1 Pedro 1

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਯਿਸੂ ਮਸੀਹ ਦੇ ਇੱਕ ਰਸੂਲ ਪਤਰਸ ਵੱਲੋਂ, ਸ਼ੁਭਕਾਮਨਾਵਾਂ ਪਰਮੇਸ਼ੁਰ ਦੇ ਉਨ੍ਹਾਂ ਚੁਣੇ ਹੋਏ ਲੋਕਾਂ ਨੂੰ ਜਿਹੜੇ ਆਪਣੇ ਘਰਾਂ ਤੋਂ ਦੂਰ ਹਨ। ਜਿਹੜੇ ਲੋਕ ਪੰਤੁਸ, ਗਲਾਤਿਯਾ, ਕੱਪਦੋਕੀਆ, ਅਸੀਆ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।"
1 Pedro, apóstolo de Jesus Cristo, aos peregrinos da Dispersão no Ponto, Galácia, Capadócia, Ásia e Bitínia.
2 ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।"
2 eleitos segundo a presciência de Deus Pai, na santificação do Espírito, para a obediência e aspersão do sangue de Jesus Cristo: Graça e paz vos sejam multiplicadas.
3 ਜਿਉਂਦੀ ਆਸ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ।"
3 Bendito seja o Deus e Pai de nosso Senhor Jesus Cristo, que, segundo a sua grande misericórdia, nos regenerou para uma viva esperança, pela ressurreição de Jesus Cristo dentre os mortos,
4 ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸੱਕਦੇ ਹਾਂ ਜਿਹੜੀਆਂ ਉਸ ਨੇ ਉਸ ਦੇ ਬੱਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਨਾਂ ਹੀ ਬਰਬਾਦ ਤੇ ਨਾਂ ਹੀ ਨਾਸ਼ ਹੋ ਸੱਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸੱਕਦੀਆਂ ਹਨ।"
4 para uma herança incorruptível, incontaminável e imarcescível, reservada nos céus para vós,
5 ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰੱਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।"
5 que pelo poder de Deus sois guardados, mediante a fé, para a salvação que está preparada para se revelar no último tempo;
6 ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋੜੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸੱਕਦੀਆਂ ਹਨ।"
6 na qual exultais, ainda que agora por um pouco de tempo, sendo necessário, estejais contristados por várias provações,
7 ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।"
7 para que a prova da vossa fé, mais preciosa do que o ouro que perece, embora provado pelo fogo, redunde para louvor, glória e honra na revelação de Jesus Cristo;
8 ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸ ਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸ ਨੂੰ ਦੇਖ ਨਹੀਂ ਸੱਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹੜੀ ਬਿਆਨ ਨਹੀਂ ਕੀਤੀ ਜਾ ਸੱਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।"
8 a quem, sem o terdes visto, amais; no qual, sem agora o verdes, mas crendo, exultais com gozo inefável e cheio de glória,
9 ਤੁਹਾਡੀ ਨਿਹਚਾ ਦਾ ਇੱਕ ਟੀਚਾ ਹੈ ਅਤੇ ਤੁਸੀਂ ਉਹ ਟੀਚਾ ਪ੍ਰਾਪਤ ਕਰ ਰਹੇ ਹੋਂ, ਜੋ ਕਿ ਤੁਹਾਡੀ ਮੁਕਤੀ ਹੈ।"
9 alcançando o fim da vossa fé, a salvação das vossas almas.
10 ਨਬੀਆਂ ਨੇ ਇਸ ਮੁਕਤੀ ਬਾਰੇ ਬੜੇ ਧਿਆਨ ਨਾਲ ਤਲਾਸ਼ ਅਤੇ ਪੁੱਛ ਗਿੱਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।"
10 Desta salvação inquiririam e indagaram diligentemente os profetas que profetizaram da graça que para vós era destinada,
11 ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮਾ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁੱਖਾਂ ਬਾਰੇ ਦੱਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁੱਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।"
11 indagando qual o tempo ou qual a ocasião que o Espírito de Cristo que estava neles indicava, ao predizer os sofrimentos que a Cristo haviam de vir, e a glória que se lhes havia de seguir.
12 ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ।"
12 Aos quais foi revelado que não para si mesmos, mas para vós, eles ministravam estas coisas que agora vos foram anunciadas por aqueles que, pelo Espírito Santo enviado do céu, vos pregaram o evangelho; para as quais coisas os anjos bem desejam atentar.
13 ਪਵਿੱਤਰ ਜੀਵਨ ਲਈ ਸੱਦਾ ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰੱਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।"
13 Portanto, cingindo os lombos do vosso entendimento, sede sóbrios, e esperai inteiramente na graça que se vos oferece na revelação de Jesus Cristo.
14 ਕਿਉਂ ਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ।"
14 Como filhos obedientes, não vos conformeis às concupiscências que antes tínheis na vossa ignorância;
15 ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ।"
15 mas, como é santo aquele que vos chamou, sede vós também santos em todo o vosso procedimento;
16 ਇਹ ਪੋਥੀਆਂ ਵਿੱਚ ਲਿਖਿਆ ਹੈ: “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।”"
16 porquanto está escrito: Sereis santos, porque eu sou santo.
17 ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸ ਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪੱਖਪਾਤ ਦੇ ਹਰ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਨਿਆਂ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।"
17 E, se invocais por Pai aquele que, sem acepção de pessoas, julga segundo a obra de cada um, andai em temor durante o tempo da vossa peregrinação,
18 ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।"
18 sabendo que não foi com coisas corruptíveis, como prata ou ouro, que fostes resgatados da vossa vã maneira de viver, que por tradição recebestes dos vossos pais,
19 ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।"
19 mas com precioso sangue, como de um cordeiro sem defeito e sem mancha, o sangue de Cristo,
20 ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸ ਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।"
20 o qual, na verdade, foi conhecido ainda antes da fundação do mundo, mas manifesto no fim dos tempos por amor de vós,
21 ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰੱਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਫ਼ਿਰ ਪਰਮੇਸ਼ੁਰ ਨੇ ਉਸ ਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।"
21 que por ele credes em Deus, que o ressuscitou dentre os mortos e lhe deu glória, de modo que a vossa fé e esperança estivessem em Deus.
22 ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁੱਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁੱਧ ਦਿਲ ਨਾਲ ਪਿਆਰ ਕਰੋ।"
22 Já que tendes purificado as vossas almas na obediência à verdade, que leva ao amor fraternal não fingido, de coração amai-vos ardentemente uns aos outros,
23 ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ।"
23 tendo renascido, não de semente corruptível, mas de incorruptível, pela palavra de Deus, a qual vive e permanece.
24 ਕਿਉਂ ਕਿ ਪੋਥੀ ਦਾ ਕਥਨ ਹੈ, “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝੜ ਜਾਂਦੇ ਹਨ।"
24 Porque: Toda a carne é como a erva, e toda a sua glória como a flor da erva. Secou-se a erva, e caiu a sua flor;
25 ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।” ਅਤੇ ਇਹ ਸ਼ਬਦ ਹੀ ਸੀ ਜਿਹੜਾ ਤੁਹਾਨੂੰ ਦਿੱਤਾ ਗਿਆ ਸੀ।"
25 mas a palavra do Senhor permanece para sempre. E esta é a palavra que vos foi evangelizada.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Pedro 1, comparar traduções ou montar um estudo — tudo direto pelo WhatsApp.