1 Reis 13
Punjabi Bible (GL_PUNJABI) vs NAA
NAA Nova Almeida Atualizada 2017
1 ਪਰਮੇਸ਼ੁਰ ਦਾ ਬੈਤਏਲ ਵਿਰੁੱਧ ਬੋਲਣਾ ਫ਼ੇਰ ਪਰਮੇਸ਼ੁਰ ਦਾ ਇੱਕ ਬੰਦਾ, ਯਹੋਵਾਹ ਦੇ ਹੁਕਮ ਦਾ ਅਨੁਸਰਣ ਕਰਦਾ ਹੋਇਆ, ਯਹੂਦਾਹ ਤੋਂ ਬੈਤਏਲ ਨੂੰ ਆਇਆ। ਜਦੋਂ ਉਹ ਓੱਥੇ ਪਹੁੰਚਿਆ, ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਅੱਗੇ ਖਲੋਤਾ ਹੋਇਆ ਸੀ।"
1 Eis que, por ordem do Senhor , um homem de Deus foi de Judá a Betel; e Jeroboão estava junto ao altar, para queimar incenso.
2 ਯਹੋਵਾਹ ਦੇ ਹੁਕਮ ਨਾਲ, ਉਹ ਆਦਮੀ ਜਗਵੇਦੀ ਦੇ ਖਿਲਾਫ਼ ਉੱਚੀ ਆਵਾਜ਼ ਵਿੱਚ ਬੋਲਿਆ, “ਹੇ ਜਗਵੇਦੀ! ਯਹੋਵਾਹ ਇਉਂ ਫ਼ਰਮਾਉਂਦਾ ਹੈ, ‘ਦਾਊਦ ਦੇ ਘਰਾਣੇ ਵਿੱਚੋਂ ਯੋਸੀਯਾਹ ਨਾਂ ਦਾ ਇੱਕ ਮੁੰਡਾ ਜਨਮੇਗਾ ਹੁਣ ਜਾਜਕ ਉੱਚੀਆਂ ਥਾਵਾਂ ਤੇ ਉਪਾਸਨਾ ਕਰ ਰਹੇ ਹਨ। ਪਰ ਹੇ ਜਗਵੇਦੀ, ਯੋਸੀਯਾਹ ਉਨ੍ਹਾਂ ਨੂੰ ਤੇਰੇ ਉੱਪਰ ਪਾਕੇ ਮਾਰ ਦੇਵੇਗਾ ਅਤੇ ਉਹ ਤੇਰੇ ਉੱਪਰ ਮਨੁੱਖਾਂ ਦੀਆਂ ਹੱਡੀਆਂ ਵੀ ਸਾੜੇਗਾ। ਫ਼ਿਰ ਤੇਰੀ ਦੁਬਾਰਾ ਵਰਤੋਂ ਨਹੀਂ ਹੋ ਸੱਕੇਗੀ।’”"
2 Por ordem do Senhor , o profeta clamou contra o altar e disse: — Altar, altar! Assim diz o
3 ਪਰਮੇਸ਼ੁਰ ਦੇ ਮਨੁੱਖ ਨੇ ਲੋਕਾਂ ਨੂੰ ਨਿਸ਼ਾਨੀ ਦੇ ਦਿੱਤੀ ਕਿ ਇਹ ਸਭ ਕੁਝ ਵਾਪਰੇਗਾ ਅਤੇ ਕਿਹਾ, “ਇਹੀ ਸਬੂਤ ਹੈ ਜਿਸ ਬਾਰੇ ਯਹੋਵਾਹ ਨੇ ਮੈਨੂੰ ਕਿਹਾ ਸੀ। ਉਸ ਨੇ ਆਖਿਆ, ‘ਇਹ ਜਗਵੇਦੀ ਟੁੱਟ ਜਾਵੇਗੀ ਅਤੇ ਇਸ ਉੱਪਰਲੀ ਸੁਆਹ ਜ਼ਮੀਨ ਉੱਪਰ ਖਿੰਡ ਜਾਵੇਗੀ।’”"
3 Naquele mesmo dia o profeta deu um sinal, dizendo: — Este é o sinal de que foi o
4 ਜਦੋਂ ਪਾਤਸ਼ਾਹ ਨੇ ਯਹੋਵਾਹ ਦੇ ਮਨੁੱਖ ਦਾ ਸੰਦੇਸ਼ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਆਵਾਜ਼ ਵਿੱਚ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, “ਇਸ ਆਦਮੀ ਨੂੰ ਫ਼ੜ ਲਵੋ!” ਪਰ ਜਦੋਂ ਪਾਤਸ਼ਾਹ ਨੇ ਇਹ ਆਖਿਆ ਤਾਂ ਉਸਦੀ ਬਾਂਹ ਸੁੱਕ ਗਈ, ਉਹ ਉਸ ਨੂੰ ਹਿਲਾ ਨਾ ਸੱਕਿਆ।"
4 Quando o rei ouviu as palavras que o homem de Deus proferiu contra o altar de Betel, Jeroboão estendeu a mão de sobre o altar, dizendo: — Prendam esse homem! Mas a mão que ele tinha estendido contra o homem de Deus secou, e ele não a podia recolher.
5 ਤੇ ਜਗਵੇਦੀ ਦੇ ਵੀ ਟੁਕੜੇ-ਟੁਕੜੇ ਹੋ ਗਏ ਤੇ ਉਸਦੀ ਸਾਰੀ ਸੁਆਹ ਧਰਤੀ ਉੱਪਰ ਬਿਖਰ ਗਈ। ਇਹ ਨਿਸ਼ਾਨੀ ਸੀ ਕਿ ਜੋ ਕੁਝ ਵੀ ਪਰਮੇਸ਼ੁਰ ਦੇ ਮਨੁੱਖ ਨੇ ਕਿਹਾ ਸੀ ਉਹ ਪਰਮੇਸ਼ੁਰ ਵੱਲੋਂ ਹੀ ਸੀ।"
5 O altar se fendeu, e as cinzas se espalharam pelo chão, conforme o sinal que o homem de Deus tinha dado por ordem do Senhor .
6 ਤਦ ਰਾਜੇ ਯਾਰਾਬੁਆਮ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਆਖਿਆ, “ਕਿਰਪਾ ਕਰਕੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਤਾਂ ਜੋ ਮੈਂ ਆਪਣੀ ਬਾਂਹ ਹਿਲਾਉਣ ਯੋਗ ਹੋ ਸੱਕਾਂ।” ਤਾਂ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਰਾਜਾ ਆਪਣੀ ਬਾਂਹ ਹਿਲਾਉਣ ਦੇ ਯੋਗ ਸੀ। ਇਹ ਫ਼ਿਰ ਤੋਂ ਓਵੇਂ ਦੀ ਹੋ ਗਈ ਜਿਵੇਂ ਦੀ ਇਹ ਪਹਿਲਾਂ ਸੀ।"
6 Então o rei disse ao homem de Deus: — Implore o favor do O homem de Deus implorou o favor do
7 ਤਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਨੂੰ ਆਖਿਆ, “ਕਿਰਪਾ ਕਰਕੇ ਮੇਰੇ ਘਰ ਚੱਲ ਕੇ ਮੇਰੇ ਨਾਲ ਭੋਜਨ ਕਰ, ਮੈਂ ਤੈਨੂੰ ਇੱਕ ਤੋਹਫ਼ਾ ਦਿਆਂਗਾ।”"
7 Então o rei disse ao homem de Deus: — Venha comigo até a minha casa e coma alguma coisa; e eu o recompensarei.
8 ਪਰ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਕਿਹਾ, “ਮੈਂ ਤੇਰੇ ਨਾਲ ਘਰ ਨਹੀਂ ਜਾਵਾਂਗਾ ਭਾਵੇਂ ਤੂੰ ਮੈਨੂੰ ਆਪਣਾ ਅੱਧਾ ਰਾਜ ਵੀ ਦੇ ਦੇਵੇਂ ਤਦ ਵੀ ਨਹੀਂ ਜਾਵਾਂਗਾ। ਮੈਂ ਇਸ ਥਾਂ ਦਾ ਅਨਜਲ ਨਹੀਂ ਛਕਾਂਗਾ।"
8 Porém o homem de Deus disse ao rei: — Ainda que me desse a metade da sua casa, eu não o acompanharia e não comeria nem beberia nada neste lugar.
9 ਯਹੋਵਾਹ ਦਾ ਇਹ ਹੁਕਮ ਸੀ ਕਿ ਇੱਥੋਂ ਕੁਝ ਨਹੀਂ ਖਾਣਾ-ਪੀਣਾ ਤੇ ਮੈਨੂੰ ਯਹੋਵਾਹ ਨੇ ਇਹ ਵੀ ਹੁਕਮ ਦਿੱਤਾ ਸੀ ਕਿ ਜਿਸ ਰਾਹ ਤੋਂ ਇੱਥੇ ਪਹੁੰਚੇ ਉਸ ਰਾਹ ਤੋਂ ਵਾਪਿਸ ਵੀ ਨਹੀਂ ਜਾਣਾ।”"
9 Porque assim me ordenou o Senhor Deus pela sua palavra, dizendo: “Não coma nem beba nada naquele lugar; e não volte pelo caminho por onde você foi.”
10 ਤਾਂ ਉਹ ਫ਼ਿਰ ਵੱਖਰੇ ਰਸਤੇ ਤੋਂ ਸਫ਼ਰ ਨੂੰ ਵਾਪਸ ਮੁੜਿਆ। ਉਹ ਉਸ ਰਸਤੇ ਤੋਂ ਵਾਪਸ ਨਾ ਮੁੜਿਆ ਜਿਸ ਰਾਹ ਤੋਂ ਉਹ ਬੈਤਏਲ ਲਈ ਆਇਆ।"
10 E ele se foi por outro caminho, e não voltou pelo caminho por onde tinha ido a Betel.
11 ਓੱਥੇ ਬੈਤਏਲ ਵਿੱਚ ਇੱਕ ਬੁੱਢਾ ਨਬੀ ਰਹਿੰਦਾ ਸੀ। ਉਸ ਦੇ ਪੁੱਤਰਾਂ ਨੇ ਉਸ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਪਰਮੇਸ਼ੁਰ ਦੇ ਬੰਦੇ ਨੇ ਉਸ ਦਿਨ ਬੈਤਏਲ ਵਿੱਚ ਕੀਤੀਆਂ ਸਨ, ਅਤੇ ਉਹ ਵੀ ਜੋ ਪਰਮੇਸ਼ੁਰ ਦੇ ਮਨੁੱਖ ਨੇ ਪਾਤਸ਼ਾਹ ਨੂੰ ਆਖਿਆ ਸੀ।"
11 Em Betel morava um velho profeta. Os seus filhos vieram e lhe contaram tudo o que o homem de Deus havia feito naquele dia em Betel. Também lhe contaram as palavras que ele tinha dito ao rei.
12 ਬੁੱਢੇ ਨਬੀ ਨੇ ਪੁੱਛਿਆ, “ਜਦੋਂ ਉਹ ਇੱਥੋਂ ਗਿਆ ਤਾਂ ਉਸ ਨੇ ਕਿਹੜਾ ਰਾਹ ਫ਼ੜਿਆ?” ਤਾਂ ਉਸ ਦੇ ਪੁੱਤਰਾਂ ਨੇ ਉਸ ਨੂੰ ਉਹ ਰਾਹ ਵਿਖਾਇਆ ਜਿਹੜਾ ਪਰਮੇਸ਼ੁਰ ਦੇ ਬੰਦੇ ਨੇ ਯਹੂਦਾਹ ਤੋਂ ਫ਼ੜਿਆ ਸੀ।"
12 Então o pai perguntou aos seus filhos: — Por que caminho ele se foi? E eles lhe mostraram o caminho que havia sido tomado pelo homem de Deus que tinha vindo de Judá.
13 ਬੁੱਢੇ ਨਬੀ ਨੇ ਆਪਣੇ ਪੁੱਤਰਾਂ ਨੂੰ ਖੋਤੇ ਤੇ ਕਾਠੀ ਪਾਉਣ ਲਈ ਆਖਿਆ। ਉਨ੍ਹਾਂ ਨੇ ਖੋਤੇ ਤੇ ਕਾਠੀ ਪਾ ਦਿੱਤੀ, ਅਤੇ ਨਬੀ ਸਵਾਰ ਹੋਕੇ ਚੱਲਾ ਗਿਆ।"
13 Então ele disse aos seus filhos: — Ponham a sela no meu jumento. Eles puseram a sela no jumento, e o profeta montou.
14 ਬੁੱਢਾ ਨਬੀ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਤੇ ਉਸ ਨੂੰ ਇੱਕ ਬਲੂਤ ਦੇ ਰੁੱਖ ਹੇਠਾਂ ਬੈਠਿਆਂ ਵੇਖਿਆ। ਫੇਰ ਬੁੱਢੇ ਨਬੀ ਨੇ ਪੁੱਛਿਆ, “ਕੀ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ?” ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, “ਹਾਂ, ਮੈਂ ਹੀ ਹਾਂ।”"
14 Então ele foi atrás do homem de Deus e, achando-o sentado debaixo de um carvalho, perguntou-lhe: — Você é o homem de Deus que veio de Judá? Ele respondeu: — Sou eu mesmo.
15 ਤਾਂ ਬੁੱਢੇ ਨਬੀ ਨੇ ਆਖਿਆ, “ਮਿਹਰਬਾਨੀ ਕਰਕੇ ਮੇਰੇ ਘਰ ਚਲਕੇ ਮੇਰੇ ਨਾਲ ਭੋਜਨ ਕਰੋ।”"
15 Então o velho profeta lhe disse: — Venha comigo até a minha casa e coma alguma coisa.
16 ਪਰ ਉਸ ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, “ਮੈਂ ਤੇਰੇ ਨਾਲ ਘਰ ਨਹੀਂ ਚੱਲ ਸੱਕਦਾ ਤੇ ਨਾ ਹੀ ਇਸ ਥਾਵੇਂ ਮੈਂ ਤੇਰੇ ਨਾਲ ਜਲਪਾਨ ਕਰ ਸੱਕਦਾ ਹਾਂ।"
16 Mas o profeta de Judá respondeu: — Não posso voltar com você, nem entrar em sua casa. Não posso comer nem beber nada com você neste lugar.
17 ਯਹੋਵਾਹ ਨੇ ਮੈਨੂੰ ਆਖਿਆ ਸੀ, ‘ਕਿ ਤੂੰ ਉਸ ਥਾਵੇਂ ਕੁਝ ਵੀ ਖਾਣਾ-ਪੀਣਾ ਨਹੀਂ ਤੇ ਨਾ ਹੀ ਉਸ ਰਾਹ ਤੋਂ ਵਾਪਸ ਮੁੜਨਾ ਹੈ ਜਿਸ ਰਾਹ ਤੋਂ ਤੂੰ ਗਿਆ ਸੀ।’”"
17 Porque me foi dito pela palavra do Senhor : “Ali, você não deve comer nem beber nada; também não deve voltar pelo caminho por onde foi.”
18 ਤਦ ਬੁੱਢੇ ਨਬੀ ਨੇ ਆਖਿਆ, “ਮੈਂ ਵੀ ਤੇਰੇ ਵਾਂਗ ਨਬੀ ਹੀ ਹਾਂ।” ਤਦ ਬੁੱਢੇ ਨਬੀ ਨੇ ਝੂਠ ਬੋਲਿਆ ਤੇ ਆਖਿਆ, “ਯਹੋਵਾਹ ਵੱਲੋਂ ਇੱਕ ਦੂਤ ਮੇਰੇ ਕੋਲ ਆਇਆ ਸੀ ਤੇ ਉਸ ਦੂਤ ਨੇ ਮੈਨੂੰ ਕਿਹਾ ਕਿ ਉਸ ਨੂੰ ਆਪਣੇ ਘਰ ਲੈ ਜਾਕੇ ਅੰਨ-ਪਾਣੀ ਛਕਾਅ।”"
18 O velho profeta respondeu: — Também eu sou profeta como você, e um anjo me falou por ordem do Mas isso era mentira.
19 ਤਦ ਪਰਮੇਸ਼ੁਰ ਦਾ ਮਨੁੱਖ ਉਸ ਬੁੱਢੇ ਨਬੀ ਦੇ ਘਰ ਉਸ ਨਾਲ ਚੱਲਾ ਗਿਆ ਅਤੇ ਜਾਕੇ ਖਾਧਾ-ਪੀਤਾ ਵੀ।"
19 Então ele voltou com o velho profeta e comeu e bebeu na casa dele.
20 ਜਦੋਂ ਉਹ ਮੇਜ਼ ਉੱਤੇ ਬੈਠੇ ਹੋਏ ਸਨ, ਯਹੋਵਾਹ ਨੇ ਬੁੱਢੇ ਨਬੀ ਨਾਲ ਗੱਲ ਕੀਤੀ, ਜੋ ਉਸ ਨੂੰ ਵਾਪਿਸ ਲਿਆਇਆ ਸੀ।"
20 Estando eles à mesa, a palavra do Senhor veio ao profeta que o tinha feito voltar,
21 ਤਾਂ ਬੁੱਢੇ ਨਬੀ ਨੇ ਪਰਮੇਸੁਰ ਦੇ ਬੰਦੇ ਨੂੰ ਕਿਹਾ ਜੋ ਕਿ ਯਹੂਦਾਹ ਤੋਂ ਆਇਆ ਸੀ, “ਯਹੋਵਾਹ ਨੇ ਆਖਿਆ ਕਿ ਤੂੰ ਉਸ ਦੇ ਬਚਨ ਨੂੰ ਕਲੰਕਤ ਕੀਤਾ ਹੈ ਅਤੇ ਤੂੰ ਉਸ ਦੇ ਹੁਕਮ ਦਾ ਪਾਲਣ ਨਹੀਂ ਕੀਤਾ।"
21 e ele gritou para o homem de Deus que tinha vindo de Judá, dizendo: — Assim diz o
22 ਯਹੋਵਾਹ ਨੇ ਤੈਨੂੰ ਹੁਕਮ ਦਿੱਤਾ ਸੀ ਕਿ ਇਸ ਥਾਂ ਤੋਂ ਕੁਝ ਨਹੀਂ ਖਾਣਾ-ਪੀਣਾ ਪਰ ਤੂੰ ਇੱਥੇ ਵਾਪਸ ਆਕੇ ਖਾਧਾ-ਪੀਤਾ ਹੈ ਇਸ ਲ਼ਈ ਹੁਣ ਤੇਰੀ ਦੇਹ ਨੂੰ ਤੇਰੇ ਘਰਾਣੇ ਦੀ ਕਬਰ ਵਿੱਚ ਨਹੀਂ ਦਫ਼ਨਾਇਆ ਜਾਵੇਗਾ।”"
22 Você voltou, comeu e bebeu no lugar onde ele havia ordenado que você não deveria comer nem beber. Por isso, o seu cadáver não será sepultado no sepulcro dos seus pais.”
23 ਜਦ ਪਰਮੇਸ਼ੁਰ ਦਾ ਮਨੁੱਖ ਖਾ-ਪੀ ਹਟਿਆ, ਤਾਂ ਬੁੱਢੇ ਨਬੀ ਨੇ ਉਸ ਲਈ ਖੋਤੇ ਤੇ ਕਾਠੀ ਪਾਈ ਤੇ ਉਸ ਨੂੰ ਭੇਜ ਦਿੱਤਾ।"
23 Depois que ele tinha comido e bebido, o velho profeta pôs a sela no jumento para o homem de Deus a quem ele tinha feito voltar.
24 ਘਰ ਵੱਲ ਪਰਤਦੇ ਹੋਏ ਸਫ਼ਰ ਵਿੱਚ ਇੱਕ ਸ਼ੇਰ ਨੇ ਪਰਮੇਸ਼ੁਰ ਦੇ ਮਨੁੱਖ ਉੱਪਰ ਵਾਰ ਕੀਤਾ ਅਤੇ ਉਸ ਨੂੰ ਜਾਨੋ ਮਾਰ ਸੁੱਟਿਆ। ਨਬੀ ਦੀ ਲੋਥ ਰਾਹ ਵਿੱਚ ਪਈ ਹੋਈ ਸੀ ਅਤੇ ਖੋਤਾ ਅਤੇ ਸ਼ੇਰ ਲੋਥ ਦੇ ਕੋਲ ਖੜ੍ਹੇ ਸਨ।"
24 Ele foi embora e, no caminho, um leão o encontrou e o matou. O cadáver dele ficou estendido no caminho, e o jumento e o leão ficaram parados junto ao cadáver.
25 ਸੜਕ ਤੇ ਸਫ਼ਰ ਕਰ ਰਹੇ ਕੁਝ ਲੋਕਾਂ ਨੇ ਓੱਥੇ ਪਈ ਲੋਥ ਅਤੇ ਇਸਦੇ ਕੋਲ ਖੜ੍ਹੇ ਸ਼ੇਰ ਨੂੰ ਵੇਖਿਆ। ਉਹ ਉਸ ਨਗਰ ਨੂੰ ਆਏ, ਜਿੱਥੇ ਉਹ ਬੁੱਢਾ ਨਬੀ ਰਹਿੰਦਾ ਸੀ, ਅਤੇ ਸਭ ਕਾਸੇ ਦਾ ਵਰਣਨ ਕਰ ਦਿੱਤਾ।"
25 Eis que alguns homens passaram e viram o corpo jogado no caminho, bem como o leão parado junto ao corpo. Então foram e o disseram na cidade onde o velho profeta morava.
26 ਉਸ ਬੁੱਢੇ ਨਬੀ ਨੇ ਜਿਹੜਾ ਪਰਮੇਸ਼ੁਰ ਦੇ ਆਦਮੀ ਨੂੰ ਵਾਪਿਸ ਲਿਆਇਆ ਸੀ, ਇਸ ਨੂੰ ਸੁਣਿਆ ਅਤੇ ਆਖਿਆ, “ਉਹ ਪਰਮੇਸ਼ੁਰ ਦਾ ਮਨੁੱਖ ਸੀ ਜਿਸਨੇ ਯਹੋਵਾਹ ਦੇ ਹੁਕਮ ਦੀ ਉਲੰਘਣਾ ਕੀਤੀ ਸੀ। ਇਸੇ ਲਈ ਯਹੋਵਾਹ ਨੇ ਉਸ ਨੂੰ ਮਾਰਨ ਲਈ ਸ਼ੇਰ ਘਲਿਆ। ਯਹੋਵਾਹ ਨੇ ਆਖਿਆ ਸੀ ਕਿ ਉਹ ਅਜਿਹਾ ਕਰ ਸੱਕਦਾ।”"
26 Quando o profeta que o tinha feito voltar do caminho ouviu isso, disse: — É o homem de Deus que foi rebelde à palavra do
27 ਤਦ ਉਸ ਨਬੀ ਨੇ ਆਪਣੇ ਪੁੱਤਰਾਂ ਨੂੰ ਕਿਹਾ, “ਮੇਰੇ ਖੋਤੇ ਤੇ ਕਾਠੀ ਚੜ੍ਹਾਓ।” ਤਾਂ ਉਸ ਦੇ ਪੁੱਤਰਾਂ ਨੇ ਉਸ ਦੇ ਖੋਤੇ ਤੇ ਕਾਠੀ ਚੜ੍ਹਾਈ।"
27 Então disse aos seus filhos: — Ponham a sela no meu jumento. E eles fizeram o que o pai pediu.
28 ਫ਼ੇਰ ਉਹ ਉਸ ਜਗ੍ਹਾ ਗਿਆ ਤੇ ਰਸਤੇ ਤੇ ਪਈ ਉਸ ਦੀ ਲਾਸ਼ ਨੂੰ ਵੇਖਿਆ ਅਤੇ ਉਸ ਨੇ ਵੇਖਿਆ ਕਿ ਖੋਤਾ ਤੇ ਸ਼ੇਰ ਉਸ ਲਾਸ਼ ਦੇ ਪਾਸੇ ਖੜੋਤੇ ਹੋਏ ਸਨ। ਸ਼ੇਰ ਨੇ ਸਰੀਰ ਨੂੰ ਨਹੀਂ ਖਾਧਾ ਸੀ ਤੇ ਨਾ ਹੀ ਖੋਤੇ ਨੂੰ ਨੁਕਸਾਨ ਪਹੁੰਚਾਇਆ ਸੀ।"
28 Ele foi e encontrou o cadáver estendido no caminho, e o jumento e o leão parados junto ao cadáver. O leão não tinha devorado o corpo, nem despedaçado o jumento.
29 ਬੁੱਢੇ ਨਬੀ ਨੇ ਉਸਦੀ ਲਾਸ਼ ਨੂੰ ਆਪਣੇ ਖੋਤੇ ਉੱਪਰ ਰੱਖਿਆ ਤੇ ਉਹ ਉਸਦੀ ਲੋਥ ਵਾਪਸ ਸ਼ਹਿਰ ਵਿੱਚ ਲਿਆਇਆ ਤਾਂ ਕਿ ਉਸ ਲਈ ਰੋਇਆ-ਪਿਟਿਆ ਜਾਵੇ ਅਤੇ ਉਸ ਨੂੰ ਦਫ਼ਨਾਇਆ ਜਾਵੇ।"
29 Então o profeta levantou o cadáver do homem de Deus, pôs sobre o jumento e o levou de volta. Assim, o velho profeta entrou na cidade, para o chorar e sepultar.
30 ਬੁੱਢੇ ਨਬੀ ਨੇ ਉਸ ਮਨੁੱਖ ਨੂੰ ਆਪਣੇ ਘਰਾਣੇ ਦੀ ਕਬਰ ਵਿੱਚ ਦਫ਼ਨਾਇਆ ਅਤੇ ਕਿਹਾ, “ਹਾਏ ਓ ਮੇਰੇ ਭਰਾਵਾ! ਮੈਨੂੰ ਤੇਰੇ ਮਰਨ ਦਾ ਬੜਾ ਅਫ਼ਸੋਸ ਹੋਇਆ।”"
30 Depositou o cadáver no seu próprio sepulcro. E o prantearam, dizendo: — Ah, meu irmão!
31 ਇਉਂ ਬੁੱਢੇ ਨਬੀ ਨੇ ਲਾਸ਼ ਨੂੰ ਦਫ਼ਨਾ ਦਿੱਤਾ। ਫ਼ਿਰ ਉਸ ਨੇ ਆਪਣੇ ਪੁੱਤਰਾਂ ਨੂੰ ਕਿਹਾ, “ਜਦੋਂ ਮੈਂ ਮਰਾਂ, ਮੇਰੇ ਸ਼ਰੀਰ ਨੂੰ ਵੀ ਇਸ ਕਬਰ ਵਿੱਚ ਦਫ਼ਨਾ ਦਿਓ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਤੋਂ ਅੱਗੇ ਪਾ ਦਿਓ।"
31 Depois de o haver sepultado, disse aos seus filhos: — Quando eu morrer, sepultem-me no túmulo em que o homem de Deus está sepultado; ponham os meus ossos junto aos ossos dele.
32 ਜਿਹੜੇ ਬਚਨ ਯਹੋਵਾਹ ਨੇ ਉਸ ਦੇ ਮੂੰਹੋਂ ਬੁਲਵਾਏ ਸਨ ਉਹ ਜ਼ਰੂਰ ਸੱਚੇ ਅਤੇ ਪੂਰੇ ਹੋਣਗੇ। ਯਹੋਵਾਹ ਨੇ ਉਸ ਨੂੰ ਜਗਵੇਦੀ ਜੋ ਬੈਤਏਲ ਵਿੱਚ ਹੈ ਉਸ ਦੇ ਵਿਰੁੱਧ ਬੁਲਵਾਇਆ ਅਤੇ ਉਸ ਦੇ ਹੀ ਮੂੰਹੋ ਸਾਮਰਿਯਾ ਦੀਆਂ ਉੱਚੀਆਂ ਥਾਵਾਂ ਜੋ ਦੂਜਿਆਂ ਸ਼ਹਿਰਾਂ ਵਿੱਚ ਹੈ ਉਨ੍ਹਾਂ ਦੇ ਵਿਰੁੱਧ ਬੁਲਵਾਇਆ।”"
32 Porque certamente se cumprirá o que por ordem do Senhor ele clamou contra o altar que está em Betel e contra todos os templos que existem nos lugares altos das cidades de Samaria.
33 ਇਸ ਗੱਲ ਦੇ ਬਾਵਜੂਦ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਟਲਿਆ। ਉਹ ਅਲਗ-ਅਲਗ ਪਰਿਵਾਰ-ਸਮੂਹਾਂ ਵਿੱਚੋਂ ਸਗੋਂ ਇੰਝ ਹੀ ਜਾਜਕ ਚੁਣਦਾ ਰਿਹਾ। ਤੇ ਉਹ ਜਾਜਕ ਉੱਚੀਆਂ ਥਾਵਾਂ ਦੀ ਸੇਵਾ ਸੰਭਾਲ ਕਰਦੇ। ਜੋ ਕੋਈ ਮਨੁੱਖ ਵੀ ਜਾਜਕ ਬਨਣਾ ਚਾਹੁੰਦਾ ਉਸ ਨੂੰ ਬਨਣ ਦੀ ਇਜਾਜ਼ਤ ਦੇ ਦਿੱਤੀ ਜਾਂਦੀ।"
33 Depois destas coisas, Jeroboão ainda persistiu em seu mau caminho; e continuou a constituir pessoas tiradas do meio do povo como sacerdotes para os lugares altos; a quem o desejasse, ele consagrava para sacerdote dos lugares altos.
34 ਇਹ ਅਮਲ ਯਾਰਾਬੁਆਮ ਦੇ ਪਰਿਵਾਰ ਦਾ ਪਾਪ ਸੀ ਅਤੇ ਇਹ ਉਸ ਦੀ ਤਬਾਹੀ ਅਤੇ ਧਰਤੀ ਤੋਂ ਉਸ ਦੇ ਅਲੋਪ ਹੋਣ ਦਾ ਕਾਰਣ ਬਣਿਆ।"
34 Isso se tornou em pecado à casa de Jeroboão, para destruí-la e extingui-la da face da terra.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Reis 13, comparar traduções ou montar um estudo — tudo direto pelo WhatsApp.