1 Reis 14

Punjabi Bible (GL_PUNJABI) vs NVI

Sair da comparação
NVI Nova Versão Internacional
1 ਯਾਰਾਬੁਆਮ ਦੇ ਪੁੱਤਰ ਦੀ ਮੌਤ ਉਸ ਵੇਲੇ ਯਾਰਾਬੁਆਮ ਦਾ ਪੁੱਤਰ ਅਬੀਯਾਹ ਬਹੁਤ ਬਿਮਾਰ ਪੈ ਗਿਆ।"
1 Naquela época, Abias, filho de Jeroboão, ficou doente,
2 ਯਾਰਾਬੁਆਮ ਨੇ ਆਪਣੀ ਪਤਨੀ ਨੂੰ ਕਿਹਾ, “ਤੂੰ ਸ਼ੀਲੋਹ ਨੂੰ ਜਾ। ਅਤੇ ਵੇਖ ਉੱਥੇ ਅਹੀਯਾਹ ਨਾਂ ਦਾ ਇੱਕ ਨਬੀ ਹੈ ਜਿਸਨੇ ਮੈਨੂੰ ਆਖਿਆ ਸੀ ਕਿ ਤੂੰ ਇਸਰਾਏਲ ਦਾ ਪਾਤਸ਼ਾਹ ਹੋਵੇਂਗਾ। ਤੇ ਤੂੰ ਇੰਝ ਆਪਣਾ ਭੇਸ ਬਦਲ ਕੇ ਜਾਵੀਂ ਤਾਂ ਜੋ ਕੋਈ ਇਹ ਨਾ ਪਛਾਣੇ ਕਿ ਤੂੰ ਪਾਤਸ਼ਾਹ ਦੀ ਰਾਣੀ ਹੈਂ।"
2 e este disse à sua mulher: "Use um disfarce para não ser reconhecida como a mulher de Jeroboão, e vá a Siló, onde vive o profeta Aías, aquele que me disse que eu seria rei sobre este povo.
3 ਜਾਕੇ ਨਬੀ ਨੂੰ ਦਸ ਰੋਟੀਆਂ, ਕੁਝ ਕੇਕ ਤੇ ਸ਼ਹਿਦ ਦਾ ਇੱਕ ਮਰਤਬਾਨ ਭੇਟ ਕਰੀਂ ਤੇ ਉਸ ਨੂੰ ਜਾਕੇ ਆਪਣੇ ਮੁੰਡੇ ਬਾਰੇ ਪੁੱਛੀ ਤਾਂ ਉਹ ਦੱਸੇਗਾ ਕਿ ਇਸਦਾ ਕੀ ਬਣੇਗਾ!”"
3 Leve para ele dez pães, alguns bolos e uma garrafa de mel. Ele lhe dirá o que vai acontecer com o menino".
4 ਇਉਂ ਪਾਤਸ਼ਾਹ ਦੀ ਰਾਣੀ ਨੇ ਉਹੀ ਕੀਤਾ ਜਿਵੇਂ ਉਸ ਨੇ ਕਿਹਾ। ਉਹ ਸ਼ੀਲੋਹ ਨੂੰ ਗਈ। ਉੱਥੇ ਅਹੀਯਾਹ ਨਬੀ ਦੇ ਘਰ ਗਈ। ਅਹੀਯਾਹ ਬਹੁਤ ਬੁੱਢਾ ਹੋ ਚੁੱਕਾ ਸੀ ਤੇ ਉਸ ਨੂੰ ਦਿਖਾਈ ਵੀ ਹੁਣ ਕੁਝ ਨਹੀਂ ਸੀ ਦਿੰਦਾ।"
4 A mulher de Jeroboão atendeu o seu pedido e foi à casa de Aías, em Siló. Ora, Aías já não conseguia enxergar; tinha ficado cego por causa da idade.
5 ਪਰ ਯਹੋਵਾਹ ਨੇ ਉਸ ਨੂੰ ਕਿਹਾ, “ਯਾਰਾਬੁਆਮ ਦੀ ਰਾਣੀ ਤੇਰੇ ਕੋਲ ਆਪਣੇ ਮੁੰਡੇ ਬਾਰੇ ਪੁੱਛਣ ਲਈ ਆ ਰਹੀ ਹੈ ਜੋ ਕਿ ਬੜਾ ਬੀਮਾਰ ਹੈ।” ਤੇ ਯਹੋਵਾਹ ਨੇ ਉਸ ਨੂੰ ਕੀ ਆਖਣਾ ਚਾਹੀਦਾ ਹੈ ਇਹ ਵੀ ਅਹੀਯਾਹ ਨੂੰ ਦੱਸ ਦਿੱਤਾ ਸੀ। ਯਾਰਾਬੁਆਮ ਦੀ ਰਾਣੀ ਅਹੀਯਾਹ ਦੇ ਘਰ ਪਹੁੰਚੀ। ਉਸ ਨੇ ਪੂਰੀ ਕੋਸ਼ਿਸ਼ ਕੀਤੀ ਕਿ ਲੋਕਾਂ ਨੂੰ ਇਹ ਪਤਾ ਨਾ ਲੱਗੇ ਕਿ ਉਹ ਕੌਣ ਹੈ।"
5 Mas o Senhor lhe tinha dito: "A mulher de Jeroboão está vindo para lhe perguntar acerca do filho dela, pois ele está doente, e você deve responder-lhe assim e assim. Quando ela chegar, vai fingir que é outra pessoa".
6 ਅਹੀਯਾਹ ਨੇ ਦਰਵਾਜ਼ੇ ਤੇ ਉਸ ਦੇ ਪੈਰਾਂ ਦਾ ਖੜ੍ਹਾਕ ਸੁਣਿਆ ਅਤੇ ਆਖਿਆ, “ਯਾਰਾਬੁਆਮ ਦੀ ਪਤਨੀ, ਅੰਦਰ ਲੰਘ ਆ! ਤੂੰ ਆਪਣਾ ਭੇਸ ਕਿਉਂ ਵਟਾਇਆ ਹੋਇਆ ਹੈ? ਮੇਰੇ ਕੋਲ ਤੇਰੇ ਲਈ ਇੱਕ ਕਠੋਰ ਸੰਦੇਸ਼ ਹੈ।"
6 Quando Aías ouviu o som dos passos junto da porta, disse: "Entre, mulher de Jeroboão. Por que esse fingimento? Fui encarregado de lhe dar más notícias.
7 ਜਾ ਵਾਪਸ ਜਾਕੇ ਯਾਰਾਬੁਆਮ ਨੂੰ ਕਹਿ ਦੇ ਕਿ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਇਹ ਆਖਿਆ ਹੈ, ‘ਹੇ ਯਾਰਾਬੁਆਮ, ਤੈਨੂੰ ਮੈਂ ਸਾਰੇ ਇਸਰਾਏਲ ਦੇ ਲੋਕਾਂ ਵਿੱਚੋਂ ਚੁਣਿਆ, ਅਤੇ ਤੈਨੂੰ ਆਪਣੇ, ਇਸਰਾਏਲ ਦੇ ਲੋਕਾਂ ਉੱਤੇ ਸ਼ਾਸਕ ਬਣਾਇਆ।"
7 Vá dizer a Jeroboão que é isto o que o Senhor, o Deus de Israel, diz: ‘Tirei-o dentre o povo e o tornei líder sobre o meu povo Israel.
8 ਇਸਤੋਂ ਪਹਿਲਾਂ ਦਾਊਦ ਦਾ ਘਰਾਣਾ ਇਸਰਾਏਲ ਉੱਪਰ ਰਾਜ ਕਰਦਾ ਸੀ ਪਰ ਮੈਂ ਉਨ੍ਹਾਂ ਕੋਲੋਂ ਰਾਜ ਖੋਹ ਕੇ ਤੈਨੂੰ ਸੌਂਪਿਆ ਸੀ ਪਰ ਤੂੰ ਮੇਰੇ ਸੇਵਕ ਦਾਊਦ ਵਰਗਾ ਨਹੀਂ ਨਿਕਲਿਆ ਉਸ ਨੇ ਹਮੇਸ਼ਾ ਮੇਰੇ ਹੁਕਮ ਦੀ ਪਾਲਣਾ ਕੀਤੀ ਤੇ ਪੂਰੇ ਤਹਿ ਦਿਲੋਂ ਮੇਰੀ ਆਗਿਆ ਮੰਨੀ ਤੇ ਹਮੇਸ਼ਾ ਉਹੀ ਕੰਮ ਕੀਤੇ ਜਿਨ੍ਹਾਂ ਦੀ ਮੈਂ ਸਵੀਕ੍ਰੀਤੀ ਦਿੱਤੀ।"
8 Tirei o reino da família de Davi e o dei a você, mas você não tem sido como o meu servo Davi, que obedecia aos meus mandamentos e me seguia de todo o coração, fazendo apenas o que eu aprovo.
9 ਪਰ ਤੂੰ ਅਨੇਕਾਂ ਭਿਆਨਕ ਪਾਪ ਕੀਤੇ ਹਨ ਅਤੇ ਪਰ ਤੂੰ ਉਨ੍ਹਾਂ ਸਾਰਿਆਂ ਨਾਲੋਂ ਵੱਧੇਰੇ ਮਾੜਾ ਵਿਹਾਰ ਕੀਤਾ ਹੈ ਜਿਹੜੇ ਤੈਥੋਂ ਪਹਿਲਾਂ ਸਨ। ਤੂੰ ਮੇਰਾ ਕਹਿਣਾ ਮੰਨਣਾ ਛੱਡ ਦਿੱਤਾ। ਅਤੇ ਮੈਨੂੰ ਤੰਗ ਕਰਨ ਲਈ ਆਪਣੀ ਖਾਤਿਰ ਹੋਰ ਦੇਵਤੇ ਅਤੇ ਬੁੱਤ ਬਣਾਉਣੇ ਸ਼ੁਰੂ ਕਰ ਦਿੱਤੇ।"
9 Você tem feito mais mal do que todos os que viveram antes de você, pois fez para si outros deuses, ídolos de metal; você provocou a minha ira e voltou as costas para mim.
10 ਇਸ ਲਈ, ਯਾਰਾਬੁਆਮ, ਮੈਂ ਤੇਰੇ ਪਰਿਵਾਰ ਉੱਤੇ ਸੰਕਟ ਲਿਆਵਾਂਗਾ ਅਤੇ ਤੇਰੇ ਪਰਿਵਾਰ ਦੇ ਸਾਰੇ ਆਦਮੀਆਂ ਨੂੰ ਮਾਰ ਸੁੱਟਾਂਗਾ। ਮੈਂ ਪੂਰੀ ਤਰ੍ਹਾਂ ਤੇਰਾ ਪਰਿਵਾਰ ਨਸ਼ਟ ਕਰ ਦੇਵਾਂਗਾ ਜਿਵੇਂ ਅੱਗ ਵਿੱਚ ਗੋਹਾ ਸੜਦਾ ਹੈ।"
10 " ‘Por isso, trarei desgraça à família de Jeroboão. Matarei de Jeroboão até o último indivíduo do sexo masculino em Israel, seja escravo ou livre. Queimarei a família de Jeroboão até o fim como quem queima esterco.
11 ਜੇਕਰ ਤੇਰੇ ਘਰਾਣੇ ਦਾ ਕੋਈ ਵੀ ਸਦੱਸ ਸ਼ਹਿਰ ਵਿੱਚ ਮਰੇਗਾ ਕੁੱਤੇ ਉਸਦੀ ਲਾਸ਼ ਨੂੰ ਖਾਣਗੇ। ਅਤੇ ਜੇ ਕੋਈ ਉਨ੍ਹਾਂ ਵਿੱਚੋਂ ਖੇਤਾਂ ਵਿੱਚ ਮਰੇਗਾ ਆਕਾਸ਼ ਦੇ ਪੰਛੀ ਉਸ ਦੇ ਸਰੀਰ ਨੂੰ ਖਾਣਗੇ। ਇਹ ਯਹੋਵਾਹ ਦਾ ਕਹਿਣਾ ਹੈ।’”"
11 Dos que pertencem a Jeroboão, os cães comerão os que morrerem na cidade, e as aves do céu se alimentarão dos que morrerem no campo. O Senhor falou! ’
12 ਫ਼ਿਰ ਅਹੀਯਾਹ ਨਬੀ ਲਗਾਤਾਰ ਯਾਰਾਬੁਆਮ ਦੀ ਰਾਣੀ ਨੂੰ ਇੰਝ ਬੋਲਦਾ ਗਿਆ ਅਤੇ ਆਖਿਆ, “ਹੁਣ ਘਰ ਚਲੀ ਜਾ। ਜਦ ਹੀ ਤੂੰ ਆਪਣੇ ਸ਼ਹਿਰ ’ਚ ਪ੍ਰਵੇਸ਼ ਕਰੇਗੀ, ਤੇਰਾ ਪੁੱਤਰ ਮਰ ਜਾਵੇਗਾ।"
12 "Quanto a você, volte para casa. Quando você puser os pés na cidade, o menino morrerá.
13 ਸਾਰਾ ਇਸਰਾਏਲ ਉਸ ਦੀ ਮੌਤ ਤੇ ਵਿਰਲਾਪ ਕਰੇਗਾ ਅਤੇ ਉਸ ਨੂੰ ਦਫ਼ਨਾ ਦੇਵੇਗਾ। ਸਿਰਫ਼ ਇੱਕ ਤੇਰਾ ਪੁੱਤਰ ਹੀ ਹੈ ਦਫ਼ਨਾਇਆ ਜਾਵੇਗਾ ਕਿਉਂ ਕਿ ਯਾਰਾਬੁਆਮ ਦੇ ਪਰਿਵਾਰ ਵਿੱਚ, ਸਿਰਫ਼ ਉਹੀ ਇੱਕ ਸੀ, ਜਿਸ ਵਿੱਚ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ, ਕੁਝ ਚੰਗਾ ਲੱਭ ਸੱਕਦਾ ਸੀ।"
13 Todo o Israel chorará por ele e o sepultará. Ele é o único da família de Jeroboão que será sepultado, pois é o único da família de Jeroboão em quem o Senhor, o Deus de Israel, encontrou alguma coisa boa.
14 ਯਹੋਵਾਹ ਇਸਰਾਏਲ ਉੱਪਰ ਨਵਾਂ ਪਾਤਸ਼ਾਹ ਥਾਪੇਗਾ ਅਤੇ ਉਹ ਨਵਾਂ ਪਾਤਸ਼ਾਹ ਯਾਰਾਬੁਆਮ ਦੇ ਘਰਾਣੇ ਨੂੰ ਤਬਾਹ ਕਰ ਦੇਵੇਗਾ। ਇਹ ਸਭ ਕੁਝ ਬਹੁਤ ਜਲਦੀ ਵਾਪਰਨ ਵਾਲਾ ਹੈ।"
14 "O Senhor levantará para si um rei sobre Israel que eliminará a família de Jeroboão. Este é o dia! Como? Sim, agora mesmo.
15 ਯਹੋਵਾਹ ਇਸਰਾਏਲ ਨੂੰ ਮਾਰੇਗਾ ਅਤੇ ਇਹ ਪਾਣੀ ਵਿੱਚ ਝੂਲਦੀ ਲੰਬੀ ਘਾਹ ਵਾਂਗ ਹੋਵੇਗਾ। ਉਹ ਇਸਰਾਏਲ ਨੂੰ ਚੰਗੀ ਜ਼ਮੀਨ ਵਿੱਚੋਂ ਉਖਾੜ ਦੇਵੇਗਾ ਜਿਹੜੀ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਅਤੇ ਉਨ੍ਹਾਂ ਨੂੰ ਫ਼ਰਾਤ ਦਰਿਆ ਦੇ ਪਾਰ ਬਿਖੇਰ ਦੇਵੇਗਾ ਕਿਉਂ ਕਿ ਉਨ੍ਹਾਂ ਨੇ ਅਸ਼ੇਰਾਹ ਲਈ ਥੰਮ੍ਹ ਬਣਾਕੇ ਯਹੋਵਾਹ ਨੂੰ ਨਾਰਾਜ਼ ਕਰ ਦਿੱਤਾ।"
15 E o Senhor ferirá Israel, de maneira que ficará como um junco balançando na água. Ele desarraigará Israel desta boa terra que deu aos seus antepassados e os espalhará para além do Rio, pois provocaram a ira do Senhor com os postes sagrados que fizeram.
16 ਯਾਰਾਬੁਆਮ ਨੇ ਪਾਪ ਕੀਤੇ ਤੇ ਫ਼ਿਰ ਉਸ ਨੇ ਆਪਣੇ ਪਾਪਾਂ ਦੇ ਕਾਰਣ ਇਸਰਾਏਲ ਨੂੰ ਪਾਪੀ ਬਣਾਇਆ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਹਾਰ ਦੇ ਦੇਵੇਗਾ।”"
16 E ele abandonará Israel por causa dos pecados que Jeroboão cometeu e tem feito Israel cometer".
17 ਤਦ ਯਾਰਾਬੁਆਮ ਦੀ ਪਤਨੀ ਉੱਠੀ ਅਤੇ ਤਿਰਜ਼ਾਹ ਨੂੰ ਵਾਪਸ ਚਲੀ ਗਈ। ਜਦੋਂ ਹੀ ਘਰ ਅੰਦਰ ਦਾਖਲ ਹੋਈ ਉਸਦਾ ਪੁੱਤਰ ਮਰ ਗਿਆ।"
17 Então a mulher de Jeroboão levantou-se e voltou para Tirza. Assim que entrou em casa, o menino morreu.
18 ਸਾਰੇ ਇਸਰਾਏਲੀ ਉਸ ਲਈ ਕੁਰਲਾਏ ਅਤੇ ਉਸ ਨੂੰ ਦਫ਼ਨਾਅ ਆਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਨੇ ਫ਼ੁਰਮਾਇਆ ਸੀ। ਯਹੋਵਾਹ ਨੇ ਆਪਣੇ ਸੇਵਕ ਨਬੀ ਅਹੀਯਾਹ ਦੇ ਮੂੰਹੋਂ ਇਹ ਬਚਨ ਬੁਲਵਾਏ ਸਨ।"
18 Eles o sepultaram, e todo o Israel chorou por ele, conforme o Senhor predissera por meio do seu servo, o profeta Aías.
19 ਰਾਜਾ ਯਾਰਾਬੁਆਮ ਨੇ ਹੋਰ ਵੀ ਅਜਿਹਾ ਬਹੁਤ ਕੁਝ ਕੀਤਾ ਸੀ। ਉਸ ਨੇ ਜੰਗਾਂ ਲੜੀਆਂ ਅਤੇ ਲਗਾਤਾਰ ਲੋਕਾਂ ਤੇ ਰਾਜ ਕਰਦਾ ਰਿਹਾ। ਉਸ ਦੇ ਕਾਰਨਾਮੇ ਇਸਰਾਏਲੀ ਪਾਤਸ਼ਾਹਾਂ ਦੇ ਇਤਹਾਸ ਦੀ ਪੁਸਤਕ ਵਿੱਚ ਲਿਖੇ ਹੋਏ ਹਨ।"
19 Os demais acontecimentos do reinado de Jeroboão, suas guerras e como governou, estão escritos nos registros históricos dos reis de Israel.
20 ਯਾਰਾਬੁਆਮ ਨੇ ਪਾਤਸ਼ਾਹ ਦੇ ਤੌਰ ਤੇ 22 ਵਰ੍ਹੇ ਰਾਜ ਕੀਤਾ ਉਸ ਤੋਂ ਉਪਰੰਤ ਉਸਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸਤੋਂ ਬਾਅਦ ਉਸਦਾ ਪੁੱਤਰ ਨਾਦਾਬ ਰਾਜਾ ਬਣਿਆ।"
20 Ele reinou durante vinte e dois anos, e então descansou com os seus antepassados. E o seu filho Nadabe foi o seu sucessor.
21 ਯਹੂਦਾਹ ਦਾ ਪਾਤਸ਼ਾਹ, ਰਹਬੁਆਮ ਸੁਲੇਮਾਨ ਦਾ ਪੁੱਤਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ। ਜਦੋਂ ਉਹ 41 ਸਾਲਾਂ ਦਾ ਸੀ ਉਸ ਨੇ ਰਾਜ ਕਰਨਾ ਸ਼ੁਰੂ ਕੀਤਾ ਅਤੇ 17 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਜਿਸ ਸਹਿਰ ਨੂੰ ਯਹੋਵਾਹ ਨੇ ਆਪਣਾ ਨਾਮ ਰੱਖਣ ਲਈ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਚੁਣਿਆ ਸੀ। ਉਸਦੀ ਮਾਂ ਦਾ ਨਾਂ ਨਆਮਾਹ ਸੀ ਜੋ ਅੰਮੋਨਣ ਸੀ।"
21 Roboão, filho de Salomão, foi rei de Judá. Tinha quarenta e um anos de idade quando começou a reinar, e reinou dezessete anos em Jerusalém, cidade que o Senhor havia escolhido dentre todas as tribos de Israel para nela pôr o seu nome. Sua mãe, uma amonita, chamava-se Naamá.
22 ਯਹੂਦਾਹ ਦੇ ਲੋਕਾਂ ਨੇ ਉਹ ਕੁਝ ਕੀਤਾ ਜੋ ਯਹੋਵਾਹ ਦੀ ਨਜ਼ਰ ਵਿੱਚ ਬੁਰਾ ਸੀ ਇਹੀ ਨਹੀਂ ਸਗੋਂ ਉਨ੍ਹਾਂ ਨੇ ਯਹੋਵਾਹ ਨੂੰ ਭੜਕਾਉਣ ਲਈ ਹੋਰ ਵੀ ਇਸ ਤੋਂ ਵੱਧ ਬੁਰੇ ਕੰਮ ਕੀਤੇ। ਇਹ ਲੋਕ ਆਪਣੇ ਪੁਰਖਿਆਂ ਤੋਂ ਵੀ ਵੱਧ ਭੈੜੇ ਸਨ।"
22 Judá fez o que o Senhor reprova. Pelos pecados que cometeram, eles despertaram a sua ira zelosa mais do que os seus antepassados o tinham feito.
23 ਲੋਕਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਹਾੜ ਉੱਤੇ ਹਰ ਬਿਰਛ ਦੇ ਹੇਠਾਂ ਉੱਚੇ ਥਾਵਾਂ ਨੂੰ ਅਤੇ ਯਾਦਗਾਰੀ ਬੁੱਤ ਅਤੇ ਝੂਠੇ ਪੂਜਨੀਕ ਥੰਮ ਖੜ੍ਹੇ ਕੀਤੇ।"
23 Também construíram para si altares idólatras, colunas sagradas e postes sagrados sobre todos os montes e debaixo de todas as árvores frondosas.
24 ਓੱਥੇ ਕੁਝ ਅਜਿਹੇ ਆਦਮੀ ਵੀ ਸਨ ਜਿਨ੍ਹਾਂ ਨੇ ਆਪਣੇ ਸਰੀਰ ਕਾਮ ਵਾਸਨਾ ਲਈ ਵੇਚ ਕੇ ਦੂਸਰੇ ਦੇਵਤਿਆਂ ਦੀ ਸੇਵਾ ਕੀਤੀ। ਸੋ ਯਹੂਦਾਹ ਦੇ ਲੋਕਾਂ ਨੇ ਅਨੇਕਾਂ ਬੁਰੇ ਕੰਮ ਕੀਤੇ। ਜਿਹੜੇ ਲੋਕ ਪਹਿਲਾਂ ਇਸ ਧਰਤੀ ਤੇ ਰਹਿ ਚੁੱਕੇ ਸਨ, ਉਨ੍ਹਾਂ ਨੇ ਵੀ ਅਜਿਹੇ ਹੀ ਕੁਕਰਮ ਕੀਤੇ ਸਨ, ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਜ਼ਮੀਨ ਖੋਹਕੇ ਇਸਰਾਏਲੀਆਂ ਨੂੰ ਦੇ ਦਿੱਤੀ।"
24 Havia no país até prostitutos cultuais; o povo se envolvia em todas as práticas detestáveis das nações que o Senhor havia expulsado de diante dos israelitas.
25 ਰਹਬੁਆਮ ਦੇ ਰਾਜ ਦੇ ਪੰਜ ਸਾਲ ਮਿਸਰ ਦੇ ਪਾਤਸ਼ਾਹ ਸ਼ੀਸਕ ਨੇ ਯਰੂਸ਼ਲਮ ਉੱਪਰ ਹਮਲਾ ਕਰ ਦਿੱਤਾ।"
25 No quinto ano do reinado de Roboão, Sisaque, rei do Egito, atacou Jerusalém.
26 ਉਸ ਨੇ ਯਹੋਵਾਹ ਦੇ ਮੰਦਰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੁੱਟ ਲਿਆ। ਉਸ ਨੇ ਸੁਲੇਮਾਨ ਦੀਆਂ ਬਣਵਾਈਆਂ ਸੋਨੇ ਦੀਆਂ ਢਾਲਾਂ ਵੀ ਲੈ ਲਈਆਂ।"
26 Levou embora todos os tesouros do templo do Senhor e do palácio real, inclusive os escudos de ouro que Salomão havia feito.
27 ਤਾਂ ਰਹਬੁਆਮ ਪਾਤਸ਼ਾਹ ਨੇ ਉਸ ਥਾਂ ਤੇ ਹੋਰ ਨਵੀਆਂ ਢਾਲਾਂ ਬਣਵਾ ਕੇ ਰੱਖੀਆਂ ਪਰ ਹੁਣ ਇਹ ਢਾਲਾਂ ਤਾਂਬੇ ਦੀਆਂ ਬਣਵਾਈਆਂ ਗਈਆਂ ਸਨ ਨਾ ਕਿ ਸੋਨੇ ਦੀਆਂ। ਉਸ ਨੇ ਇਹ ਢਾਲਾਂ ਉਨ੍ਹਾਂ ਦਰਬਾਨਾਂ ਨੂੰ ਦਿੱਤੀਆਂ ਜਿਹੜੇ ਕਿ ਮਹਿਲ ਦੇ ਦਰਵਾਜ਼ਿਆਂ ਦੀ ਰੱਖਿਆ ਕਰਦੇ ਸਨ।"
27 Por isso o rei Roboão mandou fazer escudos de bronze para substituí-los, e os entregou aos chefes da guarda da entrada do palácio real.
28 ਜਦ ਵੀ ਪਾਤਸ਼ਾਹ ਯਹੋਵਾਹ ਦੇ ਮੰਦਰ ਨੂੰ ਜਾਂਦਾ ਦਰਬਾਨ ਉਸ ਦੇ ਨਾਲ ਜਾਂਦੇ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਢਾਲਾਂ ਹੁੰਦੀਆਂ। ਤੇ ਜਦੋਂ ਵਾਪਸ ਪਰਤਦੇ ਤਾਂ ਉਨ੍ਹਾਂ ਢਾਲਾਂ ਨੂੰ ਫ਼ਿਰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ।"
28 Sempre que o rei ia ao templo do Senhor, os guardas empunhavam os escudos, e, em seguida, os devolviam à sala da guarda.
29 ਇਹ ਸਭ ਕਾਰਨਾਮੇ ਜੋ ਰਹਬੁਆਮ ਪਾਤਸ਼ਾਹ ਨੇ ਕੀਤੇ। ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"
29 Os demais acontecimentos do reinado de Roboão, e tudo o que fez, estão escritos nos registros históricos dos reis de Judá.
30 ਰਹਬੁਆਮ ਅਤੇ ਯਾਰਾਬੁਆਮ ਸਾਰੀ ਉਮਰ ਇੱਕ ਦੂਜੇ ਨਾਲ ਲੜਾਈ ਲੜਦੇ ਰਹੇ।"
30 Houve guerra constante entre Roboão e Jeroboão.
31 ਰਹਬੁਆਮ ਦੇ ਮਰਨ ਤੋਂ ਬਾਅਦ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸ ਨੂੰ ਆਪਣੇ ਪੁਰਖਿਆਂ ਦੇ ਸ਼ਹਿਰ “ਦਾਊਦ ਦੇ ਸ਼ਹਿਰ” ਵਿੱਚ ਦਫ਼ਨਾਇਆ ਗਿਆ। (ਉਸਦੀ ਮਾਂ ਨਾਅਮਾਹ ਸੀ ਜੋ ਕਿ ਅੰਮੋਨਣ ਸੀ) ਰਹਬੁਆਮ ਦਾ ਪੁੱਤਰ ਅਬੀਯਾਮ ਉਸ ਦੇ ਉਪਰੰਤ ਪਾਤਸ਼ਾਹ ਬਣਿਆ।"
31 Roboão descansou com os seus antepassados e foi sepultado com eles na cidade de Davi. Sua mãe, uma amonita, chamava-se Naamá. E o seu filho Abias foi o seu sucessor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 14, comparar traduções ou montar um estudo — tudo direto pelo WhatsApp.