1 Reis 6

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਸੁਲੇਮਾਨ ਦਾ ਮੰਦਰ ਉਸਾਰਣਾ ਇਉਂ ਸੁਲੇਮਾਨ ਨੇ ਮੰਦਰ ਉਸਾਰਨਾ ਸ਼ੁਰੂ ਕਰ ਦਿੱਤਾ। ਇਹ ਇਸਰਾਏਲੀਆਂ ਦੇ ਮਿਸਰ ਨੂੰ ਛੱਡਣ ਤੋਂ 480 ਵਰ੍ਹੇ ਬਾਦ ਹੋਇਆ। ਇਹ ਰਾਜੇ ਸੁਲੇਮਾਨ ਦੇ ਇਸਰਾਏਲ ਉੱਤੇ ਚੌਥੇ ਵਰ੍ਹੇ ਵਿੱਚ ਜ਼ਿਵ ਦੇ ਮਹੀਨੇ ਦੋਰਾਨ, ਵਰ੍ਹੇ ਦੇ ਦੂਸਰੇ ਮਹੀਨੇ ਦੌਰਾਨ ਵਿੱਚ ਸੀ।"
1 No ano quatrocentos e oitenta, depois de saírem os filhos de Israel do Egito, Salomão, no ano quarto do seu reinado sobre Israel, no mês de zive (este é o mês segundo), começou a edificar a Casa do Senhor .
2 ਇਹ ਮੰਦਰ ਸਾਢੇ 60 ਹੱਥ ਲੰਬਾ, ਸਾਢੇ 20 ਹੱਥ ਚੌੜਾ ਅਤੇ 30 ਹੱਥ ਉੱਚਾ ਸੀ।"
2 A casa que o rei Salomão edificou ao Senhor era de sessenta côvados de comprimento, vinte de largura e trinta de altura.
3 ਇਸ ਮੰਦਰ ਦਾ ਦਾਲਾਨ ਸਾਢੇ 20 ਹੱਥ ਲੰਬਾ ਅਤੇ ਸਵਾ 10 ਹੱਥ ਚੌੜਾ ਸੀ। ਅਤੇ ਇਹ ਦਾਲਾਨ ਮੰਦਰ ਦੇ ਮੁੱਖ ਭਾਗ ਦੇ ਬਿਲਕੁਲ ਸਾਹਮਣੇ ਪਾਸੇ ਨਿਕਲਦਾ ਸੀ ਅਤੇ ਇਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਬਰਾਬਰ ਸੀ"
3 O pórtico diante do templo da casa media vinte côvados no sentido da largura do Lugar Santo, contra dez de fundo.
4 ਇਸਦੀਆਂ ਖਿੜਕੀਆਂ ਬਾਹਰਲੇ ਪਾਸੇ ਨੂੰ ਤੰਗ ਅਤੇ ਅੰਦਰਲੇ ਪਾਸੇ ਵੱਲ ਨੂੰ ਵਡੀਆਂ ਸਨ, ਜਿਹੜੀਆਂ ਕਿ ਜਾਲੀਦਾਰ ਸਨ।"
4 Para a casa, fez janelas de fasquias fixas superpostas.
5 ਫ਼ਿਰ ਸੁਲੇਮਾਨ ਨੇ ਮੰਦਰ ਦੀ ਦੀਵਾਰ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ ਮੰਦਰ ਦੇ ਮੁੱਖ ਹਿੱਸੇ ਦੇ ਨਾਲ ਇਹ ਕੋਠੜੀਆਂ ਇੱਕ ਦੂਜੇ ਦੇ ਉੱਪਰ ਤਿੰਨ ਮੰਜ਼ਿਲਾਂ ਬਣਵਾਈਆਂ।"
5 Contra a parede da casa, tanto do santuário como do Santo dos Santos, edificou andares ao redor e fez câmaras laterais ao redor.
6 ਕਮਰੇ ਮੰਦਰ ਦੀ ਕੰਧ ਨੂੰ ਛੂੰਹਦੇ ਸਨ, ਪਰ ਕੰਧ ਵਿੱਚ ਸ਼ਤੀਰੀਆਂ ਨਹੀਂ ਪਾਈਆਂ ਗਈਆਂ ਸਨ। ਮੰਦਰ ਦੀ ਕੰਧ ਟੀਸੀ ਤੋਂ ਪਤਲੀ ਹੋ ਗਈ, ਤਾਂ ਕਮਰੇ ਦੇ ਇੱਕ ਪਾਸੇ ਦੀ ਕੰਧ ਇਸਦੀ ਹੇਠਲੀ ਕੰਧ ਤੋਂ ਪਤਲੀ ਹੋ ਗਈ। ਹੇਠਲੀ ਮੰਜ਼ਿਲ ਦੇ ਕਮਰੇ 5 ਹੱਥ ਚੌੜੇ, ਪਹਿਲੀ ਮੰਜ਼ਿਲ ਦੇ ਕਮਰੇ 6 ਹੱਥ ਚੌੜੇ ਅਤੇ ਉਤ੍ਤਲੀ ਮੰਜ਼ਿਲ ਦੇ ਕਮਰੇ ਸਾਢੇ 7 ਹੱਥ ਚੌੜੇ ਸਨ।"
6 O andar de baixo tinha cinco côvados de largura, o do meio, seis, e o terceiro, sete; porque, pela parte de fora da casa em redor, fizera reentrâncias para que as vigas não fossem introduzidas nas paredes.
7 ਕਾਮਿਆਂ ਨੇ ਕੰਧਾਂ ਬਨਾਉਣ ਲਈ ਵੱਡੇ ਪੱਥਰ ਦਾ ਇਸਤੇਮਾਲ ਕੀਤਾ, ਪੱਥਰ ਓੱਥੇ ਹੀ ਕੱਟੇ ਗਏ ਸਨ, ਜਿੱਥੇ ਉਹ ਮਿਲੇ ਸਨ। ਇਸ ਲਈ ਮੰਦਰ ਵਿੱਚ ਹਥੌੜੇ, ਕੁਹਾੜੀ ਜਾਂ ਕਿਸੇ ਹੋਰ ਲੋਹੇ ਦੇ ਔਜਾਰ ਦੀ ਆਵਾਜ਼ ਨਹੀਂ ਸੀ।"
7 Edificava-se a casa com pedras já preparadas nas pedreiras, de maneira que nem martelo, nem machado, nem instrumento algum de ferro se ouviu na casa quando a edificavam.
8 ਹੇਠਲੀ ਮੰਜ਼ਿਲ ਦੇ ਕਮਰਿਆਂ ਦਾ ਪ੍ਰਵੇਸ਼ ਮੰਦਰ ਦੇ ਦੱਖਣੀ ਹਿੱਸੇ ਵੱਲੋਂ ਸੀ ਅਤੇ ਉਸ ਦੇ ਅੰਦਰਲੇ ਪਾਸਿਓ ਪੌੜੀਆਂ ਦੂਜੀ ਮੰਜ਼ਿਲ ਨੂੰ ਅਤੇ ਫ਼ੇਰ ਤੀਜੀ ਮੰਜ਼ਿਲ ਨੂੰ ਜਾਂਦੀਆਂ ਸਨ।"
8 A porta da câmara do meio do andar térreo estava ao lado sul da casa, e por caracóis se subia ao segundo e, deste, ao terceiro.
9 ਸੋ ਸੁਲੇਮਾਨ ਨੇ ਮੰਦਰ ਨੂੰ ਇਉਂ ਮੁਕੰਮਲ ਕੀਤਾ ਅਤੇ ਮੰਦਰ ਦੇ ਹਰ ਹਿੱਸੇ ਨੂੰ ਦਿਆਰ ਦੇ ਫ਼ਟਾਂ ਅਤੇ ਸ਼ਤੀਰਾਂ ਨਾਲ ਕੱਜਿਆ।"
9 Assim, edificou a casa e a rematou, cobrindo-a com um tabuado de cedro.
10 ਸੁਲੇਮਾਨ ਨੇ ਮੰਦਰ ਦੇ ਆਲੇ-ਦੁਆਲੇ ਵੀ ਕਮਰੇ ਬਣਾਏ। ਹਰ ਮੰਜ਼ਿਲ 5 ਹੱਥ ਉੱਚੀ ਸੀ ਅਤੇ ਇਨ੍ਹਾਂ ਕਮਰਿਆਂ ਵਿੱਚਲੀਆਂ ਸ਼ਤੀਰੀਆਂ ਮੰਦਰ ਨੂੰ ਛੁੰਹਦੀਆਂ ਸਨ।"
10 Os andares que edificou contra a casa toda eram de cinco côvados de altura, e os ligou com a casa com madeira de cedro.
11 ਯਹੋਵਾਹ ਨੇ ਸੁਲੇਮਾਨ ਨੂੰ ਆਖਿਆ,"
11 Então, veio a palavra do Senhor a Salomão, dizendo:
12 “ਜੇਕਰ ਤੂੰ ਮੇਰੇ ਸਾਰੇ ਨਿਆਵਾਂ ਅਤੇ ਬਿਧੀਆਂ ਨੂੰ ਮੰਨੇ, ਮੈਂ ਤੇਰੇ ਲਈ ਇਕਰਾਰ ਨੂੰ ਪੂਰਿਆਂ ਕਰਾਂਗਾ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਸੀ।"
12 Quanto a esta casa que tu edificas, se andares nos meus estatutos, e executares os meus juízos, e guardares todos os meus mandamentos, andando neles, cumprirei para contigo a minha palavra, a qual falei a Davi, teu pai.
13 ਇਸ ਮੰਦਰ ਕਾਰਣ ਜੋ ਤੂੰ ਉਸਾਰ ਰਿਹਾ ਹੈਂ, ਇੱਥੇ ਮੈਂ ਇਸਰਾਏਲ ਦੇ ਲੋਕਾਂ ਦਰਮਿਆਨ ਰਹਾਂਗਾ ਅਤੇ ਮੈਂ ਉਨ੍ਹਾਂ ਨੂੰ ਕਦੇ ਨਹੀਂ ਛੱਡਾਂਗਾ।”"
13 E habitarei no meio dos filhos de Israel e não desampararei o meu povo.
14 ਮੰਦਰ ਬਾਰੇ ਵੇਰਵਾ ਸੋ ਸੁਲੇਮਾਨ ਨੇ ਮੰਦਰ ਬਣਵਾਇਆ ਅਤੇ ਉਸ ਨੂੰ ਸੰਪੂਰਨ ਕੀਤਾ।"
14 Assim, edificou Salomão a casa e a rematou.
15 ਉਸ ਨੇ ਮੰਦਰ ਦੀਆਂ ਅੰਦਰਲੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜ ਨਾਲ ਢੱਕ ਦਿੱਤੀਆਂ ਅਤੇ ਉਸ ਨੇ ਫ਼ਰਸ਼ ਨੂੰ ਸਰੂ ਦੀ ਲੱਕੜ ਨਾਲ ਢੱਕ ਦਿੱਤਾ।"
15 Também revestiu as paredes da casa por dentro com tábuas de cedro; desde o soalho da casa até ao teto, cobriu com madeira por dentro; e cobriu o piso da casa com tábuas de cipreste.
16 ਉਸ ਨੇ ਮੰਦਰ ਦੇ ਪਿੱਛਲੇ ਹਿੱਸੇ ਵਿੱਚ 20 ਹੱਥ ਦਾ ਇੱਕ ਕਮਰਾ ਬਣਵਾਇਆ ਅਤੇ ਇਸ ਕਮਰੇ ਦੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜੇ ਨਾਲ ਢੱਕ ਦਿੱਤੀਆਂ। ਇਸ ਕਮਰੇ ਨੂੰ ਅੱਤ ਪਵਿੱਤਰ ਸਥਾਨ ਹੋਣ ਲਈ ਪਹਿਲਾਂ ਹੀ ਮਿਥਿਆ ਗਿਆ ਸੀ।"
16 Da mesma sorte, revestiu também os vinte côvados dos fundos da casa com tábuas de cedro, desde o soalho até ao teto; e esse interior ele constituiu em santuário, a saber, o Santo dos Santos.
17 ਇਸ ਅੱਤ ਪਵਿੱਤਰ ਅਸਥਾਨ ਦੇ ਸਾਹਮਣੇ ਮੰਦਰ ਦਾ ਮੁੱਖ ਭਾਗ ਸੀ। ਇਹ ਕਮਰਾ 40 ਹੱਥ ਲੰਬਾ ਸੀ।"
17 Era, pois, o Santo Lugar do templo de quarenta côvados.
18 ਇਸ ਕਮਰੇ ਦੀਆਂ ਦੀਵਾਰਾਂ ਨੂੰ ਦਿਆਰ ਦੇ ਫ਼ਟਾਂ ਨਾਲ ਕੱਜਿਆ ਗਿਆ-ਇਸ ਨਾਲ ਦੀਵਾਰ ਤੇ ਲੱਗੇ ਪੱਥਰ ਨਜ਼ਰ ਨਹੀਂ ਸੀ ਆਉਂਦੇ ਅਤੇ ਇਨ੍ਹਾਂ ਦਿਆਰ ਦੇ ਫਟਾਂ ਉੱਪਰ ਉਨ੍ਹਾਂ ਨੇ ਫੁੱਲ ਵੇਲ-ਬੂਟਿਆਂ ਦੀ ਨਕਾਸ਼ੀ ਕੀਤੀ। ਇਹ ਫ਼ੁੱਲਾਂ ਦੀ ਨਕਾਸ਼ੀ ਤੇ ਵੇਲ ਤੇ ਲੱਗੇ ਫ਼ੁੱਲ ਜਾਰ ਦੀ ਸ਼ਕਲ ਦੇ ਬਣਕੇ ਸੁੱਕੇ ਹੋਏ ਸਖਤ ਫ਼ੁੱਲਾਂ ਦਾ ਪ੍ਰਭਾਵ ਪਾਉਂਦੇ ਸਨ।"
18 O cedro da casa por dentro era lavrado de colocíntidas e flores abertas; tudo era cedro, pedra nenhuma se via.
19 ਮੰਦਰ ਵਿੱਚ ਅੰਦਰਲੇ ਪਾਸੇ ਵਿੱਚ ਇੱਕ ਕੋਠੜੀ ਸੀ ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸੱਕੇ।"
19 No mais interior da casa, preparou o Santo dos Santos para nele colocar a arca da Aliança do Senhor .
20 ਇਹ ਕਮਰਾ ਸਾਢੇ 20 ਹੱਥ ਲੰਬਾ ਤੇ ਸਾਢੇ 20 ਹੱਥ ਹੀ ਚੌੜਾ ਅਤੇ 20 ਹੱਥ ਉੱਚਾ ਸੀ।"
20 Era o Santo dos Santos de vinte côvados de comprimento, vinte de largura e vinte de altura; cobriu-o de ouro puro. Cobriu também de ouro o altar de cedro.
21 ਸੁਲੇਮਾਨ ਨੇ ਇਸ ਕਮਰੇ ਨੂੰ ਸ਼ੁੱਧ ਸੋਨੇ ਨਾਲ ਢੱਕਿਆ। ਉਸ ਨੇ ਕਮਰੇ ਦੇ ਸਾਹਮਣੇ ਇੱਕ ਜਗਵੇਦੀ ਬਣਵਾਈ ਅਤੇ ਇਸ ਨੂੰ ਸੋਨੇ ਨਾਲ ਢੱਕ ਦਿੱਤਾ ਅਤੇ ਇਸਦੇ ਦੁਆਲੇ ਸੋਨੇ ਦੇ ਸੰਗਲ ਪੁਆਏ। ਇਸ ਕਮਰੇ ਵਿੱਚ, ਕਰੂਬੀ ਫਰਿਸਤਿਆਂ ਦੀਆਂ ਦੋ ਮੂਰਤਾਂ ਰੱਖੀਆਂ ਗਈਆਂ ਸਨ ਅਤੇ ਇਨ੍ਹਾਂ ਨੂੰ ਵੀ ਸੋਨੇ ਨਾਲ ਢੱਕਿਆ ਗਿਆ ਸੀ।"
21 Por dentro, Salomão revestiu a casa de ouro puro; e fez passar cadeias de ouro por dentro do Santo dos Santos, que também cobrira de ouro.
22 ਇਉਂ ਸਾਰੇ ਦਾ ਸਾਰਾ ਮੰਦਰ ਹੀ ਸੋਨੇ ਨਾਲ ਕੱਜਿਆ ਗਿਆ ਇੱਥੋਂ ਤੱਕ ਕਿ ਅੱਤ ਪਵਿੱਤਰ ਅਸਥਾਨ ਦੇ ਸਾਹਮਣੇ ਜਗਵੇਦੀ ਨੂੰ ਵੀ ਸੋਨੇ ਨਾਲ ਕੱਜਿਆ ਗਿਆ।"
22 Assim, cobriu de ouro toda a casa, inteiramente, e também todo o altar que estava diante do Santo dos Santos.
23 ਕਾਮਿਆਂ ਨੇ ਵਿੱਚਲੇ ਕਮਰੇ ਵਿੱਚ ਖੰਭਾ ਵਾਲੇ ਦੋ ਕਰੂਬੀ ਫ਼ਰਿਸ਼ਤੇ ਜ਼ੈਤੂਨ ਦੀ ਲੱਕੜ ਤੋਂ ਬਣਾਏ ਜਿਨ੍ਹਾਂ ਨੂੰ ਖੰਭ ਵੀ ਲਾਏ, ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਅਸਥਾਨ ਉੱਪਰ ਰੱਖਿਆ ਗਿਆ। ਹਰ ਦੂਤ ਸਵਾ 5 ਹੱਥ ਲੰਬਾ ਸੀ।"
23 No Santo dos Santos, fez dois querubins de madeira de oliveira, cada um da altura de dez côvados.
24 ਦੋਵੇਂ ਕਰੂਬੀ ਫਰਿਸ਼ਤੇ ਇੱਕੋ ਨਾਪ ਅਤੇ ਇੱਕੋ ਢੰਗ ਦੇ ਬਣੇ ਹੋਏ ਸਨ। ਹਰੇਕ ਦੇ 5 ਹੱਥ ਲੰਬੇ ਦੋ ਖੰਭ ਸਨ। ਇੱਕ ਖੰਭ ਦੇ ਕੋਨੇ ਤੋਂ ਦੂਜੇ ਤਾਈਂ ਦਾ ਫ਼ਾਸਲਾ 10 ਹੱਥ ਸੀ। ਦੋਵੇਂ ਕਰੂਬੀ ਫ਼ਰਿਸਤੇ 10 ਹੱਥ ਉੱਚੇ ਸਨ।"
24 Cada asa de um querubim era de cinco côvados; dez côvados havia, pois, de uma a outra extremidade de suas asas.
25 ਉਸ ਨੇ ਦੋਨਾਂ ਕਰੂਬੀ ਫਰਿਸ਼ਤਿਆਂ ਨੂੰ ਮੰਦਰ ਦੇ ਅੰਦਰਲੇ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ। ਇੱਕ ਕਰੂਬੀ ਫਰਿਸ਼ਤੇ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਫਰਿਸ਼ਤੇ ਦਾ ਖੰਭ ਦੂਜੀ ਕੰਧ ਨਾਲ ਲੱਗਿਆ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਮੰਦਰ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।"
25 Assim, também era de dez côvados o outro querubim; ambos mediam o mesmo e eram da mesma forma.
26 ਅਤੇ ਉਸ ਨੇ ਇਨ੍ਹਾਂ ਦੋਨੋ ਕਰੂਬੀ ਫਰਿਸ਼ਤਿਆਂ ਉੱਤੇ ਵੀ ਸੋਨਾ ਚੜ੍ਹਾਇਆ ਹੋਇਆ ਸੀ।"
26 A altura de um querubim era de dez côvados; e assim a do outro.
27 ਮੰਦਰ ਦੀਆਂ ਸਾਰੀਆਂ ਦੀਵਾਰਾਂ ਉੱਪਰ ਕਰੂਬੀਆਂ, ਖਜ਼ੂਰਾਂ, ਖਿੜੇ ਹੋਏ ਫ਼ੁੱਲਾਂ ਦੀਆਂ ਮੂਰਤਾਂ ਸਨ ਜੋ ਉਸ ਨੇ ਉਕਰ ਕੇ ਅੰਦਰਲੇ ਵਾਰ ਅਤੇ ਬਾਹਰ ਵਾਰ ਬਣਵਾਈਆਂ ਹੋਈਆਂ ਸਨ।"
27 Pôs os querubins no mais interior da casa; os querubins estavam de asas estendidas, de maneira que a asa de um tocava numa parede, e a asa do outro tocava na outra parede; e as suas asas no meio da casa tocavam uma na outra.
28 ਅਤੇ ਦੋਨੋ ਕਮਰਿਆਂ ਦੇ ਫ਼ਰਸ਼ਾਂ ਉੱਪਰ ਵੀ ਸੋਨਾ ਚੜ੍ਹਾਇਆ ਹੋਇਆ ਸੀ।"
28 E cobriu de ouro os querubins.
29 ਮਜ਼ਦੂਰਾਂ ਨੇ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਤੋਂ ਬਣਾਏ ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਤੇ ਲਗਾਇਆ। ਦਰਵਾਜ਼ੇ ਦੇ ਦੁਆਲੇ ਫ਼ਰੇਮ ਦੇ ਪੰਜ ਪਾਸੇ ਸਨ।"
29 Nas paredes todas, tanto no mais interior da casa como no seu exterior, lavrou, ao redor, entalhes de querubins, palmeiras e flores abertas.
30 ਉਨ੍ਹਾਂ ਨੇ ਇਹ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਦੇ ਬਣਾਕੇ ਉਸ ਉੱਪਰ ਕਰੂਬੀ ਫਰਿਸ਼ਤਿਆਂ ਦੀਆਂ, ਖਜ਼ੂਰ ਦੇ ਬਿਰਛ ਅਤੇ ਫ਼ੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਇਨ੍ਹਾਂ ਉੱਪਰ ਸੋਨਾ ਚੜ੍ਹਾਇਆ।"
30 Também cobriu de ouro o soalho, tanto no mais interior da casa como no seu exterior.
31 ਅਤੇ ਉਨ੍ਹਾਂ ਨੇ ਮੁਖ ਕਮਰੇ ਦੇ ਪ੍ਰਵੇਸ਼ ਦੁਆਰ ਲਈ ਵੀ ਦਰਵਾਜ਼ੇ ਬਣਾਏ ਅਤੇ ਉਸ ਲਈ ਵੀ ਉਨ੍ਹਾਂ ਨੇ ਜੈਤੂਨ ਦੀ ਲੱਕੜ ਦੀ ਚੁਗਾਠ ਬਣਾਈ।"
31 Para entrada do Santo dos Santos, fez folhas de madeira de oliveira; a verga com as ombreiras formavam uma porta pentagonal.
32 ਉਸ ਦੇ ਦੋਨੋ ਬੂਹੇ ਚੀਲ ਦੀ ਲੱਕੜ ਦੇ ਸਨ।"
32 Assim, fabricou de madeira de oliveira duas folhas e lavrou nelas entalhes de querubins, de palmeiras e de flores abertas; a estas, como as palmeiras e os querubins, cobriu de ouro.
33 ਉੱਥੇ ਦੋ ਦਰਵਾਜ਼ੇ ਬਣਾਏ ਗਏ ਅਤੇ ਹਰ ਦਰਵਾਜ਼ੇ ਦੇ ਦੋ ਹਿੱਸੇ ਸਨ ਜਿਹੜੇ ਕਿ ਆਪਸ ਵਿੱਚ ਭੀੜੇ (ਢੋਏ) ਜਾਂਦੇ ਸਨ ਅਤੇ ਉਨ੍ਹਾਂ ਉੱਪਰ ਵੀ ਉਨ੍ਹਾਂ ਕਰੂਬੀ ਫਰਿਸ਼ਤਿਆਂ, ਖਜੂਰਾਂ ਤੇ ਫ਼ੁੱਲਾਂ ਦੀਆਂ ਮੂਰਤਾਂ ਉੱਕਰੀਆਂ ਸਨ ਫ਼ਿਰ ਉਨ੍ਹਾਂ ਨੂੰ ਉਸ ਨੇ ਸੋਨੇ ਨਾਲ ਢੱਕਿਆ।"
33 Fez, para entrada do Santo Lugar, ombreiras de madeira de oliveira; entrada quadrilateral,
34 ਫ਼ਿਰ ਉਨ੍ਹਾਂ ਨੇ ਅੰਦਰਲਾ ਵਿਹੜਾ ਬਣਾਇਆ। ਉਨ੍ਹਾਂ ਨੇ ਇਸ ਵਿਹੜੇ ਦੇ ਆਸ-ਪਾਸ ਦੀਵਾਰ ਬਣਾਈ। ਹਰ ਦੀਵਾਰ ਤਿੰਨ ਰਦੇ ਘੜੇ ਹੋਏ ਪੱਥਰ ਦੇ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ ਬਣਾਇਆ।"
34 cujas duas folhas eram de madeira de cipreste; e as duas tábuas de cada folha eram dobradiças.
35 ਚੌਥੇ ਸਾਲ ਵਿੱਚ, ਜ਼ਿਵ ਦੇ ਮਹੀਨੇ ਵਿੱਚ, ਮੰਦਰ ਦੀਆਂ ਨੀਂਹਾਂ ਰੱਖੀਆਂ ਗਈਆਂ ਸਨ।"
35 E as lavrou de querubins, de palmeiras e de flores abertas e as cobriu de ouro acomodado ao lavor.
36 ਮੰਦਰ ਸਾਲ ਦੇ ਅੱਠਵੇਂ ਮਹੀਨੇ, ਬੂਲ ਦੇ ਮਹੀਨੇ ਵਿੱਚ ਖਤਮ ਹੋਇਆ। ਇਹ ਸੁਲੇਮਾਨ ਦੇ ਸ਼ਾਸਨ ਦੇ ਗਿਆਰ੍ਹਵੇਂ ਵਰ੍ਹੇ ਵਿੱਚ ਸੀ। ਮੰਦਰ ਨਕਸ਼ੇ ਅਨੁਸਾਰ ਹੀ ਬਣਇਆ ਗਿਆ ਸੀ।"
36 Também edificou o átrio interior de três ordens de pedras cortadas e de uma ordem de vigas de cedro.
37 — ausente —
37 No ano quarto, se pôs o fundamento da Casa do Senhor , no mês de zive.
38 — ausente —
38 E, no ano undécimo, no mês de bul, que é o oitavo, se acabou esta casa com todas as suas dependências, tal como devia ser. Levou Salomão sete anos para edificá-la.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 6, comparar traduções ou montar um estudo — tudo direto pelo WhatsApp.