1 Samuel 16
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਸਮੂਏਲ ਦਾ ਬੈਤਲਹਮ ਨੂੰ ਜਾਣਾ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਤੂੰ ਸ਼ਾਊਲ ਲਈ ਭਲਾ ਇੰਨੀ ਦੇਰ ਦੁੱਖ ਮਨਾਵੇਂਗਾ? ਤੂੰ ਅਜੇ ਤੀਕ ਉਸ ਲਈ ਉਦਾਸ ਹੋ ਰਿਹਾ ਹੈ ਜਦ ਕਿ ਮੈਂ ਤੈਨੂੰ ਦੱਸਿਆ ਹੈ ਕਿ ਮੈਂ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਤੋਂ ਹਟਕਿਆ ਹੈ। ਤੂੰ ਸਿੰਗ ਵਿੱਚ ਤੇਲ ਭਰ ਅਤੇ ਬੈਤਲਹਮ ਨੂੰ ਜਾ। ਉੱਥੇ ਮੈਂ ਤੈਨੂੰ ਯੱਸੀ ਨਾਮ ਦੇ ਇੱਕ ਮਨੁੱਖ ਕੋਲ ਭੇਜ ਰਿਹਾ ਹਾਂ ਜੋ ਕਿ ਬੈਤਲਹਮ ਵਿੱਚ ਰਹਿੰਦਾ ਹੈ ਮੈਂ ਉਸ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਨਵਾਂ ਪਾਤਸ਼ਾਹ ਚੁਣਿਆ ਹੈ।”"
1 O Senhor Deus disse a Samuel: — Até quando você vai continuar a ter pena de Saul? Eu não quero mais que ele seja rei de Israel. Encha um chifre com azeite e leve com você. Depois vá a Belém, até a casa de um homem chamado Jessé, pois eu escolhi um dos filhos dele para ser rei.
2 ਪਰ ਸਮੂਏਲ ਨੇ ਕਿਹਾ, “ਮੈਂ ਕਿਵੇਂ ਜਾਵਾਂ? ਜੇਕਰ ਮੈਂ ਜਾਵਾਂਗਾ ਅਤੇ ਕਦੇ ਸ਼ਾਊਲ ਨੂੰ ਪਤਾ ਚੱਲੇਗਾ ਤਾਂ ਉਹ ਮੈਨੂੰ ਮਾਰ ਸੁੱਟੇਗਾ।” ਯਹੋਵਾਹ ਨੇ ਕਿਹਾ, “ਜਦ ਤੂੰ ਬੈਤਲਹਮ ਵਿੱਚ ਜਾਵੇਂ ਇੱਕ ਵਛੜਾ ਆਪਣੇ ਨਾਲ ਲੈਂਦਾ ਜਾ ਅਤੇ ਆਖੀਂ ‘ਮੈਂ ਯਹੋਵਾਹ ਅੱਗੇ ਬਲੀ ਚੜ੍ਹਾਉਣ ਆਇਆ ਹਾਂ।’"
2 — Como posso fazer isso? — respondeu Samuel. — Se Saul souber disso, ele me mata! O — Leve um bezerro e diga que você foi lá para oferecer um
3 ਬਲੀ ਲਈ ਯੱਸੀ ਨੂੰ ਨਿਉਂਤਾ ਦੇ ਦੇਵੀਂ। ਫ਼ਿਰ ਅਗਾਂਹ ਮੈਂ ਤੈਨੂੰ ਦੱਸਾਂਗਾ ਕਿ ਕੀ ਕਰਨਾ ਹੈ। ਜਿਹੜੇ ਮਨੁੱਖ ਬਾਰੇ ਮੈਂ ਤੈਨੂੰ ਦੱਸਾਂ ਅਤੇ ਦਿਖਾਵਾਂ ਉਸ ਨੂੰ ਮਸਹ ਜ਼ਰੂਰ ਕਰੀਂ।”"
3 Convide Jessé para o sacrifício, e depois eu lhe digo o que fazer. Você ungirá como rei aquele que eu indicar.
4 ਸਮੂਏਲ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਕਰਨ ਲਈ ਕਿਹਾ। ਸਮੂਏਲ ਬੈਤਲਹਮ ਨੂੰ ਗਿਆ। ਬੈਤਲਹਮ ਦੇ ਬਜ਼ੁਰਗ ਡਰ ਨਾਲ ਕੰਬਣ ਲੱਗੇ। ਉਹ ਸਮੂਏਲ ਨੂੰ ਮਿਲੇ ਅਤੇ ਪੁੱਛਣ ਲੱਗੇ, “ਕੀ ਤੂੰ ਸ਼ਾਂਤੀ ’ਚ ਆਇਆ ਹੈਂ?”"
4 Samuel fez o que o Senhor Deus havia mandado e foi a Belém. Quando chegou lá, os líderes da cidade foram tremendo encontrá-lo e perguntaram: — A sua visita é de paz?
5 ਸਮੂਏਲ ਨੇ ਆਖਿਆ, “ਹਾਂ ਮੈਂ ਸ਼ਾਂਤੀ ’ਚ ਆਇਆ ਹਾਂ। ਮੈਂ ਤਾਂ ਯਹੋਵਾਹ ਅੱਗੇ ਬਲੀ ਚੜ੍ਹਾਉਣ ਲਈ ਆਇਆ ਹਾਂ। ਤੁਸੀਂ ਵੀ ਤਿਆਰ ਹੋ ਜਾਵੇ ਅਤੇ ਮੇਰੇ ਨਾਲ ਬਲੀ ਲਈ ਚੱਲੋ।” ਸਮੂਏਲ ਨੇ ਯੱਸੀ ਅਤੇ ਉਸ ਦੇ ਪੁੱਤਰਾਂ ਨੂੰ ਵੀ ਤਿਆਰ ਕੀਤਾ ਅਤੇ ਉਨ੍ਹਾਂ ਨੂੰ ਬਲੀ ਵਿੱਚ ਹਿੱਸਾ ਲੈਣ ਲਈ ਨਿਉਤਾ ਦਿੱਤਾ।"
5 — Sim! — respondeu ele. — Eu vim oferecer um sacrifício a Deus. Purifiquem-se e venham comigo. Ele mandou que Jessé e os seus filhos se purificassem e os convidou para o sacrifício.
6 ਜਦੋਂ ਯੱਸੀ ਅਤੇ ਉਸ ਦੇ ਪੁੱਤਰ ਆਏ ਤਾਂ ਸਮੂਏਲ ਨੇ ਉੱਥੇ ਅਲੀਆਬ ਨੂੰ ਵੇਖਿਆ। ਸਮੂਏਲ ਨੇ ਸੋਚਿਆ, “ਜ਼ਰੂਰੀ ਹੈ ਕਿ ਇਹੀ ਮਨੁੱਖ ਹੋਵੇਗਾ ਜਿਸ ਨੂੰ ਯਹੋਵਾਹ ਨੇ ਚੁਣਿਆ।”"
6 Quando eles chegaram, Samuel viu Eliabe, um dos filhos de Jessé, e pensou: — Este homem que está aqui na presença de Deus, o
7 ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਅਲੀਆਬ ਸੋਹਣਾ ਅਤੇ ਨੌਜੁਆਨ ਹੈ, ਲੰਬਾ ਹੈ। ਪਰ ਤੂੰ ਇਵੇਂ ਨਾ ਸੋਚ ਜਿਵੇਂ ਤੂੰ ਸੋਚ ਰਿਹਾ ਹੈਂ। ਪਰਮੇਸ਼ੁਰ ਚੀਜ਼ਾਂ ਵੱਲ ਉਵੇਂ ਨਹੀਂ ਵੇਖਦਾ ਜਿਵੇਂ ਕਿ ਮਨੁੱਖ ਵੇਖਦੇ ਹਨ। ਲੋਕੀਂ ਦੂਜਿਆਂ ਦਾ ਸਿਰਫ਼ ਬਾਹਰੀ ਰੂਪ ਵੇਖਦੇ ਹਨ ਜਿਵੇਂ ਦੇ ਕਿ ਉਹ ਬਾਹਰੋਂ ਨਜ਼ਰ ਆਉਂਦੇ ਹਨ ਪਰ ਯਹੋਵਾਹ ਉਨ੍ਹਾਂ ਦੇ ਦਿਲਾਂ ਅੰਦਰ ਝਾਤ ਪਾਉਂਦਾ ਹੈ। ਅਲੀਆਬ ਸਹੀ ਮਨੁੱਖ ਨਹੀਂ ਹੈ।”"
7 Mas o Senhor disse: — Não se impressione com a aparência nem com a altura deste homem. Eu o rejeitei porque não julgo como as pessoas julgam. Elas olham para a aparência, mas eu vejo o coração.
8 ਤਦ ਯੱਸੀ ਨੇ ਆਪਨੇ ਦੂਜੇ ਪੁੱਤਰ ਨੂੰ ਬੁਲਾਇਆ ਜਿਸਦਾ ਨਾਉਂ ਅਬੀਨਾਦਾਬ। ਫ਼ਿਰ ਅਬੀਨਾਦਾਬ ਨੂੰ ਯੱਸੀ ਨੇ ਸਮੂਏਲ ਦੇ ਅੱਗੇ ਕੀਤਾ ਤਾਂ ਸਮੂਏਲ ਨੇ ਕਿਹਾ, “ਨਹੀਂ, ਇਸ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।”"
8 Então Jessé chamou o seu filho Abinadabe e o levou a Samuel. Mas Samuel disse: — Este também não foi escolhido pelo
9 ਤਦ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਸਮੂਏਲ ਬੋਲਿਆ, “ਨਹੀਂ, ਯਹੋਵਾਹ ਨੇ ਇਸ ਆਦਮੀ ਨੂੰ ਵੀ ਨਹੀਂ ਚੁਣਿਆ।”"
9 Aí Jessé trouxe o seu filho Simeia. E Samuel disse: — O
10 ਯੱਸੀ ਨੇ ਆਪਨੇ ਸੱਤ ਪੁੱਤਰ ਸਮੂਏਲ ਨੂੰ ਵਿਖਾਏ ਪਰ ਉਸ ਨੇ ਯੱਸੀ ਨੂੰ ਕਿਹਾ, “ਯਹੋਵਾਹ ਨੇ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਨਹੀਂ ਚੁਣਿਆ।”"
10 Assim Jessé apresentou a Samuel sete dos seus filhos. E Samuel disse: — O
11 ਤਦ ਸਮੂਏਲ ਨੇ ਯੱਸੀ ਨੂੰ ਕਿਹਾ, “ਕੀ ਇਹੀ ਤੇਰੇ ਪੁੱਤਰ ਸਨ?” ਯੱਸੀ ਨੇ ਆਖਿਆ, “ਨਹੀਂ! ਮੇਰਾ ਇੱਕ ਹੋਰ ਪੁੱਤਰ ਵੀ ਹੈ ਜੋ ਇਨ੍ਹਾਂ ਸਭਨਾ ਤੋਂ ਛੋਟਾ ਹੈ, ਪਰ ਉਹ ਇਸ ਵਖਤ ਇੱਜੜ ਨੂੰ ਅਜੇ ਚਰਾਉਂਦਾ ਹੈ।” ਸਮੂਏਲ ਨੇ ਕਿਹਾ, “ਉਸ ਨੂੰ ਨੂੰ ਵੀ ਬੁਲਾ ਉਸ ਨੂੰ ਇੱਥੇ ਲੈ ਕੇ ਆ। ਅਸੀਂ ਉਸ ਵਕਤ ਤੱਕ ਭੋਜਨ ਨਹੀਂ ਛਕਾਂਗੇ ਜਦ ਤੀਕ ਉਹ ਇੱਥੇ ਨਹੀਂ ਆਉਂਦਾ।”"
11 E perguntou a Jessé: — Você não tem mais nenhum filho? Jessé respondeu: — Tenho mais um, o caçula, mas ele está fora, tomando conta das ovelhas. — Então mande chamá-lo! — disse Samuel. — Nós não vamos oferecer o sacrifício enquanto ele não vier.
12 ਯੱਸੀ ਨੇ ਕਿਸੇ ਨੂੰ ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਇੱਥੇ ਬੁਲਾਉਣ ਲਈ ਭੇਜਿਆ। ਇਹ ਉਸਦਾ ਪੁੱਤਰ ਵੇਖਣ ਵਿੱਚ ਸੋਹਣਾ ਲਾਲ ਰੰਗ ਅਤੇ ਸੁੰਦਰ ਦਿਖਣ ਵਾਲਾ ਨੌਜੁਵਾਨ ਸੀ। ਯਹੋਵਾਹ ਨੇ ਸਮੂਏਲ ਨੂੰ ਕਿਹਾ, “ਉੱਠ ਅਤੇ ਇਸਦਾ ਮਸਹ ਕਰ। ਇਹੀ ਹੈ ਉਹ।”"
12 Aí Jessé mandou buscá-lo. Era um belo rapaz, saudável e de olhos brilhantes. E o Senhor disse a Samuel: — É este mesmo. Unja-o.
13 ਸਮੂਏਲ ਨੇ ਉਹ ਸਿੰਗ ਜਿਸ ਵਿੱਚ ਤੇਲ ਭਰਿਆ ਹੋਇਆ ਸੀ ਚੁੱਕਿਆ ਅਤੇ ਯੱਸੀ ਦੇ ਸਭ ਤੋਂ ਛੋਟੇ ਪੁੱਤਰ ਨੂੰ ਉਸ ਦੇ ਸਾਰੇ ਭਰਾਵਾਂ ਦੇ ਸਾਹਮਣੇ ਉਸ ਦੇ ਸਿਰ ਵਿੱਚ ਉਹ ਤੇਲ ਰੋੜਕੇ ਉਸ ਨੂੰ ਮਸਹ ਕੀਤਾ। ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਬੜੀ ਜ਼ੋਰ ਦੀ ਦਾਊਦ ਉੱਪਰ ਆਉਂਦਾ ਰਿਹਾ। ਉਸਤੋਂ ਬਾਦ ਸਮੂਏਲ ਰਾਮਾਹ ਨੂੰ ਵਿਦਾ ਹੋਇਆ।"
13 Samuel pegou o chifre cheio de azeite e ungiu Davi na frente dos seus irmãos. E o Espírito do Senhor dominou Davi e daquele dia em diante ficou com ele. E Samuel voltou para Ramá.
14 ਇੱਕ ਬੁਰਾ ਆਤਮਾ ਸ਼ਾਊਲ ਨੂੰ ਸਤਾਉਂਦਾ ਰਿਹਾ ਯਹੋਵਾਹ ਦੇ ਆਤਮੇ ਨੇ ਸ਼ਾਊਲ ਨੂੰ ਤਿਆਗ ਦਿੱਤਾ ਅਤੇ ਫ਼ਿਰ ਉਸ ਨੇ ਇੱਕ ਬੁਰਾ ਆਤਮਾ ਸ਼ਾਊਲ ਅੰਦਰ ਦਾਖਲ ਕਰ ਦਿੱਤਾ। ਇਸਨੇ ਸ਼ਾਊਲ ਨੂੰ ਬਹੁਤ ਕਸ਼ਟ ਦਿੱਤੇ।"
14 O Espírito do Senhor saiu de Saul, e um espírito mau, mandado por Deus, começou a atormentá-lo.
15 ਸ਼ਾਊਲ ਦੇ ਨੌਕਰਾਂ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਵੱਲੋਂ ਇੱਕ ਭੈੜਾ ਆਤਮਾ ਤੈਨੂੰ ਸਤਾ ਰਿਹਾ ਹੈ।"
15 Então os empregados de Saul lhe disseram: — Sabemos que um espírito mau mandado por Deus está atormentando o senhor.
16 ਸਾਨੂੰ ਆਗਿਆ ਦੇ ਕਿ ਅਸੀਂ ਇੱਕ ਅਜਿਹਾ ਮਨੁੱਖ ਲੱਭਕੇ ਲਿਆਈਏ ਜਿਹੜਾ ਬਰਬਤ ਵਜਾਉਣ ਵਿੱਚ ਹੁਸ਼ਿਆਰ ਹੋਵੇ ਤਾਂ ਫ਼ਿਰ ਅਜਿਹਾ ਹੋਵੇਗਾ ਕਿ ਜਿਸ ਵਕਤ ਪਰਮੇਸ਼ੁਰ ਵੱਲੋਂ ਇਹ ਦੁਸ਼ਟ ਆਤਮਾ ਤੇਰੇ ਉੱਪਰ ਚੜ੍ਹੇ ਤਾਂ ਉਹ ਬਰਬਤ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੂੰ ਚੰਗਾ ਹੋ ਜਾਵੇਂਗਾ।”"
16 Mande, e nós iremos procurar um homem que saiba tocar lira . Assim, quando o espírito mau vier sobre o senhor, o homem tocará a lira, e o senhor ficará bom de novo.
17 ਤਾਂ ਸ਼ਾਊਲ ਨੇ ਆਪਨੇ ਸੇਵਕਾਂ ਨੂੰ ਆਖਿਆ, “ਜਾਓ ਅਤੇ ਅਜਿਹਾ ਕੋਈ ਮਨੁੱਖ ਲੱਭੋ ਜਿਹੜਾ ਧੁਨ ਵਜਾਉਣ ਵਿੱਚ ਹੁਸ਼ਿਆਰ ਹੋਵੇ। ਉਸ ਨੂੰ ਮੇਰੇ ਕੋਲ ਲੈ ਕੇ ਆਵੋ।”"
17 E Saul ordenou: — Procurem um homem que toque bem lira e o tragam aqui.
18 ਉਨ੍ਹਾਂ ਵਿੱਚੋਂ ਇੱਕ ਸੇਵਕ ਨੇ ਕਿਹਾ, “ਬੈਤਲਹਮ ਵਿੱਚ ਇੱਕ ਮਨੁੱਖ ਹੈ ਜਿਸਦਾ ਨਾਉਂ ਯੱਸੀ ਹੈ। ਮੈਂ ਉਸ ਦੇ ਪੁੱਤਰ ਨੂੰ ਵੇਖਿਆ ਹੋਇਆ ਹੈ। ਉਹ ਬਰਬਤ ਵਜਾਉਣੀ ਜਾਣਦਾ ਹੈ। ਉਹ ਇੱਕ ਬਹਾਦੁਰ ਆਦਮੀ ਅਤੇ ਵੀਰ ਯੋਧਾ ਵੀ ਹੈ। ਉਹ ਸੋਹਣਾ ਅਤੇ ਸੁਨੱਖਾ ਵੀ ਹੈ ਅਤੇ ਯਹੋਵਾਹ ਵੀ ਉਸ ਦੇ ਵੱਲ ਹੈ।”"
18 Um dos empregados respondeu: — Jessé, da cidade de Belém, tem um filho que é bom músico. Ele também é valente, bom soldado, fala bem, tem boa aparência, e o
19 ਤਾਂ ਸ਼ਾਊਲ ਨੇ ਯੱਸੀ ਵੱਲ ਆਪਣੇ ਹਲਕਾਰੇ ਭੇਜੇ। ਉਨ੍ਹਾਂ ਨੇ ਯੱਸੀ ਨੂੰ ਕਿਹਾ, “ਤੇਰਾ ਦਾਊਦ ਨਾਮ ਦਾ ਜੋ ਪੁੱਤਰ ਹੈ, ਜੋ ਇੱਜੜ ਚਰਾਉਂਦਾ ਹੈ ਉਸ ਨੂੰ ਮੇਰੇ ਨਾਲ ਭੇਜ।”"
19 Aí Saul enviou mensageiros com este recado para Jessé: — Mande-me o seu filho Davi, aquele que toma conta das ovelhas.
20 ਉਪਰੰਤ ਯੱਸੀ ਨੇ ਇੱਕ ਖੋਤਾ ਜਿਸ ਉੱਪਰ ਰੋਟੀਆਂ ਲੱਦੀਆਂ ਸਨ, ਇੱਕ ਮੈਅ ਦੀ ਬੋਤਲ ਅਤੇ ਇੱਕ ਪਠੋਰਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।"
20 Então Jessé mandou Davi a Saul, e Davi levou de presente um odre cheio de vinho, um cabrito e um jumento carregado de pão.
21 ਇੰਝ ਦਾਊਦ ਸ਼ਾਊਲ ਕੋਲ ਜਾਕੇ ਉਸ ਦੇ ਸਾਹਮਣੇ ਖੜ੍ਹਾ ਹੋਇਆ। ਸ਼ਾਊਲ ਨੇ ਦਾਊਦ ਨੂੰ ਬਹੁਤ ਪਿਆਰ ਕੀਤਾ। ਦਾਊਦ ਉਸਦਾ ਸਹਾਇਕ ਬਣਿਆ ਜੋ ਉਸ ਦੇ ਸ਼ਸਤਰ ਚੁੱਕਦਾ ਸੀ।"
21 Davi foi e ficou trabalhando para Saul. Este gostou muito de Davi e o escolheu para carregar as suas armas.
22 ਸ਼ਾਊਲ ਨੇ ਯੱਸੀ ਨੂੰ ਇੱਕ ਸੁਨੇਹਾ ਭੇਜਿਆ, “ਤੂੰ ਦਾਊਦ ਨੂੰ ਮੇਰੇ ਕੋਲ ਮੇਰੀ ਸੇਵਾ ਲਈ ਛੱਡਦੇ। ਮੈਨੂੰ ਉਹ ਬੜਾ ਚੰਗਾ ਲੱਗਾ ਹੈ।”"
22 E mandou a seguinte mensagem a Jessé: — Eu gostei de Davi. Deixe que ele fique aqui a meu serviço.
23 ਤਾਂ ਇਉਂ ਹੋਇਆ ਕਿ ਜਿਸ ਵੇਲੇ ਵੀ ਦੁਸ਼ਟ ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਪਰ ਚੜ੍ਹਦਾ ਤਾਂ ਦਾਊਦ ਬਰਬਤ ਸਾਜ਼ ਲੈ ਕੇ ਆਪਣੇ ਹੱਥ ਨਾਲ ਵਜਾਉਂਦਾ ਸੀ ਅਤੇ ਫ਼ੇਰ ਸ਼ਾਊਲ ਨੂੰ ਤਾਜ਼ਗੀ ਆਉਂਦੀ ਸੀ ਅਤੇ ਉਹ ਠੀਕ ਹੋ ਜਾਂਦਾ ਸੀ ਅਤੇ ਦੁਸ਼ਟ ਆਤਮਾ ਉਸਤੋਂ ਹਟ ਜਾਂਦਾ ਸੀ।"
23 Daí em diante, toda vez que o espírito mau mandado por Deus vinha sobre Saul, Davi pegava a sua lira e tocava. O espírito mau saía de Saul, e ele se sentia melhor e ficava bom novamente.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 16, comparar traduções ou montar um estudo — tudo direto pelo WhatsApp.