1 Reis 2
Punjabi Bible (GL_PUNJABI) vs BKJ
BKJ BKJ
1 ਪਾਤਸ਼ਾਹ ਦਾਊਦ ਦੀ ਮੌਤ ਦਾਊਦ ਦਾ ਅੰਤ ਨੇੜੇ ਆਇਆ ਤਾਂ ਉਸ ਨੇ ਸੁਲੇਮਾਨ ਨੂੰ ਆਪਣੇ ਕੋਲ ਬੁਲਾ ਕੇ ਕਿਹਾ,"
1 Ora, aproximavam-se os dias da morte de Davi; e ele encarregou a Salomão, o seu filho, dizendo:
2 “ਹਰ ਇਨਸਾਨ ਦੀ ਤਰ੍ਹਾਂ, ਮੈਂ ਵੀ ਮਰਨ ਹੀ ਵਾਲਾ ਹਾਂ। ਪਰ ਤੂੰ ਤਕੜਾ ਹੋ ਰਿਹਾ ਹੈ ਅਤੇ ਆਦਮੀ ਬਣ ਰਿਹਾ ਹੈ।"
2 Eu vou pelo caminho de toda a terra; sê tu forte, portanto, e mostra-te um homem;
3 ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਮੰਨ ਅਤੇ ਉਸ ਦੇ ਕਹੇ ਅਨੁਸਾਰ ਕਰ। ਉਸ ਦੀਆਂ ਸਭ ਬਿਧੀਆਂ, ਹੁਕਮਾਂ, ਨਿਆਵਾਂ ਅਤੇ ਸਾਖੀਆਂ ਨੂੰ ਮੰਨ ਜਿਵੇਂ ਕਿ ਉਹ ਮੂਸਾ ਦੀ ਬਿਵਸਥਾ ਵਿੱਚ ਲਿਖੇ ਹੋਏ ਹਨ। ਜੇਕਰ ਤੂੰ ਇਉਂ ਕਰੇਂਗਾ, ਜੋ ਕੁਝ ਵੀ ਤੂੰ ਕਰੇਂਗਾ ਜਾਂ ਜਿੱਥੇ ਵੀ ਤੂੰ ਜਾਵੇਂਗਾ, ਤੂੰ ਸਫ਼ਲ ਹੋਵੇਂਗਾ।"
3 e guarda o encargo do SENHOR teu Deus, para caminhar nos seus caminhos, para guardar os seus estatutos e os seus mandamentos, e os seus juízos, e os seus testemunhos, como está escrito na lei de Moisés, para que possas prosperar em tudo o que fazes, e para onde quer que te voltes;
4 ਜੇਕਰ ਤੂੰ ਯਹੋਵਾਹ ਨੂੰ ਮੰਨੇਗਾ, ਤਾਂ ਯਹੋਵਾਹ ਮੇਰੇ ਬਾਰੇ ਕੀਤੇ ਇਸ ਇਕਰਾਰ ਨੂੰ ਨਿਭਾਵੇਗਾ: ਯਹੋਵਾਹ ਨੇ ਆਖਿਆ, ‘ਜੇਕਰ ਤੇਰੇ ਪੁੱਤਰ ਮੇਰੀਆਂ ਬਿਧੀਆਂ ਨੂੰ ਇਮਾਨਦਾਰੀ ਅਤੇ ਤਹੇ ਦਿਲੋਂ ਮੰਨਣਗੇ, ਤੇਰੇ ਘਰਾਣੇ ਵਿੱਚੋਂ ਇੱਕ ਆਦਮੀ ਹਮੇਸ਼ਾ ਇਸਰਾਏਲ ਉੱਪਰ ਰਾਜ ਕਰੇਗਾ।’”"
4 para que o SENHOR possa continuar a sua palavra que falou a teu respeito, dizendo: Se os teus filhos atentarem ao seu caminho, para caminharem diante de mim em verdade com todo o seu coração e com toda a sua alma, não te faltará (disse ele) um homem no trono de Israel.
5 ਦਾਊਦ ਨੇ ਇਹ ਵੀ ਕਿਹਾ, “ਤੂੰ ਇਹ ਵੀ ਜਾਣਦਾ ਹੈਂ ਕਿ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਕੀ ਕੀਤਾ ਅਤੇ ਉਸ ਨੇ ਇਸਰਾਏਲ ਦੀ ਫ਼ੌਜ ਦੇ ਦੋਹਾਂ ਸੈਨਾਪਤੀਆਂ, ਨੇਰ ਦੇ ਪੁੱਤਰ ਅਬਨੇਰ ਅਤੇ ਯਬਰ ਦੇ ਪੁੱਤਰ ਅਮਾਸਾ ਨਾਲ ਕੀ ਕੀਤਾ ਸੀ ਯਾਦ ਕਰ, ਉਸ ਨੇ ਬਦਲਾ ਲੈਣ ਲਈ ਸਾਂਤੀ ਦੇ ਸਮੇਂ ਉਨ੍ਹਾਂ ਨੂੰ ਮਾਰ ਦਿੱਤਾ। ਉਨ੍ਹਾਂ ਦੇ ਖੂਨ ਦੇ ਧੱਬੇ ਉਸਦੀ ਤਲਵਾਰ, ਉਸਦੀ ਪੇਟੀ ਅਤੇ ਉਸ ਦੇ ਬੂਟਾਂ ਉੱਤੇ ਹਨ। ਮੈਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਸੀ।"
5 Além disso, tu sabes também o que Joabe, o filho de Zeruia fez a mim, e o que ele fez aos dois capitães dos exércitos de Israel, a Abner, o filho de Ner, e a Amasa, o filho de Jéter, a quem ele matou, e derramou o sangue da guerra em paz, e colocou o sangue da guerra sobre o seu cinto que estava junto aos seus lombos, e nos seus calçados que estavam nos seus pés.
6 ਪਰ ਹੁਣ, ਤੂੰ ਪਾਤਸ਼ਾਹ ਹੈਂ, ਇਸ ਲਈ ਤੈਨੂੰ ਉਸ ਨੂੰ ਓਵੇਂ ਹੀ ਸਜ਼ਾ ਦੇਣੀ ਚਾਹੀਦੀ ਹੈ ਜਿਵੇਂ ਤੂੰ ਠੀਕ ਸਮਝੇਂ। ਪਰ ਤੈਨੂੰ ਪ੍ਰਪੱਕ ਹੋਣਾ ਚਾਹੀਦਾ ਕਿ ਉਹ ਮਾਰਿਆ ਗਿਆ। ਉਸ ਨੂੰ ਉਸ ਦੇ ਬੁੱਢਾਪੇ ਵਿੱਚ ਸ਼ਾਂਤੀ ਨਾਲ ਨਾ ਮਰਨ ਦੇਵੀਂ।"
6 Faz, portanto, segundo a tua sabedoria, e não permitas que suas cãs desça ao sepulcro em paz.
7 “ਗਿਲਆਦ ਦੇ ਬਰਜ਼ਿੱਲਈ ਦੇ ਬੱਚਿਆਂ ਉੱਪਰ ਦਯਾਲੂ ਰਹੀਂ, ਉਨ੍ਹਾਂ ਨੂੰ ਆਪਣੇ ਮਿੱਤਰ ਬਣਨ ਦੇ ਅਤੇ ਤੇਰੇ ਨਾਲ ਤੇਰੇ ਮੇਜ਼ ਤੇ ਖਾਣ ਦੇਵੀਂ ਉਨ੍ਹਾਂ ਨੇ ਮੇਰੀ ਉਸ ਵਕਤ ਮਦਦ ਕੀਤੀ ਸੀ ਜਦੋਂ ਮੈਂ ਤੇਰੇ ਭਰਾ ਅਬਸ਼ਾਲੋਮ ਤੋਂ ਬਚ ਰਿਹਾ ਸੀ।"
7 Porém, demonstra bondade para com os filhos de Barzilai, o gileadita, e deixa-os estar entre aqueles que comem à tua mesa; pois assim eles vieram a mim quando eu fugia por causa de Absalão, o teu irmão.
8 “ਇਹ ਯਾਦ ਰੱਖੀਂ ਕਿ ਗੇਰਾ ਦਾ ਪੁੱਤਰ ਸ਼ਿਮਈ ਅਜੇ ਵੀ ਇੱਥੇ ਆਸੇ-ਪਾਸੇ ਹੀ ਹੈ। ਉਹ ਬਹੁਰੀਮ ਅਤੇ ਬਿਨਯਾਮੀਨ ਪਰਿਵਾਰ-ਸਮੂਹ ਤੋਂ ਹੈ। ਤੈਨੂੰ ਪਤਾ ਹੋਣਾ ਚਾਹੀਦਾ ਕਿ ਜਿਸ ਦਿਨ ਮੈਂ ਮਹਨਇਮ ਤੋਂ ਭਜਿਆ ਸੀ, ਉਸ ਨੇ ਮੈਨੂੰ ਬਹੁਤ ਬੁਰੀ ਤਰ੍ਹਾਂ ਬੇਇੱਜ਼ਤ ਕੀਤਾ ਸੀ। ਫ਼ਿਰ ਉਹ ਮੈਨੂੰ ਯਰਦਨ ਨਦੀ ਤੇ ਮਿਲਣ ਲਈ ਆਇਆ ਸੀ। ਪਰ ਮੈਂ ਉਸ ਨਾਲ ਯਹੋਵਾਹ ਦਾ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਮਾਰਾਂਗਾ ਨਹੀਂ।"
8 E, eis que, tu tens contigo Simei, o filho de Gera, um benjamita de Baurim, o qual me amaldiçoou com uma maldição dolorosa no dia em que fui a Maanaim; mas desceu para se encontrar comigo junto ao Jordão, e eu jurei-lhe pelo SENHOR, dizendo: Não te levarei à morte pela espada.
9 ਪਰ ਹੁਣ ਉਸ ਨੂੰ ਬਿਨਾ ਸਜ਼ਾ ਦਿੱਤੇ ਨਾ ਜਾਣ ਦੇਵੀਂ। ਤੂੰ ਇੱਕ ਸਿਆਣਾ ਆਦਮੀ ਹੈਂ ਅਤੇ ਤੂੰ ਜਾਣਦਾ ਕਿ ਉਸ ਨਾਲ ਕੀ ਕੀਤਾ ਜਾਣਾ ਚਾਹੀਦਾ। ਪਰ ਉਸ ਨੂੰ ਉਸ ਦੇ ਬੁੱਢਾਪੇ ਵਿੱਚ ਸਾਂਤੀ ਨਾਲ ਨਾ ਮਰਨ ਦੇਵੀਂ।”"
9 Agora, portanto, não o tenhas por inocente; pois tu és um homem sábio, e sabes o que deves fazer com ele; porém que as suas cãs desçam ao sepulcro com sangue.
10 ਉਸ ਬਾਦ ਦਾਊਦ ਦੀ ਮੌਤ ਹੋ ਗਈ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਬਿਆ ਗਿਆ।"
10 Assim, Davi dormiu com os seus pais, e foi sepultado na cidade de Davi.
11 ਦਾਊਦ ਨੇ ਇਸਰਾਏਲ ਵਿੱਚ 40 ਵਰ੍ਹੇ ਰਾਜ ਕੀਤਾ। ਉਸ ਨੇ ਹਬਰੋਨ ਵਿੱਚ ਸੱਤ ਵਰ੍ਹੇ ਅਤੇ ਯਰੂਸ਼ਲਮ ਵਿੱਚ 33 ਵਰ੍ਹੇ ਰਾਜ ਕੀਤਾ।"
11 E os dias em que Davi reinou sobre Israel foram quarenta anos; sete anos reinou ele em Hebrom, e trinta e três anos reinou em Jerusalém.
12 ਸੁਲੇਮਾਨ ਨੇ ਆਪਣਾ ਰਾਜ ਸੰਭਾਲਿਆ ਹੁਣ ਸੁਲੇਮਾਨ ਰਾਜਾ ਬਣਿਆ ਤਾਂ ਉਹ ਆਪਣੇ ਪਿਤਾ ਦਾਊਦ ਦੇ ਸਿੰਘਾਸਨ ਉੱਤੇ ਬੈਠਾ ਅਤੇ ਦ੍ਰਿਢ਼ਤਾ ਨਾਲ ਆਪਣਾ ਰਾਜ ਸਥਾਪਿਤ ਕੀਤਾ।"
12 Depois, assentou-se Salomão no trono de Davi, o seu pai; e o seu reino foi estabelecido magnificamente.
13 ਤਦ ਹਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਂ ਬਥਸ਼ਬਾ ਕੋਲ ਆਇਆ ਤਾਂ ਉਸ ਨੇ ਪੁੱਛਿਆ, “ਸੁੱਖ ਤਾਂ ਹੈ?” ਅਦੋਨੀਯਾਹ ਨੇ ਜਵਾਬ ’ਚ ਕਿਹਾ, “ਹਾਂ, ਇਸ ਵਕਤ ਮੈਂ ਸੁੱਖ ਨਾਲ ਹੀ ਆਇਆ ਹਾਂ।"
13 E Adonias, o filho de Hagite, veio até Bate-Seba, a mãe de Salomão. E ela disse: Vens tu pacificamente? E ele disse: Pacificamente.
14 ਮੈਂ ਤੈਨੂੰ ਕੁਝ ਕਹਿਣਾ ਚਾਹੁੰਦਾ ਹਾਂ।” ਬਥਸ਼ਬਾ ਨੇ ਆਖਿਆ, “ਬੋਲ, ਤੂੰ ਕੀ ਚਾਹੁੰਦਾ ਹੈਂ?”"
14 Disse ele também: Tenho algo a te dizer. E ela disse: Prossegue.
15 ਅਦੋਨੀਯਾਹ ਨੇ ਕਿਹਾ, “ਤੈਨੂੰ ਪਤਾ ਹੈ ਕਿ ਇੱਕ ਸਮੇਂ ਇਹ ਰਾਜ ਮੇਰਾ ਸੀ, ਅਤੇ ਸਾਰੇ ਇਸਰਾਏਲੀ ਸੋਚਦੇ ਸਨ ਕਿ ਮੈਂ ਉਨ੍ਹਾਂ ਦਾ ਪਾਤਸ਼ਾਹ ਹਾਂ, ਪਰ ਸਭ ਕੁਝ ਬਦਲ ਗਿਆ ਹੈ। ਹੁਣ ਯਹੋਵਾਹ ਦੀ ਰਜ਼ਾ ਅਨੁਸਾਰ ਰਾਜ ਮੇਰੇ ਭਰਾ ਕੋਲ ਆ ਗਿਆ ਹੈ।"
15 E ele disse: Tu sabes que o reino era meu, e que todo o Israel virou a face para mim, para que eu reinasse; todavia o reino sofreu reviravolta, e tornou-se do meu irmão; pois era dele da parte do SENHOR.
16 ਇਸ ਲਈ ਮੈ ਤੈਨੂੰ ਕੁਝ ਪੁੱਛਣਾ ਚਾਹੁੰਦਾ ਹਾਂ, ਕਿਰਪਾ ਕਰਕੇ ਮੈਨੂੰ ਇਨਕਾਰ ਨਾ ਕਰੀ।” ਬਥਸ਼ਬਾ ਨੇ ਆਖਿਆ, “ਤੂੰ ਕੀ ਚਾਹੁੰਦਾ ਹੈਂ?”"
16 E, agora, faço uma petição a ti, não me negues. E ela lhe disse: Prossegue.
17 ਅਦੋਨੀਯਾਹ ਨੇ ਆਖਿਆ, “ਕਿਰਪਾ ਕਰਕੇ ਮੈਨੂੰ ਸ਼ੂਨੰਮੀ ਦੀ ਅਬੀਸ਼ਗ ਨਾਲ ਵਿਆਹ ਕਰ ਲੈਣ ਲਈ ਸੁਲੇਮਾਨ ਨੂੰ ਆਖੋ, ਕਿਉਂ ਕਿ ਜੋ ਵੀ ਤੁਸੀਂ ਉਸ ਤੋਂ ਮੰਗੋਂਗੇ ਉਹ ਤੁਹਾਨੂੰ ਇਨਕਾਰ ਨਹੀਂ ਕਰੇਗਾ।”"
17 E ele disse: Dize ao rei Salomão, (pois ele não te dirá um não) para que ele me dê Abisague, a sunamita, como esposa.
18 ਤਦ ਬਥਸ਼ਬਾ ਨੇ ਆਖਿਆ, “ਠੀਕ ਹੈ! ਮੈਂ ਪਾਤਸ਼ਾਹ ਨੂੰ ਤੇਰੇ ਲਈ ਆਖਾਂਗੀ।”"
18 E Bate-Seba disse: Bem, falarei por ti ao rei.
19 ਤਾਂ ਬਥਸ਼ਬਾ ਪਾਤਸ਼ਾਹ ਸੁਲੇਮਾਨ ਕੋਲ ਅਦੋਨੀਯਹ ਬਾਰੇ ਗੱਲ ਕਰਨ ਲਈ ਗਈ। ਜਦੋਂ ਪਾਤਸ਼ਾਹ ਸੁਲੇਮਾਨ ਨੇ ਉਸ ਨੂੰ ਆਉਂਦਿਆਂ ਵੇਖਿਆ ਤਾਂ ਉਸ ਨੂੰ ਮਿਲਣ ਲਈ ਖੜ੍ਹਾ ਹੋ ਗਿਆ। ਫੇਰ ਉਸ ਅੱਗੇ ਝੁਕ ਕੇ ਆਪਣੇ ਸਿੰਘਾਸਣ ਤੇ ਬੈਠ ਗਿਆ। ਉਸ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ ਕਿ ਉਹ ਉਸਦੀ ਮਾਤਾ ਦੇ ਬੈਠਣ ਲਈ ਇੱਕ ਹੋਰ ਸਿੰਘਾਸਣ ਲਿਆਉਣ ਅਤੇ ਉਹ ਉਸ ਦੇ ਸੱਜੇ ਪਾਸੇ ਬੈਠ ਗਈ।"
19 Bate-Seba, portanto, foi até ao rei Salomão, para falar com ele em favor de Adonias. E o rei se levantou para se encontrar com ela, e se curvou diante dela, e se assentou no seu trono, e fez com que um assento fosse preparado para a mãe do rei; e ela se assentou à sua direita.
20 ਬਥਸ਼ਬਾ ਨੇ ਉਸ ਨੂੰ ਆਖਿਆ, “ਮੈਂ ਤੈਥੋਂ ਇੱਕ ਛੋਟਾ ਜਿਹਾ ਅਹਿਸਾਨ ਮੰਗਣ ਲਈ ਆਈ ਹਾਂ, ਕਿਰਪਾ ਕਰਕੇ ਇਨਕਾਰ ਨਾ ਕਰੀਂ!” ਤਾਂ ਪਾਤਸ਼ਾਹ ਨੇ ਆਖਿਆ, “ਮਾਤਾ, ਤੂੰ ਜੋ ਚਾਹੋ ਮੈਥੋਂ ਮੰਗ ਸੱਕਦੀ ਹੈ, ਮੈਂ ਤੈਨੂੰ ਇਨਕਾਰ ਨਹੀਂ ਕਰਾਂਗਾ?”"
20 Então, ela disse: Desejo de ti uma pequena petição; rogo-te, não me digas um não. E o rei lhe disse: Pede, minha mãe; pois não te direi um não.
21 ਬਥਸ਼ਬਾ ਨੇ ਕਿਹਾ, “ਤੂੰ ਆਪਣੇ ਭਰਾ ਅਦੋਨੀਯਾਹ ਨੂੰ ਸ਼ੂਨੰਮੀ ਦੀ ਮੁਟਿਆਰ ਅਬੀਸ਼ਗ ਨਾਲ ਵਿਆਹ ਕਰਨ ਦੀ ਆਗਿਆ ਦੇ ਦੇ!”"
21 E ela disse: Que Abisague, a sunamita, seja dada a Adonias, o teu irmão, como esposa.
22 ਪਾਤਸ਼ਾਹ ਸੁਲੇਮਾਨ ਨੇ ਆਪਣੀ ਮਾਤਾ ਨੂੰ ਜਵਾਬ ’ਚ ਕਿਹਾ, “ਤੂੰ ਮੈਨੂੰ ਅਬੀਸ਼ਗ ਨੂੰ ਅਦੋਨੀਯਾਹ ਨੂੰ ਦੇਣ ਲਈ ਕਿਉਂ ਪੁੱਛ ਰਹੀ ਹੈ? ਤੂੰ ਉਸ ਲਈ ਰਾਜ ਕਿਉਂ ਨਹੀਂ ਪੁੱਛ ਰਹੀ! ਆਖਿਰਕਾਰ ਉਹ ਮੇਰਾ ਵੱਡਾ ਭਰਾ ਹੈ। ਅਬਯਾਥਾਰ ਜਾਜਕ ਅਤੇ ਯੋਆਬ ਵੀ ਉਸ ਦਾ ਪੱਖ ਲੈਣਗੇ।”"
22 E o rei Salomão respondeu e disse à sua mãe: E por que pedes tu Abisague, a sunamita, para Adonias? Pede também para ele o reino; pois é meu irmão mais velho, sim para ele, e para o sacerdote Abiatar, e para Joabe, filho de Zeruia.
23 ਤਦ ਸੁਲੇਮਾਨ ਨੇ ਯਹੋਵਾਹ ਦੀ ਸੌਂਹ ਖਾਧੀ ਅਤੇ ਕਿਹਾ, “ਮੈਂ ਸੌਂਹ ਖਾਂਦਾ ਹਾਂ ਕਿ ਅਦੋਨੀਯਾਹ ਨੂੰ ਇਸ ਮੰਗ ਦੀ ਅਦਾਇਗੀ ਕਰਨੀ ਪਵੇਗੀ ਅਤੇ ਇਹ ਉਸਦੀ ਜ਼ਿੰਦਗੀ ਹੋਵੇਗੀ।"
23 Então, o rei Salomão jurou pelo SENHOR, dizendo: Assim Deus me faça, e mais ainda, se não falou Adonias esta palavra contra a sua própria vida.
24 ਯਹੋਵਾਹ ਨੇ ਮੈਨੂੰ ਇਸਰਾਏਲ ਦਾ ਪਾਤਸ਼ਾਹ ਬਣਾਇਆ ਅਤੇ ਮੈਨੂੰ ਉਹ ਸਿੰਘਾਸਣ ਦਿੱਤਾ ਹੈ ਜੋ ਪਹਿਲਾਂ ਮੇਰੇ ਪਿਤਾ ਦਾਊਦ ਦਾ ਸੀ। ਯਹੋਵਾਹ ਨੇ ਆਪਣਾ ਵਚਨ ਨਿਭਾਇਆ ਤੇ ਇਹ ਰਾਜ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸੌਂਪਿਆ। ਇਸ ਲਈ ਹੁਣ, ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਅੱਜ ਅਦੋਨੀਯਾਹ ਮਰੇਗਾ।”"
24 Agora, portanto, como vive o SENHOR, o qual me estabeleceu, e me pôs sobre o trono de Davi, o meu pai, e que tem feito para mim uma casa, segundo prometeu: Adonias será levado à morte neste dia.
25 ਤਦ ਰਾਜੇ ਸੁਲੇਮਾਨ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਆਦੇਸ਼ ਦਿੱਤਾ, ਤਾਂ ਬਨਾਯਾਹ ਨੇ ਅਦੋਨੀਯਾਹ ਨੂੰ ਮਾਰ ਦਿੱਤਾ।"
25 E o rei Salomão enviou pela mão de Benaia, o filho de Joiada; o qual arremeteu contra ele, de forma que ele morreu.
26 ਤਦ ਸੁਲੇਮਾਨ ਪਾਤਸ਼ਾਹ ਨੇ ਅਬਯਾਥਾਰ ਜਾਜਕ ਨੂੰ ਕਿਹਾ, “ਵੈਸੇ ਤਾਂ ਮੈਨੂੰ ਤੈਨੂੰ ਮਾਰ ਦੇਣਾ ਚਾਹੀਦਾ ਹੈ ਕਿਉਂ ਕਿ ਤੂੰ ਇਸੇ ਦੇ ਕਾਬਿਲ ਹੈਂ, ਪਰ ਮੈਂ ਤੈਨੂੰ ਤੇਰੇ ਘਰ ਅਨਾਥੋਥ ਨੂੰ ਮੁੜਨ ਦਿੰਦਾ ਹਾਂ। ਮੈਂ ਹੁਣ ਤੈਨੂੰ ਨਹੀਂ ਮਾਰਾਂਗਾ ਕਿਉਂ ਕਿ ਤੂੰ ਦਾਊਦ, ਮੇਰੇ ਪਿਤਾ ਦੇ ਅੱਗੇ ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਦਾ ਹੁੰਦਾ ਸੀ, ਅਤੇ ਤੂੰ ਮੇਰੇ ਪਿਤਾ ਦੇ ਨਾਲ ਬੁਰੇ ਸਮਿਆਂ ਨੂੰ ਸਾਂਝਾ ਕੀਤਾ।”"
26 E para Abiatar, o sacerdote, disse o rei: Vai-te para Anatote, para os teus próprios campos; pois tu és digno de morte; mas, desta vez, não te levarei à morte, porque tu carregaste a Arca do SENHOR Deus adiante de Davi, o meu pai, e porquanto tu foste afligido em tudo o que meu pai estava aflito.
27 ਸੁਲੇਮਾਨ ਨੇ ਅਬਯਾਥਾਰ ਨੂੰ ਕਿਹਾ ਕਿ ਹੁਣ ਉਹ ਯਹੋਵਾਹ ਦੇ ਜਾਜਕ ਵਜੋਂ ਸੇਵਾ ਨਾ ਕਰ ਸੱਕੇਗਾ। ਇਹ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਪਰਮੇਸ਼ੁਰ ਨੇ ਜਾਜਕ ਏਲੀ ਅਤੇ ਸ਼ੀਲੋਹ ਵਿਖੇ ਉਸ ਦੇ ਪਰਿਵਾਰ ਬਾਰੇ ਆਖਿਆ ਸੀ। ਅਬਯਾਥਾਰ ਵੀ ਏਲੀ ਦੇ ਪਰਿਵਾਰ ਵਿੱਚੋਂ ਹੀ ਸੀ।"
27 Assim, Salomão expulsou Abiatar do sacerdócio do SENHOR; para que ele pudesse cumprir a palavra do SENHOR, a qual ele falou a respeito da casa de Eli em Siló.
28 ਯੋਆਬ ਨੇ ਇਹ ਸਭ ਸੁਣਿਆ ਅਤੇ ਡਰ ਗਿਆ ਕਿਉਂ ਕਿ ਉਸ ਨੇ ਅਦੋਨੀਯਾਹ ਦਾ ਪੱਖ ਲਿਆ ਸੀ, ਪਰ ਅਬਸਾਲੋਮ ਦੀ ਨਹੀਂ। ਉਹ ਯਹੋਵਾਹ ਦੇ ਤੰਬੂ ਵੱਲ ਭੱਜ ਗਿਆ ਅਤੇ ਜਾਕੇ ਜਗਵੇਦੀ ਦੇ ਸਿੰਗਾਂ ਨੂੰ ਫ਼ੜ ਲਿਆ।"
28 Então chegaram novas a Joabe; porque Joabe havia se desviado após Adonias, embora não tivesse se desviado após Absalão. E Joabe fugiu para o tabernáculo do SENHOR, e se agarrou aos chifres do altar.
29 ਕਿਸੇ ਨੇ ਜਾਕੇ ਸੁਲੇਮਾਨ ਪਾਤਸ਼ਾਹ ਨੂੰ ਦੱਸਿਆ ਕਿ ਯੋਆਬ ਯਹੋਵਾਹ ਦੇ ਤੰਬੂ ਵਿੱਚ ਜਗਵੇਦੀ ਨੂੰ ਜਕੜ ਕੇ ਖੜ੍ਹਾ ਹੈ ਤਾਂ ਸੁਲੇਮਾਨ ਨੇ ਬਨਾਯਾਹ ਨੂੰ ਭੇਜਿਆ ਕਿ ਉਹ ਉੱਥੇ ਜਾਕੇ ਯੋਆਬ ਨੂੰ ਮਾਰ ਸੁੱਟੇ।"
29 E contaram ao rei Salomão que Joabe havia fugido para o tabernáculo do SENHOR; e, eis que ele está junto ao altar. Então, Salomão enviou Benaia, o filho de Joiada, dizendo: Vai, cai sobre ele.
30 ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਪਹੁੰਚਿਆ ਅਤੇ ਜਾਕੇ ਯੋਆਬ ਨੂੰ ਕਿਹਾ, “ਪਾਤਸ਼ਾਹ ਦਾ ਹੁਕਮ ਹੈ ਕਿ ‘ਬਾਹਰ ਨਿਕਲ!’” ਪਰ ਯੋਆਬ ਨੇ ਜਵਾਬ ’ਚ ਆਖਿਆ, “ਨਹੀਂ, ਮੈਂ ਇੱਥੇ ਹੀ ਮਰਾਂਗਾ।” ਤਾਂ ਬਨਾਯਾਹ ਵਾਪਿਸ ਮੁੜ ਆਇਆ ਤੇ ਆਕੇ ਪਾਤਸ਼ਾਹ ਸੁਲੇਮਾਨ ਨੂੰ ਦੱਸਿਆ ਕਿ ਉਹ ਕੀ ਆਖਦਾ ਹੈ।"
30 E Benaia veio até o tabernáculo do SENHOR, e disse-lhe: Assim diz o rei: Sai. E ele disse: Não; mas morrerei aqui. E Benaia trouxe novamente palavra ao rei, dizendo: Assim disse Joabe, e assim me respondeu.
31 ਤਦ ਪਾਤਸ਼ਾਹ ਨੇ ਬਨਾਯਾਹ ਨੂੰ ਹੁਕਮ ਦਿੱਤਾ, “ਜਿਵੇਂ ਉਹ ਆਖਦਾ ਹੈ ਉਵੇਂ ਹੀ ਕਰ! ਉਸ ਨੂੰ ਉੱਥੇ ਹੀ ਮਾਰ ਕੇ ਦੱਬ ਦੇ। ਫੇਰ ਮੈਂ ਅਤੇ ਮੇਰੇ ਲੋਕ ਯੋਆਬ ਦੁਆਰਾ ਬਹਾਏ ਬੇਕਸੂਰਾਂ ਦੇ ਖੂਨ ਤੋਂ ਮੁਕਤ ਹੋਵਾਂਗੇ।"
31 E disse-lhe o rei: Faz como ele disse, e cai sobre ele, e sepulta-o; para que tu possas remover o sangue inocente que Joabe derramou de mim e da casa do meu pai.
32 ਯਹੋਵਾਹ ਯੋਆਬ ਨੂੰ ਦੰਡ ਦੇਵੇਗਾ ਕਿਉਂ ਕਿ ਉਸ ਨੇ ਆਪਣੀ ਤਲਵਾਰ ਨਾਲ ਦੋ ਆਦਮੀਆਂ ਨੂੰ ਮਾਰ ਦਿੱਤਾ ਜੋ ਉਸ ਨਾਲੋਂ ਵੱਧੇਰੇ ਚੰਗੇ ਸਨ। ਉਸ ਨੇ ਉਨ੍ਹਾਂ ਨੂੰ, ਮੇਰੇ ਪਿਤਾ ਦੇ ਜਾਨਣ ਤੋਂ ਬਿਨਾ ਹੀ ਮਾਰ ਦਿੱਤਾ। ਉਹ ਨੇਰ ਦਾ ਪੁੱਤਰ ਅਬਨੇਰ ਅਤੇ ਯਬਰ ਦਾ ਪੁੱਤਰ ਅਮਾਸਾ ਸਨ। ਅਬਨੇਰ ਇਸਰਾਏਲ ਦੀ ਫੌਜ ਦਾ ਸੈਨਾਪਤੀ ਸੀ ਅਤੇ ਅਮਾਸਾ ਯਹੂਦਾਹ ਦੀ ਫ਼ੌਜ ਦਾ ਸੈਨਾਪਤੀ ਸੀ।"
32 E o SENHOR devolverá o seu sangue sobre a sua própria cabeça, que caiu sobre dois homens mais justos e melhores do que ele, e os matou com a espada, sem o conhecimento do meu pai Davi, a saber, Abner, o filho de Ner, capitão do exército de Israel, e Amasa, o filho de Jéter, capitão do exército de Judá.
33 ਉਹ ਉਨ੍ਹਾਂ ਦੀ ਮੌਤ ਦਾ ਦੋਸ਼ੀ ਹੈ ਅਤੇ ਉਸਦਾ ਪਰਿਵਾਰ ਹਮੇਸ਼ਾ ਲਈ ਦੋਸ਼ੀ ਰਹੇਗਾ। ਪਰ ਪਰਮੇਸ਼ੁਰ ਦਾਊਦ, ਉਸ ਦੇ ਉਤਰਾਧਿਕਾਰੀਆਂ ਅਤੇ ਉਸ ਦੇ ਸਿੰਘਾਸਣ ਲਈ ਹਮੇਸ਼ਾ ਸ਼ਾਂਤੀ ਲਿਆਵੇਗਾ।”"
33 O sangue deles, portanto, retornará sobre a cabeça de Joabe, e sobre a cabeça da sua semente para sempre; mas sobre Davi, e sobre a sua semente, e sobre a sua casa, e sobre o seu trono, haverá paz do SENHOR para sempre.
34 ਤਦ ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਯੋਆਬ ਨੂੰ ਮਾਰ ਦਿੱਤਾ ਅਤੇ ਉਸ ਨੂੰ ਉਜਾੜ ਵਿੱਚ ਉਸ ਦੇ ਘਰ ਕੋਲ ਦੱਬ ਦਿੱਤਾ ਗਿਆ।"
34 Assim subiu Benaia, o filho de Joiada, e arremeteu contra ele, e o matou; e foi sepultado na sua própria casa no deserto.
35 ਤਦ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਯੋਆਬ ਦੀ ਥਾਵੇਂ ਸੈਨਾਪਤੀ ਬਣਾਇਆ ਅਤੇ ਅਬਯਾਥਾਰ ਦੀ ਥਾਵੇਂ ਸਾਦੋਕ ਨੂੰ ਨਵਾਂ ਜਾਜਕ ਬਣਾਇਆ।"
35 E o rei colocou Benaia, o filho de Joiada, em seu lugar sobre o exército; e Zadoque, o sacerdote, o rei colocou no lugar de Abiatar.
36 ਇਸ ਉਪਰੰਤ, ਪਾਤਸ਼ਾਹ ਨੇ ਸ਼ਿਮਈ ਨੂੰ ਬੁਲਾਇਆ ਅਤੇ ਉਸ ਨੂੰ ਆਖਿਆ, “ਯਰੂਸ਼ਲਮ ਵਿੱਚ ਆਪਣੇ ਲਈ ਇੱਕ ਘਰ ਉਸਾਰ ਕੇ ਉੱਥੇ ਰਹਿ। ਉਹ ਸ਼ਹਿਰ ਛੱਡ ਕਿ ਕਿਤੇ ਨਾ ਜਾਈਁ।"
36 E o rei mandou chamar Simei, e disse-lhe: Edifica para ti uma casa em Jerusalém, e habita ali, e dali não vás para nenhum outro lugar.
37 ਜੇਕਰ ਤੂੰ ਬਾਹਰ ਨਿਕਲ ਕੇ ਕਿਦਰੋਨ ਦੀ ਵਾਦੀ ਦੇ ਪਾਰ ਲੰਘੇਗਾ, ਤੂੰ ਮਾਰਿਆ ਜਾਵੇਂਗਾ ਅਤੇ ਆਪਣੀ ਮੌਤ ਲਈ ਤੂੰ ਖੁਦ ਇੱਕਲਾ ਹੀ ਜ਼ਿੰਮੇਵਾਰ ਹੋਵੇਂਗਾ।”"
37 Porque sucederá que, no dia em que saíres, e atravessares o ribeiro de Cedrom, saberás com certeza que seguramente morrerás; o teu sangue estará sobre a tua própria cabeça.
38 ਤਦ ਸ਼ਿਮਈ ਨੇ ਆਖਿਆ, “ਠੀਕ ਹੈ ਪਾਤਸ਼ਾਹ! ਮੈਂ ਤੁਹਾਡਾ ਹੁਕਮ ਮੰਨਾਂਗਾ।” ਇਉਂ ਸ਼ਿਮਈ ਯਰੂਸ਼ਲਮ ਵਿੱਚ ਬਹੁਤ ਲੰਮੇ ਸਮੇਂ ਤੱਕ ਰਿਹਾ।"
38 E Simei disse ao rei: O dizer é bom; como o meu senhor, o rei, disse, assim fará o teu servo. E Simei habitou em Jerusalém muitos dias.
39 ਪਰ ਤਿੰਨ ਵਰ੍ਹੇ ਬਾਅਦ ਸ਼ਿਮਈ ਦੇ ਸੇਵਕਾਂ ਵਿੱਚੋਂ ਦੋ ਭੱਜ ਗਏ। ਉਹ ਗਥ ਦੇ ਰਾਜਾ, ਮਆਕਾਹ ਦੇ ਪੁੱਤਰ ਅਕੀਸ਼ ਦੇ ਕੋਲ ਨੱਠ ਗਏ।"
39 E sucedeu, ao fim de três anos, que dois dos servos de Simei fugiram para Aquis, filho de Maaca, rei de Gate. E contaram a Simei, dizendo: Eis que os teus servos estão em Gate.
40 ਤਾਂ ਸ਼ਿਮਈ ਉੱਠਿਆ ਉਸ ਨੇ ਆਪਣੇ ਖੋਤੇ ਉੱਪਰ ਕਾਠੀ ਪਾਈ ਅਤੇ ਆਪਣੇ ਸੇਵਕਾਂ ਨੂੰ ਲੱਭਣ ਗਥ ਵੱਲ ਅਕੀਸ਼ ਕੋਲ ਗਿਆ ਅਤੇ ਉਨ੍ਹਾਂ ਨੂੰ ਉੱਥੋਂ ਲੱਭ ਕੇ ਵਾਪਸ ਮੋੜ ਲਿਆਇਆ।"
40 E Simei se levantou, e selou a sua mula, e foi a Gate ter com Aquis, para procurar os seus servos; e Simei foi, e trouxe os seus servos de Gate.
41 ਪਰ ਕਿਸੇ ਨੇ ਸੁਲੇਮਾਨ ਨੂੰ ਖਬਰ ਦਿੱਤੀ ਕਿ ਸ਼ਿਮਈ ਯਰੂਸ਼ਲਮ ਤੋਂ ਬਾਹਰ ਗਥ ਨੂੰ ਗਿਆ ਸੀ ਅਤੇ ਹੁਣ ਉਹ ਵਾਪਸ ਮੁੜ ਆਇਆ ਸੀ।"
41 E contaram a Salomão que Simei tinha ido de Jerusalém a Gate, e estava de volta.
42 ਤਾਂ ਸੁਲੇਮਾਨ ਨੇ ਸ਼ਿਮਈ ਨੂੰ ਬੁਲਾਕੇ ਆਖਿਆ, “ਮੈਂ ਯਹੋਵਾਹ ਦੇ ਨਾਂ ਦੀ ਸੌਂਹ ਚੁੱਕ ਕੇ ਤੇਰੇ ਨਾਲ ਇਕਰਾਰ ਕੀਤਾ ਸੀ ਕਿ ਜੇਕਰ ਤੂੰ ਕਿਤੇ ਬਾਹਰ ਜਾਵੇਂਗਾ, ਆਪਣੀ ਮੌਤ ਲਈ ਤੂੰ ਖੁਦ ਇੱਕਲਾ ਹੀ ਜਿੰਮੇਵਾਰ ਹੋਵੇਂਗਾ। ਮੈਂ ਤੈਨੂੰ ਇਸ ਬਾਰੇ ਖਬਰਦਾਰ ਵੀ ਕੀਤਾ ਸੀ ਅਤੇ ਤੂੰ ਆਖਿਆ ਸੀ ਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨੇਗਾ।"
42 E o rei mandou chamar Simei, e lhe disse: Não te fiz jurar pelo SENHOR e protestei contigo, dizendo: Sabe por certo que, no dia em que tu saíres, e caminhares para qualquer lugar, que, seguramente, morrerás? E tu me disseste: A palavra que ouvi é boa.
43 ਫ਼ਿਰ ਤੂੰ ਆਪਣਾ ਇਕਰਾਰ ਕਿਉਂ ਤੋੜਿਆ? ਅਤੇ ਤੂੰ ਮੇਰੇ ਆਦੇਸਾਂ ਨੂੰ ਕਿਉਂ ਨਹੀ ਮੰਨਿਆ?"
43 Por que, então não guardaste o juramento do SENHOR, e o mandamento com o qual que te ordenei?
44 ਤੂੰ ਜਾਣਦਾ ਹੈਂ ਕਿ ਤੂੰ ਮੇਰੇ ਪਿਤਾ ਦਾਊਦ ਦੇ ਵਿਰੁੱਧ ਅਨੇਕਾਂ ਗ਼ਲਤ ਕੰਮ ਕੀਤੇ ਸਨ ਅਤੇ ਹੁਣ ਯਹੋਵਾਹ ਤੇਰੇ ਉਨ੍ਹਾਂ ਗ਼ਲਤ ਕੰਮਾਂ ਲਈ ਤੈਨੂੰ ਸਜ਼ਾ ਦੇਵੇਗਾ।"
44 Além disso, o rei disse a Simei: Tu conheces toda a iniquidade com a qual o teu coração está familiarizado, que tu fizeste a Davi, o meu pai; portanto o SENHOR devolverá a tua iniquidade sobre a tua própria cabeça;
45 ਪਰ ਯਹੋਵਾਹ ਮੈਨੂੰ ਮੁਬਾਰਕ ਹੋਵੇਗਾ ਉਹ ਦਾਊਦ ਦੇ ਰਾਜ ਨੂੰ ਹਮੇਸ਼ਾ ਸੁਰੱਖਿਅਤ ਰੱਖੇਗਾ।”"
45 e o rei Salomão será bendito, e o trono de Davi será estabelecido diante do SENHOR para sempre.
46 ਫੇਰ ਰਾਜੇ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਸ਼ਿਮਈ ਨੂੰ ਮਾਰਨ ਦਾ ਆਦੇਸ਼ ਦਿੱਤਾ ਅਤੇ ਉਸ ਨੇ ਇੰਝ ਹੀ ਕੀਤਾ। ਹੁਣ, ਸੁਲੇਮਾਨ ਦਾ ਆਪਣੇ ਰਾਜ ਉੱਪਰ ਪੂਰਾ ਨਿਯੰਤ੍ਰਣ ਸੀ।"
46 Assim, o rei ordenou Benaia, o filho de Joiada; o qual saiu, e arremeteu contra ele, de modo que morreu. E o reino foi estabelecido na mão de Salomão.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Reis 2, comparar traduções ou montar um estudo — tudo direto pelo WhatsApp.