1 Samuel 10

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਸਮੂਏਲ ਦਾ ਸ਼ਾਊਲ ਨੂੰ ਮਸਹ ਕਰਨਾ ਸਮੂਏਲ ਨੇ ਖਾਸ ਤੇਲ ਦਾ ਇੱਕ ਕੁੱਪੀ ਲਿਆ ਅਤੇ ਉਸ ਨੂੰ ਸ਼ਾਊਲ ਦੇ ਸਿਰ ਵਿੱਚ ਪਾਇਆ। ਸਮੂਏਲ ਨੇ ਸ਼ਾਊਲ ਨੂੰ ਚੁੰਮਿਆ ਅਤੇ ਕਿਹਾ, “ਯਹੋਵਾਹ ਨੇ ਤੈਨੂੰ ਮਸਹ ਕੀਤਾ ਹੈ ਕਿ ਤੂੰ ਉਨ੍ਹਾਂ ਲੋਕਾਂ ਨੂੰ ਜੋ ਉਸ ਨਾਲ ਸੰਬੰਧਿਤ ਹਨ ਉਨ੍ਹਾਂ ਦਾ ਆਗੂ ਬਣੇ। ਤੂੰ ਯਹੋਵਾਹ ਦੇ ਲੋਕਾਂ ਉੱਤੇ ਨਿਯੰਤ੍ਰਣ ਕਰੇਂਗਾ। ਅਤੇ ਉਨ੍ਹਾਂ ਲੋਕਾਂ ਦੇ ਆਸ-ਪਾਸ ਜਿੰਨੇ ਵੀ ਵੈਰੀ ਹਨ ਉਨ੍ਹਾਂ ਤੋਂ ਤੂੰ ਉਨ੍ਹਾਂ ਦੀ ਰੱਖਿਆ ਕਰੇਂਗਾ। ਉਸ ਨੇ ਯਹੋਵਾਹ ਨੇ ਤੈਨੂੰ ਆਪਣੀ ਕੌਮ ਉੱਪਰ ਮਸਹ ਕੀਤਾ ਹੈ। ਇਹ ਇੱਕ ਨਿਸ਼ਾਨ ਹੈ ਜੋ ਇਸ ਗੱਲ ਨੂੰ ਸੱਚ ਸਾਬਿਤ ਕਰੇਗਾ।"
1 Samuel pegou um vaso de azeite e o derramou sobre a cabeça de Saul. Então ele o beijou e disse: — O
2 ਅੱਜ ਜਦੋਂ ਤੂੰ ਮੈਨੂੰ ਛੱਡ ਕੇ ਜਾਵੇਂਗਾ ਤਾਂ ਤੈਨੂੰ ਰਾਖੇਲ ਦੀ ਸਮਾਧ ਦੇ ਕੋਲ ਬਿਨਯਾਮੀਨ ਦੀ ਹੱਦ ਵਿੱਚ ਸਲਸਹ ਦੇ ਕੋਲ ਦੋ ਆਦਮੀ ਮਿਲਣਗੇ। ਉਹ ਦੋ ਆਦਮੀ ਤੈਨੂੰ ਆਖਣਗੇ, ‘ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਖੋਤੇ ਲੱਭ ਪਏ ਹਨ। ਹੁਣ ਤੇਰਾ ਪਿਉ ਖੋਤਿਆਂ ਵੱਲੋਂ ਨਿਸ਼ਚਿੰਤ ਹੋਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ ਕਿ, ਮੈਂ ਆਪਣੇ ਪੁੱਤਰ ਨੂੰ ਕਿੱਥੋਂ ਲੱਭਾਂ?’”"
2 Hoje, quando você se afastar de mim, encontrará dois homens junto ao túmulo de Raquel, no território de Benjamim, em Zelza. Eles lhe dirão: “Já foram achadas as jumentas que você foi procurar. E eis que agora o seu pai já não pensa no caso delas e está aflito por causa de vocês, dizendo: ‘Que posso fazer por meu filho?’”
3 ਸਮੂਏਲ ਨੇ ਕਿਹਾ, “ਤਦ ਤੂੰ ਉੱਥੋਂ ਲੰਘੇਗਾ ਅਤੇ ਤਬੋਰ ਦੇ ਬਲੂਤ ਹੇਠਾਂ ਆਵੇਂਗਾ।” ਉੱਥੇ ਤੈਨੂੰ ਤਿੰਨ ਆਦਮੀ ਮਿਲਣਗੇ। ਉਹ ਤਿੰਨ ਆਦਮੀ ਪਰਮੇਸ਼ੁਰ ਦੇ ਅੱਗੇ ਬੈਤੇਲ ਵਿੱਚ ਉਪਾਸਨਾ ਕਰਨ ਜਾਂਦੇ ਹੋਣਗੇ। ਇੱਕ ਆਦਮੀ ਦੇ ਹੱਥ ਵਿੱਚ ਤਿੰਨ ਪਠੇਰੇ ਹੋਣਗੇ ਅਤੇ ਦੂਜੇ ਦੇ ਹੱਥ ਵਿੱਚ ਤਿੰਨ ਰੋਟੀਆਂ ਅਤੇ ਤੀਜੇ ਮਨੁੱਖ ਦੇ ਹੱਥ ਵਿੱਚ ਦਾਖ ਰਸ ਦੀ ਬੋਤਲ ਹੋਵੇਗੀ।"
3 Ao seguir adiante, você chegará ao carvalho de Tabor. Ali virão ao seu encontro três homens, que vão subindo a Deus em Betel. Um estará levando três cabritos; outro, três pães; e o outro, um odre de vinho.
4 ਇਹ ਤਿੰਨੋ ਆਦਮੀ ਤੈਨੂੰ ਸੁੱਖ-ਸਾਂਦ ਪੁੱਛਣਗੇ ਅਤੇ ਉਹ ਤੈਨੂੰ ਦੋ ਰੋਟੀਆਂ ਦੇਣਗੇ, ਸੋ ਤੂੰ ਉਨ੍ਹਾਂ ਦੇ ਹੱਥੋਂ ਲੈ ਲਵੀਂ।"
4 Eles irão saudar você e lhe darão dois pães, que você deve aceitar.
5 ਫ਼ਿਰ ਤੂੰ ਗਿਬਆਹ ਅਬੋਹੀਮ ਵੱਲ ਜਾਵੇਂਗਾ ਉੱਥੇ ਉਸ ਜਗ਼੍ਹਾ ਫ਼ਲਿਸਤੀਆਂ ਦਾ ਇੱਕ ਗੈਰਜ਼ੀਨ (ਸੈਨਾ-ਰੱਖਿਅਕ) ਹੈ। ਜਦੋਂ ਤੂੰ ਉੱਥੇ ਪਹੁੰਚੇਗਾ, ਅਨੇਕਾਂ ਨਬੀ ਉਪਾਸਨਾ ਦੇ ਸਥਾਨ ਤੋਂ ਹੇਠਾ ਆਉਣਗੇ। ਉਹ ਅਗੰਮੀ ਵਾਕ ਕਰ ਰਹੇ ਹੋਣਗੇ ਅਤੇ ਰਬਾਬ, ਖੰਜਰੀਆਂ, ਬੰਸਰੀਆਂ ਅਤੇ ਸਿਤਾਰਾਂ ਵਜਾ ਰਹੇ ਹੋਣਗੇ।"
5 Então você seguirá para Gibeá-Eloim, onde está a guarnição dos filisteus. Ao entrar na cidade, você encontrará um grupo de profetas que descem do lugar alto. Eles estarão tocando liras, tambores, flautas e harpas. E estarão profetizando.
6 ਫ਼ੇਰ ਉਸੇ ਪਲ ਯਹੋਵਾਹ ਦਾ ਆਤਮਾ ਤੇਰੇ ਉੱਪਰ ਸ਼ਕਤੀਸ਼ਾਲੀ ਤਰੀਕੇ ਨਾਲ ਆਵੇਗਾ ਅਤੇ ਤੂੰ ਇੱਕ ਵੱਖਰਾ ਮਨੁੱਖ ਬਣ ਜਾਵੇਂਗਾ। ਤੂੰ ਬਾਕੀ ਨਬੀਆਂ ਵਾਂਗ ਭਵਿੱਖਬਾਣੀ ਕਰਨ ਲੱਗ ਪਵੇਂਗਾ।"
6 O Espírito do Senhor se apossará de você, e você profetizará com eles e será mudado em outro homem.
7 ਇਹ ਵਾਪਰ ਜਾਣ ਤੋਂ ਬਾਦ, ਤੂੰ ਜੋ ਵੀ ਕੰਮ ਕਰਨ ਲਈ ਚੁਣੇ, ਕਰ ਸੱਕਦਾ ਹੈਂ ਕਿਉਂਕਿ ਉਸ ਵਕਤ ਪਰਮੇਸ਼ੁਰ ਤੇਰੇ ਵੱਲ ਹੋਵੇਗਾ।"
7 Quando estes sinais se cumprirem, faça o que a ocasião exigir, porque Deus está com você.
8 “ਮੇਰੇ ਤੋਂ ਪਹਿਲਾਂ ਤੂੰ ਗਿਲਗਾਲ ਵੱਲ ਜਾ। ਉੱਥੇ ਫ਼ਿਰ ਮੈਂ ਤੇਰੇ ਕੋਲ ਆਵਾਂਗਾ ਅਤੇ ਮੈਂ ਉੱਥੇ ਹੋਮ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਚੜ੍ਹਾਵਾਂਗਾ। ਪਰ ਤੈਨੂੰ ਉੱਥੇ ਸੱਤ ਦਿਨ ਇੰਤਜ਼ਾਰ ਕਰਨਾ ਪਵੇਗਾ ਜਦ ਤੱਕ ਕਿ ਮੈਂ ਤੇਰੇ ਕੋਲ ਨਾ ਪਹੁੰਚ ਜਾਵਾਂ ਤਦ ਮੈਂ ਤੇਰੇ ਕੋਲ ਆਕੇ ਤੈਨੂੰ ਦੱਸਾਂਗਾ ਕਿ ਤੈਨੂੰ ਕੀ ਕਰਨਾ ਫੋਵੇਗਾ।”"
8 Vá na minha frente para Gilgal. Eis que eu descerei para junto de você, a fim de oferecer holocaustos e apresentar ofertas pacíficas. Espere sete dias, até que eu venha para junto de você e diga o que você deve fazer.
9 ਸ਼ਾਊਲ ਨਬੀਆਂ ਵਾਂਗ ਹੋ ਗਿਆ ਜਿਉਂ ਹੀ ਜਾਣ ਵਾਸਤੇ ਸ਼ਾਊਲ ਨੇ ਸਮੂਏਲ ਵੱਲ ਪਿੱਠ ਭੁਆਈ ਤਾਂ ਪਰਮੇਸ਼ੁਰ ਨੇ ਉਸਦੀ ਜ਼ਿੰਦਗੀ ਦਾ ਰੁੱਖ ਹੀ ਮੋੜ ਦਿੱਤਾ ਅਤੇ ਉਹ ਸਭ ਨਿਸ਼ਾਨੀਆਂ ਉਸੇ ਦਿਨ ਹੋ ਗਈਆਂ।"
9 Aconteceu que, no momento em que Saul se virou para se despedir de Samuel, Deus lhe mudou o coração. E todos esses sinais aconteceram naquele mesmo dia.
10 ਸ਼ਾਊਲ ਅਤੇ ਉਸਦਾ ਸੇਵਕ ਗਿਬਆਹ ਪਰਬਤ ਵੱਲ ਮੁੜੇ। ਉੱਥੇ ਸ਼ਾਊਲ ਇੱਕ ਨਬੀਆਂ ਦੀ ਟੋਲੀ ਨੂੰ ਮਿਲਿਆ। ਪਰਮੇਸ਼ੁਰ ਦੇ ਆਤਮੇ ਨੇ ਸ਼ਾਊਲ ਅੰਦਰ ਬੜੇ ਜ਼ੋਰ ਦੀ ਪ੍ਰਵੇਸ਼ ਕੀਤਾ ਅਤੇ ਸ਼ਾਊਲ ਨੇ ਵੀ ਨਬੀਆਂ ਵਾਂਗ ਅਗੰਮੀ ਵਾਕ ਬੋਲਣੇ ਸ਼ੁਰੂ ਕਰ ਦਿੱਤੇ।"
10 Quando eles chegaram a Gibeá, eis que um grupo de profetas saiu ao encontro deles. O Espírito de Deus se apossou de Saul, e ele profetizou no meio deles.
11 ਜਿਨ੍ਹਾਂ ਮਨੁੱਖਾਂ ਨੇ ਸ਼ਾਊਲ ਨੂੰ ਨਬੀਆਂ ਨਾਲ ਅਗੰਮੀ ਵਾਕ ਬੋਲਣ ਤੋਂ ਪਹਿਲਾਂ ਵੇਖਿਆ ਹੋਇਆ ਸੀ ਅਤੇ ਜਾਣਦੇ ਸਨ ਜਦ ਉਨ੍ਹਾਂ ਨੇ ਉਸ ਨੂੰ ਨਬੀਆਂ ਨਾਲ ਅਗੰਮੀ ਵਾਕ ਬੋਲਦੇ ਸੁਣਿਆ ਤਾਂ ਇੱਕ ਦੂਜੇ ਨੂੰ ਆਖਣ ਲੱਗੇ, “ਕੀਸ਼ ਦੇ ਪੁੱਤਰ ਨੂੰ ਕੀ ਹੋਇਆ ਹੈ? ਕੀ ਸ਼ਾਊਲ ਵੀ ਨਬੀਆਂ ਵਿੱਚੋਂ ਹੈ?”"
11 Todos os que já o conheciam, vendo que ele profetizava com os profetas, perguntavam uns aos outros: — Que é isso que aconteceu com o filho de Quis? Está também Saul entre os profetas?
12 ਇੱਕ ਮਨੁੱਖ ਜੋ ਗਿਬਆਹ ਦਾ ਨਿਵਾਸੀ ਸੀ ਉਸ ਨੇ ਕਿਹਾ, “ਹਾਂ! ਅਤੇ ਇਉਂ ਜਾਪਦਾ ਹੈ ਜਿਵੇਂ ਇਹ ਉਨ੍ਹਾਂ ਦਾ ਆਗੂ ਹੈ।” ਤਾਂ ਹੀ ਇਹ ਕਹਾਵਤ ਮਸ਼ਹੂਰ ਹੋ ਗਈ ਹੈ, ਕਿ “ਕੀ ਭਲਾ ਸ਼ਾਊਲ ਵੀ ਨਬੀਆਂ ਵਿੱਚੋਂ ਹੈ?”"
12 Então um homem do lugar perguntou: — E quem é o pai dos outros? Por isso surgiu este provérbio: “Está também Saul entre os profetas?”
13 ਸ਼ਾਊਲ ਦਾ ਘਰ ਨੂੰ ਪਰਤਨਾ ਫ਼ਲਸਵਰੂਪ ਉਸ ਨੇ ਭਵਿੱਖਬਾਣੀ ਕਰਨੀ ਬੰਦ ਕਰ ਦਿੱਤੀ ਅਤੇ ਉਪਾਸਨਾ ਸਥਾਨ ਨੂੰ ਚੱਲਿਆ ਗਿਆ।"
13 E, depois de profetizar, Saul seguiu para o alto do monte.
14 ਸ਼ਾਊਲ ਦੇ ਚਾਚੇ ਨੇਉਸ ਨੂੰ ਅਤੇ ਉਸ ਦੇ ਸੇਵਕ ਨੂੰ ਪੁੱਛਿਆ, “ਤੁਸੀਂ ਇੰਨੇ ਦਿਨਾਂ ਤੋਂ ਕਿੱਥੇ ਸੀ?” ਸ਼ਾਊਲ ਨੇ ਆਖਿਆ, “ਅਸੀਂ ਖੋਤਿਆਂ ਨੂੰ ਲੱਭ ਰਹੇ ਸੀ, ਜਦੋਂ ਉਹ ਸਾਨੂੰ ਨਾ ਲੱਭੇ ਤਾਂ ਅਸੀਂ ਸਮੂਏਲ ਕੋਲ ਚੱਲੇ ਗਏ।”"
14 O tio de Saul perguntou a ele e ao seu servo: — Aonde vocês foram? Saul respondeu: — Fomos procurar as jumentas e, quando vimos que não apareciam, fomos falar com Samuel.
15 ਸ਼ਾਊਲ ਦੇ ਚਾਚੇ ਨੇ ਸਾਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸ ਕਿ ਤੈਨੂੰ ਸਮੂਏਲ ਨੇ ਕੀ ਕਿਹਾ ਹੈ?”"
15 Então o tio de Saul disse: — Conte-me, por favor, o que Samuel disse a vocês.
16 ਸ਼ਾਊਲ ਨੇ ਉੱਤਰ ਦਿੱਤਾ, “ਸਮੂਏਲ ਨੇ ਸਾਨੂੰ ਦੱਸਿਆ ਕਿ ਖੋਤੇ ਤਾਂ ਪਹਿਲਾਂ ਹੀ ਲੱਭ ਗਏ ਹਨ।” ਸ਼ਾਊਲ ਨੇ ਆਪਣੇ ਚਾਚੇ ਨੂੰ ਸਭ ਕੁਝ ਨਾ ਦੱਸਿਆ। ਸ਼ਾਊਲ ਨੇ ਉਸ ਨੂੰ ਉਹ ਗੱਲਾਂ ਵੀ ਨਾ ਦੱਸੀਆਂ ਜੋ ਸਮੂਏਲ ਨੇ ਰਾਜ ਬਾਰੇ ਕਰੀਆਂ ਸਨ।"
16 Saul respondeu: — Ele nos disse que as jumentas tinham sido encontradas. Porém Saul não contou ao tio o que Samuel tinha dito a respeito do reino.
17 ਸਮੂਏਲ ਦਾ ਸ਼ਾਊਲ ਨੂੰ ਪਾਤਸ਼ਾਹ ਘੋਸ਼ਿਤ ਕਰਨਾ ਇਸਤੋਂ ਪਿੱਛੋਂ ਸਮੂਏਲ ਨੇ ਮਿਸਫ਼ਾਹ ਵਿੱਚ ਲੋਕਾਂ ਨੂੰ ਸਦ੍ਦਕੇ ਯਹੋਵਾਹ ਦੇ ਸਾਹਮਣੇ ਇਕੱਠਿਆਂ ਕੀਤਾ।"
17 Samuel convocou o povo para comparecer diante do Senhor , em Mispa,
18 ਸਮੂਏਲ ਨੇ ਇਸਰਾਏਲੀਆਂ ਨੂੰ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ, ਮੈਂ ਤੁਹਾਨੂੰ ਮਿਸਰੀਆਂ ਕੋਲੋਂ ਬਚਾਇਆ ਅਤੇ ਉਨ੍ਹਾਂ ਸਭ ਰਾਜਾਂ-ਰਜਵਾੜਿਆਂ ਦੇ ਹੱਥੋਂ ਬਚਾਇਆ ਜਿਹੜੇ ਕਿ ਤੁਹਾਨੂੰ ਕਸ਼ਟ ਦਿੰਦੇ ਸਨ ਅਤੇ ਤੁਹਾਡੇ ਉੱਤੇ ਜ਼ੁਲਮ ਕਰਦੇ ਸਨ।’"
18 e disse aos filhos de Israel: — Assim diz o
19 ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਸਨੇ ਤੁਹਾਡੀਆਂ ਸਾਰੀਆਂ ਬੁਰਾਈਆਂ ਅਤੇ ਦੁੱਖਾਂ ਤੋਂ ਤੁਹਾਡਾ ਛੁਟਾਕਾਰਾ ਕੀਤਾ। ਪਰ ਤੁਸੀਂ ਕਿਹਾ, ‘ਸਾਡੇ ਲਈ ਨਵਾਂ ਪਾਤਸ਼ਾਹ ਠਹਿਰਾਵੋ ਜੋ ਸਾਡੇ ਉੱਤੇ ਰਾਜ ਕਰੇ।’ ਹੁਣ ਆਓ, ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਵਿੱਚ ਯਹੋਵਾਹ ਦੇ ਸਾਹਮਣੇ ਖਲੋਵੋ।”"
19 Mas hoje vocês rejeitaram o seu Deus, que os livrou de todos os seus males e trabalhos. Vocês lhe disseram: ‘Não! Queremos um rei sobre nós.’ Agora, pois, reúnam-se diante do Senhor , por tribos e grupos de milhares.”
20 ਤਾਂ ਸਮੂਏਲ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਇੱਕਤਰ ਕੀਤਾ। ਤਦ ਸਮੂਏਲ ਨੇ ਨਵਾਂ ਪਾਤਸ਼ਾਹ ਚੁਨਣਾ ਸ਼ੁਰੂ ਕੀਤਾ। ਪਹਿਲਾਂ ਬਿਨਯਾਮੀਨ ਦਾ ਪਰਿਵਾਰ-ਸਮੂਹ ਸਭ ਤੋਂ ਪਹਿਲਾਂ ਚੁਣਿਆ ਗਿਆ।"
20 Samuel fez com que todas as tribos se aproximassem, e a tribo sorteada foi a de Benjamim.
21 ਤਾਂ ਸਮੂਏਲ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਨੂੰ ਉਸ ਦੇ ਪਰਿਵਾਰਾਂ ਅਨੁਸਾਰ ਨੇੜੇ ਸੱਦਿਆ ਤਾਂ ਮਟਰੀ ਦੇ ਪਰਿਵਾਰ ਦਾ ਨਾਉਂ ਨਿਕਲਿਆ। ਫ਼ਿਰ ਸਮੂਏਲ ਨੇ ਸਾਰੇ ਮਟਰੀ ਦੇ ਪਰਿਵਾਰ ਦੇ ਮਨੁੱਖਾਂ ਨੂੰ ਸੱਦਿਆ, ਉੱਨ੍ਹਾਂ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਦਾ ਨਾਉਂ ਨਿਕਲਿਆ ਅਤੇ ਉਹ ਚੁਣਿਆ ਗਿਆ। ਪਰ ਜਦੋਂ ਲੋਕ ਸ਼ਾਊਲ ਨੂੰ ਲੱਭਣ ਲੱਗੇ ਤਾਂ ਉਹ ਕਿਤੇ ਵੀ ਨਾ ਲੱਭਿਆ।"
21 Então Samuel chamou a tribo de Benjamim pelas suas famílias, e foi indicada a família de Matri. E da família de Matri foi indicado Saul, filho de Quis. Mas, quando o procuraram, não puderam encontrá-lo.
22 ਤਾਂ ਉਨ੍ਹਾਂ ਨੇ ਯਹੋਵਾਹ ਨੂੰ ਪੁੱਛਿਆ, “ਕੀ ਸ਼ਾਊਲ ਅਜੇ ਤੀ ਇੱਥੇ ਨਹੀਂ ਆਇਆ?” ਯਹੋਵਾਹ ਨੇ ਆਖਿਆ, “ਸ਼ਾਊਲ ਸਾਮਗਰੀ ਦੇ ਪਿੱਛੇ ਲੁਕ ਰਿਹਾ ਹੈ?”"
22 Então perguntaram ao Senhor se aquele homem já havia chegado ali. E o Senhor respondeu: — Ele está aí escondido entre a bagagem.
23 ਲੋਕੀਂ ਗਏ ਅਤੇ ਉਸ ਨੂੰ ਭੱਜਕੇ ਉੱਥੋਂ ਲੈ ਆਏ ਅਤੇ ਜਦ ਉਹ ਲੋਕਾਂ ਦੇ ਵਿੱਚਕਾਰ ਖਲੋਤਾ ਤਾਂ ਉਹ ਸਾਰਿਆਂ ਵਿੱਚੋਂ ਸਿਰ ਕੱਢਦਾ ਸੀ।"
23 Então correram e o tiraram de lá. Ele ficou em pé no meio do povo, e era o mais alto de todos; dos ombros para cima, ele sobressaía a todo o povo.
24 ਸਮੂਏਲ ਨੇ ਸਭਨਾਂ ਨੂੰ ਕਿਹਾ, “ਵੇਖੋ! ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਇਹ ਹੈ। ਲੋਕਾਂ ਵਿੱਚ ਸ਼ਾਊਲ ਵਰਗਾ ਕੋਈ ਹੋਰ ਦੂਜਾ ਮਨੁੱਖ ਨਹੀਂ ਹੈ।” ਤਦ ਸਭਨਾਂ ਲੋਕਾਂ ਨੇ ਜੈਕਾਰਾ ਬੁਲਾਕੇ ਆਖਿਆ, “ਪਾਤਸ਼ਾਹ ਜਿਉਂਦਾ ਰਹੇ।”"
24 Então Samuel disse a todo o povo: — Vocês estão vendo quem o Então todo o povo começou a gritar: — Viva o rei!
25 ਫ਼ੇਰ ਸਮੂਏਲ ਨੇ ਲੋਕਾਂ ਨੂੰ ਰਾਜ ਦੇ ਤੌਰ ਤਰੀਕੇ ਦੱਸੇ। ਉਸ ਨੇ ਇਹ ਨੇਮ ਇੱਕ ਪੁਸਤਕ ਵਿੱਚ ਲਿਖ ਦਿੱਤੇ ਅਤੇ ਇਹ ਪੋਥੀ ਯਹੋਵਾਹ ਦੇ ਅੱਗੇ ਰੱਖੀ ਅਤੇ ਸਮੂਏਲ ਨੇ ਫ਼ਿਰ ਲੋਕਾਂ ਨੂੰ ਘਰ ਵਾਪਸ ਜਾਣ ਲਈ ਕਿਹਾ।"
25 Samuel explicou ao povo o direito do reino, escreveu-o num livro e o pôs diante do Senhor . Então Samuel despediu todo o povo, cada um para sua casa.
26 ਸ਼ਾਊਲ ਵੀ ਗਿਬਆਹ ਵਿੱਚ ਆਪਣੇ ਘਰ ਪਰਤਿਆ। ਲੋਕਾਂ ਦੀ ਇੱਕ-ਇੱਕ ਟੋਲੀ ਦੇ ਮਨਾਂ ਨੂੰ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਕਸਾਇਆ ਸੀ ਉਹ ਸ਼ਾਊਲ ਦੇ ਪਿੱਛੇ ਹੋ ਤੁਰੇ।"
26 Também Saul foi para a sua casa, em Gibeá. Com ele foi uma tropa de homens cujo coração Deus havia tocado.
27 ਪਰ ਕੁਝ ਫ਼ਸਾਦੀ ਲੋਕਾਂ ਨੇ ਕਿਹਾ, “ਇਹ ਆਦਮੀ ਸਾਨੂੰ ਕਿਵੇਂ ਬਚਾ ਸੱਕਦਾ?” ਉਨ੍ਹਾਂ ਨੇ ਸ਼ਾਊਲ ਦੀ ਨਿੰਦਿਆ ਕੀਤੀ ਅਤੇ ਉਸ ਨੂੰ ਤੋਹਫ਼ੇ ਦੇਣ ਤੋਂ ਇਨਕਾਰ ਕਰ ਦਿੱਤਾ। ਪਰ ਸ਼ਾਊਲ ਨੇ ਕੁਝ ਨਾ ਕਿਹਾ। ਨਾਹਾਸ਼, ਅੰਮੋਨੀਆਂ ਦਾ ਰਾਜਾ ਅੰਮੋਨ ਦਾ ਰਾਜਾ ਨਾਹਾਸ਼, ਗਾਦ ਅਤੇ ਰਊਬੇਨ ਦੇ ਪਰਿਵਾਰ-ਸਮੂਹਾਂ ਲਈ ਮੁਸੀਬਤਾਂ ਖੜੀਆਂ ਕਰ ਰਿਹਾ ਸੀ। ਨਾਹਾਸ਼ ਨੇ ਉਨ੍ਹਾਂ ਨੇ ਪਰਿਵਾਰ-ਸਮੂਹ ਦੇ ਹਰ ਆਦਮੀ ਦੀ ਸੱਜੀ ਅੱਖ ਬਾਹਰ ਕੱਢ ਦਿੱਤੀ ਅਤੇ ਉਸ ਨੇ ਯਰਦਨ ਦਰਿਆ ਦੇ ਪੂਰਬ ਵਾਲੇ ਪਾਸੇ ਰਹਿਣ ਵਾਲੇ ਹਰ ਇਸਰਾਏਲੀ ਆਦਮੀ ਦੀ ਸੱਜੀ ਅੱਖ ਬਾਹਰ ਕੱਢ ਦਿੱਤੀ। ਪਰ ਇਸਰਾਏਲ ਦੇ 7,000 ਆਦਮੀ ਅੰਮੋਨੀਆਂ ਕੋਲੋਂ ਬਚ ਗਏ ਅਤੇ ਯਾਬੇਸ਼ ਗਿਲਆਦ ਨੂੰ ਆ ਗਏ।"
27 Mas alguns homens malignos disseram: — Como poderá este homem nos salvar? E o desprezaram e não lhe trouxeram presentes. Mas Saul se fez de surdo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 10, comparar traduções ou montar um estudo — tudo direto pelo WhatsApp.