1 Samuel 21
Punjabi Bible (GL_PUNJABI) vs ARIB
ARIB Almeida Revisada Imprensa Bíblica
1 ਦਾਊਦ ਦਾ ਅਹੀਮਲਕ ਜਾਜਕ ਵੱਲ ਜਾਣਾ ਤਦ ਦਾਊਦ ਚੱਲਾ ਗਿਆ ਅਤੇ ਯੋਨਾਥਾਨ ਵਾਪਸ ਸ਼ਹਿਰ ’ਚ ਪਰਤ ਆਇਆ। ਦਾਊਦ ਨੌਬ ਨਾਮ ਦੇ ਸ਼ਹਿਰ ਵਿੱਚ ਅਹੀਮਲਕ ਨਾਮ ਦੇ ਜਾਜਕ ਵੱਲ ਗਿਆ। ਅਹੀਮਲਕ ਵੀ ਦਾਊਦ ਨੂੰ ਮਿਲਣ ਲਈ ਬਾਹਰ ਨਿਕਲਿਆ ਪਰ ਉਹ ਡਰ ਨਾਲ ਕੰਬ ਰਿਹਾ ਸੀ ਅਤੇ ਉਸ ਨੇ ਡਰਦਿਆਂ ਦਾਊਦ ਕੋਲੋਂ ਪੁੱਛਿਆ, “ਤੂੰ ਇੱਕਲਾ ਕਿਉਂ ਹੈਂ? ਕੀ ਤੇਰੇ ਨਾਲ ਕੋਈ ਨਹੀਂ ਆਇਆ?”"
1 Então veio Davi a Nobe, ao sacerdote Aimeleque, o qual saiu, tremendo, ao seu encontro, e lhe perguntou: Por que vens só, e ninguém contigo?
2 ਦਾਊਦ ਨੇ ਅਹੀਮਲਕ ਨੂੰ ਕਿਹਾ, “ਪਾਤਸ਼ਾਹ ਨੇ ਮੈਨੂੰ ਖਾਸ ਹੁਕਮ ਦੇਕੇ ਭੇਜਿਆ ਹੈ। ਉਸ ਨੇ ਮੈਨੂੰ ਕਿਹਾ ਹੈ, ‘ਕਿਸੇ ਨੂੰ ਵੀ ਇਸ ਕੰਮ ਬਾਰੇ ਜੋ ਮੈਂ ਤੈਨੂੰ ਕਰਨ ਲਈ ਭੇਜਿਆ ਹੈ, ਪਤਾ ਨਾ ਲੱਗੇ।’ ਅਤੇ ਆਪਣੇ ਆਦਮੀਆਂ ਨੂੰ ਮੈਂ ਮਿਲਣ ਲਈ ਥਾਂ ਦੱਸ ਦਿੱਤੀ ਹੈ ਕਿ ਕਿੱਥੇ ਮਿਲਣਾ ਹੈ।"
2 Respondeu Davi ao sacerdote Aimeleque: O rei me encomendou um negócio, e me disse: Ninguém saiba deste negócio pelo qual eu te enviei, e o qual te ordenei. Quanto aos mancebos, apontei-lhes tal e tal lugar.
3 ਹੁਣ ਤੇਰੇ ਕੋਲ ਖਾਣ ਨੂੰ ਕੀ ਹੈ? ਮੈਨੂੰ ਪੰਜ ਰੋਟੀਆਂ ਜਾਂ ਕੁਝ ਵੀ ਤੇਰੇ ਕੋਲ ਹੈ, ਮੈਨੂੰ ਖਾਣ ਲਈ ਦੇ।”"
3 Agora, pois, que tens à mão? Dá-me cinco pães, ou o que se achar.
4 ਜਾਜਕ ਨੇ ਦਾਊਦ ਨੂੰ ਕਿਹਾ, “ਮੇਰੇ ਕੋਲ ਇੱਥੇ ਕੋਈ ਆਮ ਰੋਟੀ ਨਹੀਂ ਹੈ, ਪਰ ਮੇਰੇ ਕੋਲ ਇੱਥੇ ਕੁਝ ਪਵਿੱਤਰ ਰੋਟੀਆਂ ਹਨ। ਤੇਰੇ ਬੰਦੇ ਇਹ ਰੋਟੀਆਂ ਖਾ ਸੱਕਦੇ ਹਨ ਜੇਕਰ ਉਨ੍ਹਾਂ ਕਿਸੇ ਔਰਤ ਨਾਲ ਸੰਭੋਗ ਨਹੀਂ ਕੀਤਾ।”"
4 Ao que, respondendo o sacerdote a Davi, disse: Não tenho pão comum à mão; há, porém, pão sagrado, se ao menos os mancebos se têm abstido das mulheres.
5 ਦਾਊਦ ਨੇ ਜਾਜਕ ਨੂੰ ਕਿਹਾ, “ਸਾਡੇ ਨਾਲ ਕੋਈ ਇਸਤਰੀ ਨਹੀਂ ਹੈ। ਭਾਵੇਂ ਅਸੀਂ ਲੜਾਈ ਲੜਨ ਲਈ ਜਾਈਏ ਅਤੇ ਭਾਵੇਂ ਕਿਸੇ ਆਮ ਕੰਮ ਲਈ ਪਰ ਮੇਰੇ ਆਦਮੀ ਹਰ ਵਾਰ ਬਾਹਰ ਜਾਣ ਤੋਂ ਪਹਿਲਾਂ ਆਪਣਾ ਸ਼ਰੀਰ ਪਵਿੱਤਰ ਰੱਖਦੇ ਹਨ ਅਤੇ ਅੱਜ ਲਈ ਤਾਂ ਇਹ ਗੱਲ ਬਿਲਕੁਲ ਹੀ ਸੱਚ ਹੈ ਜਦ ਕਿ ਅੱਜ ਦਾ ਸਾਡਾ ਕਾਰਜ ਹੀ ਬੜਾ ਵਿਸ਼ੇਸ਼ ਹੈ।”"
5 E respondeu Davi ao sacerdote, e lhe disse: Sim, em boa fé, as mulheres se nos vedaram há três dias; quando eu saí, os vasos dos mancebos também eram santos, embora fosse para uma viagem comum; quanto mais ainda hoje não serão santos os seus vasos?
6 ਉੱਥੇ ਪਵਿੱਤਰ ਰੋਟੀਆਂ ਤੋਂ ਸਿਵਾਏ ਕੁਝ ਹੋਰ ਸੀ ਹੀ ਨਹੀਂ, ਇਸ ਲਈ ਜਾਜਕ ਨੇ ਉਹ ਰੋਟੀਆਂ ਦਾਊਦ ਨੂੰ ਦੇ ਦਿੱਤੀਆਂ। ਇਹ ਉਹ ਰੋਟੀ ਸੀ ਜਿਹੜੀ ਜਾਜਕ ਯਹੋਵਾਹ ਦੇ ਅੱਗੇ ਭੋਗ ਲਗਾਉਣ ਲਈ ਖਾਣਾ ਖਾਣ ਤੋਂ ਪਹਿਲਾਂ ਰੱਖਦਾ ਹੈ। ਹਰ ਰੋਜ਼ ਉਹ ਪੁਰਾਣੀ ਰੋਟੀ ਉੱਥੋਂ ਚੁੱਕ ਕੇ ਨਵੀਂ ਤਾਜ਼ੀ ਰੋਟੀ ਉੱਥੇ ਮੇਜ਼ ਉੱਤੇ ਯਹੋਵਾਹ ਅੱਗੇ ਰੱਖਦੇ ਹਨ।"
6 Então o sacerdote lhe deu o pão sagrado; porquanto não havia ali outro pão senão os pães da proposição, que se haviam tirado de diante do Senhor no dia em que se tiravam para se pôr ali pão quente.
7 ਉਸ ਦਿਨ ਸ਼ਾਊਲ ਦੇ ਸਿਪਾਹਿਆਂ ਵਿੱਚੋਂ ਇੱਕ ਉੱਥੇ ਹੀ ਸੀ। ਉਸਦਾ ਨਾਮ ਅਦੋਮੀ ਦੋਏਗ ਸੀ। ਦੋਏਗ ਸ਼ਾਊਦ ਦੇ ਅਯਾਲੀਆਂ ਦਾ ਆਗੂ ਸੀ, ਉਸ ਨੂੰ ਉੱਥੇ ਯਹੋਵਾਹ ਦੇ ਅੱਗੇ ਰੱਖਿਆ ਗਿਆ ਸੀ।"
7 Ora, achava-se ali naquele dia um dos servos de Saul, detido perante o Senhor; e era seu nome Doegue, edomeu, chefe dos pastores de Saul.
8 ਦਾਊਦ ਨੇ ਅਹੀਮਲਕ ਨੂੰ ਪੁੱਛਿਆ, “ਕੀ ਤੇਰੇ ਕੋਲ ਇੱਥੇ ਨੇਜਾ ਜਾਂ ਤਲਵਾਰ ਹੈ? ਮੈਨੂੰ ਜਲਦੀ ਵਿੱਚ ਤੁਰਨਾ ਪਿਆ ਕਿਉਂਕਿ ਪਾਤਸ਼ਾਹ ਦਾ ਕੰਮ ਬਹੁਤ ਜਲਦੀ ਦਾ ਸੀ ਅਤੇ ਜਲਦੀ ਵਿੱਚ ਮੈਂ ਆਪਣੇ ਨਾਲ ਆਪਣੀ ਤਲਵਾਰ ਜਾਂ ਹੋਰ ਕੋਈ ਹਥਿਆਰ ਨਹੀਂ ਲੈ ਕੇ ਆਇਆ।”"
8 E disse Davi a Aimeleque: Não tens aqui à mão uma lança ou uma espada? porque eu não trouxe comigo nem a minha espada nem as minhas armas, pois o negócio do rei era urgente.
9 ਜਾਜਕ ਨੇ ਕਿਹਾ, “ਇੱਥੇ ਤਾਂ ਕੇਵਲ ਫ਼ਲਿਸਤੀ ਗੋਲਿਆਥ ਦੀ ਤਲਵਾਰ ਪਈ ਹੈ। ਇਹ ਉਹੀ ਤਲਵਾਰ ਹੈ ਜਿਹੜੀ ਤੂੰ ਉਸ ਕੋਲੋਂ ਲੈ ਕੇ ਏਲਾਹ ਦੀ ਵਾਦੀ ਵਿੱਚ ਉਸ ਨੂੰ ਜਾਨੋਂ ਮਾਰਿਆ ਸੀ। ਇਹ ਤਲਵਾਰ ਕੱਪੜੇ ਵਿੱਚ ਲਪੇਟੀ ਏਫ਼ੋਦ ਦੇ ਪਿੱਛੇ ਪਈ ਹੈ। ਜੇਕਰ ਤੈਨੂੰ ਚਾਹੀਦੀ ਹੈ ਤਾਂ ਤੂੰ ਲੈ ਜਾ ਸੱਕਦਾ ਹੈ।” ਦਾਊਦ ਨੇ ਕਿਹਾ, “ਇਹ ਮੈਨੂੰ ਦੇ ਦਿਉ। ਗੋਲਿਆਥ ਦੀ ਤਲਵਾਰ ਜਿਹੀ ਹੋਰ ਕੋਈ ਤਲਵਾਰ ਨਹੀਂ ਹੈ।”"
9 Respondeu o sacerdote: A espada de Golias, o filisteu, a quem tu feriste no vale de Elá, está aqui envolta num pano, detrás do éfode; se a queres tomar, toma-a, porque não há outra aqui senão ela. E disse Davi: Não há outra igual a essa; dá-ma.
10 ਦਾਊਦ ਦਾ ਗਥ ਵਿੱਚ ਵੈਰੀ ਵੱਲ ਭੱਜਣਾ ਉਸ ਦਿਨ ਦਾਊਦ ਸ਼ਾਊਲ ਤੋਂ ਭੱਜ ਗਿਆ ਅਤੇ ਗਥ ਦੇ ਪਾਤਸ਼ਾਹ ਆਕੀਸ਼ ਕੋਲ ਗਿਆ।"
10 Levantou-se, pois, Davi e fugiu naquele dia de diante de Saul, e foi ter com Áquis, rei de Gate.
11 ਆਕੀਸ਼ ਦੇ ਅਫ਼ਸਰਾਂ ਨੂੰ ਇਹ ਚੰਗਾ ਨਾ ਲੱਗਾ। ਉਨ੍ਹਾਂ ਕਿਹਾ, “ਇਹ ਦਾਊਦ ਹੈ। ਇਸਰਾਏਲ ਦਾ ਪਾਤਸ਼ਾਹ, ਇਹ ਉਹੀ ਹੈ ਜਿਸਦਾ ਇਸਰਾਏਲੀ ਪ੍ਰਸ਼ੰਸਾ ’ਚ ਗੁਨਗਾਣ ਕਰਦੇ ਹਨ। ਅਤੇ ਉਹ, ਇਸਦੇ ਲਈ ਨੱਚਦੇ ਅਤੇ ਇਹ ਗੀਤ ਗਾਉਂਦੇ ਹਨ: “ਸ਼ਾਊਲ ਨੇ ਹਜ਼ਾਰਾਂ ਵੈਰੀ ਮਾਰੇ ਪਰ ਦਾਊਦ ਨੇ ਲੱਖਾਂ ਵੈਰੀ ਮਾਰ ਮੁਕਾਏ।”"
11 Mas os servos de Áquis lhe perguntaram: Este não é Davi, o rei da terra? não foi deste que cantavam nas danças, dizendo: Saul matou os seus milhares, por Davi os seus dez milhares?
12 ਦਾਊਦ ਨੇ ਉਨ੍ਹਾਂ ਦੀ ਗੱਲ ਵੱਲ ਖਾਸ ਧਿਆਨ ਦੇਕੇ ਸੁਣਿਆ ਕਿ ਉਹ ਕੀ ਕਹਿ ਰਹੇ ਹਨ। ਤਦ ਉਹ ਗਥ ਦੇ ਰਾਜੇ ਆਕੀਸ਼ ਕੋਲੋਂ ਬਹੁਤ ਡਰਿਆ।"
12 E Davi considerou estas palavras no seu coração, e teve muito medo de Áquis, rei de Gate.
13 ਤਾਂ ਦਾਊਦ ਨੇ ਪਾਤਸ਼ਾਹ ਆਕੀਸ਼ ਅਤੇ ਉਸ ਦੇ ਅਫ਼ਸਰਾਂ ਸਾਹਮਣੇ ਝੱਲੇ ਹੋਣ ਦਾ ਦਿਖਾਵਾ ਕੀਤਾ। ਉਸ ਨੇ ਦਰਵਾਜ਼ਿਆਂ ਉੱਤੇ ਥੁੱਕਿਆ ਅਤੇ ਆਪਣਾ ਥੁੱਕ ਆਪਣੀ ਦਾੜ੍ਹੀ ਉੱਤੇ ਡਿੱਗਣ ਦਿੱਤਾ।"
13 Pelo que se contrafez diante dos olhos deles, e fingiu-se doido nas mãos deles, garatujando nas portas, e deixando correr a saliva pela barba.
14 ਆਕੀਸ਼ ਨੇ ਆਪਣੇ ਅਫ਼ਸਰਾਂ ਨੂੰ ਕਿਹਾ, “ਇਸ ਆਦਮੀ ਵੱਲ ਵੇਖੋ। ਇਹ ਪਾਗਲ ਹੈ। ਇਸ ਨੂੰ ਭਲਾ ਤੁਸੀਂ ਮੇਰੇ ਕੋਲ ਕਿਉਂ ਲਿਆਏ ਹੋ?"
14 Então disse Áquis aos seus servos: Bem vedes que este homem está louco; por que mo trouxestes a mim?
15 ਮੇਰੇ ਕੋਲ ਅੱਗੇ ਹੀ ਕਮਲੇ ਮਨੁੱਖਾਂ ਦੀ ਕਮੀ ਨਹੀਂ। ਅਤੇ ਮੈਨੂੰ ਲੋੜ ਨਹੀਂ ਕਿ ਇਸ ਕਮਲੇ ਮਨੁੱਖ ਨੂੰ ਤੁਸੀਂ ਮੇਰੇ ਘਰ ਸਾਹਮਣੇ ਲਿਆਵੋ ਜੋ ਮੇਰੇ ਸਾਹਮਣੇ ਕਮਲਿਆਂ ਵਰਗੇ ਕਰਤਬ ਕਰੇ। ਦੁਬਾਰਾ ਇਸ ਆਦਮੀ ਨੂੰ ਮੇਰੇ ਘਰ ਨਾ ਵੜਨ ਦੇਣਾ।”"
15 Faltam-me a mim doidos, para que trouxésseis a este para fazer doidices diante de mim? há de entrar este na minha casa?
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 21, comparar traduções ou montar um estudo — tudo direto pelo WhatsApp.