1 Reis 4

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਸੁਲੇਮਾਨ ਦਾ ਰਾਜ ਇਉਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ।"
1 Assim, foi Salomão rei sobre todo o Israel.
2 ਉਸ ਦੇ ਸਰਦਾਰ ਇਹ ਸਨ ਜਿਨ੍ਹਾਂ ਨੇ ਰਾਜ ਵਿੱਚ ਉਸਦੀ ਮਦਦ ਕੀਤੀ। ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ।"
2 E estes eram os príncipes que tinha: Azarias, filho de Zadoque, sacerdote;
3 ਸ਼ੀਸ਼ਾ ਦਾ ਪੁੱਤਰ ਅਲੀ ਹੋਰਫ਼ ਅਤੇ ਅਹੀਯਾਹ। ਇਨ੍ਹਾਂ ਦਾ ਕੰਮ ਅਦਾਲਤ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਲੇਖਾ ਜੋਖਾ ਕਰਨਾ ਸੀ। ਇਹ ਲਿਖਾਰੀ ਦਾ ਕਾਜ ਸੰਭਾਲਦੇ ਸਨ। ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਟ ਲੋਕਾਂ ਦਾ ਇਤਿਹਾਸ ਲਿਖਦਾ ਸੀ।"
3 Eliorefe e Aías, filhos de Sisa, secretários; Josafá, filho de Ailude, chanceler;
4 ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ। ਸਾਦੋਕ ਅਤੇ ਅਬਯਾਥਾਰ ਜਾਜਕ ਸਨ।"
4 Benaia, filho de Joiada, era comandante do exército; Zadoque e Abiatar eram sacerdotes.
5 ਨਾਥਾਨ ਦਾ ਪੁੱਤਰ ਅਜ਼ਰਯਾਹ ਰਾਜਪਾਲਾਂ ਉੱਤੇ ਇੰਚਾਰਜ ਸੀ। ਨਾਥਾਨ ਦਾ ਪੁੱਤਰ ਜ਼ਾਬੂਦ ਜਾਜਕ ਅਤੇ ਸੁਲੇਮਾਨ ਪਾਤਸ਼ਾਹ ਦਾ ਸਲਾਹਕਾਰ ਸੀ।"
5 E Azarias, filho de Natã, estava sobre os provedores; e Zabude, filho de Natã, oficial-mor, amigo do rei;
6 ਅਹੀਸ਼ਾਰ ਮਹਿਲ ਦਾ ਇੰਚਾਰਜ ਸੀ। ਅਬਦਾ ਦਾ ਪੁੱਤਰ ਅਦੋਨੀਰਾਮ ਗੁਲਾਮਾਂ ਦਾ ਇੰਚਾਰਜ ਸੀ।"
6 e Aisar, mordomo; Adonirão, filho de Abda, sobre o tributo.
7 ਇਸਰਾਏਲ ਨੂੰ 12 ਹਿਸਿਆਂ ਵਿੱਚ ਵੰਡਿਆ ਹੋਇਆ ਸੀ, ਇਨ੍ਹਾਂ 12 ਹਿਸਿਆਂ ਨੂੰ ਜਿਲੇ ਦਾ ਨਾਂ ਦਿੱਤਾ ਗਿਆ ਸੀ। ਅਤੇ ਹਰ ਜਿਲੇ ਉੱਪਰ ਸ਼ਾਸਨ ਕਰਨ ਲਈ ਸੁਲੇਮਾਨ ਇੱਕ ਗਵਰਨਰ ਦੀ ਚੋਣ ਕਰਦਾ। ਇਨ੍ਹਾਂ ਨੂੰ ਇਹ ਹਿਦਾਇਤ ਸੀ ਕਿ ਇਹ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ 12 ਦੇ 12 ਗਵਰਨਰ ਸਾਲ ਦੇ ਇੱਕ-ਇੱਕ ਮਹੀਨੇ ਉਸ ਨੂੰ ਰਸਤ ਪੁੱਜਦਾ ਕਰਦੇ ਸਨ।"
7 E tinha Salomão doze provedores sobre todo o Israel, que proviam ao rei e à sua casa; e cada um tinha a prover um mês no ano.
8 ਉਨ੍ਹਾਂ 12 ਗਵਰਨਰਾਂ ਦੇ ਨਾਉਂ ਇਸ ਪ੍ਰਕਾਰ ਹਨ: ਬਨਹੂਰ ਅਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀ"
8 E estes são os seus nomes: Ben-Hur, nas montanhas de Efraim;
9 ਬਨ-ਦਕਰ, ਮਾਕਸ ਸਆਲਬੀਮ, ਬੈਤ ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ।"
9 Ben-Dequer, em Macaz, e em Saalabim, e em Bete-Semes, e em Elom, e em Bete-Hanã;
10 ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਤੇ ਹੇਫ਼ਰ ਦਾ ਸਾਰਾ ਦੇਸ਼ ਸੀ।"
10 Ben-Hesede, em Arubote; também este tinha a Socó e a toda a terra de Héfer;
11 ਬਨ ਅਬੀਨਾਦਾਬ ਨਪੋਥ ਦੋਰ ਦਾ ਗਵਰਨਰ ਸੀ, ਜਿਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ।"
11 Ben-Abinadabe, em todo o termo de Dor; tinha este a Tafate, filha de Salomão, por mulher;
12 ਅਹੀਲੂਦ ਦਾ ਪੁੱਤਰ ਬਆਨਾ ਤਾਨਾਕ, ਮਗੀਦੋ ਅਤੇ ਸਾਰੇ ਬੈਤ ਸ਼ਾਨ ਦਾ ਰਾਜਪਾਲ ਸੀ ਜਿਹੜਾ ਕਿ ਸਾਰਥਨਾਹ ਤੋਂ ਅੱਗੇ ਹੈ। ਇਹ ਬੈਤ-ਸ਼ਾਨ ਤੋਂ ਮਹੋਲਾਹ ਤੀਕ ਯਿਜ਼ਰਾਏਲ ਤੋਂ ਹੇਠਾਂ ਯਾਕਮਆਮ ਦੇ ਦੂਸਰੇ ਪਾਸੇ ਤੀਕ ਸੀ।"
12 Baaná, filho de Ailude, tinha a Taanaque, e a Megido, e a toda a Bete-Seã, que está junto a Zaretã, abaixo de Jezreel, desde Bete-Seã até Abel-Meolá, até dalém de Jocmeão.
13 ਬਨ-ਗ਼ਬਰ ਰਾਮੋਥ ਗਿਲਆਦ ਵਿੱਚ ਰਾਜਪਾਲ ਸੀ ਅਤੇ ਉਹ ਸਾਰੇ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਸ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਕਿ ਬਾਸ਼ਾਨ ਵਿੱਚ ਸੀ। ਭਾਵ 60 ਵੱਡੇ ਅਤੇ ਫ਼ਲੀਸ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ।"
13 O filho de Geber, em Ramote-Gileade; tinha este as aldeias de Jair, filho de Manassés, as quais estão em Gileade; também tinha o termo de Argobe, o qual está em Basã, sessenta grandes cidades com muros e ferrolhos de cobre;
14 ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ ਸੀ।"
14 Ainadabe, filho de Ido, em Maanaim;
15 ਅਹੀਮਆਸ ਨਫਤਾਲੀ ਵਿੱਚ ਸੀ ਅਤੇ ਉਸ ਨੇ ਸੁਲੇਮਾਨ ਦੀ ਧੀ ਬਾਸਮਥ ਨਾਲ ਵਿਆਹ ਕਰਵਾ ਲਿਆ।"
15 Aimaás, em Naftali; também este tomou a Basemate, filha de Salomão, por mulher;
16 ਹੂਸ਼ਈ ਦਾ ਪੁੱਤਰ ਬਅਨਾ ਆਸ਼ੇਰ ਵਿੱਚ ਅਤੇ ਆਲੋਥ ਵਿੱਚ ਸੀ।"
16 Baaná, filho de Husai, em Aser e em Bealote;
17 ਪਾਰੂਆਹ ਦਾ ਪੁੱਤਰ ਯਹੋਸ਼ਾਫ਼ਟ ਯਿੱਸਾਕਾਰ ਵਿੱਚ ਗਵਰਨਰ ਸੀ।"
17 Josafá, filho de Parua, em Issacar;
18 ਏਲਾ ਦਾ ਪੁੱਤਰ ਸ਼ਿਮਈ ਬਿਨਯਾਮੀਨ ਵਿੱਚ ਸੀ।"
18 Simei, filho de Elá, em Benjamim;
19 ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ਼ ਵਿੱਚ ਜੋ ਅੰਮੋਰੀਆਂ ਦੇ ਰਾਜੇ ਸੀਹੋਨ ਅਤੇ ਬਾਸ਼ਾਨ ਦੇ ਰਾਜੇ ਓਗ ਦਾ ਦੇਸ਼ ਸੀ ਅਤੇ ਉਸ ਦੇਸ਼ ਦਾ ਉਹ ਇੱਕਲਾ ਗਵਰਨਰ ਸੀ।"
19 Geber, filho de Uri, na terra de Gileade, a terra de Seom, rei dos amorreus, e de Ogue, rei de Basã; e só uma guarnição havia naquela terra.
20 ਯਹੂਦਾਹ ਅਤੇ ਇਸਰਾਏਲ ਵਿੱਚ ਅਨੇਕਾਂ ਲੋਕ ਰਹਿੰਦੇ ਸਨ। ਉਨ੍ਹਾਂ ਦੀ ਗਿਣਤੀ ਸਮੁੰਦਰ ਕਿਨਾਰੇ ਰੇਤਾਂ ਦੇ ਕਣਾਂ ਵਾਂਗ ਬਹੁਤ ਜ਼ਿਆਦਾ ਸੀ। ਲੋਕ ਖਾ-ਪੀ ਕੇ ਸ਼ਾਂਤੀ ਨਾਲ ਰਹਿੰਦੇ ਸਨ ਅਤੇ ਉਹ ਖੁਸ਼ ਸਨ।"
20 Eram, pois, os de Judá e Israel muitos, como a areia que está ao pé do mar em multidão, comendo, e bebendo, e alegrando-se.
21 ਸੁਲੇਮਾਨ ਨੇ ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀ ਇਲਾਕੇ ਤੀਕ ਦੇ ਸਾਰੇ ਰਾਜਾਂ ਤੇ ਸ਼ਾਸਨ ਕੀਤਾ। ਮਿਸਰ ਦੀ ਹੱਦ ਤੀਕ ਉਸਦਾ ਰਾਜ ਫੈਲਿਆ ਹੋਇਆ ਸੀ। ਇਨ੍ਹਾਂ ਦੇਸ਼ਾਂ ਨੇ ਸੁਲੇਮਾਨ ਨੂੰ ਨਜ਼ਰਾਨੇ ਘੱਲੇ ਉਸ ਦੇ ਜਿਉਂਦੇ ਜੀਅ ਉਸ ਦੇ ਆਦੇਸ਼ਾਂ ਦਾ ਪਾਲਣ ਕੀਤਾ।"
21 E dominava Salomão sobre todos os reinos desde o rio Eufrates até à terra dos filisteus, e até ao termo do Egito; os quais traziam presentes e serviram a Salomão todos os dias da sua vida.
22 ਇੰਨਾ ਅੰਨ ਦਾ ਭੰਡਾਰ ਸੀ ਜਿਹੜਾ ਕਿ ਸੁਲੇਮਾਨ ਨੂੰ ਪ੍ਰਤਿ ਦਿਨ ਲੋੜੀਂਦਾ ਸੀ ਆਪਣੇ ਤੇ ਆਪਣੇ ਸਾਥੀਆਂ ਲਈ ਜੋ ਉਸਦੀ ਰਸੋਈ ’ਚ ਖਾਂਦੇ ਸਨ: 225 ਮਣ ਮੈਦਾ, 450 ਮਣ ਆਟਾ, 10 ਮੋਟੇ ਬਲਦ ਅਤੇ ਚਰਾਈ ਵਿੱਚੋਂ 20 ਗਾਵਾਂ, 100 ਭੇਡਾਂ ਅਤੇ ਜੰਗਲੀ ਜਾਨਵਰ ਜਿਵੇਂ ਕਿ ਕਈ ਤਰ੍ਹਾਂ ਦੇ ਜੰਗਲੀ ਹਿਰਨ, ਪਾਹੜੇ ਅਤੇ ਮੋਟੇ ਕੁੱਕੜ ਆਦਿ।"
22 Era, pois, o provimento de Salomão, cada dia, trinta coros de flor de farinha e sessenta coros de farinha;
23 ਸੁਲੇਮਾਨ ਨੇ ਦਰਿਆ ਦੇ ਪੱਛਮੀ ਇਲਾਕੇ ਦੇ ਸਾਰੇ ਦੇਸ਼ਾਂ ਉੱਪਰ ਰਾਜ ਕੀਤਾ। ਇਹ ਜ਼ਮੀਨ ਤਿਫਸਾਹ ਤੋਂ ਲੈ ਕੇ ਅੱਜ਼ਾਹ ਤੀਕ ਸੀ ਅਤੇ ਸੁਲੇਮਾਨ ਦੇ ਰਾਜ ਵਿੱਚ ਸਾਰੇ ਪਾਸੇ ਸ਼ਾਂਤੀ ਸੀ।"
23 dez vacas gordas, e vinte vacas de pasto, e cem carneiros, afora os veados, e as cabras monteses, e os corços, e as aves cevadas.
24 ਸੁਲੇਮਾਨ ਦੇ ਜੀਵਨ ਕਾਲ ਵਿੱਚ ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਹੰਜੀਰ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸ਼ਾਂਤੀ ਅਤੇ ਸੁਰੱਖਿਆ ’ਚ ਰਹਿੰਦਾ ਸੀ।"
24 Porque dominava sobre tudo quanto havia da banda de cá do rio Eufrates, de Tifsa até Gaza, sobre todos os reis da banda de cá do rio; e tinha paz de todas as bandas em roda dele.
25 ਸੁਲੇਮਾਨ ਕੋਲ 4,000 ਰੱਥਾਂ ਦੇ ਘੋੜੇ ਰੱਖਣ ਲਈ ਤਬੇਲੇ ਸਨ, ਅਤੇ ਉਸ ਦੇ ਕੋਲ 12,000 ਘੋੜ ਸਵਾਰ ਸੈਨਾ ਦੇ ਆਦਮੀ ਸਨ।"
25 Judá e Israel habitavam seguros, cada um debaixo da sua videira e debaixo da sua figueira, desde Dã até Berseba, todos os dias de Salomão.
26 ਹਰ ਮਹੀਨੇ ਇਹ ਰਜਵਾੜੇ ਗਵਰਨਰ ਆਪਣੀ ਵਾਰੀ ਆਉਣ ਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਉਸ ਦੇ ਲੰਗਰ ਵਿੱਚੋਂ ਖਾਂਦੇ ਸਨ, ਰਸਤ ਅਪੜਾਉਂਦੇ ਸਨ, ਅਤੇ ਇਸ ਗੱਲ ਵਿੱਚ ਉਹ ਕਿਸੇ ਕਿਸਮ ਦੀ ਕਿਰਸ ਨਹੀਂ ਸੀ ਕਰਦੇ।"
26 Tinha também Salomão quarenta mil estrebarias de cavalos para os seus carros e doze mil cavaleiros.
27 ਰਾਜਪਾਲਾਂ ਨੇ ਸਵਾਰੀ ਘੋੜਿਆਂ ਲਈ ਅਤੇ ਰੱਥਾਂ ਦੇ ਘੋੜਿਆਂ ਲਈ ਚਾਰਾ ਅਤੇ ਜੌਂ ਵੀ ਦਿੱਤੇ। ਹਰ ਰਾਜਪਾਲ ਨੇ, ਆਪਣੀ ਵਾਰੀ ਵੇਲੇ, ਇਸ ਚਾਰੇ ਨੂੰ ਲੋੜੀਂਦੀ ਜਗ੍ਹਾ ਤੇ ਪਹੁੰਚਾਇਆ।"
27 Proviam, pois, estes provedores, cada um no seu mês, ao rei Salomão e a todos quantos se chegavam à mesa do rei Salomão: coisa nenhuma deixavam faltar.
28 ਸੁਲੇਮਾਨ ਦੀ ਸਿਆਣਪ ਪਰਮੇਸ਼ੁਰ ਨੇ ਸੁਲੇਮਾਨ ਨੂੰ ਕੁਝ ਵੱਧੇਰੇ ਹੀ ਸਿਆਣਪ ਅਤੇ ਸੂਝ ਦਿੱਤੀ, ਅਤੇ ਗਿਆਨ ਦਿੱਤਾ ਜੋ ਸਮੁੰਦਰ ਕਿਨਾਰੇ ਦੀ ਰੇਤੇ ਦੀ ਤਰ੍ਹਾਂ ਮਿਣਿਆ ਨਹੀਂ ਜਾ ਸੱਕਦਾ ਸੀ।"
28 E traziam a cevada e a palha para os cavalos e para os ginetes, para o lugar onde estava cada um, segundo o seu cargo.
29 ਸੁਲੇਮਾਨ ਕੋਲ ਪੂਰਬ ਵਿੱਚਲੇ ਸਾਰੇ ਲੋਕਾਂ ਨਾਲੋਂ ਵੱਧੇਰੇ ਸਿਆਣਪ ਸੀ। ਉਹ ਮਿਸਰ ਵਿੱਚਲੇ ਸਾਰੇ ਸਿਆਣੇ ਲੋਕਾਂ ਨਾਲੋ ਵੱਧੇਰੇ ਸਿਆਣਾ ਸੀ।"
29 E deu Deus a Salomão sabedoria, e muitíssimo entendimento, e largueza de coração, como a areia que está na praia do mar.
30 ਉਹ ਧਰਤੀ ਦੇ ਕਿਸੇ ਵੀ ਮਨੁੱਖ ਤੋਂ ਕਿਤੇ ਵੱਧ ਸਿਆਣਾ ਸੀ, ਉਹ ਏਥਾਨ ਅਜ਼ਰਾਹੀ ਅਤੇ ਹੇਮਾਨ ਅਤੇ ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਵੀ ਕਿਤੇ ਵੱਧ ਬੁੱਧੀਮਾਨ ਸੀ ਅਤੇ ਉਸਦਾ ਨਾਉਂ ਆਲੇ-ਦੁਆਲੇ ਇਸਰਾਏਲ ਦੇ ਅਤੇ ਯਹੂਦਾਹ ਵਿੱਚ ਸਾਰਿਆਂ ਵਿੱਚੋਂ ਮਹਾਨ ਸੀ ਅਤੇ ਪ੍ਰਸਿੱਧ ਸੀ।"
30 E era a sabedoria de Salomão maior do que a sabedoria de todos os do Oriente e do que toda a sabedoria dos egípcios.
31 ਆਪਣੇ ਜੀਵਨ ਕਾਲ ਵਿੱਚ ਸੁਲੇਮਾਨ ਨੇ 3,000 ਕਹਾਉਤਾਂ ਰਚੀਆਂ ਅਤੇ 1,005 ਗੀਤਾਂ ਦੀ ਰਚਨਾ ਕੀਤੀ।"
31 E era ele ainda mais sábio do que todos os homens, e do que Etã, ezraíta, e do que Hemã, e Calcol, e Darda, filhos de Maol; e correu o seu nome por todas as nações em redor.
32 ਸੁਲੇਮਾਨ ਨੂੰ ਪ੍ਰਕਿਰਤੀ ਬਾਰੇ ਵੀ ਬੜਾ ਗਿਆਨ ਸੀ। ਉਸ ਨੇ ਹਰ ਤਰ੍ਹਾਂ ਦੇ ਪੌਦਿਆਂ ਅਤੇ ਰੁੱਖਾਂ ਬਾਰੇ, ਲਬਾਲੋਨ ਦੇ ਦਿਆਰ ਦੇ ਰੁੱਖਾਂ ਤੋਂ ਲੈ ਕੇ ਕੰਧਾਂ ਉੱਤੇ ਉਗਦੀਆਂ ਛੋਟੀਆਂ ਵੇਲਾਂ ਤਾਈਂ ਸਮਝਾਇਆ। ਉਸ ਨੇ ਜਾਨਵਰਾਂ, ਪੰਛੀਆਂ, ਰੀਂਗਣ ਵਾਲੇ ਜੀਵਾਂ ਅਤੇ ਮੱਛੀਆਂ ਬਾਰੇ ਸਮਝਾਇਆ।"
32 E disse três mil provérbios, e foram os seus cânticos mil e cinco.
33 ਦੂਰ-ਦੂਰ ਦੇ ਰਾਜਾਂ ਤੋਂ ਲੋਕ ਸੁਲੇਮਾਨ ਦੀ ਸਿਆਣਪ ਦੀਆਂ ਗੱਲਾਂ ਸੁਣਨ ਅਤੇ ਉਸਤੋਂ ਗਿਆਨ ਲੈਣ ਆਉਂਦੇ। ਸਭ ਰਾਜਾਂ ਦੇ ਰਾਜੇ ਆਪਣੇ ਸਿਆਣੇ ਲੋਕਾਂ ਨੂੰ ਸੁਲੇਮਾਨ ਪਾਤਸ਼ਾਹ ਦੀ ਸਿਆਣਪ ਤੇ ਗਿਆਨ ਭਰਪੂਰ ਪ੍ਰਵਚਨਾਂ ਨੂੰ ਸੁਣਨ ਲਈ ਭੇਜਦੇ।"
33 Também falou das árvores, desde o cedro que está no Líbano até ao hissopo que nasce na parede; também falou dos animais, e das aves, e dos répteis, e dos peixes.
34 — ausente —
34 E vinham de todos os povos a ouvir a sabedoria de Salomão e de todos os reis da terra que tinham ouvido da sua sabedoria.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 4, comparar traduções ou montar um estudo — tudo direto pelo WhatsApp.