1 Reis 19

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਸੀਨਈ ਪਰਬਤ ਵਿਖੇ ਏਲੀਯਾਹ ਅਹਾਬ ਪਾਤਸ਼ਾਹ ਨੇ ਉਹ ਸਭ ਕੁਝ ਜੋ ਏਲੀਯਾਹ ਨੇ ਕੀਤਾ ਜਾ ਕੇ ਈਜ਼ਬਲ ਨੂੰ ਦੱਸਿਆ। ਅਹਾਬ ਨੇ ਇਹ ਵੀ ਦੱਸਿਆ ਕਿ ਏਲੀਯਾਹ ਨੇ ਕਿਵੇਂ ਤਲਵਾਰ ਨਾਲ ਸਾਰੇ ਨਬੀਆਂ ਨੂੰ ਵੱਢਿਆ।"
1 O rei Acabe contou à sua esposa Jezabel tudo o que Elias havia feito e como havia matado à espada todos os profetas do deus Baal .
2 ਤਾਂ ਈਜ਼ਬਲ ਨੇ ਸ਼ੰਦੇਸ਼ਵਾਹਕ ਦੇ ਰਾਹੀਂ ਏਲੀਯਾਹ ਨੂੰ ਇਹ ਆਖਦਿਆਂ ਸੁਨੇਹਾ ਭੇਜਿਆ, “ਜੇਕਰ ਕੱਲ ਤਾਈਂ ਮੈਂ ਤੈਨੂੰ ਨਹੀਂ ਮਾਰਿਆ, ਜਿਵੇਂ ਤੂੰ ਨਬੀਆਂ ਨੂੰ ਮਾਰਿਆ,ਤਾਂ ਦੇਵਤੇ ਮੈਨੂੰ ਵੀ ਮਾਰ ਦੇਣ।”"
2 Aí ela mandou um mensageiro a Elias com o seguinte recado: — Que os deuses me matem, se até amanhã a esta hora eu não fizer com você o mesmo que você fez com os profetas!
3 ਜਦੋਂ ਏਲੀਯਾਹ ਨੇ ਇਹ ਸੁਣਿਆਂ ਤਾਂ ਉਹ ਡਰ ਗਿਆ ਤੇ ਉਹ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜ ਨਿਕਲਿਆ। ਉਸ ਦੇ ਨਾਲ ਉਸਦਾ ਸੇਵਕ ਵੀ ਸੀ। ਉਹ ਦੋਵੇਂ ਬਏਰਸ਼ਬਾ ਨੂੰ ਗਏ, ਜੋ ਯਹੂਦਾਹ ਦਾ ਹੈ। ਏਲੀਯਾਹ ਆਪਣੇ ਸੇਵਕ ਨੂੰ ਬਏਰਸ਼ਬਾ ਵਿੱਚ ਹੀ ਛੱਡ ਗਿਆ।"
3 Elias ficou com medo e, para salvar a vida, fugiu com o seu ajudante para a cidade de Berseba, que ficava na região de Judá. Deixou ali o seu ajudante
4 ਫ਼ਿਰ ਉਹ ਸਾਰਾ ਦਿਨ ਏਲੀਯਾਹ ਉਜਾੜ ਵਿੱਚ ਚਲਦਾ ਰਿਹਾ। ਥੱਕ ਕੇ ਉਹ ਇੱਕ ਝਾੜੀ ਹੇਠ ਬੈਠ ਗਿਆ। ਉਸ ਨੇ ਬੈਠ ਕੇ ਮੌਤ ਮੰਗੀ ਤੇ ਆਖਿਆ, “ਹੇ ਯਹੋਵਾਹ! ਮੈਂ ਬਹੁਤ ਜੀਅ ਲਿਆ। ਹੁਣ ਮੈਨੂੰ ਮੌਤ ਦੇ ਦੇਹ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਕਿਤੇ ਚੰਗਾ ਨਹੀਂ ਹਾਂ।”"
4 e foi para o deserto, andando um dia inteiro. Aí parou, sentou-se na sombra de uma árvore e teve vontade de morrer. Então orou assim: — Já chega, ó
5 ਤਦ ਏਲੀਯਾਹ ਬਿਰਛ ਹੇਠਾਂ ਲੰਮਾਂ ਪੈ ਗਿਆ ਅਤੇ ਸੌਂ ਗਿਆ। ਇੱਕ ਦੂਤ ਏਲੀਯਾਹ ਕੋਲ ਆਇਆ ਅਤੇ ਆਕੇ ਉਸ ਨੇ ਏਲੀਯਾਹ ਨੂੰ ਛੋਹਿਆ ਅਤੇ ਆਖਿਆ, “ਉੱਠ! ਅਤੇ ਖਾ-ਪੀ!”"
5 Elias se deitou debaixo da árvore e caiu no sono. De repente, um anjo tocou nele e disse: — Levante-se e coma.
6 ਏਲੀਯਾਹ ਉੱਠਿਆ ਅਤੇ ਉਸ ਨੇ ਵੇਖਿਆ ਉਸ ਦੇ ਕੋਲ ਹੀ ਕੋਲਿਆਂ ਤੇ ਪੱਕਿਆ ਇੱਕ ਕੇਕ ਅਤੇ ਪਾਣੀ ਦਾ ਭਾਂਡਾ ਪਿਆ ਹੈ। ਏਲੀਯਾਹ ਨੇ ਖਾਧਾ ਅਤੇ ਪੀਤਾ ਅਤੇ ਫ਼ਿਰ ਸੌਂ ਗਿਆ।"
6 Elias olhou em volta e viu perto da sua cabeça um pão assado nas pedras e uma jarra de água. Ele comeu, e bebeu, e dormiu de novo.
7 ਕੁਝ ਦੇਰ ਬਾਅਦ, ਯਹੋਵਾਹ ਦਾ ਦੂਤ ਫ਼ਿਰ ਉਸ ਕੋਲ ਆਇਆ ਅਤੇ ਉਸ ਨੂੰ ਛੂਹ ਕੇ ਆਖਿਆ, “ਉੱਠ! ਕੁਝ ਖਾ-ਪੀ ਲੈ! ਜੇਕਰ ਤੂੰ ਕੁਝ ਨਹੀਂ ਖਾਵੇਂ-ਪੀਵੇਂਗਾ , ਤਾਂ ਯਾਤਰਾ ਤੇਰੇ ਲਈ ਬਹੁਤ ਥਕਾਉਣ ਵਾਲੀ ਹੋਵੇਗੀ!”"
7 O anjo do Senhor Deus voltou e tocou nele pela segunda vez, dizendo: — Levante-se e coma; se não, você não aguentará a viagem.
8 ਤਾਂ ਏਲੀਯਾਹ ਉੱਠਿਆ ਅਤੇ ਉਸ ਨੇ ਖਾਧਾ-ਪੀਤਾ। ਭੋਜਨ ਨੇ ਏਲੀਯਾਹ ਨੂੰ ਇੰਨੀ ਤਾਕਤ ਦਿੱਤੀ ਕਿ ਉਹ 40 ਦਿਨ ਅਤੇ 40 ਰਾਤਾਂ ਚੱਲ ਸੱਕਿਆ ਜਦੋਂ ਤੱਕ ਕਿ ਉਹ ਹੋਰੇਬ ਵਿਖੇ ਪਰਮੇਸ਼ੁਰ ਦੇ ਪਰਬਤ ਤੇ ਨਹੀਂ ਪਹੁੰਚ ਗਿਆ।"
8 Elias se levantou, comeu e bebeu, e a comida lhe deu força bastante para andar quarenta dias e quarenta noites até o Sinai, o monte sagrado.
9 ਉੱਥੇ ਏਲੀਯਾਹ ਇੱਕ ਗੁਫ਼ਾ ਵਿੱਚ ਸਾਰੀ ਰਾਤ ਟਿਕਿਆ। ਤਦ ਯਹੋਵਾਹ ਨੇ ਏਲੀਯਾਹ ਨੂੰ ਆਖਿਆ, “ਹੇ ਏਲੀਯਾਹ, ਤੂੰ ਇੱਥੇ ਕੀ ਕਰਦਾ ਹੈਂ?”"
9 Ali ele entrou numa caverna para passar a noite, e, de repente, o Senhor Deus lhe perguntou: — O que você está fazendo aqui, Elias?
10 ਅੱਗੋਂ ਉਸ ਨੇ ਕਿਹਾ, “ਹੇ ਯਹੋਵਾਹ ਪਰਮੇਸ਼ੁਰ ਸਰਬ-ਸੱਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਨਾ ਨਿਭਾਇਆ, ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਨੂੰ ਨਸ਼ਟ ਕੀਤਾ, ਤੇਰੇ ਨਬੀਆਂ ਨੂੰ ਮਾਰ ਦਿੱਤਾ। ਸਿਰਫ਼ ਇੱਕਲਾ ਮੈਂ ਹੀ ਬੱਚਿਆਂ ਹਾਂ ਤੇ ਉਹ ਮੈਨੂੰ ਵੀ ਮਾਰਨਾ ਚਾਹੁੰਦੇ ਹਨ।”"
10 Ele respondeu: — Ó
11 ਫ਼ੇਰ ਯਹੋਵਾਹ ਨੇ ਏਲੀਯਾਹ ਨੂੰ ਆਖਿਆ, “ਜਾ, ਮੇਰੇ ਸਾਹਮਣੇ ਉਸ ਪਰਬਤ ਤੇ ਖੜ੍ਹਾ ਹੋ ਜਾ। ਮੈਂ ਤੇਰੇ ਕੋਲ ਦੀ ਲੰਘਾਂਗਾ।” ਫ਼ੇਰ ਇੱਕ ਬਹੁਤ ਜੋਰਦਾਰ ਹਵਾ ਵਗੀ। ਜਿਸ ਨੇ ਪਰਬਤਾਂ ਨੂੰ ਚੀਰ ਦਿੱਤਾ। ਇਸ ਨੇ ਵਿਸ਼ਾਲ ਚੱਟਾਨਾਂ ਨੂੰ ਯਹੋਵਾਹ ਦੇ ਸਾਹਮਣੇ ਚੀਰ ਦਿੱਤਾ। ਪਰ ਉਹ ਹਵਾ ਯਹੋਵਾਹ ਨਹੀਂ ਸੀ! ਉਸ ਹਵਾ ਤੋਂ ਮਗਰੋਂ, ਓੱਥੇ ਭੂਚਾਲ ਆਇਆ। ਪਰ ਉਹ ਭੂਚਾਲ ਯਹੋਵਾਹ ਨਹੀਂ ਸੀ।"
11 O Senhor Deus disse: — Saia e vá ficar diante de mim no alto do monte. Então o
12 ਭੂਚਾਲ ਤੋਂ ਮਗਰੋਂ, ਓੱਥੇ ਇੱਕ ਅੱਗ ਆਈ। ਪਰ ਅੱਗ ਯਹੋਵਾਹ ਨਹੀਂ ਸੀ। ਅੱਗ ਤੋਂ ਮਗਰੋਂ, ਚੁੱਪ ਸੀ, ਇੱਕ ਕੋਮਲ ਆਵਾਜ਼।"
12 Depois do terremoto veio um fogo, mas o Senhor não estava no fogo. E depois do fogo veio um sussurro calmo e suave.
13 ਜਦੋਂ ਏਲੀਯਾਹ ਨੇ ਆਵਾਜ਼ ਸੁਣੀ, ਉਸ ਨੇ ਆਪਣਾ ਚਿਹਰਾ ਢੱਕਣ ਲਈ ਆਪਣੇ ਚੋਲੇ ਦਾ ਇਸਤੇਮਾਲ ਕੀਤਾ। ਫ਼ੇਰ ਉਹ ਗਿਆ ਅਤੇ ਗੁਫ਼ਾ ਦੇ ਪ੍ਰਵੇਸ਼ ਤੇ ਖਲੋ ਗਿਆ। ਫ਼ਿਰ ਇੱਕ ਆਵਾਜ਼ ਨੇ ਉਸ ਨੂੰ ਆਖਿਆ, “ਏਲੀਯਾਹ, ਤੂੰ ਇੱਥੇ ਕਿਉਂ ਹੈਂ?”"
13 Quando Elias ouviu o sussurro, cobriu o rosto com a capa . Então saiu e ficou na entrada da caverna. E uma voz lhe disse: — O que você está fazendo aqui, Elias?
14 ਏਲੀਯਾਹ ਨੇ ਆਖਿਆ, “ਹੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਆਪਣੇ ਇਕਰਾਰਨਾਮੇ ਨੂੰ ਤੋੜ ਦਿੱਤਾ। ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਢਾਹ ਦਿੱਤੀਆਂ ਅਤੇ ਉਨ੍ਹਾਂ ਨੇ ਤੇਰੇ ਨਬੀਆਂ ਨੂੰ ਮਾਰਿਆ। ਮੈਂ ਹੀ ਇੱਕ ਨਬੀ ਹਾਂ ਜਿਹੜਾ ਹਾਲੇ ਜਿਉਂਦਾ ਹਾਂ। ਅਤੇ ਹੁਣ ਉਹ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।”"
14 Ele respondeu: — Ó
15 ਯਹੋਵਾਹ ਨੇ ਆਖਿਆ, “ਜਾ ਅਤੇ ਉਜਾੜ ਦੇ ਰਾਹ ਦੰਮਿਸਕ ਨੂੰ ਪਰਤ ਜਾ ਅਤੇ ਉੱਥੇ ਜਾਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।"
15 Então o Senhor Deus disse: — Volte para o deserto que fica perto de Damasco. Chegando lá, entre na cidade e
16 ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਜੋ ਆਬੇਲ ਮਹੋਲਾਹ ਦਾ ਹੈ, ਨੂੰ ਮਸਹ ਕਰ, ਕਿ ਉਹ ਤੇਰੀ ਥਾਂ ਨਬੀ ਹੋਵੇ।"
16 Unja Jeú, filho de Ninsi, como rei de Israel e unja Eliseu, filho de Safate, de Abel-Meolá, como profeta, para ficar em lugar de você.
17 ਹਜ਼ਾਏਲ ਬਹੁਤ ਸਾਰੇ ਬਦ ਲੋਕਾਂ ਦੀ ਹਤਿਆ ਕਰੇਗਾ। ਜਿਹੜਾ ਕੋਈ ਹਜ਼ਾਏਲ ਦੀ ਤਲਵਾਰ ਤੋਂ ਬਚ ਜਾਵੇਗਾ, ਉਸ ਨੂੰ ਯੇਹੂ ਮਾਰ ਮੁਕਾਵੇਗਾ ਅਤੇ ਜੋ ਕੋਈ ਯੇਹੂ ਦੇ ਵਾਰ ਤੋਂ ਬਚ ਨਿਕਲੇਗਾ, ਉਸ ਨੂੰ ਏਲੀਸ਼ਾ ਖਤਮ ਕਰ ਦੇਵੇਗਾ।"
17 As pessoas que não forem mortas por Hazael serão mortas por Jeú, e todos os que escaparem de Jeú serão mortos por Eliseu.
18 ਏਲੀਯਾਹ, ਇਸਰਾਏਲ ਵਿੱਚ ਇੱਕ ਤੂੰ ਹੀ ਵਫ਼ਾਦਾਰ ਮਨੁੱਖ ਨਹੀਂ। ਉਹ ਆਦਮੀ ਅਨੇਕਾਂ ਲੋਕਾਂ ਨੂੰ ਮਾਰਨਗੇ, ਪਰ ਫ਼ਿਰ ਵੀ, ਉਸ ਤੋਂ ਬਿਨਾ ਇਸਰਾਏਲ ਵਿੱਚ 7,000 ਲੋਕ ਬਚੇ ਰਹਿਣਗੇ ਜਿਹੜੇ ਕਦੇ ਵੀ ਬਆਲ ਦੇ ਅੱਗੇ ਨਹੀਂ ਝੁਕੇ। ਮੈਂ ਉਨ੍ਹਾਂ 7,000 ਲੋਕਾਂ ਨੂੰ ਜਿਉਂਦਿਆਂ ਰਹਿਣ ਦੇਵਾਂਗਾ, ਕਿਉਂ ਕਿ ਉਨ੍ਹਾਂ ਕਦੇ ਬਆਲ ਦੇ ਬੁੱਤ ਨੂੰ ਨਹੀਂ ਚੁੰਮਿਆ।”"
18 Mas eu deixarei sete mil pessoas vivas em Israel, isto é, todos aqueles que não adoraram o deus Baal e não beijaram a sua imagem.
19 ਏਲੀਸ਼ਾ ਦਾ ਨਬੀ ਬਣਨਾ ਤਾਂ ਏਲੀਯਾਹ ਉੱਥੋਂ ਤੁਰ ਪਿਆ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਲੱਭਣ ਲਈ ਚੱਲਿਆ ਗਿਆ। ਉਸ ਵਕਤ, ਏਲੀਸ਼ਾ ਖੇਤ ਦੀ ਵਾਹੀ ਕਰ ਰਿਹਾ ਸੀ। ਉਸ ਕੋਲ ਬਲਦਾਂ ਦੀਆਂ 12 ਜੋੜੀਆਂ ਸਨ ਅਤੇ ਬਾਰ੍ਹਵੀ ਤੇ ਉਹ ਖੁਦ ਸੀ। ਜਦੋਂ ਏਲੀਯਾਹ ਉੱਥੇ ਪਹੁੰਚਿਆ, ਉਹ ਏਲੀਸ਼ਾ ਕੋਲ ਗਿਆ ਅਤੇ ਆਪਣਾ ਚੋਲਾ ਉਸ ਉੱਪਰ ਪਾ ਦਿੱਤਾ।"
19 Elias saiu e encontrou Eliseu, que estava arando a terra. Na frente dele iam doze pares de bois, e ele estava arando com o último par. Elias passou perto de Eliseu e jogou a sua capa em cima dele.
20 ਏਲੀਸ਼ਾ ਨੇ ਉਸੇ ਵਕਤ ਆਪਣੇ ਡੰਗਰਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਭੱਜ ਪਿਆ ਅਤੇ ਏਲੀਸ਼ਾ ਨੇ ਕਿਹਾ, “ਮੈਨੂੰ ਪਰਵਾਨਗੀ ਦੇ ਤਾਂ ਜੋ ਮੈਂ ਆਪਣੇ ਮਾਂ-ਬਾਪ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਵਾਂਗਾ।” ਤਾਂ ਏਲੀਯਾਹ ਨੇ ਆਖਿਆ, “ਠੀਕ ਹੈ! ਤੂੰ ਜਾ! ਮੈਂ ਤੈਨੂੰ ਨਹੀਂ ਰੋਕਦਾ।”"
20 Então Eliseu largou os seus bois, correu atrás de Elias e disse: — Deixe que eu vá beijar o meu pai e a minha mãe e depois eu irei com você. Elias respondeu: — Está bem. Pode ir. Eu não estou impedindo.
21 ਤਦ ਏਲੀਸ਼ਾ ਨੇ ਆਪਣੇ ਪਰਿਵਾਰ ਨਾਲ ਮਿਲਕੇ ਖਾਸ ਭੋਜਨ ਕੀਤਾ। ਉਸ ਨੇ ਆਪਣੇ ਬਲਦ ਮਾਰੇ ਅਤੇ ਆਪਣੇ ਪੰਜਾਲੀ ਨੂੰ ਅੱਗ ਬਾਲਣ ਲਈ ਲੱਕੜਾਂ ਵਜੋਂ ਇਸਤੇਮਾਲ ਕਰਕੇ ਮਾਸ ਰਿੰਨਿਆ। ਫ਼ੇਰ ਉਸ ਨੇ ਰਿੰਨ੍ਹੇ ਹੋਏ ਨੂੰ ਖਾਣ ਲਈ ਹਰੇਕ ਨੂੰ ਵੰਡਿਆ। ਫ਼ਿਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਲੱਗ ਗਿਆ ਅਤੇ ਉਸ ਦਾ ਸੇਵਾਦਾਰ ਬਣ ਗਿਆ।"
21 Aí Eliseu deixou Elias e foi até o lugar onde estavam os dois bois e matou-os. Então fez fogo com a madeira da canga e cozinhou a carne. Depois deu a carne ao povo, e eles comeram. Então saiu, e foi com Elias, e ficou trabalhando como seu ajudante.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 19, comparar traduções ou montar um estudo — tudo direto pelo WhatsApp.