1 Reis 1

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਅਦੋਨੀਯਾਹ ਰਾਜਾ ਬਨਣਾ ਚਾਹੁੰਦਾ ਦਾਊਦ ਪਾਤਸ਼ਾਹ ਬਹੁਤ ਬੁੱਢਾ ਸੀ, ਉਸ ਦੇ ਨੌਕਰ ਉਸ ਨੂੰ ਚਾਦਰਾਂ ਨਾਲ ਢੱਕ ਕੇ ਰੱਖਦੇ ਪਰ ਉਸ ਨੂੰ ਨਿੱਘ ਨਾ ਮਹਿਸੂਸ ਹੁੰਦਾ।"
1 O rei Davi estava bem velho. Os seus servidores o cobriam com cobertas, mas ele não conseguia se aquecer.
2 ਤਾਂ ਉਸ ਦੇ ਨੌਕਰਾਂ ਨੇ ਉਸ ਨੂੰ ਕਿਹਾ, “ਅਸੀਂ ਰਾਜੇ ਦੀ ਸੇਵਾ ਕਰਨ ਲਈ ਅਤੇ ਉਸਦਾ ਧਿਆਨ ਰੱਖਣ ਲਈ ਇੱਕ ਕੁਆਰੀ ਮੁਟਿਆਰ ਲੱਭਾਂਗੇ। ਉਹ ਤੈਨੂੰ ਨਿੱਘਾ ਕਰਨ ਲਈ ਤੇਰੇ ਪਾਸੇ ਤੇ ਸੌਂ ਸੱਕੇਗੀ।”"
2 Por isso, os seus conselheiros disseram: — Rei Davi, nós vamos procurar uma moça para ficar com o senhor e cuidar do senhor. Ela dormirá ao seu lado e o conservará quente.
3 ਇਸ ਲਈ ਉਨ੍ਹਾਂ ਨੇ ਸਾਰੇ ਇਸਰਾਏਲ ਵਿੱਚ ਖੂਬਸੂਰਤ ਕੁੜੀ ਲੱਭਣੀ ਸ਼ੁਰੂ ਕੀਤੀ ਅਤੇ ਸ਼ੂਨੰਮੀ ਸ਼ਹਿਰ ਤੋਂ ਅਬੀਸ਼ਗ ਨਾਂ ਦੀ ਇੱਕ ਕੁੜੀ ਲੱਭੀ। ਉਹ ਉਸ ਕੁੜੀ ਨੂੰ ਪਾਤਸ਼ਾਹ ਕੋਲ ਲਿਆਏ।"
3 Então procuraram em toda a terra de Israel uma moça bonita. Em Suném encontraram uma jovem chamada Abisague e a levaram ao rei.
4 ਉਹ ਕੁੜੀ ਬੜੀ ਖੂਬਸੂਰਤ ਸੀ। ਉਸ ਨੇ ਪਾਤਸ਼ਾਹ ਦੀ ਖੂਬ ਸੇਵਾ ਅਤੇ ਦੇਖਭਾਲ ਕੀਤੀ ਪਰ ਪਾਤਸ਼ਾਹ ਨੇ ਉਸ ਨਾਲ ਕੋਈ ਜਿਨਸੀ ਸੰਬੰਧ ਨਾ ਜੋੜੇ।"
4 Abisague era muito bonita. Ela servia o rei e cuidava dele, mas Davi não teve relações com ela.
5 ਦਾਊਦ ਦਾ ਪੁੱਤਰ ਅਦੋਨੀਯਾਹ ਉਸਦੀ ਪਤਨੀ ਹਗੀਥ ਤੋਂ ਸੀ, ਉਹ ਸ਼ੇਖੀ ਮਾਰਦਾ ਹੁੰਦਾ ਸੀ ਕਿ ਉਹ ਰਾਜਾ ਹੋਵੇਗਾ। ਉਸ ਨੇ ਆਪਣੇ ਲਈ ਰੱਥ, ਘੋੜੇ ਅਤੇ ਆਪਣੇ ਰੱਥ ਦੇ ਅੱਗੇ ਭੱਜਣ ਲਈ 50 ਆਦਮੀਆਂ ਨੂੰ ਲਿਆ। ਉਸ ਦੇ ਪਿਤਾ ਨੇ ਉਸ ਨੂੰ ਇਹ ਆਖਕੇ ਕਦੇ ਨਹੀਂ ਸੁਧਾਰਿਆ, “ਤੂੰ ਅਜਿਹਾ ਕਿਉਂ ਕਰਦਾ ਹੈਂ?” ਉਹ ਅਬਸ਼ਾਲੋਮ ਦੇ ਜਨਮ ਤੋਂ ਮਗਰੋਂ ਜਨਮਿਆ ਸੀ, ਅਤੇ ਉਹ ਉਸ ਵਾਂਗੇ ਹੀ ਸੋਹਣਾ ਸੀ।"
5 — ausente —
6 ਅਦੋਨੀਯਾਹ ਨੇ ਸਰੂਯਾਹ ਦੇ ਪੁੱਤਰ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲ ਕੀਤੀ। ਉਨ੍ਹਾਂ ਦੋਨਾਂ ਨੇ ਇਸ ਨੂੰ ਨਵਾਂ ਪਾਤਸ਼ਾਹ ਥਾਪਣ ਲਈ ਮਦਦ ਕਰਨ ਦਾ ਫ਼ੈਸਲਾ ਕੀਤਾ।"
6 — ausente —
7 ਪਰ ਸਾਦੋਕ ਜਾਜਕ, ਯਹੋਯਾਦਾ ਦਾ ਪੁੱਤਰ ਬਨਾਯਾਹ, ਨਾਥਾਨ ਨਬੀ, ਸ਼ਿਮਈ, ਰੇਈ ਅਤੇ ਦਾਊਦ ਪਾਤਸ਼ਾਹ ਦੇ ਖਾਸ ਪਹਿਰੇਦਾਰਾਂ ਨੇ ਅਦੋਨੀਯਾਹ ਦਾ ਪੱਖ ਨਾ ਲਿਆ।"
7 Adonias falou com Joabe, que era filho de uma mulher chamada Zeruia, e com Abiatar, o sacerdote, e eles concordaram em ficar do lado dele.
8 ਇੱਕ ਦਿਨ ਜ਼ੋਹਲਥ ਪੱਥਰ ਉੱਤੇ ਜੋ ਐਨ-ਰੋਗੇਲ ਦੇ ਕੋਲ ਹੈ, ਅਦੋਨੀਯਾਹ ਨੇ ਕੁਝ ਭੇਡਾਂ, ਗਊਆਂ ਅਤੇ ਮੋਟੇ-ਮੋਟੇ ਪਸ਼ੂ ਵੱਢੇ ਅਤੇ ਆਪਣੇ ਸਾਰੇ ਭਰਾਵਾਂ ਭਾਵ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਅਫ਼ਸਰਾਂ ਨੂੰ ਸੱਦਿਆ।"
8 Mas o sacerdote Zadoque e Benaías, filho de Joiada, Natã, o profeta , Simei, Reí e os guarda-costas de Davi não ficaram do lado de Adonias.
9 ਪਰ ਅਦੋਨੀਯਾਹ ਨੇ ਨਾਥਾਨ ਨਬੀ, ਬਨਾਯਾਹ, ਆਪਣੇ ਪਿਤਾ ਦੇ ਖਾਸ ਪਹਿਰੇਦਾਰਾਂ ਜਾਂ ਆਪਣੇ ਭਰਾ ਸੁਲੇਮਾਨ ਨੂੰ ਸੱਦਾ ਨਾ ਦਿੱਤਾ।"
9 Um dia Adonias ofereceu ovelhas, touros e bezerros gordos em sacrifício , na pedra da Cobra, perto da fonte de Rogel. Ele convidou os outros filhos do rei Davi e os servidores do rei que eram de Judá.
10 ਨਾਥਾਨ ਅਤੇ ਬਥਸ਼ਬਾ ਸੁਲੇਮਾਨ ਲਈ ਬੋਲੇ ਪਰ ਨਾਥਾਨ ਨੇ ਜਦੋਂ ਇਹ ਸੁਣਿਆ ਤਾਂ ਉਹ ਸੁਲੇਮਾਨ ਦੀ ਮਾਤਾ ਬਥਸ਼ਬਾ ਕੋਲ ਗਿਆ ਅਤੇ ਉਸ ਨੂੰ ਜਾਕੇ ਕਿਹਾ, “ਕੀ ਤੁਸੀਂ ਨਹੀਂ ਸੁਣਿਆ ਕਿ ਹਗੀਥ ਦਾ ਪੁੱਤਰ ਕੀ ਕੁਝ ਕਰ ਰਿਹਾ ਹੈ? ਉਹ ਖੁਦ ਨੂੰ ਪਾਤਸ਼ਾਹ ਥਾਪ ਰਿਹਾ ਹੈ ਅਤੇ ਸਾਡਾ ਮਾਲਕ, ਦਾਊਦ ਪਾਤਸ਼ਾਹ ਇਸ ਸਾਰੇ ਕਾਸੇ ਤੋਂ ਅਨਜਾਨ ਹੈ।"
10 Porém não convidou o seu meio-irmão Salomão, nem Natã, o profeta, nem Benaías, nem os guarda-costas de Davi.
11 ਮੈਂ ਦੱਸਦਾਂ ਕਿ ਤੈਨੂੰ ਆਪਣੀ ਜ਼ਿੰਦਗੀ ਅਤੇ ਆਪਣੇ ਪੁੱਤਰ ਸੁਲੇਮਾਨ ਦੀ ਵੀ ਜ਼ਿੰਦਗੀ ਬਚਾਉਣ ਲਈ ਕੀ ਕਰਨਾ ਚਾਹੀਦਾ।"
11 Então Natã foi falar com Bate-Seba, a mãe de Salomão. Natã perguntou: — Você soube que Adonias, o filho de Hagite, se fez rei? E o rei Davi não está sabendo de nada!
12 ਦਾਊਦ ਪਾਤਸ਼ਾਹ ਕੋਲ ਜਾਕੇ ਆਖ, ‘ਹੇ ਮੇਰੇ ਮਹਾਰਾਜ ਪਾਤਸ਼ਾਹ, ਤੂੰ ਮੇਰੇ ਨਾਲ ਇਕਰਾਰ ਕੀਤਾ ਸੀ ਕਿ ਤੈਥੋਂ ਬਾਅਦ ਮੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਤੇਰੇ ਸਿੰਘਾਸਣ ਉੱਤੇ ਬੈਠੇਗਾ? ਫ਼ੇਰ ਅਦੋਨੀਯਾਹ ਰਾਜਾ ਕਿਉਂ ਬਣ ਗਿਆ ਹੈ?’"
12 Vou lhe dar um conselho: se você quiser salvar a sua vida e a vida do seu filho Salomão,
13 ਜਦੋਂ ਤੂੰ ਅਜੇ ਉਸ ਨਾਲ ਗੱਲਬਾਤ ਕਰ ਰਹੀ ਹੋਵੇਂਗੀ, ਮੈਂ ਅੰਦਰ ਆ ਜਾਵਾਂਗਾ। ਤੇਰੇ ਓਬੋਁ ਚੱਲੇ ਜਾਣ ਤੋਂ ਬਾਅਦ, ਮੈਂ ਤੇਰੇ ਸ਼ਬਦਾਂ ਦੀ ਪੁਸ਼ਟੀ ਕਰ ਦਿਆਂਗਾ।”"
13 vá agora mesmo falar com o rei Davi e diga o seguinte: “Rei Davi, o senhor não jurou que o meu filho Salomão seria rei em seu lugar e que seria ele quem haveria de sentar no seu trono? Então, como é que Adonias se tornou rei?”
14 ਫੇਰ ਬਥਸ਼ਬਾ ਪਾਤਸ਼ਾਹ ਨੂੰ ਉਸ ਦੇ ਸੌਣ ਵਾਲੇ ਕਮਰੇ ਵਿੱਚ ਵੇਖਣ ਲਈ ਗਈ। ਪਾਤਸ਼ਾਹ ਬਹੁਤ ਬੁੱਢਾ ਸੀ ਅਤੇ ਸ਼ੂਨੰਮੀ ਤੋਂ ਅਬੀਸ਼ਗ ਨਾਂ ਦੀ ਕੁੜੀ ਉਸ ਦੀ ਦੇਖਭਾਲ ਕਰ ਰਹੀ ਸੀ।"
14 E Natã continuou: — E aí, quando você ainda estiver falando com o rei, eu vou chegar e confirmar a sua história.
15 ਬਥਸ਼ਬਾ ਨੇ ਪਾਤਸ਼ਾਹ ਅੱਗੇ ਮੱਥਾ ਟੇਕਿਆ। ਪਾਤਸ਼ਾਹ ਨੇ ਪੁੱਛਿਆ, “ਤੂੰ ਕੀ ਮੰਗਦੀ ਹੈਂ?”"
15 Então Bate-Seba foi ao quarto de dormir do rei para falar com ele. Davi estava muito velho, e Abisague, a moça de Suném, estava cuidando dele.
16 ਬਥਸ਼ਬਾ ਨੇ ਆਖਿਆ, “ਮੇਰੇ ਮਹਾਰਾਜ਼, ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਂ ਤੇ ਮੇਰੇ ਨਾਲ ਇਕਰਾਰ ਕਰਕੇ ਆਖਿਆ ਸੀ, ‘ਮੇਰੇ ਪਿੱਛੋਂ, ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਮੇਰੇ ਸਿੰਘਾਸਣ ਉੱਪਰ ਬੈਠੇਗਾ।’"
16 Em sinal de respeito, Bate-Seba se ajoelhou diante do rei. Então ele perguntou: — O que você quer?
17 ਹੁਣ, ਅਦੋਨੀਯਾਹ ਰਾਜਾ ਬਣ ਗਿਆ ਹੈ ਅਤੇ ਤੂੰ ਇਸ ਬਾਰੇ ਸਚੇਤ ਨਹੀਂ ਹੈਂ।"
17 Ela respondeu: — Rei Davi, o senhor jurou pelo nome do
18 ਅਦੋਨੀਯਾਹ ਨੇ ਬਹੁਤ ਸਾਰੀਆਂ ਗਾਵਾਂ, ਮੋਟੇ ਵੱਛੇ ਅਤੇ ਭੇਡਾਂ ਜਿਬਾਹ ਕੀਤੀਆਂ ਹਨ ਅਤੇ ਤੇਰੇ ਸਾਰੇ ਪੁੱਤਰਾਂ ਨੂੰ ਸੱਦਾ ਦਿੱਤਾ ਹੈ। ਉਸ ਨੇ ਜਾਜਕ ਅਬਯਾਥਾਰ ਅਤੇ ਤੇਰੇ ਸੈਨਾਪਤੀ ਯੋਆਬ ਨੂੰ ਤਾਂ ਸੱਦਾ ਦਿੱਤਾ ਹੈ, ਪਰ ਉਸ ਨੇ ਤੇਰੇ ਪੁੱਤਰ ਸੁਲੇਮਾਨ ਨੂੰ ਸੱਦਾ ਨਹੀਂ ਦਿੱਤਾ ਜੋ ਤੇਰੇ ਨਾਲ ਵਫ਼ਾਦਾਰ ਹੈ।"
18 Mas Adonias já se tornou rei, e o senhor não está sabendo disso.
19 ਸੋ ਹੁਣ, ਮੇਰੇ ਮਹਾਰਾਜ ਅਤੇ ਪਾਤਸ਼ਾਹ, ਇਸਰਾਏਲ ਦੇ ਸਾਰੇ ਲੋਕ ਤੇਰੇ ਵੱਲ ਤੱਕ ਰਹੇ ਹਨ ਅਤੇ ਉਹ ਤੇਰੇ ਆਖਣ ਦਾ ਇੰਤਜ਼ਾਰ ਕਰ ਰਹੇ ਹਨ ਕਿ ਤੈਥੋਂ ਬਾਅਦ ਰਾਜਾ ਕੌਣ ਹੋਵੇਗਾ।"
19 Ele ofereceu muitos touros, ovelhas e bezerros gordos em sacrifício e convidou os irmãos dele, o sacerdote Abiatar e Joabe, o comandante do exército, para a festa. Porém não convidou o seu filho Salomão.
20 ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਤੈਨੂੰ ਤੇਰੇ ਪੁਰਖਿਆਂ ਨਾਲ ਦਫ਼ਨਾਏ ਜਾਣ ਤੋਂ ਬਾਅਦ, ਮੇਰਾ ਪੁੱਤਰ ਅਤੇ ਮੈਂ ਗਦਾਰ ਠਹਿਰਾਏ ਜਾਵਾਂਗੇ।”"
20 Rei Davi, todo o povo de Israel está esperando que o senhor lhe diga quem será o rei em seu lugar.
21 ਜਦੋਂ ਬਥਸ਼ਬਾ ਅਜੇ ਪਾਤਸ਼ਾਹ ਨਾਲ ਗੱਲ ਬਾਤ ਕਰ ਰਹੀ ਸੀ, ਨਾਥਾਨ ਨਬੀ ਪਾਤਸ਼ਾਹ ਨੂੰ ਵੇਖਣ ਆਇਆ।"
21 Se não disser, logo que o senhor morrer, eu e o meu filho Salomão seremos tratados como traidores.
22 ਸੇਵਕਾਂ ਨੇ ਪਾਤਸ਼ਾਹ ਨੂੰ ਕਿਹਾ, “ਨਾਥਾਨ ਨਬੀ ਤੁਹਾਨੂੰ ਮਿਲਣ ਆਇਆ ਹੈ।” ਨਾਥਾਨ ਅੰਦਰ ਆਇਆ ਅਤੇ ਪਾਤਸ਼ਾਹ ਦੇ ਅੱਗੇ ਝੁਕ ਗਿਆ ਅਤੇ ਉਸ ਨੂੰ ਕਿਹਾ,"
22 Enquanto Bate-Seba ainda estava falando, Natã chegou ao palácio.
23 “ਮੇਰੇ ਮਹਾਰਾਜ ਅਤੇ ਪਾਤਸ਼ਾਹ! ਕੀ ਤੁਸੀਂ ਇਹ ਘੋਸ਼ਣਾ ਕੀਤੀ ਹੈ ਕਿ ਤੁਹਾਡੇ ਬਾਅਦ ਅਦੋਨੀਯਾਹ ਅਗਲਾ ਪਾਤਸ਼ਾਹ ਹੋਵੇਗਾ? ਕੀ ਤੁਸੀਂ ਇਹ ਫ਼ੈਸਲਾ ਲਿਆ ਹੈ ਕਿ ਹੁਣ ਲੋਕਾਂ ਉੱਪਰ ਅਦੋਨੀਯਾਹ ਰਾਜ ਕਰੇਗਾ?"
23 Contaram ao rei que o profeta Natã estava lá. Ele entrou, se ajoelhou diante do rei e encostou o rosto no chão.
24 ਕਿਉਂ ਕਿ ਅੱਜ ਉਹ ਹੇਠਾਂ ਵਾਦੀ ਵਿੱਚ ਗਿਆ ਹੈ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਜੋਂ ਢੇਰ ਸਾਰੀਆਂ ਗਊਆਂ, ਮੋਟੇ-ਵੱਛੇ ਅਤੇ ਭੇਡਾਂ ਬਲੀ ਚੜ੍ਹਾਈਆਂ ਹਨ ਅਤੇ ਤੇਰੇ ਬਾਕੀ ਸਾਰੇ ਪੁੱਤਰਾਂ, ਸੈਨਾਂ ਦੇ ਸੈਨਾਪਤੀਆਂ, ਅਤੇ ਅਬਯਾਥਾਰ ਜਾਜਕ ਨੂੰ ਸੱਦਾ ਦਿੱਤਾ ਹੈ ਉਹ ਹੁਣ ਉਸ ਨਾਲ ਖਾ-ਪੀ ਰਹੇ ਹਨ ਅਤੇ ਆਖ ਰਹੇ ਹਨ, ‘ਪਾਤਸ਼ਾਹ ਅਦੋਨੀਯਾਹ ਤੂੰ ਜਿਉਂਦਾ ਰਹੇਁ।’"
24 Depois disse: — Rei Davi, por acaso, o senhor anunciou que Adonias é quem será o rei em seu lugar?
25 ਪਰ ਉਸ ਨੇ ਮੈਨੂੰ, ਸਾਦੋਕ ਜਾਜਕ, ਯਹੋਯਾਦਾ ਦੇ ਪੁੱਤਰ ਬਨਾਯਾਹ, ਜਾਂ ਤੇਰੇ ਪੁੱਤਰ ਸੁਲੇਮਾਨ ਨੂੰ ਸੱਦਾ ਨਹੀਂ ਦਿੱਤਾ।"
25 Hoje mesmo ele foi oferecer muitos touros, ovelhas e bezerros gordos em sacrifício. Convidou todos os filhos do senhor, convidou Joabe, o comandante do seu exército, e Abiatar, o sacerdote. E agora mesmo eles estão comendo e bebendo com ele e gritando: “Viva o rei Adonias!”
26 ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ, ਕੀ ਤੁਸੀਂ ਸਾਨੂੰ ਬਿਨਾਂ ਦੱਸੇ ਇਹ ਕਾਰਜ ਕਰ ਲਿਆ ਹੈ? ਕਿਰਪਾ ਕਰਕੇ ਸਾਨੂੰ ਦੱਸੋ ਕਿ ਤੁਹਾਡੇ ਬਾਅਦ ਅਗਲਾ ਪਾਤਸ਼ਾਹ ਕੌਣ ਹੋਵੇਗਾ?”"
26 Mas Adonias não me convidou e não convidou Zadoque, o sacerdote, nem Benaías, nem Salomão.
27 ਤਦ ਦਾਊਦ ਪਾਤਸ਼ਾਹ ਨੇ ਕਿਹਾ, “ਬਥਸ਼ਬਾ ਨੂੰ ਕਹੋ ਕਿ ਅੰਦਰ ਆਏ।” ਤਾਂ ਬਥਸ਼ਬਾ ਪਾਤਸ਼ਾਹ ਦੇ ਸਾਹਮਣੇ ਹੋਈ।"
27 Será que o senhor aprovou tudo isso e não contou pelo menos aos seus conselheiros quem será o rei em seu lugar?
28 ਫੇਰ ਪਾਤਸ਼ਾਹ ਨੇ ਇੱਕ ਇਕਰਾਰ ਕੀਤਾ ਅਤੇ ਆਖਿਆ, “ਯਹੋਵਾਹ ਪਰਮੇਸ਼ੁਰ ਨੇ ਮੈਨੂੰ ਹਰ ਖਤਰੇ ਤੋਂ ਬਚਾਇਆ ਹੈ। ਜਿੰਨਾ ਪ੍ਰਪੱਕ ਕਿ ਯਹੋਵਾਹ ਜਿਉਂਦਾ ਹੈ, ਮੈਂ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ।"
28 O rei Davi disse: — Chamem Bate-Seba. Ela voltou e ficou diante dele.
29 ਅੱਜ ਮੈਂ ਉਹੀ ਕਰਾਂਗਾ ਜਿਸ ਦਾ ਅਤੀਤ ਵਿੱਚ ਇਕਰਾਰ ਕੀਤਾ ਸੀ। ਮੈਂ ਉਹ ਇਕਰਾਰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਮ ਤੇ ਕੀਤਾ ਸੀ ਕਿ ਮੈਥੋਂ ਮਗਰੋਂ ਅਗਲਾ ਰਾਜਾ ਤੇਰਾ ਪੁੱਤਰ ਹੋਵੇਗਾ ਅਤੇ ਮੈਥੋਂ ਮਗਰੋਂ ਉਹ ਮੇਰੇ ਸਿੰਘਾਸਣ ਉੱਤੇ ਬੈਠੇਗਾ।”"
29 Aí o rei lhe disse: — Eu prometo pelo Deus vivo, que me livrou de todas as aflições,
30 ਤਦ ਬਥਸ਼ਬਾ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਕਿਹਾ, “ਹੇ ਦਾਊਦ ਪਾਤਸ਼ਾਹ, ਤੇਰੀਆਂ ਵੱਡੀਆਂ ਉਮਰਾਂ ਹੋਣ!”"
30 que hoje eu cumprirei o juramento que fiz a você, em nome do Senhor , o Deus de Israel: o juramento de que o seu filho Salomão seria o rei em meu lugar.
31 ਸੁਲੇਮਾਨ ਦਾ ਨਵਾਂ ਪਾਤਸ਼ਾਹ ਚੁਣਿਆ ਜਾਣਾ ਤਦ ਦਾਊਦ ਪਾਤਸ਼ਾਹ ਨੇ ਆਖਿਆ, “ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਸੱਦ।” ਤਾਂ ਉਹ ਤਿੰਨੇ ਆਦਮੀ ਪਾਤਸ਼ਾਹ ਨੂੰ ਵੇਖਣ ਲਈ ਆਏ।"
31 Bate-Seba se ajoelhou, encostou o rosto no chão e disse: — Que o meu senhor, o rei Davi, viva para sempre!
32 ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, “ਮੇਰੇ ਅਧਿਕਾਰੀਆਂ ਨੂੰ ਆਪਣੇ ਨਾਲ ਲਵੋ ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਪਰ ਚੜ੍ਹਾ ਕੇ ਗਿਹੋਨ ਦੇ ਝਰਨੇ ਕੋਲ ਲੈ ਜਾਵੋ।"
32 Então Davi mandou buscar o sacerdote Zadoque, o profeta Natã e Benaías, filho de Joiada. Quando eles entraram,
33 ਓੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਇਸਰਾਏਲ ਦੇ ਰਾਜੇ ਵਜੋਂ ਮਸਹ ਕਰਨਗੇ। ਫੇਰ ਤੁਰ੍ਹੀ ਵਜਾਕੇ ਰੌਲਾ ਪਾਇਓ! ‘ਪਾਤਸ਼ਾਹ ਸੁਲੇਮਾਨ ਜਿਉਂਦਾ ਰਹੇ।’"
33 Davi disse: — Levem com vocês os funcionários do meu palácio, façam o meu filho Salomão montar a minha própria mula e o levem até a fonte de Giom.
34 ਫ਼ਿਰ ਸੁਲੇਮਾਨ ਨੂੰ ਇੱਥੇ ਮੇਰੇ ਕੋਲ ਲੈ ਕੇ ਆਓ। ਉਹ ਮੇਰੇ ਸਿੰਘਾਸਣ ਉੱਪਰ ਬਿਰਾਜੇਗਾ ਅਤੇ ਮੇਰੀ ਬਾਵੇਂ ਪਾਤਸ਼ਾਹ ਹੋਵੇਗਾ। ਮੈਂ ਉਸ ਨੂੰ ਇਸਰਾਏਲ ਅਤੇ ਯਹੂਦਾਹ ਦਾ ਸ਼ਾਸਕ ਹੋਣ ਲਈ ਚੁਣਿਆ ਹੈ।”"
34 Ali Zadoque e Natã o ungirão rei de Israel. Depois toquem as cornetas e gritem: “Viva o rei Salomão!”
35 ਤਾਂ ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਜਵਾਬ ਦਿੱਤਾ, “ਆਮੀਨ! ਯਹੋਵਾਹ ਪਰਮੇਸ਼ੁਰ, ਮੇਰੇ ਮਹਾਰਾਜ ਅਤੇ ਪਾਤਸ਼ਾਹ ਦਾ ਪਰਮੇਸ਼ੁਰ, ਤੇਰੇ ਸ਼ਬਦਾਂ ਦੀ ਤਸਦੀਕ ਕਰੇਗਾ!"
35 Em seguida venham atrás dele quando vier sentar-se no meu trono. Ele será rei em meu lugar porque eu o escolhi para governar Israel e Judá.
36 ਮੇਰੇ ਮਹਾਰਾਜ ਅਤੇ ਪਾਤਸ਼ਾਹ, ਯਹੋਵਾਹ ਤੇਰੇ ਅੰਗ-ਸੰਗ ਸੀ ਅਤੇ ਹੁਣ ਮੈਨੂੰ ਉਮੀਦ ਹੈ ਕਿ ਉਹ ਸੁਲੇਮਾਨ ਦੇ ਅੰਗ-ਸੰਗ ਹੋਵੇਗਾ! ਮੈਨੂੰ ਉਮੀਦ ਹੈ ਕਿ ਸੁਲੇਮਾਨ ਦਾ ਰਾਜ ਤੈਥੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੋਵੇਗਾ।”"
36 — Assim será feito! — respondeu Benaías. — E que o Senhor , seu Deus, confirme isso!
37 ਤਦ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਪਲੇਤੀ ਨੇ ਪਾਤਸ਼ਾਹ ਦਾ ਹੁਕਮ ਮੰਨਿਆ। ਉਨ੍ਹਾਂ ਨੇ ਸੁਲੇਮਾਨ ਨੂੰ ਦਾਊਦ ਦੇ ਖੱਚਰ ਤੇ ਬਿਠਾਇਆ ਅਤੇ ਉਸ ਨਾਲ ਗਿਹੋਨ ਚਸ਼ਮੇ ਵੱਲ ਗਏ।"
37 E que, assim como o Senhor Deus tem estado com o senhor, ele esteja também com Salomão e faça com que o reino dele seja ainda maior do que o seu!
38 ਸਾਦੋਕ ਜਾਜਕ ਨੇ ਪਵਿੱਤਰ ਤੰਬੂ ਵਿੱਚੋਂ ਤੇਲ ਲਿਆ ਅਤੇ ਸੁਲੇਮਾਨ ਦੇ ਸਿਰ ਤੇ ਮਸਹ ਕੀਤਾ, ਇਹ ਦਰਸਾਉਣ ਲਈ ਕਿ ਉਹ ਪਾਤਸ਼ਾਹ ਬਣ ਗਿਆ ਸੀ। ਫ਼ੇਰ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਸਭ ਨੇ ਰੌਲਾ ਪਾਇਆ, “ਤੇਰੀ ਉਮਰ ਵੱਡੀ ਹੋਵੇ ਪਾਤਸ਼ਾਹ ਸੁਲੇਮਾਨ!”"
38 Então Zadoque, Natã, Benaías, os queretitas e os peletitas fizeram Salomão montar a mula do rei Davi e o acompanharam até a fonte de Giom.
39 ਤਦ ਸਭ ਨੇ ਸ਼ਹਿਰ ਤਾਈ ਸੁਲੇਮਸ਼ਨ ਦਾ ਪਿੱਛਾ ਕੀਤਾ। ਉਹ ਬੜੇ ਖੁਸ਼ ਅਤੇ ਉਤਸਾਹਿਤ ਸਨ। ਉਹ ਬੰਸਰੀਆਂ ਵਜਾ ਰਹੇ ਸਨ ਅਤੇ ਉਨ੍ਹਾਂ ਦੀ ਆਵਾਜ਼ ਨਾਲ ਧਰਤੀ ਪਾਟ ਗਈ।"
39 Zadoque levou a vasilha de azeite que havia tirado da Tenda da Presença de Deus e ungiu Salomão. Então tocaram a corneta, e o povo gritou: — Viva o rei Salomão!
40 ਤਦ ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਪਰਾਹੁਣੇ ਜਦੋਂ ਰੋਟੀ ਖਾਕੇ ਹਟੇ ਤਾਂ ਉਨ੍ਹਾਂ ਨੇ ਤੁਰ੍ਹੀ ਦੀਆਂ ਆਵਾਜ਼ਾਂ ਸੁਣੀਆਂ ਤਾਂ ਯੋਆਬ ਨੇ ਆਖਿਆ, “ਇਹ ਆਵਾਜ਼ਾਂ ਕੈਸੀਆਂ ਹਨ? ਸ਼ਹਿਰ ਵਿੱਚ ਕੀ ਹੋ ਰਿਹਾ ਹੈ?”"
40 Depois todos foram andando atrás de Salomão, gritando de alegria e tocando flauta; e faziam tanto barulho, que até parecia que a terra estava rachando.
41 ਜਦੋਂ ਯੋਆਬ ਅਜੇ ਬੋਲ ਹੀ ਰਿਹਾ ਸੀ, ਜਾਜਕ ਅਬਯਾਥਾਰ ਦਾ ਪੁੱਤਰ ਯੋਨਾਥਾਨ ਓੱਥੇ ਆਇਆ ਅਦੋਨੀਯਾਹ ਨੇ ਆਖਿਆ, “ਇੱਥੇ ਆ ਜਾ! ਤੂੰ ਇੱਕ ਚੰਗਾ ਆਦਮੀ ਹੈਂ ਅਤੇ ਤੂੰ ਮੇਰੇ ਲਈ ਕੋਈ ਚੰਗੀ ਖਬਰ ਲੈ ਕੇ ਆਇਆ ਹੋਵੇਂਗਾ।”"
41 Adonias e todos os seus convidados tinham acabado de comer quando ouviram aquele barulho. Joabe ouviu o som da corneta e perguntou: — O que quer dizer essa barulhada na cidade?
42 ਪਰ ਯੋਨਾਥਾਨ ਨੇ ਕਿਹਾ, “ਨਹੀਂ ਇਹ ਤੁਹਾਡੇ ਲਈ ਚੰਗੀ ਖਬਰ ਨਹੀਂ। ਦਾਊਦ ਪਾਤਸ਼ਾਹ ਨੇ ਸੁਲੇਮਾਨ ਨੂੰ ਨਵਾਂ ਪਾਤਸ਼ਾਹ ਬਾਪਿਆ ਹੈ।"
42 Ele ainda estava falando quando chegou Jônatas, filho de Abiatar, o sacerdote. Adonias disse a Jônatas: — Entre aqui. Você é um homem de valor e deve estar trazendo boas notícias.
43 ਅਤੇ ਪਾਤਸ਼ਾਹ ਨੇ ਸਾਦੋਕ ਜਾਜਕ, ਨਾਥਾਨ ਨਬੀ, ਯਹੋਯਦਾ ਦੇ ਪੁੱਤਰ ਬਨਾਯਾਹ ਅਤੇ ਸਾਰੇ ਪਾਤਸ਼ਾਹ ਦੇ ਅਫ਼ਸਰਾਂ ਨੂੰ ਉਸ ਦੇ ਨਾਲ ਭੇਜਿਆ। ਉਨ੍ਹਾਂ ਨੇ ਉਸ ਨੂੰ ਪਾਤਸ਼ਾਹ ਦੇ ਖੱਚਰ ਉੱਪਰ ਚੜ੍ਹਾਇਆ।"
43 — Pelo contrário, — respondeu Jônatas — o rei Davi tornou Salomão rei.
44 ਤਦ ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗਿਹੋਨ ਝਰਨੇ ਤੇ ਉਸ ਨੂੰ ਪਾਤਸ਼ਾਹ ਵਜੋਂ ਮਸਹ ਕੀਤਾ। ਓਹ ਖੁਸ਼ੀ ਮਨਾਉਂਦੇ ਹੋਏ ਚੱਲੇ ਰਹੇ ਹਨ ਅਤੇ ਸ਼ਹਿਰ ਇਸ ਨਾਲ ਗੂੰਜ ਰਿਹਾ ਹੈ। ਇਹ ਉਹੀ ਆਵਾਜ਼ਾਂ ਅਤੇ ਸ਼ੋਰ ਹੈ ਜੋ ਤੁਸੀਂ ਸੁਣ ਰਹੇ ਹੋਂ।"
44 Ele mandou Zadoque, Natã, Benaías, os queretitas e os peletitas acompanharem Salomão. Eles fizeram Salomão montar a mula do rei Davi,
45 ਸੁਲੇਮਾਨ ,ਪਾਤਸ਼ਾਹ ਦੇ ਸਿੰਘਾਸਣ ਤੇ ਬੈਠਾ ਹੋਇਆ ਹੈ। ਪਾਤਸ਼ਾਹ ਦੇ ਸਾਰੇ ਅਧਿਕਾਰੀ ਪਾਤਸ਼ਾਹ ਦਾਊਦ ਨੂੰ ਮੁਬਾਰਕਾਂ ਦੇਕੇ ਆਖ ਰਹੇ ਹਨ, ‘ਪਾਤਸ਼ਾਹ ਦਾਊਦ, ਤੂੰ ਇੱਕ ਮਹਾਨ ਰਾਜਾ ਹੈਂ! ਹੁਣ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਪਰਮੇਸ਼ੁਰ ਸੁਲੇਮਾਨ ਨੂੰ ਤੈਥੋਂ ਵੀ ਵੱਧ ਪ੍ਰਸਿੱਧ ਕਰੇ! ਉਸਦਾ ਰਾਜ ਤੇਰੇ ਰਾਜ ਤੋਂ ਵੀ ਵੱਧੇਰੇ ਸ਼ਕਤੀਸਾਲੀ ਹੋਵੇ।’ ਪਾਤਸ਼ਾਹ ਦਾਊਦ ਵੀ ਉੱਥੇ ਹੀ ਸੀ ਅਤੇ ਉਹ ਆਪਣੇ ਮੰਜੇ ਤੋਂ ਹੀ ਹੇਠਾਂ ਝੁਕ ਗਿਆ।"
45 e Zadoque e Natã o ungiram rei, na fonte de Giom. Depois voltaram para a cidade, gritando de alegria, e agora o povo está fazendo um grande alvoroço. É esse o barulho que vocês estão ouvindo.
46 ਅਤੇ ਆਖਿਆ, ‘ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਕਰੋ, ਜਿਸਨੇ ਅੱਜ ਦੇ ਦਿਨ ਮੇਰੇ ਪੁੱਤਰ ਨੂੰ ਮੇਰੇ ਸਿੰਘਾਸਣ ਤੇ ਬਿਠਾਇਆ ਅਤੇ ਮੈਨੂੰ ਇਹ ਸਭ ਕੁਝ ਵੇਖਣ ਲਈ ਜਿਉਂਦਾ ਰੱਖਿਆ।’”"
46 Agora Salomão é o rei.
47 ਤਦ ਅਦੋਨੀਯਾਹ ਦੇ ਸਾਰੇ ਮਹਿਮਾਨ ਡਰ ਗਏ ਅਤੇ ਆਪੋ-ਆਪਣੇ ਰਾਹ ਤੁਰ ਪਏ।"
47 E além disso os funcionários do palácio foram cumprimentar o rei Davi para dar-lhe os parabéns. Eles disseram: “Que o seu Deus faça com que Salomão seja ainda mais famoso do que o senhor, e que o reino dele seja ainda maior do que o seu!” Aí, o rei se curvou na cama
48 ਅਦੋਨੀਯਾਹ ਵੀ ਸੁਲੇਮਾਨ ਤੋਂ ਡਰ ਗਿਆ। ਇਸ ਲਈ ਉਹ ਉੱਠਿਆ ਅਤੇ ਉਸ ਨੇ ਉੱਠ ਕੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫ਼ੜਿਆ ਕਿ ਉਹ ਉਸਤੇ ਰਹਿਮ ਕਰੇ।"
48 e orou assim: “Louvado seja o Senhor , o Deus de Israel, que hoje colocou um dos meus descendentes como rei em meu lugar e deixou que eu vivesse para ver isso!”
49 ਤਦ ਕਿਸੇ ਨੇ ਸੁਲੇਮਾਨ ਨੂੰ ਕਿਹਾ, “ਅਦੋਨੀਯਾਹ ਤੇਰੇ ਤੋਂ ਡਰ ਰਿਹਾ ਹੈ। ਸੁਲੇਮਾਨ ਪਾਤਸ਼ਾਹ! ਅਦੋਨੀਯਾਹ ਇਸ ਵਕਤ ਪਵਿੱਤਰ ਤੰਬੂ ਵਿੱਚ ਜਗਵੇਦੀ ਦੇ ਕਿਨਾਰਿਆਂ ਨੂੰ ਫ਼ੜ ਕੇ ਖਲੋਤਾ, ਰਹਿਮ ਦੀ ਭੀਖ ਮੰਗਦਾ, ਉੱਥੇ ਹੀ ਅੜਿਆ ਹੋਇਆ, ਜਾਣ ਤੋਂ ਇਨਕਾਰੀ ਹੈ ਅਤੇ ਆਖਦਾ ਹੈ, ‘ਪਾਤਸ਼ਾਹ ਸੁਲੇਮਾਨ ਨੂੰ ਜਾਕੇ ਆਖੋ ਕਿ ਉਹ ਇਕਰਾਰ ਕਰੇ ਕਿ ਉਹ ਮੈਨੂੰ ਜਾਨੋਂ ਨਹੀਂ ਮਾਰੇਗਾ।’”"
49 Então os convidados de Adonias ficaram com medo, e se levantaram, e foram embora, cada um pelo seu caminho.
50 ਤਦ ਸੁਲੇਮਾਨ ਨੇ ਆਖਿਆ, “ਜੇਕਰ ਅਦੋਨੀਯਾਹ ਇੱਕ ਚੰਗਾ ਵਿਅਕਤੀ ਬਣ ਜਾਵੇ, ਉਸਦਾ ਇੱਕ ਵਾਲ ਵੀ ਧਰਤੀ ਉੱਪਰ ਨਾ ਡਿੱਗੇਗਾ ਪਰ ਜੇਕਰ ਉਹ ਕੁਝ ਗ਼ਲਤ ਕਰੇਗਾ, ਉਹ ਮਰ ਜਾਵੇਗਾ।”"
50 Adonias ficou com muito medo de Salomão e por isso foi para a Tenda da Presença de Deus e ficou segurando nas pontas do altar .
51 ਫ਼ੇਰ ਸੁਲੇਮਾਨ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਅਦੋਨੀਯਾਹ ਨੂੰ ਲਿਆਉਣ ਲਈ ਭੇਜਿਆ, ਇਸ ਲਈ ਉਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਿਆਏ ਅਤੇ ਉਸ ਨੂੰ ਸੁਲੇਮਾਨ ਕੋਲ ਲੈ ਗਏ। ਅਦੋਨੀਯਾਹ ਸੁਲੇਮਾਨ ਕੋਲ ਆਇਆ ਅਤੇ ਝੁਕ ਗਿਆ। ਸੁਲੇਮਾਨ ਨੇ ਉਸ ਨੂੰ ਆਖਿਆ, “ਘਰ ਚੱਲਾ ਜਾ।”"
51 Contaram ao rei Salomão que Adonias estava com medo dele e que tinha ido pegar nas pontas do altar e tinha dito: — Eu quero que o rei Salomão jure hoje que não mandará me matar à espada.
52 — ausente —
52 Salomão disse: — Se ele provar que é um homem de palavra, eu juro que nem um fio dos seus cabelos será tocado; mas, se estiver com más intenções, ele morrerá.
53 — ausente —
53 Então o rei Salomão mandou buscar Adonias. Fizeram com que ele descesse do altar, e ele veio, se ajoelhou diante do rei e encostou o rosto no chão. E o rei lhe disse: — Vá para casa.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 1, comparar traduções ou montar um estudo — tudo direto pelo WhatsApp.