1 Samuel 17
Punjabi Bible (GL_PUNJABI) vs NVT
NVT Nova Versão Transformadora
1 ਗੋਲਿਆਥ ਦਾ ਇਸਰਾਏਲ ਨੂੰ ਵੰਗਾਰਨਾ ਹੁਣ ਫ਼ਲਿਸਤੀਆਂ ਨੇ ਲੜਾਈ ਲਈ ਆਪਣੀ ਸੈਨਾ ਨੂੰ ਇਕੱਠਾ ਕਰਨਾ ਸ਼ੁਰੂ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ। ਉਨ੍ਹਾਂ ਨੇ ਸੋਕੋਹ ਅਤੇ ਅਜ਼ੇਕਾਹ ਦੇ ਵਿੱਚਕਾਰ ਅਫ਼ਸਦੰਮੀਮ ਵਿੱਚ ਡੇਰੇ ਲਾਏ।"
1 Os filisteus reuniram seu exército para a batalha e acamparam em Efes-Damim, entre Socó, em Judá, e Azeca.
2 ਸ਼ਾਊਲ ਅਤੇ ਇਸਰਾਏਲੀ ਸੈਨਾ ਵੀ ਇਕੱਠੀ ਹੋ ਗਈ। ਉਨ੍ਹਾਂ ਦਾ ਡੇਰਾ ਏਲਾਹ ਦੀ ਵਾਦੀ ਵਿੱਚ ਲੱਗਾ। ਸ਼ਾਊਲ ਦੇ ਸਿਪਾਹੀ ਫ਼ਲਿਸਤੀਆਂ ਦੇ ਵਿਰੁੱਧ ਪਾਲਾਂ ਬੰਨ੍ਹਕੇ ਲੜਨ ਲਈ ਤਿਆਰ ਬਰ ਤਿਆਰ ਸਨ।"
2 Em resposta, Saul reuniu as tropas israelitas perto do vale de Elá.
3 ਇੱਕ ਪਾਸੇ ਦੇ ਪਹਾੜ ਉੱਤੇ ਫ਼ਲਿਸਤੀ ਖਲੋਤੇ ਸਨ ਅਤੇ ਦੂਜੇ ਪਾਸੇ ਇਸਰਾਏਲੀ ਅਤੇ ਉਨ੍ਹਾਂ ਦੇ ਵਿੱਚਕਾਰ ਖਢ਼ੀ ਸੀ, ਇਹ ਵਾਦੀ।"
3 Assim, os filisteus e os israelitas ficaram frente a frente, em colinas opostas, com o vale entre eles.
4 ਫ਼ਲਿਸਤੀਆਂ ਕੋਲ ਇੱਕ ਸੂਰਮਾ ਸਿਪਾਹੀ ਸੀ ਜਿਸਦਾ ਨਾਉਂ ਗੋਲਿਆਥ ਸੀ, ਜੋ ਕਿ ਗਾਥੀ ਸੀ। ਗੋਲੀਆਥ ਕਰੀਬ 9 ਫੁੱਟ ਲੰਬਾ ਸੀ। ਗੋਲਿਆਥ ਫ਼ਲਿਸਤੀ ਡੇਰੇ ਵਿੱਚੋਂ ਬਾਹਰ ਨਿਕਲਿਆ।"
4 Então Golias, um guerreiro filisteu de Gate, saiu das fileiras do exército filisteu. Ele tinha 2,90 metros de altura,
5 ਉਸ ਨੇ ਆਪਣੇ ਸਿਰ ਉੱਤੇ ਪਿੱਤਲ ਦਾ ਟੋਪ ਪਾਇਆ ਹੋਇਆ ਸੀ। ਉਸ ਨੇ ਇੱਕ ਅਜਿਹਾ ਕਵਚ ਆਪਣੇ ਉੱਪਰ ਪਾਇਆ ਹੋਇਆ ਸੀ ਜਿਵੇਂ ਉਹ ਮੱਛੀ ਦੇ ਤਿੱਖੇ ਕੁੰਡਿਆਂ ਦਾ ਬਣਿਆ ਹੋਵੇ। ਇਹ ਕਵਚ ਭਾਰ ਵਿੱਚ 125 ਪੌਂਡ ਪਿੱਤਲ ਦਾ ਬਣਿਆ ਹੋਇਆ ਸੀ।"
5 usava um capacete de bronze e vestia uma couraça de escamas de bronze que pesava sessenta quilos.
6 ਗੋਲਿਆਥ ਨੇ ਦੋਨਾਂ ਲੱਤਾਂ ਉੱਪਰ ਵੀ ਪਿੱਤਲ ਦੇ ਕਵਚ ਪਾਏ ਹੋਏ ਸਨ ਅਤੇ ਉਸ ਦੇ ਦੋਨਾਂ ਮੋਢਿਆਂ ਵਿੱਚਕਾਰ ਪਿੱਤਲ ਦੀ ਬਰਛੀ ਸੀ।"
6 Também usava caneleiras de bronze e carregava no ombro um dardo de bronze.
7 ਉਸ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਸ ਦੇ ਬਰਛੇ ਦਾ ਫ਼ਲ 15 ਪੌਂਡ ਲੋਹੇ ਦਾ ਸੀ ਅਤੇ ਉਸ ਦੇ ਅੱਗੇ ਇੱਕ ਮਨੁੱਖ ਢਾਲ ਚੁੱਕ ਕੇ ਤੁਰਦਾ ਸੀ।"
7 A haste de sua lança era pesada e grossa, como o eixo de um tear, e a ponta de ferro da lança pesava cerca de sete quilos. Seu escudeiro caminhava à frente dele.
8 ਹਰ ਰੋਜ਼ ਗੋਲਿਆਥ ਬਾਹਰ ਨਿਕਲਦਾ ਅਤੇ ਇਸਰਾਏਲੀ ਸਿਪਾਹੀਆਂ ਨੂੰ ਜ਼ੋਰ ਦੀ ਲਲਕਾਰਦਾ ਅਤੇ ਆਖਦਾ, “ਤੁਸੀਂ ਲੜਾਈ ਲਈ ਕਿਸ ਲਈ ਪਾਲ ਬੰਨ੍ਹੀ ਹੋਈ ਹੈ? ਤੁਸੀਂ ਸ਼ਾਊਲ ਦੇ ਸੇਵਕ ਹੋ। ਮੈਂ ਵੀ ਫ਼ਲਿਸਤੀ ਹਾਂ। ਤੁਸੀਂ ਆਪਣੇ ਵਿੱਚੋਂ ਇੱਕ ਆਦਮੀ ਚੁਣੋ ਅਤੇ ਉਸ ਨੂੰ ਮੇਰੇ ਵੱਲ ਲੜਨ ਲਈ ਭੇਜੋ।"
8 Golias parou e gritou para as tropas israelitas: “Por que saíram todos para lutar? Eu sou filisteu, e vocês são servos de Saul. Escolham um homem para vir aqui e lutar comigo!
9 ਜੇਕਰ ਉਹ ਆਦਮੀ ਮੈਨੂੰ ਮਾਰ ਦੇਵੇ ਤਾਂ ਅਸੀਂ ਫ਼ਲਿਸਤੀ ਤੁਹਾਡੇ ਸੇਵਕ ਹੋ ਜਾਵਾਂਗੇ। ਪਰ ਜੇ ਮੈਂ ਤੁਹਾਡਾ ਆਦਮੀ ਮਾਰ ਦਿੱਤਾ ਤਾਂ ਮੈਂ ਜੇਤੂ ਹੋ ਜਾਵਾਂਗਾ ਅਤੇ ਤੁਸੀਂ ਸਾਡੇ ਗੁਲਾਮ। ਫ਼ਿਰ ਤੁਹਾਨੂੰ ਸਾਡੀ ਟਹਿਲ ਸੇਵਾ ਕਰਨੀ ਪਵੇਗੀ।”"
9 Se ele me matar, seremos seus escravos. Mas, se eu o matar, vocês serão nossos escravos!
10 ਫ਼ੇਰ ਫ਼ਲਿਸਤੀ ਨੇ ਇਹ ਵੀ ਕਿਹਾ, “ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਸ਼ਰਮਿੰਦਾ ਕਰਦਾ ਹਾਂ। ਮੈਂ ਇਹ ਆਖਣ ਦੀ ਜ਼ੁਰ੍ਰਅਤ ਰੱਖਦਾ ਹਾਂ ਅਤੇ ਤੁਹਾਨੂੰ ਆਖਦਾ ਹਾਂ ਕਿ ਤੁਸੀਂ ਆਪਣੇ ਕਿਸੇ ਵੀ ਆਦਮੀ ਨੂੰ ਮੇਰੇ ਵੱਲ ਭੇਜੋ ਜੋ ਮੇਰੇ ਨਾਲ ਯੁੱਧ ਕਰੇ।”"
10 Desafio hoje os exércitos de Israel. Mandem um homem para lutar comigo!”.
11 ਸ਼ਾਊਲ ਅਤੇ ਇਸਰਾਏਲੀ ਲੋਕਾਂ ਨੇ ਉਹ ਸਭ ਸੁਣਿਆ ਜੋ ਗੋਲਿਆਥ ਬੋਲਿਆ ਤਾਂ ਉਹ ਬੜੇ ਡਰ ਗਏ।"
11 Quando Saul e os israelitas ouviram isso, ficaram aterrorizados e muito abalados.
12 ਦਾਊਦ ਦਾ ਜੰਗ ਦੇ ਮੈਦਾਨ ’ਚ ਉੱਤਰਨਾ ਦਾਊਦ ਯੱਸੀ ਦਾ ਪੁੱਤਰ ਸੀ ਅਤੇ ਯੱਸੀ ਬੈਤਲਹਮ ਯਹੂਦਾਹ ਦੇ ਅਫ਼ਰਾਥੀ ਪਰਿਵਾਰ ਦਾ ਮਨੁੱਖ ਸੀ। ਯੱਸੀ ਦੇ 8 ਪੁੱਤਰ ਸਨ। ਯੱਸੀ ਸ਼ਾਊਲ ਦੇ ਜ਼ਮਾਨੇ ਵਿੱਚ ਆਪ ਬੁੱਢਾ ਹੋ ਚੁੱਕਾ ਸੀ।"
12 Davi era filho de Jessé, efrateu de Belém, na terra de Judá. Na época do rei Saul, Jessé já era idoso e tinha oito filhos.
13 ਯੱਸੀ ਦੇ ਤਿੰਨ ਵੱਡੇ ਪੁੱਤਰ ਸ਼ਾਊਲ ਨਾਲ ਜੰਗ ਵਿੱਚ ਗਏ। ਉਸਦਾ ਪਹਿਲੋਠਾ ਪੁੱਤਰ ਅਲੀਆਬ ਦੂਜਾ ਅਬੀਨਾਦਾਬ ਅਤੇ ਤੀਜਾ ਸ਼ੰਮਾਹ ਸੀ।"
13 Os três filhos mais velhos de Jessé — Eliabe, Abinadabe e Simeia — haviam se alistado no exército de Saul para lutar contra os filisteus.
14 ਦਾਊਦ ਯੱਸੀ ਦਾ ਸਭ ਤੋਂ ਛੋਟਾ ਅੱਠਵਾਂ ਪੁੱਤਰ ਸੀ। ਤਿੰਨ ਵੱਡੇ ਪੁੱਤਰ ਸ਼ਾਊਲ ਦੀ ਸੈਨਾ ਵਿੱਚ ਭਰਤੀ ਸਨ।"
14 Davi era o mais novo. Seus três irmãos mais velhos seguiam o exército de Saul,
15 ਪਰ ਦਾਊਦ ਸ਼ਾਊਲ ਕੋਲੋਂ ਵੱਖਰਾ ਹੋਕੇ ਸਮੇਂ ਉੱਤੇ ਆਪਣੇ ਪਿਉ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਲਈ ਗਿਆ।"
15 enquanto Davi ia e voltava para ajudar seu pai a cuidar das ovelhas em Belém.
16 ਉਹ ਫ਼ਲਿਸਤੀ (ਗੋਲਿਆਥ) ਰੋਜ਼ ਸਵੇਰੇ-ਸ਼ਾਮ ਇਸਰਾਏਲੀ ਸੈਨਾ ਦੇ ਸਾਹਮਣੇ ਆ ਖੜ੍ਹਾ ਹੁੰਦਾ। ਇਉਂ ਉਹ 40 ਦਿਨ ਤੱਕ ਇਸਰਾਏਲੀਆਂ ਦਾ ਰੋਜ਼ ਮਖੌਲ ਉਡਾਉਂਦਾ ਰਿਹਾ।"
16 Durante quarenta dias, pela manhã e à tarde, o guerreiro filisteu se apresentava diante do exército israelita e o desafiava.
17 ਇੱਕ ਦਿਨ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਕਿਹਾ, “ਇਹ ਭੁੱਜੇ ਹੋਏ ਦਾਣਿਆਂ ਦਾ ਟੋਕਰਾ ਅਤੇ ਦਸ ਰੋਟੀਆਂ ਆਪਣੇ ਭਰਾਵਾਂ ਲਈ ਡੇਰੇ ਉੱਤੇ ਲੈ ਜਾ।"
17 Um dia, Jessé disse a Davi: “Leve depressa para seus irmãos que estão no acampamento este cesto com grãos tostados e estes dez pães.
18 ਅਤੇ ਇਹ 10 ਚੱਕੀਆਂ ਪਨੀਰ ਦੀਆਂ ਉਨ੍ਹਾਂ ਨੇ ਕਮਾਂਡਰਾ ਲਈ ਲੈ ਜਾ, ਜੋ ਤੇਰੇ ਭਰਾਵਾਂ ਦੇ 1,000 ਮਨੁੱਖਾਂ ਉੱਪਰ ਹੁਕਮ ਕਰਦਾ ਹੈ। ਅਤੇ ਇਹ ਵੀ ਵੇਖ ਕਿ ਤੇਰੇ ਭਰਾ ਉੱਥੇ ਕਿਵੇਂ ਹਨ, ਕੀ ਕਰ ਰਹੇ ਹਨ, ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ।"
18 Leve também estes dez queijos para o capitão deles. Veja como estão seus irmãos e traga notícias deles”.
19 ਉਸ ਵਕਤ ਸ਼ਾਊਲ ਅਤੇ ਉਹ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਵਾਦੀ ਵਿੱਚ ਫ਼ਲਿਸਤੀਆਂ ਨਾਲ ਲੜਦੇ ਪਏ ਸਨ।”"
19 Os irmãos de Davi estavam com Saul e o exército israelita no vale de Elá, lutando contra os filisteus.
20 ਸਵੇਰ-ਸਾਰ ਹੀ ਦਾਊਦ ਨੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਸ ਨੂੰ ਆਖਿਆ ਸੀ ਉਹ ਵਸਤਾਂ ਲੈ ਕੇ ਤੁਰ ਪਿਆ। ਦਾਊਦ ਨੇ ਉਹ ਛਕੜਾ ਗੱਡੀ ਡੇਰੇ ਅੱਗੇ ਲਾਈ। ਉਸ ਵਕਤ ਸਿਪਾਹੀ ਆਪਣੀਆਂ ਪਾਲਾਂ ਬਨਾਉਣ ਦੇ ਆਹਰ ਵਿੱਚ ਰੁਝੇ ਸਨ ਅਤੇ ਉਹ ਆਪਣੇ ਮੋਰਚੇ ਵਿੱਚ ਲਲਕਾਰਾਂ ਮਾਰ ਰਹੇ ਸਨ, ਜਦੋਂ ਦਾਊਦ ਉੱਥੇ ਪਹੁੰਚਿਆ।"
20 Davi deixou as ovelhas com outro pastor e, na manhã seguinte, partiu bem cedo com os presentes, como Jessé havia ordenado. Chegou ao acampamento quando o exército israelita saía para o campo de batalha com gritos de guerra.
21 ਦੋਨੋਂ ਪਾਸੇ ਇਸਰਾਏਲੀ ਅਤੇ ਫ਼ਲਿਸਤੀ ਪਾਲਾਂ ਬੰਨ੍ਹ ਕੇ ਲੜਾਈ ਲਈ ਤਿਆਰ ਸਨ।"
21 Logo, filisteus e israelitas estavam frente a frente, exército contra exército.
22 ਦਾਊਦ ਨੇ ਉਹ ਸਾਰੀਆਂ ਵਸਤਾਂ ਉਸ ਆਦਮੀ ਨੂੰ ਸੌਂਪੀਆਂ ਜੋ ਖਾਣ-ਪੀਣ ਦੇ ਸਮਾਨ ਦਾ ਪਾਹਰੂ ਸੀ ਅਤੇ ਆਪ ਉਹ ਉੱਥੇ ਗਿਆ ਜਿੱਥੇ ਇਸਰਾਏਲੀ ਸਿਪਾਹੀ ਤੈਨਾਤ ਸਨ। ਦਾਊਦ ਨੇ ਉਨ੍ਹਾਂ ਨੂੰ ਆਪਣੇ ਭਰਾਵਾਂ ਬਾਰੇ ਪੁੱਛਿਆ।"
22 Davi deixou suas coisas com o responsável pelos suprimentos e correu até a frente de batalha para saudar seus irmãos.
23 ਫ਼ਿਰ ਦਾਊਦ ਨੇ ਆਪਣੇ ਭਰਾਵਾਂ ਨਾਲ ਗੱਲ ਬਾਤ ਕਰਨੀ ਸ਼ੁਰੂ ਕੀਤੀ। ਅਜੇ ਉਹ ਹਾਲ-ਚਾਲ ਹੀ ਪੁੱਛ ਰਿਹਾ ਸੀ ਤਦ ਗੋਲਿਆਥ ਉਹ ਬਲਵਾਨ ਫ਼ਲਿਸਤੀ ਗਾਥੀ ਪਾਲਾਂ ਵਿੱਚੋਂ ਨਿਕਲਿਆ ਅਤੇ ਉਸ ਰੋਜ਼ ਵਾਂਗ ਫ਼ੇਰ ਗੱਲਾਂ ਕੀਤੀਆਂ ਅਤੇ ਲਲਕਾਰਿਆ ਜੋ ਦਾਊਦ ਨੇ ਵੀ ਸੁਣਿਆ।"
23 Enquanto falava com eles, Golias, o guerreiro filisteu de Gate, saiu das fileiras do exército filisteu. Davi o ouviu gritar seu desafio habitual.
24 ਇਸਰਾਏਲ ਦੇ ਸਾਰੇ ਮਨੁੱਖ ਗੋਲਿਆਥ ਕੋਲੋਂ ਡਰਕੇ ਭੱਜ ਗਏ।"
24 Quando os israelitas viram Golias, começaram a fugir, apavorados.
25 ਉਨ੍ਹਾਂ ਵਿੱਚੋਂ ਇੱਕ ਇਸਰਾਏਲੀ ਮਨੁੱਖ ਨੇ ਕਿਹਾ, “ਤੁਸੀਂ ਇਸ ਮਨੁੱਖ ਵੱਲ ਵੇਖਿਆ ਹੈ ਜੋ ਹੁਣ ਨਿਕਲਿਆ ਹੈ। ਉਸ ਵੱਲ ਵੇਖੋ ਜ਼ਰਾ। ਸੱਚਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਹੀ ਆਇਆ ਹੈ ਅਤੇ ਇਉਂ ਹੋਵੇਗਾ ਕਿ ਜਿਹੜਾ ਉਸ ਨੂੰ ਮਾਰੇਗਾ ਤਾਂ ਸ਼ਾਊਲ ਪਾਤਸ਼ਾਹ ਉਸ ਨੂੰ ਮਾਲ ਨਾਲ ਧਨਵਾਨ ਕਰੇਗਾ। ਅਤੇ ਸ਼ਾਊਲ ਆਪਣੀ ਧੀ ਦਾ ਵਿਆਹ ਉਸ ਆਦਮੀ ਨਾਲ ਕਰੇਗਾ ਜੋ ਇਸ ਗੋਲਿਆਥ ਨੂੰ ਮਾਰ ਸੁੱਟੇਗਾ। ਅਤੇ ਉਸ ਦੇ ਪਿਉ ਦੇ ਟੱਬਰ ਨੂੰ ਇਸਰਾਏਲ ਦੇ ਵਿੱਚ ਆਜ਼ਾਦ ਕਰੇਗਾ।”"
25 “Vocês viram aquele homem?”, perguntavam uns aos outros. “Ele sai todos os dias para desafiar Israel. O rei ofereceu uma grande recompensa para quem o matar. Dará uma de suas filhas como esposa e isentará toda a família dele de pagar impostos!”
26 ਦਾਊਦ ਨੇ ਆਪਨੇ ਕੋਲ ਖਲੋਤੇ ਆਦਮੀਆਂ ਨੂੰ ਪੁੱਛਿਆ, “ਉਸਨੇ ਕੀ ਆਖਿਆ? ਇਸ ਫ਼ਲਿਸਤੀ ਨੂੰ ਮਾਰਨ ਅਤੇ ਇਸਰਾਏਲ ਤੋਂ ਇਹ ਬੇਇੱਜ਼ਤੀ ਹਟਾਉਣ ਦਾ ਕੀ ਇਨਾਮ ਹੈ? ਆਖਿਰ ਇਹ ਗੋਲਿਆਥ ਹੈ ਕੌਣ? ਉਹ ਸਿਰਫ਼ ਇੱਕ ਵਿਦੇਸ਼ੀ ਹੈ ਅਤੇ ਸਿਰਫ਼ ਇੱਕ ਫ਼ਲਿਸਤੀ ਹੀ ਹੈ। ਉਹ ਇਹ ਕਿਉਂ ਸੋਚਦਾ ਕਿ ਉਹ ਪਰਮੇਸ਼ੁਰ ਦੀ ਸੈਨਾ ਨੂੰ ਲਲਕਾਰ ਸੱਕਦਾ ਹੈ।”"
26 Então Davi perguntou aos soldados que estavam por perto: “O que receberá o homem que matar esse filisteu e acabar com suas provocações contra Israel? Afinal de contas, quem é esse filisteu incircunciso para desafiar os exércitos do Deus vivo?”.
27 ਤਾਂ ਇਸਰਾਏਲੀ ਨੇ ਦਾਊਦ ਨੂੰ ਦੱਸਿਆ ਕਿ ਜੋ ਇਹ ਫ਼ਲਿਸਤੀ ਨੂੰ ਮਾਰੇ ਉਸ ਨੂੰ ਇਨਾਮ ਮਿਲੇਗਾ।"
27 Os soldados repetiram o que tinham dito e confirmaram: “Sim, essa será a recompensa para quem o matar”.
28 ਉਸ ਵੇਲੇ ਦਾਊਦ ਦੇ ਵੱਡੇ ਭਰਾ ਅਲੀਆਬ ਨੇ ਦਾਊਦ ਨੂੰ ਸੈਨਾ ਦੇ ਲੋਕਾਂ ਨਾਲ ਗੱਲਾਂ ਕਰਦੇ ਸੁਣ ਲਿਆ ਤਾਂ ਉਸ ਨੂੰ ਦਾਊਦ ਉੱਤੇ ਬੜਾ ਕਰੋਧ ਆਇਆ ਅਤੇ ਉਸ ਨੇ ਦਾਊਦ ਨੂੰ ਕਿਹਾ, “ਤੂੰ ਇੱਥੇ ਕਿਉਂ ਆਇਆ ਹੈ? ਤੂੰ ਉੱਥੇ ਉਜਾੜ ਵਿੱਚ ਇੱਜੜ ਨੂੰ ਭਲਾ ਕਿਸਦੇ ਸਹਾਰੇ ਛੱਡ ਕੇ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਇੱਥੇ ਕਿਸ ਲਈ ਆਇਆ ਹੈਂ? ਕਿਉਂਕਿ ਜੋ ਕੰਮ ਤੈਨੂੰ ਕਰਨ ਵਾਸਤੇ ਕਿਹਾ ਗਿਆ ਤੂੰ ਉਹ ਨਹੀਂ ਕਰਨਾ ਚਾਹੁੰਦਾ। ਮੈਂ ਸਭ ਜਾਣਦਾ ਹਾਂ ਕਿ ਤੂੰ ਆਪਣੇ ਕੰਮ ਤੋਂ ਜੀਅ ਚੁਰਾਉਂਦਾ ਇੱਥੇ ਲੜਾਈ ਵੇਖਣ ਆ ਗਿਆ ਹੈ।”"
28 Quando Eliabe, irmão mais velho de Davi, o ouviu falando com os soldados, ficou furioso e perguntou: “O que você está fazendo aqui? Não devia estar tomando conta daquelas poucas ovelhas? Conheço sua arrogância e suas más intenções. Você quer apenas ver a batalha!”.
29 ਦਾਊਦ ਨੇ ਕਿਹਾ, “ਤਾਂ ਹੁਣ ਦੱਸ ਮੈਂ ਕੀ ਕਰਾਂ? ਮੈਂ ਇਸ ਵਿੱਚ ਕੁਝ ਗਲਤੀ ਨਹੀਂ ਕੀਤੀ? ਮੈਂ ਤਾਂ ਕੇਵਲ ਗੱਲਾਂ ਕਰ ਰਿਹਾ ਸੀ।”"
29 “O que eu fiz agora?”, disse Davi. “Só fiz uma pergunta!”
30 ਦਾਊਦ ਕੁਝ ਹੋਰ ਲੋਕਾਂ ਵੱਲ ਮੁੜਿਆ ਅਤੇ ਉਨ੍ਹਾਂ ਨੂੰ ਵੀ ਇਹੀ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਵੀ ਉਸ ਨੂੰ ਪਹਿਲਾਂ ਵਰਗਾ ਹੀ ਜਵਾਬ ਦਿੱਤਾ।"
30 Então foi até outros soldados, fez a mesma pergunta e recebeu a mesma resposta.
31 ਕੁਝ ਆਦਮੀਆਂ ਨੇ ਦਾਊਦ ਨੂੰ ਗੱਲਾਂ ਕਰਦਿਆਂ ਸੁਣਿਆ ਤਾਂ ਉਹ ਦਾਊਦ ਨੂੰ ਸ਼ਾਊਲ ਕੋਲ ਲੈ ਗਏ ਅਤੇ ਉਸ ਨੂੰ ਜਾਕੇ ਦੱਸਿਆ ਕਿ ਦਾਊਦ ਕੀ ਆਖਦਾ ਸੀ।"
31 Alguém contou ao rei Saul o que Davi tinha dito, e o rei mandou chamá-lo.
32 ਤਾਂ ਦਾਊਦ ਨੇ ਸ਼ਾਊਲ ਨੂੰ ਆਖਿਆ, “ਉਸ ਗੋਲਿਆਥ ਕਰਕੇ ਕਿਸੇ ਮਨੁੱਖ ਨੂੰ ਘਬਰਾਉਣਾ ਨਹੀਂ ਚਾਹੀਦਾ। ਮੈਂ ਤੁਹਾਡਾ ਸੇਵਕ ਹਾਂ ਸੋ ਮੈਂ ਇਸ ਫ਼ਲਿਸਤੀ ਨਾਲ ਲੜਾਂਗਾ।”"
32 Davi disse a Saul: “Ninguém se preocupe por causa desse filisteu. Seu servo vai lutar contra ele”.
33 ਸ਼ਾਊਲ ਨੇ ਜਵਾਬ ਦਿੱਤਾ, “ਤੂੰ ਬਾਹਰ ਜਾਕੇ ਇਸ ਫ਼ਲਿਸਤੀ ਨਾਲ ਨਹੀਂ ਲੜ ਸੱਕਦਾ, ਤੂੰ ਤਾਂ ਸਿਪਾਹੀ ਵੀ ਨਹੀਂ ਅਤੇ ਇਹ ਗੋਲਿਆਥ ਤਾਂ ਬਚਪਨ ਤੋਂ ਲੜਾਈਆਂ ਲੜਦਾ ਆ ਰਿਹਾ ਹੈ।”"
33 Saul respondeu: “Você não conseguirá lutar contra esse filisteu e vencer! É apenas um rapaz, e ele é guerreiro desde a juventude”.
34 ਪਰ ਦਾਊਦ ਨੇ ਸ਼ਾਊਲ ਨੂੰ ਕਿਹਾ, “ਮੈਂ, ਤੁਹਾਡਾ ਸੇਵਕ ਆਪਣੇ ਪਿਉ ਦੀਆਂ ਭੇਡਾਂ ਚੁਰਾਉਂਦਾ ਸੀ ਤਾਂ ਇੱਕ ਸ਼ੇਰ ਅਤੇ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਭੇਡ ਲੈ ਗਿਆ।"
34 Davi, porém insistiu: “Tomo conta das ovelhas de meu pai e, quando um leão ou um urso aparece para levar um cordeiro do rebanho,
35 ਮੈਂ ਉਨ੍ਹਾਂ ਜੰਗਲੀ ਜਾਨਵਰਾਂ ਦਾ ਪਿੱਛਾ ਕੀਤਾ ਅਤੇ ਉਸ ਉੱਤੇ ਹਮਲਾ ਕਰਕੇ ਉਸ ਦੇ ਮੂੰਹ ਵਿੱਚੋਂ ਭੇਡ ਕੱਢ ਲਿਆਇਆ। ਤਾਂ ਉਹ ਜੰਗਲੀ ਜਾਨਵਰ ਮੇਰੇ ਉੱਤੇ ਟੁੱਟ ਪਿਆ ਪਰ ਮੈਂ ਉਸ ਨੂੰ ਉਸ ਦੇ ਮੂੰਹ ਹੇਠਾਂ ਬਰਾਛਾਂ ਤੋਂ ਫ਼ੜਕੇ ਮਾਰਿਆ ਅਤੇ ਮੈਂ ਉਸ ਨੂੰ ਫ਼ੜਕੇ ਪਾੜ ਸੁੱਟਿਆ।"
35 vou atrás dele com meu cajado e tiro o cordeiro de sua boca. Se o animal me ataca, eu o seguro pela mandíbula e dou golpes nele com o cajado até ele morrer.
36 ਮੈਂ ਇੱਕ ਸ਼ੇਰ ਅਤੇ ਇੱਕ ਰਿੱਛ ਮਾਰਿਆ ਅਤੇ ਮੈਂ ਉਸ ਅਸੁੰਨਤੀ ਫ਼ਲਿਸਤੀ ਗੋਲਿਆਥ ਨੂੰ ਵੀ ਉਨ੍ਹਾਂ ਵਾਂਗ ਹੀ ਮਾਰ ਮੁਕਾਵਾਂਗਾ। ਗੋਲਿਆਥ ਜ਼ਰੂਰ ਮਰੇਗਾ ਕਿਉਂਕਿ ਉਸ ਨੇ ਜਿਉਂਦੇ ਪਰਮੇਸ਼ੁਰ ਦੀ ਸੈਨਾ ਦਾ ਮਖੌਲ ਉਡਾਇਆ ਹੈ।"
36 Fiz isso com o leão e o urso, e farei o mesmo com esse filisteu incircunciso, pois ele desafiou os exércitos do Deus vivo!”.
37 ਯਹੋਵਾਹ ਨੇ ਮੇਰੀ ਸ਼ੇਰ ਅਤੇ ਰਿੱਛ ਤੋਂ ਰੱਖਿਆ ਕੀਤੀ ਤਾਂ ਉਹ ਮੇਰੀ ਇਸ ਫ਼ਲਿਸਤੀ ਤੋਂ ਵੀ ਰੱਖਿਆ ਕਰੇਗਾ।” ਸ਼ਾਊਲ ਨੇ ਦਾਊਦ ਨੂੰ ਕਿਹਾ, “ਜਾ ਫ਼ੇਰ, ਯਹੋਵਾਹ ਤੇਰੇ ਨਾਲ ਹੋਵੇ।”"
37 E disse ainda: “O S enhor que me livrou das garras do leão e do urso também me livrará desse filisteu!”. Por fim, Saul consentiu. “Está bem, então vá”, disse. “E que o S
38 ਤਾਂ ਸ਼ਾਊਲ ਨੇ ਆਪਣੇ ਵਸਤਰ-ਸ਼ਸਤਰ ਦਾਊਦ ਨੂੰ ਪਹਿਨਾਏ। ਸ਼ਾਊਲ ਨੇ ਉਸ ਦੇ ਸਿਰ ਉੱਤੇ ਪਿੱਤਲ ਦਾ ਟੋਪ ਪੁਆਇਆ ਅਤੇ ਉਸ ਦੇ ਸ਼ਰੀਰ ਉੱਤੇ ਜ਼ਰਾ-ਬਖਤਰ ਪੁਆਇਆ।"
38 Então Saul deu a Davi sua própria armadura, incluindo uma couraça e um capacete de bronze.
39 ਦਾਊਦ ਨੇ ਆਪਣੀ ਤਲਵਾਰ ਜ਼ਰਾ ਬਖਤਰ ਉੱਪਰ ਬੰਨ੍ਹੀ ਅਤੇ ਚੱਲਣ ਦਾ ਉਦਮ ਕੀਤਾ। ਦਾਊਦ ਨੇ ਸ਼ਾਊਲ ਦੇ ਵਸਤਰ-ਸ਼ਸਤਰ ਸਜਾਏ ਪਰ ਉਹ ਇਨ੍ਹਾਂ ਭਾਰੀਆਂ ਚੀਜ਼ਾਂ ਨੂੰ ਪਾਣ ਦਾ ਆਦੀ ਨਹੀਂ ਸੀ। ਦਾਊਦ ਨੇ ਸ਼ਾਊਲ ਨੂੰ ਕਿਹਾ, “ਇਨ੍ਹਾਂ ਨਾਲ ਤਾਂ ਮੇਰੇ ਕੋਲੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਇਨ੍ਹਾਂ ਦਾ ਆਦੀ ਨਹੀਂ ਹਾਂ।” ਤਾਂ ਦਾਊਦ ਨੇ ਉਹ ਸਭ ਕੁਝ ਉਤਾਰ ਦਿੱਤਾ।"
39 Davi prendeu a espada sobre a armadura e tentou dar alguns passos, pois nunca tinha usado essas coisas. “Não consigo andar com tudo isso, pois não estou acostumado”, disse a Saul, e tirou a armadura.
40 ਦਾਊਦ ਨੇ ਆਪਣੀ ਡਾਂਗ ਹੱਥ ਵਿੱਚ ਫ਼ੜੀ ਅਤੇ ਉਸ ਨਦੀ ਕੋਲੋਂ ਪੰਜ ਚੀਕਨੇ ਪੱਥਰ ਚੁੱਕ ਲਏ। ਉਸ ਨੇ ਉਹ ਪੰਜ ਮੁਲਾਇਮ ਜਿਹੇ ਪੱਥਰ ਆਪਣੇ ਅਯਾਲੀ ਦੇ ਝੋਲੇ ਵਿੱਚ ਪਾ ਲਏ ਅਤੇ ਉਸਦੀ ਗੁਲੇਲ ਉਸ ਦੇ ਹੱਥ ਵਿੱਚ ਸੀ ਅਤੇ ਉਹ ਫ਼ਲਿਸਤੀ ਗੋਲਿਆਥ ਵੱਲ ਚੱਲਾ ਗਿਆ।"
40 Pegou cinco pedras lisas de um riacho e as colocou em sua bolsa de pastor. Armado apenas com seu cajado e sua funda, foi enfrentar o filisteu.
41 ਦਾਊਦ ਦਾ ਗੋਲਿਆਥ ਨੂੰ ਮਾਰ ਸੁੱਟਣਾ ਉਹ ਫ਼ਲਿਸਤੀ ਗੋਲਿਆਥ ਹੌਲੀ-ਹੌਲੀ ਚੱਲਦਾ ਦਾਊਦ ਦੇ ਨੇੜੇ ਹੁੰਦਾ ਗਿਆ। ਗੋਲਿਆਥ ਦਾ ਸਹਾਇਕ ਹੱਥ ਵਿੱਚ ਢਾਲ ਚੁੱਕੀ ਉਸ ਦੇ ਅੱਗੇ-ਅੱਗੇ ਚੱਲਦਾ ਆਉਂਦਾ ਸੀ।"
41 Golias, com seu escudeiro à frente, caminhava em direção a Davi,
42 ਗੋਲਿਆਥ ਨੇ ਦਾਊਦ ਵੱਲ ਵੇਖਿਆ ਅਤੇ ਹੱਸਿਆ ਉਸ ਨੇ ਵੇਖਿਆ ਕਿ ਉਹ ਸਿਰਫ਼ ਲਾਲ ਮੂੰਹ ਵਾਲਾ ਖੂਬਸੂਰਤ ਨੌਜੁਆਨ ਮੁੰਡਾ ਹੈ।"
42 rindo com desprezo do belo jovem ruivo.
43 ਗੋਲਿਆਥ ਨੇ ਦਾਊਦ ਨੂੰ ਪੁੱਛਿਆ, “ਇਹ ਡਾਂਗ ਕਿਸ ਵਾਸਤੇ ਹੈ? ਕੀ ਤੂੰ ਮੈਨੂੰ ਇੱਥੋਂ ਇੱਕ ਕੁੱਤੇ ਵਾਂਗ ਭਜਾਉਣ ਲਈ ਮੇਰੇ ਪਿੱਛੇ ਆਇਆ ਹੈ?” ਫ਼ੇਰ ਗੋਲਿਆਥ ਨੇ ਦਾਊਦ ਨੂੰ ਆਪਣੇ ਫ਼ਲਿਸਤੀ ਦੇਵਤਿਆਂ ਦੇ ਨਾਵਾਂ ਉੱਤੇ ਗਾਲ੍ਹਾਂ ਕੱਢੀਆਂ।"
43 Gritou para Davi: “Por acaso sou um cão para que você venha a mim com um pedaço de pau?”. E amaldiçoou Davi em nome de seus deuses.
44 ਤਦ ਉਸ ਨੇ ਦਾਊਦ ਨੂੰ ਆਖਿਆ, “ਇੱਧਰ ਆ ਜ਼ਰਾ, ਮੈਂ ਤੇਰਾ ਸ਼ਰੀਰ ਪਰਿੰਦਿਆਂ-ਦਰਿੰਦਿਆਂ ਨੂੰ ਪਾਵਾਂ।”"
44 “Venha cá, e darei sua carne às aves e aos animais selvagens!”, berrou Golias.
45 ਦਾਊਦ ਨੇ ਉਸ ਫ਼ਲਿਸਤੀ ਨੂੰ ਕਿਹਾ, “ਤੂੰ ਤਾ ਤਲਵਾਰ, ਢਾਲ ਅਤੇ ਬਰਛਾ ਲੈ ਕੇ ਮੇਰੇ ਵੱਲ ਆਉਂਦਾ ਹੈਂ। ਪਰ ਮੈਂ ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦੀ ਸੈਨਾ ਦੇ ਪਰਮੇਸ਼ੁਰ ਦੇ ਨਾਮ ਉੱਤੇ ਆ ਰਿਹਾ ਹਾਂ, ਜਿਸ ਬਾਰੇ ਤੂੰ ਮੰਦਾ ਬੋਲਿਆ ਹੈ। ਜਿਸ ਬਾਰੇ ਤੂੰ ਇੰਨਾ ਮੰਦਾ ਆਖਿਆ ਹੈ।"
45 Davi respondeu ao filisteu: “Você vem a mim com uma espada, uma lança e um dardo, mas eu vou enfrentá-lo em nome do S enhor dos Exércitos, o Deus dos exércitos de Israel, que você desafiou.
46 ਅਤੇ ਅੱਜ ਹੀ ਯਹੋਵਾਹ ਤੈਨੂੰ ਮੇਰੇ ਹੱਥ ਕਰ ਦੇਵੇਗਾ। ਮੈਂ ਤੈਨੂੰ ਮਾਰ ਸੁੱਟਾਂਗਾ। ਅੱਜ ਮੈਂ ਤੇਰੇ ਸ਼ਰੀਰ ਦੇ ਟੋਟੇ ਕਰਕੇ ਕਾਵਾਂ ਅਤੇ ਕੁੱਤਿਆਂ ਨੂੰ ਪਾਵਾਂਗਾ। ਮੈਂ ਤੇਰਾ ਸਿਰ ਵੱਢ ਸੁੱਟਾਂਗਾ ਅਤੇ ਉਸ ਨੂੰ ਪਰਿੰਦਿਆਂ-ਦਰਿੰਦਿਆਂ ਅੱਗੇ ਸੁੱਟਾਂਗਾ। ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲੋਥਾਂ ਪੌਣਾਂ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਨੂੰ ਦੇਵਾਂਗਾ ਤਾਂ ਜੋ ਸਾਰੀ ਦੁਨੀਆ ਜਾਣ ਜਾਵੇ ਕਿ ਸਿਰਾਏਲ ਵਿੱਚ ਇੱਕ ਪਰਮੇਸ਼ੁਰ ਹੈ।"
46 Hoje o S enhor entregará você em minhas mãos, e eu o matarei e cortarei sua cabeça. Então darei os cadáveres de seus homens às aves e aos animais selvagens, e o mundo todo saberá que há Deus em Israel!
47 ਅਤੇ ਇੱਥੇ ਹਾਜ਼ਰ ਸਾਰੇ ਲੋਕਾਂ ਨੂੰ ਵੀ ਇਹ ਖਬਰ ਹੋ ਜਾਵੇਗੀ ਕਿ ਯੁੱਧ ਦਾ ਸੁਆਮੀ ਤਾਂ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂਕਿ ਯੁੱਧ ਦਾ ਸੁਆਮੀ ਤਾਂ ਯਹੋਵਾਹ ਹੈ ਅਤੇ ਯਹੋਵਾਹ ਹੀ ਤੈਨੂੰ ਅਤੇ ਫ਼ਲਿਸਤੀਆਂ ਨੂੰ ਸਾਡੇ ਹੱਥ ਦੇਵੇਗਾ।”"
47 E todos que estão aqui reunidos saberão que o S enhor salva seu povo, mas não com espada nem com lança. A batalha é do S enhor , e ele entregará vocês em nossas mãos!”.
48 ਗੋਲਿਆਥ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧਕੇ ਦਾਊਦ ਨਾਲ ਲੜਨ ਨੂੰ ਨੇੜੇ ਹੋਇਆ ਤਾਂ ਦਾਊਦ ਛੇਤੀ ਨਾਲ ਫ਼ਲਿਸਤੀ ਵੱਲ ਦੌੜਿਆ।"
48 Quando o filisteu se aproximou para atacar, Davi foi correndo enfrentá-lo.
49 ਦਾਊਦ ਨੇ ਝੱਟ ਆਪਣੇ ਝੋਲੇ ਵਿੱਚੋਂ ਪੱਥਰ ਕੱਢਿਆ ਅਤੇ ਉਸ ਨੂੰ ਆਪਣੀ ਗੁਲੇਲ ਵਿੱਚ ਰੱਖਕੇ ਗੁਲੇਲ ਚੱਲਾ ਦਿੱਤੀ। ਗੁਲੇਲ ਵਿੱਚੋਂ ਪੱਥਰ ਨਿਕਿਲਆ ਅਤੇ ਏਨ ਗੋਲਿਆਥ ਦੀਆਂ ਦੋਨਾਂ ਅੱਖਾਂ ਦੇ ਵਿੱਚਕਾਰ ਜਾਕੇ ਵੱਜਿਆ ਅਤੇ ਜਾ ਉਸ ਦੇ ਸਿਰ ਵਿੱਚ ਖੁੱਭ ਗਿਆ ਅਤੇ ਗੋਲਿਆਥ ਉੱਥੇ ਹੀ ਮੂੰਹ ਪਰਨੇ ਜ਼ਮੀਨ ਉੱਤੇ ਡਿੱਗ ਪਿਆ।"
49 Enfiou a mão na bolsa, pegou uma pedra e atirou-a com sua funda. A pedra acertou o filisteu na testa e ficou encravada ali. E Golias caiu com o rosto em terra.
50 ਇਉਂ ਦਾਊਦ ਨੇ ਫ਼ਲਿਸਤੀ ਨੂੰ ਖਾਲੀ ਇੱਕ ਗੁਲੇਲ ਉੱਤੇ ਇੱਕ ਪੱਥਰ ਨਾਲ ਹੀ ਹਾਰ ਦੇ ਦਿੱਤੀ। ਉਸ ਨੇ ਫ਼ਲਿਸਤੀ ਨੂੰ ਗੁਲੇਲ ਨਾਲ ਰੋੜਾ ਮਾਰਕੇ ਹੀ ਮਾਰ ਸੁੱਟਿਆ। ਦਾਊਦ ਕੋਲ ਕੋਈ ਤਲਵਾਰ ਨਹੀਂ ਸੀ।"
50 Assim, Davi venceu o filisteu e o matou com apenas uma funda e uma pedra, pois não tinha espada.
51 ਇਸ ਲਈ ਦਾਊਦ ਭੱਜਕੇ ਫ਼ਲਿਸਤੀ ਦੇ ਉੱਪਰ ਚੜ੍ਹ ਖਲੋਤਾ ਅਤੇ ਉਸਦੀ ਤਲਵਾਰ ਫ਼ੜ੍ਹ ਕੇ ਮਿਆਨੋ ਖਿੱਚ ਲਈ ਅਤੇ ਉਸ ਨੂੰ ਜਾਨੋ ਮਾਰਕੇ ਉਸਦਾ ਸਿਰ ਤਲਵਾਰ ਨਾਲ ਵੱਢ ਸੁੱਟਿਆ। ਇਉਂ ਦਾਊਦ ਨੇ ਫ਼ਲਿਸਤੀ ਨੂੰ ਜਾਨੋਂ ਮਾਰਿਆ। ਜਦੋਂ ਬਾਕੀ ਫ਼ਲਿਸਤੀਆਂ ਨੇ ਵੇਖਿਆ ਕਿ ਉਨ੍ਹਾਂ ਦਾ ਨਾਇਕ ਮਾਰਿਆ ਗਿਆ ਹੈ ਤਾਂ ਉਹ ਉੱਥੋਂ ਭੱਜ ਗਏ।"
51 Em seguida, correu até o filisteu, puxou da bainha a espada dele e a usou para matá-lo e cortar-lhe a cabeça. Quando os filisteus viram que seu melhor guerreiro estava morto, deram meia-volta e fugiram.
52 ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉੱਠੇ ਅਤੇ ਵਾਦੀ ਤੱਕ ਅਤੇ ਅਕਰੋਨ ਦੇ ਫ਼ਾਟਕਾਂ ਤੀਕ ਵੰਗਾਰਕੇ ਫ਼ਲਿਸਤੀਆਂ ਦੇ ਮਗਰ ਪਏ। ਉਨ੍ਹਾਂ ਨੇ ਬਹੁਤ ਸਾਰੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਇਹ ਫ਼ਲਿਸਤੀਆਂ ਨੂੰ ਸਆਰੈਮ ਦੇ ਰਾਹ ਵਿੱਚ ਗੱਥ ਅਤੇ ਅਕਰੋਨ ਤੀਕ ਮਾਰਦੇ ਵੱਢਦੇ ਗਏ।"
52 Os soldados de Israel e de Judá soltaram um forte grito de vitória e perseguiram os filisteus até Gate e até os portões de Ecrom. E os corpos dos filisteus mortos e feridos ficaram espalhados pelo caminho de Saarim até Gate e Ecrom.
53 ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਹਟ ਗਏ ਅਤੇ ਵਾਪਸ ਆਕੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ।"
53 Então o exército israelita voltou e saqueou o acampamento abandonado dos filisteus.
54 ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ। ਪਰ ਦਾਊਦ ਨੇ ਫ਼ਲਿਸਤੀਆਂ ਦੇ ਸ਼ਸਤਰਾਂ ਨੂੰ ਆਪਣੇ ਡੇਰੇ ਵਿੱਚ ਰੱਖਿਆ।"
54 (Davi levou a cabeça do filisteu para Jerusalém, mas guardou as armas dele em sua própria tenda.)
55 ਸ਼ਾਊਲ ਦਾ ਦਾਊਦ ਨੂੰ ਭੈਅ ਦੇਣਾ ਸ਼ਾਊਲ ਦਾਊਦ ਨੂੰ ਗੋਲਿਆਥ ਨਾਲ ਲੜਦੇ ਜਾਂਦੇ ਵੇਖਦਾ ਰਿਹਾ। ਸ਼ਾਊਲ ਨੇ ਤਦ ਸੈਨਾਪਤੀ ਅਬਨੇਰ ਕੋਲੋਂ ਪੁੱਛਿਆ, “ਅਬਨੇਰ, ਇਹ ਮੁੰਡਾ ਕਿਸ ਦਾ ਪੁੱਤਰ ਹੈ?” ਅਬਨੇਰ ਨੇ ਕਿਹਾ, “ਸੁਆਮੀ, ਤੇਰੀ ਸੌਂਹ, ਮੈਂ ਨਹੀਂ ਜਾਣਦਾ ਇਹ ਕੌਣ ਹੈ?”"
55 Quando Saul viu Davi sair para lutar contra os filisteus, perguntou a Abner, o comandante de seu exército: “Abner, quem é o pai desse rapaz?”. “Não faço ideia, ó rei!”, disse Abner.
56 ਤਾਂ ਪਾਤਸ਼ਾਹ ਸ਼ਾਊਲ ਨੇ ਕਿਹਾ, “ਜਾ, ਜਾਕੇ ਪਤਾ ਕਰ ਕਿ ਇਸ ਦਾ ਪਿਉ ਕੌਣ ਹੈ?”"
56 “Então descubra quem é o pai dele!”, ordenou.
57 ਜਦੋਂ ਦਾਊਦ ਗੋਲਿਆਥ ਨੂੰ ਮਾਰਕੇ ਵਾਪਸ ਆਇਆ ਤਾਂ ਅਬਨੇਰ ਉਸ ਨੂੰ ਸ਼ਾਊਲ ਕੋਲ ਲੈ ਗਿਆ। ਉਸ ਵਕਤ ਦਾਊਦ ਦੇ ਹੱਥ ਵਿੱਚ ਫ਼ਲਿਸਤੀ ਦਾ ਸਿਰ ਸੀ।"
57 Assim que Davi voltou, depois de matar Golias, Abner o levou a Saul. Ele ainda carregava a cabeça do filisteu em suas mãos.
58 ਸ਼ਾਊਲ ਨੇ ਉਸ ਨੂੰ ਕਿਹਾ, “ਹੇ ਨੌਜੁਆਨ! ਤੇਰਾ ਪਿਉ ਕੌਣ ਹੈ?” ਦਾਊਦ ਨੇ ਕਿਹਾ, “ਮੈਂ ਤੇਰੇ ਦਾਸ ਯੱਸੀ ਜੋ ਬੈਤਲਹਮ ਦਾ ਹੈ, ਉਸਦਾ ਪੁੱਤਰ ਹਾਂ।”"
58 Saul perguntou: “Quem é seu pai, meu rapaz?”. E Davi respondeu: “Sou filho de Jessé, que vive em Belém”.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 17, comparar traduções ou montar um estudo — tudo direto pelo WhatsApp.