1 Reis 20

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਬਨ-ਹਦਦ ਅਤੇ ਅਹਾਬ ਦਾ ਜੰਗ ਤੇ ਜਾਣਾ ਬਨ-ਹਦਦ ਅਰਾਮ ਦਾ ਪਾਤਸ਼ਾਹ ਸੀ। ਉਸ ਨੇ ਆਪਣੀ ਸਾਰੀ ਸੈਨਾ ਇਕੱਠੀ ਕੀਤੀ। ਉਸ ਨਾਲ 32 ਰਾਜੇ ਉਸ ਸੰਗ ਸਨ, ਜਿਨ੍ਹਾਂ ਕੋਲ ਘੋੜੇ ਅਤੇ ਰੱਥ ਵੀ ਸਨ। ਉਨ੍ਹਾਂ ਸਾਮਰਿਯਾ ਤੇ ਹਮਲਾ ਕੀਤਾ ਅਤੇ ਉਸ ਦੇ ਵਿਰੁੱਧ ਲੜੇ।"
1 Ben-Hadade, rei da Síria, ajuntou todo o seu exército; havia com ele trinta e dois reis, e cavalos, e carros. Subiu, cercou a Samaria e pelejou contra ela.
2 ਰਾਜੇ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਅੰਦਰ ਸੰਦੇਸ਼ਵਾਹਕ ਭੇਜੇ।"
2 Enviou mensageiros à cidade, a Acabe, rei de Israel,
3 ਸੰਦੇਸ਼ ਇਹ ਸੀ ਕਿ, “ਬਨ-ਹਦਦ ਆਖਦਾ ਹੈ, ‘ਤੂੰ ਆਪਣਾ ਚਾਂਦੀ-ਸੋਨਾ ਮੈਨੂੰ ਦੇ ਦੇ ਅਤੇ ਤੂੰ ਆਪਣੀਆਂ ਇਸਤ੍ਰੀਆਂ ਅਤੇ ਬੱਚੇ ਵੀ ਮੈਨੂੰ ਦੇ।’”"
3 que lhe disseram: Assim diz Ben-Hadade: A tua prata e o teu ouro são meus; tuas mulheres e os melhores de teus filhos são meus.
4 ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, “ਹੇ ਮੇਰੇ ਪਾਤਸ਼ਾਹ! ਮੇਰੇ ਸੁਆਮੀ। ਮੈਂ ਮੰਨਦਾ ਹਾਂ ਕਿ ਜੋ ਕੁਝ ਹੁਣ ਮੇਰਾ ਹੈ ਉਹ ਤੁਹਾਡਾ ਹੀ ਹੈ।”"
4 Respondeu o rei de Israel e disse: Seja conforme a tua palavra, ó rei, meu senhor; eu sou teu, e tudo o que tenho.
5 ਤਦ ਸੰਦੇਸ਼ਵਾਹਕ ਅਹਾਬ ਕੋਲ ਵਾਪਸ ਆ ਅਤੇ ਆਖਿਆ, “ਬਨ-ਹਦਦ ਆਖਦਾ ਹੈ, ‘ਮੈਂ ਪਹਿਲਾਂ ਹੀ ਤੈਨੂੰ ਤੇਰੀ ਸਾਰੀ ਚਾਂਦੀ, ਸੋਨਾ, ਪਤਨੀਆਂ ਅਤੇ ਬੱਚੇ ਮੈਨੂੰ ਦੇਣ ਲਈ ਕਿਹਾ ਸੀ।"
5 Tornaram a vir os mensageiros e disseram: Assim diz Ben-Hadade: Enviei-te, na verdade, mensageiros que dissessem: Tens de entregar-me a tua prata, o teu ouro, as tuas mulheres e os teus filhos.
6 ਪਰ ਹੁਣ ਮੈਂ ਕੱਲ ਇਸ ਵੇਲੇ ਆਪਣਿਆਂ ਅਫ਼ਸਰਾਂ ਨੂੰ ਤੇਰੇ ਕੋਲ ਭੇਜਾਂਗਾ ਤੇ ਉਹ ਤੇਰੇ ਮਹਿਲ ਅਤੇ ਤੇਰੇ ਸੇਵਕਾਂ ਤੇ ਅਫ਼ਸਰਾਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਜੋ ਕੁਝ ਵੀ ਤੇਰੀ ਨਜ਼ਰ ਵਿੱਚ ਵੱਧੀਆਂ ਹੈ ਉਹ ਆਪਣੇ ਹੱਥਾਂ ਵਿੱਚ ਚੁੱਕ ਕੇ ਮੇਰੇ ਕੋਲ ਲੈ ਆਉਣਗੇ।’”"
6 Todavia, amanhã a estas horas enviar-te-ei os meus servos, que esquadrinharão a tua casa e as casas dos teus oficiais, meterão as mãos em tudo o que for aprazível aos teus olhos e o levarão.
7 ਤਾਂ ਅਹਾਬ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਦੀ ਇੱਕ ਸਭਾ ਬੁਲਾਈ ਅਤੇ ਆਖਿਆ, “ਵੇਖੋ, ਬਨ-ਹਦਦ ਸਾਨੂੰ ਨੁਕਸਾਨ ਪਹੁੰਚਾਉਣਾ ਚਾਹ ਰਿਹਾ ਹੈ! ਉਸ ਨੇ ਮੈਥੋਂ ਮੇਰੀਆਂ ਪਤਨੀਆਂ, ਮੇਰੇ ਬੱਚੇ ਤੇ ਮੇਰਾ ਸੋਨਾ-ਚਾਂਦੀ ਮੰਗਿਆ ਹੈ, ਅਤੇ ਮੈਂ ਉਸ ਨੂੰ ਮਨ੍ਹਾ ਨਹੀਂ ਕੀਤਾ। ਹੁਣ ਉਹ ਮੇਰੀ ਹਰ ਵਸਤੂ ਹਥਿਆਉਣਾ ਚਾਹੁੰਦਾ ਹੈ।”"
7 Então, o rei de Israel chamou todos os anciãos da sua terra e lhes disse: Notai e vede como este homem procura o mal; pois me mandou exigir minhas mulheres, meus filhos, minha prata e meu ouro, e não lho neguei.
8 ਪਰ ਅੱਗੋਂ ਸਾਰੇ ਬਜ਼ੁਰਗਾਂ ਨੇ ਤੇ ਸਾਰੇ ਲੋਕਾਂ ਨੇ ਆਖਿਆ, “ਉਸ ਦੀ ਨਾ ਸੁਣੋ! ਉਸਦਾ ਕਹਿਣਾ ਨਾ ਮੰਨੋ।”"
8 Todos os anciãos e todo o povo lhe disseram: Não lhe dês ouvidos, nem o consintas.
9 ਤਾਂ ਅਹਾਬ ਨੇ ਬਨ-ਹਦਦ ਨੂੰ ਇਹ ਕਹਿੰਦਿਆਂ ਸੁਨੇਹਾ ਭੇਜਿਆ, “ਤੂੰ ਜੋ ਪਹਿਲਾਂ ਕਿਹਾ ਸੀ ਮੈਂ ਉਹੀ ਕਰਾਂਗਾ, ਪਰ ਮੈਂ ਤੇਰਾ ਦੂਸਰਾ ਆਦੇਸ਼ ਨਹੀਂ ਮੰਨ ਸੱਕਦਾ।” ਬਨ-ਹਦਦ ਦੇ ਆਦਮੀਆਂ ਨੇ ਇਹ ਸੁਨੇਹਾ ਪਾਤਸ਼ਾਹ ਨੂੰ ਦਿੱਤਾ।"
9 Pelo que disse aos mensageiros de Ben-Hadade: Dizei ao rei, meu senhor: Tudo o que primeiro demandaste do teu servo farei, porém isto, agora, não posso consentir. E se foram os mensageiros e deram esta resposta.
10 ਤਾਂ ਫ਼ਿਰ ਉਹ ਬਨ-ਹਦਦ ਤੋਂ ਇਹ ਕਹਿੰਦਿਆਂ ਇੱਕ ਹੋਰ ਸੁਨੇਹਾ ਲੈਕੈ ਆਏ, “ਮੈਂ ਸਾਮਰਿਯਾ ਨੂੰ ਬਿਲਕੁਲ ਤਬਾਹ ਕਰ ਦੇਵਾਂਗਾ। ਮੈਂ ਇਕਰਾਰ ਕਰਦਾ ਹਾਂ ਕਿ ਇਸ ਜਗ੍ਹਾ ਤੇ ਕੁਝ ਵੀ ਨਹੀਂ ਬਚੇਗਾ! ਇੱਥੇ ਮੇਰੇ ਆਦਮੀਆਂ ਦੇ ਉਨ੍ਹਾਂ ਦੇ ਘਰਾਂ ਨੂੰ ਇੱਕ ਨਿਸ਼ਾਨੀ ਵਜੋਂ ਲਿਜਾਣ ਲਈ ਵੀ ਕਾਫ਼ੀ ਨਹੀਂ ਬਚੇਗਾ।”"
10 Ben-Hadade tornou a enviar mensageiros, dizendo: Façam-me os deuses como lhes aprouver, se o pó de Samaria bastar para encher as mãos de todo o povo que me segue.
11 ਜਵਾਬ ’ਚ ਰਾਜੇ ਆਹਾਬ ਨੇ ਆਖਿਆ, “ਬਨ-ਹਦਦ ਨੂੰ ਆਖੋ ਕਿ ਸਿਪਾਹੀ ਜੰਗ ਤੋਂ ਬਾਅਦ ਸ਼ੇਖੀ ਮਾਰਦੇ ਹਨ ਪਹਿਲਾਂ ਨਹੀਂ।”"
11 Porém o rei de Israel respondeu e disse: Dizei-lhe: Não se gabe quem se cinge como aquele que vitorioso se descinge.
12 ਜਦੋਂ ਬਨ-ਹਦਦ ਪਾਤਸ਼ਾਹ ਦੂਜੇ ਰਾਜਿਆਂ ਨਾਲ ਆਪਣੇ ਤੰਬੂ ਵਿੱਚ ਮੈਅ ਪੀ ਰਿਹਾ ਸੀ, ਤਾਂ ਸੰਦੇਸ਼ਵਾਹਕ ਨੇ ਆਕੇ ਉਸ ਨੂੰ ਪਾਤਸ਼ਾਹ ਆਹਾਬ ਦਾ ਸੰਦੇਸ਼ ਦਿੱਤਾ। ਬਨ-ਹਦਦ ਪਾਤਸ਼ਾਹ ਨੇ ਸ਼ਹਿਰ ਉੱਤੇ ਹਮਲਾ ਕਰਨ ਲਈ ਆਪਣੇ ਆਦਮੀਆਂ ਨੂੰ ਤਿਆਰੀ ਕਰਨ ਲਈ ਆਖਿਆ। ਇਹ ਸੁਣ ਕੇ, ਉਸ ਦੇ ਆਦਮੀ ਸ਼ਹਿਰ ਵੱਲ ਅੱਗੇ ਵੱਧਣ ਲੱਗੇ।"
12 Tendo Ben-Hadade ouvido esta resposta, quando bebiam ele e os reis nas tendas, disse aos seus servos: Ponde-vos de prontidão. E eles se puseram de prontidão contra a cidade.
13 ਉਸੀ ਵਕਤ ਇੱਕ ਨਬੀ ਅਹਾਬ ਪਾਤਸ਼ਾਹ ਕੋਲ ਗਿਆ ਅਤੇ ਕਿਹਾ, “ਹੇ ਅਹਾਬ ਪਾਤਸ਼ਾਹ! ਯਹੋਵਾਹ ਇਉਂ ਫ਼ਰਮਾਉਂਦਾ ਹੈ ਕਿ, ਕੀ ਤੂੰ ਇਹ ਵੱਡਾ ਸਾਰਾ ਦਲ ਵੇਖਿਆ ਹੈ? ਵੇਖ! ਇਸ ਨੂੰ ਮੈਂ ਅੱਜ ਤੇਰੇ ਹੱਥ ਕਰ ਦੇਵਾਂਗਾ। ਤੂੰ ਅੱਜ ਇਨ੍ਹਾਂ ਨੂੰ ਹਾਰ ਦੇਵੇਂਗਾ ਤਾਂ ਤੂੰ ਜਾਣ ਜਾਵੇਂਗਾ ਕਿ ਮੈਂ ਯਹੋਵਾਹ ਹਾਂ।”"
13 Eis que um profeta se chegou a Acabe, rei de Israel, e lhe disse: Assim diz o Senhor : Viste toda esta grande multidão? Pois, hoje, a entregarei nas tuas mãos, e saberás que eu sou o Senhor .
14 ਅਹਾਬ ਨੇ ਆਖਿਆ, “ਕਿਸ ਦੇ ਰਾਹੀਂ ਤੂੰ ਉਨ੍ਹਾਂ ਨੂੰ ਹਰਾਵੇਂਗਾ?” ਨਬੀ ਨੇ ਜਵਾਬ ਦਿੱਤਾ, “ਯਹੋਵਾਹ ਇਉਂ ਫ਼ਰਮਾਉਂਦਾ ਹੈ, ਸਰਕਾਰੀ ਅਫ਼ਸਰਾਂ ਦੇ ਜਵਾਨ ਸਹਾਇਕਾਂ ਰਾਹੀਂ।” ਤਾਂ ਫ਼ਿਰ ਉਸ ਨੇ ਪੁੱਛਿਆ, “ਕੌਣ ਮੁੱਖ ਸੈਨਾ ਨੂੰ ਹੁਕਮ ਦੇਵੇਗਾ ਅਤੇ ਯੁੱਧ ਕਰੇਗਾ?” ਨਬੀ ਨੇ ਕਿਹਾ, “ਤੂੰ ਜੰਗ ਸ਼ੁਰੂ ਕਰੇਂਗਾ!”"
14 Perguntou Acabe: Por quem? Ele respondeu: Assim diz o Senhor : Pelos moços dos chefes das províncias. E disse: Quem começará a peleja? Tu! — respondeu ele.
15 ਤਾਂ ਅਹਾਬ ਨੇ ਜਵਾਨ ਮਦਦਗਾਰ ਜਿਹੜੇ ਸਰਕਾਰੀ ਅਫ਼ਸਰ ਸਨ ਉਨ੍ਹਾਂ ਨੂੰ ਇਕੱਠਿਆਂ ਕੀਤਾ। ਇਹ 232 ਨੌਜੁਆਨ ਸਨ। ਫ਼ਿਰ ਪਾਤਸ਼ਾਹ ਨੇ ਇਸਰਾਏਲ ਦੀ ਸਾਰੀ ਸੈਨਾ ਨੂੰ ਇੱਕਤਰ ਕੀਤਾ ਜੋ ਕਿ ਕੁਲ ਸੰਖਿਆ ਵਿੱਚ 7,000 ਸੀ।"
15 Então, contou os moços dos chefes das províncias, e eram duzentos e trinta e dois; depois, contou todo o povo, todos os filhos de Israel, sete mil.
16 ਦੁਪਿਹਰ ਵੇਲੇ ਜਦੋਂ ਬਨ-ਹਦਦ ਅਤੇ 32 ਹੋਰ ਰਾਜੇ ਜਿਹੜੇ ਉਸ ਦੇ ਨਾਲ ਜੁੜੇ ਹੋਏ ਸਨ ਆਪਣੇ ਤੰਬੂਆਂ ਵਿੱਚ ਸ਼ਰਾਬੀ ਹੋਏ ਪਏ ਸਨ, ਅਹਾਬ ਪਾਤਸ਼ਾਹ ਨੇ ਆਪਣਾ ਹਮਲਾ ਸ਼ੁਰੂ ਕੀਤਾ।"
16 Saíram ao meio-dia. Ben-Hadade, porém, estava bebendo e embriagando-se nas tendas, ele e os reis, os trinta e dois reis que o ajudavam.
17 ਨੌਜੁਆਨਾਂ ਨੇ ਪਹਿਲਾਂ ਹਮਲਾ ਸ਼ੁਰੂ ਕੀਤਾ ਤਾਂ ਬਨ-ਹਦਦ ਪਾਤਸ਼ਾਹ ਨੇ ਆਦਮੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿਕਲੇ ਹਨ।"
17 Saíram primeiro os moços dos chefes das províncias; Ben-Hadade mandou observadores que lhe deram avisos, dizendo: Saíram de Samaria uns homens.
18 ਤਾਂ ਬਨ-ਹਦਦ ਨੇ ਕਿਹਾ, “ਭਾਵੇਂ ਉਹ ਸੁਲਾਹ ਲਈ ਨਿਕਲੇ ਹੋਣ ਭਾਵੇਂ ਲੜਾਈ ਲਈ, ਉਨ੍ਹਾਂ ਨੂੰ ਜਿਉਂਦੇ ਫ਼ੜ ਲਵੋ।”"
18 Ele disse: Quer venham tratar de paz, tomai-os vivos; quer venham pelejar, tomai-os vivos.
19 ਅਹਾਬ ਪਾਤਸ਼ਾਹ ਦੇ ਨੌਜੁਆਨ ਸਰਦਾਰ ਇਸ ਜੰਗ ਦੇ ਆਗੂ ਸਨ ਜਿਨ੍ਹਾਂ ਦੇ ਇਸਰਾਏਲੀ ਲੋਕ ਮਗਰ ਸਨ।"
19 Saíram, pois, da cidade os moços dos chefes das províncias e o exército que os seguia.
20 ਹਰ ਇਸਰਾਏਲੀ ਬੰਦੇ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਜਿਸ ਨਾਲ ਅਰਾਮੀ ਲੋਕ ਭੱਜ ਨਿਕਲੇ। ਇਸਰਾਏਲੀ ਸੈਨਾ ਨੇ ਉਨ੍ਹਾਂ ਦਾ ਪਿੱਛਾ ਕੀਤਾ। ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਅਤੇ ਆਪਣੇ ਕੁਝ ਘੋੜ-ਸਵਾਰ ਸਿਪਾਹੀਆਂ ਨਾਲ ਬਚ ਨਿਕਲਿਆ।"
20 Eles feriram, cada um ao homem que se lhe opunha; os siros fugiram, e Israel os perseguiu; porém Ben-Hadade, rei da Síria, escapou a cavalo, com alguns cavaleiros.
21 ਇਸਰਾਏਲ ਦਾ ਰਾਜਾ ਬਾਹਰ ਆਇਆ ਅਤੇ ਘੋੜਿਆਂ ਅਤੇ ਰੱਥਾਂ ਉੱਤੇ ਹਮਲਾ ਕਰ ਦਿੱਤਾ। ਇਸ ਤਰ੍ਹਾਂ ਰਾਜੇ ਆਹਾਬ ਨੇ ਅਰਾਮੀ ਸੈਨਾ ਨੂੰ ਵੱਡੀ ਹਾਰ ਦਿੱਤੀ।"
21 Saiu o rei de Israel e destroçou os cavalos e os carros; e feriu os siros com grande estrago.
22 ਤਾਂ ਫੇਰ ਨਬੀ ਅਹਾਬ ਪਾਤਸ਼ਾਹ ਕੋਲ ਗਿਆ ਅਤੇ ਕਿਹਾ, “ਅਰਾਮ ਦਾ ਪਾਤਸ਼ਾਹ ਬਨ-ਹਦਦ ਅਹਾਲੀ ਬਹਾਰ ਫ਼ਿਰ ਤੇਰੇ ਉੱਪਰ ਹਮਲਾ ਕਰਨ ਲਈ ਆਵੇਗਾ ਇਸ ਲਈ ਤੈਨੂੰ ਹੁਣ ਵਾਪਸ ਪਰਤ ਕੇ ਆਪਣੀ ਸੈਨਾ ਹੋਰ ਤਕੜੀ ਕਰਨੀ ਚਾਹੀਦੀ ਹੈ ਅਤੇ ਉਸਤੋਂ ਬਚਣ ਦੀਆਂ ਸਤਰਕ ਵਿਉਂਤਾ ਬਨਾਉਣੀਆਂ ਚਾਹੀਦੀਆਂ ਹਨ।”"
22 Então, o profeta se chegou ao rei de Israel e lhe disse: Vai, sê forte, considera e vê o que hás de fazer; porque daqui a um ano subirá o rei da Síria contra ti.
23 ਬਨ-ਹਦਦ ਦਾ ਮੁੜ ਹਮਲਾ ਅਰਾਮ ਦੇ ਰਾਜੇ ਦੇ ਸੇਵਕਾਂ ਨੇ ਉਸ ਨੂੰ ਆਖਿਆ, “ਉਨ੍ਹਾਂ ਦਾ ਦੇਵਤਾ, ਪਰਬਤਾਂ ਦਾ ਦੇਵਤਾ ਹੈ, ਇਸੇ ਲਈ ਉਹ ਸਾਡੇ ਨਾਲੋਂ ਵੱਧ ਤਕੜੇ ਹਨ ਕਿਉਂ ਜੋ ਅਸੀਂ ਪਹਾੜੀ ਖੇਤਰ ਵਿੱਚ ਉਨ੍ਹਾਂ ਨਾਲ ਲੜੇ ਹਾਂ, ਇਸ ਲਈ ਉਹ ਸਾਡੇ ਖਿਲਾਫ਼ ਜਿੱਤ ਗਏ। ਸਾਨੂੰ ਉਨ੍ਹਾਂ ਨਾਲ ਪੱਧਰੇ ਮੈਦਾਨ ਵਿੱਚ ਲੜਨਾ ਚਾਹੀਦਾ ਹੈ, ਫ਼ਿਰ ਜਿੱਤ ਅਵੱਸ਼ ਸਾਡੀ ਹੋਵੇਗੀ।"
23 Os servos do rei da Síria lhe disseram: Seus deuses são deuses dos montes; por isso, foram mais fortes do que nós; mas pelejemos contra eles em planície, e, por certo, seremos mais fortes do que eles.
24 ਪਰ ਇੱਕ ਕੰਮ ਇਹ ਕਰੋ ਕਿ 32 ਰਾਜਿਆਂ ਦੀ ਬਜਾਇ ਉਨ੍ਹਾਂ ਦੀ ਥਾਵੇਂ ਸੂਬੇਦਾਰਾਂ ਨੂੰ ਸੈਨਾ ਦਾ ਨੇਤਰਿਤਵ ਕਰਨ ਦੇਵੋ।"
24 Faze, pois, isto: tira os reis, cada um do seu lugar, e substitui-os por capitães,
25 ਤਬਾਹ ਹੋਈ ਸੈਨਾ ਵਰਗੀ ਇੱਕ ਹੋਰ ਸੈਨਾ ਇਕੱਠੀ ਕਰੋ। ਉਸੇ ਤਰ੍ਹਾਂ, ਘੋੜੇ ਤੇ ਰੱਥ ਇੱਕਤਰ ਕਰੋ ਤੇ ਫ਼ਿਰ ਪੱਧਰੇ ਮੈਦਾਨ ਵਿੱਚ ਇਸਰਾਏਲੀਆਂ ਦੇ ਖਿਲਾਫ ਜੰਗ ਸ਼ੁਰੂ ਕਰੋ, ਫ਼ਿਰ ਅਸੀਂ ਜ਼ਰੂਰ ਜੇਤੂ ਹੋਵਾਂਗੇ।” ਬਨ-ਹਦਦ ਨੇ ਉਨ੍ਹਾਂ ਦੇ ਸੁਝਾਅ ਨੂੰ ਮੰਨਿਆ ਅਤੇ ਉਨ੍ਹਾਂ ਦੇ ਕਹੇ ਅਨੁਸਾਰ ਹੀ ਕੀਤਾ।"
25 e forma outro exército igual em número ao que perdeste, com outros tantos cavalos e outros tantos carros, e pelejemos contra eles em planície e, por certo, seremos mais fortes do que eles. Ele deu ouvidos ao que disseram e assim o fez.
26 ਫੇਰ, ਅਗਲੀ ਬਸੰਤ ਵਿੱਚ ਬਨ-ਹਦਦ ਨੇ ਅਰਾਮ ਦੇ ਸਾਰੇ ਲੋਕਾਂ ਨੂੰ ਇਕੱਠਿਆਂ ਇੱਕਤਰ ਕੀਤਾ ਅਤੇ ਇਸਰਾਏਲ ਨਾਲ ਲੜਨ ਲਈ ਸਫ਼ੋਕ ਨੂੰ ਵਾਪਸ ਚੱਲੇ ਗਏ।"
26 Decorrido um ano, Ben-Hadade passou revista aos siros e subiu a Afeca para pelejar contra Israel.
27 ਇਸਰਾਏਲੀ ਵੀ ਜੰਗ ਲਈ ਤਿਆਰ ਹੋਏ। ਜਦੋਂ ਉਹ ਅਰਾਮੀਆਂ ਦਾ ਸਾਹਮਣਾ ਕਰਨ ਨਿਕਲੇ ਤਾਂ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ। ਵੈਰੀਆਂ ਦੇ ਸਾਹਮਣੇ ਇਸਰਾਏਲੀ ਇਉਂ ਜਾਪਦੇ ਸਨ ਜਿਵੇਂ ਪਠੋਰਿਆਂ ਦੇ ਦੋ ਛੋਟੇ ਜਿਹੇ ਇੱਜੜ ਹੋਣ ਜਦ ਕਿ ਅਰਾਮੀਆਂ ਨਾਲ ਦੇਸ ਭਰ ਗਿਆ ਸੀ।"
27 Também aos filhos de Israel se passou revista, foram providos de víveres e marcharam contra eles. Os filhos de Israel acamparam-se defronte deles, como dois pequenos rebanhos de cabras; mas os siros enchiam a terra.
28 ਤਾਂ ਪਰਮੇਸ਼ੁਰ ਦਾ ਇੱਕ ਮਨੁੱਖ ਆਇਆ ਅਤੇ ਇਸਰਾਏਲ ਦੇ ਰਾਜੇ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਅਰਾਮੀਆਂ ਨੇ ਆਖਿਆ ਹੈ ਕਿ ਮੈਂ ਯਹੋਵਾਹ, ਪਰਬਤਾਂ ਦਾ ਪਰਮੇਸ਼ੁਰ ਹਾਂ ਪਰ ਵਾਦੀਆਂ ਦਾ ਪਰਮੇਸ਼ੁਰ ਨਹੀਂ ਹਾਂ। ਇਸ ਲਈ ਮੈਂ ਇਸ ਵੱਡੀ ਸੈਨਾ ਨੂੰ ਤੇਰੇ ਹੱਥੋਂ ਹਰਾਵਾਂਗਾ ਤਾਂ ਜੋ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’”"
28 Chegou um homem de Deus, e falou ao rei de Israel, e disse: Assim diz o Senhor : Porquanto os siros disseram: O Senhor é deus dos montes e não dos vales, toda esta grande multidão entregarei nas tuas mãos, e assim sabereis que eu sou o Senhor .
29 ਸੋ ਉਨ੍ਹਾਂ ਨੇ ਸੱਤਾਂ ਦਿਨਾਂ ਲਈ ਇੱਕ ਦੂਜੇ ਦੇ ਸਾਹਮਣੇ ਡੇਰੇ ਲਾਏ। ਸੱਤਵੇਂ ਦਿਨ ਜੰਗ ਸ਼ੁਰੂ ਹੋ ਗਈ ਅਤੇ ਇਸਰਾਏਲੀਆਂ ਨੇ ਉਸੇ ਦਿਨ ਅਰਾਮ ਦੇ 10,000 ਪੈਦਲ ਸਿਪਾਹੀਆਂ ਨੂੰ ਮਾਰ ਦਿੱਤਾ।"
29 Sete dias estiveram acampados uns defronte dos outros. Ao sétimo dia, travou-se a batalha, e os filhos de Israel, num só dia, feriram dos siros cem mil homens de pé.
30 ਬਾਕੀ ਬਚੇ ਖੁਚੇ ਆਦਮੀ ਅਫ਼ੋਕ ਦੇ ਸ਼ਹਿਰ ਨੂੰ ਭੱਜ ਗਏ ਅਤੇ 27,000 ਸਿਪਾਹੀਆਂ ਉੱਪਰ ਸ਼ਹਿਰ ਦੀ ਕੰਧ ਡਿੱਗ ਪਈ। ਬਨ-ਹਦਦ ਵੀ ਸ਼ਹਿਰ ਨੂੰ ਭੱਜ ਗਿਆ ਅਤੇ ਇੱਕ ਅੰਦਰਲੇ ਕਮਰੇ ਵਿੱਚ ਲੁਕ ਗਿਆ।"
30 Os restantes fugiram para Afeca e entraram na cidade; e caiu o muro sobre os vinte e sete mil homens que restaram. Ben-Hadade fugiu, veio à cidade e se escondia de câmara em câmara.
31 ਤਾਂ ਉਸ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਵੇਖੋ! ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਰਾਜੇ ਕਿਰਪਾਲੂ ਹੁੰਦੇ ਹਨ। ਜੇਕਰ ਅਸੀਂ ਆਪਣੇ ਉੱਪਰ ਤੱਪੜ ਪਾਕੇ ਅਤੇ ਆਪਣੇ ਸਿਰਾਂ ਉੱਪਰ ਰਸੀਆਂ ਲਪੇਟ ਕੇ- ਇਸਰਾਏਲ ਦੇ ਪਾਤਸ਼ਾਹ ਕੋਲ ਜਾਈਏ, ਤਾਂ ਹੋ ਸੱਕਦਾ ਉਹ ਸਾਨੂੰ ਖਿਮਾ ਕਰ ਦੇਵੇ ਅਤੇ ਸਾਨੂੰ ਜਿਉਣ ਦੇਵੇ।”"
31 Então, lhe disseram os seus servos: Eis que temos ouvido que os reis da casa de Israel são reis clementes; ponhamos, pois, panos de saco sobre os lombos e cordas à roda da cabeça e saiamos ao rei de Israel; pode ser que ele te poupe a vida.
32 ਤਾਂ ਉਨ੍ਹਾਂ ਨੇ ਆਪਣੇ ਲੋਕਾਂ ਦੇ ਸਿਰਾਂ ਉੱਪਰ ਰਸੀਆਂ ਲਪੇਟ ਲਈਆਂ ਅਤੇ ਤੱਪੜ ਪਾ ਲਏ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਕਿਹਾ, “ਤੇਰਾ ਸੇਵਕ, ਬਨ-ਹਦਦ ਅਰਜ ਕਰਦਾ ਹੈ ਕਿ ਕਿਰਪਾ ਕਰਕੇ ਸਾਡੀ ਜਾਨ ਬਖਸ਼।” ਅਹਾਬ ਨੇ ਆਖਿਆ, “ਕੀ ਉਹ ਅਜੇ ਜਿਉਂਦਾ ਹੈ? ਉਹ ਤਾਂ ਮੇਰਾ ਭਾਈ ਹੈ!”"
32 Então, se cingiram com pano de saco pelos lombos, puseram cordas à roda da cabeça, vieram ao rei de Israel e disseram: Diz o teu servo Ben-Hadade: Poupa-me a vida. Disse Acabe: Pois ainda vive? É meu irmão.
33 ਬਨ-ਹਦਦ ਦੇ ਆਦਮੀਆਂ ਨੇ ਅਹਾਬ ਦੇ ਸ਼ਬਦਾਂ ਵਿੱਚ ਕੁਝ ਸੁਰਾਗ ਸੁਣਕੇ ਇਹ ਪ੍ਰਪੱਕ ਕਰਨ ਦੀ ਆਸ ਕੀਤੀ ਕਿ ਉਹ ਬਨ-ਹਦਦ ਨੂੰ ਨਹੀਂ ਮਾਰੇਗਾ। ਇਸ ਲਈ ਜਦੋਂ ਆਹਾਬ ਨੇ ਬਨ-ਹਦਦ ਨੂੰ ਆਪਣਾ ਭਰਾ ਆਖਿਆ, ਉਨ੍ਹਾਂ ਨੇ ਝਟ ਕਿਹਾ, “ਹਾਂ! ਬਨ-ਹਦਦ ਤੇਰਾ ਭਰਾ ਹੈ।” ਅਹਾਬ ਨੇ ਆਖਿਆ, “ਉਸ ਨੂੰ ਮੇਰੇ ਕੋਲ ਲੈ ਆਓ।” ਤਾਂ ਬਨ-ਹਦਦ ਉਸ ਕੋਲ ਆਇਆ ਤਾਂ ਅਹਾਬ ਪਾਤਸ਼ਾਹ ਨੇ ਉਸ ਨੂੰ ਆਪਣੇ ਨਾਲ ਰੱਥ ਉੱਤੇ ਬਿਠਾ ਲਿਆ।"
33 Aqueles homens tomaram isto por presságio, valeram-se logo dessa palavra; e disseram: Teu irmão Ben-Hadade! Ele disse: Vinde, trazei-mo. Então, Ben-Hadade saiu a ter com ele, e ele o fez subir ao carro.
34 ਬਨ-ਹਦਦ ਨੇ ਉਸ ਨੂੰ ਕਿਹਾ, “ਅਹਾਬ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹੇ ਸਨ, ਮੈਂ ਤੈਨੂੰ ਵਾਪਸ ਕਰ ਦੇਵਾਂਗਾ। ਤੂੰ ਆਪਣੇ ਲਈ ਦੰਮਿਸਕ ਵਿੱਚ ਬਜ਼ਾਰ ਬਣਾ ਸੱਕਦਾ ਹੈਂ ਜਿਵੇਂ ਕਿ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਕੀਤਾ ਸੀ।” ਤਦ ਅਹਾਬ ਨੇ ਆਖਿਆ, “ਮੈਂ ਤੈਨੂੰ ਤੇਰੇ ਇਕਰਾਰ ਤੇ ਆਜ਼ਾਦ ਕਰ ਦੇਵਾਂਗਾ ਜੇਕਰ ਜੋ ਕੁਝ ਵੀ ਤੂੰ ਆਖਿਆ ਕੀਤਾ ਜਾਵੇਗਾ।” ਸੋ ਦੋਨਾਂ ਪਾਤਸ਼ਾਹਾਂ ਵਿੱਚ ਸ਼ਾਂਤੀ ਦਾ ਇਕਰਾਰਨਾਮਾ ਹੋਇਆ ਅਤੇ ਅਹਾਬ ਪਾਤਸ਼ਾਹ ਨੇ ਬਨ-ਹਦਦ ਨੂੰ ਆਜ਼ਾਦ ਕਰ ਦਿੱਤਾ।"
34 Ben-Hadade disse-lhe: As cidades que meu pai tomou a teu pai, eu tas restituirei; monta os teus bazares em Damasco, como meu pai o fez em Samaria. E eu, disse Acabe, com esta aliança, te deixarei livre. Fez com ele aliança e o despediu.
35 ਇੱਕ ਨਬੀ ਦਾ ਅਹਾਬ ਦੇ ਵਿਰੁੱਧ ਬੋਲਣਾ ਨਬੀਆਂ ਵਿੱਚੋਂ ਇੱਕ ਨਬੀ ਨੇ ਦੂਜੇ ਨੂੰ ਕਿਹਾ, “ਮੈਨੂੰ ਧੱਕਾ ਦੇ!” ਉਸ ਨੇ ਇਹ ਇਸ ਲਈ ਕਿਹਾ ਕਿਉਂ ਕਿ ਉਸ ਨੇ ਇਹ ਯਹੋਵਾਹ ਨੇ ਹੁਕਮ ਕੀਤਾ ਸੀ ਪਰ ਦੂਜੇ ਨਬੀ ਨੇ ਉਸ ਨੂੰ ਧੱਕਾ ਦੇਣ ਤੋਂ ਇਨਕਾਰ ਕੀਤਾ।"
35 Então, um dos discípulos dos profetas disse ao seu companheiro por ordem do Senhor : Esmurra-me; mas o homem recusou fazê-lo.
36 ਤਾਂ ਪਹਿਲੇ ਨਬੀ ਨੇ ਕਿਹਾ, “ਤੂੰ ਯਹੋਵਾਹ ਦਾ ਆਦੇਸ਼ ਨਹੀਂ ਮੰਨਿਆ, ਇਸ ਲਈ ਜਦੋਂ ਤੂੰ ਇੱਥੋਂ ਜਾਵੇਂਗਾ, ਇੱਕ ਸ਼ੇਰ ਤੈਨੂੰ ਮਾਰ ਦੇਵੇਗਾ। ਅਤੇ ਦੂਸਰਾ ਨਬੀ ਉਸ ਥਾਂ ਤੋਂ ਤੁਰ ਪਿਆ ਅਤੇ ਇੱਕ ਸ਼ੇਰ ਨੇ ਉਸ ਨੂੰ ਮਾਰ ਦਿੱਤਾ।”"
36 Ele lhe disse: Visto que não obedeceste à voz do Senhor , eis que, em te apartando de mim, um leão te matará. Tendo ele se apartado, um leão o encontrou e o matou.
37 ਪਹਿਲਾ ਨਬੀ ਦੂਜੇ ਆਦਮੀ ਕੋਲ ਗਿਆ ਅਤੇ ਜਾਕੇ ਕਹਿਣ ਲੱਗਾ, “ਮੈਨੂੰ ਧੱਕਾ ਦੇ।” ਇਸ ਮਨੁੱਖ ਨੇ ਨਬੀ ਨੂੰ ਧੱਕਾ ਦੇ ਕੇ ਉਸ ਨੂੰ ਘਾਇਲ ਕੀਤਾ।"
37 Encontrando o profeta outro homem, lhe disse: Esmurra-me. Ele o esmurrou e o feriu.
38 ਤਾਂ ਨਬੀ ਨੇ ਆਪਣਾ ਮੂੰਹ ਕੱਪੜੇ ਨਾਲ ਲਪੇਟਿਆ। ਇਉਂ ਕੋਈ ਵੀ ਉਸ ਨੂੰ ਪਛਾਣ ਨਾ ਸੱਕਿਆ ਕਿ ਉਹ ਕੌਣ ਹੈ? ਤਾਂ ਉਹ ਨਬੀ ਇਉਂ ਉੱਥੋਂ ਚੱਲਾ ਗਿਆ ਅਤੇ ਸੜਕ ਕੰਢੇ ਪਾਤਸ਼ਾਹ ਦਾ ਇੰਤਜ਼ਾਰ ਕਰਨ ਲੱਗਾ।"
38 Então, se foi o profeta e se pôs no caminho do rei, disfarçado com uma venda sobre os olhos.
39 ਜਦੋਂ ਪਾਤਸ਼ਾਹ ਉੱਥੇ ਆਇਆ, ਨਬੀ ਨੇ ਉਸ ਨੂੰ ਕਿਹਾ, “ਮੈਂ ਯੁੱਧ ਵਿੱਚ ਲੜਨ ਲਈ ਗਿਆ ਸੀ ਤੇ ਸਾਡੇ ਆਦਮੀਆਂ ਵਿੱਚੋਂ ਇੱਕ ਜਣਾ ਦੁਸਮਣਾਂ ਦੇ ਸਿਪਾਹੀ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ, ‘ਇਸਦੀ ਰੱਖਿਆ ਕਰ। ਜੇਕਰ ਇਹ ਭੱਜ ਗਿਆ, ਉਸਦੀ ਜਾਨ ਬਦਲੇ ਤੇਰੀ ਜਾਨ ਜਾਵੇਗੀ ਜਾਂ ਇਸ ਬਦਲੇ ਹਰਜਾਨੇ ਵਜੋਂ ਤੈਨੂੰ 34 ਕਿਲੋ ਚਾਂਦੀ ਦੇਣੀ ਪਵੇਗੀ।’"
39 Ao passar o rei, gritou e disse: Teu servo estava no meio da peleja, quando, voltando-se-me um companheiro, me trouxe um homem e me disse: Vigia este homem; se vier a faltar, a tua vida responderá pela vida dele ou pagarás um talento de prata.
40 ਪਰ ਮੈਂ ਹੋਰ ਕੰਮਾਂ ਵਿੱਚ ਜਦੋਂ ਰੁੱਝ ਗਿਆ ਤਾਂ ਉਹ ਆਦਮੀ ਭੱਜ ਗਿਆ।” ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, “ਤੂੰ ਆਖ ਰਿਹਾ ਹੈਂ ਕਿ ਉਸ ਆਦਮੀ ਦੇ ਭੱਜਣ ਕਾਰਣ ਤੂੰ ਆਪਣੇ-ਆਪਨੂੰ ਦੋਸ਼ੀ ਠਹਿਰਾਉਂਦਾ ਹੈਂ? ਤਾਂ ਇਸਰਾਏਲ ਦੇ ਪਾਤਸ਼ਾਹ ਨੇ ਜਵਾਬ ਦਿੱਤਾ: ਤੇਰੇ ਆਪਣੇ ਹੀ ਸ਼ਬਦ ਤੇਰੀ ਰਾਇ ਪ੍ਰਗਟ ਕਰਦੇ ਹਨ।”"
40 Estando o teu servo ocupado daqui e dali, ele se foi. Respondeu-lhe o rei de Israel: Esta é a tua sentença; tu mesmo a pronunciaste.
41 ਤਾਂ ਨਬੀ ਨੇ ਆਪਣੇ ਮੂੰਹ ਤੋਂ ਕੱਪੜੇ ਨੂੰ ਉਤਾਰਿਆ ਅਤੇ ਇਸਰਾਏਲ ਦੇ ਪਾਤਸ਼ਾਹ ਨੇ ਉਸ ਨੂੰ ਵੇਖਿਆ। ਤਦ ਉਹ ਜਾਣ ਗਿਆ ਕਿ ਉਹ ਨਬੀਆਂ ਵਿੱਚੋਂ ਇੱਕ ਸੀ।"
41 Então, ele se apressou e tirou a venda de sobre os seus olhos; e o rei de Israel reconheceu que era um dos profetas.
42 ਤਾਂ ਨਬੀ ਨੇ ਪਾਤਸ਼ਾਹ ਨੂੰ ਆਖਿਆ, “ਯਹੋਵਾਹ ਫ਼ਰਮਾਉਂਦਾ ਹੈ, ਜਿਸ ਆਦਮੀ ਨੂੰ ਮੈਂ ਆਖਿਆ ਸੀ ਕਿ ਮਾਰਿਆ ਜਾਣਾ ਚਾਹੀਦਾ ਤੂੰ ਉਸ ਨੂੰ ਆਜ਼ਾਦ ਕਰ ਦਿੱਤਾ, ਇਸ ਕਾਰਣ ਉਸਦੀ ਜਾਨ ਬਦਲੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਆਦਮੀਆਂ ਦੇ ਬਦਲੇ ਤੇਰੇ ਆਦਮੀਆਂ ਨੂੰ ਮਰਨਾ ਪਵੇਗਾ।”"
42 E disse-lhe: Assim diz o Senhor : Porquanto soltaste da mão o homem que eu havia condenado, a tua vida será em lugar da sua vida, e o teu povo, em lugar do seu povo.
43 ਤਦ ਪਾਤਸ਼ਾਹ ਬੜਾ ਪਰੇਸ਼ਾਨ ਅਤੇ ਦੁੱਖੀ ਸਾਮਰਿਯਾ ਵਿੱਚ ਆਪਣੇ ਮਹਿਲ ਨੂੰ ਪਰਤ ਗਿਆ।"
43 Foi-se o rei de Israel para sua casa, desgostoso e indignado, e chegou a Samaria.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 20, comparar traduções ou montar um estudo — tudo direto pelo WhatsApp.