1 Reis 16

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਤਦ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਆਇਆ। ਇਹ ਬਚਨ ਬਆਸ਼ਾ ਦੇ ਵਿਰੁੱਧ ਸੀ ਕਿ,"
1 Então veio a palavra do SENHOR a Jeú, filho de Hanani, contra Baasa, dizendo:
2 “ਮੈਂ ਤੈਨੂੰ ਹੇਠੋਂ ਧੂੜ ਵਿੱਚੋਂ ਚੁੱਕਿਆ ਅਤੇ ਤੈਨੂੰ ਮੇਰੇ ਲੋਕਾਂ, ਇਸਰਾਏਲੀਆਂ ਉੱਪਰ ਸ਼ਾਸਕ ਬਣਾਇਆ, ਪਰ ਤੂੰ ਯਾਰਾਬੁਆਮ ਦੇ ਨਕਸ਼ੇ ਕਦਮ ਤੇ ਤੁਰਿਆ ਅਤੇ ਮੇਰੇ ਲੋਕਾਂ ਇਸਰਾਏਲੀਆਂ ਤੋਂ ਪਾਪ ਕਰਵਾਇਆ। ਇਉਂ ਉਨ੍ਹਾਂ ਨੇ ਮੈਨੂੰ ਕ੍ਰੋਧਿਤ ਕੀਤਾ।"
2 Porquanto te levantei do pó, e te pus por príncipe sobre o meu povo Israel, e tu tens andado no caminho de Jeroboão, e tens feito pecar a meu povo Israel, irritando-me com os seus pecados,
3 ਇਸ ਲਈ ਮੈਂ ਹੁਣ ਬਆਸ਼ਾ ਅਤੇ ਉਸ ਦੇ ਘਰਾਣੇ ਨੂੰ ਨਾਸ਼ ਕਰ ਦਿਆਂਗਾ। ਮੈਂ ਹੁਣ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਾਂਗ ਨਾਸ ਕਰ ਦਿਆਂਗਾ।"
3 Eis que tirarei os descendentes de Baasa, e os descendentes da sua casa, e farei a tua casa como a casa de Jeroboão, filho de Nebate.
4 ਤੇਰੇ ਪਰਿਵਾਰ ਵਿੱਚ, ਜੇਕਰ ਕੋਈ ਨਗਰ ਵਿੱਚ ਮਰ ਜਾਵੇ, ਉਸਦਾ ਸ਼ਰੀਰ ਕੁਤਿਆਂ ਦੁਆਰਾ ਖਾਧਾ ਜਾਵੇਗਾ ਅਤੇ ਜੇਕਰ ਕੋਈ ਖੇਤਾਂ ਵਿੱਚ ਮਰੇ, ਉਸਦਾ ਸਰੀਰ ਪੰਛੀਆਂ ਦੁਆਰਾ ਖਾਧਾ ਜਾਵੇਗਾ।”"
4 Quem morrer dos de Baasa, na cidade, os cães o comerão; e o que dele morrer no campo, as aves do céu o comerão.
5 ਬਆਸ਼ਾ ਦੇ ਕੀਤੇ ਹੋਰ ਮਹਾਨ ਕਾਰਜ ਅਤੇ ਉਸ ਦੀਆਂ ਸਫ਼ਲਤਾਵਾਂ ਬਾਰੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।"
5 Quanto ao mais dos atos de Baasa, e ao que fez, e ao seu poder, porventura não está escrito no livro das crônicas dos reis de Israel?
6 ਬਆਸ਼ਾ ਮਰਿਆ ਤਾਂ ਤਿਰਸਾਹ ਵਿੱਚ ਦਬਿਆ ਗਿਆ ਅਤੇ ਉਸ ਬਾਦ ਉਸਦਾ ਪੁੱਤਰ ਏਲਾਹ ਰਾਜ ਕਰਨ ਲੱਗਾ।"
6 E Baasa dormiu com seus pais, e foi sepultado em Tirza; e Elá, seu filho, reinou em seu lugar.
7 ਤਾਂ ਯਹੋਵਾਹ ਨੇ ਯੇਹੂ ਨਬੀ ਨੂੰ ਕਰਕੇ ਸੰਦੇਸ਼ ਦਿੱਤਾ। ਇਹ ਸੰਦੇਸ਼ ਬਆਸ਼ਾ ਅਤੇ ਉਸ ਦੇ ਘਰਾਣੇ ਵਿਰੁੱਧ ਸੀ। ਬਆਸ਼ਾ ਨੇ ਯਹੋਵਾਹ ਦੇ ਖਿਲਾਫ਼ ਬਹੁਤ ਬਦੀ ਕੀਤੀ ਸੀ ਜਿਸ ਨਾਲ ਯਹੋਵਾਹ ਬਹੁਤ ਕ੍ਰੋਧਿਤ ਸੀ। ਬਆਸ਼ਾ ਨੇ ਵੀ ਉਹੀ ਕੁਝ ਕੀਤਾ ਜੋ ਕੁਝ ਉਸਤੋਂ ਪਹਿਲਾਂ ਯਾਰਾਬੁਆਮ ਦੇ ਘਰਾਣੇ ਨੇ ਕੀਤਾ ਸੀ। ਯਹੋਵਾਹ ਇਸ ਲਈ ਵੀ ਕ੍ਰੋਧਿਤ ਸੀ ਕਿਉਂ ਕਿ ਬਆਸ਼ਾ ਨੇ ਯਾਰਾਬੁਆਮ ਦੇ ਸਾਰੇ ਪਰਿਵਾਰ ਨੂੰ ਮਾਰ ਸੁੱਟਿਆ ਸੀ।"
7 Assim veio também a palavra do Senhor, pelo ministério do profeta Jeú, filho de Hanani, contra Baasa e contra a sua casa; e isso por todo o mal que fizera aos olhos do Senhor, irritando-o com a obra de suas mãos, para ser como a casa de Jeroboão; e porque o havia ferido.
8 ਇਸਰਾਏਲ ਦਾ ਪਾਤਸ਼ਾਹ, ਏਲਾਹ ਆਸਾ ਦੇ ਯਹੂਦਾਹ ਵਿੱਚ 26 ਵੇਂ ਵਰ੍ਹੇ ਦੌਰਾਨ, ਏਲਾਹ ਇਸਰਾਏਲ ਦਾ ਪਾਤਸ਼ਾਹ ਬਣਿਆ। ਏਲਾਹ ਬਆਸ਼ਾ ਦਾ ਪੁੱਤਰ ਸੀ ਅਤੇ ਉਸ ਨੇ ਤਿਰਸਾਹ ਵਿੱਚ ਦੋ ਸਾਲ ਸ਼ਾਸਨ ਕੀਤਾ।"
8 No ano vinte e seis de Asa, rei de Judá, Elá, filho de Baasa, começou a reinar em Tirza sobre Israel; e reinou dois anos.
9 ਜ਼ਿਮਰੀ ਏਲਾਹ ਪਾਤਸ਼ਾਹ ਦੇ ਅਫ਼ਸਰਾਂ ਵਿੱਚੋਂ ਇੱਕ ਸੀ ਅਤੇ ਪਾਤਸ਼ਾਹ ਦੇ ਅੱਧੇ ਰੱਥਾਂ ਉੱਪਰ ਹੁਕਮ ਕਰਦਾ ਸੀ, ਪਰ ਜ਼ਿਮਰੀ ਨੇ ਏਲਾਹ ਦੇ ਵਿਰੁੱਧ ਵਿਉਂਤ ਬਨਾਉਣੀ ਸ਼ੁਰੂ ਕੀਤੀ। ਏਲਾਹ ਪਾਤਸ਼ਾਹ ਤਿਰਸਾਹ ਵਿਖੇ ਅਰਸਾ ਦੇ ਘਰ ਵਿੱਚ ਸੀ, ਪੀਕੇ ਸ਼ਰਾਬੀ ਹੋ ਰਿਹਾ ਸੀ ਤੇ ਅਰਸਾ ਤਿਰਸਾਹ ਵਿੱਚ ਉਸ ਦੇ ਮਹਿਲ ਦਾ ਇੰਚਾਰਜ ਸੀ।"
9 E Zinri, seu servo, capitão de metade dos carros, conspirou contra ele, estando ele em Tirza, bebendo e embriagando-se em casa de Arsa, mordomo em Tirza.
10 ਜ਼ਿਮਰੀ ਉਸ ਘਰ ਵਿੱਚ ਗਿਆ ਅਤੇ ਜਾਕੇ ਏਲਾਹ ਪਾਤਸ਼ਾਹ ਦੀ ਹਤਿਆ ਕਰ ਦਿੱਤੀ। ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ 27 ਵੇਂ ਵਰ੍ਹੇ ਵਿੱਚ ਹੋਇਆ ਅਤੇ ਇਉਂ ਏਲਾਹ ਤੋਂ ਬਾਅਦ ਜ਼ਿਮਰੀ ਰਾਜ ਕਰਨ ਲੱਗ ਪਿਆ।"
10 Entrou, pois, Zinri, e o feriu, e o matou, no ano vigésimo sétimo de Asa, rei de Judá; e reinou em seu lugar.
11 ਇਸਰਾਏਲ ਦਾ ਪਾਤਸ਼ਾਹ, ਜ਼ਿਮਰੀ ਜਦੋਂ ਜ਼ਿਮਰੀ ਰਾਜ ਕਰਨ ਲੱਗ ਪਿਆ ਤਾਂ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਦੀ ਹਤਿਆ ਕਰ ਦਿੱਤੀ। ਉਸ ਨੇ ਬਆਸ਼ਾ ਦੇ ਪਰਿਵਾਰ ਦਾ ਇੱਕ ਵੀ ਬੰਦਾ ਜਿਉਂਦਾ ਨਾ ਛੱਡਿਆ। ਜ਼ਿਮਰੀ ਨੇ ਬਆਸ਼ਾ ਦੇ ਦੋਸਤਾਂ-ਮਿੱਤਰਾਂ ਨੂੰ ਵੀ ਵੱਢ ਸੁੱਟਿਆ।"
11 E sucedeu que, reinando ele, e estando assentado no seu trono, feriu a toda a casa de Baasa; não lhe deixou homem algum, nem a seus parentes, nem a seus amigos.
12 ਇਉਂ ਜ਼ਿਮਰੀ ਨੇ ਬਆਸ਼ਾ ਦੇ ਪਰਿਵਾਰ ਨੂੰ ਖਤਮ ਕਰ ਦਿੱਤਾ। ਇਹ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਯੇਹੂ ਨਬੀ ਨੂੰ ਆਖਿਆ ਸੀ, ਜੋ ਬਆਸ਼ਾ ਦੇ ਖਿਲਾਫ਼ ਬੋਲਿਆ ਸੀ।"
12 Assim destruiu Zinri toda a casa de Baasa, conforme à palavra do Senhor que, contra Baasa, ele falara pelo ministério do profeta Jeú,
13 ਇਹ ਸਭ ਕੁਝ ਬਆਸ਼ਾ ਅਤੇ ਏਲਾਹ ਦੇ ਪਾਪਾਂ ਕਾਰਣ ਹੋਇਆ। ਉਨ੍ਹਾਂ ਨੇ ਖੁਦ ਹੀ ਪਾਪ ਨਹੀਂ ਕੀਤੇ ਸਗੋਂ ਇਸਰਾਏਲ ਤੋਂ ਵੀ ਪਾਪ ਕਰਵਾਏ। ਯਹੋਵਾਹ ਉਨ੍ਹਾਂ ਦੇ ਬੁੱਤਾਂ ਕਾਰਣ ਕ੍ਰੋਧਿਤ ਹੋ ਗਿਆ।"
13 Por todos os pecados de Baasa, e os pecados de Elá, seu filho, que cometeram, e com que fizeram pecar a Israel, irritando ao Senhor Deus de Israel com as suas vaidades.
14 ਹੋਰ ਜੋ ਕੰਮ ਏਲਾਹ ਨੇ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"
14 Quanto ao mais dos atos de Elá, e a tudo quanto fez, não está escrito no livro das crônicas dos reis de Israel?
15 ਯਹੂਦਾਹ ਦੇ ਪਾਤਸ਼ਾਹ ਆਸਾ ਦੇ 27ਵੇਂ ਵਰ੍ਹੇ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਤੇ ਉਸ ਦੌਰਾਨ ਇਹ ਕੁਝ ਵਾਪਰਿਆ: ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿਰੁੱਧ ਡੇਰੇ ਲਾਏ ਹੋਏ ਸਨ। ਉਹ ਜੰਗ ਲਈ ਤਿਆਰ ਸਨ।"
15 No ano vigésimo sétimo de Asa, rei de Judá, reinou Zinri sete dias em Tirza; e o povo estava acampado contra Gibetom, que era dos filisteus.
16 ਡੇਰੇ ਵਿੱਚ ਲੋਕਾਂ ਨੂੰ ਖਬਰ ਮਿਲੀ ਕਿ ਜ਼ਿਮਰੀ ਨੇ ਰਾਜੇ ਦੇ ਖਿਲਾਫ਼ ਸਾਜ਼ਿਸ਼ ਕਰਕੇ ਉਸ ਨੂੰ ਮਾਰ ਦਿੱਤਾ। ਤਾਂ ਸਾਰੇ ਇਸਰਾਏਲ ਨੇ ਫੌਜ ਦੇ ਸਿਪਹਸਾਲਾਰ ਆਮਾਰੀ ਨੂੰ ਇਸਰਾਏਲ ਦੇ ਰਾਜੇ ਵਜੋਂ ਚੁਣ ਲਿਆ।"
16 E o povo que estava acampado ouviu dizer: Zinri tem conspirado, e até matou o rei. Todo o Israel pois, no mesmo dia, no arraial, constituiu rei sobre Israel a Onri, capitão do exército.
17 ਤਦ ਆਮਰੀ ਨੇ ਸਾਰੇ ਇਸਰਾਏਲ ਸਮੇਤ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ।"
17 E subiu Onri, e todo o Israel com ele, de Gibetom, e cercaram a Tirza.
18 ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਤੇ ਉਨ੍ਹਾਂ ਕਬਜ਼ਾ ਕਰ ਲਿਆ ਹੈ ਤਾਂ ਉਸ ਨੇ ਪਾਤਸ਼ਾਹ ਦੇ ਮਹਿਲ ਦੇ ਕਿਲੇ ਵਿੱਚ ਜਾਕੇ, ਮਹਿਲ ਨੂੰ ਅੱਗ ਲਾਕੇ ਆਪਣੇ ਆਪ ਨੂੰ ਸਾੜ ਲਿਆ।"
18 E sucedeu que Zinri, vendo que a cidade era tomada, foi ao paço da casa do rei e queimou-a sobre si; e morreu,
19 ਇਹ ਸਭ ਜ਼ਿਮਰੀ ਦੇ ਪਾਪਾਂ ਕਾਰਣ ਹੋਇਆ ਜੋ ਉਸ ਨੇ ਕੀਤੇ। ਜੋ ਯਹੋਵਾਹ ਦੇ ਹੁਕਮ ਦੇ ਵਿੁਰੱਧ ਉਸ ਨੇ ਪਾਪ ਕੀਤੇ। ਉਸ ਨੇ ਵੀ ਉਵੇਂ ਹੀ ਬਦੀ ਕੀਤੀ ਜਿਵੇਂ ਯਾਰਾਬੁਆਮ ਨੇ ਅਤੇ ਯਾਰਾਬੁਆਮ ਨੇ ਇਸਰਾਏਲ ਦੇ ਲੋਕਾਂ ਤੋਂ ਵੀ ਪਾਪ ਕਰਵਾਏ।"
19 Por causa dos pecados que cometera, fazendo o que era mau aos olhos do Senhor, andando no caminho de Jeroboão, e no pecado que ele cometera, fazendo Israel pecar.
20 ਜ਼ਿਮਰੀ ਦੀਆਂ ਬਾਕੀ ਗੱਲਾਂ ਜੋ ਉਸ ਨੇ ਕੀਤੀਆਂ ਅਤੇ ਉਸਦੀਆਂ ਗੁਪਤ ਵਿਉਂਤਾ, ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਪੋਥੀ ਵਿੱਚ, ਜ਼ਿਮਰੀ ਦੇ ਪਾਤਸ਼ਾਹ ਏਲਾਹ ਦੇ ਵਿਰੁੱਧ ਵਿਉਂਤ ਅਤੇ ਜੋ ਉਸ ਸਮੇਂ ਦੌਰਾਨ ਵਾਪਰਿਆ, ਇਸਦਾ ਵੀ ਵਿਵਰਣ ਹੈ।"
20 Quanto ao mais dos atos de Zinri, e à conspiração que fez, porventura não está escrito no livro das crônicas dos reis de Israel?
21 ਇਸਰਾਏਲ ਦਾ ਪਾਤਸ਼ਾਹ, ਆਮਰੀ ਇਸਰਾਏਲ ਦੇ ਲੋਕੀ ਦੋ ਹਿਸਿਆਂ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਅਤੇ ਉਸ ਨੂੰ ਪਾਤਸ਼ਾਹ ਬਨਾਉਣਾ ਚਾਹੁੰਦੇ ਸਨ। ਅਤੇ ਬਾਕੀ ਦੇ ਅੱਧੇ ਲੋਕ ਆਮਰੀ ਦੇ ਮਗਰ ਸਨ।"
21 Então o povo de Israel se dividiu em dois partidos: metade do povo seguia a Tibni, filho de Ginate, para o fazer rei, e a outra metade seguia a Onri.
22 ਪਰ ਆਮਰੀ ਦਾ ਧੜਾ ਤਿਬਨੀ, ਗੀਨਥ ਦੇ ਪੁੱਤਰ ਕੋਲੋਂ ਵੱਧ ਤਾਕਤਵਰ ਸੀ ਇਸ ਲਈ ਤਿਬਨੀ ਮਾਰਿਆ ਗਿਆ ਅਤੇ ਆਮਰੀ ਪਾਤਸ਼ਾਹ ਬਣਿਆ।"
22 Mas o povo que seguia a Onri foi mais forte do que o povo que seguia a Tibni, filho de Ginate; e Tibni morreu, e Onri reinou.
23 ਯਹੂਦਾਹ ਦੇ ਪਾਤਸ਼ਾਹ ਆਸਾ ਦੇ 41ਵੇਂ ਵਰ੍ਹੇ ਵਿੱਚ ਆਮਰੀ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ 12 ਸਾਲ ਰਾਜ ਕਰਦਾ ਰਿਹਾ, ਜਿਸ ਵਿੱਚੋਂ 6 ਵਰ੍ਹੇ ਉਸ ਨੇ ਤਿਰਸਾਹ ਵਿੱਚ ਹੀ ਰਾਜ ਕੀਤਾ।"
23 No ano trinta e um de Asa, rei de Judá, Onri começou a reinar sobre Israel, e reinou doze anos; e em Tirza reinou seis anos.
24 ਉਸ ਨੇ ਸਾਮਰਿਯਾ ਦੇ ਪਹਾੜ ਨੂੰ ਸ਼ਮਰ ਕੋਲੋਂ 68 ਕਿਲੋ ਚਾਂਦੀ ਦੇਕੇ ਖਰੀਦ ਲਿਆ ਅਤੇ ਉਸ ਪਹਾੜ ਉੱਪਰ ਇੱਕ ਸ਼ਹਿਰ ਬਣਾਇਆ। ਉਸ ਨੇ ਉਸ ਸ਼ਹਿਰ ਦਾ ਨਾਂ ਸਾਮਰਿਯਾ, ਉਸ ਦੇ ਮਾਲਕ “ਸ਼ਮਰ” ਦੇ ਨਾਂ ਦੇ ਪਿੱਛੇ ਰੱਖਿਆ।"
24 E de Semer comprou o monte de Samaria por dois talentos de prata, e edificou nele; e chamou a cidade que edificou Samaria, do nome de Semer, dono do monte.
25 ਪਰ ਜੋ ਕੰਮ ਯਹੋਵਾਹ ਨੇ ਮਾੜੇ ਕਹੇ ਆਮਰੀ ਨੇ ਉਹੀ ਕੀਤੇ ਅਤੇ ਆਮਰੀ ਆਪਣੇ ਤੋਂ ਪਹਿਲਾਂ ਦੇ ਆਏ ਸਾਰੇ ਪਾਤਸ਼ਾਹਾਂ ਤੋਂ ਵੱਧ ਗ਼ਲਤ ਨਿਕਲਿਆ।"
25 E fez Onri o que era mau aos olhos do Senhor; e fez pior do que todos quantos foram antes dele.
26 ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਸਾਰੇ ਪਾਪ ਕੀਤੇ, ਅਤੇ ਇਸਰਾਏਲ ਦੇ ਲੋਕਾਂ ਤੋਂ ਵੀ ਪਾਪ ਕਰਵਾਏ। ਉਨ੍ਹਾਂ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਬੇਕਾਰ ਬੁੱਤਾਂ ਕਾਰਣ ਗੁੱਸੇ ਕਰ ਦਿੱਤਾ।"
26 E andou em todos os caminhos de Jeroboão, filho de Nebate, como também nos pecados com que ele tinha feito pecar a Israel, irritando ao Senhor Deus de Israel com as suas vaidades.
27 ਆਮਰੀ ਬਾਰੇ ਹੋਰ ਗੱਲਾਂ ਅਤੇ ਜੋ ਮਹਾਨ ਕਾਰਜ ਉਸ ਨੇ ਕੀਤੇ ਸਨ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"
27 Quanto ao mais dos atos de Onri, ao que fez, e ao poder que manifestou, porventura não está escrito no livro das crônicas dos reis de Israel?
28 ਆਮਰੀ ਦੇ ਮਰਨ ਉਪਰੰਤ ਉਸ ਨੂੰ ਸਾਮਰਿਯਾ ਵਿੱਚ ਹੀ ਦਫ਼ਨਾਇਆ ਗਿਆ ਅਤੇ ਉਸ ਤੋਂ ਬਾਅਦ ਉਸਦਾ ਪੁੱਤਰ ਅਹਾਬ ਉੱਥੇ ਰਾਜ ਕਰਨ ਲੱਗਾ।"
28 E Onri dormiu com seus pais, e foi sepultado em Samaria; e Acabe, seu filho, reinou em seu lugar.
29 ਇਸਰਾਏਲ ਦਾ ਪਾਤਸ਼ਾਹ, ਅਹਾਬ ਆਸਾ ਦੇ ਯਹੂਦਾਹ ਵਿੱਚ 38 ਵੇਂ ਵਰ੍ਹੇ, ਦੌਰਾਨ ਆਮਰੀ ਦਾ ਪੁੱਤਰ ਆਹਾਬ ਇਸਰਾਏਲ ਦਾ ਪਾਤਸ਼ਾਹ ਬਣਿਆ। ਅਹਾਬ ਨੇ ਇਸਰਾਏਲ ਉੱਤੇ ਸਾਮਰਿਯਾ ਤੋਂ 22 ਸਾਲ ਰਾਜ ਕੀਤਾ।"
29 E Acabe, filho de Onri, começou a reinar sobre Israel no ano trigésimo oitavo de Asa, rei de Judá; e reinou Acabe, filho de Onri, sobre Israel, em Samaria, vinte e dois anos.
30 ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਖਿਲਾਫ਼, ਆਪਣੇ ਪਹਿਲਿਆਂ ਨਾਲੋਂ ਵੱਧ ਬਦੀ ਕੀਤੀ।"
30 E fez Acabe, filho de Onri, o que era mau aos olhos do Senhor, mais do que todos os que foram antes dele.
31 ਅਹਾਬ ਲਈ ਉਹੀ ਪਾਪ ਕਰਨੇ ਕਾਫ਼ੀ ਨਹੀਂ ਸਨ ਜਿਹੜੇ ਨਾਬਾਟ ਦੇ ਪੁੱਤਰ ਯਾਰਾਬੁਆਮ ਨੇ ਕੀਤੇ ਸਨ ਇਸ ਲਈ ਉਸ ਨੇ ਸਿਦੋਨ ਦੇ ਰਾਜੇ ਏਥਬਾਲ ਦੀ ਧੀ,ਈਜ਼ਬਲ ਨਾਲ ਵਿਆਹ ਕੀਤਾ, ਅਤੇ ਉਸ ਨੇ ਬਾਅਲ ਦੀ ਸੇਵਾ ਕੀਤੀ ਅਤੇ ਉਸ ਦੀ ਉਪਾਸਨਾ ਕੀਤੀ।"
31 E sucedeu que (como se fora pouco andar nos pecados de Jeroboão, filho de Nebate) ainda tomou por mulher a Jezabel, filha de Etbaal, rei dos sidônios; e foi e serviu a Baal, e o adorou.
32 ਅਤੇ ਅਹਾਬ ਨੇ ਬਆਲ ਦੀ ਉਪਾਸਨਾ ਕਰਨ ਲਈ ਸਾਮਰਿਯਾ ਵਿੱਚ ਇੱਕ ਉਪਾਸਨਾ ਅਸਥਾਨ ਬਣਵਾਇਆ ਅਤੇ ਉਸ ਮੰਦਰ ਵਿੱਚ ਇੱਕ ਜਗਵੇਦੀ ਰੱਖੀ।"
32 E levantou um altar a Baal, na casa de Baal que edificara em Samaria.
33 ਅਤੇ ਅਹਾਬ ਨੇ ਇੱਕ ਥੰਮ ਬਣਵਾਇਆ। ਇਉਂ ਅਹਾਬ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਾਰਿਆਂ ਇਸਰਾਏਲੀ ਰਾਜਿਆਂ ਨਾਲੋਂ ਜੋ ਉਸ ਨਾਲੋਂ ਪਹਿਲੇ ਸਨ ਵੱਧੀਕ ਕ੍ਰੋਧ ਚੜ੍ਹਾਇਆ।"
33 Também Acabe fez um ídolo; de modo que Acabe fez muito mais para irritar ao Senhor Deus de Israel, do que todos os reis de Israel que foram antes dele.
34 ਅਹਾਬ ਦੇ ਸਮੇਂ ਵਿੱਚ ਹੀਏਲ ਬੈਤਏਲੀ ਨੇ ਦੁਬਾਰਾ ਤੋਂ ਯਰੀਹੋ ਸ਼ਹਿਰ ਬਣਾਇਆ। ਜਦੋਂ ਹੀਏਲ ਨੇ ਉਸ ਸ਼ਹਿਰ ਤੇ ਕੰਮ ਕਰਨਾ ਸ਼ੁਰੂ ਕੀਤਾ, ਉਸਦਾ ਸਭ ਤੋਂ ਵੱਡਾ ਪੁੱਤਰ ਅਬੀਰਾਮ ਮਰ ਗਿਆ, ਅਤੇ ਉਸ ਸ਼ਹਿਰ ਦੇ ਫ਼ਾਟਕ ਬਨਾਉਣ ਸਮੇਂ ਉਸ ਦੇ ਨਿੱਕੇ ਪੁੱਤਰ ਸਗੂਬ ਦੀ ਮੌਤ ਹੋ ਗਈ। ਇਹ ਸਭ ਕੁਝ ਉਸ ਬਚਨ ਮੁਤਾਬਕ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।"
34 Em seus dias Hiel, o betelita, edificou a Jericó; em Abirão, seu primogênito, a fundou, e em Segube, seu filho menor, pôs as suas portas; conforme a palavra do Senhor, que falara pelo ministério de Josué, filho de Num.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 16, comparar traduções ou montar um estudo — tudo direto pelo WhatsApp.