1 Reis 11

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਸੁਲੇਮਾਨ ਅਤੇ ਉਸ ਦੀਆਂ ਅਨੇਕਾਂ ਪਤਨੀਆਂ ਸੁਲੇਮਾਨ ਪਾਤਸ਼ਾਹ ਨੂੰ ਔਰਤਾਂ ਨਾਲ ਬਹੁਤ ਪਿਆਰ ਸੀ। ਉਸ ਨੇ ਬਹੁਤ ਸਾਰੀਆਂ ਵਿਦੇਸ਼ੀ ਔਰਤਾਂ ਨੂੰ ਪਿਆਰ ਕੀਤਾ, ਜਿਨ੍ਹਾਂ ਵਿੱਚ ਫ਼ਿਰਊਨ ਦੀ ਧੀ, ਮੋਆਬ ਦੀਆਂ ਔਰਤਾਂ, ਅੰਮੋਨ, ਅਦੋਮ, ਸਿਦੋਨ ਅਤੇ ਹਿੱਤੀ ਔਰਤਾਂ ਸ਼ਾਮਿਲ ਸਨ।"
1 Ora, o rei Salomão amou muitas mulheres estrangeiras, além da filha de Faraó: moabitas, amonitas, edomitas, sidônias e heteias,
2 ਇਹ ਉਨ੍ਹਾਂ ਕੌਮਾਂ ਤੋਂ ਸਨ ਜਿਨ੍ਹਾਂ ਬਾਰੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਉਨ੍ਹਾਂ ਦੇ ਨਾਲ ਨਹੀਂ ਮਿਲਣਾ। “ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਇਹ ਕੌਮਾਂ ਤੁਹਾਨੂੰ ਆਪਣੇ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਉਣਗੀਆਂ।” ਪਰ ਰਾਜਾ ਸੁਲੇਮਾਨ ਇਨ੍ਹਾਂ ਔਰਤਾਂ ਨੂੰ ਪਿਆਰ ਕਰਦਾ ਸੀ।"
2 das nações de que o Senhor dissera aos filhos de Israel: Não ireis para elas, nem elas virão para vós; doutra maneira perverterão o vosso coração para seguirdes os seus deuses. A estas se apegou Salomão, levado pelo amor.
3 ਸੁਲੇਮਾਨ ਦੀਆਂ 700 ਸੌ ਪਤਨੀਆਂ ਸਨ। (ਇਹ ਸਾਰੀਆਂ ਦੂਸਰੇ ਰਾਜਿਆਂ ਦੀਆਂ ਧੀਆਂ ਸਨ।) ਉਸ ਦੀਆਂ 300 ਰਖੈਲਾਂ ਸਨ ਅਤੇ ਉਸ ਦੀਆਂ ਪਤਨੀਆਂ ਨੇ ਉਸ ਦਾ ਦਿਲ (ਉਸ ਦੇ ਪਰਮੇਸ਼ੁਰ ਤੋਂ) ਫ਼ੇਰਨ ਲਈ ਪ੍ਰਭਾਵ ਪਾਇਆ।"
3 Tinha ele setecentas mulheres, princesas, e trezentas concubinas; e suas mulheres lhe perverteram o coração.
4 ਜਦੋਂ ਸੁਲੇਮਾਨ ਬੁੱਢਾ ਸੀ, ਉਸ ਦੀਆਂ ਪਤਨੀਆਂ ਨੇ ਉਸ ਉੱਤੇ ਹੋਰਨਾਂ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਇਆ। ਉਹ ਪੂਰੀ ਤਰ੍ਹਾਂ ਯਹੋਵਾਹ ਵੱਲ ਸ਼ਰਧਾਵਾਨ ਨਹੀਂ ਸੀ, ਜਿਵੇਂ ਕਿ ਉਸ ਦਾ ਪਿਤਾ ਦਾਊਦ ਸੀ।"
4 Pois sucedeu que, no tempo da velhice de Salomão, suas mulheres lhe perverteram o coração para seguir outros deuses; e seu coração já não era perfeito para com o Senhor seu Deus, como fora o de Davi, seu pai;
5 ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਨਾਉਣੇ ਬੁੱਤ ਮਿਲਕੋਮ ਦੇ ਪਿੱਛੇ ਲੱਗ ਤੁਰਿਆ।"
5 Salomão seguiu a Astarete, deusa dos sidônios, e a Milcom, abominação dos amonitas.
6 ਇਉਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ।"
6 Assim fez Salomão o que era mau aos olhos do Senhor, e não perseverou em seguir, como fizera Davi, seu pai.
7 ਸੁਲੇਮਾਨ ਨੇ ਇੱਕ ਪਹਾੜੀ ਉੱਤੇ, ਮੋਆਬੀਆਂ ਦੇ ਘ੍ਰਿਣਾਯੋਗ ਦੇਵਤੇ, ਕਮੋਸ਼ ਲਈ ਅਤੇ ਅੰਮੋਨੀਆਂ ਦੇ ਘ੍ਰਿਣਾਯੋਗ ਬੁੱਤ, ਮੋਲਕ ਲਈ ਇੱਕ ਉਪਾਸਨਾ ਦਾ ਸਥਾਨ ਬਣਵਾਇਆ, ਜੋ ਕਿ ਯਰੂਸ਼ਲਮ ਤੋਂ ਅਗਾਂਹ ਸੀ।"
7 Nesse tempo edificou Salomão um alto a Quemós, abominação dos moabitas, sobre e monte que está diante de Jerusalém, e a Moleque, abominação dos amonitas.
8 ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਔਰਤਾਂ ਲਈ ਵੀ ਕੀਤਾ ਜਿਹੜੀਆਂ ਕਿ ਆਪੋ-ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਅਤੇ ਬਲੀ ਚੜ੍ਹਾਉਂਦੀਆਂ ਸਨ।"
8 E assim fez para todas as suas mulheres estrangeiras, as quais queimavam incenso e ofereciam sacrifícios a seus deuses.
9 ਤਦ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ, ਕਿਉਂ ਜੋ ਉਸਦਾ ਮਨ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਤੋਂ ਫ਼ਿਰ ਗਿਆ, ਜਿਸ ਉਸ ਨੂੰ ਦੋ ਵਾਰ ਦਰਸ਼ਨ ਦਿੱਤੇ ਸਨ ਅਤੇ ਉਸ ਨੇ ਇਸ ਨੂੰ ਗੱਲ ਦਾ ਹੁਕਮ ਦਿੱਤਾ ਸੀ"
9 Pelo que o Senhor se indignou contra Salomão, porquanto e seu coração se desviara do Senhor Deus de Israel, o qual duas vezes lhe aparecera,
10 ਕਿ ਉਹ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ, ਪਰ ਉਸ ਨੇ ਯਹੋਵਾਹ ਦਾ ਹੁਕਮ ਨਾ ਮੰਨਿਆ।"
10 e lhe ordenara expressamente que não seguisse a outros deuses. Ele, porém, não guardou o que o Senhor lhe ordenara.
11 ਤਦ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, “ਤੂੰ ਮੇਰੇ ਨਾਲ ਆਪਣਾ ਕੀਤਾ ਨੇਮ ਤੋੜਿਆ ਹੈ ਅਤੇ ਤੂੰ ਮੇਰੇ ਹੁਕਮ ਨੂੰ ਨਹੀਂ ਮੰਨਿਆ ਇਸ ਲਈ ਮੈਂ ਹੁਣ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ ਕਿ ਇਹ ਰਾਜ ਮੈਂ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਕਿਸੇ ਟਹਿਲੂਏ ਨੂੰ ਦੇ ਦੇਵਾਂਗਾ।"
11 Disse, pois, o Senhor a Salomão: Porquanto houve isto em ti, que não guardaste a meu pacto e os meus estatutos que te ordenei, certamente rasgarei de ti este reino, e o darei a teu servo.
12 ਪਰ ਤੇਰੇ ਪਿਤਾ ਦਾਊਦ ਕਾਰਣ, ਮੈਂ ਤੇਰੇ ਜਿਉਂਦੇ ਜੀਅ ਇਹ ਰਾਜ ਤੇਰੇ ਕੋਲੋਂ ਨਹੀਂ ਲਵਾਂਗਾ ਪਰ ਮੈਂ ਇਹ ਰਾਜ ਤੇਰੇ ਪੁੱਤਰ ਤੋਂ ਲੈ ਲਵਾਂਗਾ।"
12 Contudo não o farei nos teus dias, por amor de Davi, teu pai; da mão de teu filho o rasgarei.
13 ਫ਼ਿਰ ਵੀ, ਮੈਂ ਤੇਰੇ ਪੁੱਤਰ ਕੋਲੋਂ ਸਾਰਾ ਰਾਜ ਨਹੀਂ ਲਵਾਂਗਾ, ਮੈਂ ਉਸ ਨੂੰ ਇੱਕ ਪਰਿਵਾਰ-ਸਮੂਹ ਉੱਤੇ ਹਕੂਮਤ ਕਰਨ ਦੇਵਾਂਗਾ। ਅਜਿਹਾ ਮੈਂ ਸਿਰਫ ਦਾਊਦ ਸਦਕਾ ਕਰਾਂਗਾ-ਕਿਉਂ ਕਿ ਉਹ ਮੇਰਾ ਚੰਗਾ ਸੇਵਕ ਸੀ ਅਤੇ ਇਹ ਸਭ ਕੁਝ ਮੈਂ ਯਰੂਸ਼ਲਮ ਲਈ ਕਰਾਂਗਾ ਕਿਉਂ ਕਿ ਇਹ ਸ਼ਹਿਰ ਮੈਂ ਚੁਣਿਆ ਸੀ।”"
13 Todavia não rasgarei o reino todo; mas uma tribo darei a teu filho, por amor de meu servo Davi, e por amor de Jerusalém, que escolhi.
14 ਸੁਲੇਮਾਨ ਦੇ ਵੈਰੀ ਤਾਂ ਯਹੋਵਾਹ ਨੇ ਸੁਲੇਮਾਨ ਦੇ ਵਿਰੁੱਧ ਇੱਕ ਦੁਸ਼ਮਣ ਨੂੰ ਖੜ੍ਹਾ ਕਰ ਦਿੱਤਾ। ਜਿਸ ਦਾ ਨਾਉਂ ਹਦਦ ਸੀ ਜੋ ਕਿ ਅਦੋਮ ਦੇ ਰਾਜੇ ਦੇ ਘਰਾਣੇ ਵਿੱਚੋਂ ਸੀ।"
14 O Senhor levantou contra Salomão um adversário, Hadade, o edomeu; o qual era da estirpe real de Edom.
15 ਇਉਂ ਹੋਇਆ: ਜਦੋਂ ਦਾਊਦ ਅਦੋਮ ਵਿੱਚ ਸੀ, ਜਿਸ ਵੇਲੇ ਯੋਆਬ ਸੈਨਾਪਤੀ ਵੱਢਿਆਂ ਹੋਇਆਂ ਦੇ ਦੱਬਣ ਲਈ ਉਪਰ ਆਇਆ ਤਾਂ ਅਦੋਮ ਦੇ ਹਰ ਬੰਦੇ ਨੂੰ ਜੋ ਜੀਉਂਦਾ ਸੀ ਯੋਆਬ ਨੇ ਵੱਢ ਸੁੱਟਿਆ।"
15 Porque sucedeu que, quando Davi esteve em guerra contra Edom, tendo Jeabe, o chefe do exército, subido a enterrar os mortos, e ferido a todo varão em Edom
16 ਯੋਆਬ ਸਾਰੇ ਇਸਰਾਏਲੀਆਂ ਸਮੇਤ ਛੇ ਮਹੀਨੇ ਅਦੋਮ ਵਿੱਚ ਰਿਹਾ ਅਤੇ ਉਸ ਸਮੇਂ ਦੌਰਾਨ ਉਨ੍ਹਾਂ ਨੇ ਅਦੋਮ ਵਿੱਚਲੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ।"
16 {porque Joabe ficou ali seis meses com todo o Israel, até que destruiu a todo varão em Edom},
17 ਪਰ ਉਸ ਵਕਤ ਹਦਦ ਅਜੇ ਇੱਕ ਛੋਟਾ ਜਿਹਾ ਬਾਲ ਹੀ ਸੀ, ਇਸ ਲਈ ਹਦਦ ਭੱਜ ਕੇ ਮਿਸਰ ’ਚ ਆ ਗਿਆ। ਉਸ ਦੇ ਨਾਲ ਉਸ ਦੇ ਪਿਉ ਦੇ ਕੁਝ ਸੇਵਕ ਵੀ ਚੱਲੇ ਗਏ ਸਨ।"
17 Hadade, que era ainda menino, fugiu para o Egito com alguns edemeus, servos de seu pai.
18 ਉਹ ਮਿਦਿਆਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਪਾਰਾਨ ਵਿੱਚ ਕੁਝ ਲੋਕ ਉਨ੍ਹਾਂ ਨਾਲ ਰਲ ਗਏ ਤਾਂ ਇਹ ਸਾਰਾ ਦਲ ਮਿਸਰ ਵੱਲ ਨੂੰ ਗਿਆ। ਉੱਥੇ ਉਹ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਸ ਨੂੰ ਇੱਕ ਘਰ ਦੇ ਦਿੱਤਾ ਅਤੇ ਉਸ ਲਈ ਖਾਣ ਦਾ ਪ੍ਰਬੰਧ ਕਰਵਾਇਆ ਅਤੇ ਉਸ ਨੂੰ ਜ਼ਮੀਨ ਵੀ ਦਿੱਤੀ।"
18 Levantando-se, pois, de Midiã, foram a Parã; e tomando consigo homens de Parã, foram ao Egito ter com Faraó, rei do Egito, o qual deu casa a Hadade, proveu-lhe a subsistência, e lhe deu terras.
19 ਫ਼ਿਰਊਨ ਹਦਦ ਨੂੰ ਬਹੁਤ ਪਸੰਦ ਕਰਦਾ ਸੀ, ਅਤੇ ਉਸ ਨੂੰ ਇੱਕ ਪਤਨੀ ਦਿੱਤੀ। ਇਹ ਔਰਤ ਉਸ ਦੀ ਪਤਨੀ ਦੀ ਭੈਣ ਸੀ। (ਫ਼ਿਰਊਨ ਦੀ ਪਤਨੀ ਰਾਣੀ ਤਹਪਨੇਸ ਸੀ।)"
19 E Hadade caiu tanto em graça a Faraó, que este lhe deu por mulher a irmã de sua mulher, a irmã da rainha Tafnes.
20 ਇਉਂ ਤਹਪਸੇਨ ਦੀ ਭੈਣ ਦਾ ਵਿਆਹ ਹਦਦ ਨਾਲ ਹੋਇਆ। ਉਨ੍ਹਾਂ ਦੇ ਘਰ ਗਨੂਬਥ ਨਾਂ ਦਾ ਪੁੱਤਰ ਪੈਦਾ ਹੋਇਆ। ਤਹਪਨੇਸ ਨੇ ਗਨੂਬਥ ਨੂੰ ਮਹਿਲ ਵਿੱਚ ਫ਼ਿਰਊਨ ਦੇ ਪੁੱਤਰਾਂ ਨਾਲ ਪਲਣ ਦਾ ਆਦੇਸ਼ ਦਿੱਤਾ।"
20 Ora, desta irmã de Tafnes nasceu a Hadade seu filho Genubate, a qual Tafnes criou na casa de Faraó, onde Genubate esteve entre os filhos de rei.
21 ਮਿਸਰ ਵਿੱਚ, ਜਦ ਹਦਦ ਨੇ ਸੁਣਿਆ ਕਿ ਦਾਊਦ ਮਰ ਗਿਆ ਹੈ। ਉਸ ਨੇ ਇਹ ਵੀ ਸੁਣਿਆ ਕਿ ਯੋਆਬ ਸੈਨਾ ਦਾ ਕਮਾਂਡਰ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਹੁਣ ਆਪਣੇ ਦੇਸ ਜਾਣ ਦੀ ਆਗਿਆ ਦੇਵੋ!”"
21 Ouvindo, pois, Hadade no Egito que Davi adormecera com seus pais, e que Jeabe, chefe do exército, era morto, disse o Faraó: Deixa-me ir, para que eu volte à minha terra.
22 ਪਰ ਫ਼ਿਰਊਨ ਨੇ ਕਿਹਾ, “ਇੱਥੇ ਤੈਨੂੰ ਕਿਸ ਚੀਜ਼ ਦੀ ਕਮੀ ਹੈ ਕਿ ਵਾਪਿਸ ਆਪਣੇ ਦੇਸ਼ ਜਾਣਾ ਚਹੁੰਦਾ ਹੈਂ?” ਹਦਦ ਨੇ ਆਖਿਆ, “ਕੁਝ ਨਹੀਂ, ਪਰ ਮੈਨੂੰ ਮੇਰੇ ਘਰ ਵਾਪਸ ਜਾਣ ਦੇ।”"
22 Perguntou-lhe Faraó: Que te falta em minha companhia, que procuras partir para a tua terra? Respondeu ele: Nada; todavia, peço que me deixes ir.
23 ਫ਼ੇਰ ਪਰਮੇਸ਼ੁਰ ਨੇ ਸੁਲੇਮਾਨ ਦੇ ਵਿਰੁੱਧ ਇੱਕ ਹੋਰ ਦੁਸ਼ਮਣ ਨੂੰ ਖੜ੍ਹਾ ਕੀਤਾ। ਇਹ ਵਿਅਕਤੀ ਰਜ਼ੋਨ, ਅਲਯਾਦਾ ਦਾ ਪੁੱਤਰ ਸੀ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦ ਅਜ਼ਰ ਤੋਂ ਫ਼ਰਾਰ ਹੋ ਗਿਆ ਸੀ।"
23 Deus levantou contra Salomão ainda outro adversário, Rezom, filho de Eliadá, que tinha fugido de seu senhor Hadadézer, rei de Zobá.
24 ਜਦੋਂ ਦਾਊਦ ਨੇ ਸੋਬਹ ਦੀ ਫੌਜ਼ ਨੂੰ ਹਰਾਇਆ ਸੀ, ਰਜ਼ੋਨ ਨੇ ਕੁਝ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਦਾ ਸਰਦਾਰ ਬਣ ਗਿਆ। ਉਹ ਦੰਮਿਸ਼ਕ ਨੂੰ ਜਾਕੇ ਵਸ ਗਿਆ ਅਤੇ ਰਾਜਾ ਬਣ ਗਿਆ।"
24 Pois ele ajuntara a si homens, e se fizera capitão de uma tropa, quando Davi matou os de Zebá; e, indo-se para Damasco, habitaram ali; e fizeram-no rei em Damasco.
25 ਰਜ਼ੋਨ ਨੇ ਅਰਾਮ ਵਿੱਚ ਰਾਜ ਕੀਤਾ। ਰਜ਼ੋਨ ਇਸਰਾਏਲ ਨੂੰ ਨਫ਼ਰਤ ਕਰਦਾ ਸੀ ਇਸ ਲਈ ਜਿੰਨੀ ਦੇਰ ਸੁਲੇਮਾਨ ਜਿਉਂਦਾ ਰਿਹਾ ਰਜ਼ੋਨ ਇਸਰਾਏਲ ਦਾ ਵੈਰੀ ਰਿਹਾ। ਰਜ਼ੋਨ ਅਤੇ ਹਦਦ ਇਸਰਾਏਲ ਲਈ ਮੁਸੀਬਤ ਦਾ ਕਾਰਣ ਬਣੇ ਰਹੇ।"
25 E foi adversário de Israel por todos os dias de Salomão, e isto além do mal que Hadade fazia; detestava a Israel, e reinava sobre a Síria.
26 ਨਬਾਟ ਦਾ ਪੁੱਤਰ, ਯਾਰਾਬੁਆਮ ਸੁਲੇਮਾਨ ਦਾ ਨੋਕਰ ਸੀ, ਅਤੇ ਉਹ ਇਫ਼ਰਾਈਮ ਦੇ ਪਰਿਵਾਰ-ਸਮੂਹ ਅਤੇ ਸਰੇਦਾਹ ਨਗਰ ਤੋਂ ਸੀ। ਉਸ ਦੀ ਮਾਂ ਦਾ ਨਾਉਂ ਸਰੂਆਹ ਸੀ ਅਤੇ ਉਹ ਵਿਧਵਾ ਸੀ। ਉਹ ਰਾਜੇ ਦਾ ਵੈਰੀ ਬਣ ਗਿਆ।"
26 Também Jeroboão, filho de Nebate, efrateu de Zeredá, servo de Salomão, cuja mãe era viúva, por nome Zeruá, levantou a mão contra o rei.
27 ਇਹੀ ਕਹਾਣੀ ਸੀ ਕਿ ਯਾਰਾਬੁਆਮ, ਰਾਜੇ ਦੇ ਵਿਰੁੱਧ ਹੋਇਆ। ਉਸ ਦਾ ਕਾਰਣ ਇਹ ਸੀ ਕਿ ਸੁਲੇਮਾਨ ਨੇ ਮਿੱਲੋ ਬਣਾਇਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਦੀਆਂ ਤਰੇੜਾਂ ਦੀ ਮੁਰੰਮਤ ਕੀਤੀ।"
27 E esta foi a causa por que levantou a mão contra o rei: Salomão tinha edificado a Milo, e cerrado a brecha da cidade de Davi, seu pai.
28 ਯਾਰਾਬੁਆਮ ਇੱਕ ਤਕੜਾ ਆਦਮੀ ਸੀ ਅਤੇ ਜਦੋਂ ਸੁਲੇਮਾਨ ਨੇ ਵੇਖਿਆ ਕਿ ਇਹ ਜਵਾਨ ਮਿਹਨਤੀ ਸੀ ਉਸ ਨੇ ਉਸ ਨੂੰ ਯੂਸੁਫ਼ ਦੇ ਪਰਿਵਾਰ-ਸਮੂਹ ਵਿੱਚਲੇ ਸਾਰੇ ਕਾਮਿਆਂ ਉੱਤੇ ਨਿਗਰਾਨ ਠਹਿਰਾ ਦਿੱਤਾ।"
28 Ora, Jeroboão era homem forte e valente; e vendo Salomão que este mancebo era laborioso, colocou-o sobre toda a carga imposta à casa de José.
29 ਇੱਕ ਦਿਨ ਇਉਂ ਹੋਇਆ ਕਿ ਉਸ ਵੇਲੇ ਜਦੋਂ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿਕਲਿਆ ਤਦ ਅਹੀਯਾਹ ਨਬੀ ਸ਼ੀਲੋਨੀ ਉਸ ਨੂੰ ਰਸਤੇ ਵਿੱਚ ਮਿਲ ਪਿਆ, ਉਸ ਨੇ ਇੱਕ ਨਵੀਂ ਚਾਦਰ ਲਈ ਹੋਈ ਸੀ ਅਤੇ ਦੋਨੋ ਉੱਥੇ ਉਸ ਜਗ੍ਹਾ ਇੱਕਲੇ ਸਨ।"
29 E sucedeu naquele tempo que, saindo Jeroboão de Jerusalém, o profeta Aías, o silonita, o encontrou no caminho; este se tinha vestido duma capa nova; e os dois estavam sós no campo.
30 ਤਾਂ ਅਹੀਯਾਹ ਨੇ ਉਸਦੀ ਨਵੀਂ ਚਾਦਰ ਨੂੰ ਜੋ ਉਸ ਨੇ ਆਪਣੇ ਉਪਰ ਲਈ ਹੋਈ ਸੀ ਫ਼ੜ ਕੇ 12 ਟੁਕੜਿਆਂ ਵਿੱਚ ਫ਼ਾੜ ਸੁੱਟਿਆ।"
30 Então Aías pegou na capa nova que tinha sobre si, e a rasgou em doze pedaços.
31 ਤਦ ਅਹੀਯਾਹ ਨੇ ਯਾਰਾਬੁਆਮ ਨੂੰ ਆਖਿਆ, “ਇਸ ਲਬਾਦੇ ਦੇ ਦਸ ਟੁਕੜੇ ਤੂੰ ਆਪਣੇ ਲਈ ਰੱਖ ਲੈ ਕਿਉਂ ਕਿ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ੁਰਮਾਉਂਦਾ ਹੈ, ‘ਮੈਂ ਸੁਲੇਮਾਨ ਕੋਲੋਂ ਰਾਜ ਖੋਹ ਲਵਾਂਗਾ ਅਤੇ ਤੈਨੂੰ 10 ਪਰਿਵਾਰ-ਸਮੂਹ ਦੇ ਦੇਵਾਂਗਾ।"
31 E disse a Jeroboão: Toma estes dez pedaços para ti, porque assim diz e Senhor Deus de Israel: Eis que rasgarei o reino da mão de Salomão, e a ti darei dez tribos.
32 ਪਰ ਮੇਰੇ ਸੇਵਕ ਦਾਊਦ ਅਤੇ ਯਰੂਸ਼ਲਮ ਦੇ ਕਾਰਣ ਜਿਸ ਸ਼ਹਿਰ ਨੂੰ ਮੈਂ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚੋਂ ਚੁਣਿਆ ਹੈ, ਇੱਕ ਪਰਿਵਾਰ-ਸਮੂਹ ਉਸ ਦਾ ਰਹੇਗਾ।"
32 Ele, porém, terá uma tribo, por amor de Davi, meu servo, e por amor de Jerusalém, a cidade que escolhi dentre todas as tribos de Israel.
33 ਮੈਂ ਸੁਲੇਮਾਨ ਤੋਂ ਰਾਜ ਇਸ ਲਈ ਖੋਹ ਲਵਾਂਗਾ ਕਿਉਂ ਕਿ ਉਸ ਨੇ ਮੈਨੂੰ ਮੰਨਣਾ ਛੱਡ ਦਿੱਤਾ ਅਤੇ ਸੀਦੋਨ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਝੂਠੇ ਦੇਵਤੇ ਕਮੋਸ਼ ਤੇ ਅੰਮੋਨੀਆਂ ਦੇ ਝੂਠੇ ਦੇਵਤੇ ਮਿਲਕੋਮ ਦੀ ਉਪਾਸਨਾ ਕਰ ਰਿਹਾ ਹੈ। ਸੁਲੇਮਾਨ ਮੇਰੇ ਰਾਹਾਂ ਤੇ ਨਹੀਂ ਚੱਲਿਆਂ, ਉਸ ਨੇ ਮੇਰੇ ਕਨੂੰਨਾਂ ਅਤੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ, ਅਤੇ ਆਪਣੇ ਪਿਤਾ ਦਾਊਦ ਵਾਂਗ ਸਹੀ ਆਚਰਣ ਨਹੀਂ ਕੀਤਾ।"
33 Porque me deixaram, e se encurvaram a Astarote, deusa dos sidônios, a Quemés, deus dos moabitas, e a Milcom, deus dos amonitas; e não andaram pelos meus caminhos, para fazerem o que parece reto aos meus olhos, e para guardarem os meus estatutos e os meus preceitos, como o fez Davi, seu pai.
34 ਇਸ ਲਈ ਮੈਂ ਇਹ ਸਾਰਾ ਰਾਜ ਸੁਲੇਮਾਨ ਦੇ ਪਰਿਵਾਰ ਤੋਂ ਲਵਾਂਗਾ ਪਰ ਸੁਲੇਮਾਨ ਨੂੰ ਉਸਦੀ ਬਾਕੀ ਜ਼ਿੰਦਗੀ ਲਈ ਉਨ੍ਹਾਂ ਦਾ ਸ਼ਾਸਕ ਰਹਿਣ ਦੇਵਾਂਗਾ। ਇਹ ਸਭ ਮੈਂ ਆਪਣੇ ਦਾਸ ਦਾਊਦ ਕਾਰਣ ਕਰਾਂਗਾ। ਮੈਂ ਦਾਊਦ ਨੂੰ ਇਸ ਲਈ ਚੁਣਿਆ ਕਿਉਂ ਕਿ ਉਸ ਨੇ ਮੇਰੇ ਸਾਰੇ ਨੇਮਾਂ ਤੇ ਹੁਕਮਾਂ ਨੂੰ ਮੰਨਿਆ।"
34 Todavia não tomarei da sua mão o reino todo; mas deixá-lo-ei governar por todos os dias da sua vida, por amor de Davi, meu servo, a quem escolhi, o qual guardou os meus mandamentos e os meus estatutos.
35 ਪਰ ਹੁਣ ਮੈਂ ਇਹ ਰਾਜ ਉਸ ਦੇ ਪੁੱਤਰ ਕੋਲੋਂ ਖੋਹ ਲਵਾਂਗਾ। ਯਾਰਾਬੁਆਮ, ਮੈਂ ਤੈਨੂੰ ਦਸ ਘਰਾਣਿਆਂ ਉੱਤੇ ਸ਼ਾਸਨ ਕਰਨ ਦੇਵਾਂਗਾ।"
35 Mas da mão de seu filho tomarei e reino e to darei a ti, isto é, as dez tribos.
36 ਮੈਂ ਸੁਲੇਮਾਨ ਦੇ ਪੁੱਤਰ ਨੂੰ ਇੱਕ ਪਰਿਵਾਰ ਸਮੂਹ ਉੱਪਰ ਰਾਜ ਕਰਨ ਦੇਵਾਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਤਾਂ ਜੋ ਮੇਰੇ ਸੇਵਕ ਦਾਊਦ ਦਾ ਇੱਕ ਉਤਰਾਧਿਕਾਰੀ ਹਮੇਸ਼ਾ ਮੇਰੇ ਸਾਹਮਣੇ ਯਰੂਸ਼ਲਮ ਵਿੱਚ ਰਾਜ ਕਰੇ, ਜਿਸ ਸ਼ਹਿਰ ਨੂੰ ਮੈਂ ਆਪਣੇ ਲਈ ਚੁਣਿਆ ਹੈ।"
36 Todavia a seu filho darei uma tribo, para que Davi, meu servo, sempre tenha uma lâmpada diante de mim em Jerusalém, a cidade que escolhi para ali pôr o meu nome.
37 ਪਰ ਤੂੰ ਮੇਰੇ ਦੁਆਰਾ ਚੁਣਿਆ ਗਿਆ ਹੈਂ, ਆਪਣੀ ਇੱਛਾ ਅਨੁਸਾਰ ਹਰ ਚੀਜ਼ ਤੇ ਰਾਜ ਕਰ। ਤੂੰ ਸਾਰੇ ਇਸਰਾਏਲ ਉੱਪਰ ਰਾਜ ਕਰੇਂਗਾ।"
37 Então te tomarei, e reinarás sobre tudo o que desejar a tua alma, e serás rei sobre Israel.
38 ਇਹ ਸਭ ਕੁਝ ਮੈਂ ਤਾਂ ਹੀ ਕਰਾਂਗਾ ਜੇਕਰ ਤੂੰ ਮੇਰੀ ਨਿਗਾਹ ਵਿੱਚ ਧਰਮੀ ਰਹੇਂਗਾ ਅਤੇ ਮੇਰੇ ਹੁਕਮਾਂ ਨੂੰ ਮੰਨੇਗਾ। ਜੇਕਰ ਤੂੰ ਦਾਊਦ ਵਾਂਗ ਮੇਰੇ ਹੁਕਮਾਂ ਅਤੇ ਕਨੂੰਨਾਂ ਦੀ ਪਾਲਣਾ ਕਰੇਂਗਾ, ਤਾਂ ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਮੈਂ ਤੈਨੂੰ ਇੱਕ ਕਦੇ ਨਾ ਖਤਮ ਹੋਣ ਵਾਲਾ ਖਾਨਦਾਨ ਦੇਵਾਂਗਾ ਜਿਵੇਂ ਕਿ ਮੈਂ ਦਾਊਦ ਲਈ ਕੀਤਾ ਸੀ। ਮੈਂ ਇਸਰਾਏਲ ਤੈਨੂੰ ਸੌਂਪ ਦੇਵਾਂਗਾ।"
38 E há de ser que, se ouvires tudo o que eu te ordenar, e andares pelos meus caminhos, e fizeres o que é reto aos meus olhos, guardando os meus estatutos e os meus mandamentos, como o fez Davi, meu servo, eu serei contigo, e te edificarei uma casa firme, como o fiz para Davi, e te darei Israel.
39 ਸੁਲੇਮਾਨ ਦੀਆਂ ਕਰਨੀਆਂ ਕਾਰਣ, ਮੈਂ ਦਾਊਦ ਦੇ ਉਤਰਾਧਿਕਾਰੀਆਂ ਨੂੰ ਸਜ਼ਾ ਦੇਵਾਂਗਾ, ਪਰ ਮੈਂ ਹਮੇਸ਼ਾ ਲਈ ਉਨ੍ਹਾਂ ਨੂੰ ਸਜ਼ਾ ਨਹੀਂ ਦੇਵਾਂਗਾ।’”"
39 E por isso afligirei a descendência de Davi, todavia não para sempre.
40 ਸੁਲੇਮਾਨ ਦੀ ਮੌਤ ਸੁਲੇਮਾਨ ਨੇ ਯਾਰਾਬੁਆਮ ਨੂੰ ਮਾਰਨਾ ਚਾਹਿਆ, ਪਰ ਯਾਰਾਬੁਆਮ ਮਿਸਰ ਦੇ ਰਾਜੇ ਸ਼ੀਸ਼ਕ ਕੋਲ ਭੱਜ ਗਿਆ ਅਤੇ ਸੁਲੇਮਾਨ ਦੀ ਮੌਤ ਤੀਕ ਓੱਥੇ ਹੀ ਰਿਹਾ।"
40 Pelo que Salomão procurou matar Jeroboão; porém este se levantou, e fugiu para o Egito, a ter com Sisaque, rei de Egito, onde esteve até a morte de Salomão.
41 ਸੁਲੇਮਾਨ ਨੇ ਆਪਣੇ ਰਾਜ ਕਾਲ ਵਿੱਚ ਬਹੁਤ ਮਹਾਨ ਅਤੇ ਬੁੱਧ ਮਾਨ ਕਾਰਜ ਕੀਤੇ ਇਹ ਸਾਰੀ ਮਹਾਨਤਾ ਉਸਦੀ ਸੁਲੇਮਾਨ ਦਾ ਇਤਹਾਸ ਨਾਮਕ ਪੋਥੀ ਵਿੱਚ ਦਰਜ ਹੈ।"
41 Quanto ao restante dos atos de Salomão, e a tudo o que ele fez, e à sua sabedoria, porventura não está escrito no livro dos atos de Salomão?
42 ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ 40 ਵਰ੍ਹੇ ਰਾਜ ਕੀਤਾ।"
42 O tempo que Salomão reinou em Jerusalém sobre todo o Israel foi quarenta anos.
43 ਫ਼ਿਰ ਸੁਲੇਮਾਨ ਦੀ ਮੌਤ ਹੋ ਗਈ ਅਤੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਫ਼ਨਾਇਆ ਗਿਆ। ਉਸ ਨੂੰ ਉਸ ਦੇ ਪਿਤਾ, ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਫ਼ਿਰ ਉਸਤੋਂ ਬਾਅਦ, ਉਸਦਾ ਪੁੱਤਰ ਰਹਬੁਆਮ ਰਾਜਾ ਬਣ ਗਿਆ।"
43 E Salomão dormiu com seus pais, e foi sepultado na cidade de Davi, seu pai; e Roboão, seu filho, reinou em seu lugar.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 11, comparar traduções ou montar um estudo — tudo direto pelo WhatsApp.