1 Samuel 11

Punjabi Bible (GL_PUNJABI)

1 ਤਕਰੀਬਨ ਇੱਕ ਮਹੀਨੇ ਬਾਦ, ਅੰਮੋਨੀਆਂ ਦਾ ਨਾਹਾਸ਼ ਰਾਜਾ ਅਤੇ ਉਸਦੀ ਸੈਨਾ ਨੇ ਯਾਬੇਸ਼-ਗਿਲਆਦ ਨੂੰ ਘੇਰ ਲਿਆ। ਯਾਬੇਸ਼ ਦੇ ਲੋਕਾਂ ਨੇ ਨਾਹਾਸ਼ ਨੂੰ ਕਿਹਾ, “ਜੇਕਰ ਤੂੰ ਸਾਡੇ ਨਾਲ ਸਮਝੌਤਾ ਕਰ ਲਵੇਂ ਤਾਂ ਅਸੀਂ ਤੇਰੀ ਟਹਿਲ ਕਰਾਂਗੇ।”"

2 ਪਰ ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਇਸ ਗੱਲ ਉੱਪਰ ਮੈਂ ਤੁਹਾਡੇ ਨਾਲ ਸਮਝੌਤਾ ਕਰਾਂਗਾ ਜੇਕਰ ਮੈਂ ਤੁਹਾਡੇ ਸਭ ਆਦਮੀਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾ ਅਤੇ ਇੰਝ ਮੈਂ ਇਹ ਬੇਪਤੀ ਸਾਰੇ ਇਸਰਾਏਲ ਦੇ ਉੱਤੇ ਠਹਿਰਾਵਾਂਗਾ।”"

3 ਯਾਬੇਸ਼ ਦੇ ਆਗੂਆਂ ਨੇ ਨਾਹਾਸ਼ ਨੂੰ ਆਖਿਆ, “ਸਾਨੂੰ ਸੱਤ ਦਿਨਾਂ ਦੀ ਮੁਹਲਤ ਦੇ। ਅਸੀਂ ਸਾਰੇ ਇਸਰਾਏਲ ਵਿੱਚ ਹਲਕਾਰੇ ਭੇਜਾਂਗੇ। ਜੇਕਰ ਕੋਈ ਵੀ ਸਾਡੀ ਮਦਦ ਲਈ ਨਾ ਆਇਆ ਤਾਂ ਅਸੀਂ ਆਪਣੇ-ਆਪ ਤੈਨੂੰ ਆਪਣਾ-ਆਪ ਸਮਰਪਣ ਕਰ ਦੇਵਾਂਗੇ।”"

4 ਸ਼ਾਊਲ ਦਾ ਯਾਬੇਸ਼-ਗਿਲਆਦ ਨੂੰ ਬਚਾਉਣਾ ਤਦ ਗਿਬਆਹ ਵਿੱਚ ਜਿੱਥੇ ਸ਼ਾਊਲ ਰਹਿੰਦਾ ਸੀ ਹਲਕਾਰੇ ਆਏ ਉੱਥੇ ਆਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਖਬਰ ਦਿੱਤੀ ਤਾਂ ਲੋਕ ਜ਼ੋਰ-ਜ਼ੋਰ ਦੀ ਚੀਕਣ ਲੱਗੇ।"

5 ਸ਼ਾਊਲ ਖੇਤਾਂ ਵਿੱਚ ਆਪਣੀਆਂ ਗਊਆਂ ਨੂੰ ਲੈ ਕੇ ਗਿਆ ਹੋਇਆ ਸੀ, ਜਦ ਉਹ ਪੈਲੀਆਂ ਤੋਂ ਬਾਹਰ ਘਰ ਨੂੰ ਮੁੜਿਆ ਤਾਂ ਰਾਹ ਵਿੱਚ ਉਸ ਨੇ ਲੋਕਾਂ ਨੂੰ ਰੋਂਦਿਆਂ ਕੁਰਲਾਉਂਦਿਆਂ ਵੇਖਿਆ ਤਾਂ ਉਸ ਨੇ ਪੁੱਛਿਆ, “ਤੁਹਾਨੂੰ ਕੀ ਹੋਇਆ ਹੈ? ਤੁਸੀਂ ਕਿਉਂ ਰੋ ਰਹੇ ਹੋ?” ਤਦ ਲੋਕਾਂ ਨੇ ਉਸ ਨੂੰ ਦੱਸਿਆ ਕਿ ਯਾਬੇਸ਼ ਤੋਂ ਹਲਕਾਰੇ ਕੀ ਖਬਰ ਲੈ ਕੇ ਆਏ ਹਨ।"

6 ਸ਼ਾਉਲ ਨੇ ਉਨ੍ਹਾਂ ਦੀ ਪੂਰੀ ਗੱਲ ਸੁਣੀ। ਤਦ ਪਰਮੇਸ਼ੁਰ ਦੇ ਆਤਮੇ ਨੇ ਬੜੇ ਜ਼ੋਰ ਨਾਲ ਸ਼ਾਊਲ ਵਿੱਚ ਪ੍ਰਵੇਸ਼ ਕੀਤਾ ਅਤੇ ਸ਼ਾਊਲ ਬੜੇ ਕਰੋਧ ਵਿੱਚ ਆ ਗਿਆ।"

7 ਸ਼ਾਊਲ ਨੇ ਗਊਆਂ ਦਾ ਇੱਕ ਜੋੜਾ ਲਿਆ ਅਤੇ ਉਨ੍ਹਾਂ ਦੇ ਟੋਟੇ-ਟੋਟੇ ਕਰ ਦਿੱਤੇ। ਫ਼ਿਰ ਉਹ ਟੋਟੇ ਉਸ ਨੇ ਉਨ੍ਹਾਂ ਹਲਕਾਰਿਆਂ ਨੂੰ ਦਿੱਤੇ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਇਹ ਟੋਟੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਤੀਕ ਲੈ ਜਾਕੇ ਵੰਡ ਦੇਵੋ। ਅਤੇ ਉਨ੍ਹਾਂ ਨੂੰ ਕਿਹਾ ਕਿ ਜਾਕੇ ਇਸਰਾਏਲ ਦੇ ਲੋਕਾਂ ਨੂੰ ਇਹ ਸੁਨੇਹਾ ਦੇਵੋ ਕਿ, “ਜੇ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਤਾਂ ਉਨ੍ਹਾਂ ਦੀਆਂ ਗਊਆਂ ਨਾਲ ਵੀ ਅਇਹਾ ਸਲੂਕ ਹੀ ਕੀਤਾ ਜਾਏਗਾ।” ਤਦ ਯਹੋਵਾਹ ਦਾ ਭੈਅ ਲੋਕਾਂ ਨੂੰ ਪੈ ਗਿਆ। ਉਹ ਸਾਰੇ ਇਕੱਠੇ ਅਤੇ ਇੱਕ ਹੋਕੇ ਉਸ ਕੋਲ ਆਏ।"

8 ਸ਼ਾਊਲ ਨੇ ਸਾਰਿਆਂ ਆਦਮੀਆਂ ਨੂੰ ਬਜ਼ਕ ਵਿੱਚ ਇਕੱਠਿਆਂ ਕੀਤਾ। ਉੱਥੇ 3,00,000 ਆਦਮੀ ਇਸਰਾਏਲ ਤੋਂ ਅਤੇ 30,000 ਆਦਮੀ ਯਹੂਦਾਹ ਤੋਂ ਸਨ।"

9 ਸ਼ਾਊਲ ਅਤੇ ਉਸਦੀ ਸੈਨਾ ਨੇ ਉਨ੍ਹਾਂ ਹਲਕਾਰਿਆਂ ਨੂੰ ਜੋ ਯਾਬੇਸ਼ ਤੋਂ ਆਏ ਸਨ, “ਤੁਸੀਂ ਯਾਬੇਸ਼-ਗਿਲਆਦ ਦੇ ਲੋਕਾਂ ਨੂੰ ਜਾਕੇ ਆਖ ਦਿਉ ਕਿ ਕੱਲ੍ਹ ਜਿਸ ਵੇਲੇ ਧੁੱਪ ਤੇਜ਼ ਹੋਵੇਗੀ ਤਾਂ ਉਸ ਵਕਤ ਤੱਕ ਤੁਹਾਨੂੰ ਛੁਟਕਾਰਾ ਮਿਲ ਜਾਵੇਗਾ।” ਹਲਕਾਰਿਆਂ ਨੇ ਯਾਬੇਸ਼ ਦੇ ਲੋਕਾਂ ਨੂੰ ਜਾਕੇ ਸ਼ਾਊਲ ਦਾ ਸੁਨੇਹਾ ਦੇ ਦਿੱਤਾ। ਤਾਂ ਉਹ ਲੋਕ ਬੜੇ ਖੁਸ਼ ਹੋਏ।"

10 ਤਾਂ ਯਾਬੇਸ਼ ਦੇ ਲੋਕਾਂ ਨੇ ਅੰਮੋਨੀਆਂ ਦੇ ਨਾਹਾਸ਼ ਨੂੰ ਕਿਹਾ, “ਕੱਲ੍ਹ ਅਸੀਂ ਤੇਰੇ ਕੋਲ ਆਵਾਂਗੇ ਤੂੰ ਜਿਵੇਂ ਚਾਹੇਂ ਸਾਡਾ ਜੋ ਕਰਨਾ ਚਾਹੇਂ ਕਰ ਲਵੀਂ।”"

11 ਅਗਲੀ ਸਵੇਰ ਸ਼ਾਊਲ ਨੇ ਆਪਣੇ ਸਿਪਾਹੀਆਂ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ। ਸਵੇਰ ਦੇ ਪਹਿਲੇ ਪਹਿਰ ਹੀ ਸ਼ਾਊਲ ਆਪਣੇ ਸਿਪਾਹੀਆਂ ਨਾਲ ਅੰਮੋਨੀਆਂ ਦੇ ਡੇਰੇ ਆ ਵੜਿਆ। ਉਸ ਨੇ ਉਨ੍ਹਾਂ ਉੱਪਰ ਉਸ ਵਕਤ ਆਕੇ ਹਮਲਾ ਕੀਤਾ ਜਿਸ ਵੇਲੇ ਉਸ ਸਵੇਰ ਉਹ ਆਪਣੇ ਦਰਬਾਨ ਬਦਲ ਰਹੇ ਸਨ। ਦੁਪਿਹਰ ਤੋਂ ਪਹਿਲੇ-ਪਹਿਲੇ ਸ਼ਾਊਲ ਅਤੇ ਉਸ ਦੇ ਸਿਪਾਹੀਆਂ ਨੇ ਅੰਮੋਨੀਆਂ ਨੂੰ ਹਰਾ ਦਿੱਤਾ। ਅਤੇ ਅੰਮੋਨੀ ਸਿਪਾਹੀ ਸਾਰੇ ਇੱਧਰ-ਉੱਧਰ ਭੱਜ ਖਲੋਤੇ। ਸਭ ਇੱਕ ਦੂਜੇ ਤੋਂ ਖਿੰਡਰ ਗਏ, ਕੋਈ ਦੋ ਇਕੱਠੇ ਨਾ ਰਹੇ।"

12 ਤਦ ਲੋਕਾਂ ਨੇ ਸਮੂਏਲ ਨੂੰ ਕਿਹਾ, “ਉਹ ਲੋਕ ਕਿੱਥੇ ਹਨ ਜਿਨ੍ਹਾਂ ਨੇ ਇਹ ਆਖਿਆ ਕਿ ਸ਼ਾਊਲ ਸਾਡਾ ਪਾਤਸ਼ਾਹ ਨਹੀਂ ਬਣੇਗਾ? ਉਨ੍ਹਾਂ ਲੋਕਾਂ ਨੂੰ ਇੱਥੇ ਲਿਆਵੋ, ਅਸੀਂ ਉਨ੍ਹਾਂ ਨੂੰ ਵੱਢ ਸੁੱਟਾਂਗੇ।”"

13 ਪਰ ਸ਼ਾਊਲ ਨੇ ਕਿਹਾ, “ਨਹੀਂ! ਅੱਜ ਦੇ ਦਿਨ ਕਿਸੇ ਨੂੰ ਜਾਨੋ ਨਾ ਮਾਰੋ, ਕਿਉਂਕਿ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਇਆ ਹੈ।”"

14 ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਆਓ, ਆਪਾਂ ਗਿਲਗਾਲ ਨੂੰ ਚੱਲੀਏ। ਅਸੀਂ ਗਿਲਗਾਲ ਵਿਖੇ ਫ਼ਿਰ ਤੋਂ ਸ਼ਾਊਲ ਨੂੰ ਰਾਜਾ ਤਸਦੀਕ ਕਰਾਂਗੇ।”"

15 ਫ਼ਿਰ ਸਾਰੇ ਲੋਕ ਗਿਲਗਾਲ ਨੂੰ ਗਏ। ਉੱਥੇ ਯਹੋਵਾਹ ਦੇ ਸਾਹਮਣੇ, ਲੋਕਾਂ ਨੇ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ। ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।"

Ler em outra tradução

Comparar lado a lado

Estude este capítulo no WhatsApp

Peça à IA da Bíblia Fala para explicar 1 Samuel 11, comparar traduções ou montar um estudo — tudo direto pelo WhatsApp.