1 Reis 17
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਏਲੀਯਾਹ ਅਤੇ ਸੋਕਾ ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”"
1 Um profeta chamado Elias, de Tisbé, na região de Gileade, disse ao rei Acabe: — Em nome do
2 ਤਦ ਯਹੋਵਾਹ ਨੇ ਏਲੀਯਾਹ ਨੂੰ ਕਿਹਾ,"
2 Então o Senhor Deus disse a Elias:
3 “ਇੱਥੋਂ ਚੱਲੇ ਜਾ ਅਤੇ ਆਪਣਾ ਮੁਹਾਣਾ ਪੂਰਬ ਵੱਲ ਕਰ ਲੈ। ਆਪਣੇ ਆਪਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਕਿ ਯਰਦਨ ਦਰਿਆ ਦੇ ਪੂਰਬ ਵੱਲ ਹੈ ਲੁਕਾਅ ਲੈ।"
3 — Saia daqui, vá para o leste e esconda-se perto do riacho de Querite, a leste do rio Jordão.
4 ਤੂੰ ਉਸ ਨਦੀ ਵਿੱਚੋਂ ਪਾਣੀ ਪੀ ਸੱਕਦਾ ਹੈਂ। ਮੈਂ ਪਹਾੜੀ ਕਾਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਉੱਥੇ ਤੈਨੂੰ ਭੋਜਨ ਪੁੱਜਦਾ ਕਰਨ।”"
4 Você terá água do riacho para beber; e eu mandei que os corvos levem comida para você ali.
5 ਸੋ ਏਲੀਯਾਹ ਨੇ ਉਹੀ ਕੁਝ ਕੀਤਾ ਜੋ ਕੁਝ ਯਹੋਵਾਹ ਨੇ ਉਸ ਨੂੰ ਕਰਨ ਨੂੰ ਕਿਹਾ। ਤਦ ਉਹ ਕਰੀਥ ਦੇ ਨਾਲੇ ਜੋ ਯਰਦਨ ਦਰਿਆ ਦੇ ਪੂਰਬ ਵੱਲ ਸੀ ਰਹਿਣ ਲੱਗਾ।"
5 Elias obedeceu à ordem do Senhor e foi e ficou morando perto do riacho de Querite.
6 ਪਹਾੜੀ ਕਾਂ ਹਰ ਰੋਜ਼ ਸਵੇਰੇ, ਸ਼ਾਮ ਉਸ ਨੂੰ ਭੋਜਨ ਪੁੱਜਦਾ ਕਰਦੇ ਅਤੇ ਏਲੀਯਾਹ ਉਸ ਨਦੀ ਵਿੱਚੋਂ ਪਾਣੀ ਪੀ ਲੈਂਦਾ।"
6 Ele bebia água do riacho, e os corvos vinham trazer pão e carne todas as manhãs e todas as tardes.
7 ਕੁਝ ਸਮੇਂ ਬਾਅਦ ਨਾਲਾ ਸੁੱਕ ਗਿਆ ਕਿਉਂ ਕਿ ਧਰਤੀ ਤੇ ਕੋਈ ਮੀਂਹ ਨਾ ਪਿਆ।"
7 Mas algum tempo depois o riacho secou por falta de chuva.
8 ਤਦ ਯਹੋਵਾਹ ਨੇ ਏਲੀਯਾਹ ਨੂੰ ਕਿਹਾ,"
8 Então o Senhor Deus disse a Elias:
9 “ਉੱਠ ਅਤੇ ਸੀਦੋਨ ਦੇ ਸਾਰਫ਼ਥ ਨੂੰ ਚੱਲਾ ਜਾ ਅਤੇ ਉੱਥੇ ਜਾਕੇ ਟਿਕ ਜਾ। ਉੱਥੇ ਇੱਕ ਔਰਤ ਉਸ ਜਗ੍ਹਾ ਦੇ ਕਰੀਬ ਰਹਿੰਦੀ ਹੈ ਜਿਸਦਾ ਕਿ ਪਤੀ ਮਰ ਚੁੱਕਾ ਹੈ। ਮੈਂ ਉਸ ਨੂੰ ਹੁਕਮ ਕੀਤਾ ਹੈ ਤੇ ਉਹ ਤੈਨੂੰ ਭੋਜਨ ਦੇਵੇਗੀ।”"
9 — Apronte-se e vá até a cidade de Sarepta, perto de Sidom, e fique lá. Eu mandei que uma viúva que mora ali dê comida para você.
10 ਤਾਂ ਏਲੀਯਾਹ ਸਾਰਫ਼ ਨੂੰ ਚੱਲਾ ਗਿਆ। ਜਦੋਂ ਉਹ ਸ਼ਹਿਰ ਦੇ ਫ਼ਾਟਕ ਕੋਲ ਪੁਜਿਆ ਤਾਂ ਉਸ ਨੇ ਇੱਕ ਔਰਤ ਵੇਖੀ। ਉਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਜੰਗਲ ਚੋ ਅੱਗ ਬਾਲਣ ਲਈ ਲੱਕੜ ਇਕੱਠੀ ਕਰ ਰਹੀ ਸੀ ਤਾਂ ਏਲੀਯਾਹ ਨੇ ਉਸ ਨੂੰ ਕਿਹਾ, “ਕੀ ਤੂੰ ਮੈਨੂੰ ਪਿਆਲੇ ’ਚ ਕੁਝ ਪਾਣੀ ਦੇ ਸੱਕਦੀ ਹੈਂ, ਤਾਂ ਜੋ ਮੈਂ ਆਪਣੀ ਪਿਆਸ ਮਿਟਾ ਲਵਾਂ?”"
10 Então Elias foi para Sarepta. Quando estava chegando ao portão da cidade, ele encontrou a viúva, que estava catando lenha. Elias disse a ela: — Por favor, me dê um pouco de água para eu beber.
11 ਜਦੋਂ ਔਰਤ ਉਸ ਲਈ ਪਾਣੀ ਲੈਣ ਗਈ ਤਾਂ ਏਲੀਯਾਹ ਨੇ ਕਿਹਾ, “ਕਿਰਪਾ ਕਰਕੇ ਮੇਰੇ ਲਈ ਇੱਕ ਰੋਟੀ ਦਾ ਟੁਕੜਾ ਵੀ ਲੈ ਆਵੀਂ!”"
11 Quando ela ia indo buscar a água, ele a chamou e disse: — E traga pão também, por favor.
12 ਉਸ ਔਰਤ ਨੇ ਕਿਹਾ, “ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਸੌਂਹ ਖਾਕੇ ਕਹਿਂਦੀ ਹਾਂ ਕਿ ਮੇਰੇ ਕੋਲ ਤੈਨੂੰ, ਖਾਣ ਵਾਸਤੇ ਦੇਣ ਲਈ ਰੋਟੀ ਨਹੀਂ ਹੈ। ਸਿਰਫ਼ ਮਰਤਬਾਨ ਵਿੱਚ ਥੋੜਾ ਜਿਹਾ ਆਟਾ ਹੈ ਅਤੇ ਬੋਤਲ ਵਿੱਚ ਕੁਝ ਕਿ ਜੈਤੂਨ ਦਾ ਤੇਲ ਹੈ। ਮੈਂ ਇੱਥੇ ਅੱਗ ਬਾਲਣ ਲਈ ਲੱਕੜਾਂ ਇਕੱਠੀਆਂ ਕਰਨ ਲਈ ਆਈ ਸਾਂ। ਫ਼ੇਰ ਮੈਂ ਘਰ ਨੂੰ ਜਾਕੇ ਮੇਰੇ ਅਤੇ ਮੇਰੇ ਪੁੱਤਰ ਲਈ ਆਖੀਰੀ ਭੋਜਨ ਤਿਆਰ ਕਰਾਂਗੀ। ਅਸੀਂ ਇਸ ਨੂੰ ਖਾਵਾਂਗੇ ਅਤੇ ਫ਼ੇਰ ਭੁੱਖ ਕਾਰਣ ਮਰ ਜਾਵਾਂਗੇ।”"
12 Porém ela respondeu: — Juro pelo seu Deus vivo, o
13 ਏਲੀਯਾਹ ਨੇ ਉਸ ਔਰਤ ਨੂੰ ਆਖਿਆ, “ਫ਼ਿਕਰ ਨਾ ਕਰ! ਜਿਵੇਂ ਤੂੰ ਕਿਹਾ ਹੈ ਇੰਝ ਹੀ ਘਰ ਜਾਕੇ ਆਪਣਾ ਭੋਜਨ ਤਿਆਰ ਕਰ। ਪਰ ਪਹਿਲਾਂ ਤੂੰ ਇੱਕ ਛੋਟੀ ਜਿਹੀ ਰੋਟੀ ਪਕਾ ਕੇ ਮੇਰੇ ਕੋਲ ਲਿਆ, ਉਸ ਤੋਂ ਬਾਅਦ ਹੀ ਆਪਣੇ ਅਤੇ ਆਪਣੇ ਪੁੱਤਰ ਵਾਸਤੇ ਪਕਾਵੀਂ।"
13 — Não se preocupe! — disse Elias. — Vá preparar a sua comida. Mas primeiro faça um pãozinho com a farinha que você tem e traga-o para mim. Depois prepare o resto para você e para o seu filho.
14 ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਉਹ ਆਟੇ ਵਾਲਾ ਮਰਤਬਾਨ ਕਦੇ ਵੀ ਖਾਲੀ ਨਾ ਹੋਵੇਗਾ ਤੇ ਤੇਰੀ ਬੋਤਲ ਵਿੱਚ ਹਮੇਸ਼ਾ ਤੇਲ ਭਰਿਆ ਰਹੇਗਾ। ਇਹ ਤਦ ਤੱਕ ਸਿਲਸਿਲਾ ਚੱਲਦਾ ਰਹੇਗਾ, ਜਦ ਤੀਕ ਯਹੋਵਾਹ ਇਸ ਧਰਤੀ ਤੇ ਮੀਂਹ ਨਹੀਂ ਪਾਉਂਦਾ।’”"
14 Pois o Senhor , o Deus de Israel, diz isto: “Não acabará a farinha da sua tigela, nem faltará azeite no seu jarro até o dia em que eu, o Senhor , fizer cair chuva.”
15 ਤਾਂ ਉਹ ਔਰਤ ਆਪਣੇ ਘਰ ਨੂੰ ਪਰਤੀ ਤੇ ਉਸ ਨੇ ਉਵੇਂ ਹੀ ਕੀਤਾ ਜਿਵੇਂ ਏਲੀਯਾਹ ਨੇ ਉਸ ਨੂੰ ਆਖਿਆ ਸੀ। ਇਉਂ ਏਲੀਯਾਹ, ਔਰਤ ਤੇ ਉਸਦਾ ਪੁੱਤਰ ਕਾਫ਼ੀ ਦਿਨਾਂ ਤੱਕ ਭੋਜਨ ਖਾਂਦੇ ਰਹੇ।"
15 Então a viúva foi e fez como Elias tinha dito. E todos eles tiveram comida para muitos dias.
16 ਆਟੇ ਵਾਲਾ ਅਤੇ ਤੇਲ ਵਾਲ ਭਾਂਡਾ ਕਦੇ ਵੀ ਖਾਲੀ ਨਾ ਹੋਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਦਾ ਹੁਕਮ ਹੋਇਆ ਸੀ ਅਤੇ ਯਹੋਵਾਹ ਨੇ ਇਹ ਬਚਨ ਏਲੀਯਾਹ ਦੇ ਮੂੰਹੋਂ ਕਹੇ ਸਨ।"
16 Como o Senhor havia prometido por meio de Elias, não faltou farinha na tigela nem azeite no jarro.
17 ਕੁਝ ਸਮੇਂ ਬਾਅਦ ਔਰਤ ਦਾ ਪੁੱਤਰ ਬੀਮਾਰ ਪੈ ਗਿਆ। ਉਹ ਦਿਨੋ ਦਿਨੀ ਵੱਧੇਰੇ ਬੀਮਾਰ ਹੁੰਦਾ ਗਿਆ ਅਤੇ ਅਖੀਰੀ ਉਸ ਵਿੱਚ ਸਾਹ ਵੀ ਨਾ ਰਹੇ।"
17 Algum tempo depois, o filho da viúva ficou doente. Ele foi ficando cada vez pior e acabou morrendo.
18 ਤਾਂ ਉਸ ਔਰਤ ਨੇ ਏਲੀਯਾਹ ਨੂੰ ਕਿਹਾ, “ਤੂੰ ਪਰਮੇਸ਼ੁਰ ਦਾ ਮਨੁੱਖ ਹੈਂ, ਕੀ ਤੂੰ ਮੇਰੀ ਮਦਦ ਕਰ ਸੱਕਦਾ ਹੈਂ? ਜਾਂ ਤੂੰ ਇੱਥੇ ਮੈਨੂੰ ਮੇਰੇ ਪਾਪਾਂ ਦਾ ਚੇਤਾ ਹੀ ਕਰਵਾਉਣ ਲਈ ਆਇਆ ਹੈਂ? ਜਾਂ ਤੂੰ ਇੱਥੇ ਮੇਰੇ ਪੁੱਤਰ ਦੀ ਮੌਤ ਦਾ ਕਾਰਣ ਬਣਨ ਲਈ ਆਇਆ ਹੈਂ?”"
18 Então ela disse a Elias: — Homem de Deus, o que o senhor tem contra mim? Será que o senhor veio aqui para fazer com que Deus lembrasse dos meus pecados e assim provocar a morte do meu filho?
19 ਏਲੀਯਾਹ ਨੇ ਕਿਹਾ, “ਆਪਣਾ ਪੁੱਤਰ ਮੈਨੂੰ ਦੇ!” ਏਲੀਯਾਹ ਨੇ ਉਸਤੋਂ ਉਸਦਾ ਪੁੱਤਰ ਲੈ ਕੇ ਉਸ ਨੂੰ ਪੌੜੀਆਂ ਚੜ੍ਹ ਕੇ ਉੱਪਰ ਲੈ ਗਿਆ। ਜਿਸ ਕਮਰੇ ਵਿੱਚ ਉਹ ਆਪ ਰਹਿੰਦਾ ਸੀ ਉਸ ਨੂੰ ਉੱਥੇ ਬਿਸਤਰ ਤੇ ਲੰਮਾ ਪਾ ਦਿੱਤਾ।"
19 — Dê-me o seu filho! — disse Elias. Então pegou o menino dos braços da mãe e o levou para o andar de cima, para o quarto onde estava morando, e o colocou na sua cama.
20 ਫ਼ਿਰ ਏਲੀਯਾਹ ਨੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਮੇਰੇ ਪਰਮੇਸ਼ੁਰ! ਇਹ ਵਿਧਵਾ ਔਰਤ ਮੈਨੂੰ ਆਪਣੇ ਘਰ ਵਿੱਚ ਪਨਾਹ ਦੇ ਰਹੀ ਹੈ, ਤੇ ਕੀ ਤੂੰ ਉਸ ਨਾਲ ਅਜਿਹੀ ਬਦਕਿਸਮਤੀ ਕਰੇਂਗਾ? ਕੀ ਤੂੰ ਚਾਹੇਂਗਾ ਕਿ ਉਸਦਾ ਪੁੱਤਰ ਮਰੇ?”"
20 Então orou em voz alta, assim: — Ó
21 ਫ਼ਿਰ ਏਲੀਯਾਹ ਨੇ ਤਿੰਨ ਵਾਰ ਆਪਣੇ ਆਪ ਨੂੰ ਮੁੰਡੇ ਉੱਪਰ ਪਸਾਰਿਆ ਤੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਮੇਰੇ ਪਰਮੇਸ਼ੁਰ! ਇਸ ਮੁੰਡੇ ਨੂੰ ਮੁੜ ਤੋਂ ਜੀਣ ਦੀ ਆਗਿਆ ਦੇ।”"
21 Aí Elias se deitou em cima do menino três vezes e orou deste modo: — Ó
22 ਯਹੋਵਾਹ ਨੇ ਏਲੀਯਾਹ ਦੀ ਪ੍ਰਾਰਥਨਾ ਸੁਣੀ। ਮੁੰਡੇ ਨੇ ਮੁੜ ਤੋਂ ਸਾਹ ਲੈਣਾ ਸ਼ੁਰੂ ਕੀਤਾ। ਉਹ ਜਿਉ ਪਿਆ।"
22 E o Senhor Deus respondeu à oração de Elias. O menino começou a respirar outra vez e tornou a viver.
23 ਏਲੀਯਾਹ ਮੁੰਡੇ ਨੂੰ ਹੇਠਾਂ ਲੈ ਆਇਆ। ਏਲੀਯਾਹ ਨੇ ਮੁੰਡਾ ਉਸਦੀ ਮਾਂ ਦੇ ਹਵਾਲੇ ਕੀਤਾ ਅਤੇ ਕਿਹਾ, “ਵੇਖ ਤੇਰਾ ਪੁੱਤਰ ਜਿਉਂਦਾ ਹੈ।”"
23 Elias pegou o menino, e o levou para baixo, para a sua mãe, e disse: — Veja! O seu filho está vivo!
24 ਔਰਤ ਨੇ ਕਿਹਾ, “ਹੁਣ ਮੈਂ ਜਾਣ ਗਈ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਸੱਚ ਮੁੱਚ ਤੇਰੇ ਰਾਹੀਂ ਬੋਲਦਾ ਹੈ।”"
24 Então ela disse a Elias: — Agora eu sei que o senhor é um homem de Deus e que Deus realmente fala por meio do senhor!
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Reis 17, comparar traduções ou montar um estudo — tudo direto pelo WhatsApp.