1 Pedro 4

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਪਰਿਵਰਤਿਤ ਜੀਵਨ ਯਿਸੂ ਨੇ ਤਸੀਹੇ ਝੱਲੇ ਜਦੋਂ ਉਹ ਆਪਣੇ ਸਰੀਰ ਵਿੱਚ ਰਿਹਾ। ਇਸ ਲਈ ਤੁਹਾਨੂੰ ਵੀ ਆਪਣੇ ਆਪ ਨੂੰ ਉਸੇ ਸੋਚ ਨਾਲ ਲੈਸ ਕਰ ਲੈਣਾ ਚਾਹੀਦਾ ਹੈ ਜਿਹੜੀ ਯਿਸੂ ਕੋਲ ਸੀ, ਕਿਉਂਕਿ ਉਹ ਜਿਸਨੇ ਸਰੀਰਕ ਤਸੀਹੇ ਝੱਲੇ ਹਨ ਪਾਪ ਕਰਨੇ ਬੰਦ ਕਰ ਦਿੱਤੇ ਹਨ।"
1 Ora, tendo Cristo sofrido na carne, armai-vos também vós do mesmo pensamento; pois aquele que sofreu na carne deixou o pecado,
2 ਆਪਣੇ ਆਪ ਨੂੰ ਮਜ਼ਬੂਤ ਬਣਾਉ ਤਾਂ ਜੋ ਤੁਸੀਂ ਆਪਣੀ ਬਾਕੀ ਦੀ ਜ਼ਿੰਦਗੀ ਇਸ ਦੁਨੀਆਂ ਵਿੱਚ ਉਸ ਅਨੁਸਾਰ ਜੀਵੋ ਜਿਸਦੀ ਪਰਮੇਸ਼ੁਰ ਕਾਮਨਾ ਕਰਦਾ ਹੈ, ਨਾ ਕਿ ਲੋਕਾਂ ਦੀਆਂ ਬਦ ਕਾਮਨਾਵਾਂ ਦੇ ਅਨੁਸਾਰ।"
2 para que, no tempo que vos resta na carne, já não vivais de acordo com as paixões dos homens, mas segundo a vontade de Deus.
3 ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਵਿਸ਼ਵਾਸੀ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।"
3 Porque basta o tempo decorrido para terdes executado a vontade dos gentios, tendo andado em dissoluções, concupiscências, borracheiras, orgias, bebedices e em detestáveis idolatrias.
4 ਇਹ ਉਨ੍ਹਾਂ ਨੂੰ ਹੈਰਾਨ ਕਰਦਾ ਹੈ ਕਿ ਹੁਣ ਤੁਸੀਂ ਉਨ੍ਹਾਂ ਦੇ ਇਨ੍ਹਾਂ ਅਸਭਿਅ ਅਤੇ ਫ਼ਜ਼ੂਲ ਵਿਹਾਰ ਵਿੱਚ ਸ਼ਾਮਿਲ ਨਹੀਂ ਹੁੰਦੇ। ਇਸ ਲਈ ਉਹ ਤੁਹਾਨੂੰ ਗਾਲਾਂ ਦੇਣ ਲੱਗ ਪੈਂਦੇ ਹਨ।"
4 Por isso, difamando-vos, estranham que não concorrais com eles ao mesmo excesso de devassidão,
5 ਪਰ ਇਨ੍ਹਾਂ ਲੋਕਾਂ ਨੂੰ ਆਪਣੇ ਹਰ ਕੰਮ ਦੀ ਵਿਆਖਿਆ ਜੋ ਉਹ ਕਰਦੇ ਹਨ, ਉਸ ਇੱਕ ਨੂੰ ਕਰਨੀ ਪਵੇਗੀ, ਜੋ ਜਿਉਂਦਿਆਂ ਅਤੇ ਮਰੇ ਲੋਕਾਂ ਦਾ ਨਿਆਂ ਕਰਨ ਲਈ ਤਿਆਰ ਹੈ।"
5 os quais hão de prestar contas àquele que é competente para julgar vivos e mortos;
6 ਖੁਸ਼ਖਬਰੀ ਦਾ ਉਪਦੇਸ਼ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਸੀ ਜਿਹੜੇ ਹੁਣ ਮਰ ਚੁੱਕੇ ਹਨ ਕਿਉਂਕਿ ਉਨ੍ਹਾਂ ਲੋਕਾਂ ਬਾਰੇ ਵੀ ਉਸੇ ਤਰ੍ਹਾਂ ਨਿਆਂ ਹੋਵੇਗਾ ਜਿਵੇਂ ਸਮੂਹ ਲੋਕਾਂ ਬਾਰੇ ਹੁੰਦਾ ਹੈ। ਖੁਸ਼ਖਬਰੀ ਦਾ ਪ੍ਰਚਾਰ ਉਨ੍ਹਾਂ ਨੂੰ ਇਸ ਲਈ ਕੀਤਾ ਗਿਆ ਸੀ ਤਾਂ ਜੋ ਉਹ ਉਸੇ ਤਰ੍ਹਾਂ ਆਤਮਾ ਵਿੱਚ ਜਿਉਂ ਸੱਕਣ ਜਿਵੇਂ ਪਰਮੇਸ਼ੁਰ ਰਹਿੰਦਾ ਹੈ।"
6 pois, para este fim, foi o evangelho pregado também a mortos, para que, mesmo julgados na carne segundo os homens, vivam no espírito segundo Deus.
7 ਪਰਮੇਸ਼ੁਰ ਦੀਆਂ ਦਾਤਾਂ ਦੇ ਚੰਗੇ ਪ੍ਰਬੰਧਕ ਬਣੋ ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ।"
7 Ora, o fim de todas as coisas está próximo; sede, portanto, criteriosos e sóbrios a bem das vossas orações.
8 ਸਭ ਤੋਂ ਜ਼ਰੂਰੀ ਗੱਲ ਹੈ ਇੱਕ ਦੂਸਰੇ ਨੂੰ ਡੂੰਘਾਈ ਨਾਲ ਪਿਆਰ ਕਰਨਾ ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਲੈਂਦਾ ਹੈ।"
8 Acima de tudo, porém, tende amor intenso uns para com os outros, porque o amor cobre multidão de pecados.
9 ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ।"
9 Sede, mutuamente, hospitaleiros, sem murmuração.
10 ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।"
10 Servi uns aos outros, cada um conforme o dom que recebeu, como bons despenseiros da multiforme graça de Deus.
11 ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।"
11 Se alguém fala, fale de acordo com os oráculos de Deus; se alguém serve, faça-o na força que Deus supre, para que, em todas as coisas, seja Deus glorificado, por meio de Jesus Cristo, a quem pertence a glória e o domínio pelos séculos dos séculos. Amém!
12 ਮਸੀਹੀਆਂ ਵਜੋਂ ਦੁੱਖ ਭੋਗਣਾ ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।"
12 Amados, não estranheis o fogo ardente que surge no meio de vós, destinado a provar-vos, como se alguma coisa extraordinária vos estivesse acontecendo;
13 ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ।"
13 pelo contrário, alegrai-vos na medida em que sois coparticipantes dos sofrimentos de Cristo, para que também, na revelação de sua glória, vos alegreis exultando.
14 ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।"
14 Se, pelo nome de Cristo, sois injuriados, bem-aventurados sois, porque sobre vós repousa o Espírito da glória e de Deus.
15 ਜੇਕਰ ਤੁਸੀਂ ਤਸੀਹੇ ਸਹਿੰਦੇ ਹੋ, ਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰ, ਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹੜਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ।"
15 Não sofra, porém, nenhum de vós como assassino, ou ladrão, ou malfeitor, ou como quem se intromete em negócios de outrem;
16 ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ।"
16 mas, se sofrer como cristão, não se envergonhe disso; antes, glorifique a Deus com esse nome.
17 ਨਿਆਂ ਦੀ ਘੜੀ ਆ ਚੁੱਕੀ ਹੈ ਅਤੇ ਇਹ ਨਿਆਂ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?"
17 Porque a ocasião de começar o juízo pela casa de Deus é chegada; ora, se primeiro vem por nós, qual será o fim daqueles que não obedecem ao evangelho de Deus?
18 “ਅਤੇ ਜੇਕਰ ਇੱਕ ਨੇਕ ਆਦਮੀ ਲਈ ਬਚਣਾ ਇੰਨਾ ਹੀ ਔਖਾ ਹੈ, ਉਸ ਵਿਅਕਤੀ ਨਾਲ ਕੀ ਵਾਪਰੇਗਾ ਜਿਹੜਾ ਪਰਮੇਸ਼ੁਰ ਦੇ ਖਿਲਾਫ਼ ਹੈ ਅਤੇ ਪਾਪੀ ਹੈ।”"
18 E, se é com dificuldade que o justo é salvo, onde vai comparecer o ímpio, sim, o pecador?
19 ਇਸ ਲਈ ਜਿਹਾੜੇ ਲੋਕ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਤਸੀਹੇ ਝੱਲਦੇ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸੌਂਪ ਦੇਣਾ ਚਾਹੀਦਾ ਹੈ। ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਦੀ ਸਾਜਨਾ ਕੀਤੀ ਹੈ ਅਤੇ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਇਸ ਲਈ ਉਨ੍ਹਾਂ ਨੂੰ ਚੰਗੀਆਂ ਕਰਨੀਆਂ ਕਰਦੇ ਰਹਿਣਾ ਚਾਹੀਦਾ ਹੈ।"
19 Por isso, também os que sofrem segundo a vontade de Deus encomendem a sua alma ao fiel Criador, na prática do bem.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Pedro 4, comparar traduções ou montar um estudo — tudo direto pelo WhatsApp.