1 Samuel 12

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਸਮੂਏਲ ਦਾ ਪਾਤਸ਼ਾਹ ਬਾਰੇ ਬੋਲਣਾ ਸਮੂਏਲ ਨੇ ਸਾਰੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਮੈਂ ਉਹ ਸਭ ਕੁਝ ਕੀਤਾ ਹੈ ਜੋ ਤੁਸੀਂ ਲੋਕਾਂ ਨੇ ਮੇਰੇ ਕੋਲੋਂ ਚਾਹਿਆ। ਮੈਂ ਤੁਹਾਡੇ ਉੱਪਰ ਪਾਤਸ਼ਾਹ ਵੀ ਠਹਿਰਾ ਦਿੱਤਾ ਹੈ।"
1 Então Samuel disse aos israelitas: — Eu fiz o que me pediram: dei a vocês um rei para governá-los.
2 ਹੁਣ ਤੁਹਾਨੂੰ ਤੁਹਾਡੇ ਅੱਗੇ-ਅੱਗੇ ਤੁਰਨ ਲਈ ਪਾਤਸ਼ਾਹ ਵੀ ਦਿੱਤਾ ਹੈ। ਮੈਂ ਹੁਣ ਬੁੱਢਾ ਹੋ ਗਿਆ ਹਾਂ ਅਤੇ ਮੇਰੇ ਵਾਲ ਚਿੱਟੇ ਹੋ ਗਏ ਹਨ, ਪਰ ਮੇਰੇ ਪੁੱਤਰ ਤੁਹਾਡੇ ਨਾਲ ਹਨ। ਜਦ ਤੋਂ ਮੈਂ ਅਜੇ ਛੋਟਾ ਜਿਹਾ ਬਾਲਕ ਸੀ ਤਦ ਤੋਂ ਮੈਂ ਤੁਹਾਡਾ ਆਗੂ ਰਿਹਾ ਹਾਂ।"
2 Agora vocês têm um rei que os guiará. Quanto a mim, já estou velho, de cabelos brancos, e os meus filhos estão com vocês. Fui o seu líder desde a minha mocidade, até hoje.
3 ਵੇਖੋ, ਮੈਂ ਹਾਜ਼ਰ ਹਾਂ। ਜੇਕਰ ਮੈਂ ਕੋਈ ਗਲਤੀ ਕੀਤੀ ਹੋਵੇ ਤਾਂ ਤੁਹਾਨੂੰ ਉਹ ਜ਼ਰੂਰ ਯਹੋਵਾਹ ਅਤੇ ਉਸ ਦੇ ਚੁਣੇ ਹੋਏ ਪਾਤਸ਼ਾਹ ਨੂੰ ਦੱਸਣੀ ਚਾਹੀਦੀ ਹੈ। ਕੀ ਮੈਂ ਕਿਸੇ ਦੀ ਗਊ ਚੁਰਾਈ ਜਾਂ ਕਿਸੇ ਦਾ ਖੋਤਾ ਚੁਰਾਇਆ? ਕੀ ਮੈਂ ਕਿਸੇ ਨੂੰ ਧੋਖਾ ਦਿੱਤਾ ਜਾਂ ਕਿਸੇ ਦਾ ਕੁਝ ਚੁਰਾਇਆ? ਕੀ ਮੈਂ ਆਪਣੀਆਂ ਅੱਖਾਂ ਅੰਨ੍ਹੀਆਂ ਕਰਨ ਲਈ ਕਣੇ ਦੀ ਵੱਢੀ ਲਿੱਤੀ ਤਾਂ ਜੋ ਕਿਸੇ ਹੋਰ ਦੁਆਰਾ ਕੀਤੇ ਅਪਰਾਧ ਨੂੰ ਅਣਦੇਖਿਆਂ ਕਰਾਂ। ਜੇਕਰ ਮੈਂ ਇਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਕੀਤਾ ਹੋਵੇ ਮੈਂ ਹਾਨੀ-ਪੂਰਤੀ ਕਰਾਂਗਾ।”"
3 Aqui estou eu. Se fiz alguma coisa errada, me acusem agora, na presença do Senhor Deus e do rei que ele escolheu. Por acaso, tomei o boi ou o jumento de alguém? Enganei ou persegui alguém? Recebi dinheiro de alguém para torcer a justiça? Se fiz alguma dessas coisas, eu devolverei o que tirei.
4 ਤਾਂ ਇਸਰਾਏਲੀਆਂ ਨੇ ਆਖਿਆ, “ਨਹੀਂ! ਤੂੰ ਸਾਡੇ ਨਾਲ ਕਦੇ ਵੀ ਬਦਸਲੂਕੀ ਨਹੀਂ ਕੀਤੀ ਨਾ ਹੀ ਕਦੇ ਤੂੰ ਸਾਨੂੰ ਧੋਖਾ ਦਿੱਤਾ ਅਤੇ ਨਾ ਹੀ ਕੋਈ ਕਦੇ ਵੱਢੀ ਲਿੱਤੀ ਹੈ।”"
4 O povo respondeu: — O senhor não nos enganou, nem nos perseguiu e não tomou nada de ninguém.
5 ਸਮੂਏਲ ਨੇ ਇਸਰਾਏਲੀਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਉੱਤੇ ਗਵਾਹ ਹੈ ਅਤੇ ਉਸਦਾ ਮਸਹ ਕੀਤਾ ਹੋਇਆ ਵੀ ਅੱਜ ਦੇ ਦਿਨ ਗਵਾਹ ਹੈ ਕਿ ਤੁਸੀਂ ਮੇਰੇ ਖਿਲਾਫ਼ ਮੇਰੇ ਵਿੱਚ ਕੁਝ ਨਹੀਂ ਲੱਭਿਆ।” ਲੋਕਾਂ ਨੇ ਆਖਿਆ, “ਹਾਂ ਯਹੋਵਾਹ ਗਵਾਹ ਹੈ।”"
5 Samuel disse: — O — Sim, o
6 ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਯਹੋਵਾਹ ਨੇ ਸਭ ਅੱਖੀਂ ਡਿੱਠਾ ਹੈ ਜੋ ਕੁਝ ਵੀ ਵਾਪਰਿਆ ਹੈ। ਇਹ ਯਹੋਵਾਹ ਹੀ ਹੈ ਜਿਸਨੇ ਮੂਸਾ ਅਤੇ ਹਾਰੂਨ ਨੂੰ ਠਹਿਰਾਇਆ ਅਤੇ ਇਹ ਵੀ ਯਹੋਵਾਹ ਹੀ ਹੈ ਜੋ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ।"
6 E Samuel continuou: — O
7 ਹੁਣ ਤੁਸੀਂ ਚੁੱਪ ਕਰਕੇ ਖੜ੍ਹੇ ਹੋ ਜਾਉ ਤਾਂ ਜੋ ਮੈਂ ਉਹ ਸਭ ਗੱਲਾਂ ਤੁਹਾਨੂੰ ਦੱਸ ਸੱਕਾਂ ਜੋ ਯਹੋਵਾਹ ਨੇ ਤੁਹਾਡੇ ਲਈ ਅਤੇ ਤੁਹਾਡੇ ਪੁਰਖਿਆਂ ਲਈ ਕੀਤੀਆਂ।"
7 Fiquem agora onde estão, e eu os acusarei diante de Deus, o Senhor , e os farei lembrar de todas as coisas poderosas que ele fez para salvar vocês e os seus antepassados.
8 “ਯਾਕੂਬ ਮਿਸਰ ਨੂੰ ਗਿਆ। ਬਾਦ ਵਿੱਚ ਮਿਸਰੀਆਂ ਨੇ ਉਸ ਦੇ ਉੱਤਰਾਧਿਕਾਰੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ ਅਤੇ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਤੁਹਾਡੇ ਪੁਰਖਿਆਂ ਦੀ ਮਿਸਰ ਵਿੱਚੋਂ ਬਾਹਰ ਕੱਢਣ ਲਈ ਅਗਵਾਈ ਕਰਨ ਲਈ ਭੇਜਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਗ਼੍ਹਾ ਉੱਤੇ ਰਹਿਣ ਦਿੱਤਾ।"
8 Quando Jacó e a sua família foram para o Egito, os egípcios os escravizaram, e eles, os antepassados de vocês, pediram ajuda ao Senhor . Então ele mandou Moisés e Arão, que os tiraram do Egito e os colocaram nesta terra.
9 “ਪਰ ਤੁਹਾਡੇ ਪੁਰਖੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਕਰਨੀ ਨੂੰ ਭੁੱਲ ਗਏ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਸੀਸਰਾ ਦਾ ਗੁਲਾਮ ਬਣਾ ਦਿੱਤਾ। ਹਸੋਰ ਦੇਸ਼ ਦੀ ਸੈਨਾ ਦਾ ਸੀਸਰਾ ਸੈਨਾਪਤੀ ਸੀ। ਫ਼ਿਰ ਯਹੋਵਾਹ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਹੱਥ ਵੇਚ ਦਿੱਤਾ। ਉਹ ਸਭ ਤੁਹਾਡੇ ਪੁਰਖਿਆਂ ਦੇ ਖਿਲਾਫ਼ ਲੜੇ।"
9 Mas os antepassados de vocês esqueceram o Senhor , nosso Deus. Por isso ele deixou que Sísera, o comandante do exército da cidade de Hazor, e os filisteus e o rei de Moabe lutassem contra eles e os vencessem.
10 ਫ਼ਿਰ ਤੁਹਾਡੇ ਪੁਰਖਿਆਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ। ਉਨ੍ਹਾਂ ਕਿਹਾ, ‘ਅਸੀਂ ਪਾਪੀ ਹਾਂ। ਅਸੀਂ ਯਹੋਵਾਹ ਨੂੰ ਛੱਡ ਕੇ ਬਆਲੀਮ ਅਤੇ ਅਸ਼ਤਾਰੋਥ ਵਰਗੇ ਝੂਠੇ ਦੇਵੀ ਦੇਵਤਿਆਂ ਨੂੰ ਪੂਜਦੇ ਰਹੇ। ਪਰ ਜੇ ਤੂੰ ਹੁਣ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇ ਤਾਂ ਅਸੀਂ ਹੁਣ ਤੇਰੀ ਹੀ ਉਪਾਸਨਾ ਕਰਾਂਗੇ।’"
10 Aí eles gritaram pedindo ajuda a Deus, o Senhor , dizendo: “Ó Deus, nós pecamos, pois te deixamos e adoramos o deus Baal de várias cidades e também Astarote . Mas agora livra-nos dos nossos inimigos, e nós te adoraremos.”
11 “ਫ਼ਿਰ ਯਹੋਵਾਹ ਨੇ ਯਰੁੱਬਆਲ, ਬਦਾਨ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਡੇ ਚਾਰੋ ਤਰਫ਼ ਜਿਹੜੇ ਤੁਹਾਡੇ ਦੁਸ਼ਮਣ ਸਨ ਉਨ੍ਹਾਂ ਤੋਂ ਨਿਜਾਤ ਦਿਵਾਈ। ਤਾਂ ਫ਼ਿਰ ਤੁਸੀਂ ਸੁੱਖ ਨਾਲ ਵਸ ਗਏ।"
11 Então o Senhor enviou Gideão, Baraque, Jefté e Samuel, que os libertaram dos seus inimigos, e assim vocês viveram em segurança.
12 ਪਰ ਜਦੋਂ ਤੁਸੀਂ ਵੇਖਿਆ ਕਿ ਅੰਮੋਨੀਆਂ ਦਾ ਪਾਤਸ਼ਾਹ ਨਾਹਾਸ਼ ਤੁਹਾਡੇ ਵਿਰੁੱਧ ਲੜਨ ਆ ਰਿਹਾ ਹੈ ਤਾਂ ਤੁਸੀਂ ਕਿਹਾ, ‘ਨਹੀਂ! ਸਾਨੂੰ ਇੱਕ ਪਾਤਸ਼ਾਹ ਚਾਹੀਦਾ ਹੈ’ ਜੋ ਸਾਡੇ ਉੱਤੇ ਰਾਜ ਕਰੇ। ਤੁਸੀਂ ਇਹ ਕਿਹਾ ਜਦ ਕਿ ਤੁਹਾਡੇ ਉੱਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਾਤਸ਼ਾਹ ਸੀ!"
12 E, quando viram que o rei Naás, de Amom, ia atacá-los, vocês rejeitaram o Senhor , nosso Deus, como rei e me disseram: “Nós queremos um rei para nos governar.”
13 ਹੁਣ ਵੇਖੋ! ਇਹ ਹੈ ਤੁਹਾਡਾ ਪਾਤਸ਼ਾਹ ਜੋ ਕਿ ਤੁਸੀਂ ਚੁਣਿਆ। ਯਹੋਵਾਹ ਨੇ ਇਸ ਪਾਤਸ਼ਾਹ ਨੂੰ ਤੁਹਾਡੇ ਉੱਪਰ ਠਹਿਰਾਇਆ ਹੈ।"
13 — Agora, aqui está o rei que vocês escolheram. Vocês pediram, e o Senhor Deus deu esse rei.
14 ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਇਸਦਾ ਕਹਿਣਾ ਮੰਨੋ ਅਤੇ ਇਸਦਾ ਆਦਰ ਕਰੋ। ਤੁਹਾਨੂੰ ਉਸਦੀ ਟਹਿਲ ਸੇਵਾ ਕਰਨੀ ਚਾਹੀਦੀ ਹੈ ਅਤੇ ਹੁਕਮ ਦਾ ਪਾਲਣ ਕਰਨਾ ਚਾਹੀਦਾ ਹੈ। ਤੁਹਾਨੂੰ ਉਸ ਦੇ ਖਿਲਾਫ਼ ਨਹੀਂ ਹੋਣਾ ਚਾਹੀਦਾ। ਤੁਸੀਂ ਅਤੇ ਤੁਹਾਡੇ ਪਾਤਸ਼ਾਹ ਨੂੰ ਜੋ ਤੁਹਾਡੇ ਉੱਪਰ ਰਾਜ ਕਰੇ ਯਹੋਆਹ ਤੁਹਾਡੇ ਪਰਮੇਸ਼ੁਰ ਨੂੰ ਹਮੇਸ਼ਾ ਚੇਤੇ ਰੱਖਣਾ ਚਾਹੀਦਾ ਹੈ ਅਤੇ ਉਸਦਾ ਕਹਿਣਾ ਮੰਨਣਾ ਚਾਹੀਦਾ ਹੈ।"
14 Tudo correrá bem para vocês se temerem o Senhor , nosso Deus, se o adorarem, se o ouvirem, se obedecerem às suas ordens, e se vocês e o seu rei o seguirem.
15 ਪਰ ਜੇ ਤੁਸੀਂ ਯਹੋਵਾਹ ਤੋਂ ਨਾ ਡਰੇ ਰਹੋ ਅਤੇ ਉਸਦਾ ਆਦਰ ਨਾ ਕੀਤਾ ਅਤੇ ਉਸ ਦੇ ਖਿਲਾਫ਼ ਹੋ ਗਏ ਤਾਂ ਉਹ ਤੁਹਾਡੇ ਵਿਰੁੱਧ ਹੋ ਜਾਵੇਗਾ ਤਾਂ ਫ਼ਿਰ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਪਾਤਸ਼ਾਹ ਨੂੰ ਵੀ ਨਾਸ਼ ਕਰ ਦੇਵੇਗਾ।"
15 Porém, se não ouvirem o Senhor e se desobedecerem às suas ordens, ele ficará contra vocês e contra o seu rei.
16 “ਹੁਣ ਤੁਸੀਂ ਚੁੱਪ-ਚਾਪ ਖੜ੍ਹੇ ਹੋ ਜਾਓ ਅਤੇ ਵੇਖੋ ਤੁਹਾਡੀਆਂ ਅੱਖਾਂ ਸਾਹਮਣੇ ਯਹੋਵਾਹ ਕੀ ਨਜ਼ਾਰਾ ਵਿਖਾਉਂਦਾ ਹੈ।"
16 Fiquem agora onde estão e vocês verão que coisa maravilhosa o Senhor vai fazer.
17 ਇਹ ਕਣਕ ਵੱਢਣ ਦਾ ਸਮਾਂ ਹੈ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਮੈਂ ਉਸ ਨੂੰ ਗਰਜਣ ਅਤੇ ਮੀਂਹ ਪਾਉਣ ਲਈ ਬੇਨਤੀ ਕਰਾਂਗਾ, ਇਸ ਲਈ ਤਾਂ ਜੋ ਤੁਹਾਨੂੰ ਪਤਾ ਲੱਗੇ ਕਿ ਤੁਸੀਂ ਯਹੋਵਾਹ ਕੋਲੋਂ ਪਾਤਸ਼ਾਹ ਮੰਗਣ ਦੀ ਇੱਕ ਵੱਡੀ ਗਲਤੀ ਕੀਤੀ ਹੈ।”"
17 Estamos na época da seca, e o trigo está sendo colhido, não é mesmo? Pois eu vou orar, e o Senhor vai mandar trovões e chuva. Quando vocês virem isso acontecer, compreenderão que cometeram um grande pecado contra Deus, o Senhor , quando pediram um rei.
18 ਇਸ ਉਪਰੰਤ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ। ਉਸੇ ਦਿਨ ਯਹੋਵਾਹ ਨੇ ਗਰਜ ਅਤੇ ਮੀਂਹ ਪਾ ਦਿੱਤਾ। ਤਦ ਲੋਕ ਯਹੋਵਾਹ ਅਤੇ ਸਮੂਏਲ ਕੋਲੋਂ ਬੜਾ ਡਰ ਗਏ।"
18 Aí Samuel orou, e no mesmo dia o Senhor mandou trovões e chuva. Então todo o povo ficou com medo do Senhor e de Samuel.
19 ਸਭ ਲੋਕਾਂ ਨੇ ਸਮੂਏਲ ਨੂੰ ਕਿਹਾ, “ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਕਿ ਸਾਨੂੰ ਮਰਨ ਤੋਂ ਬਚਾਵੇ। ਅਸੀਂ ਬੜੇ ਪਾਪ ਕੀਤੇ ਹਨ ਅਤੇ ਬਾਰ-ਬਾਰ ਕੀਤੇ ਹਨ ਅਤੇ ਜਦੋਂ ਅਸੀਂ ਹੁਣ ਨਵੇਂ ਪਾਤਸ਼ਾਹ ਦੀ ਮੰਗ ਕੀਤੀ, ਉਨ੍ਹਾਂ ਪਾਪਾਂ ਵਿੱਚ ਇੱਕ ਹੋਰ ਇਜ਼ਾਫ਼ਾ ਕੀਤਾ ਹੈ।”"
19 Eles disseram a Samuel: — Por favor, ore por nós ao
20 ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, “ਘਬਰਾਓ ਨਾ! ਇਹ ਸੱਚ ਹੈ ਕਿ ਤੁਸੀਂ ਬਹੁਤ ਸਾਰੇ ਮਾੜੇ ਕੰਮ ਕੀਤੇ ਪਰ ਯਹੋਵਾਹ ਨੂੰ ਮੰਨਣਾ ਨਾ ਛੱਡੋ। ਤੁਸੀਂ ਪੂਰੇ ਮਨ ਨਾਲ ਯਹੋਵਾਹ ਦੀ ਸੇਵਾ ਕਰੋ।"
20 — Não fiquem com medo! — respondeu Samuel. — Embora vocês tenham feito uma coisa tão má, não deixem de adorar o Senhor , nosso Deus, mas sirvam a ele com todo o coração.
21 ਬੁੱਤ ਤਾਂ ਸਿਰਫ਼ ਪੱਥਰ ਹਨ ਦੇਵਤੇ ਨਹੀਂ। ਉਹ ਤੁਹਾਡਾ ਕੁਝ ਨਹੀਂ ਸੁਆਰ ਸੱਕਦੇ। ਇਸ ਲਈ ਉਨ੍ਹਾਂ ਦੀ ਉਪਾਸਨਾ ਵਿਅਰਥ ਹੈ। ਬੁੱਤ ਨਾ ਤੁਹਾਡੀ ਮਦਦ ਕਰ ਸੱਕਦੇ ਹਨ ਨਾ ਤੁਹਾਨੂੰ ਬਚਾ ਸੱਕਦੇ ਹਨ। ਉਹ ਕੁਝ ਵੀ ਨਹੀਂ ਹਨ।"
21 Não andem atrás de deuses falsos. Eles não podem ajudar, nem salvar vocês, pois não são verdadeiros.
22 “ਪਰ ਯਹੋਵਾਹ ਆਪਣੇ ਲੋਕਾਂ ਨੂੰ ਛੱਡੇਗਾ ਨਹੀਂ। ਸਗੋਂ ਯਹੋਵਾਹ ਤਾਂ ਤੁਹਾਨੂੰ ਆਪਣੀ ਪਰਜਾ ਬਣਾਕੇ ਖੁਸ਼ ਹੈ ਸੋ ਉਹ ਆਪਣੇ ਵੱਡੇ ਨਾਮ ਕਾਰਣ ਆਪਣੇ ਲੋਕਾਂ ਦਾ ਤਿਆਗ ਨਹੀਂ ਕਰੇਗਾ।"
22 Deus, o Senhor , pela honra do seu nome, prometeu que não vai abandoná-los, pois resolveu fazer com que vocês sejam o povo dele.
23 ਅਤੇ ਜਿੱਥੇ ਤੱਕ ਮੇਰਾ ਤਾਲੁਕ ਹੈ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਨਾ ਛੱਡਾਂਗਾ। ਜੇਕਰ ਮੈਂ ਤੁਹਾਡੇ ਲਈ ਬੇਨਤੀ ਕਰਨੀ ਛੱਡ ਦੇਵਾਂ ਇਸਦਾ ਮਤਲਬ ਹੋਵੇਗਾ ਕਿ ਮੈਂ ਯਹੋਵਾਹ ਦੇ ਵਿਰੁੱਧ ਪਾਪ ਕਰ ਰਿਹਾ ਹਾਂ। ਮੈਂ ਤੁਹਾਨੂੰ ਹਮੇਸ਼ਾ ਚੰਗਾ ਜੀਵਨ ਜਿਉਣ ਦੀ ਸੇਧ ਦਿੰਦਾ ਰਹਾਂਗਾ।"
23 Quanto a mim, não deixarei de orar por vocês, pois do contrário estaria pecando contra o Senhor . E eu lhes ensinarei o caminho bom e direito.
24 ਪਰ ਤੁਸੀਂ ਯਹੋਵਾਹ ਨੂੰ ਮਾਨ ਜ਼ਰੂਰ ਦੇਣਾ। ਤੁਸੀਂ ਆਪਣੇ ਪੂਰੇ ਮਨ ਨਾਲ ਉਸਦੀ ਭਗਤੀ ਕਰੋ। ਹਮੇਸ਼ਾ ਤੁਹਾਡੇ ਨਾਲ ਕੀਤੀਆਂ ਉਸ ਦੀਆਂ ਨੇਕਨਾਮੀਆਂ ਨੂੰ ਯਾਦ ਰੱਖੋ।"
24 Temam o Senhor e sirvam a ele fielmente, com todo o coração. Lembrem das grandes coisas que ele fez por vocês.
25 ਪਰ ਜੇ ਤੁਸੀਂ ਢੀਠ ਬਣੇ ਰਹੇ ਅਤੇ ਅੱਗੇ ਤੋਂ ਫ਼ਿਰ ਪਾਪ ਕੀਤੇ ਤਾਂ ਫ਼ਿਰ ਪਰਮੇਸ਼ੁਰ ਤੁਹਾਨੂੰ ਅਤੇ ਤੁਹਾਡੇ ਪਾਤਸ਼ਾਹ ਨੂੰ ਬਾਹਰ ਕੱਢ ਸੁੱਟੇਗਾ ਉਵੇਂ ਹੀ ਜਿਵੇਂ ਝਾੜੂ ਨਾਲ ਮਿੱਟੀ-ਘੱਟੇ ਨੂੰ।”"
25 Mas, se vocês continuarem a fazer o mal, certamente tanto vocês como o seu rei serão destruídos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 12, comparar traduções ou montar um estudo — tudo direto pelo WhatsApp.