1 Reis 21
Punjabi Bible (GL_PUNJABI) vs ARIB
ARIB Almeida Revisada Imprensa Bíblica
1 ਨਾਬੋਥ ਦਾ ਅੰਗੂਰਾਂ ਦਾ ਬਾਗ਼ ਅਹਾਬ ਪਾਤਸ਼ਾਹ ਦਾ ਮਹਿਲ ਸਾਮਰਿਯਾ ਨਗਰ ਵਿੱਚ ਸੀ। ਉਸ ਮਹਿਲ ਦੇ ਕੋਲ ਹੀ ਅੰਗੂਰਾਂ ਦਾ ਇੱਕ ਬਾਗ਼ ਸੀ, ਜਿਸ ਨੂੰ ਨਾਬੋਥ ਯਿਜ਼ਰਏਲ ਨੇ ਖਰੀਦਿਆ ਹੋਇਆ ਸੀ।"
1 Sucedeu depois destas coisas que, tendo Nabote, o jizreelita, uma vinha em Jizrreel, junto ao palácio de Acabe, rei de Samária,
2 ਇੱਕ ਦਿਨ ਅਹਾਬ ਨੇ ਨਾਬੋਥ ਨੂੰ ਆਖਿਆ, “ਆਪਣਾ ਬਾਗ਼ ਮੈਨੂੰ ਦੇਦੇ, ਮੈਂ ਇਸ ਨੂੰ ਸਬਜ਼ੀਆਂ ਦਾ ਬਾਗ਼ ਬਨਾਉਣਾ ਚਾਹੁੰਦਾ ਹਾਂ ਕਿਉਂ ਕਿ ਤੇਰਾ ਇਹ ਬਾਗ਼ ਮੇਰੇ ਮਹਿਲ ਦੇ ਕੋਲ ਹੈ। ਇਸਦੀ ਬਜਾਇ ਮੈਂ ਤੈਨੂੰ ਇਸਤੋਂ ਵੱਧੀਆਂ ਅੰਗੂਰਾਂ ਦਾ ਬਾਗ਼ ਕਿਤੇ ਹੋਰ ਜਗ੍ਹਾ ਤੇ ਦੇ ਦੇਵਾਂਗਾ ਜਾਂ ਮੈਂ ਤੈਨੂੰ ਇਸਦੀ ਕੀਮਤ ਜਿੰਨਾ ਧੰਨ ਦੇ ਦਿੰਦਾ ਹਾਂ।”"
2 falou este a Nabote, dizendo: Dá-me a tua vinha, para que me sirva de horta, porque está vizinha, ao pé da minha casa; e te darei por ela outra vinha melhor; ou, se desejares, dar-te-ei o seu valor em dinheiro.
3 ਨਾਬੋਥ ਨੇ ਕਿਹਾ, “ਮੈਂ ਉਹ ਤੈਨੂੰ ਨਹੀਂ ਦੇ ਸੱਕਦਾ ਜੋ ਮੈਂ ਆਪਣੇ ਪੁਰਖਿਆਂ ਤੋਂ ਵਿਰਸੇ ਵਿੱਚ ਪ੍ਰਾਪਤ ਕੀਤਾ ਹੈ।”"
3 Respondeu, porém, Nabote a Acabe: Guarde-me o Senhor de que eu te dê a herança de meus pais.
4 ਤਾਂ ਅਹਾਬ ਘਰ ਨੂੰ ਪਰਤ ਆਇਆ ਪਰ ਉਹ ਨਾਬੋਥ ਉੱਤੇ ਕ੍ਰੋਧਿਤ ਵੀ ਸੀ ਅਤੇ ਪਰੇਸ਼ਾਨ ਵੀ। ਕਿਉਂ ਕਿ ਯਿਜ਼ਰੇਲੀ ਨਾਬੋਥ ਨੇ ਉਸ ਨੂੰ ਇਹ ਜੋ ਕਿਹਾ ਸੀ ਕਿ, “ਮੈਂ ਤੈਨੂੰ ਆਪਣੇ ਪੁਰਖਿਆਂ ਦੀ ਮੀਰਾਸ ਨਹੀਂ ਦੇਵਾਂਗਾ।” ਅਹਾਬ ਆਪਣੇ ਬਿਸਤਰ ਤੇ ਮੂਧੜੇ ਮੂੰਹ ਲੰਮਾ ਪੈ ਗਿਆ ਅਤੇ ਰੋਟੀ ਖਾਣ ਤੋਂ ਇਨਕਾਰ ਕੀਤਾ।"
4 Então Acabe veio para sua casa, desgostoso e indignado, por causa da palavra que Nabote, o jizreelita, lhe falara; pois este lhe dissera: Não te darei a herança de meus pais. Tendo-se deitado na sua cama, virou a rosto, e não quis comer.
5 ਤਾਂ ਅਹਾਬ ਦੀ ਰਾਣੀ ਈਜ਼ਬਲ ਉਸ ਦੇ ਕੋਲ ਆਈ ਅਤੇ ਕਹਿਣ ਲਗੀ, “ਤੂੰ ਕਿਉਂ ਪਰੇਸ਼ਾਨ ਹੈਂ? ਤੂੰ ਰੋਟੀ ਖਾਣ ਤੋਂ ਇਨਕਾਰ ਕਿਉਂ ਕੀਤਾ ਹੈ?”"
5 Mas, vindo a ele Jezabel, sua mulher, lhe disse: Por que está o teu espírito tão desgostoso que não queres comer?
6 ਅਹਾਬ ਨੇ ਆਖਿਆ, “ਮੈਂ ਯਿਜ਼ਰੇਲੀ ਦੇ ਨਾਬੋਥ ਨੂੰ ਚਾਂਦੀ ਲੈ ਕੇ ਆਪਣਾ ਅੰਗੂਰੀ ਬਾਗ਼ ਮੈਨੂੰ ਦੇਣ ਲਈ ਕਿਹਾ ਅਤੇ ਜੇਕਰ ਇਹ ਵੀ ਉਸ ਦੇ ਕਬੂਲਣ ਯੋਗ ਨਹੀਂ, ਮੈਂ ਉਸ ਨੂੰ ਇੱਕ ਹੋਰ ਅੰਗੂਰਾਂ ਦਾ ਬਾਗ਼ ਕਿਸੇ ਹੋਰ ਥਾਵੇਂ ਦੇ ਦੇਵਾਂਗਾ। ਪਰ ਉਸ ਨੇ ਆਖਿਆ, ਉਹ ਮੈਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦੇਵੇਗਾ।”"
6 Ele lhe respondeu: Porque falei a Nabote, o jizreelita, e lhe disse: Dá-me a tua vinha por dinheiro; ou, se te apraz, te darei outra vinha em seu lugar. Ele, porém, disse: Não te darei a minha vinha.
7 ਤਾਂ ਰਾਣੀ ਈਜ਼ਬਲ ਨੇ ਉਸ ਨੂੰ ਆਖਿਆ, “ਕੀ ਤੂੰ ਇਸਰਾਏਲ ਦਾ ਰਾਜਾ ਨਹੀਂ ਹੈਂ? ਆਪਣੇ ਪਲੰਗ ਤੋਂ ਉੱਠ, ਕੁਝ ਖਾ ਤਾਂ ਤੈਨੂੰ ਥੋੜੀ ਰਾਹਤ ਮਹਿਸੂਸ ਹੋਵੇਗੀ। ਨਾਬੋਥ ਦਾ ਬਾਗ਼ ਮੈਂ ਤੈਨੂੰ ਲੈ ਦਿੰਦੀ ਹਾਂ।”"
7 Ao que Jezabel, sua mulher, lhe disse: Governas tu agora no reino de Israel? Levanta-te, come, e alegre-se o teu coração; eu te darei a vinha de Nabote, o jizreelita.
8 ਤਦ ਈਜ਼ਬਲ ਨੇ ਕੁਝ ਖਤ ਲਿਖੇ ਤੇ ਉਨ੍ਹਾਂ ਤੇ ਦਸਤਖਤ ਕੀਤੇ ਅਤੇ ਖਤਾਂ ਤੇ ਮੋਹਰ ਲਾਉਣ ਲਈ ਅਹਾਬ ਦੀ ਮੋਹਰ ਦੀ ਵਰਤੋਂ ਕੀਤੀ। ਫ਼ੇਰ ਉਸ ਨੇ ਉਨ੍ਹਾਂ ਨੂੰ ਖਤਾਂ ਨੂੰ ਬਜ਼ੁਰਗਾਂ ਅਤੇ ਸੱਜਣਾ ਕੋਲ ਭੇਜਿਆ ਜਿਹੜੇ ਨਬੋਥ ਦੇ ਨਾਲ ਉਸੇ ਸ਼ਹਿਰ ਵਿੱਚ ਰਹਿੰਦੇ ਸਨ।"
8 Então escreveu cartas em nome de Acabe e, selando-as com o sinete dele, mandou-as aos anciãos e aos nobres que habitavam com Nabote na sua cidade.
9 ਉਨ੍ਹਾਂ ਖਤਾਂ ਵਿੱਚ ਇਉਂ ਲਿਖਿਆ ਹੋਇਆ ਸੀ: “ਵਰਤ ਦੇ ਇੱਕ ਦਿਨ ਦਾ ਐਲਾਨ ਕਰਵਾਓ। ਨਬੋਥ ਨੂੰ ਸਭਾ ਦੇ ਸਾਹਮਣੇ ਬਿਠਾਓ। ਉਸ ਸਭਾ ਵਿੱਚ ਅਸੀਂ ਨਾਬੋਥ ਬਾਰੇ ਗੱਲ ਕਰਾਂਗੇ।।"
9 Assim escreveu nas cartas: Apregoai um jejum, e ponde Nabote diante do povo.
10 ਕੁਝ ਅਜਿਹੇ ਲੋਕ ਚੁਣੇ ਜੋ ਨਾਬੋਥ ਦੇ ਖਿਲਾਫ਼ ਅਫ਼ਵਾਹਾਂ ਫ਼ੈਲਾਉਣ ਤੇ ਗੱਲਾਂ ਕਰਨ। ਉਹ ਇਹ ਕਹਿਣ ਕਿ ਉਨ੍ਹਾਂ ਨੇ ਨਾਬੋਥ ਨੂੰ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ। ਤੇ ਫ਼ਿਰ ਨਾਬੋਥ ਨੂੰ ਸ਼ਹਿਰੋ ਬਾਹਰ ਲੈ ਜਾਕੇ ਉਸਤੇ ਪਥਰਾਵ ਕਰਕੇ ਉਸ ਨੂੰ ਮਾਰ ਸੁੱਟਣ।”"
10 E ponde defronte dele dois homens, filhos de Belial, que testemunhem contra ele, dizendo: Blasfemaste contra Deus e contra o rei. Depois conduzi-o para fora, e apedrejai-o até que morra.
11 ਫ਼ੇਰ ਈਜ਼ਬਲ ਦੇ ਬਜ਼ੁਰਗਾਂ ਅਤੇ ਸੱਜਣਾਂ ਨੇ ਉਹੀ ਕੀਤਾ ਜੋ ਕਰਨ ਲਈ ਈਜ਼ਬਲ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ।"
11 Pelo que os homens da cidade dele, isto é, os anciãos e os nobres que habitavam na sua cidade, fizeram como Jezabel lhes ordenara, conforme estava escrito nas cartas que ela lhes mandara.
12 ਉਨ੍ਹਾਂ ਨੇ ਵਰਤ ਦੇ ਇੱਕ ਦਿਨ ਦਾ ਐਲਾਨ ਕਰਵਾਇਆ ਅਤੇ ਨਾਬੋਥ ਨੂੰ ਲੋਕਾਂ ਦੀ ਸਭਾ ਦੇ ਸਾਹਮਣੇ ਬਿਠਾਇਆ।"
12 Apregoaram um jejum, e puseram Nabote diante do povo.
13 ਤਦ ਦੋ ਸ਼ੈਤਾਨ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ। ਤਾਂ ਇਨ੍ਹਾਂ ਸ਼ੈਤਾਨ ਮਨੁੱਖਾਂ ਨੇ ਨਾਬੋਥ ਉੱਤੇ ਲੋਕਾਂ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਵਚਨ ਕਹੇ ਹਨ। ਤਦ ਉਹ ਉਸ ਨੂੰ ਸ਼ਹਿਰੋ ਬਾਹਰ ਲੈ ਗਏ, ਅਤੇ ਉਸਤੇ ਪਥਰਾਓ ਕਰਕੇ ਉਸ ਨੂੰ ਮਾਰ ਸੁੱਟਿਆ।"
13 Também vieram dois homens, filhos de Belial, e sentaram-se defronte dele; e estes filhos de Belial testemunharam contra Nabote perante o povo, dizendo: Nabote blasfemou contra Deus e contra o rei. Então o conduziram para fora da cidade e o apedrejaram, de sorte que morreu.
14 ਤਦ ਆਗੂਆਂ ਨੇ ਈਜ਼ਬਲ ਨੂੰ ਸੁਨੇਹਾ ਭੇਜਿਆ ਕਿ, “ਨਾਬੋਥ ਮਾਰਿਆ ਗਿਆ ਹੈ।”"
14 Depois mandaram dizer a Jezabel : Nabote foi apedrejado e morreu.
15 ਜਦੋਂ ਈਜ਼ਬਲ ਨੇ ਇਹ ਖਬਰ ਸੁਣੀ ਤਾਂ ਉਸ ਨੇ ਅਹਾਬ ਨੂੰ ਕਿਹਾ, “ਨਾਬੋਥ ਮਰ ਗਿਆ ਹੈ। ਹੁਣ ਤੂੰ ਜਿਹੜਾ ਬਾਗ਼ ਚਾਹੁੰਦਾ ਸੀ ਉਹ ਲੈ ਸੱਕਦਾ ਹੈਂ।”"
15 Ora, ouvindo Jezabel que Nabote fora apedrejado e morrera, disse a Acabe: Levanta-te e toma posse da vinha de Nabote, e jizreelita, a qual ele recusou dar-te por dinheiro; porque Nabote já não vive, mas é morto.
16 ਫ਼ੇਰ ਆਹਾਬ ਅੰਗੂਰਾਂ ਦੇ ਬਾਗ਼ ਵਿੱਚ ਗਿਆ ਅਤੇ ਇਸ ਤੇ ਕਬਜ਼ਾ ਕਰ ਲਿਆ।"
16 Quando Acabe ouviu que Nabote já era morto, levantou-se para descer à vinha de Nabote, o jizreelita, a fim de tomar posse dela.
17 ਤਦ ਯਹੋਵਾਹ ਦਾ ਵਚਨ ਏਲੀਯਾਹ ਤਿਸ਼ਬੀ ਨੂੰ ਅਇਆ। ਏਲੀਯਾਹ ਤਿਸ਼ਬੀ ਦਾ ਨਬੀ ਸੀ। ਯਹੋਵਾਹ ਨੇ ਫ਼ਰਮਾਇਆ,"
17 Então veio a palavra do Senhor a Elias, o tisbita, dizendo:
18 “ਸਾਮਰਿਯਾ ਦੇ ਅਹਾਬ ਪਾਤਸ਼ਾਹ ਕੋਲ ਜਾ, ਉਹ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਇਸ ਵੇਲੇ ਹੋਵੇਗਾ। ਇਸ ਵਕਤ ਉਹ ਇਸ ਬਾਗ਼ ਨੂੰ ਹਥਿਆਉਣ ਦੇ ਚਕਰ ਵਿੱਚ ਉੱਥੇ ਹੋਵੇਗਾ।"
18 Levanta-te, desce para encontrar-te com Acabe, rei de Israel, que está em Samária. Eis que está na vinha de Nabote, aonde desceu a fim de tomar posse dela.
19 ਉਸ ਨੂੰ ਆਖੀਂ ਕਿ ਮੈਂ, ਯਹੋਵਾਹ ਨੇ ਉਸ ਨੂੰ ਆਖਿਆ ਹੈ, ‘ਅਹਾਬ! ਤੂੰ ਨਾਬੋਥ ਨੂੰ ਮਾਰਿਆ ਹੈ ਤੇ ਹੁਣ ਤੂੰ ਉਸਦੀ ਜ਼ਮੀਨ ਹਥਿਆ ਰਿਹਾ ਹੈਂ। ਇਸ ਲਈ ਮੈਂ ਤੈਨੂੰ ਇਹ ਦੱਸ ਦੇਵਾਂ ਕਿ ਜਿਸ ਜਗ੍ਹਾ ਨਾਬੋਥ ਦੀ ਮੌਤ ਹੋਈ ਹੈ, ਠੀਕ ਉਸੇ ਥਾਵੇਂ ਤੇਰੀ ਵੀ ਮੌਤ ਹੋਵੇਗੀ।’”"
19 E falar-lhe-ás, dizendo: Assim diz o Senhor: Porventura não mataste e tomaste a herança? Falar-lhe-ás mais, dizendo: Assim diz o Senhor: No lugar em que os cães lamberam o sangue de Nabote, lamberão também o teu próprio sangue.
20 ਤਾਂ ਏਲੀਯਾਹ ਅਹਾਬ ਕੋਲ ਗਿਆ ਤਾਂ ਅਹਾਬ ਨੇ ਉਸ ਨੂੰ ਵੇਖਕੇ ਆਖਿਆ, “ਹੇ ਮੇਰੇ ਵੈਰੀਆਂ! ਤੂੰ ਮੈਨੂੰ ਫ਼ਿਰ ਤੋਂ ਲੱਭ ਲਿਆ!” ਏਲੀਯਾਹ ਨੇ ਜਵਾਬ ’ਚ ਕਿਹਾ, “ਹਾਂ, ਮੈਂ ਤੈਨੂੰ ਮੁੜ ਤੋਂ ਲੱਭ ਲਿਆ। ਤੂੰ ਹਮੇਸ਼ਾ ਆਪਣਾ ਜੀਵਨ ਯਹੋਵਾਹ ਦੇ ਵਿਰੁੱਧ ਪਾਪ ਕਰਨ ਵਿੱਚ ਹੀ ਗੁਜ਼ਾਰਿਆ।"
20 Ao que disse Acabe a Elias: Já me achaste, ó inimigo meu? Respondeu ele: Achei-te; porque te vendeste para fazeres o que é mau aos olhos do Senhor.
21 ਇਸ ਲਈ ਯਹੋਵਾਹ ਤੈਨੂੰ ਆਖਦਾ ਹੈ, ‘ਮੈਂ ਤੈਨੂੰ ਤਬਾਹ ਕਰਾਂਗਾ! ਮੈਂ ਤੈਨੂੰ ਅਤੇ ਤੇਰੇ ਪਰਿਵਾਰ ਦੇ ਹਰ ਮਰਦ ਨੂੰ ਵੱਢ ਸੁੱਟਾਂਗਾ।"
21 Eis que trarei o mal sobre ti; lançarei fora a tua posteridade, e arrancarei de Acabe todo homem, escravo ou livre, em Israel;
22 ਮੈਂ ਤੇਰੇ ਘਰਾਣੇ ਨੂੰ ਨਾਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਾਂਗ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗ ਕਰ ਦੇਵਾਂਗਾ। ਇਹ ਸਭ ਮੈਂ ਉਸ ਚਿੜ ਦੇ ਕਾਰਣ ਕਰਾਂਗਾ ਕਿਉਂ ਕਿ ਤੂੰ ਮੈਨੂੰ ਕ੍ਰੋਧਿਤ ਕੀਤਾ ਅਤੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਇਆ।’"
22 e farei a tua casa como a casa de Jeroboão, filho de Nebate, e como a casa de Baasa, filho de Aías, por causa da provocação com que me provocaste à ira, fazendo Israel pecar.
23 ਤੇ ਯਹੋਵਾਹ ਨੇ ਇਹ ਵੀ ਆਖਿਆ ਹੈ, ‘ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ।"
23 Também acerca de Jezabel falou o Senhor, dizendo: Os cães comerão Jezabel junto ao antemuro de Jizreel.
24 ਤੇਰੇ ਘਰਾਣੇ ਦਾ ਕੋਈ ਵੀ ਜੀਅ ਜੋ ਸ਼ਹਿਰ ਵਿੱਚ ਮਰੇਗਾ ਉਸ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਖੇਤਾਂ ’ਚ ਮਰੇਗਾ ਉਸ ਨੂੰ ਪਰਿੰਦੇ ਖਾਣਗੇ।’”"
24 Quem morrer a Acabe na cidade, os cães o comerão; e o que lhe morrer no campo, as aves do céu o comerão.
25 ਅਹਾਬ ਵਰਗਾ ਕੋਈ ਮਨੁੱਖ ਨਹੀਂ ਹੋਇਆ ਜਿਸਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਹੋਵੇ ਅਤੇ ਜਿਸ ਨੂੰ ਉਸਦੀ ਰਾਣੀ ਈਜ਼ਬਲ ਨੇ ਪਰੇਰਿਆ।"
25 {Não houve, porém, ninguém como Acabe, que se vendeu para fazer o que era mau aos olhos do Senhor, sendo instigado por Jezabel, sua mulher.
26 ਅੰਤ ਵਿੱਚ, ਆਹਾਬ ਨੇ ਪਾਪ ਕੀਤਾ ਅਤੇ ਫ਼ੇਰ ਤੋਂ ਅਮੋਰੀਆਂ ਵਾਂਗ ਬੁੱਤ ਪੂਜਣ ਲੱਗ ਪਿਆ। ਯਹੋਵਾਹ ਨੇ ਅਮੋਰੀਆਂ ਦੀ ਜ਼ਮੀਨ ਲੈ ਕੇ ਇਸਰਾਏਲੀਆਂ ਨੂੰ ਦਿੱਤੀ ਸੀ।"
26 E fez grandes abominações, seguindo os ídolos, conforme tudo o que fizeram os amorreus, os quais o Senhor lançou fora da sua possessão, de diante dos filhos de Israel.}
27 ਜਦੋਂ ਏਲੀਯਾਹ ਬੋਲ ਹਟਿਆ ਤਾਂ ਅਹਾਬ ਬੜਾ ਉਦਾਸ ਹੋਇਆ। ਉਸ ਨੇ ਇਹ ਪ੍ਰਗਟਾਉਣ ਲਈ ਕਿ ਉਹ ਬੜਾ ਦੁੱਖੀ ਹੈ, ਆਪਣੇ ਕੱਪੜੇ ਫ਼ਾੜ ਲੇ। ਤੇ ਫ਼ਿਰ ਉਸ ਨੇ ਖਾਸ ਉਦਾਸੀ ਵਾਲੇ ਕੱਪੜੇ ਪਾ ਲਏ ਤੇ ਖਾਣ ਤੋਂ ਇਨਕਾਰ ਕੀਤਾ ਤੇ ਉਨ੍ਹਾਂ ਕੱਪੜਿਆਂ ਦੇ ਨਾਲ ਹੀ ਸੁੱਤਾ ਕਿਉਂ ਕਿ ਉਹ ਬੜਾ ਉਦਾਸ ਅਤੇ ਪਰੇਸ਼ਾਨ ਸੀ।"
27 Sucedeu, pois, que Acabe, ouvindo estas palavras, rasgou as suas vestes, cobriu de saco a sua carne, e jejuou; e jazia em saco, e andava humildemente.
28 ਯਹੋਵਾਹ ਨੇ ਏਲੀਯਾਹ ਨਬੀ ਨੂੰ ਆਖਿਆ,"
28 Então veio a palavra do Senhor a Elias, o tisbita, dizendo:
29 “ਮੈਂ ਵੇਖਦਾ ਹਾਂ ਕਿ ਅਹਾਬ ਨੇ ਮੇਰੇ ਸਾਹਮਣੇ ਆਪਣੇ-ਆਪਨੂੰ ਬੜਾ ਨਿਮਾਣਾ ਦਰਸਾਇਆ ਹੈ, ਇਸ ਲਈ ਮੈਂ ਉਸ ਦੇ ਜੀਵਨ ਵਿੱਚ ਉਸ ਉੱਪਰ ਇਹ ਮੁਸੀਬਤ ਨਾ ਲਿਆਵਾਂਗਾ। ਮੈਂ ਉਸ ਦੇ ਪੁੱਤਰ ਦੇ ਪਾਤਸ਼ਾਹ ਬਨਣ ਦਾ ਇੰਤਜ਼ਾਰ ਕਰਾਂਗਾ। ਤਦ ਫ਼ਿਰ ਉਸ ਦੇ ਪੁੱਤਰ ਦੇ ਸਮੇਂ ਉਸ ਦੇ ਘਰਾਣੇ ਉੱਪਰ ਇਹ ਬੁਰਿਆਈ ਲਿਆਵਾਂਗਾ।”"
29 Não viste que Acabe se humilha perante mim? Por isso, porquanto se humilha perante mim, não trarei o mal enquanto ele viver, mas nos dias de seu filho trarei o mal sobre a sua casa.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Reis 21, comparar traduções ou montar um estudo — tudo direto pelo WhatsApp.