1 Samuel 1
Punjabi Bible (GL_PUNJABI) vs VC
VC Versão Católica
1 ਅਲਕਾਨਾਹ ਅਤੇ ਉਸ ਦੇ ਪਰਿਵਾਰ ਦਾ ਸ਼ੀਲੋਹ ਵਿੱਚ ਉਪਾਸਨਾ ਕਰਨਾ ਇਫ਼ਰਾਈਮ ਦੇ ਪਹਾੜੀ ਇਲਾਕੇ ਵਿੱਚ ਰਾਮਾਤੈਮ ਤੋਂ ਇੱਕ ਮਨੁੱਖ ਸੀ ਜਿਸਦਾ ਨਾਮ ਅਲਕਾਨਾਹ ਸੀ। ਉਹ ਸੂਫ਼ ਪਰਿਵਾਰ ਤੋਂ ਸੀ ਅਤੇ ਯਰੋਹਾਮ ਦਾ ਪੁੱਤਰ ਸੀ। ਯਰੋਹਾਮ ਅਲੀਹੂ ਦਾ ਪੁੱਤਰ ਸੀ ਅਤੇ ਅਲੀਹੂ ਤੋਹੁ ਦਾ ਪੁੱਤਰ ਸੀ। ਅਤੇ ਤੋਂਹੁ ਸੂਫ਼ ਦਾ ਪੁੱਤਰ ਸੀ ਜੋ ਕਿ ਇਫ਼ਰਾਈਮ ਪਰਿਵਾਰ ਵਿੱਚੋਂ ਸੀ।"
1 Havia em Ramataim-Sofim um homem das montanhas de Efraim, chamado Elcana, filho de Jeroão, filho de Eliu, filho de Tolu, filho de Suf, o efraimita.
2 ਅਲਕਾਨਾਹ ਦੀਆਂ ਦੋ ਬੀਵੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਘਰ ਉਲਾਦ ਸੀ ਪਰ ਹੰਨਾਹ ਦੇ ਘਰ ਕੋਈ ਸੰਤਾਨ ਨਹੀਂ ਸੀ।"
2 Tinha ele duas mulheres, uma chamada Ana e outra Fenena. Esta última tinha filhos; Ana, porém, não os tinha.
3 ਹਰ ਸਾਲ ਅਲਕਾਨਾਹ ਆਪਣਾ ਰਾਮਾਹ ਸ਼ਹਿਰ ਛੱਡ ਕੇ ਸ਼ੀਲੋਹ ਵੱਲ ਜਾਂਦਾ ਹੁੰਦਾ ਸੀ। ਅਲਕਾਨਾਹ ਸ਼ੀਲੋਹ ਵਿੱਚ ਸਰਬਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਤੇ ਬਲੀਆਂ ਚੜ੍ਹਾਉਣ ਜਾਂਦਾ ਸੀ। ਇਹ ਥਾਂ ਸ਼ੀਲੋਹ ਉੱਤੇ ਸੀ ਜਿੱਥੇ ਹਾਫ਼ਨੀ ਅਤੇ ਫ਼ੀਨਹਾਸ ਜੋ ਕਿ ਏਲੀ ਦੇ ਪੁੱਤਰ ਸਨ ਉੱਥੇ ਜਾਜਕ ਵਜੋਂ ਸੇਵਾ ਕਰਦੇ ਸਨ।"
3 Cada ano subia esse homem de sua cidade para adorar o Senhor dos exércitos e oferecer-lhe um sacrifício em Silo, onde se encontravam os dois filhos de Heli, Ofini e Finéias, sacerdotes do Senhor.
4 ਹਰ ਵਾਰ ਅਲਕਾਨਾਹ ਜੋ ਵੀ ਬਲੀਆਂ ਚੜ੍ਹਾਉਂਦਾ, ਉਸ ਭੋਜਨ ਵਿੱਚੋਂ ਇੱਕ ਹਿੱਸਾ ਉਹ ਆਪਣੀ ਪਤਨੀ ਪਨਿੰਨਾਹ ਨੂੰ ਦਿੰਦਾ ਅਤੇ ਕੁਝ ਹਿੱਸਾ ਉਸ ਵਿੱਚੋਂ ਪਨਿੰਨਾਹ ਦੇ ਬੱਚਿਆਂ ਨੂੰ ਵੀ ਦਿੰਦਾ।"
4 Cada vez que Elcana oferecia um sacrifício, dava porções à sua mulher Fenena, bem como aos filhos e filhas que ela teve;
5 ਅਲਕਾਨਾਹ ਹੰਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹੰਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹੰਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹੰਨਾਹ ਨਾਲ ਪਿਆਰ ਕਰਦਾ ਸੀ।"
5 a Ana, porém, dava uma porção dupla, porque a amava, embora o Senhor a tivesse tornado estéril.
6 ਪਨਿੰਨਾਹ ਦਾ ਹੰਨਾਹ ਨੂੰ ਬੇਚੈਨ ਕਰਨਾ ਪਨਿੰਨਾਹ ਆਪਣੀ ਸੌਁਕਣ ਨੂੰ ਸਤਾਉਣ ਲਈ ਉਸ ਨੂੰ ਬੜਾ ਤੰਗ ਕਰਦੀ ਅਤੇ ਹਮੇਸ਼ਾ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦੀ ਕਿਉਂਕਿ ਹੰਨਾਹ ਬੈਔਲਾਦੀ ਸੀ। ਹਰ ਸਾਲ ਇੰਝ ਹੀ ਹੁੰਦਾ।"
6 Sua rival afligia-a duramente, provocando-a a murmurar contra o Senhor que a tinha feito estéril.
7 ਹਰ ਸਾਲ ਜਦੋਂ ਉਨ੍ਹਾਂ ਦਾ ਪਰਿਵਾਰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਜਾਂਦਾ ਹੁੰਦਾ ਸੀ, ਪਨਿੰਨਾਹ, ਹੰਨਾਹ ਨੂੰ ਉਦੋਂ ਤੱਕ ਖਿਜਾਉਂਦੀ ਜਦੋਂ ਤੱਕ ਉਹ ਉਦਾਸ ਨਾ ਹੋ ਜਾਂਦੀ। ਇੱਕ ਦਿਨ ਜਦੋਂ ਅਲਕਾਨਾਹ ਬਲੀਆਂ ਚੜ੍ਹਾ ਰਿਹਾ ਸੀ, ਹੰਨਾਹ ਬਹੁਤ ਦੁੱਖੀ ਸੀ ਅਤੇ ਉਸ ਨੇ ਰੋਣਾ ਸ਼ੁਰੂ ਕਰ ਦਿੱਤਾ। ਉਸ ਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ।"
7 Isto se repetia cada ano quando ela subia à casa do Senhor; Fenena continuava provocando-a. Então, Ana punha-se a chorar e não comia.
8 ਉਸ ਦੇ ਪਤੀ ਅਲਕਾਨਾਹ ਨੇ ਉਸ ਨੂੰ ਕਿਹਾ, “ਹੰਨਾਹ, ਤੂੰ ਰੋ ਕਿਉਂ ਰਹੀ ਹੈ? ਤੂੰ ਭੋਜਨ ਕਿਉਂ ਨਹੀਂ ਖਾਂਦੀ? ਤੂੰ ਉਦਾਸ ਕਿਉਂ ਹੈ? ਮੈਂ ਤੇਰਾ ਪਤੀ ਹਾਂ। ਮੈਂ ਤੇਰਾ ਹਾਂ। ਕੀ ਤੂੰ ਇਹ ਨਹੀਂ ਸੋਚਦੀ ਕਿ ਮੇਰੇ ਜਿਹਾ ਪਤੀ ਹੋਣਾ ਦਸ ਪੁੱਤਰ ਹੋਣ ਨਾਲੋਂ ਵੱਧੇਰੇ ਬਿਹਤਰ ਹੈ।”"
8 Seu marido dizia-lhe: Ana, por que choras? Por que não comes? Por que estás triste? Não valho eu para ti como dez filhos?
9 ਹੰਨਾਹ ਦੀ ਪ੍ਰਾਰਥਨਾ ਖਾਣ-ਪੀਣ ਤੋਂ ਬਾਦ ਹੰਨਾਹ ਚੁੱਪ ਕਰਕੇ ਉੱਠੀ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਚਲੀ ਗਈ। ਉਸ ਵਕਤ ਏਲੀ ਨਾਮ ਦਾ ਜਾਜਕ ਯਹੋਵਾਹ ਦੀ ਪਵਿੱਤਰ ਇਮਾਰਤ ਦੇ ਦਰਵਾਜ਼ੇ ਕੋਲ ਕੁਰਸੀ ਉੱਤੇ ਬੈਠਾ ਹੋਇਆ ਸੀ।"
9 {Desta vez} Ana levantou-se, depois de ter comido e bebido em Silo. Ora, o sacerdote Heli estava sentado numa cadeira à entrada do templo do Senhor.
10 ਹੰਨਾਹ ਬੜੀ ਉਦਾਸ ਸੀ। ਜਦੋਂ ਉਹ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਉਹ ਹਟਕੋਰੇ ਭਰ-ਭਰ ਰੋ ਰਹੀ ਸੀ।"
10 Ana, profundamente amargurada, orou ao Senhor e chorou copiosamente.
11 ਉਸ ਨੇ ਪਰਮੇਸ਼ੁਰ ਨੂੰ ਖਾਸ ਬਚਨ ਦਿੱਤਾ ਅਤੇ ਕਿਹਾ, “ਹੇ ਸਰਬ ਸ਼ਕਤੀਮਾਨ ਯਹੋਵਾਹ! ਵੇਖ ਮੈਂ ਕਿੰਨੀ ਉਦਾਸ ਹਾਂ? ਮੈਨੂੰ ਚੇਤੇ ਰੱਖੀਂ! ਮੈਨੂੰ ਭੁੱਲ ਨਾ ਜਾਵੀਂ! ਜੇਕਰ ਤੂੰ ਮੇਰੇ ਘਰ ਪੁੱਤਰ ਬਖਸ਼ੀਸ਼ ਕਰੇ ਤਾਂ ਉਸ ਨੂੰ ਮੈਂ ਤੇਰੇ ਹਵਾਲੇ ਕਰ ਦੇਵਾਂਗੀ। ਉਹ ਨਜ਼ੀਰੀ ਹੋਵੇਗਾ। ਉਹ ਸੋਮਰਸ ਜਾਂ ਤੇਜ਼ ਸ਼ਰਾਬ ਵੀ ਨਹੀਂ ਪੀਵੇਗਾ ਅਤੇ ਨਾ ਹੀ ਕੋਈ ਸਿਰ ਦੇ ਵਾਲ ਮੁੰਨੇਗਾ।”"
11 E fez um voto, dizendo: Senhor dos exércitos, se vos dignardes olhar para a aflição de vossa serva, e vos lembrardes de mim; se não vos esquecerdes de vossa escrava e lhe derdes um filho varão, eu o consagrarei ao Senhor durante todos os dias de sua vida, e a navalha não passará pela sua cabeça.
12 ਹੰਨਾਹ ਲੰਬੇ ਸਮੇਂ ਤਾਈਂ ਪ੍ਰਾਰਥਨਾ ਕਰਦੀ ਰਹੀ। ਜਦੋਂ ਉਹ ਪ੍ਰਾਰਥਨਾ ਕਰ ਰਹੀ ਸੀ, ਏਲੀ ਉਸਦਾ ਮੂੰਹ ਵੇਖ ਰਿਹਾ ਸੀ।"
12 Prolongando ela sua oração diante do Senhor, Heli observava o movimento dos seus lábios.
13 ਹੰਨਾਹ ਆਪਣੇ ਮਨ ਵਿੱਚ ਪ੍ਰਾਰਥਨਾ ਕਰ ਰਹੀ ਸੀ। ਉਸ ਦੇ ਬੁਲ੍ਹ ਫ਼ੜਫ਼ੜਾ ਰਹੇ ਸਨ ਪਰ ਉਸ ਦੇ ਮੂੰਹ ਵਿੱਚੋਂ ਕੋਈ ਆਵਾਜ਼ ਨਹੀਂ ਆ ਰਹੀ ਸੀ। ਇਸ ਲਈ ਏਲੀ ਨੇ ਸੋਚਿਆ ਕਿ ਉਹ ਸ਼ਰਾਬਣ ਸੀ।"
13 Ana, porém, falava no seu coração, e apenas se moviam os seus lábios, sem se lhe ouvir a voz.
14 ਉਸ ਨੇ ਹੰਨਾਹ ਨੂੰ ਕਿਹਾ, “ਤੈਨੂੰ ਪੀਣ ਲਈ ਬਹੁਤ ਜ਼ਿਆਦੇ ਮਿਲ ਗਈ, ਇਹ ਮੈਅ ਨੂੰ ਦੂਰ ਰੱਖਣ ਦਾ ਸਮਾਂ ਹੈ।”"
14 Heli, julgando-a ébria, falou-lhe: Até quando estarás tu embriagada? Vai-te e deixa passar o teu vinho.
15 ਹੰਨਾਹ ਨੇ ਆਖਿਆ, “ਹੇ ਸੁਆਮੀ! ਨਾ ਮੈਂ ਕੋਈ ਨਸ਼ਾ ਕੀਤਾ ਹੈ ਨਾ ਮੈਅ ਪੀਤੀ ਹੈ। ਮੈਂ ਤਾਂ ਬੜੀ ਮੁਸੀਬਤ ਵਿੱਚ ਹਾਂ। ਮੈਂ ਤਾਂ ਯਹੋਵਾਹ ਨੂੰ ਆਪਣੀਆਂ ਦੁੱਖਾਂ ਤਕਲੀਫ਼ਾਂ ਬਾਰੇ ਦੱਸ ਰਹੀ ਸੀ।"
15 Não é assim, meu Senhor, respondeu ela, eu sou uma mulher aflita: não bebi nem vinho, nem álcool, mas derramo a minha alma na presença do Senhor.
16 ਮੈਨੂੰ ਬੁਰੀ ਔਰਤ ਨਾ ਸਮਝ। ਮੈਂ ਇੰਨੀ ਲੰਬੀ ਪ੍ਰਾਰਥਨਾ ਇਸ ਲਈ ਕਰ ਰਹੀ ਸਾਂ ਕਿਉਂਕਿ ਮੈਂ ਬੜੀ ਉਦਾਸ ਹਾਂ ਅਤੇ ਮੇਰੇ ਦੁੱਖਾਂ ਦੀ ਕਹਾਣੀ ਬੜੀ ਲੰਬੀ ਹੈ।”"
16 Não tomes a tua escrava por uma pessoa frívola, porque é a grandeza de minha dor e de minha aflição que me fez falar até aqui.
17 ਏਲੀ ਨੇ ਕਿਹਾ, “ਜਾ! ਹੁਣ ਤੂੰ ਸੁੱਖ-ਸ਼ਾਂਤੀ ਨਾਲ ਘਰ ਜਾ। ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜ਼ੋਈ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।”"
17 Heli respondeu: Vai em paz, e o Deus de Israel te conceda o que lhe pedes.
18 ਹੰਨਾਹ ਨੇ ਕਿਹਾ, “ਮੈਨੂੰ ਉਮੀਦ ਹੈ ਤੂੰ ਮੇਰੇ ਉੱਪਰ ਮਿਹਰਬਾਨੀ ਨਾਲ ਵੇਖੇਂਗਾ।” ਫ਼ੇਰ ਉਹ ਚੱਲੀ ਗਈ ਅਤੇ ਕੁਝ ਖਾਧਾ। ਉਹ ਹੋਰ ਵੱਧੇਰੇ ਉਦਾਸ ਨਹੀਂ ਸੀ।"
18 Encontre a tua serva graça aos teus olhos, ajuntou ela. A mulher se foi, comeu, e o seu rosto não era mais o mesmo.
19 ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉੱਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ। ਸਮੂਏਲ ਦਾ ਜਨਮ ਘਰ ਆਕੇ ਅਲਕਾਨਾਹ ਨੇ ਹੰਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ।"
19 No dia seguinte pela manhã, prostraram-se diante do Senhor, e voltaram para a sua casa em Ramá.
20 ਤਾਂ ਇੰਝ ਹੋਇਆ ਕਿ ਹੰਨਾਹ ਗਰਭਵਤੀ ਹੋ ਗਈ ਅਤੇ ਉਸੇ ਸਾਲ ਉਸ ਦੇ ਘਰ ਇੱਕ ਪੁੱਤਰ ਪੈਦਾ ਹੋਇਆ ਅਤੇ ਹੰਨਾਹ ਨੇ ਉਸਦਾ ਨਾਂ ਸਮੂਏਲ ਰੱਖਿਆ। ਉਸ ਨੇ ਕਿਹਾ, “ਮੈਂ ਇਸਦਾ ਨਾਮ ਸਮੂਏਲ ਇਸ ਲਈ ਰੱਖਿਆ ਹੈ ਕਿਉਂਕਿ ਇਸ ਨੂੰ ਮੈਂ ਯਹੋਵਾਹ ਤੋਂ ਮੰਗਕੇ ਲਿਆ ਹੈ।”"
20 Elcana conheceu Ana, sua mulher, e o Senhor lembrou-se dela. Ana concebeu, e, passado o seu tempo, deu à luz um filho que chamou Samuel; porque, dizia, eu o pedi ao Senhor.
21 ਉਸ ਵਰ੍ਹੇ ਜਦੋਂ ਅਲਕਾਨਾਹ ਸਾਲਾਨਾ ਬਲੀਆਂ ਅਤੇ ਪਰਮੇਸ਼ੁਰ ਨਾਲ ਕੀਤੇ ਇਕਰਾਰ ਨੂੰ ਪੂਰਾ ਕਰਨ ਲਈ ਸ਼ੀਲੋਹ ਨੂੰ ਗਿਆ। ਉਹ ਆਪਣੇ ਪਰਿਵਾਰ ਨੂੰ ਵੀ ਆਪਣੇ ਨਾਲ ਲੈ ਗਿਆ।"
21 Elcana, seu marido, foi com toda a sua casa para oferecer ao Senhor o sacrifício anual.
22 ਪਰ ਹੰਨਾਹ ਨਾ ਗਈ। ਉਸ ਨੇ ਅਲਕਾਨਾਹ ਨੂੰ ਕਿਹਾ, “ਜਦੋਂ ਬੱਚਾ ਕੁਝ ਪਦਾਰਥ ਖਾਣ ਯੋਗ ਹੋ ਜਾਵੇਗਾ ਤਾਂ ਮੈਂ ਇਸ ਨੂੰ ਸ਼ੀਲੋਹ ਲੈ ਜਾਵਾਂਗੀ ਅਜੇ ਇਹ ਦੁੱਧ ਪੀਂਦਾ ਬਾਲ ਹੈ। ਫ਼ਿਰ ਮੈਂ ਇਸ ਨੂੰ ਯਹੋਵਾਹ ਨੂੰ ਅਰਪਨ ਕਰ ਦੇਵਾਂਗੀ। ਇਹ ਫ਼ਿਰ ਨਜ਼ੀਰੀ ਹੋਵੇਗਾ ਅਤੇ ਹਮੇਸ਼ਾ ਸ਼ੀਲੋਹ ਵਿੱਚ ਹੀ ਰਹੇਗਾ।”"
22 Ana, porém, não foi, e disse ao seu marido: Quando o menino for desmamado, eu o levarei para apresentá-lo ao Senhor, e lá ficará para sempre.
23 ਹੰਨਾਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਕਿਹਾ, “ਤੈਨੂੰ ਜਿਵੇਂ ਠੀਕ ਲੱਗਦਾ ਹੈ ਉਵੇਂ ਹੀ ਕਰ। ਜਦ ਤੱਕ ਤੇਰਾ ਪੁੱਤਰ ਠੋਸ ਭੋਜਨ ਖਾਣਾ ਸ਼ੁਰੂ ਨਹੀਂ ਕਰਦਾ ਤੂੰ ਘਰੇ ਰਹਿ ਸੱਕਦੀ ਹੈ। ਯਹੋਵਾਹ ਆਪਣਾ ਬਚਨ ਪੂਰਾ ਕਰੇ।”2 ਇਸ ਲਈ ਉਹ ਓਨੀ ਦੇਰ ਘਰੇ ਹੀ ਰਹੀ ਜਦ ਤੱਕ ਉਸ ਦੇ ਪੁੱਤਰ ਨੇ ਠੋਸ ਭੋਜਨ ਖਾਣਾ ਸ਼ੁਰੂ ਨਾ ਕੀਤਾ।"
23 Faze como achares melhor, respondeu-lhe Elcana; fica até que o tenhas desmamado e que o Senhor se digne confirmar a sua promessa. Ela ficou e aleitou o seu filho até que o desmamou.
24 ਹੰਨਾਹ ਦਾ ਸਮੂਏਲ ਨੂੰ ਏਲੀ ਕੋਲ ਸ਼ੀਲੋਹ ਲੈ ਕੇ ਜਾਣਾ ਜਦੋਂ ਬੱਚਾ ਠੋਸ ਭੋਜਨ ਖਾਣ ਲਈ ਕਾਫ਼ੀ ਵੱਡਾ ਹੋ ਗਿਆ ਹੰਨਾਹ ਉਸ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਗਈ। ਹੰਨਾਹ ਆਪਣੇ ਨਾਲ ਤਿੰਨ ਬਲਦ 20 ਪਾਉਂਡ ਆਟਾ ਅਤੇ ਇੱਕ ਦਾਖ ਦੀ ਬੋਤਲ ਵੀ ਲੈ ਕੇ ਗਈ।"
24 Após tê-lo desmamado, tomou-o consigo, e levando também três touros, um efá de farinha e um odre de vinho, conduziu-o à casa do Senhor em Silo. O menino era ainda muito criança.
25 ਜਦੋਂ ਉਹ ਯਹੋਵਾਹ ਦੇ ਅੱਗੇ ਹਾਜਰ ਹੋਏ ਤਾਂ ਅਲਕਾਨਾਹ ਨੇ ਯਹੋਵਾਹ ਅੱਗੇ ਬਲੀ ਦੇਣ ਲਈ ਵੱਛੇ ਨੂੰ ਮਾਰਿਆ ਜਿਵੇਂ ਕਿ ਉਹ ਹਰ ਸਾਲ ਕਰਦਾ ਸੀ। ਫ਼ਿਰ ਹੰਨਾਹ ਨੇ ਉਸ ਬਾਲਕ ਨੂੰ ਏਲੀ ਦੇ ਹਵਾਲੇ ਕੀਤਾ।"
25 Imolaram o touro e conduziram o menino a Heli.
26 ਹੰਨਾਹ ਨੇ ਏਲੀ ਨੂੰ ਕਿਹਾ, “ਖਿਮਾ ਕਰਨਾ ਸੁਆਮੀ। ਮੈਂ ਉਹੀ ਔਰਤ ਹਾਂ ਜੋ ਤੇਰੇ ਸਾਹਮਣੇ ਉਸ ਦਿਨ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ। ਮੈਂ ਕਸਮ ਖਾਦੀ ਹਾਂ ਕਿ ਮੈਂ ਸੱਚ ਆਖ ਰਹੀ ਹਾਂ।"
26 Ana disse-lhe: Ouve, meu Senhor, por tua vida, eu sou aquela mulher que esteve aqui em tua presença orando ao Senhor.
27 ਮੈਂ ਇਸ ਬੱਚੇ ਲਈ ਪ੍ਰਾਰਥਨਾ ਕੀਤੀ ਸੀ ਅਤੇ ਯਹੋਵਾਹ ਨੇ ਮੇਰੀ ਅਰਜ਼ ਸੁਣੀ ਅਤੇ ਪੂਰੀ ਕੀਤੀ ਅਤੇ ਯਹੋਵਾਹ ਨੇ ਮੈਨੂੰ ਇਸ ਬਾਲਕ ਦੀ ਦਾਤ ਬਖਸ਼ੀ।"
27 Eis aqui o menino por quem orei; o Senhor ouviu o meu pedido.
28 ਅਤੇ ਹੁਣ ਮੈਂ ਇਹ ਬੱਚਾ ਯਹੋਵਾਹ ਨੂੰ ਸੌਂਪਣ ਆਈ ਹਾਂ। ਇਹ ਸਾਰੀ ਉਮਰ ਆਪਣੇ ਯਹੋਵਾਹ ਦੀ ਸੇਵਾ ਕਰੇਗਾ।” ਤਦ ਹੰਨਾਹ ਦੇ ਬਾਲਕ ਨੂੰ ਉੱਥੇ ਛੱਡਿਆ ਅਤੇ ਯਹੋਵਾਹ ਦੀ ਉਪਾਸਨਾ ਕਰਨ ਲੱਗੀ।"
28 Portanto, eu também o dou ao Senhor: ele será consagrado ao Senhor para todos os dias de sua vida. E prostraram-se naquele lugar diante do Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 1, comparar traduções ou montar um estudo — tudo direto pelo WhatsApp.