਣ ਹੈ। ਜੋ ਪਰਮੇਸ਼ੁਰ ਨੇ ਆਖਿਆ ਹੈ; ਉਸ ਨੇ ਆਪਣੇ ਪੁੱਤਰ ਬਾਰੇ ਸਾਨੂੰ ਸੱਚ ਦੱਸਿਆ।"
9 Se recebemos o testemunho dos homens, o testemunho de Deus é maior; porque o testemunho de Deus é este, que de seu Filho testificou.
10 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਉਸ ਕੋਲ ਉਹ ਸੱਚ ਹੈ ਜੋ ਸਾਨੂੰ ਪਰਮੇਸ਼ੁਰ ਨੇ ਦੱਸਿਆ। ਜਿਹੜਾ ਵਿਅਕਤੀ ਪਰਮੇਸ਼ੁਰ ਦੀ ਗੱਲ ਉੱਪਰ ਵਿਸ਼ਵਾਸ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਝੂਠਾ ਸਿੱਧ ਕਰਦਾ ਹੈ। ਕਿਉਂਕਿ ਉਹ ਵਿਅਕਤੀ ਉਸ ਗੱਲ ਵਿੱਚ ਵਿਸ਼ਵਾਸ ਨਹੀਂ ਰੱਖਦਾ ਜਿਹੜੀ ਸਾਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਆਖੀ ਹੈ।"
10 Quem crê no Filho de Deus, em si mesmo tem o testemunho; quem a Deus não crê mentiroso o fez, porquanto não creu no testemunho que Deus de seu Filho deu.
11 ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਹੈ। ਅਤੇ ਇਹ ਸਦੀਪਕ ਜੀਵਨ ਉਸ ਦੇ ਪੁੱਤਰ ਵਿੱਚ ਹੈ।"
11 E o testemunho é este: que Deus nos deu a vida eterna; e esta vida está em seu Filho.
12 ਜਿਸ ਵਿਅਕਤੀ ਕੋਲ ਪੁੱਤਰ ਹੈ ਉਸ ਕੋਲ ਸੱਚਾ ਜੀਵਨ ਹੈ। ਪਰ ਜਿਸ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ ਉਸ ਕੋਲ ਸੱਚਾ ਜੀਵਨ ਨਹੀਂ ਹੈ।"
12 Quem tem o Filho tem a vida; quem não tem o Filho de Deus não tem a vida.
13 ਹੁਣ ਸਦੀਪਕ ਜੀਵਨ ਸਾਡਾ ਹੈ ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹੜੇ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸੱਕੇ ਕਿ ਸਦੀਪਕ ਜੀਵਨ ਤੁਹਾਡਾ ਹੈ।"
13 Estas coisas vos escrevi a vós, os que credes no nome do Filho de Deus, para que saibais que tendes a vida eterna, e para que creiais no nome do Filho de Deus.
14 ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।"
14 E esta é a confiança que temos nele, que, se pedirmos alguma coisa, segundo a sua vontade, ele nos ouve.
15 ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ।"
15 E, se sabemos que nos ouve em tudo o que pedimos, sabemos que alcançamos as petições que lhe fizemos.
16 ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸ ਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸ ਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸ ਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇੱਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁੱਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ।"
16 Se alguém vir pecar seu irmão, pecado que não é para morte, orará, e Deus dará a vida àqueles que não pecarem para morte. Há pecado para morte, e por esse não digo que ore.
17 ਕੁਝ ਬੁਰਾ ਕਰਨਾ ਹਮੇਸ਼ਾ ਪਾਪ ਹੈ। ਪਰ ਅਜਿਹੇ ਪਾਪ ਵੀ ਹਨ ਜਿਹੜੇ ਸਦੀਵੀ ਮੌਤ ਵੱਲ ਨਹੀਂ ਲਿਜਾਂਦੇ।"
17 Toda a iniqüidade é pecado, e há pecado que não é para morte.
18 ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰੱਖਦਾ। ਪਰਮੇਸ਼ੁਰ ਦਾ ਪੁੱਤਰ ਉਸ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸੱਕਦਾ।"
18 Sabemos que todo aquele que é nascido de Deus não peca; mas o que de Deus é gerado conserva-se a si mesmo, e o maligno não lhe toca.
19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯੰਤ੍ਰਣ ਵਿੱਚ ਰੱਖਦਾ ਹੈ।"
19 Sabemos que somos de Deus, e que todo o mundo está no maligno.
20 ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆ ਚੁੱਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸੱਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਸਦੀਪਕ ਜੀਵਨ ਹੈ।"
20 E sabemos que já o Filho de Deus é vindo, e nos deu entendimento para que conheçamos ao Verdadeiro; e no que é verdadeiro estamos, isto é, em seu Filho Jesus Cristo. Este é o verdadeiro Deus e a vida eterna.
21 ਇਸ ਲਈ ਮੇਰੇ ਬੱਚਿਓ, ਆਪਣੇ ਆਪ ਨੂੰ ਝੂਠੇ ਦੇਵਤਿਆਂ ਤੋਂ ਦੂਰ ਰੱਖੋ।"
21 Filhinhos, guardai-vos dos ídolos. Amém.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 João 5, comparar traduções ou montar um estudo — tudo direto pelo WhatsApp.