1 Reis 22

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਮੀਕਾਯਾਹ ਦਾ ਅਹਾਬ ਨੂੰ ਚੇਤਾਵਨੀ ਦੇਣਾ ਅਗਲੇ ਦੋ ਸਾਲ ਇਸਰਾਏਲ ਅਤੇ ਅਰਾਮ ਵਿੱਚ ਅਮਨ ਰਿਹਾ।"
1 Três anos se passaram sem haver guerra entre Síria e Israel.
2 ਉਸਤੋਂ ਬਾਅਦ ਤੀਜੇ ਵਰ੍ਹੇ ਵਿੱਚ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਮਿਲਣ ਲਈ ਆਇਆ।"
2 Porém, no terceiro ano, Josafá, rei de Judá, foi visitar o rei de Israel.
3 ਇਸੇ ਵਕਤ ਅਹਾਬ ਨੇ ਆਪਣੇ ਅਫ਼ਸਰਾਂ ਨੂੰ ਕਿਹਾ, “ਯਾਦ ਰਹੇ ਕਿ ਰਾਮੋਥ ਜਿਹੜਾ ਕਿ ਗਿਲਆਦ ਵਿੱਚ ਹੈ ਉਸ ਨੂੰ ਅਰਾਮ ਦੇ ਪਾਤਸ਼ਾਹ ਨੇ ਸਾਡੇ ਤੋਂ ਖੋਹਿਆ ਸੀ! ਭਲਾ ਅਸੀਂ ਚੁੱਪ ਕਰਕੇ ਕਿਉਂ ਬੈਠੀਏ? ਕਿਉਂ ਨਾ ਉਸ ਨੂੰ ਅਰਾਮ ਦੇ ਪਾਤਸ਼ਾਹ ਕੋਲੋਂ ਵਾਪਸ ਲਈਏ। ਇਹ ਸਾਡਾ ਹੀ ਨਗਰ ਹੋਣਾ ਚਾਹੀਦਾ ਹੈ।”"
3 Este perguntou aos seus servos: — Vocês não sabem que Ramote-Gileade é nossa, e nós ficamos quietos e não a tiramos das mãos do rei da Síria?
4 ਤਾਂ ਅਹਾਬ ਨੇ ਯਹੋਸ਼ਾਫ਼ਾਟ ਨੂੰ ਆਖਿਆ, “ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਲੜਾਈ ਲਈ ਚੱਲੇਂਗਾ?” ਯਹੋਸ਼ਾਫ਼ਾਟ ਨੇ ਆਖਿਆ, “ਹਾਂ! ਮੈਂ ਤੇਰਾ ਸਾਥ ਕਰਾਂਗਾ। ਮੇਰੇ ਸਿਪਾਹੀ ਅਤੇ ਮੇਰੇ ਘੋੜੇ ਤੇਰੀ ਸੈਨਾ ਵਿੱਚ ਰਲਣ ਲਈ ਤਿਆਰ ਹਨ।"
4 Então perguntou a Josafá: — Você vai comigo à batalha contra Ramote-Gileade? Josafá respondeu ao rei de Israel: — Sou como você é, o meu povo é como o seu povo, e os meus cavalos são como os seus cavalos.
5 ਪਰ ਪਹਿਲਾਂ ਸਾਨੂੰ ਯਹੋਵਾਹ ਕੋਲੋਂ ਸਲਾਹ ਲੈ ਲੈਣੀ ਚਾਹੀਦੀ ਹੈ।”"
5 Josafá disse mais ao rei de Israel: — Consulte primeiro a palavra do
6 ਤਾਂ ਅਹਾਬ ਨੇ ਨਬੀਆਂ ਦੀ ਇੱਕ ਬੈਠਕ ਬੁਲਾਈ। ਉਸ ਵਕਤ ਉੱਥੇ ਕੋਈ 400 ਦੇ ਕਰੀਬ ਨਬੀ ਸਨ। ਅਹਾਬ ਨੇ ਨਬੀਆਂ ਨੂੰ ਪੁੱਛਿਆ, “ਕੀ ਮੈਨੂੰ ਰਾਮੋਥ ਵਿੱਚ ਅਰਾਮ ਦੀ ਸੈਨਾ ਦੇ ਖਿਲਾਫ਼ ਜੰਗ ਕਰਨੀ ਚਾਹੀਦੀ ਹੈ? ਜਾਂ ਮੈਂ ਕਿਸੇ ਹੋਰ ਵੇਲੇ ਲਈ ਉਡੀਕ ਕਰਾਂ?” ਨਬੀਆਂ ਨੇ ਕਿਹਾ, “ਤੈਨੂੰ ਹੁਣੇ ਹੀ ਜਾਕੇ ਯੁੱਧ ਕਰਨਾ ਚਾਹੀਦਾ ਹੈ ਤੇ ਯਹੋਵਾਹ ਤੈਨੂੰ ਜਿੱਤ ਬਖਸ਼ੇਗਾ।”"
6 Então o rei de Israel reuniu os profetas, cerca de quatrocentos homens, e lhes perguntou: — Devo ir e lutar contra Ramote-Gileade ou devo me conter? Eles responderam: — Vá, porque o Senhor a entregará nas mãos do rei.
7 ਪਰ ਯਹੋਸ਼ਾਫ਼ਾਟ ਨੇ ਆਖਿਆ, “ਕੀ ਇਨ੍ਹਾਂ ਨਬੀਆਂ ਤੋਂ ਇਲਾਵਾ ਇੱਥੇ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ? ਜੇਕਰ ਕੋਈ ਹੈ, ਤਾਂ ਸਾਨੂੰ ਉਸ ਨੂੰ ਪੁੱਛਣਾ ਚਾਹੀਦਾ ਹੈ ਕਿ ਪਰਮੇਸ਼ੁਰ ਦਾ ਕੀ ਨਿਰਣਾ ਹੈ।”"
7 Mas Josafá perguntou: — Não há aqui ainda algum profeta do
8 ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, “ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।” ਯਹੋਸ਼ਾਫ਼ਾਟ ਨੇ ਕਿਹਾ, “ਅਹਾਬ ਪਾਤਸ਼ਾਹ, ਤੈਨੂੰ ਇਉਂ ਨਹੀਂ ਆਖਣਾ ਚਾਹੀਦਾ।”"
8 O rei de Israel respondeu a Josafá: — Há um ainda, por meio de quem podemos consultar o Josafá disse: — O rei não deveria falar assim.
9 ਤਾਂ ਅਹਾਬ ਪਾਤਸ਼ਾਹ ਨੇ ਆਪਣੇ ਅਫ਼ਸਰਾਂ ਵਿੱਚੋਂ ਇੱਕ ਨੂੰ ਮੀਕਾਯਾਹ ਨੂੰ ਲੱਭਣ ਲਈ ਭੇਜਿਆ।"
9 Então o rei de Israel chamou um oficial e disse: — Traga-me depressa Micaías, filho de Inlá.
10 ਉਸ ਵਕਤ ਦੋਨਾਂ ਪਾਤਸ਼ਾਹਾਂ ਨੇ ਆਪਣੇ ਸ਼ਾਹੀ ਵਸਤਰ ਪਹਿਨੇ ਹੋਏ ਸਨ। ਉਹ ਆਪਣੇ ਰਾਜ ਸਿੰਘਾਸਣ ਉੱਤੇ ਬੈਠੇ ਹੋਏ ਸਨ। ਇਹ ਨਿਆਂ ਘਰ ਸਾਮਰਿਯਾ ਦੇ ਫ਼ਾਟਕ ਦੇ ਕੋਲ ਹੀ ਸੀ ਅਤੇ ਸਾਰੇ ਨਬੀ ਉਨ੍ਹਾਂ ਦੇ ਸਾਹਮਣੇ ਖੜ੍ਹੇ ਹੋਕੇ ਉਹ ਅਗੰਮ ਵਾਚ ਰਹੇ ਸਨ।"
10 O rei de Israel e Josafá, rei de Judá, estavam assentados, cada um no seu trono, vestidos de trajes reais, numa eira à entrada do portão da cidade de Samaria; e todos os profetas profetizavam diante deles.
11 ਨਬੀਆਂ ਵਿੱਚੋਂ ਇੱਕ ਕਨਾਨਾਹ ਦਾ ਪੁੱਤਰ ਸਿਦਕੀਯਾਹ ਸੀ। ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਅਹਾਬ ਨੂੰ ਆਖਿਆ, “ਯਹੋਵਾਹ ਫੁਰਮਾਉਂਦਾ ਹੈ, ‘ਅਰਾਮ ਦੀ ਸੈਨਾ ਨੂੰ ਇਨ੍ਹਾਂ ਨਾਲ ਉਦੋਂ ਤੱਕ ਮਾਰਦਾ ਰਹੀਁ ਜਦੋਂ ਤੱਕ ਉਹ ਸਾਰੇ ਮਰ ਨਹੀਂ ਜਾਂਦੇ। ਤੁਸੀਂ ਉਨ੍ਹਾਂ ਨੂੰ ਹਰਾ ਦੇਵੋਂਗੇ ਅਤੇ ਤਬਾਹ ਕਰ ਦੇਵੋਂਗੇ।’”"
11 Zedequias, filho de Quenaana, fez para si uns chifres de ferro e disse: — Assim diz o
12 ਬਾਕੀ ਸਾਰੇ ਨਬੀਆਂ ਨੇ ਇੱਕੋ ਜਿਹੀ ਭਵਿੱਖਬਾਣੀ ਕੀਤੀ ਸੀ। ਨਬੀ ਨੇ ਕਿਹਾ, “ਤੁਹਾਡੀ ਸੈਨਾ ਨੂੰ ਹੁਣੇ ਹੀ ਚੜ੍ਹਾਈ ਕਰਨੀ ਚਾਹੀਦੀ ਹੈ। ਤੁਹਾਨੂੰ ਅਰਾਮ ਦੀ ਸੈਨਾ ਦੇ ਖਿਲਾਫ਼ ਰਾਮੋਥ ਵਿੱਚ ਯੁੱਧ ਕਰਨਾ ਚਾਹੀਦਾ ਹੈ। ਅਤੇ ਤੁਸੀਂ ਇਹ ਜੰਗ ਜਿਤੋਂਗੇ ਯਹੋਵਾਹ ਤੈਹਾਨੂੰ ਜਿੱਤ ਕਰ ਦੇਵੇਗਾ।”"
12 Todos os profetas profetizaram assim, dizendo: — Suba a Ramote-Gileade! Você triunfará! O
13 ਜਦੋਂ ਇਹ ਸਭ ਕੁਝ ਵਾਪਰ ਰਿਹਾ ਸੀ, ਅਫ਼ਸਰ ਮੀਕਾਯਾਹ ਨੂੰ ਲੱਭਣ ਲਈ ਗਿਆ ਅਤੇ ਉਸ ਨੇ ਉਸ ਨਬੀ ਨੂੰ ਲੱਭ ਕੇ ਆਖਿਆ, “ਬਾਕੀ ਸਾਰੇ ਨਬੀਆਂ ਦਾ ਕਹਿਣਾ ਹੈ ਕਿ ਪਾਤਸ਼ਾਹ ਦੀ ਜਿੱਤ ਹੋਵੇਗੀ ਇਸ ਲਈ ਤੇਰੀ ਗੱਲ ਵੀ ਉਨ੍ਹਾਂ ਦੀ ਗੱਲ ਦੀ ਸਾਖੀ ਹੀ ਭਰੇ, ਇਸ ਵਿੱਚ ਹੀ ਭਲਾ ਹੈ।”"
13 O mensageiro que tinha ido chamar Micaías falou-lhe, dizendo: — Eis que as palavras dos profetas a uma voz predizem coisas boas para o rei. Portanto, que a sua palavra seja como a palavra de um deles; fale o que é bom.
14 ਪਰ ਮੀਕਾਯਾਹ ਨੇ ਆਖਿਆ, “ਜਿਉਂਦੇ ਯਹੋਵਾਹ ਦੀ ਸੌਂਹ, ਜੋ ਕੁਝ ਯਹੋਵਾਹ ਮੈਨੂੰ ਫ਼ੁਰਮਾਏਗਾ, ਉਹੋ ਹੀ ਬੋਲਾਂਗਾ।”"
14 Micaías respondeu: — Tão certo como vive o
15 ਤਦ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, “ਹੇ ਮੀਕਾਯਾਹ ਕੀ ਮੈਂ ਅਤੇ ਯਹੋਸ਼ਾਫ਼ਾਟ ਰਾਮੋਥ ਗਿਲਆਦ ਉੱਪਰ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ?” ਮੀਕਾਯਾਹ ਬੋਲਿਆ, “ਹਾਂ, ਤੁਸੀਂ ਜਾਓ ਅਤੇ ਜਿੱਤ ਪ੍ਰਾਪਤ ਕਰੋ ਕਿਉਂ ਕਿ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।”"
15 Quando ele chegou à presença do rei, este lhe perguntou: — Micaías, devemos ir a Ramote-Gileade para a batalha ou devemos nos conter? Ele respondeu: — Vá! Você triunfará! O
16 ਪਰ ਅਹਾਬ ਨੇ ਆਖਿਆ, “ਇਹ ਬਚਨ ਤੂੰ ਯਹੋਵਾਹ ਦੀ ਸ਼ਕਤੀ ਨਾਲ ਨਹੀਂ ਬੋਲ ਰਿਹਾ ਜਾਂ ਇਹ ਤੂੰ ਆਪਣੀ ਮਨਬਚਨੀ ਆਖ ਰਿਹਾ ਹੈਂ। ਇਸ ਲਈ ਮੈਨੂੰ ਸੱਚ ਦੱਸ। ਮੈਂ ਤੈਨੂੰ ਕਿੰਨੀ ਵਾਰ ਸਮਝਾਵਾਂ ਕਿ ਤੂੰ ਮੈਨੂੰ ਸਿਰਫ਼ ਯਹੋਵਾਹ ਦੇ ਅਗੰਮ ਵਾਕ ਸੁਣਾ ਕਿ ਉਹ ਕੀ ਆਖਦਾ ਹੈ?”"
16 O rei lhe disse: — Quantas vezes devo fazer você jurar que não me fale a não ser a verdade em nome do
17 ਤਾਂ ਮੀਕਾਯਾਹ ਨੇ ਆਖਿਆ, “ਮੈਂ ਵੇਖ ਸੱਕਦਾਂ ਕਿ ਕੀ ਵਾਪਰੇਗਾ। ਮੈਂ ਸਾਰੇ ਇਸਰਾਏਲ ਨੂੰ ਪਹਾੜੀਆਂ ਤੇ ਬਿਨਾ ਆਜੜੀ ਦੀਆਂ ਭੇਡਾਂ ਵਾਂਗ ਖਿੰਡਿਆ ਹੋਇਆ ਵੇਖਿਆ ਹੈ। ਯਹੋਵਾਹ ਇਹੀ ਫੁਰਮਾਉਂਦਾ ਹੈ, ਜਿਨ੍ਹਾਂ ਲੋਕਾਂ ਦਾ ਕੋਈ ਆਗੂ ਨਹੀਂ ਉਨ੍ਹਾਂ ਨੂੰ ਲੜਨ ਦੀ ਬਜਾਇ ਆਪਣੇ ਘਰਾਂ ਨੂੰ ਪਰਤ ਜਾਣਾ ਚਾਹੀਦਾ ਹੈ।”"
17 Então Micaías disse: — Vi todo o Israel disperso pelos montes, como ovelhas que não têm pastor. E o
18 ਤਦ ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਵੇਖ! ਮੈਂ ਤੈਨੂੰ ਕਿਹਾ ਸੀ ਨਾ! ਇਸ ਨਬੀ ਨੇ ਕਦੇ ਮੇਰੇ ਭਲੇ ਦੀ ਕੋਈ ਗੱਲ ਨਹੀਂ ਕੀਤੀ। ਇਹ ਹਮੇਸ਼ਾ ਉਹੀ ਗੱਲਾਂ ਦਸਦਾ ਹੈ ਜੋ ਮੈਨੂੰ ਅਸੁਖਾਵੀਆਂ ਹੋਣ।”"
18 Então o rei de Israel disse a Josafá: — Eu não disse a você que a meu respeito ele não profetiza o que é bom, mas somente o que é mau?
19 ਪਰ ਮੀਕਾਯਾਹ ਯਹੋਵਾਹ ਵਲੋਂ ਬੋਲਦਾ ਰਿਹਾ ਅਤੇ ਆਖਿਆ, “ਸੁਣੋ! ਇਹ ਵਾਕ ਹਨ ਜੋ ਯਹੋਵਾਹ ਨੇ ਕਹੇ। ਮੈਂ ਯਹੋਵਾਹ ਨੂੰ ਅਕਾਸ਼ ਵਿੱਚ ਆਪਣੇ ਸਿੰਘਾਸਣ ਤੇ ਬੈਠਿਆਂ ਅਤੇ ਉਸ ਦੇ ਦੂਤਾਂ ਨੂੰ ਉਸ ਦੇ ਨਜ਼ਦੀਕ ਖੜ੍ਹੇ ਵੇਖਿਆ ਹੈ।"
19 Micaías prosseguiu: — Portanto, ouça a palavra do
20 ਯਹੋਵਾਹ ਨੇ ਆਖਿਆ, ‘ਕੌਣ ਅਹਾਬ ਨੂੰ ਭਰਮਾਏਗਾ? ਤਾਂ ਜੋ ਉਹ ਰਾਮੋਥ ਵਿਖੇ ਅਰਾਮ ਦੀ ਸੈਨਾ ਤੇ ਹਮਲਾ ਕਰੇ ਅਤੇ ਓੱਥੇ ਉਹ ਮਾਰਿਆਂ ਜਾਵੇਗਾ।’ ਤਾਂ ਦੂਤ ਨਿਰਣਾਂ ਨਾ ਕਰ ਸੱਕੇ ਕਿ ਉਹ ਕੀ ਕਰਨ।"
20 Então o Senhor perguntou: “Quem enganará Acabe, para que vá e seja morto em Ramote-Gileade?” E um dizia uma coisa, e outro dizia outra coisa.
21 ਤਦ ਇੱਕ ਦੂਤ ਨੇ ਯਹੋਵਾਹ ਕੋਲ ਜਾਕੇ ਆਖਿਆ, ‘ਮੈਂ ਉਸ ਨੂੰ ਭਰਮਾਵਾਂਗਾ!’"
21 Então um espírito saiu, se apresentou diante do Senhor e disse: “Eu o enganarei.” O Senhor perguntou: “Como?”
22 ਯਹੋਵਾਹ ਨੇ ਫ਼ੁਰਮਾਇਆ, ‘ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾਏਂਗਾ?’ ਦੂਤ ਨੇ ਆਖਿਆ, ‘ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।’ ਤਾਂ ਯਹੋਵਾਹ ਨੇ ਫ਼ੁਰਮਾਇਆ, ‘ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।’”"
22 Ele respondeu: “Sairei e serei um espírito mentiroso na boca de todos os profetas do rei.” Então o Senhor disse: “Você conseguirá enganá-lo. Vá e faça assim.”
23 ਮੀਕਾਯਾਹ ਨੇ ਆਪਣੀ ਕਹਾਣੀ ਖਤਮ ਕੀਤੀ। ਤਦ ਉਸ ਨੇ ਕਿਹਾ, “ਹੁਣ ਵੇਖੋ! ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਵਾਕ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਹੀ ਬੋਲਿਆ ਹੈ।”"
23 E agora eis que o Senhor pôs esse espírito mentiroso na boca de todos estes seus profetas e o Senhor declarou que um mal vai lhe acontecer.
24 ਤਦ ਸਿਦਕੀਯਾਹ ਨਬੀ ਮੀਕਾਯਾਹ ਨੂੰ ਮਿਲਿਆ। ਉਸ ਨੇ ਮੀਕਾਯਾਹ ਦੇ ਚਿਹਰੇ ਤੇ ਥਪੜ ਮਾਰਿਆ ਅਤੇ ਕਿਹਾ, “ਕੀ ਤੂੰ ਮੰਨਦਾ ਹੈਂ ਕਿ ਯਹੋਵਾਹ ਦੇ ਆਤਮੇ ਨੇ ਮੈਨੂੰ ਛੱਡ ਦਿੱਤਾ ਅਤੇ ਤੇਰੇ ਰਾਹੀਂ ਗੱਲ ਕਰ ਰਿਹਾ ਹੈ?”"
24 Então Zedequias, filho de Quenaana, chegou, deu uma bofetada em Micaías e perguntou: — Por onde é que passou o Espírito do
25 ਮੀਕਾਯਾਹ ਨੇ ਆਖਿਆ, “ਹੁਣੇ ਜਦੋਂ ਬਿਪਤਾ ਆਵੇਗੀ, ਉਸ ਵਕਤ ਤੂੰ ਆਪਣਾ ਆਪ ਇੱਕ ਕੋਠੜੀ ਵਿੱਚ ਛੁਪਾਉਂਦਾ ਫ਼ਿਰੇਂਗਾ, ਤਾਂ ਤੂੰ ਜਾਣ ਜਾਵੇਂਗਾ ਕਿ ਜੋ ਮੈਂ ਕਿਹਾ ਉਹ ਸੱਚ ਸੀ।”"
25 Micaías respondeu: — Eis que você o verá no dia em que estiver correndo de quarto em quarto, tentando se esconder!
26 ਤਦ ਅਹਾਬ ਪਾਤਸ਼ਾਹ ਨੇ ਆਪਣੇ ਇੱਕ ਅਫ਼ਸਰ ਨੂੰ ਮੀਕਾਯਾਹ ਨੂੰ ਗਿਰਫ਼ਤਾਰ ਕਰਨ ਦਾ ਹੁਕਮ ਦਿੱਤਾ ਅਤੇ ਕਿਹਾ, “ਮੀਕਾਯਾਹ ਨੂੰ ਫ਼ੜਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾਹ।"
26 Então o rei de Israel disse: — Prenda Micaías e leve-o de volta a Amom, governador da cidade, e a Joás, filho do rei.
27 ਅਤੇ ਕਹਿ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੀਕ ਇਸ ਨੂੰ ਕੈਦ ਵਿੱਚ ਰੱਖੇ ਅਤੇ ਇਸ ਨੂੰ ਰੁੱਖ ਰੋਟੀ ਤੇ ਪਾਣੀ ਹੀ ਦੇਵੋ।”"
27 E diga: “Assim diz o rei: Metam este homem na cadeia e o ponham a pão e água, até que eu volte em paz.”
28 ਮੀਕਾਯਾਹ ਉੱਚੀ ਆਵਾਜ਼ ’ਚ ਬੋਲਿਆ, “ਹੇ ਲੋਕੋ! ਤੁਸੀਂ ਸਾਰੇ ਜੋ ਮੈਂ ਆਖ ਰਿਹਾ ਹਾਂ ਸੁਣ ਲਵੋ! ਅਹਾਬ ਪਾਤਸ਼ਾਹ! ਜੇਕਰ ਤੂੰ ਉਸ ਜੰਗ ਵਿੱਚੋਂ ਜਿਉਂਦਾ ਮੁੜ ਆਇਆ ਤਾਂ ਸਮਝੀ ਯਹੋਵਾਹ ਦੀ ਆਤਮਾ ਮੇਰੇ ਮੂੰਹੋ ਨਹੀਂ ਸੀ ਬੋਲੀ ਤੇ ਮੈਂ ਝੂਠ ਆਖਿਆ ਸੀ।”"
28 Micaías disse: — Se o rei de fato voltar em paz, é porque o E acrescentou: — Que todos os povos ouçam isto!
29 ਰਾਮੋਥ ਗਿਲਆਦ ਚ ਲੜਾਈ ਤਦ ਅਹਾਬ ਪਾਤਸ਼ਾਹ ਅਤੇ ਯਹੋਸ਼ਾਫ਼ਾਟ ਰਾਮੋਥ ਵਿੱਚ ਅਰਾਮ ਦੀ ਸੈਨਾ ਦੇ ਖਿਲਾਫ਼ ਲੜਨ ਲਈ ਗਏ। ਇਹ ਥਾਂ ਗਿਲਆਦ ਦੇ ਇਲਾਕੇ ਵਿੱਚ ਸੀ।"
29 O rei de Israel e Josafá, rei de Judá, foram atacar Ramote-Gileade.
30 ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਮੈਂ ਆਪਣਾ ਭੇਸ ਵਟਾਅ ਕੇ ਲੜਾਈ ਵਿੱਚ ਜਾਵਾਂਗਾ, ਪਰ ਤੂੰ ਆਪਣੇ ਵਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਅ ਕੇ ਲੜਾਈ ਵਿੱਚ ਗਿਆ।”"
30 O rei de Israel disse a Josafá: — Eu vou me disfarçar e entrar no combate, mas você use os seus trajes reais. E assim o rei de Israel se disfarçou e entrou no combate.
31 ਅਰਾਮ ਦੇ ਰਾਜਾ ਨੇ ਆਪਣੇ ਰੱਥਾਂ ਦੇ 32 ਸਰਦਾਰਾਂ ਨੂੰ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹਰ ਕਿਸੇ ਛੋਟੇ-ਵੱਡੇ ਨਾਲ ਨਾ ਲੜਨਾ। ਸਿਰਫ਼ ਉਸ ਨੂੰ ਹੀ ਜਾਨੋ ਮਾਰ ਮੁਕਾਉਣਾ ਹੈ।"
31 Ora, o rei da Síria havia ordenado aos trinta e dois capitães dos seus carros de guerra que não lutassem nem contra pequeno nem contra grande, mas somente contra o rei de Israel.
32 ਤਾਂ ਲੜਾਈ ਦੌਰਾਨ ਇਨ੍ਹਾਂ ਸਰਦਾਰਾਂ ਨੇ ਜਦੋਂ ਯਹੋਸ਼ਾਫ਼ਾਟ ਰਾਜੇ ਨੂੰ ਵੇਖਿਆ, ਤਾਂ ਉਨਹਾਂ ਸੋਚਿਆ ਕਿ ਇਹੀ ਇਸਰਾਏਲ ਦਾ ਪਾਤਸ਼ਾਹ ਹੈ, ਤਾਂ ਉਹ ਉਸ ਨੂੰ ਮਾਰਨ ਲਈ ਦੌੜੇ ਤਾਂ ਯਹੋਸ਼ਾਫ਼ਾਟ ਨੇ ਦੁਹਾਈ ਦਿੱਤੀ।"
32 Quando os capitães dos carros viram Josafá, disseram: — Aquele certamente é o rei de Israel. E se dirigiram até ele para o atacar. Porém Josafá gritou.
33 ਸਰਦਾਰਾਂ ਨੇ ਵੇਖਿਆ ਕਿ ਉਹ ਅਹਾਬ ਪਾਤਸ਼ਾਹ ਨਹੀਂ ਹੈ, ਤਾਂ ਉਨ੍ਹਾਂ ਉਸ ਨੂੰ ਨਾ ਮਾਰਿਆ।"
33 Quando os capitães dos carros de guerra viram que não era o rei de Israel, deixaram de persegui-lo.
34 ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਿਨਾ ਕਿਸੇ ਤੇ ਨਿਸ਼ਾਨਾ ਲਾਇਆਂ ਹਵਾ ਵਿੱਚ ਤੀਰ ਛੱਡਿਆ, ਪਰ ਉਸਦਾ ਤੀਰ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਉਸ ਜਗ੍ਹਾ ਤੇ ਜਾ ਲੱਗਿਆ ਜਿੱਥੇ ਕਵਚ ਨੇ ਉਸ ਨੂੰ ਨਹੀਂ ਕਜਿਆ ਹੋਇਆ ਸੀ। ਤਾਂ ਅਹਾਬ ਨੇ ਆਪਣੇ ਸਾਰਥੀ ਨੂੰ ਕਿਹਾ, “ਮੈਨੂੰ ਤੀਰ ਲੱਗ ਗਿਆ ਹੈ। ਮੈਨੂੰ ਇਥੋਂ ਬਾਹਰ ਲੈ ਚੱਲ, ਸਾਨੂੰ ਇੱਥੋਂ ਦੂਰ ਚੱਲੇ ਜਾਣਾ ਚਾਹੀਦਾ ਹੈ।”"
34 Então um homem entesou o arco e, atirando ao acaso, atingiu o rei de Israel por entre as juntas da sua armadura. Então o rei Acabe disse ao condutor do seu carro: — Dê a volta e leve-me para fora do combate, porque estou gravemente ferido.
35 ਉਸ ਦਿਨ ਲੜਾਈ ਵੱਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰੱਥ ਵਿੱਚ ਹੀ ਥੰਮਿਆ ਰਿਹਾ ਅਤੇ ਅਰਾਮ ਦੀ ਸੈਨਾ ਵੱਲ ਵੇਖਦਾ ਰਿਹਾ, ਉਸਦਾ ਲਹੂ ਵਗ-ਵਗ ਕੇ ਰੱਥ ਦਾ ਤੱਲਵਾਂ ਹਿੱਸਾ ਭਰ ਗਿਆ ਅਤੇ ਸ਼ਾਮ ਹੋਣ ਤੱਕ ਪਾਤਸ਼ਾਹ ਮਰ ਗਿਆ।"
35 A batalha se intensificou naquele dia. Quanto ao rei, seguraram-no em pé no seu carro de guerra de frente para os sírios, mas à tarde ele morreu. O sangue corria da ferida para o fundo do carro.
36 ਸ਼ਾਮ ਦੇ ਵੇਲੇ ਦਲ ਵਿੱਚ ਇਹ ਹੋਕਾ ਫ਼ਿਰ ਗਿਆ ਕਿ ਇਸਰਾਏਲ ਦਾ ਹਰ ਮਨੁੱਖ ਆਪੋ-ਆਪਣੇ ਸ਼ਹਿਰ ਅਤੇ ਦੇਸ ਨੂੰ ਤੁਰ ਜਾਵੇ।"
36 Ao pôr do sol, fez-se ouvir um grito pelo acampamento, que dizia: — Cada um para a sua cidade, e cada um para a sua terra!
37 ਇਉਂ ਅਹਾਬ ਪਾਤਸ਼ਾਹ ਦੀ ਮੌਤ ਹੋਈ ਤੇ ਕੁਝ ਲੋਕ ਉਸਦੀ ਲਾਸ਼ ਸਾਮਰਿਯਾ ਨੂੰ ਲੈ ਆਏ ਅਤੇ ਉਸ ਨੂੰ ਉੱਥੇ ਦਫ਼ਨਾਇਆ ਗਿਆ।"
37 Morto o rei, levaram-no a Samaria, onde o sepultaram.
38 ਆਦਮੀਆਂ ਨੇ ਅਹਾਬ ਦੇ ਰੱਥ ਨੂੰ ਸਾਮਰਿਯਾ ’ਚ ਇੱਕ ਪਾਣੀ ਦੇ ਤਲਾਅ ’ਚ ਧੋਤਾ। ਜਿੱਥੇ ਵੇਸਵਾਵਾਂ ਆਕੇ ਨਹਾਉਂਦੀ ਹੁੰਦੀਆਂ ਸਨ ਅਤੇ ਉਸ ਰੱਥ ਵਿੱਚੋਂ ਕੁਤਿਆਂ ਨੇ ਆਕੇ ਉਸਦਾ ਲਹੂ ਚੱਟਿਆ। ਅਤੇ ਇਹ ਸਭ ਕੁਝ ਯਹੋਵਾਹ ਦੇ ਫ਼ੁਰਮਾਣ ਅਨੁਸਾਰ ਹੀ ਵਾਪਰਿਆ।"
38 Quando lavaram o carro de guerra junto à cisterna de Samaria, os cães lamberam o sangue do rei, segundo a palavra que o Senhor tinha dito; as prostitutas banharam-se naquelas águas.
39 ਜਿੰਨੀ ਦੇਰ ਅਹਾਬ ਪਾਤਸ਼ਾਹ ਨੇ ਰਾਜ ਕੀਤਾ, ਉਸ ਦੇ ਇਹ ਕਾਰਨਾਮੇ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ। ਅਤੇ ਉਹ ਕਿਤਾਬ ਪਾਤਸ਼ਾਹ ਦੇ ਹਾਥੀ ਦੰਦ ਦੇ ਘਰ ਜੋ ਉਸ ਨੇ ਬਣਵਾਇਆ ਸੀ, ਅਤੇ ਉਹ ਸ਼ਹਿਰ ਜੋ ਉਸ ਨੇ ਉਸਾਰੇ ਸਨ ਸਭ ਕੁਝ ਬਾਰੇ ਦੱਸਦੀ ਹੈ।"
39 Quanto aos demais atos de Acabe, a tudo o que fez, ao palácio de marfim que construiu e a todas as cidades que edificou, não está tudo escrito no Livro da História dos Reis de Israel?
40 ਅਹਾਬ ਆਪਣੀ ਮੌਤ ਤੋਂ ਬਾਅਦ ਆਪਣੇ ਪੁਰਖਿਆਂ ਨਾਲ ਹੀ ਦਫ਼ਨਾਇਆ ਗਿਆ।"
40 Assim, Acabe morreu, e Acazias, seu filho, reinou em seu lugar.
41 ਯਹੂਦਾਹ ਦਾ ਪਾਤਸ਼ਾਹ, ਯਹੋਸ਼ਾਫ਼ਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਥੇ ਸਾਲ ਵਿੱਚ, ਆਸਾ ਦਾ ਪੁੱਤਰ ਯਹੋਸ਼ਾਫ਼ਾਟ ਯਹੂਦਾਹ ਉੱਤੇ ਰਾਜ ਕਰਨ ਲੱਗਾ।"
41 Josafá, filho de Asa, começou a reinar sobre Judá no quarto ano do reinado de Acabe, rei de Israel.
42 ਉਹ ਉਦੋਂ 35 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਯਹੋਸ਼ਾਫ਼ਾਟ ਨੇ ਯਰੂਸ਼ਲਮ ਵਿੱਚ 25 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀ ਅਜ਼ੂਬਾਹ, ਜੋ ਕਿ ਸ਼ਿਲਹੀ ਦੀ ਧੀ ਸੀ।"
42 Josafá tinha trinta e cinco anos de idade quando começou a reinar e reinou vinte e cinco anos em Jerusalém. A mãe dele se chamava Azuba e era filha de Sili.
43 ਯਹੋਸ਼ਾਫ਼ਾਟ ਨੇਕ ਇਨਸਾਨ ਸੀ। ਉਹ ਯਹੋਵਾਹ ਦੀ ਇੱਛਾ ਅਨੁਸਾਰ ਕੰਮ ਕਰਦਾ ਰਿਹਾ ਅਤੇ ਆਪਣੇ ਤੋਂ ਪਹਿਲਾਂ ਆਪਣੇ ਪਿਤਾ ਵਾਂਗ ਹੀ ਉਸ ਦੇ ਰਾਹ ਚੱਲਦਾ ਰਿਹਾ। ਪਰ ਯਹੋਸ਼ਾਫ਼ਾਟ ਨੇ ਉੱਚਿਆਂ ਥਾਵਾਂ ਨੂੰ ਨਸ਼ਟ ਨਾ ਕੀਤਾ। ਸਗੋਂ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।"
43 Josafá andou em todos os caminhos de Asa, seu pai; não se desviou deles e fez o que era reto aos olhos do Senhor .
44 ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ।"
44 Os lugares altos, porém, não foram destruídos; neles, o povo ainda oferecia sacrifícios e queimava incenso.
45 ਉਹ ਬੜਾ ਬਹਾਦਰ ਸੀ ਅਤੇ ਉਸ ਨੇ ਕਈ ਲੜਾਈਆਂ ਲੜੀਆਂ। ਉਸ ਦੇ ਕਾਰਨਾਮੇ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਮਿਲਦੇ ਹਨ।"
45 Josafá viveu em paz com o rei de Israel.
46 ਯਹੋਸ਼ਾਫ਼ਾਟ ਨੇ ਉਨ੍ਹਾਂ ਸਾਰੇ ਆਦਮੀ ਔਰਤਾਂ ਨੂੰ ਜਿਹੜੇ ਆਪਣੇ ਸ਼ਰੀਰ ਦਾ ਸੰਭੋਗੀ ਸੌਦਾ ਕਰਦੇ ਹਨ ਨੂੰ ਦੇਸੋਂ ਬਾਹਰ ਕੱਢ ਦਿੱਤਾ। ਇਹ ਲੋਕ ਉਸ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਸੋ ਉਨ੍ਹਾਂ ਨੂੰ ਪਾਤਸ਼ਾਹ ਨੇ ਦੇਸੋਂ ਬਾਹਰ ਕੱਢ ਦਿੱਤਾ।"
46 Quanto aos demais atos de Josafá, ao poder que mostrou e como guerreou, não está tudo escrito no Livro da História dos Reis de Judá?
47 ਇਸ ਵਕਤ ਦੌਰਾਨ ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਉੱਥੇ ਇੱਕ ਗਵਰਨਰ ਰਾਜ ਕਰ ਰਿਹਾ ਸੀ ਜੋ ਕਿ ਯਹੂਦਾਹ ਦੇ ਪਾਤਸ਼ਾਹ ਵੱਲੋਂ ਚੁਣਿਆ ਗਿਆ ਸੀ।"
47 Também exterminou da terra os restantes dos prostitutos cultuais que ficaram nos dias de Asa, seu pai.
48 ਯਹੋਸ਼ਾਫ਼ਾਟ ਦੀ ਨੌ ਸੈਨਾ ਯਹੋਸ਼ਾਫ਼ਾਟ ਨੇ ਕੁਝ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਿਆਉਣ ਲਈ ਓਫੀਰ ਨੂੰ ਜਾਣ, ਪਰ ਉਹ ਕਦੇ ਵੀ ਨਾ ਜਾ ਪਏ ਕਿਉਂ ਕਿ ਉਹ ਜਹਾਜ਼ ਅਸਯੋਨ ਗ਼ਬਰ ਕੋਲ ਹੀ ਟੁੱਟ ਕੇ ਨਸ਼ਟ ਹੋ ਗਏ।"
48 Nessa época não havia rei em Edom, porém somente um governador.
49 ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਟ ਦੀ ਮਦਦ ਕਰਨ ਦੀ ਸਲਾਹ ਦਿੱਤੀ। ਉਸ ਨੇ ਕਿਹਾ ਕਿ ਮੈਂ ਆਪਣੇ ਕੁਝ ਜਹਾਜ਼ ਸੇਵਕਾਂ ਨੂੰ ਤੇਰੇ ਜਹਾਜ਼ ਚਾਲਕਾਂ ਨਾਲ ਭੇਜ ਦਿੰਦਾ ਹਾਂ ਪਰ ਯੋਹਸ਼ਾਫਾਟ ਨੇ ਅਹਜ਼ਯਾਹ ਦੇ ਆਦਮੀਆਂ ਦੀ ਮਦਦ ਨੂੰ ਰੱਦ ਕੀਤਾ।"
49 Josafá fez grandes navios, para irem a Ofir em busca de ouro; porém não foram, porque os navios se quebraram em Eziom-Geber.
50 ਯਹੋਸ਼ਾਫਾਟ ਦੀ ਮੌਤ ਤੋਂ ਬਾਅਦ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸ ਨੂੰ ਉਸ ਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ, ਫ਼ਿਰ ਉਸਦਾ ਪੁੱਤਰ ਯਹੋਰਾਮ ਉਸਦੀ ਥਾਵੇਂ ਰਾਜ ਕਰਨ ਲੱਗਾ।"
50 Então Acazias, filho de Acabe, disse a Josafá: — Deixe que os meus servos naveguem com os seus. Porém Josafá não quis.
51 ਇਸਰਾਏਲ ਦਾ ਪਾਤਸ਼ਾਹ, ਅਹਜ਼ਯਾਹ ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ 17 ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਉੱਪਰ ਵੀ 2 ਸਾਲ ਰਾਜ ਕੀਤਾ।"
51 Josafá morreu e foi sepultado na Cidade de Davi, seu pai; e Jeorão, seu filho, reinou em seu lugar.
52 ਅਹਜ਼ਯਾਹ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤੇ। ਉਸ ਨੇ ਵੀ ਆਪਣੇ ਪਿਤਾ ਅਹਾਬ ਅਤੇ ਆਪਣੀ ਮਾਂ ਦੇ ਰਾਹ ਵਿੱਚ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ, ਜਿਸ ਨੇ ਇਸਰਾਏਲ ਤੋਂ ਪਾਪ ਕਰਵਾਇਆ ਸੀ, ਵਾਂਗ ਹੀ ਕੀਤਾ।"
52 Acazias, filho de Acabe, começou a reinar sobre Israel em Samaria, no décimo sétimo ano do reinado de Josafá, rei de Judá; e reinou dois anos sobre Israel.
53 ਉਸ ਨੇ ਵੀ ਆਪਣੇ ਪਿਤਾ ਵਾਂਗ ਬਆਲ ਦੀ ਉਪਾਸਨਾ ਕੀਤੀ ਅਤੇ ਉਸ ਅੱਗੇ ਮੱਥਾ ਟੇਕਿਆ ਅਤੇ ਇਉਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ। ਯਹੋਵਾਹ ਵੀ ਉਸਤੇ ਉਵੇਂ ਕ੍ਰੋਧਿਤ ਹੋਇਆ ਜਿਵੇਂ ਉਸ ਦੇ ਪਿਤਾ ਤੇ ਇਸ ਤੋਂ ਪਹਿਲਾਂ ਹੋਇਆ ਸੀ।"
53 Fez o que era mau aos olhos do Senhor , pois andou nos caminhos de seu pai, bem como nos caminhos de sua mãe e nos caminhos de Jeroboão, filho de Nebate, que levou Israel a pecar.
54 — ausente —
54 Ele serviu a Baal, e o adorou, como o seu pai havia feito antes dele, provocando o Senhor , Deus de Israel, à ira.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 22, comparar traduções ou montar um estudo — tudo direto pelo WhatsApp.