1 Samuel 15
Punjabi Bible (GL_PUNJABI) vs VC
VC Versão Católica
1 ਸ਼ਾਊਲ ਦਾ ਅਮਾਲੇਕੀਆਂ ਨੂੰ ਨਾਸ਼ ਕਰਨਾ ਇੱਕ ਦਿਨ ਸਮੂਏਲ ਨੇ ਸ਼ਾਊਲ ਨੂੰ ਆਖਿਆ, “ਮੈਨੂੰ ਯਹੋਵਾਹ ਨੇ ਭੇਜਿਆ ਕਿ ਮੈਂ ਤੈਨੂੰ ਮਸਹ ਕਰਾਂ, ਉਹ ਇਸ ਲਈ ਕਿ ਤੂੰ ਉਸ ਦੇ ਲੋਕਾਂ ਦਾ ਪਾਤਸ਼ਾਹ ਬਣੇ। ਸੋ ਹੁਣ ਯਹੋਵਾਹ ਦਾ ਬਚਨ ਸੁਣ।"
1 Samuel disse a Saul: O Senhor enviou-me para que te consagrasse rei de seu povo de Israel. Ouve agora o que diz o Senhor.
2 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਜਦੋਂ ਇਸਰਾਏਲੀ ਮਿਸਰ ਵਿੱਚੋਂ ਨਿਕਲ ਆਏ ਤਾਂ ਅਮਾਲੇਕੀਆਂ ਨੇ ਕਿਵੇਂ ਉਨ੍ਹਾਂ ਨੂੰ ਕਨਾਨ ਜਾਣ ਵਿੱਚ ਰੁਕਾਵਟ ਪਾਈ। ਮੈਨੂੰ ਚੇਤਾ ਹੈ ਅਤੇ ਮੈਂ ਵੇਖਿਆ ਹੈ ਕਿ ਕਿਵੇਂ ਅਮਾਲੇਕੀਆਂ ਨੇ ਸਲੂਕ ਕੀਤਾ।"
2 Assim fala o Senhor dos exércitos: Vou pedir contas a Amalec do que ele fez a Israel, opondo-se-lhe no caminho, quando saiu do Egito.
3 ਹੁਣ, ਤੂੰ ਜਾ ਅਤੇ ਅਮਾਲੇਕੀਆਂ ਦੇ ਵਿਰੁੱਧ ਲੜ। ਤੂੰ ਜੋ ਕੁਝ ਵੀ ਅਮਾਲੇਕੀਆਂ ਦਾ ਹੈ ਸਣੇ ਅਮਾਲੇਕ ਦੇ ਸਭ ਕੁਝ ਤਬਾਹ ਕਰ ਦੇ। ਕੁਝ ਵੀ ਨਾ ਬਚੇ। ਤੂੰ ਉਨ੍ਹਾਂ ਦੇ ਸਾਰੇ ਮਰਦ-ਔਰਤਾਂ, ਬੱਚੇ ਅਤੇ ਨਵਜਾਤ ਬੱਚੇ ਸਭ ਨੂੰ ਮਾਰਕੇ ਖਤਮ ਕਰ ਦੇ। ਤੂੰ ਉਨ੍ਹਾਂ ਦੇ ਜਾਨਵਰ ਗਊਆਂ, ਭੇਡਾਂ, ਊਂਠ ਅਤੇ ਖੋਤੇ ਸਭ ਵੱਢ ਸੁੱਟ।”"
3 Vai, pois, fere Amalec e vota ao interdito tudo o que lhe pertence, sem nada poupar: matarás homens e mulheres, crianças e meninos de peito, bois e ovelhas, camelos e jumentos.
4 ਸ਼ਾਊਲ ਨੇ ਤਲਾਇਮ ਵਿੱਚ ਆਪਣੀ ਸੈਨਾ ਇਕੱਠੀ ਕੀਤੀ। ਉੱਥੇ 2,00,000 ਪੈਦਲ ਸਿਪਾਹੀ ਅਤੇ 10,000 ਹੋਰ ਆਦਮੀ ਸਨ। ਉਨ੍ਹਾਂ ਦਰਮਿਆਨ ਯਹੂਦਾਹ ਤੋਂ ਵੀ ਆਦਮੀ ਸਨ।"
4 Saul comunicou isso ao povo e fez o seu recenseamento em Telaim: havia duzentos mil homens de Israel e dez mil de Judá.
5 ਤਦ ਸ਼ਾਊਲ ਅਮਾਲੇਕ ਦੇ ਇੱਕ ਸ਼ਹਿਰ ਪਹੁੰਚਕੇ ਵਾਦੀ ਵਿੱਚ ਉਡੀਕ ਕਰਨ ਲੱਗਾ।"
5 Saul avançou até a cidade de Amalec e pôs-se de emboscada no vale.
6 ਸ਼ਾਊਲ ਨੇ ਕੇਨੀਆਂ ਦੇ ਲੋਕਾਂ ਨੂੰ ਕਿਹਾ, “ਅਮਾਲੇਕ ਨੂੰ ਛੱਡ ਕੇ ਇੱਥੋਂ ਭੱਜ ਜਾਵੋ। ਤਦ ਮੈਂ ਤੁਹਾਨੂੰ ਅਮਾਲੇਕੀਆਂ ਦੇ ਨਾਲ ਨਸ਼ਟ ਨਹੀਂ ਕਰਾਂਗਾ। ਜਦੋਂ ਇਸਰਾਲੀ ਮਿਸਰ ਵਿੱਚੋਂ ਨਿਕਲਕੇ ਆਏ ਸਨ ਤਾਂ ਤੁਸੀਂ ਉਨ੍ਹਾਂ ਉੱਪਰ ਕਿਰਪਾ ਵਿਖਾਈ ਸੀ।” ਇਸ ਲਈ ਕੇਨੀਆਂ ਦੇ ਲੋਕ ਅਮਾਲੇਕ ਨੂੰ ਛੱਡ ਕੇ ਚੱਲੇ ਗਏ।"
6 Disse aos cineus: Retirai-vos, separai-vos dos amalecitas, não suceda que eu vos envolva com eles {no massacre}, porque tratastes bem os israelitas quando saíram do Egito. E os cineus separaram-se dos amalecitas.
7 ਸ਼ਾਊਲ ਨੇ ਅਮਾਲੇਕੀਆਂ ਨੂੰ ਹਰਾਇਆ। ਉਸ ਨੇ ਹਵੀਲਾਹ ਤੋਂ ਲੈ ਕੇ ਸ਼ੂਰ ਦੇ ਲਾਂਘੇ ਤੀਕ ਜੋ ਮਿਸਰ ਦੇ ਅੱਗੇ ਹੈ, ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਮਾਰਿਆ।"
7 Saul bateu os amalecitas desde Hévila até Sur, que está ao oriente do Egito.
8 ਅਮਾਲੇਕੀਆਂ ਦਾ ਰਾਜਾ ਅਗਾਗ ਸੀ। ਸ਼ਾਊਲ ਨੇ ਉਸ ਨੂੰ ਜਿਉਂਦਾ ਫ਼ੜ ਲਿਆ। ਸ਼ਾਊਲ ਨੇ ਅਗਾਗ ਨੂੰ ਤਾਂ ਜਿਉਂਦੇ ਰਹਿਣ ਦਿੱਤਾ ਪਰ ਉਸ ਨੇ ਉਸਦੀ ਸੈਨਾ ਦੇ ਸਾਰੇ ਸਿਪਾਹੀ ਮਾਰ ਸੁੱਟੇ।"
8 Tomou vivo Agag, rei de Amalec, e votou todo o povo ao interdito, passando-o ao fio da espada.
9 ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਅਤੇ ਹੋਰ ਚੰਗੀਆਂ ਵਸਤਾਂ ਨੂੰ ਖਤਮ ਕਰਨਾ ਚੰਗਾ ਨਾ ਸਮਝਿਆ, ਸੋ ਉਨ੍ਹਾਂ ਨੇ ਅਗਾਗ ਨੂੰ ਅਤੇ ਮੋਟੀਆਂ-ਮੋਟੀਆਂ ਗਊਆਂ ਵੱਧੀਆਂ ਭੇਡਾਂ ਅਤੇ ਮੇਮਨਿਆਂ ਨੂੰ ਨਾ ਮਾਰਿਆ। ਉਨ੍ਹਾਂ ਨੇ ਹਰ ਰੱਖਣ ਯੋਗ ਚੀਜ਼ ਨੂੰ ਰੱਖ ਲਿਆ ਕਿਉਂਕਿ ਉਹ ਉਨ੍ਹਾਂ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦੇ। ਉਨ੍ਹਾਂ ਨੇ ਸਿਰਫ਼ ਖਤਮ ਕਰਨ ਯੋਗ ਚੀਜ਼ਾਂ ਨੂੰ ਹੀ ਖਤਮ ਕੀਤਾ।"
9 Mas Saul e seus homens pouparam a Agag assim como o melhor do rebanho miúdo e do grande, os animais cevados e os cordeiros, e tudo o que havia de melhor; não quiseram votá-los ao interdito. Só exterminaram o que era ordinário e sem valor.
10 ਸਮੂਏਲ ਨੇ ਸ਼ਾਊਲ ਨੂੰ ਉਸ ਦੇ ਪਾਪ ਬਾਰੇ ਦੱਸਿਆ ਤਦ ਸਮੂਏਲ ਨੂੰ ਯਹੋਵਾਹ ਵੱਲੋਂ ਬਚਨ ਸੁਨਣ ਦਾ ਹੁਕਮ ਹੋਇਆ।"
10 O Senhor disse a Samuel:
11 ਯਹੋਵਾਹ ਨੇ ਕਿਹਾ, “ਸ਼ਾਊਲ ਨੇ ਮੈਨੂੰ ਮੰਨਣਾ ਛੱਡ ਦਿੱਤਾ ਹੈ, ਸੋ ਮੇਰੇ ਕੋਲੋਂ ਗਲਤੀ ਹੋ ਗਈ ਕਿ ਮੈਂ ਉਸ ਨੂੰ ਪਾਤਸ਼ਾਹ ਠਹਿਰਾਇਆ। ਉਹ ਆਪਣੀ ਮਨ-ਮਰਜ਼ੀ ਕਰਦਾ ਹੈ ਉਹ ਨਹੀਂ ਕਰਦਾ ਜੋ ਮੈਂ ਕਹਿੰਦਾ ਹਾਂ।” ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਰੋਂਦਾ ਤਰਲੇ ਲੈਂਦਾ ਰਿਹਾ।"
11 Arrependo-me de ter feito rei a Saul; ele se desviou de mim e não executou as minhas ordens. Samuel irritou-se com isso, e clamou ao Senhor durante toda a noite.
12 ਸਮੂਏਲ ਅਗਲੀ ਸਵੇਰ ਜਲਦੀ-ਜਲਦੀ ਉੱਠਿਆ ਅਤੇ ਸ਼ਾਊਲ ਨੂੰ ਮਿਲਣ ਲਈ ਗਿਆ। ਪਰ ਲੋਕਾਂ ਨੇ ਸਮੂਏਲ ਨੂੰ ਕਹਿ ਦਿੱਤਾ ਕਿ, “ਸ਼ਾਊਲ ਕਰਮਲ ਨੂੰ ਗਿਆ ਹੈ ਜੋ ਯਹੂਦਾਹ ਵਿੱਚ ਹੈ। ਸ਼ਾਊਲ ਆਪਣੇ ਸਨਮਾਨ ਲਈ ਉੱਥੇ ਯਾਦਗਾਰੀ ਪੱਥਰ ਰੱਖਵਾਉਣ ਲਈ ਗਿਆ। ਉਹ ਕਈ ਜਗ਼੍ਹਾ ਉੱਤੇ ਘੁੰਮਦਾ ਗਿਆ ਅਤੇ ਅਖੀਰ ਵਿੱਚ ਗਿਲਗਾਲ ਵੱਲ ਚੱਲਾ ਗਿਆ।” ਤਾਂ ਸਮੂਏਲ ਅਖੀਰ ਉੱਥੇ ਗਿਆ ਜਿੱਥੇ ਸ਼ਾਊਲ ਉਸ ਵਕਤ ਸੀ। ਸ਼ਾਊਲ ਨੇ ਅਮਾਲੇਕ ਵਿੱਚੋਂ ਜੋ ਕੁਝ ਲਿਆਂਦਾ ਸੀ ਉਸਦਾ ਅਜੇ ਇੱਕ ਹਿੱਸਾ ਹੀ ਚੁੱਕ ਕੇ ਭੇਂਟ ਕੀਤਾ ਸੀ, ਉਹ ਯਹੋਵਾਹ ਅੱਗੇ ਹੋਮ ਦੀ ਭੇਟ ਚੜ੍ਹਾ ਰਿਹਾ ਸੀ ਕਿ,"
12 Na manhã seguinte, indo ao encontro de Saul, alguém veio dizer-lhe: Saul chegou ao Carmelo e erigiu ali uma estela, retomando em seguida o seu caminho para Gálgala.
13 ਸਮੂਏਲ ਸ਼ਾਊਲ ਕੋਲ ਪਹੁੰਚ ਗਿਆ ਅਤੇ ਸ਼ਾਊਲ ਨੇ ਉਸ ਨੂੰ ਸੁੱਖ-ਸਾਂਦ ਪੁੱਛੀ। ਸ਼ਾਊਲ ਨੇ ਕਿਹਾ, “ਯਹੋਵਾਹ ਤੇਰੇ ਉੱਤੇ ਕਿਰਪਾ ਕਰੇ। ਮੈਂ ਯਹੋਵਾਹ ਦੇ ਹੁਕਮ ਦੀ ਪਾਲਣਾ ਕੀਤੀ ਹੈ।”"
13 Samuel foi ter com ele; Saul disse-lhe: Deus te abençoe! Cumpri, a ordem do Senhor.
14 ਪਰ ਸਮੂਏਲ ਨੇ ਕਿਹਾ, “ਅਤੇ ਫ਼ਿਰ ਉਹ ਕੀ ਹੈ ਜੋ ਮੈਂ ਸੁਣਿਆ ਹੈ? ਤਾਂ ਫ਼ਿਰ ਭੇਡਾਂ ਦੀ ਮੈਂ-ਮੈਂ ਅਤੇ ਪਸ਼ੂਆਂ ਦਾ ਅੜਾਉਣਾ ਕੀ ਹੈ ਜੋ ਮੈਂ ਸੁਣ ਰਿਹਾ ਹਾਂ?”"
14 Samuel disse-lhe: Mas que balidos de ovelhas são esses que ressoam aos meus ouvidos, e esses mugidos de gado que ouço?
15 ਸ਼ਾਊਲ ਨੇ ਕਿਹਾ, “ਸਿਪਾਹੀ ਉਨ੍ਹਾਂ ਨੂੰ ਅਮਾਲੇਕ ਤੋਂ ਫ਼ੜਕੇ ਲਿਆਏ ਸਨ। ਸਿਪਾਹੀਆਂ ਨੇ ਚੰਗੀਆਂ ਭੇਡਾਂ ਅਤੇ ਪਸ਼ੂ ਹੋਮ ਦੀਆਂ ਬਲੀਆਂ ਲਏ ਰੱਖ ਲਈ ਤਾਂ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਭੇਟ ਕਰ ਸੱਕਣ। ਪਰ ਅਸੀਂ ਬਾਕੀ ਸਭ ਕੁਝ ਨਸ਼ਟ ਕਰ ਦਿੱਤਾ।”"
15 É a presa tomada aos amalecitas, respondeu Saul. O povo poupou o melhor das ovelhas e dos bois para os sacrificar ao Senhor, teu Deus; o resto, votamo-lo ao interdito.
16 ਸਮੂਏਲ ਨੇ ਸ਼ਾਊਲ ਨੂੰ ਆਖਿਆ, “ਰੁਕ ਜਾ! ਹੁਣ ਮੈਨੂੰ ਆਖ ਲੈਣ ਦੇ ਕਿ ਮੈਨੂੰ ਕੱਲ੍ਹ ਰਾਤ ਯਹੋਵਾਹ ਨੇ ਕੀ ਆਖਿਆ ਹੈ।” ਸ਼ਾਊਲ ਨੇ ਕਿਹਾ, “ਠੀਕ ਹੈ! ਪਹਿਲਾਂ ਦੱਸ ਕਿ ਉਸ ਨੇ ਤੈਨੂੰ ਕੀ ਕਿਹਾ।”"
16 Samuel disse-lhe: Basta! vou cientificar-te do que o Senhor me disse esta noite. Fala, disse Saul.
17 ਸਮੂਏਲ ਨੇ ਕਿਹਾ, “ਜਿਸ ਵੇਲੇ ਪਹਿਲਾਂ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ, ਉਸ ਵਕਤ ਤੂੰ ਇਸਰਾਏਲ ਦੇ ਗੋਤ ਦੇ ਲੋਕਾਂ ਉੱਪਰ ਆਗੂ ਠਹਿਰਾਇਆ ਗਿਆ। ਯਹੋਵਾਹ ਨੇ ਇਸਰਾਏਲ ਉੱਪਰ ਤੈਨੂੰ ਪਾਤਸ਼ਾਹ ਠਹਿਰਾਇਆ।"
17 E Samuel: Por pequeno que foste aos teus próprios olhos, acaso não te tornaste o chefe das tribos de Israel, e não te consagrou o Senhor, rei de Israel?
18 ਯਹੋਵਾਹ ਨੇ ਤੈਨੂੰ ਖਾਸ ਕੰਮ ਲਈ ਭੇਜਿਆ ਅਤੇ ਕਿਹਾ, ‘ਜਾ ਅਤੇ ਜਾਕੇ ਅਮਾਲੇਕੀਆਂ ਨੂੰ ਨਸ਼ਟ ਕਰਦੇ, ਉਹ ਸਭ ਪਾਪੀ ਜੀਵ ਹਨ। ਉਨ੍ਹਾਂ ਸਭਨਾ ਨੂੰ ਖਤਮ ਕਰਦੇ। ਜਦ ਤੱਕ ਉਹ ਪੂਰੇ ਨਾ ਖਤਮ ਹੋ ਜਾਣ ਉਨ੍ਹਾਂ ਨਾਲ ਲੜਦਾ ਰਹਿ।’"
18 O Senhor te havia dado uma ordem, e te havia dito que votasses ao interdito esses pecadores, os amalecitas, combatendo-os até o completo extermínio.
19 ਤੂੰ ਯਹੋਵਾਹ ਦੀ ਗੱਲ ਕਿਉਂ ਨਹੀਂ ਮੰਨੀ? ਤੂੰ ਲੁੱਟ ਲੈਣ ਦੀ ਜਲਦੀ ਕਿਉਂ ਕੀਤੀ, ਜਿਸ ਨੂੰ ਕਰਨਾ ਪਰਮੇਸ਼ੁਰ ਬਦੀ ਸਮਝਦਾ ਹੈ।”"
19 Por que não ouviste a sua voz? Por que te lançaste sobre os despojos fazendo o mal aos olhos do Senhor.?
20 ਸ਼ਾਊਲ ਨੇ ਕਿਹਾ, “ਪਰ ਮੈਂ ਤਾਂ ਯਹੋਵਾਹ ਦਾ ਹੁਕਮ ਮੰਨਿਆ ਹੈ। ਮੈਂ ਤਾਂ ਉੱਥੇ-ਉੱਥੇ ਗਿਆ ਹਾਂ ਜਿੱਥੇ ਯਹੋਵਾਹ ਨੇ ਮੈਨੂੰ ਭੇਜਿਆ। ਮੈਂ ਸਾਰੇ ਅਮਾਲੇਕੀਆਂ ਨੂੰ ਖਤਮ ਕੀਤਾ। ਮੈਂ ਸਿਰਫ਼ ਇੱਕ ਆਦਮੀ ਅਗਾਗ ਜੋ ਕਿ ਉਨ੍ਹਾਂ ਦਾ ਪਾਤਸ਼ਾਹ ਸੀ, ਉਸ ਨੂੰ ਵਾਪਸ ਜਿਉਂਦਾ ਲਿਆਇਆ ਹਾਂ।"
20 Mas eu obedeci à voz do Senhor, replicou Saul; fui pelo caminho que ele me traçou, trouxe Agag, rei de Amalec, e votei ao interdito os amalecitas.
21 ਸਿਪਾਹੀ ਲੁੱਟ ਦੇ ਵਿੱਚੋਂ ਭੇਡਾਂ ਅਤੇ ਚੰਗੇ ਪਸ਼ੂ ਜੋ ਚੰਗੀਆਂ ਚੀਜ਼ਾਂ ਸਨ ਉਨ੍ਹਾਂ ਨੂੰ ਲਿਆਏ ਹਨ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਗਿਲਗਾਲ ਵਿੱਚ ਚੜ੍ਹਾਉਣ ਲਈ ਲਿਆਏ ਹਨ।”"
21 O povo somente tomou dos despojos algumas ovelhas e bois, à guisa de primícias do interdito, para os sacrificar ao Senhor, teu Deus, em Gálgala.
22 ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ।"
22 Samuel replicou-lhe: Acaso o Senhor se compraz tanto nos holocaustos e sacrifícios como na obediência à sua voz? A obediência é melhor que o sacrifício e a submissão vale mais que a gordura dos carneiros.
23 ਹੁਕਮ ਨਾ ਮੰਨਣਾ ਮਾਂਦਰੀ ਦੇ ਪਾਪ ਜਿੰਨਾ ਹੀ ਬੁਰਾ ਹੈ। ਢੀਠ ਹੋਣਾ ਅਤੇ ਮਨ-ਮਰਜ਼ੀ ਕਰਨਾ ਬੁੱਤ ਉਪਾਸਨਾ ਕਰਨ ਜਿੰਨਾ ਹੀ ਬੁਰਾ ਹੈ। ਤੂੰ ਯਹੋਵਾਹ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਯਹੋਵਾਹ ਨੇ ਤੈਨੂੰ ਪਾਤਸ਼ਾਹ ਮੰਨਣ ਤੋਂ ਇਨਕਾਰ ਕੀਤਾ ਹੈ।”"
23 A rebelião é tão culpável quanto a superstição; a desobediência é como o pecado de idolatria. Pois que rejeitaste a palavra do Senhor, também ele te rejeita e te despoja da realeza!
24 ਤਦ ਸ਼ਾਊਲ ਨੇ ਸਮੂਏਲ ਨੂੰ ਕਿਹਾ, “ਮੈਂ ਪਾਪੀ ਹਾਂ ਕਿਉਂ ਜੋ ਮੈਂ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ। ਮੈਂ ਲੋਕਾਂ ਕੋਲੋਂ ਡਰਕੇ ਉਹ ਕੁਝ ਕੀਤਾ ਜੋ ਉਨ੍ਹਾਂ ਨੇ ਕਿਹਾ।"
24 Saul disse: Pequei! Transgredi a ordem do Senhor e as tuas instruções, pois tive medo do povo e ouvi a sua voz.
25 ਹੁਣ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ, ਮਿੰਨਤ ਕਰਦਾ ਹਾਂ ਮੈਨੂੰ ਇਸ ਪਾਪ ਲਈ ਖਿਮਾ ਕਰ। ਤੂੰ ਮੇਰੇ ਨਾਲ ਮੁੜ ਚੱਲ ਤਾਂ ਜੋ ਮੈਂ ਯਹੋਵਾਹ ਦੀ ਉਪਾਸਨਾ ਕਰਾਂ।”"
25 Agora, peço-te, perdoa o meu pecado, e volta comigo para que eu adore o Senhor.
26 ਪਰ ਸਮੂਏਲ ਨੇ ਸ਼ਾਊਲ ਨੂੰ ਕਿਹਾ, “ਹੁਣ ਮੈਂ ਤੇਰੇ ਨਾਲ ਵਾਪਸ ਨਹੀਂ ਜਾਵਾਂਗਾ। ਤੂੰ ਯਹੋਵਾਹ ਦੇ ਹੁਕਮ ਦੀ ਉਲੰਘਣਾ ਕੀਤੀ ਅਤੇ ਇਨਕਾਰ ਕੀਤਾ ਹੁਣ ਯਹੋਵਾਹ ਤੈਨੂੰ ਇਸਰਾਏਲ ਦਾ ਪਾਤਸ਼ਾਹ ਬਨਾਉਣ ਤੋਂ ਇਨਕਾਰੀ ਹੈ।”"
26 Não voltarei contigo!, exclamou Samuel. Rejeitaste a palavra do Senhor, por isso o Senhor te rejeita, e não quer mais que sejas rei de Israel.
27 ਜਦੋਂ ਸਮੂਏਲ ਜਾਣ ਲਈ ਵਾਪਸ ਮੁੜਿਆ, ਸ਼ਾਊਲ ਨੇ ਸਮੂਏਲ ਦਾ ਚੋਗਾ ਫ਼ੜ ਲਿਆ। ਅਤੇ ਉਹ ਪਾਟ ਗਿਆ।"
27 Samuel voltou-se e ia-se retirando, mas Saul agarrou-o pela ponta do manto, o qual se rasgou.
28 ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੇਰਾ ਚੋਲਾ ਪਾੜ ਦਿੱਤਾ, ਤਾਂ ਇੰਝ ਹੀ, ਅੱਜ ਯਹੋਵਾਹ ਨੇ ਇਸਰਾਏਲ ਦਾ ਰਾਜ ਤੈਥੋਂ ਪਾੜ ਦਿੱਤਾ ਹੈ। ਉਸ ਨੇ ਇਹ ਰਾਜ ਤੇਰੇ ਦੋਸਤਾਂ ਵਿੱਚੋਂ ਇੱਕ ਨੂੰ ਸੌਂਪ ਦਿੱਤਾ ਹੈ ਜਿਹੜਾ ਤੈਥੋਂ ਜ਼ਿਆਦੇ ਬਿਹਤਰ ਹੈ।"
28 Samuel disse-lhe: Assim o Senhor arranca hoje de ti a realeza sobre Israel, a fim de dá-la a outro melhor do que tu.
29 ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ। ਉਹ ਸਦੀਪਕ ਹੈ। ਉਹ ਨਾ ਤਾਂ ਰੋਜ਼ ਆਪਣਾ ਮਨ ਬਦਲਦਾ ਹੈ ਨਾ ਝੂਠ ਬੋਲਦਾ ਹੈ। ਉਹ ਮਨੁੱਖਾਂ ਵਾਂਗ ਰੋਜ਼ ਆਪਣੀ ਜ਼ੁਬਾਣ ਤੋਂ ਨਹੀਂ ਫ਼ਿਰਦਾ ਅਤੇ ਨਾ ਹੀ ਮਨ ਬਦਲਦਾ ਫ਼ਿਰਦਾ ਹੈ।”"
29 Aquele que é a verdade de Israel não mente, nem se arrepende, pois não é um homem para se arrepender.
30 ਸ਼ਾਊਲ ਨੇ ਜਵਾਬ ’ਚ ਕਿਹਾ, “ਠੀਕ ਹੈ! ਮੈਂ ਪਾਪ ਕੀਤੇ! ਪਰ ਕਿਰਪਾ ਕਰਕੇ ਤੂੰ ਮੇਰੇ ਕੋਲ ਪਰਤ ਆ ਅਤੇ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ। ਮੇਰੇ ਨਾਲ ਮੁੜ ਚੱਲ ਤਾਂ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਾਂ।”"
30 Saul respondeu: Pequei, mas rogo-te que {continues} a honrar-me na presença. dos anciãos de meu povo e diante de Israel. Volta comigo, para eu adorar o Senhor, teu Deus!
31 ਸਮੂਏਲ ਸ਼ਾਊਲ ਦੇ ਨਾਲ ਤੁਰ ਪਿਆ ਅਤੇ ਸ਼ਾਊਲ ਨੇ ਯਹੋਵਾਹ ਦੀ ਉਪਾਸਨਾ ਕੀਤੀ।"
31 Samuel voltou, pois, com o rei, e este adorou o Senhor.
32 ਸਮੂਏਲ ਨੇ ਕਿਹਾ, “ਅਮਾਲੇਕੀਆਂ ਦੇ ਪਾਤਸ਼ਾਹ ਅਗਾਗ ਨੂੰ ਇੱਥੇ ਮੇਰੇ ਕੋਲ ਲੈ ਆਉ।” ਅਗਾਗ ਸਮੂਏਲ ਕੋਲ ਆਇਆ। ਉਸ ਨੂੰ ਜ਼ੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ। ਅਗਾਗ ਨੇ ਸੋਚਿਆ, “ਹੁਣ ਤੱਕ ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ।”"
32 Samuel disse: Trazei-me Agag, rei de Amalec. Aproximou-se Agag, cheio de alegria, dizendo: Certamente passou a amargura da morte!
33 ਪਰ ਸਮੂਏਲ ਨੇ ਅਗਾਗ ਨੂੰ ਆਖਿਆ, “ਤੇਰੀ ਤਲਵਾਰ ਨੇ ਮਾਵਾਂ ਦੇ ਲਾਲ ਖੋਹ ਲਏ। ਇਸ ਲਈ ਹੁਣ ਤੇਰੀ ਮਾਂ ਦੇ ਵੀ ਕੋਈ ਔਲਾਦ ਨਾ ਹੋਵੇਗੀ।” ਸਮੂਏਲ ਨੇ ਗਿਲਗਾਲ ਦੇ ਯਹੋਵਾਹ ਦੇ ਅੱਗੇ ਅਗਾਗ ਦੇ ਟੁਕੜੇ-ਟੁਕੜੇ ਕਰਕੇ ਰੱਖ ਦਿੱਤੇ।"
33 Tua espada, disse-lhe Samuel, privou as mulheres de seus filhos; agora, é tua mãe que será uma mulher sem filho. E Samuel fê-lo em pedaços diante do Senhor, em Gálgala.
34 ਤਦ ਸਮੂਏਲ ਉੱਥੋਂ ਰਾਮਾਹ ਵੱਲ ਗਿਆ ਅਤੇ ਸ਼ਾਊਲ ਆਪਣੇ ਘਰ ਗਿਬਆਹ ਵੱਲ ਮੁੜ ਗਿਆ।"
34 Depois disso Samuel retirou-se para Ramá, e Saul voltou para a sua casa em Gabaa de Saul.
35 ਉਸਤੋਂ ਬਾਦ ਸਮੂਏਲ ਆਪਣੀ ਸਾਰੀ ਜ਼ਿੰਦਗੀ ਸ਼ਾਊਲ ਨੂੰ ਮੁੜ ਨਹੀਂ ਮਿਲਿਆ। ਸਮੂਏਲ ਨੂੰ ਸ਼ਾਊਲ ਲਈ ਬੜਾ ਦੁੱਖ ਸੀ ਅਤੇ ਯਹੋਵਾਹ ਨੂੰ ਬੜਾ ਅਫ਼ਸੋਸ ਸੀ ਕਿ ਉਸ ਨੇ ਸ਼ਾਊਲ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ।"
35 O profeta não tornou mais a ver Saul até o dia de sua morte. Samuel afligia-se por causa de Saul, por se ter o Senhor arrependido de tê-lo feito rei de Israel.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 15, comparar traduções ou montar um estudo — tudo direto pelo WhatsApp.