1 Reis 18

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਏਲੀਯਾਹ ਅਤੇ ਬਆਲ ਦੇ ਨਬੀ ਜਦੋਂ ਤੀਜੇ ਵਰ੍ਹੇ ਵਿੱਚ ਵੀ ਕੋਈ ਮੀਂਹ ਨਾ ਪਿਆ ਤਾਂ ਯਹੋਵਾਹ ਨੇ ਏਲੀਯਾਹ ਨੂੰ ਕਿਹਾ, “ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਮਿਲ। ਮੈਂ ਜਲਦੀ ਹੀ ਮੀਂਹ ਵਰਸਾਵਾਂਗਾ।”"
1 Muito tempo depois, no terceiro ano da seca, a palavra do Senhor veio a Elias, dizendo: — Vá apresentar-se a Acabe, porque farei cair chuva sobre a terra.
2 ਤਾਂ ਏਲੀਯਾਹ ਅਹਾਬ ਨੂੰ ਮਿਲਣ ਗਿਆ। ਉਸ ਵੇਲੇ ਸਾਮਰਿਯਾ ਵਿੱਚ ਕਾਲ ਪਿਆ ਹੋਇਆ ਸੀ।"
2 Então Elias foi se apresentar a Acabe. E a fome era extrema em Samaria.
3 ਤਾਂ ਅਹਾਬ ਨੇ ਓਬਦਿਆਹ ਨੂੰ ਜੋ ਕਿ ਉਸ ਦੇ ਮਹਿਲ ਦਾ ਦੀਵਾਨ ਸੀ ਆਪਣੇ ਕੋਲ ਆਉਣ ਨੂੰ ਕਿਹਾ ਓਬਦਿਆਹ ਵੈਸੇ ਵੀ ਯਹੋਵਾਹ ਦਾ ਸੱਚਾ ਭਗਤ ਸੀ।"
3 Acabe chamou Obadias, o responsável pelo palácio. Este Obadias era um homem que temia muito o Senhor .
4 ਇੱਕ ਵਾਰ ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ 100 ਨਬੀਆਂ ਨੂੰ ਪੰਜਾਹ-ਪੰਜਾਹ ਕਰਕੇ ਦੋ ਗੁਫ਼ਾਵਾਂ ਵਿੱਚ ਲੁਕਾਅ ਦਿੱਤਾ। ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।"
4 Assim, quando Jezabel exterminava os profetas do Senhor , Obadias tomou cem profetas e, em grupos de cinquenta, os escondeu em cavernas, e os sustentou com pão e água.
5 ਅਹਾਬ ਪਾਤਸ਼ਾਹ ਨੇ ਓਬਦਿਆਹ ਨੂੰ ਕਿਹਾ, “ਅਸੀਂ ਜਾਵਾਂਗੇ ਅਤੇ ਦੇਸ ਵਿੱਚਲੇ ਪਾਣੀ ਦੇ ਸਾਰੇ ਝਰਨਿਆਂ ਅਤੇ ਦਰਿਆਵਾਂ ਨੂੰ ਵੇਖਾਂਗੇ। ਹੋ ਸੱਕਦਾ ਅਸੀਂ ਘੋੜਿਆਂ ਅਤੇ ਖੱਚਰਾਂ ਨੂੰ ਜਿਉਂਦਿਆਂ ਰੱਖਣ ਲਈ ਕੁਝ ਘਾਹ ਲੱਭ ਲਈਏ। ਤਦ ਸਾਨੂੰ ਆਪਣੇ ਜਾਨਵਰ ਨਹੀਂ ਗੁਆਉਣੇ ਪੈਣਗੇ।”"
5 E Acabe disse a Obadias: — Vá pela terra a todas as fontes de água e a todos os vales; pode ser que achemos capim, para que salvemos a vida dos cavalos e das mulas e não percamos todos os animais.
6 ਉਨ੍ਹਾਂ ਨੇ ਪਾਣੀ ਦੀ ਛਾਣ ਬੀਨ ਕਰਨ ਲਈ ਦੇਸ਼ ਦੋ ਹਿਸਿਆਂ ਨੂੰ ਆਪਣੇ ਵਿੱਚਕਾਰ ਵੰਡ ਲਿਆ। ਤਾਂ ਉਹ ਦੋਵੇਂ ਸਾਰੇ ਦੇਸ਼ ਵਿੱਚ ਘੁੰਮੇ। ਪਾਣੀ ਦੀ ਭਾਲ ਵਿੱਚ ਅਹਾਬ ਇੱਕ ਦਿਸ਼ਾ ਵੱਲ ਹੋ ਤੁਰਿਆ ਤੇ ਓਬਦਿਆਹ ਦੂਜੇ ਪਾਸੇ ਨੂੰ ਨਿਕਲ ਪਿਆ।"
6 Repartiram entre si a terra que iam percorrer; Acabe foi sozinho por um caminho, e Obadias foi sozinho por outro.
7 ਆਪਣੇ ਸਫ਼ਰ ਦੌਰਾਨ ਓਬਦਿਆਹ ਏਲੀਯਾਹ ਨੂੰ ਮਿਲਿਆ। ਓਬਦਿਆਹ ਨੇ ਏਲੀਯਾਹ ਨੂੰ ਪਛਾਣ ਲਿਆ, ਅਤੇ ਉਸ ਅੱਗੇ ਝੁਕ ਕੇ ਆਖਿਆ, “ਏਲੀਯਾਹ! ਸੁਆਮੀ, ਕੀ ਇਹ ਸੱਚਮੁੱਚ ਤੂੰ ਹੀ ਹੈਂ?”"
7 Quando Obadias já estava a caminho, eis que Elias se encontrou com ele. Obadias, reconhecendo-o, prostrou-se com o rosto em terra e disse: — É você mesmo? É o meu senhor Elias?
8 ਏਲੀਯਾਹ ਨੇ ਆਖਿਆ, “ਹਾਂ, ਇਹ ਮੈਂ ਹੀ ਹਾਂ। ਜਾ ਅਤੇ ਜਾਕੇ ਆਪਣੇ ਸੁਆਮੀ ਪਾਤਸ਼ਾਹ ਨੂੰ ਕਹਿ ਕਿ ਮੈਂ ਇੱਥੇ ਹਾਂ!”"
8 Ele respondeu: — Sim, sou eu. Vá e diga a seu senhor: “Eis que Elias está aqui.”
9 ਤਦ ਓਬਦਿਆਹ ਨੇ ਕਿਹਾ, “ਜੇਕਰ ਮੈਂ ਅਹਾਬ ਨੂੰ ਇਹ ਦੱਸ ਦਿੱਤਾ ਕਿ ਤੂੰ ਕਿੱਥੇ ਹੈਂ ਤਾਂ ਉਹ ਮੈਨੂੰ ਵੱਢ ਸੁੱਟੇਗਾ। ਮੈਂ ਤੇਰਾ ਕੁਝ ਨਹੀਂ ਵਿਗਾੜਿਆ ਤੇ ਤੂੰ ਮੈਨੂੰ ਕਿਉਂ ਮਰਵਾਉਣਾ ਚਾਹੁੰਦਾ ਹੈਂ?"
9 Mas Obadias disse: — Em que pequei, para que você queira entregar este seu servo nas mãos de Acabe, e ele me mate?
10 ਮੈਂ ਯਹੋਵਾਹ ਤੇਰੇ ਪਰਮੇਸ਼ੁਰ, ਦੇ ਜੀਵਨ ਦੀ ਸੌਂਹ ਖਾਂਦਾ ਕਿ ਅਜਿਹੀ ਕੋਈ ਕੌਮ ਜਾਂ ਰਾਜ ਨਹੀਂ ਜਿੱਥੇ ਰਾਜੇ ਨੇ ਤੈਨੂੰ ਨਾ ਲੱਭਿਆ ਹੋਵੇ। ਜਦ ਕਿਸੇ ਵੀ ਰਾਜ ਜਾਂ ਕੌਮ ਨੇ ਉਸ ਨੂੰ ਕਿਹਾ ਕਿ ਤੂੰ ਉੱਥੇ ਨਹੀਂ ਹੈਂ, ਉਸ ਨੇ ਉਨ੍ਹਾਂ ਨੂੰ ਸੌਂਹ ਚੁਕਾਈ ਕਿ ਤੂੰ ਓੱਥੇ ਨਹੀਂ ਸੀ।"
10 Tão certo como vive o Senhor , seu Deus, não houve nação nem reino aonde meu senhor, o rei, não mandasse homens à sua procura. E, quando diziam: “Ele não está aqui”, fazia aquele reino ou aquela nação jurar que não o haviam encontrado.
11 ਤੇ ਹੁਣ ਤੂੰ ਚਾਹੁੰਦਾ ਹੈਂ ਕਿ ਮੈਂ ਜਾਕੇ ਇਹ ਆਖਾਂ ਕਿ ਤੂੰ ਇੱਥੇ ਹੈਂ?"
11 E agora você quer que eu vá dizer ao meu senhor, o rei, que Elias está aqui?
12 ਜੇਕਰ ਮੈਂ ਜਾਕੇ ਅਹਾਬ ਪਾਤਸ਼ਾਹ ਨੂੰ ਇਹ ਆਖਾਂ ਕਿ ਤੂੰ ਇੱਥੇ ਹੈਂ ਤਾਂ ਹੋ ਸੱਕਦਾ ਹੈ ਯਹੋਵਾਹ ਤੈਨੂੰ ਚੁੱਕ ਕੇ ਕਿਸੇ ਦੂਜੇ ਥਾਂ ਲੈ ਜਾਵੇ ਤੇ ਜਦੋਂ ਅਹਾਬ ਪਾਤਸ਼ਾਹ ਤੈਨੂੰ ਇੱਥੇ ਵੇਖਣ ਲਈ ਆਵੇ ਤਾਂ ਤੂੰ ਇੱਥੋਂ ਗਾਇਬ ਹੋਵੇਂ।ਤਦ ਉਹ ਮੈਨੂੰ ਵੱਢ ਸੁੱਟੇਗਾ। ਮੈਂ ਜਦੋਂ ਬਾਲਕ ਹੀ ਸੀ ਤਦ ਤੋਂ ਯਹੋਵਾਹ ਨੂੰ ਮੰਨਦਾ ਆਇਆ ਹਾਂ।"
12 Pode ser que, tão logo eu me afaste de você, o Espírito do Senhor Deus o leve não sei para onde, e, se eu der a notícia a Acabe e ele não o encontrar, ele matará a mim, este seu servo, que temo o Senhor desde a minha mocidade.
13 ਮੇਰੇ ਸੁਆਮੀ ਨੇ ਉਹ ਨਹੀਂ ਸੁਣਿਆ ਜੋ ਮੈਂ ਕੀਤਾ। ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ, ਮੈਂ ਉਨ੍ਹਾਂ ਵਿੱਚੋਂ 100 ਨਬੀਆਂ ਨੂੰ, ਦੋ ਗੁਫ਼ਾਵਾਂ ਵਿੱਚ ਪੰਜਾਹ-ਪੰਜਾਹ ਕਰਕੇ ਲੁਕਾਅ ਦਿੱਤਾ। ਮੈਂ ਉਨ੍ਹਾਂ ਲਈ ਰੋਟੀ ਅਤੇ ਪਾਣੀ ਵੀ ਲਿਆਉਂਦਾ ਹੁੰਦਾ ਸੀ।"
13 Por acaso não contaram a meu senhor o que fiz, quando Jezabel matava os profetas do Senhor , como escondi cem dos profetas do Senhor em cavernas, de cinquenta em cinquenta, e os sustentei com pão e água?
14 ਤੇ ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਿਕ ਨੂੰ ਆਖ ਕਿ ਵੇਖੋ ਏਲੀਯਾਹ ਅਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।”"
14 E agora você quer que eu vá e diga ao meu senhor que Elias está aqui? Ele vai me matar!
15 ਏਲੀਯਾਹ ਨੇ ਆਖਿਆ, “ਮੈਂ ਯਹੋਵਾਹ ਸਰਬ-ਸ਼ਕਤੀਮਾਨ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ , ਜਿਸਦੀ ਮੈਂ ਸੇਵਾ ਕਰਦਾ ਹਾਂ। ਅੱਜ ਮੈਂ ਰਾਜੇ ਦੇ ਸਾਹਮਣੇ ਪ੍ਰਗਟ ਹੋਵਾਂਗਾ।”"
15 Elias respondeu: — Tão certo como vive o
16 ਤਾਂ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਤੇ ਉਸ ਨੂੰ ਖਬਰ ਦਿੱਤੀ ਤਾਂ ਰਾਜਾ ਅਹਾਬ ਏਲੀਯਾਹ ਦੇ ਮਿਲਣ ਲਈ ਆਇਆ।"
16 Então Obadias foi se encontrar com Acabe e lhe deu a notícia. E Acabe foi se encontrar com Elias.
17 ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਕਿਹਾ, “ਕੀ ਇਹ ਤੂੰ ਹੀ ਹੈਂ? ਇਸਰਾਏਲ ਨੂੰ ਦੁੱਖ ਦੇਣ ਵਾਲਿਆ!”"
17 Quando Acabe viu Elias, disse: — Então é você, o perturbador de Israel?
18 ਏਲੀਯਾਹ ਨੇ ਜਵਾਬ ਦਿੱਤਾ, “ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ, ਪਰ ਇਹ ਤੂੰ ਅਤੇ ਤੇਰੇ ਪਿਤਾ ਦਾ ਪਰਿਵਾਰ ਹੈ ਜਿਸ ਨੇ ਅਜਿਹਾ ਕੀਤਾ। ਜਦੋਂ ਤੁਸੀਂ ਦੋਹਾਂ ਨੇ ਯਹੋਵਾਹ ਦੇ ਹੁਕਮਾਂ ਨੂੰ ਮੰਨਣਾ ਛੱਡ ਦਿੱਤਾ ਅਤੇ ਝੂਠੇ ਦੇਵਤਿਆਂ ਦੇ ਮਗਰ ਲੱਗਣਾ ਸੁਰੂ ਕਰ ਦਿੱਤਾ ਫੇਰ ਇਹ ਮੁਸੀਬਤ ਆਈ।"
18 Elias respondeu: — Eu não tenho perturbado Israel. Quem tem perturbado Israel é você e a casa de seu pai, porque vocês abandonaram os mandamentos do
19 ਹੁਣ ਸਗੋਂ ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਨੂੰ ਕਰਮਲ ਪਰਬਤ ਕੋਲ ਇਕੱਠੇ ਕਰ ਅਤੇ ਬਆਲ ਦੇ 450 ਨਬੀ ਅਤੇ ਅਸ਼ੇਰਾਹ ਦੇਵੀ ਦੇ 400 ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਸਨ, ਉਨ੍ਹਾਂ ਨੂੰ ਵੀ ਬੁਲਾ।”"
19 Agora ordene que todo o Israel venha se encontrar comigo no monte Carmelo. Convoque também os quatrocentos e cinquenta profetas de Baal e os quatrocentos profetas da deusa Aserá que são sustentados por Jezabel.
20 ਤਾਂ ਅਹਾਬ ਨੇ ਸਾਰੇ ਇਸਰਾਏਲੀਆਂ ਤੇ ਉਨ੍ਹਾਂ ਨਬੀਆਂ ਨੂੰ ਕਰਮਲ ਪਰਬਤ ਤੇ ਬੁਲਾਇਆ।"
20 Então Acabe enviou mensageiros a todos os filhos de Israel e ajuntou os profetas no monte Carmelo.
21 ਏਲੀਯਾਹ ਨੇ ਸਾਰੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਆਖਿਆ, “ਤੁਸੀਂ ਕਦੋਂ ਤੀਕ ਦੁਚਿਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ!” ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ।"
21 Depois, Elias se aproximou de todo o povo e disse: — Até quando vocês ficarão pulando de um lado para outro? Se o Porém o povo não disse uma só palavra.
22 ਤਾਂ ਏਲੀਯਾਹ ਮੁੜ ਬੋਲਿਆ, “ਮੈਂ ਇੱਥੇ ਇੱਕਲਾ ਹੀ ਯਹੋਵਾਹ ਦਾ ਨਬੀ ਆਇਆ ਹਾਂ ਜਦ ਕਿ ਇੱਥੇ ਬਆਲ ਦੇ 450 ਨਬੀ ਹਨ।"
22 Então Elias disse ao povo: — Eu sou o único que restou dos profetas do
23 ਦੋ ਬਲਦ ਲਿਆਓ ਅਤੇ ਬਾਲ ਦੇ ਨਬੀਆਂ ਨੂੰ ਇੱਕ ਬਲਦ ਰੱਖਣ ਦਿਓ। ਉਹ ਇਸ ਨੂੰ ਮਾਰ ਕੇ ਇਸਦੇ ਟੁਕੜੇ ਕਰ ਲੈਣ, ਅਤੇ ਲੱਕੜਾਂ ਉੱਤੇ ਪਾ ਦੇਣ, ਪਰ ਉਨ੍ਹਾਂ ਨੂੰ ਅੱਗ ਨਾ ਬਾਲਣ ਦਿਓ। ਇਵੇਂ ਹੀ ਮੈਂ ਦੂਜੇ ਬਲਦ ਨਾਲ ਕਰਾਂਗਾ ਤੇ ਮੈਂ ਵੀ ਅੱਗ ਨਹੀਂ ਬਾਲਾਂਗਾ।"
23 Tragam, agora, dois novilhos. Eles que escolham para si um dos novilhos e, cortando-o em pedaços, o ponham sobre a lenha, porém não ponham fogo. Eu prepararei o outro novilho e o porei sobre a lenha, mas não porei fogo.
24 ਤੁਸੀਂ ਬਆਲ ਦੇ ਨਬੀਓ, ਆਪਣੇ ਦੇਵਤੇ ਅੱਗੇ ਪ੍ਰਾਰਥਨਾ ਕਰੋ ਅਤੇ ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਜਿਹੜਾ ਦੇਵਤਾ ਉੱਤਰ ਦੇਵੇ ਅਤੇ ਅੱਗ ਬਾਲ ਦੇਵੇ ਉਹੀ ਸੱਚਾ ਪਰਮੇਸ਼ੁਰ ਹੋਵੇਗਾ।” ਸਭ ਲੋਕਾਂ ਨੇ ਉੱਤਰ ਦਿੱਤਾ, “ਬਹੁਤ ਵੱਧੀਆ।”"
24 Então eles invocarão o nome de seu deus, e eu invocarei o nome do Senhor . E há de ser que o deus que responder com fogo esse é que é Deus. E todo o povo respondeu: — É uma boa proposta!
25 ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਕਿਹਾ, “ਤੁਸੀਂ ਇੱਥੇ ਅਨੇਕਾਂ ਹੀ ਹੋ ਸੋ ਤੁਸੀਂ ਪਹਿਲੇ ਜਾਵੋ ਤੇ ਆਪਣਾ ਬਲਦ ਚੁਣਕੇ ਤਿਆਰ ਕਰੋ, ਪਰ ਅੱਗ ਨਾ ਬਾਲਣਾ।”"
25 Elias disse aos profetas de Baal: — Escolham um dos novilhos e preparem-no primeiro, porque vocês são muitos. Depois, invoquem o nome do deus de vocês, mas não ponham fogo na lenha.
26 ਇਉਂ ਨਬੀਆਂ ਨੇ ਜਿਹੜਾ ਬਲਦ ਮਿਲਿਆ ਉਸ ਨੂੰ ਲਿਆ, ਇਸ ਦੇ ਟੁਕੜੇ ਕੀਤੇ ਤੇ ਫ਼ਿਰ ਦੁਪਹਿਰ ਤੀਕ ਬਆਲ ਅੱਗੇ ਪ੍ਰਾਰਥਨਾ ਕਰਦੇ ਰਹੇ ਕਿ, “ਹੇ ਬਆਲ, ਕਿਰਪਾ ਕਰਕੇ ਸਾਨੂੰ ਜੁਆਬ ਦੇ!” ਪਰ ਕੋਈ ਹੁੰਗਾਰਾ ਨਾ ਆਇਆ ਨਾ ਕੋਈ ਆਵਾਜ਼। ਨਬੀਆਂ ਨੂੰ ਜਿਹੜੀ ਜਗਵੇਦੀ ਤਿਆਰ ਕੀਤੀ ਸੀ ਉਸ ਅੱਗੇ ਨੱਚਦੇ ਰਹੇ ਪਰ ਅੱਗ ਨਾ ਬਲੀ।"
26 Pegaram o novilho que lhes foi trazido, prepararam-no e invocaram o nome de Baal, desde a manhã até o meio-dia, dizendo: — Ó Baal, responde-nos! Porém não se ouviu nenhuma voz e não houve quem respondesse. E ficaram pulando ao redor do altar que tinham feito.
27 ਦੁਪਹਿਰ ਵੇਲੇ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ ਅਤੇ ਕਿਹਾ, “ਜੇਕਰ ਬਆਲ ਸੱਚਮੁੱਚ ਪਰਮੇਸ਼ੁਰ ਹੈ ਤਾਂ ਤੁਹਾਨੂੰ ਉਸ ਨੂੰ ਉੱਚੀ ਆਵਾਜ਼ ਵਿੱਚ ਬੁਲਾਉਣਾ ਚਾਹੀਦਾ ਹੈ! ਕੀ ਪਤਾ ਉਹ ਕੁਝ ਸੋਚ ਰਿਹਾ ਹੋਵੇ ਜਾਂ ਕਿਸੇ ਕੰਮ ਵਿੱਚ ਰੁਝਿਆ ਹੋਵੇ? ਜਾਂ ਉਹ ਕਿਤੇ ਸਫ਼ਰ ਕਰ ਰਿਹਾ ਹੋਵੇ! ਹੋ ਸੱਕਦਾ ਹੈ ਉਹ ਸੌਂ ਰਿਹਾ ਹੋਵੇ। ਇਸ ਲਈ ਤੁਹਾਨੂੰ ਉੱਚੀ ਆਵਾਜ਼ ਵਿੱਚ ਬੋਲ ਕੇ ਉਸ ਨੂੰ ਜਗਾਉਣਾ ਚਾਹੀਦਾ ਹੈ!”"
27 Ao meio-dia, Elias começou a zombar deles, dizendo: — Gritem mais alto, porque ele é deus! Pode ser que esteja meditando, atendendo a necessidades ou viajando. Talvez esteja dormindo e necessite que o acordem.
28 ਇਸ ਲਈ ਨਬੀਆਂ ਨੇ ਉੱਚੀ-ਉੱਚੀ ਪ੍ਰਾਰਥਨਾ ਕਰਨੀ ਸ਼ੁਰੂ ਕਰ ਦਿੱਤੀ, ਅਤੇ ਉਨ੍ਹਾਂ ਦੀ ਰੀਤ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਨੇਜਿਆਂ ਨਾਲ ਆਪਣੇ-ਆਪ ਨੂੰ ਕੱਟਣ ਲੱਗ ਪਏ, ਜਿੰਨਾ ਚਿਰ ਖੂਨ ਉਨ੍ਹਾਂ ਦੇ ਉੱਪਰੋਂ ਦੀ ਵਗਣ ਨਹੀਂ ਲੱਗ ਪਿਆ।"
28 E eles clamavam em altas vozes e se cortavam com facas e com lanças, segundo o seu costume, até ficarem cobertos de sangue.
29 ਜਦੋਂ ਦੁਪਿਹਰ ਲੰਘ ਗਈ, ਉਹ ਸੰਧਿਆ ਦੀ ਭੇਟ ਚੜ੍ਹਾਉਣ ਦੀ ਘੜੀ ਤਾਈਂ ਰੋਲਾ ਪਾਉਂਦੇ ਰਹੇ, ਓੱਥੇ ਕੋਈ ਆਵਾਜ਼ ਨਹੀਂ ਸੀ, ਕਿਸੇ ਨੇ ਵੀ ਕੋਈ ਜਵਾਬ ਨਹੀਂ ਦਿੱਤਾ ਜਾਂ ਧਿਆਨ ਨਹੀਂ ਦਿੱਤਾ।"
29 Passado o meio-dia, eles profetizaram, até a hora do sacrifício da tarde; porém não houve voz, nem resposta, nem atenção alguma.
30 ਤਦ ਏਲੀਯਾਹ ਨੇ ਹਰੇਕ ਨੂੰ ਕਿਹਾ, “ਹੁਣ, ਮੇਰੇ ਕੋਲ ਆਓ।” ਤਦ ਸਾਰੇ ਲੋਕਾ ਏਲੀਯਾਹ ਦੇ ਦੁਆਲੇ ਇਕੱਠੇ ਹੋ ਗਏ। ਫ਼ੇਰ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਨੂੰ ਤਿਆਰ ਕੀਤਾ।"
30 Então Elias disse a todo o povo: — Aproximem-se de mim. E todo o povo se aproximou dele. Elias restaurou o altar do
31 ਏਲੀਯਾਹ ਨੇ 12 ਪੱਥਰ ਲੇ ਹਰ ਪਰਿਵਾਰ-ਸਮੂਹ ਲਈ ਇੱਕ ਪੱਥਰ ਲਿਆ ਗਿਆ ਤੇ ਇਨ੍ਹਾਂ ਪਰਿਵਾਰ-ਸਮੂਹਾਂ ਦੇ ਨਾਂ ਯਾਕੂਬ ਦੇ 12 ਪੁੱਤਰਾਂ ਤੇ ਰੱਖੇ ਗਏ। ਯਾਕੂਬ ਹੀ ਉਹ ਮਨੁੱਖ ਸੀ ਜਿਸ ਨੂੰ ਯਹੋਵਾਹ ਨੇ ਇਸਰਾਏਲ ਆਖਿਆ ਸੀ।"
31 Pegou doze pedras, segundo o número das tribos dos filhos de Jacó, a quem tinha vindo a palavra do Senhor , dizendo: “O seu nome será Israel.”
32 ਏਲੀਯਾਹ ਨੇ ਇਨ੍ਹਾਂ ਪੱਥਰ ਨਾਲ ਯਹੋਵਾਹ ਦੇ ਨਾਉਂ ਉੱਪਰ ਇੱਕ ਜਗਵੇਦੀ ਬਣਾਈ ਅਤੇ ਇਸਦੇ ਚੁਫ਼ੇਰੇ ਇੱਕ ਖਾਈ ਬਣਾਈ। ਇਹ ਇੰਨੀ ਡੂੰਘੀ ਤੇ ਚੌੜੀ ਸੀ ਕਿ ਇਸ ਵਿੱਚ ਸੱਤ ਗੈਲਨ ਪਾਣੀ ਸਮਾਅ ਸੱਕੇ।"
32 Com aquelas pedras edificou o altar em nome do Senhor . Ao redor dele fez uma vala capaz de conter duas medidas de sementes
33 ਤਦ ਏਲੀਯਾਹ ਨੇ ਜਗਵੇਦੀ ਤੇ ਲੱਕੜਾਂ ਰੱਖੀਆਂ ਉਸ ਨੇ ਬਲਦ ਦੇ ਟੁਕੜੇ ਕੀਤੇ ਅਤੇ ਉਨ੍ਹਾਂ ਟੁਕੜਿਆਂ ਨੂੰ ਲੱਕੜ ਤੇ ਰੱਖਿਆ।"
33 e então armou a lenha, cortou o novilho em pedaços e os pôs sobre a lenha.
34 ਤਦ ਏਲੀਯਾਹ ਨੇ ਕਿਹਾ, “4 ਮਰਤਬਾਨ ਪਾਣੀ ਦੇ ਭਰੋ। ਉਸ ਪਾਣੀ ਨੂੰ ਹੋਮ ਦੀ ਬਲੀ ਅਤੇ ਬਾਲਣ ਉੱਪਰ ਡੋਹਲ ਦਿਓ।” ਤਦ ਏਲੀਯਾਹ ਨੇ ਕਿਹਾ, “ਇਸ ਨੂੰ ਦੁਬਾਰਾ ਕਰੋ।” ਫਿਰ ਉਸ ਕਿਹਾ, “ਇਸ ਨੂੰ ਤੀਜੀ ਵਾਰ ਫ਼ਿਰ ਕਰੋ।”"
34 Então disse: — Encham quatro cântaros com água e derramem sobre o holocausto e sobre a lenha. Disse ainda: — Façam isso outra vez. E eles o fizeram. Disse mais: — Façam isso pela terceira vez. E eles o fizeram pela terceira vez.
35 ਇਉਂ ਪਾਣੀ ਜਗਵੇਦੀ ਵਿੱਚੋਂ ਵਗਦਾ ਹੋਇਆ ਖਾਈ ਨੂੰ ਭਰਨ ਲੱਗਾ।"
35 A água escorria do altar e enchia também a vala aberta.
36 ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।"
36 Quando chegou a hora do sacrifício da tarde, o profeta Elias se aproximou do altar e disse: — Ó
37 ਹੇ ਯਹੋਵਾਹ, ਮੇਰੀ ਗੱਲ ਸੁਣ! ਮੇਰੀ ਪ੍ਰਾਰਥਨਾ ਦਾ ਉਤਰ ਦੇਹ ਤਾਂ ਜੋ ਇਹ ਲੋਕ ਜਾਨਣ ਕਿ ਤੂੰ ਯਹੋਵਾਹ ਹੀ ਪਰਮੇਸ਼ੁਰ ਹੈਂ ਅਤੇ ਤੂੰ ਹੀ ਹੈਂ ਜੋ ਉਨ੍ਹਾਂ ਦੇ ਦਿਲ ਬਦਲ ਰਿਹਾ ਹੈਂ।”"
37 Responde-me, Senhor , responde-me, para que este povo saiba que tu, Senhor , és Deus e que fizeste o coração deles voltar para ti.
38 ਤਾਂ ਯਹੋਵਾਹ ਨੇ ਹੇਠਾਂ ਅੱਗ ਭੇਜੀ, ਜਿਸ ਨੇ ਬਲੀ, ਲੱਕੜਾਂ, ਪੱਥਰ ਅਤੇ ਜਗਵੇਦੀ ਦੇ ਦੁਆਲੇ ਦੀ ਧਰਤੀ ਨੂੰ ਸਾੜ ਦਿੱਤਾ, ਅਤੇ ਇਸ ਨੇ ਟੋਏ ਵਿੱਚਲਾ ਸਾਰਾ ਪਾਣੀ ਸੁਕਾਅ ਦਿੱਤਾ।"
38 Então caiu fogo do Senhor e consumiu o holocausto, a lenha, as pedras e a terra, e ainda lambeu a água que estava na vala.
39 ਇਹ ਸਭ ਕੁਝ ਲੋਕਾਂ ਸਾਹਮਣੇ ਹੋਇਆ ਤਾਂ ਲੋਕਾਂ ਨੇ ਮੱਥਾ ਟੇਕਦੇ ਹੋਏ ਕਹਿਣਾ ਸ਼ੁਰੂ ਕੀਤਾ, “ਯਹੋਵਾਹ ਹੀ ਪਰਮੇਸ਼ੁਰ ਹੈ! ਯਹੋਵਾਹ ਹੀ ਪਰਮੇਸ਼ੁਰ ਹੈ!”"
39 Quando o povo viu isso, todos se prostraram com o rosto em terra e disseram: — O
40 ਤਦ ਏਲੀਯਾਹ ਨੇ ਕਿਹਾ, “ਬਆਲ ਦੇ ਨਬੀਆਂ ਨੂੰ ਫ਼ੜ ਲਵੋ, ਕੋਈ ਵੀ ਬਚ ਕੇ ਨੱਸੇ ਨਾ!” ਤਾਂ ਲੋਕਾਂ ਨੇ ਸਾਰੇ ਨਬੀਆਂ ਨੂੰ ਫ਼ੜ ਲਿਆ। ਏਲੀਯਾਹ ਨੇ ਉਨ੍ਹਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾਕੇ ਉੱਥੇ ਉਨ੍ਹਾਂ ਨੂੰ ਵੱਢ ਸੁੱਟਿਆ।"
40 Então Elias disse: — Prendam os profetas de Baal! Que nem um deles escape! Eles os prenderam, e Elias os fez descer até o ribeiro de Quisom e ali os matou.
41 ਮੀਂਹ ਦੁਬਾਰਾ ਪੈਣਾ ਤਦ ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਹੁਣ ਜਾ ਅਤੇ ਜਾਕੇ ਖਾ-ਪੀ ਕਿਉਂ ਜੋ ਭਾਰੀ ਬਾਰਿਸ਼ ਆ ਰਹੀ ਹੈ।”"
41 Então Elias disse a Acabe: — Suba, vá comer e beber, porque já se ouve o barulho de abundante chuva.
42 ਤਾਂ ਅਹਾਬ ਪਾਤਸ਼ਾਹ ਖਾਣ-ਪੀਣ ਲਈ ਚੱਲਾ ਗਿਆ। ਉਸੇ ਵੇਲੇ ਏਲੀਯਾਹ ਕਰਮਲ ਪਹਾੜ ਦੀ ਟੀਸੀ ਉੱਪਰ ਚੜ੍ਹਿਆ ਅਤੇ ਉੱਥੇ ਜਾਕੇ ਥਲੇ ਝੁਕਿਆ। ਉਸ ਨੇ ਆਪਣਾ ਸਿਰ ਆਪਣੇ ਗੋਡਿਆਂ ’ਚ ਨਿਵਾਇਆ।"
42 Acabe subiu para comer e beber, mas Elias subiu até o alto do Carmelo. Ali, encurvado para a terra, pôs o rosto entre os joelhos
43 ਤਦ ਏਲੀਯਾਹ ਨੇ ਆਪਣੇ ਸੇਵਕ ਨੂੰ ਆਖਿਆ, “ਉੱਪਰ ਜਾ ਅਤੇ ਸਮੁੰਦਰ ਵੱਲ ਤੱਕ।” ਸੇਵਕ ਉਸ ਜਗ੍ਹਾ ਗਿਆ ਜਿੱਥੇ ਉਹ ਸਮੁੰਦਰ ਨੂੰ ਵੇਖ ਸੱਕੇ। ਤਦ ਉਸ ਨੇ ਵਾਪਸ ਆਕੇ ਕਿਹਾ, “ਮੈਨੂੰ ਕੁਝ ਨਹੀਂ ਦਿਸਿਆ।” ਏਲੀਯਾਹ ਨੇ ਉਸ ਨੂੰ ਮੁੜ ਜਾਕੇ ਵੇਖਣ ਨੂੰ ਕਿਹਾ, ਇਉਂ ਉਸ ਨੇ ਸੱਤ ਵਾਰੀ ਕੀਤਾ।"
43 e disse ao seu servo: — Vá e olhe para o lado do mar. Ele foi, olhou e disse: — Não vi nada. Então Elias disse: — Volte. E assim por sete vezes.
44 ਸੱਤਵੀ ਵਾਰੀ, ਸੇਵਕ ਵਾਪਸ ਆਇਆ ਅਤੇ ਕਹਿਣ ਲੱਗਾ, “ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਦੀ ਕਲਾਈ ਵਰਗਾ ਮੈਂ ਸਮੁੰਦਰੋ ਉੱਠਦਾ ਵੇਖਿਆ ਹੈ।” ਏਲੀਯਾਹ ਨੇ ਸੇਵਕ ਨੂੰ ਕਿਹਾ, “ਜਾ! ਅਤੇ ਅਹਾਬ ਪਾਤਸ਼ਾਹ ਨੂੰ ਜਾਕੇ ਆਖ ਕਿ ਰਥ ਜੋੜਕੇ ਘਰ ਨੂੰ ਜਾਵੇ ਤਾਂ ਜੋ ਰਾਹ ਵਿੱਚ ਮੀਂਹ ਰੁਕਾਵਟ ਨਾ ਪਾਵੇ।”"
44 Na sétima vez o servo disse: — Eis que se levanta do mar uma nuvem pequena como a palma da mão de um homem. Então Elias disse: — Suba e diga a Acabe: “Apronte o seu carro e desça, para que a chuva não o detenha.”
45 ਥੋੜੇ ਹੀ ਸਮੇਂ ਬਾਅਦ ਅਕਾਸ਼ ਘਣੇ ਬੱਦਲਾਂ ਨਾਲ ਘਿਰ ਗਿਆ। ਤੇਜ਼ ਹਵਾ ਵਗਣ ਲਗੀ ਤੇ ਫ਼ੇਰ ਮੂਸਲਾਧਾਰ ਮੀਂਹ ਪੈਁਣ ਲੱਗਾ। ਤਾਂ ਅਹਾਬ ਆਪਣੇ ਰੱਥ ਤੇ ਚੜ੍ਹ ਕੇ ਯਿਜ਼ਰਾਏਲ ਨੂੰ ਮੁੜਿਆ।"
45 Em pouco tempo o céu escureceu, com nuvens e vento, e caiu grande chuva. Acabe subiu ao carro e foi para Jezreel.
46 ਯਹੋਵਾਹ ਦੀ ਮਿਹਰ ਏਲੀਯਾਹ ਉੱਪਰ ਸੀ ਸੋ ਏਲੀਯਾਹ ਨੇ ਆਪਣੇ ਕੱਪੜੇ ਆਪਣੇ ਦੁਆਲੇ ਕਸ ਲਏ ਤਾਂ ਜੋ ਉਹ ਨੱਸ ਸੱਕੇ ਤੇ ਅਹਾਬ ਦੇ ਅੱਗੇ ਯਿਜ਼ਰਾਏਲ ਦੇ ਰਾਹ ਤੀਕ ਭਜਿਆ ਗਿਆ।"
46 A mão do Senhor veio sobre Elias, que cingiu os lombos e correu na frente de Acabe, até a entrada de Jezreel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 18, comparar traduções ou montar um estudo — tudo direto pelo WhatsApp.