1 Reis 3

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਸੁਲੇਮਾਨ ਦੀ ਸਿਆਣਪ ਲਈ ਮੰਗ ਸੁਲੇਮਾਨ ਨੇ ਫ਼ਿਰਊਨ, ਮਿਸਰ ਦੇ ਰਾਜੇ ਦੀ ਧੀ ਨਾਲ ਵਿਆਹ ਕੀਤਾ ਅਤੇ ਉਸ ਨਾਲ ਇੱਕ ਇਕਰਾਰਨਾਮਾ ਕੀਤਾ। ਉਹ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਲੈ ਆਇਆ। ਉਸਦਾ ਮਹਿਲ ਅਤੇ ਯਹੋਵਾਹ ਦਾ ਮੰਦਰ ਉਸ ਵਕਤ ਹਾਲੇ ਬਣ ਰਹੇ ਸਨ। ਉਹ ਯਰੂਸ਼ਲਮ ਦੇ ਦੁਆਲੇ ਇੱਕ ਕੰਧ ਵੀ ਉਸਾਰ ਰਿਹਾ ਸੀ।"
1 Salomão fez um acordo com Faraó, rei do Egito, casando com a sua filha. Ele a levou para morar na Cidade de Davi até que acabasse a construção do seu palácio e a construção do Templo e das muralhas em volta de Jerusalém.
2 ਮੰਦਰ ਦਾ ਨਿਰਮਾਣ ਅਜੇ ਪੂਰਾ ਨਹੀਂ ਸੀ ਹੋਇਆ ਤਾਂ ਲੋਕ ਅਜੇ ਵੀ ਉੱਚੀਆਂ ਥਾਵਾਂ ਉੱਪਰ ਅਤੇ ਜਗਵੇਦੀਆਂ ਉੱਪਰ ਬਲੀਆਂ ਚੜ੍ਹਾਉਂਦੇ ਸਨ।"
2 Ainda não havia sido construído um templo para Deus, o Senhor , e por isso o povo ainda continuava oferecendo sacrifícios em vários altares, nos montes.
3 ਸੁਲੇਮਾਨ ਨੇ ਇਹ ਦਰਸਾਇਆ ਕਿ ਉਹ ਯਹੋਵਾਹ ਨੂੰ ਬਹੁਤ ਪਿਆਰ ਕਰਦਾ ਹੈ। ਇਹ ਸਭ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਸ ਨੂੰ ਦੱਸਿਆ ਹੋਇਆ ਸੀ, ਉਸ ਅਨੁਸਾਰ ਉਸਦੀ ਆਗਿਆ ਦਾ ਪਾਲਨ ਕਰਕੇ ਦਰਸਾਇਆ। ਪਰ ਸੁਲੇਮਾਨ ਨੇ ਕੁਝ ਉਹ ਵੀ ਕੀਤਾ ਜੋ ਉਸ ਦੇ ਪਿਤਾ ਦਾਊਦ ਨੇ ਉਸ ਨੂੰ ਕਰਨ ਨੂੰ ਨਹੀਂ ਸੀ ਕਿਹਾ। ਸੁਲੇਮਾਨ ਅਜੇ ਵੀ ਉੱਚੀਆਂ ਥਾਵਾਂ ਉੱਪਰ ਬਲੀਆਂ ਚੜ੍ਹਾਉਂਦਾ ਸੀ ਅਤੇ ਧੂਪ ਧੁਖਾਉਂਦਾ ਸੀ।"
3 Salomão amava o Senhor e seguia os conselhos de Davi, seu pai, mas também matava animais e os oferecia em sacrifício em vários altares, nos montes.
4 ਸੁਲੇਮਾਨ ਪਾਤਸ਼ਾਹ ਬਲੀ ਚੜ੍ਹਾਉਣ ਲਈ ਗਿਬਓਨ ਨੂੰ ਗਿਆ, ਓੱਥੇ ਉਹ ਇਸ ਲਈ ਗਿਆ ਕਿਉਂ ਕਿ ਉਹ ਸਭ ਤੋਂ ਵੱਧ ਮਹੱਤਵਪੂਰਣ ਉੱਚੀ ਥਾਂ ਸੀ, ਉਸ ਜਗਵੇਦੀ ਉੱਪਰ ਸੁਲੇਮਾਨ ਨੇ ਉਸ ਜਗਵੇਦੀ ਉੱਤੇ 1,000 ਭੇਟਾਂ ਚੜ੍ਹਾਈਆਂ।"
4 Certa vez, Salomão foi a Gibeão oferecer sacrifícios porque naquele lugar estava o altar mais famoso de todos. No passado ele havia queimado ali mil animais como sacrifício a Deus.
5 ਜਦੋਂ ਸੁਲੇਮਾਨ ਅਜੇ ਗਿਬਓਨ ਵਿੱਚ ਹੀ ਸੀ, ਰਾਤ ਦੇ ਵਕਤ ਯਹੋਵਾਹ ਸੁਲੇਮਾਨ ਨੂੰ ਇੱਕ ਸੁਪਨੇ ਵਿੱਚ ਪ੍ਰਗਟ ਹੋਇਆ ਅਤੇ ਆਖਿਆ, “ਜੋ ਤੂੰ ਚਾਹੇਂ ਮੰਗ ਲੈ ਅਤੇ ਮੈਂ ਤੈਨੂੰ ਦੇਵਾਂਗਾ।”"
5 Naquela noite, o Senhor Deus apareceu num sonho a Salomão e perguntou: — O que você quer que eu lhe dê?
6 ਸੁਲੇਮਾਨ ਨੇ ਜਵਾਬ ਦਿੱਤਾ, “ਤੂੰ, ਮੇਰੇ ਪਿਤਾ ਦਾਊਦ ਤੇ ਬਹੁਤ ਦਯਾਲੂ ਸੀ, ਜੋ ਕਿ ਤੇਰਾ ਸੇਵਕ ਸੀ, ਕਿਉਂ ਕਿ ਉਸ ਨੇ ਵਫ਼ਾਦਾਰੀ ਨਿਆਂ ਅਤੇ ਸਾਫ਼ ਦਿਲ ਨਾਲ ਤੇਰਾ ਅਨੁਸਰਣ ਕੀਤਾ। ਤੂੰ ਉਸ ਦੇ ਪੁੱਤਰ ਨੂੰ ਉਸ ਦੇ ਸਿੰਘਾਸਣ ਉੱਤੇ ਬੈਠਣ ਅਤੇ ਉਸਦੀ ਮੌਤ ਤੋਂ ਬਾਅਦ ਹਕੂਮਤ ਕਰਨ ਦਿੱਤੀ।"
6 Ele respondeu: — Tu sempre mostraste grande amor por Davi, meu pai, teu
7 ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਮੈਨੂੰ ਮੇਰੇ ਪਿਤਾ ਦੀ ਥਾਵੇਂ ਸਿੰਘਾਸਣ ਗੱਦੀ ਉੱਪਰ ਬੈਠਣ ਦੀ ਆਗਿਆ ਦਿੱਤੀ ਹੈ, ਪਰ ਮੈਂ ਇੱਕ ਛੋਟਾ ਬੱਚਾ ਹਾਂ ਅਤੇ ਲੋਕਾਂ ਦੀ ਅਗਵਾਈ ਲਈ ਅਨੁਭਵ ਦਾ ਕੱਚਾ ਹਾਂ।"
7 Ó Senhor Deus, tu deixaste que eu ficasse como rei no lugar do meu pai, embora eu seja muito jovem e não saiba governar.
8 ਇੱਥੇ ਮੈਂ ਤੇਰਾ ਸੇਵਕ, ਤੇਰੇ ਚੁਣੇ ਹੋਏ ਲੋਕਾਂ ਦਰਮਿਆਨ ਖੜ੍ਹਾ ਹਾਂ। ਉਹ ਇੰਨੇ ਹਨ ਕਿ ਗਿਣੇ ਨਹੀਂ ਜਾ ਸੱਕਦੇ ਇਸ ਲਈ ਸ਼ਾਸਕ ਨੂੰ ਉਨ੍ਹਾਂ ਵਿੱਚਕਾਰ ਅਨੇਕਾਂ ਫੈਸਲੇ ਕਰਨੇ ਹੁੰਦੇ ਹਨ।"
8 Aqui estou eu no meio do povo que escolheste para ser teu, um povo que é tão numeroso, que nem pode ser contado.
9 ਇਸ ਲਈ ਮੈਂ ਤੈਥੋਂ ਸਿਆਣਪ ਮੰਗਦਾ ਹਾਂ ਜੋ ਮੈ ਤੇਰੇ ਲੋਕਾਂ ਨੂੰ ਸਹੀ ਨਿਆਂ ਦੇ ਸੱਕਾਂ ਅਤੇ ਇਹ ਮੇਰੇ ਚੰਗੇ ਅਤੇ ਬੁਰੇ ਵਿੱਚਕਾਰ ਪਰੱਖ ਕਰਨ ਵਿੱਚ ਵੀ ਸਹਾਇਤਾ ਕਰੇਗੀ। ਇਸ ਮਹਾਨ ਸਿਆਣਪ ਤੋਂ ਬਿਨਾ, ਇੰਨੇ ਵਿਸ਼ਾਲ ਲੋਕਾਂ ਉੱਪਰ ਸ਼ਾਸਨ ਕਰਨਾ ਅਸੰਭਵ ਹੈ।”"
9 Portanto, dá-me sabedoria para que eu possa governar o teu povo com justiça e saber a diferença entre o bem e o mal. Se não for assim, como é que eu poderei governar este teu grande povo?
10 ਯਹੋਵਾਹ ਬਹੁਤ ਪ੍ਰਸੰਨ ਹੋਇਆ ਕਿ ਸੁਲੇਮਾਨ ਨੇ ਸਿਆਪਣ ਦੀ ਮੰਗ ਕੀਤੀ ਸੀ।"
10 Deus gostou de Salomão ter pedido isso
11 ਤਾਂ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੂੰ ਆਪਣੇ ਲਈ ਮੇਰੇ ਕੋਲੋਂ ਜੀਵਨ ਨਹੀਂ ਮੰਗਿਆ ਨਾ ਹੀ ਤੂੰ ਆਪਣੇ ਲਈ ਮੇਰੇ ਕੋਲੋਂ ਅਮੀਰੀ ਅਤੇ ਧੰਨ-ਦੌਲਤ ਮੰਗੇ। ਨਾ ਹੀ ਤੂੰ ਆਪਣੇ ਦੁਸ਼ਮਣਾਂ ਲਈ ਮੌਤ ਮੰਗੀ ਸਗੋਂ ਤੂੰ ਲੋਕਾਂ ਨੂੰ ਸੁਣਨ ਅਤੇ ਨਿਆਂ ਦੇਣ ਲਈ ਆਪਣੇ ਲਈ ਬੁੱਧ ਮੰਗੀ ਹੈ।"
11 e disse: — Já que você pediu sabedoria para governar com justiça, em vez de pedir vida longa, ou riquezas, ou a morte dos seus inimigos,
12 ਇਸ ਲਈ ਮੈਂ ਤੇਰੀਆਂ ਗੱਲਾਂ ਦੇ ਮੁਤਾਬਕ ਕਰਾਂਗਾ ਮੈਂ ਤੈਨੂੰ ਬੁੱਧ ਅਤੇ ਸਿਆਣਪ ਬਖਸ਼ਾਂਗਾ। ਮੈਂ ਤੈਨੂੰ ਇੰਨੀ ਬੁੱਧ ਬਖਸ਼ਾਂਗਾ ਜਿੰਨੀ ਕਿ ਤੇਰੇ ਤੋਂ ਪਹਿਲਾਂ ਕਿਸੇ ਕੋਲ ਨਾ ਹੋਈ ਹੋਵੇ ਅਤੇ ਨਾ ਹੀ ਭਵਿੱਖ ਵਿੱਚ ਤੇਰਾ ਕੋਈ ਸਾਨੀ ਹੋਵੇਗਾ।"
12 eu darei o que você pediu. Darei a você sabedoria e inteligência, como ninguém teve antes de você, nem terá depois.
13 ਇਸ ਦੇ ਇਲਾਵਾ ਤੈਨੂੰ ਉਹ ਵਸਤਾਂ ਇਨਾਮ ਦੇ ਤੌਰ ਤੇ ਦੇਵਾਂਗਾ ਜੋ ਤੂੰ ਨਹੀਂ ਮੰਗੀਆਂ। ਤੈਨੂੰ ਤਮਾਮ ਜ਼ਿੰਦਗੀ ਅਮੀਰੀ ਅਤੇ ਖੁਸ਼ੀਆਂ ਤੇ ਮਾਨ ਸੰਮਾਨ ਪ੍ਰਾਪਤ ਹੋਵੇਗਾ ਅਤੇ ਤੇਰੇ ਤੋਂ ਵੱਡਾ ਪਾਤਸ਼ਾਹ ਦੁਨੀਆਂ ਵਿੱਚ ਨਾ ਹੋਇਆ ਹੈ ਨਾ ਹੋਵੇਗਾ।"
13 Mas lhe darei também o que não pediu: durante toda a sua vida, você terá riquezas e honras, mais do que qualquer outro rei.
14 ਜੇਕਰ ਤੂੰ ਮੇਰੇ ਰਾਹਾਂ ਤੇ ਚੱਲੇਂਗਾ ਅਤੇ, ਮੇਰੀਆਂ ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੈਨੂੰ ਇੱਕ ਲੰਬਾ ਜੀਵਨ ਦੇਵਾਂਗਾ।”"
14 E, se você me obedecer e guardar as minhas leis e os meus mandamentos, como fez Davi, o seu pai, eu lhe darei uma vida longa.
15 ਸੁਲੇਮਾਨ ਜਾਗ ਪਿਆ। ਉਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨਾਲ ਸੁਪਨੇ ਵਿੱਚ ਗੱਲ ਕੀਤੀ ਸੀ। ਫ਼ਿਰ ਉਹ ਯਰੂਸ਼ਲਮ ਵਿੱਚ ਆਇਆ ਅਤੇ ਯਹੋਵਾਹ ਦੇ ਇਕਰਾਰਨਾਮੇ ਦੇ ਸੰਦੂਕ ਦੇ ਅੱਗੇ ਖਲੋ ਗਿਆ। ਉਸ ਨੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਫਿਰ ਉਸ ਨੇ ਉਨ੍ਹਾਂ ਸਭ ਆਗੂਆਂ ਅਤੇ ਕਰਮਚਾਰੀਆਂ ਨੂੰ, ਜਿਨ੍ਹਾਂ ਨੇ ਉਸਦੀ ਰਾਜ ਵਿੱਚ ਹਕੂਮਤ ਕਰਨ ਵਿੱਚ ਮਦਦ ਕੀਤੀ ਸੀ, ਦਾਅਵਤ ਦਿੱਤੀ।"
15 Quando acordou, Salomão compreendeu que Deus havia falado com ele no sonho. Então foi para Jerusalém, ficou diante da arca da aliança e apresentou a Deus ofertas de paz e sacrifícios que foram completamente queimados. Depois deu uma festa para todas as autoridades.
16 ਸੁਲੇਮਾਨ ਦਾ ਸਿਆਣਪ ਇੱਕ ਦਿਨ ਦੋ ਔਰਤਾਂ ਜਿਹੜੀਆਂ ਕਿ ਵੇਸਵਾਵਾਂ ਸਨ, ਪਾਤਸ਼ਾਹ ਦੇ ਸਾਹਮਣੇ ਆ ਖਲੋਤੀਆਂ।"
16 Certo dia, duas prostitutas apresentaram-se diante do rei Salomão,
17 ਉਨ੍ਹਾਂ ਵਿੱਚ ਇੱਕ ਔਰਤ ਨੇ ਕਿਹਾ, “ਮਹਾਰਾਜ! ਇਹ ਔਰਤ ਅਤੇ ਮੈਂ ਇੱਕੋ ਹੀ ਘਰ ਵਿੱਚ ਰਹਿੰਦੀਆਂ ਹਾਂ। ਅਸੀਂ ਦੋਨੋ ਹੀ ਗਰਭਵਤੀਆਂ ਸੀ ਅਤੇ ਬੱਚੇ ਜਣਨ ਵਾਲੀਆਂ ਸਾਂ। ਮੈਂ ਆਪਣੇ ਬੱਚੇ ਨੂੰ ਜਦੋਂ ਜਨਮ ਦਿੱਤਾ ਉਸ ਵਕਤ ਇਹ ਮੇਰੇ ਕੋਲ ਹੀ ਸੀ।"
17 e uma delas disse: — Ó rei Salomão! Eu e esta mulher moramos na mesma casa. Eu dei à luz um menino, e ela estava lá comigo.
18 ਤਿੰਨਾਂ ਦਿਨਾਂ ਬਾਅਦ ਇਸ ਔਰਤ ਨੇ ਵੀ ਆਪਣੇ ਬੱਚੇ ਨੂੰ ਜਨਮ ਦਿੱਤਾ। ਸਾਡੇ ਨਾਲ ਘਰ ਵਿੱਚ ਹੋਰ ਕੋਈ ਵੀ ਮਨੁੱਖ ਨਹੀਂ ਸੀ, ਸਿਰਫ਼ ਅਸੀਂ ਦੋਨੋ ਹੀ ਘਰ ਵਿੱਚ ਸਾਂ।"
18 Dois dias depois do nascimento do meu filho, ela também deu à luz um menino. Somente nós duas estávamos na casa; não havia mais ninguém lá.
19 ਇੱਕ ਰਾਤ, ਉਸ ਔਰਤ ਦਾ ਬੱਚਾ ਮਰ ਗਿਆ ਕਿਉਂ ਕਿ ਉਹ ਉਸ ਉੱਤੇ ਪੈ ਗਈ ਸੀ।"
19 Uma noite, ela rolou sem querer sobre o seu filho e o sufocou.
20 ਇਸ ਲਈ ਰਾਤ ਦੇ ਵੇਲੇ ਜਦੋਂ ਮੈਂ ਸੁੱਤੀ ਹੋਈ ਸੀ, ਇਸਨੇ ਮੇਰੇ ਬਿਸਤਰ ਤੋਂ ਮੇਰਾ ਬੱਚਾ ਚੁੱਕ ਲਿਆ ਅਤੇ ਉਹ ਮਰਿਆ ਹੋਇਆ ਬੱਚਾ ਮੇਰੇ ਬਿਸਤਰੇ ਤੇ ਪਾ ਦਿੱਤਾ।"
20 Então levantou-se durante a noite, enquanto eu dormia, pegou o meu filho e o colocou na cama dela. Depois colocou o menino morto nos meus braços.
21 ਅਗਲੀ ਸਵੇਰ ਮੈਂ ਆਪਣੇ ਬੱਚੇ ਨੂੰ ਜਦੋਂ ਦੁੱਧ ਪਿਲਾਉਣ ਲਈ ਉੱਠੀ ਤਾਂ ਮੈਂ ਵੇਖਿਆ ਕਿ ਬੱਚਾ ਤਾਂ ਮਰਿਆ ਪਿਆ ਹੈ, ਤਾਂ ਮੈਂ ਇਸ ਬੱਚੇ ਨੂੰ ਹੋਰ ਨਜ਼ਦੀਕ ਤੋਂ ਵੇਖਿਆ ਤਾਂ ਮੈਂ ਜਾਣਿਆ ਕਿ ਇਹ ਮੇਰਾ ਬੱਚਾ ਨਹੀਂ ਹੈ।”"
21 No outro dia de manhã, quando eu me levantei para dar de mamar ao meu filho, vi que estava morto. Porém, quando reparei bem, percebi que não era o meu filho.
22 ਪਰ ਦੂਜੀ ਔਰਤ ਨੇ ਕਿਹਾ, “ਨਹੀਂ! ਇਹ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਤੇਰਾ ਹੈ।” ਪਰ ਪਹਿਲੀ ਔਰਤ ਨੇ ਆਖਿਆ, “ਨਹੀਂ, ਤੂੰ ਗ਼ਲਤ ਹੈਂ। ਮਰਿਆ ਹੋਇਆ ਬੱਚਾ ਤੇਰਾ ਹੈ ਤੇ ਜਿਉਂਦਾ ਮੇਰਾ ਹੈ!” ਇਸ ਲਈ ਦੋਵੇਂ ਔਰਤਾਂ ਨੇ ਰਾਜੇ ਦੇ ਸਾਹਮਣੇ ਦਲੀਲ ਬਾਜੀ ਕੀਤੀ।"
22 Mas a outra mulher disse: — Não é verdade. Pelo contrário, meu filho é o que está vivo, e o seu é o que está morto! E a primeira mulher respondeu: — Não é, não! A criança morta é a sua, e a viva é a minha! E foi assim que discutiram na frente do rei.
23 ਫ਼ਿਰ ਸੁਲੇਮਾਨ ਪਾਤਸਾਹ ਨੇ ਕਿਹਾ, “ਤੁਸੀਂ ਦੋਨੋ ਹੀ ਇਹ ਆਖ ਰਹੀਆਂ ਹੋ ਕਿ ਜਿਉਂਦਾ ਬੱਚਾ ਤੁਹਾਡਾ ਹੈ ਅਤੇ ਮੋਇਆ ਬੱਚਾ ਤੁਹਾਡਾ ਦੋਨਾਂ ਦਾ ਨਹੀਂ ਹੈ।”"
23 Então o rei Salomão disse: — Cada uma de vocês diz que a criança viva é a sua, e que a morta é da outra.
24 ਤਦ ਸੁਲੇਮਾਨ ਪਾਤਸ਼ਾਹ ਨੇ ਆਪਣੇ ਦਾਸ ਨੂੰ ਤਲਵਾਰ ਲੈਣ ਲਈ ਭੇਜਿਆ।"
24 Então mandou buscar uma espada e, quando a trouxeram,
25 ਅਤੇ ਸੁਲੇਮਾਨ ਪਾਤਸ਼ਾਹ ਨੇ ਆਖਿਆ, “ਇਸ ਬੱਚੇ ਨੂੰ ਦੋ ਹਿਸਿਆਂ ਵਿੱਚ ਵੱਢ ਸੁੱਟੋ ਅਤੇ ਇੱਕ-ਇੱਕ ਹਿੱਸਾ ਇਨ੍ਹਾਂ ਦੋਨਾਂ ਔਰਤਾਂ ਨੂੰ ਦੇ ਦੇਵੋ।”"
25 disse: — Cortem a criança viva pelo meio e deem metade para cada uma destas mulheres.
26 ਦੂਜੀ ਔਰਤ ਨੇ ਕਿਹਾ, “ਇਹ ਠੀਕ ਹੈ, ਬੱਚੇ ਦੇ ਦੋ ਟੁਕੜੇ ਕਰ ਦੇਵੋ ਫ਼ਿਰ ਸਾਡੇ ਦੋਹਾਂ ਵਿੱਚੋਂ ਬੱਚਾ ਕਿਸੇ ਨੂੰ ਵੀ ਨਹੀਂ ਮਿਲੇਗਾ।” ਪਰ ਪਹਿਲੀ ਔਰਤ, ਜਿਹੜੀ ਕਿ ਅਸਲੀ ਮਾਂ ਸੀ, ਆਪਣੇ ਪੁੱਤਰ ਲਈ ਰਹਿਮ ਨਾਲ ਭਰੀ ਹੋਈ ਨੇ ਰਾਜੇ ਨੂੰ ਕਿਹਾ, “ਮਾਲਕ ਕ੍ਰਿਪਾ ਕਰਕੇ ਬੱਚੇ ਨੂੰ ਨਾ ਮਾਰੋ, ਇਸ ਨੂੰ ਉਸ ਨੂੰ ਹੀ ਦੇ ਦੇਵੋ।”"
26 A verdadeira mãe do menino, com o coração cheio de amor pelo filho, disse: — Por favor, senhor, não mate o meu filho! Entregue-o a esta mulher! Mas a outra disse: — Podem cortá-lo em dois pedaços! Assim ele não será nem meu nem seu.
27 ਤਦ ਸੁਲੇਮਾਨ ਪਾਤਸ਼ਾਹ ਨੇ ਕਿਹਾ, “ਬੱਚੇ ਨੂੰ ਨਾ ਮਾਰੋ। ਇਹ ਬੱਚਾ ਪਹਿਲੀ ਔਰਤ ਨੂੰ ਦੇ ਦੇਵੋ, ਇਹੀ ਉਸਦੀ ਅਸਲੀ ਮਾਂ ਹੈ।”"
27 Aí Salomão disse: — Não matem a criança! Entreguem o menino à primeira mulher porque ela é a mãe dele.
28 ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਪਾਤਸ਼ਾਹ ਦੇ ਫ਼ੈਸਲੇ ਨੂੰ ਸੁਣਿਆ ਅਤੇ ਉਸਦੀ ਬੜੀ ਇੱਜ਼ਤ ਅਤੇ ਸਤਿਕਾਰ ਕੀਤਾ ਕਿਉਂ ਕਿ ਉਹ ਸਿਆਣਾ ਸੀ। ਉਨ੍ਹਾਂ ਨੇ ਵੇਖਿਆ ਕਿ ਉਸ ਕੋਲ ਸਹੀ ਨਿਆਂ ਦੇਣ ਵਿੱਚ ਰੱਬੀ ਸਿਆਣਪ ਸੀ।"
28 Todo o povo de Israel soube dessa decisão do rei Salomão, e aí todos sentiram um grande respeito por ele, pois viram que Deus lhe tinha dado sabedoria para julgar com justiça.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 3, comparar traduções ou montar um estudo — tudo direto pelo WhatsApp.