1 Reis 9
Punjabi Bible (GL_PUNJABI) vs ARIB
ARIB Almeida Revisada Imprensa Bíblica
1 ਪਰਮੇਸ਼ੁਰ ਦਾ ਸੁਲੇਮਾਨ ਕੋਲ ਦੁਬਾਰਾ ਆਉਣਾ ਇਉਂ ਸੁਲੇਮਾਨ ਨੇ ਯਹੋਵਾਹ ਦਾ ਮੰਦਰ ਅਤੇ ਆਪਣਾ ਸ਼ਾਹੀ ਮਹਿਲ ਬਣਾਕੇ ਮੁਕੰਮਲ ਕੀਤਾ। ਉਸ ਨੇ ਉਹ ਸਭ ਕੁਝ ਬਣਾਇਆ ਜੋ ਕੁਝ ਉਹ ਬਨਾਉਣਾ ਚਾਹੁੰਦਾ ਸੀ।"
1 Sucedera pois que, tendo Salomão acabado de edificar a casa do Senhor, e a casa do rei, e tudo quanto lhe aprouve fazer,
2 ਫ਼ੇਰ ਯਹੋਵਾਹ ਸੁਲੇਮਾਨ ਅੱਗੇ ਫਿਰ ਤੋਂ ਪ੍ਰਗਟਿਆ ਜਿਵੇਂ ਕਿ ਉਸ ਨੇ ਗਿਬਿਓਨ ਵਿੱਚ ਕੀਤਾ ਸੀ।"
2 apareceu-lhe o Senhor segunda vez, como lhe tinha aparecido em Gibeão.
3 ਯਹੋਵਾਹ ਨੇ ਉਸ ਨੂੰ ਕਿਹਾ, “ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਉਹ ਸਭ ਕੁਝ ਸੁਣਿਆ ਹੈ ਜਿਸ ਲਈ ਤੂੰ ਮੇਰੇ ਅੱਗੇ ਪ੍ਰਾਰਥਨਾ ਕੀਤੀ ਅਤੇ ਕਰਨ ਲਈ ਕਿਹਾ। ਤੂੰ ਇਹ ਮੰਦਰ ਬਣਾਇਆ ਅਤੇ ਮੈਂ ਇਸ ਨੂੰ ਪਵਿੱਤਰ ਅਸਥਾਨ ਘੋਸ਼ਿਤ ਕਰ ਦਿੱਤਾ ਹੈ। ਇਸ ਲਈ ਮੈਂ ਇੱਥੇ ਹਮੇਸ਼ਾ ਸਤਿਕਾਰਿਆ ਜਾਵਾਂਗਾ, ਅਤੇ ਮੈਂ ਇਸ ਉੱਤੇ ਹਮੇਸ਼ਾ ਨਿਗਾਹ ਰੱਖਾਂਗਾ।"
3 E o Senhor lhe disse: Ouvi a tua oração e a tua súplica, que fizeste perante mim; santifiquei esta casa que edificaste, a fim de pôr ali o meu nome para sempre; e os meus olhos e o meu coração estarão ali todos os dias.
4 ਤੈਨੂੰ ਮੇਰੀ ਸੇਵਾ ਓਸੇ ਤਰ੍ਹਾਂ ਕਰਨੀ ਚਾਹੀਦੀ ਹੈ ਜਿਵੇਂ ਤੇਰੇ ਪਿਤਾ ਦਾਊਦ ਨੇ ਮੇਰੀ ਸੇਵਾ ਕੀਤੀ। ਉਹ ਇੱਕ ਨਿਆਂਈ ਅਤੇ ਵਫ਼ਾਦਾਰ ਆਦਮੀ ਸੀ। ਤੈਨੂੰ, ਮੇਰੇ ਕਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਉਹੀ ਕਰਨਾ ਚਾਹੀਦਾ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ।"
4 Ora, se tu andares perante mim como andou Davi, teu pai, com inteireza de coração e com eqüidade, fazendo conforme tudo o que te ordenei, e guardando os meus estatutos e as minhas ordenanças,
5 ਜੇਕਰ ਤੂੰ ਮੇਰੇ ਆਖੇ ਅਨੁਸਾਰ ਕਰੇਂ, ਮੈਂ ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇਸਰਾਏਲ ਉੱਪਰ ਕਿਸੇ ਨੂੰ ਰਾਜੇ ਵਜੋਂ ਰੱਖਾਂਗਾ। ਮੈਂ ਤੇਰੇ ਪਿਤਾ ਨਾਲ ਇਕਰਾਰ ਕੀਤਾ ਸੀ। ਉਸ ਦੇ ਉਤਰਾਧਿਕਾਰੀ ਵਿੱਚੋਂ ਕੋਈ ਇਸਰਾਏਲ ਉੱਪਰ ਹਮੇਸ਼ਾ ਰਾਜ ਕਰੇਗਾ।"
5 então confirmarei o trono de teu reino sobre Israel para sempre, como prometi a teu pai Davi, dizendo: Não te faltará varão sobre o trono de Israel.
6 “ਪਰ ਜੇਕਰ ਤੂੰ ਜਾਂ ਤੇਰੇ ਬੱਚਿਆਂ ਨੇ ਮੇਰਾ ਅਨੁਸਰਣ ਕਰਨਾ ਬੰਦ ਕਰ ਦਿੱਤਾ ਅਤੇ ਮੇਰੇ ਕਨੂੰਨਾਂ ਅਤੇ ਹੁਕਮਾਂ ਦੀ ਉਲੰਘਣਾ ਕੀਤੀ ਅਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਤਾਂ ਮੈਂ ਇਸਰਾਏਲ ਤੋਂ ਉਸ ਨੂੰ ਦਿੱਤੀ ਹੋਈ ਜ਼ਮੀਨ ਖੋਹ ਲਵਾਂਗਾ। ਫ਼ੇਰ ਇਸਰਾਏਲ ਇੱਕ ਉਦਾਹਰਣ ਹੋਵੇਗਾ ਅਤੇ ਕੌਮਾਂ ਦਰਮਿਆਨ ਮਖੌਲ ਦਾ ਕਾਰਣ ਬਣ ਜਾਵੇਗਾ। ਮੈਂ ਮੰਦਰ ਨੂੰ ਪਵਿੱਤਰ ਕੀਤਾ ਹੈ। ਇਹ ਉਹ ਥਾਂ ਹੈ ਜਿੱਥੇ ਲੋਕ ਮੇਰਾ ਸਤਿਕਾਰ ਕਰਦੇ ਹਨ। ਪਰ ਜੇਕਰ ਤੁਸੀਂ ਲੋਕ ਮੈਨੂੰ ਨਹੀਂ ਮੰਨੋਗੇ,ਤਾਂ ਮੈਂ ਇਸ ਨੂੰ ਢਾਹ ਦੇਵਾਂਗਾ।"
6 Se, porém, vós e vossos filhos de qualquer maneira vos desviardes e não me seguirdes, nem guardardes os meus mandamentos e os meus estatutos, que vos tenho proposto, mas fordes, e servirdes a outros deuses, curvando-vos perante eles,
7 ਇਹ ਮੰਦਰ ਨਸ਼ਟ ਹੋ ਜਾਵੇਗਾ ਤੇ ਹਰ ਲੰਘਣ ਵਾਲਾ ਇਸ ਨੂੰ ਵੇਖਕੇ ਹੈਰਾਨ ਹੋਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਮੰਦਰ ਨਾਲ ਅਜਿਹਾ ਕਿਉਂ ਕੀਤਾ?"
7 então exterminarei a Israel da terra que lhe dei; e a esta casa, que santifiquei a meu nome, lançarei longe da minha presença, e Israel será por provérbio e motejo entre todos os povos.
8 ਤਾਂ ਬਾਕੀ ਆਖਣਗੇ, ‘ਇਉਂ ਇਸ ਲਈ ਹੋਇਆ ਕਿਉਂ ਕਿ ਇੱਥੋਂ ਦੇ ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ। ਯਹੋਵਾਹ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਸੀ, ਪਰ ਉਹ ਹੋਰਨਾਂ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਕਰਨ ਲੱਗ ਪਏ। ਇਸ ਲਈ, ਇਸੇ ਕਾਰਣ, ਯਹੋਵਾਹ ਨੇ ਇਹ ਸਭ ਮੰਦੀਆਂ ਗੱਲਾਂ ਉਨ੍ਹਾਂ ਨਾਲ ਵਾਪਰਨ ਦਿੱਤੀਆਂ।’”"
8 E desta casa, que é tão exaltada, todo aquele que por ela passar pasmará e assobiará, e dirá: Por que fez o Senhor assim a esta terra e a esta casa?
9 ਸੁਲੇਮਾਨ ਪਾਤਸ਼ਾਹ ਨੂੰ ਯਹੋਵਾਹ ਦਾ ਮੰਦਰ ਅਤੇ ਸ਼ਾਹੀ ਮਹਿਲ ਬਨਾਉਣ ਵਿੱਚ 20 ਵਰ੍ਹੇ ਲੱਗੇ।"
9 E lhe responderão: E porque deixaram ao Senhor seu Deus, que tirou da terra do Egito a seus pais, e se apegaram a deuses alheios, e perante eles se encurvaram, e os serviram; por isso o Senhor trouxe sobre eles todo este mal.
10 ਅਤੇ 20 ਸਾਲਾਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ਼ ਵਿੱਚ 20 ਨਗਰ ਦਿੱਤੇ ਕਿਉਂ ਕਿ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ, ਚੀਲ ਦੇ ਰੁੱਖ ਅਤੇ ਸੋਨਾ ਜਿੰਨਾ ਉਹਨੂੰ ਲੋੜੀਦਾ ਸੀ, ਦਿੱਤਾ ਸੀ।"
10 Ao fim dos vinte anos em que Salomão edificara as duas casas, a casa do Senhor e a casa do rei,
11 ਤਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਸ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਸ ਨੂੰ ਚੰਗੇ ਨਾ ਲੱਗੇ,"
11 como Hirão, rei de Tiro, trouxera a Salomão madeira de cedro e de cipreste, e ouro segundo todo o seu desejo, deu o rei Salomão a Hirão vinte cidades na terra da Galiléia.
12 ਤਾਂ ਹੀਰਾਮ ਰਾਜੇ ਨੇ ਆਖਿਆ, “ਹੇ ਮੇਰੇ ਭਾਈ! ਇਹ ਕਿਹੋ ਜਿਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ ਹਨ?” ਸੋ ਉਸ ਇਲਾਕੇ ਨੂੰ ਹੀਰਾਮ ਨੇ ਕਾਬੂਲ ਆਖਿਆ ਅਤੇ ਅੱਜ ਵੀ ਉਸ ਇਲਾਕੇ ਨੂੰ ਕਾਬੂਲ ਹੀ ਆਖਿਆ ਜਾਂਦਾ ਹੈ।"
12 Hirão, pois, saiu de Tiro para ver as cidades que Salomão lhe dera; porém não lhe agradaram.
13 ਹੀਰਾਮ ਨੇ ਮੰਦਰ ਲਈ ਸੁਲੇਮਾਨ ਨੂੰ 4,080 ਕਿਲੋ ਸੋਨਾ ਭੇਜਿਆ ਸੀ।"
13 Pelo que disse: Que cidades são estas que me deste, irmão meu? De sorte que são chamadas até hoje terra de Cabul.
14 ਸੁਲੇਮਾਨ ਪਾਤਸ਼ਾਹ ਨੇ ਇਹ ਮੰਦਰ ਅਤੇ ਸ਼ਾਹੀ ਮਹਿਲ ਦਾਸਾਂ ਉੱਪਰ ਜ਼ੋਰ-ਜ਼ਬਰ ਕਰਕੇ ਬਣਵਾਇਆ ਅਤੇ ਫ਼ਿਰ ਇਨ੍ਹਾਂ ਦਾਸਾਂ ਤੋਂ ਹੋਰ ਵੀ ਬੜੇ ਕੰਮ ਕਰਵਾਏ, ਤੇ ਬਹੁਤ ਕੁਝ ਬਣਵਾਇਆ ਉਸ ਨੇ ਮਿੱਲੋ ਬਣਵਾਇਆ ਤੇ ਯਰੂਸ਼ਲਮ ਦੀ ਸਫੀਲ ਦੇ ਹਾਸ਼ੋਰ ਤੇ ਮਗਿੱਦੇ ਅਤੇ ਗਜਰ ਵੀ ਉਨ੍ਹਾਂ ਤੋਂ ਬਣਵਾਏ।"
14 Hirão enviara ao rei cento e vinte talentos de ouro.
15 ਪਿੱਛਲੇ ਸਮੇਂ ਵਿੱਚ ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜਰ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ, ਵੱਢ ਸੁੱਟਿਆ ਅਤੇ ਫ਼ਿਰ ਆਪਣੀ ਧੀ ਨੂੰ ਜਿਹੜੀ ਕਿ ਸੁਲੇਮਾਨ ਦੀ ਰਾਣੀ ਸੀ ਉਸ ਨੂੰ ਇਹ ਦਾਜ ਵਿੱਚ ਦੇ ਦਿੱਤਾ।"
15 A razão da leva de gente para trabalho forçado que o rei Salomão fez é esta: edificar a casa do Senhor e a sua própria casa, e Milo, e o muro de Jerusalém, como também Hazor, e Megido, e Gezer.
16 ਸੁਲੇਮਾਨ ਨੇ ਉਸਰ ਸ਼ਹਿਰ ਨੂੰ ਦੁਬਾਰਾ ਬਣਾਇਆ ਅਤੇ ਇਸਦੇ ਇਲਾਵਾ ਹੇਠਲਾ ਬੈਤ ਹੋਰੋਨ ਵੀ ਬਣਾਇਆ।"
16 Pois Faraó, rei do Egito, tendo subido, tomara a Gezer e a queimara a fogo, e matando os cananeus que moravam na cidade, dera-a em dote a sua filha, mulher de Salomão.
17 ਸੁਲੇਮਾਨ ਪਾਤਸ਼ਾਹ ਨੇ ਬਆਲਾਬ ਅਤੇ ਤਦਮੋਰ ਜੋ ਉਸ ਦੇਸ਼ ਦੀ ਉਜਾੜ ਵਿੱਚ ਸਨ ਵੀ ਬਣਾਏ।"
17 Salomão edificou Gezer, Bete-Horom a baixa,
18 ਸੁਲੇਮਾਨ ਪਾਤਸ਼ਾਹ ਨੇ ਅਜਿਹੇ ਨਗਰ ਵੀ ਬਣਾਏ ਜਿੱਥੇ ਉਹ ਦਾਣੇ ਜਮ੍ਹਾਂ ਕਰ ਸੱਕੇ ਅਤੇ ਉਸ ਨੇ ਰੱਥਾਂ ਅਤੇ ਘੋੜਿਆਂ ਲਈ ਵੀ ਥਾਵਾਂ ਬਣਾਈਆਂ। ਸੁਲੇਮਾਨ ਪਾਤਸ਼ਾਹ ਨੇ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਜਿਹੜੀਆਂ ਕਿ ਉਹ ਯਰੂਸ਼ਲਮ ਅਤੇ ਲਬਾਨੋਨ ਵਿੱਚ ਅਤੇ ਹੋਰ ਜਿੱਥੇ-ਜਿੱਥੇ ਵੀ ਉਸ ਨੇ ਰਾਜ ਕੀਤਾ, ਬਣਵਾਉਣਾ ਚਾਹੁੰਦਾ ਸੀ।"
18 Baalate, Tamar no deserto daquela terra,
19 ਉਸ ਜ਼ਮੀਨ ਤੇ ਅਜਿਹੇ ਲੋਕ ਵੀ ਸਨ ਜਿਹੜੇ ਇਸਰਾਏਲੀ ਨਹੀਂ ਸਨ। ਇਹ ਲੋਕ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਸਨ।"
19 como também todas as cidades-armazéns que Salomão tinha, as cidades dos carros as cidades dos cavaleiros, e tudo o que Salomão quis edificar em Jerusalém, no Líbano, e em toda a terra de seu domínio.
20 ਇਸਰਾਏਲੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਸਫ਼ਲ ਨਾ ਹੋ ਸੱਕੇ ਪਰ ਸੁਲੇਮਾਨ ਨੇ ਉਨ੍ਹਾਂ ਨੂੰ ਆਪਣਾ ਦਾਸ ਬਣਾ ਕੇ ਉਨ੍ਹਾਂ ਤੋਂ ਜ਼ੋਰ ਜ਼ਬਰ ਨਾਲ ਕੰਮ ਲਿਆ, ਜੋ ਕਿ ਅੱਜ ਦਿਨ ਤੱਕ ਵੀ ਗੁਲਾਮ ਬਣਕੇ ਰਹਿੰਦੇ ਹਨ।"
20 Quanto a todo o povo que restou dos amorreus, dos heteus, dos perizeus, dos heveus e dos jebuseus, que não eram dos filhos de Israel,
21 ਸੁਲੇਮਾਨ ਨੇ ਕਿਸੇ ਇਸਰਾਏਲੀ ਨੂੰ ਜ਼ਬਰ ਨਾਲ ਆਪਣਾ ਗੁਲਾਮ ਨਹੀਂ ਬਣਾਇਆ ਸਗੋਂ ਇਸਰਾਏਲ ਦੇ ਲੋਕ, ਸਿਪਾਹੀਆਂ, ਸਰਕਾਰੀ ਮੁਲਾਜ਼ਮਾਂ, ਕਪਤਾਨਾਂ, ਚਾਲਕਾਂ ਅਤੇ ਰੱਥ ਵਾਹਨਾਂ ਦੇ ਅਹੁਦੇ ਉੱਪਰ ਸਨ।"
21 a seus filhos, que restaram depois deles na terra, os quais os filhos de Israel não puderam destruir totalmente, Salomão lhes impôs tributo de trabalho forçado, até hoje.
22 ਸੁਲੇਮਾਨ ਦੀ ਯੋਜਨਾ ਉੱਪਰ 550 ਮੁਖੀਏ ਸਨ ਜੋ ਕਿ ਕੰਮ ਕਰਨ ਵਾਲਿਆਂ ਦੇ ਉੱਪਰ ਨਿਗਰਾਨੀ ਰੱਖਦੇ ਸਨ।"
22 Mas dos filhos de Israel não fez Salomão escravo algum; porém eram homens de guerra, e seus servos, e seus príncipes, e seus capitães, e chefes dos seus carros e dos seus cavaleiros.
23 ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰ ਤੋਂ, ਉਸ ਮਹਿਲ ਨੂੰ ਆਈ ਜਿਹੜਾ ਸੁਲੇਮਾਨ ਨੇ ਉਸ ਲਈ ਬਣਵਾਇਆ ਸੀ, ਫ਼ੇਰ ਸੁਲੇਮਾਨ ਨੇ ਮਿੱਲੋ ਬਣਵਾਇਆ।"
23 Estes eram os chefes dos oficiais que estavam sobre a obra de Salomão, quinhentos e cinqüenta, que davam ordens ao povo que trabalhava na obra.
24 ਸਾਲ ਵਿੱਚ ਤਿੰਨ ਵਾਰੀ ਸੁਲੇਮਾਨ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ, ਚੜ੍ਹਾਉਂਦਾ ਹੁੰਦਾ ਸੀ ਅਤੇ ਉਸ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ, ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਮੰਦਰ ਨੂੰ ਮੁਕੰਮਲ ਕੀਤਾ।"
24 Subiu, porém, a filha de Faraó da cidade de Davi à sua casa, que Salomão lhe edificara; então ele edificou Milo.
25 ਰਾਜੇ ਸੁਲੇਮਾਨ ਨੇ ਅਸਿਓਨ ਗਬਰ ਵਿੱਚ ਵੀ ਜਹਾਜ਼ ਬਣਵਾਏ। ਇਹ ਨਗਰ ਅਦੋਮ ਜਿਲ੍ਹੇ ਵਿੱਚ ਏਲੋਥ ਦੇ ਨੇੜੇ ਲਾਲ ਸਾਗਰ ਦੇ ਕੰਢੇ ਤੇ ਸੀ।"
25 E Salomão oferecia três vezes por ano holocaustos e ofertas pacíficas sobre a altar que edificara ao Senhor, queimando com eles incenso sobre o altar que estava perante o Senhor, depois que acabou de edificar a casa.
26 ਅਤੇ ਹੀਰਾਮ ਨੇ ਬੇੜੇ ਵਿੱਚ ਆਪਣੇ ਸਿਆਣੇ ਬੰਦੇ ਜੋ ਸਮੁੰਦਰ ਦੇ ਸਿਆਣੇ ਮੱਲਾਹ ਸਨ, ਸੁਲੇਮਾਨ ਦੇ ਬੰਦਿਆਂ ਨਾਲ ਭੇਜੇ।"
26 Também o rei Salomão fez uma frota em Eziom-Geber, que está junto a Elote, na praia do Mar Vermelho, na terra de Edom.
27 ਸੁਲੇਮਾਨ ਦੇ ਜਹਾਜ਼ ਓਫ਼ੀਰ ਵੱਲ ਗਏ ਅਤੇ ਉੱਥੋਂ 14,280 ਕਿਲੋ ਸੋਨਾ ਸੁਲੇਮਾਨ ਲਈ ਲਿਆਏ।"
27 Hirão mandou com aquela frota, em companhia dos servos de Salomão, os seus próprios servos, marinheiros que conheciam o mar;
28 — ausente —
28 os quais foram a Ofir, e tomaram de lá quatrocentos e vinte talentos de ouro, que trouxeram ao rei Salomão.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Reis 9, comparar traduções ou montar um estudo — tudo direto pelo WhatsApp.