1 Pedro 2

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਜਿਉਂਦਾ ਪੱਥਰ ਅਤੇ ਪਵਿੱਤਰ ਲੋਕ ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ।"
1 Portanto, abandonem toda maldade, todo engano, hipocrisia e inveja, bem como todo tipo de maledicência.
2 ਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ।"
2 Como crianças recém-nascidas, desejem o genuíno leite espiritual, para que, por ele, lhes seja dado crescimento para a salvação,
3 ਤੁਸੀਂ ਪਹਿਲਾਂ ਹੀ ਪ੍ਰਭੂ ਦੀ ਚੰਗਿਆਈ ਦਾ ਸਵਾਦ ਚੱਖ ਲਿਆ ਹੈ।"
3 se é que vocês já têm a experiência de que o Senhor é bondoso.
4 ਪ੍ਰਭੂ ਉਹ “ਪੱਥਰ” ਹੈ ਜਿਹੜਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਨਾ ਕੀਤਾ ਸੀ ਕਿ ਉਹ ਉਸ ਪੱਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪੱਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵੱਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ।"
4 Chegando-se a ele, a pedra que vive, rejeitada, sim, pelos homens, mas para com Deus eleita e preciosa,
5 ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।"
5 também vocês, como pedras que vivem, são edificados casa espiritual para serem sacerdócio santo, a fim de oferecerem sacrifícios espirituais agradáveis a Deus por meio de Jesus Cristo.
6 ਪੋਥੀ ਆਖਦੀ ਹੈ, “ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ। ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।”"
6 Pois isso está na Escritura: “Eis que ponho em Sião uma pedra angular, eleita e preciosa; e quem nela crer não será envergonhado.”
7 ਇਹ ਪੱਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹੜੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪੱਥਰ ਹੈ; “ਜਿਸ ਪੱਥਰ ਨੂੰ ਉਸਾਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।”"
7 Portanto, para vocês, os que creem, esta pedra é preciosa. Mas, para os descrentes, “A pedra que os construtores rejeitaram, essa veio a ser a pedra angular.”
8 ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ: “ਇੱਕ ਪੱਥਰ ਜਿਹੜਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪੱਥਰ ਜਿਹੜਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂ ਕਿ ਉਹ ਉਸਦੀ ਅਵੱਗਿਆ ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।"
8 E: “Pedra de tropeço e rocha de ofensa.” São estes os que tropeçam na palavra, sendo desobedientes, para o que também foram destinados.
9 ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।"
9 Vocês, porém, são geração eleita, sacerdócio real, nação santa, povo de propriedade exclusiva de Deus, a fim de proclamar as virtudes daquele que os chamou das trevas para a sua maravilhosa luz.
10 ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ। ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ।"
10 Antes, vocês nem eram povo, mas agora são povo de Deus; antes, não tinham alcançado misericórdia, mas agora alcançaram misericórdia.
11 ਪਰਮੇਸ਼ੁਰ ਲਈ ਜੀਉ ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।"
11 Amados, peço a vocês, como peregrinos e forasteiros que são, que se abstenham das paixões carnais, que fazem guerra contra a alma,
12 ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।"
12 tendo conduta exemplar no meio dos gentios, para que, quando eles os acusarem de malfeitores, observando as boas obras que vocês praticam, glorifiquem a Deus no dia da visitação.
13 ਅਧਿਕਾਰੀਆਂ ਦੀ ਪਾਲਣਾ ਕਰੋ ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।"
13 Por causa do Senhor, estejam sujeitos a toda instituição humana, quer seja ao rei, como soberano,
14 ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹੜੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ।"
14 quer seja às autoridades, como enviadas por ele, tanto para castigo dos malfeitores como para louvor dos que praticam o bem.
15 ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰੱਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ।"
15 Porque assim é a vontade de Deus, que, pela prática do bem, vocês silenciem a ignorância dos insensatos.
16 ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢੱਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।"
16 Como pessoas livres que são, não usem a liberdade como desculpa para fazer o mal; pelo contrário, vivam como servos de Deus.
17 ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।"
17 Tratem todos com honra, amem os irmãos na fé, temam a Deus e honrem o rei.
18 ਮਸੀਹ ਦੇ ਦੁੱਖ ਦੀ ਮਿਸਾਲ ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ।"
18 Servos, sejam obedientes ao senhor de vocês, com todo o temor. E não somente se ele for bom e cordial, mas também se for mau.
19 ਕਿਸੇ ਵਿਅਕਤੀ ਨੂੰ ਉਦੋਂ ਵੀ ਦੁੱਖ ਝੱਲਣਾ ਪੈ ਸੱਕਦਾ ਹੈ ਜਦੋਂ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਹੁੰਦਾ। ਜੇਕਰ ਉਹ ਵਿਅਕਤੀ ਉਸ ਕਸ਼ਟ ਨੂੰ ਪਰਮੇਸ਼ੁਰ ਦਾ ਸਮਝਕੇ ਸਹਿਨ ਕਰ ਲੈਂਦਾ ਹੈ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰੇਗਾ।"
19 Porque isto é agradável a Deus, que alguém suporte tristezas, sofrendo injustamente, por motivo de sua consciência para com Deus.
20 ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋੜ ਨਹੀਂ। ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।"
20 Pois que glória há, se, pecando e sendo castigados por isso, vocês o suportam com paciência? Se, entretanto, quando praticam o bem, vocês são igualmente afligidos e o suportam com paciência, isto é agradável a Deus.
21 ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝੱਲਿਆ, ਅਤੇ ਅਜਿਹਾ ਕਰਕੇ ਉਸ ਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।"
21 Porque para isto mesmo vocês foram chamados, pois também Cristo sofreu no lugar de vocês, deixando exemplo para que vocês sigam os seus passos.
22 “ਉਸ ਨੇ ਕੋਈ ਵੀ ਪਾਪ ਨਹੀਂ ਕੀਤਾ, ਅਤੇ ਨਾਹੀ ਉਸ ਨੇ ਕਦੇ ਕੋਈ ਝੂਠ ਬੋਲਿਆ।”"
22 Ele não cometeu pecado, nem foi encontrado engano em sua boca.
23 ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸ ਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁੱਖ ਸਹਾਰੇ, ਪਰ ਉਸ ਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹੜਾ ਸਹੀ ਨਿਆਂ ਦਿੰਦਾ ਹੈ।"
23 Pois ele, quando insultado, não revidava com insultos; quando maltratado, não fazia ameaças, mas se entregava àquele que julga retamente,
24 ਮਸੀਹ ਨੇ ਸਲੀਬ ਉੱਪਰ ਆਪਣੇ ਸਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸ ਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸ ਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।"
24 carregando ele mesmo, em seu corpo, sobre o madeiro, os nossos pecados, para que nós, mortos para os pecados, vivamos para a justiça. Pelas feridas dele vocês foram sarados.
25 ਤੁਸੀਂ ਇੱਜੜ ਤੋਂ ਭਟਕੀਆਂ ਭੇਡਾਂ ਵਰਗੇ ਸੀ। ਪਰ ਹੁਣ ਤੁਸੀਂ ਉਸ ਆਜੜੀ ਕੋਲ ਵਾਪਸ ਮੁੜ ਆਏ ਹੋਂ ਜੋ ਤੁਹਾਡਾ ਖਿਆਲ ਰੱਖਦਾ ਹੈ।"
25 Porque vocês estavam desgarrados como ovelhas; agora, porém, se converteram ao Pastor e Bispo da alma de vocês.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Pedro 2, comparar traduções ou montar um estudo — tudo direto pelo WhatsApp.