1 Samuel 22

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਦਾਊਦ ਦਾ ਵੱਖੋ-ਵੱਖ ਥਾਵਾਂ ਉੱਤੇ ਜਾਣਾ ਦਾਊਦ ਗਥ ਤੋਂ ਵੀ ਨਿਕਲ ਕੇ ਅਦੁੱਲਾਮ ਦੀ ਗੁਫ਼ਾ ਵਿੱਚ ਭੱਜ ਆਇਆ। ਜਦੋਂ ਦਾਊਦ ਦੇ ਭਰਾਵਾਂ ਅਤੇ ਸੰਬੰਧੀਆਂ ਨੂੰ ਪਤਾ ਲੱਗਾ ਕਿ ਦਾਊਦ ਅਦੁੱਲਾਮ ਵਿੱਚ ਹੈ ਤਾਂ ਉਹ ਦਾਊਦ ਨੂੰ ਮਿਲਣ ਉੱਥੇ ਆਏ।"
1 Davi fugiu da cidade de Gate e foi para uma caverna perto da cidade de Adulã. Quando os seus irmãos e o resto da família souberam que ele estava lá, foram ficar com ele.
2 ਬਹੁਤ ਸਾਰੇ ਲੋਕ ਦਾਊਦ ਦੇ ਮਗਰ ਹੋ ਪਏ। ਉੱਥੇ ਦੁੱਖਾਂ ਦੇ ਮਾਰੇ ਹੋਏ ਲੋਕ ਸਨ, ਕੁਝ ਕਰਜਾਈ ਕਿਸਮ ਦੇ ਗਰੀਬ ਲੋਕ, ਦੁੱਖੀ ਲੋਕ ਅਤੇ ਕੁਝ ਜ਼ਿੰਦਗੀ ਤੋਂ ਉਪਰਾਮ ਹੋਏ ਲੋਕ ਸਨ। ਇਨ੍ਹਾਂ ਸਭ ਤਰ੍ਹਾਂ ਦੇ ਲੋਕਾਂ ਨੇ ਦਾਊਦ ਨੂੰ ਆਪਣਾ ਆਗੂ ਮੰਨਿਆ। ਹੁਣ ਦਾਊਦ ਦੇ ਨਾਲ ਕਰੀਬ 400 ਮਨੁੱਖ ਸਨ।"
2 E todos os homens que estavam em dificuldades, ou com dívidas, ou insatisfeitos também foram, e Davi se tornou o chefe deles. Havia com ele mais ou menos quatrocentos homens.
3 ਦਾਊਦ ਅਦੁੱਲਾਮ ਤੋਂ ਚੱਲਾ ਗਿਆ ਅਤੇ ਮੋਆਬ ਵਿੱਚ ਮਿਸਫ਼ੇਹ ਨੂੰ ਆਇਆ। ਦਾਊਦ ਨੇ ਮੋਆਬ ਦੇ ਪਾਤਸ਼ਾਹ ਨੂੰ ਆਖਿਆ, “ਹੇ ਪਾਤਸ਼ਾਹ ਮੈਨੂੰ ਪਰਵਾਨਗੀ ਦੇ ਜੋ ਮੈਂ ਮੇਰੀ ਮਾਂ ਅਤੇ ਪਿਉ ਉੱਥੋਂ ਨਿਕਲਕੇ ਤੁਹਾਡੇ ਕੋਲ ਰਹਿਣ, ਜਦ ਤੱਕ ਮੈਂ ਇਹ ਨਾ ਜਾਣ ਲਵਾ ਕਿ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ।”"
3 Aí Davi saiu dali, foi para Mispa, em Moabe, e disse ao rei daquele país: — Por favor, deixe que o meu pai e a minha mãe venham para cá e fiquem com você até que eu saiba o que Deus vai fazer por mim.
4 ਇੰਝ ਦਾਊਦ ਨੇ ਆਪਣੇ ਮਾਪਿਆਂ ਨੂੰ ਮੋਆਬ ਦੇ ਪਾਤਸ਼ਾਹ ਕੋਲ ਛੱਡਿਆ। ਜਦ ਤੀਕ ਦਾਊਦ ਕਿਲ੍ਹੇ ਵਿੱਚ ਸੀ ਦਾਊਦ ਦੇ ਮਾਪੇ ਮੋਆਬ ਦੇ ਪਾਤਸ਼ਾਹ ਕੋਲ ਹੀ ਠਹਿਰੇ।"
4 Davi deixou os pais com o rei de Moabe, e eles ficaram ali enquanto Davi esteve escondido na fortaleza.
5 ਪਰ ਗਾਦ ਨਬੀ ਨੇ ਦਾਊਦ ਨੂੰ ਆਖਿਆ, “ਕਿਲ੍ਹੇ ਵਿੱਚ ਨਾ ਰਹੀਂ। ਯਹੂਦਾਹ ਦੇ ਦੇਸ਼ ਨੂੰ ਚੱਲਿਆ ਜਾਹ।” ਤਾਂ ਫ਼ੇਰ ਦਾਊਦ ਉਸ ਜਗ਼੍ਹਾ ਤੋਂ ਤੁਰਕੇ ਹਾਰਥ ਦੇ ਜੰਗਲ ਨੂੰ ਚੱਲਾ ਗਿਆ।"
5 O profeta Gade foi para o lugar onde Davi estava e disse: — Não fique aqui. Vá logo para a terra de Judá. Então Davi saiu e foi para a floresta de Herete.
6 ਸ਼ਾਊਲ ਦਾ ਅਹੀਮਲਕ ਦੇ ਪਰਿਵਾਰ ਦਾ ਨਾਸ਼ ਕਰਨਾ ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਪਰਗਟ ਹੋਇਆ ਹੈ ਅਤੇ ਉਹ ਲੋਕ ਵੀ ਜੋ ਉਸ ਦੇ ਨਾਲ ਸਨ। ਉਸ ਵਕਤ ਸ਼ਾਊਲ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਬਿਰੱਖ ਹੇਠਾਂ ਆਪਣੀ ਬਰਛੀ ਹੱਥ ’ਚ ਫ਼ੜੀ ਬੈਠਾ ਸੀ। ਉਸ ਦੇ ਸਾਰੇ ਅਫ਼ਸਰ ਉਸ ਦੇ ਆਲੇ-ਦੁਆਲੇ ਖੜ੍ਹੇ ਸਨ।"
6 Saul estava em Gibeá, num morro, sentado debaixo de uma árvore, com a lança na mão. Todos os seus oficiais estavam ao redor dele. E lhe contaram que Davi e os seus homens estavam em certo lugar.
7 ਉਸ ਨੇ ਆਪਣੇ ਆਸ-ਪਾਸ ਖੜ੍ਹੇ ਅਫ਼ਸਰਾਂ ਨੂੰ ਕਿਹਾ, “ਹੇ ਬਿਨਯਾਮੀਨਿਓ ਸੁਣੋ! ਤੁਸੀਂ ਕੀ ਸੋਚਦੇ ਹੋ ਕਿ ਯੱਸੀ ਦਾ ਪੁੱਤਰ (ਦਾਊਦ) ਤੁਹਾਡੇ ਵਿੱਚੋਂ ਹਰ ਇੱਕ ਨੂੰ ਪੈਲੀ ਅਤੇ ਦਾਖਾਂ ਦੇ ਬਾਗ ਦੇਵੇਗਾ? ਤੁਸੀਂ ਕੀ ਸੋਚਦੇ ਹੋ ਕਿ ਉਹ ਤੁਹਾਨੂੰ 100 ਅਤੇ 1,000 ਆਦਮੀਆਂ ਦੇ ਉੱਪਰ ਅਫ਼ਸਰ ਬਣਾਵੇਗਾ।"
7 Então Saul disse aos seus oficiais: — Ouçam, homens da
8 ਜੇ ਤੁਸੀਂ ਸਾਰਿਆਂ ਨੇ ਮਿਲਕੇ ਮੇਰੇ ਖਿਲਾਫ਼ ਹੋਣ ਦਾ ਏਕਾ ਕੀਤਾ ਹੈ? ਤੁਸੀਂ ਸਭ ਮਿਲਕੇ ਮੇਰੇ ਵਿਰੁੱਧ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹੋ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਮੇਰੇ ਪੁੱਤਰ ਯੋਨਾਥਾਨ ਦੇ ਬਾਰੇ ਨਹੀਂ ਦੱਸਿਆ। ਤੁਹਾਡੇ ਵਿੱਚੋਂ ਕਿਸੇ ਨੇ ਨਾ ਮੈਨੂੰ ਦੱਸਿਆ ਕਿ ਉਸ ਨੇ ਯੱਸੀ ਦੇ ਪੁੱਤਰ ਦਾਊਦ ਨਾਲ ਚੁੱਪ ਕਰਕੇ ਹੀ ਇੱਕ ਇਕਰਾਰਨਾਮਾ ਬਣਾਇਆ ਹੈ। ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮੇਰੀ ਪਰਵਾਹ ਨਹੀਂ ਹੈ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਇਹ ਨਾ ਦੱਸਿਆ ਕਿ ਮੇਰੇ ਆਪਣੇ ਪੁੱਤਰ ਯੋਨਾਥਾਨ ਨੇ ਹੀ ਦਾਊਦ ਨੂੰ ਉਕਸਾਇਆ ਜਦ ਕਿ ਯੋਨਾਥਾਨ ਨੇ ਮੇਰੇ ਹੀ ਸੇਵਕ ਦਾਊਦ ਨੂੰ ਲੁਕਣ ਅਤੇ ਮੇਰੇ ਉੱਤੇ ਹਮਲਾ ਕਰਨ ਦੀ ਸ਼ੇਹ ਦਿੱਤੀ। ਤਾਂ ਹੀ ਹੁਣ ਉਹ ਇਹ ਕੁਝ ਕਰ ਰਿਹਾ ਹੈ।”"
8 É por isso que vocês estão fazendo planos contra mim? Nenhum de vocês me contou que o meu próprio filho fez um acordo com Davi. Ninguém se preocupa comigo. Ninguém me diz que Davi, um dos meus próprios homens, está agora mesmo procurando uma oportunidade para me matar e que foi o meu próprio filho quem o pôs contra mim!
9 ਤਦ ਦੋਏਗਾ ਅਦੋਮੀ ਨੇ ਜੋ ਸ਼ਾਊਲ ਦੇ ਟਹਿਲੂਆਂ ਕੋਲ ਖੜ੍ਹਾ ਸੀ ਉੱਤਰ ਦਿੱਤਾ, “ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਵੇਖਿਆ ਸੀ। ਦਾਊਦ ਅਹੀਟੂਬ ਦੇ ਪੁੱਤਰ ਅਹੀਮਲਕ ਨੂੰ ਮਿਲਣ ਆਇਆ ਸੀ।"
9 Doegue, do país de Edom, estava ali com os oficiais de Saul e disse: — Eu vi quando Davi foi falar com Aimeleque, filho de Aitube, em Nobe.
10 ਅਹੀਮਲਕ ਨੇ ਦਾਊਦ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਨੂੰ ਖਾਣ ਲਈ ਭੋਜਨ ਵੀ ਦਿੱਤਾ ਅਤੇ ਉਸ ਨੂੰ ਫ਼ਲਿਸਤੀ ਗੋਲਿਆਥ ਦੀ ਤਲਵਾਰ ਵੀ ਦਿੱਤੀ।”"
10 Aimeleque perguntou a Deus, o Senhor , o que Davi devia fazer. E também deu a Davi comida e a espada de Golias, o filisteu.
11 ਤਦ ਸ਼ਾਊਲ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਜਾਜਕ ਫ਼ੜਕੇ ਲਿਆਉਣ ਦਾ ਹੁਕਮ ਦਿੱਤਾ। ਸ਼ਾਊਲ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਅਤੇ ਉਸ ਦੇ ਸਾਰੇ ਪਰਿਵਾਰ ਨੂੰ ਅਤੇ ਸੰਬੰਧੀਆਂ ਨੂੰ ਨੋਬ ਤੋਂ ਫ਼ੜਕੇ ਲਿਆਉਣ ਲਈ ਆਖਿਆ। ਸਾਰੇ ਪਾਤਸ਼ਾਹ ਸਾਹਮਣੇ ਪੇਸ਼ ਕੀਤੇ ਗਏ।"
11 Então o rei Saul mandou chamar Aimeleque e todos os seus parentes, que também eram sacerdotes em Nobe, e eles foram para o lugar onde ele estava.
12 ਸ਼ਾਊਲ ਨੇ ਅਹੀਮਲਕ ਨੂੰ ਕਿਹਾ, “ਤੂੰ ਅਹੀਟੂਬ ਦੇ ਪੁੱਤਰ, ਜ਼ਰਾ ਧਿਆਨ ਨਾਲ ਸੁਣ!” ਅਹੀਮਲਕ ਨੇ ਕਿਹਾ, “ਜੀ, ਮਾਲਿਕ!”"
12 Saul disse a Aimeleque: — Escute, Aimeleque! — Às suas ordens, senhor! — respondeu ele.
13 ਸ਼ਾਊਲ ਨੇ ਅਹੀਮਲਕ ਨੂੰ ਆਖਿਆ, “ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਗੋਂਦਾ ਕਿਉਂ ਗੁੰਦੀਆਂ? ਤੂੰ ਦਾਊਦ ਨੂੰ ਰੋਟੀ ਅਤੇ ਤਲਵਾਰ ਵੀ ਦਿੱਤੀ। ਤੂੰ ਉਸ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਵੀ ਕੀਤੀ ਅਤੇ ਹੁਣ ਉਹ ਦਾਊਦ ਠੀਕ ਮੇਰੇ ਉੱਪਰ ਹਮਲਾ ਕਰਨ ਦੀ ਉਡੀਕ ਕਰ ਰਿਹਾ ਹੈ।”"
13 Saul lhe perguntou: — Por que é que você e Davi se juntaram para fazer planos contra mim? Por que você lhe deu comida e uma espada e perguntou a Deus o que ele devia fazer? Agora Davi se virou contra mim e está esperando a hora de me atacar.
14 ਅਹੀਮਲਕ ਨੇ ਜਵਾਬ ਦਿੱਤਾ, “ਦਾਊਦ ਤੇਰੇ ਨਾਲ ਵਫ਼ਾਦਾਰ ਹੈ। ਤੇਰੇ ਕਿਸੇ ਵੀ ਹੋਰ ਅਫ਼ਸਰਾਂ ਵਿੱਚੋਂ ਕੋਈ ਇੰਨਾ ਭਰੋਸੇਮਂਦ ਨਹੀਂ ਜਿੰਨਾ ਕਿ ਦਾਊਦ। ਉਹ ਤੇਰਾ ਆਪਣਾ ਜੁਆਈ ਹੈ ਅਤੇ ਦਾਊਦ ਤੇਰੇ ਦਰਬਾਨਾਂ ਦਾ ਵੀ ਕਪਤਾਨ ਹੈ ਅਤੇ ਤੇਰਾ ਆਪਣਾ ਸਾਰਾ ਪਰਿਵਾਰ ਵੀ ਉਸਦੀ ਬੜੀ ਇੱਜ਼ਤ ਕਰਦਾ ਹੈ।"
14 Aimeleque respondeu: — Davi é o oficial mais fiel que o senhor tem! Ele é o seu próprio genro, capitão da sua guarda pessoal e muito respeitado por todas as autoridades do país.
15 ਇਹ ਕੋਈ ਪਹਿਲੀ ਵਾਰ ਮੈਂ ਪਰੇਮਸ਼ੁਰ ਅੱਗੇ ਦਾਊਦ ਲਈ ਪ੍ਰਾਰਥਨਾ ਨਹੀਂ ਕੀਤੀ। ਬਿਲਕੁਲ ਵੀ ਨਹੀਂ। ਇਸ ਲਈ ਮੇਰੇ ਉੱਤੇ ਜਾਂ ਮੇਰੇ ਸੰਬੰਧੀਆਂ ਉੱਤੇ ਤੁਹਮਤ ਨਾ ਲਗਾ। ਅਸੀਂ ਤਾਂ ਤੇਰੇ ਸੇਵਕ ਹਾਂ। ਮੈਨੂੰ ਬਿਲਕੁਲ ਕੁਝ ਨਹੀਂ ਪਤਾ ਕਿ ਅਸਲ ਵਿੱਚ ਕੀ ਹੋ ਰਿਹਾ ਹੈ?”"
15 Será que esta foi a primeira vez que eu perguntei a Deus o que Davi devia fazer? Claro que não! O senhor não deve acusar a mim nem ninguém da minha família de estarmos fazendo planos contra o senhor. Não sei nada a respeito disso!
16 ਪਰ ਪਾਤਸ਼ਾਹ ਨੇ ਕਿਹਾ, “ਅਹੀਮਲਕ! ਤੇਰੀ ਅਤੇ ਤੇਰੇ ਸੰਬੰਧੀਆਂ ਦੀ ਮੌਤ ਅਵੱਸ਼ ਹੈ।”"
16 Então o rei disse: — Aimeleque, você e os seus parentes vão morrer.
17 ਤਾਂ ਪਾਤਸ਼ਾਹ ਨੇ ਆਪਣੇ ਕੋਲ ਖੜ੍ਹੇ ਦਰਬਾਨਾਂ ਨੂੰ ਕਿਹਾ, “ਜਾਉ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਦਿਉ ਕਿਉਂਕਿ ਉਹ ਵੀ ਦਾਊਦ ਦੇ ਪੱਖ ਵਿੱਚ ਸਨ। ਉਹ ਜਾਣਦੇ ਸਨ ਕਿ ਦਾਊਦ ਬਚ ਰਿਹਾ ਹੈ ਪਰ ਉਨ੍ਹਾਂ ਨੇ ਮੈਨੂੰ ਨਹੀਂ ਦੱਸਿਆ।” ਪਰ ਪਾਤਸ਼ਾਹ ਦੇ ਅਫ਼ਸਰਾਂ ਨੇ ਯਹੋਵਾਹ ਦੇ ਜਾਜਕਾਂ ਨੂੰ ਮਾਰਨ ਤੋਂ ਇਨਕਾਰ ਕਰ ਦਿੱਤਾ।"
17 Em seguida disse aos guardas que estavam ali perto: — Matem os sacerdotes de Deus, o Mas os guardas se recusaram a levantar a mão para matar os sacerdotes do
18 ਤਾਂ ਪਾਤਸ਼ਾਹ ਨੇ ਦੋਏਗ ਨੂੰ ਇਸ ਲਈ ਆਖਿਆ, ਸ਼ਾਊਲ ਨੇ ਕਿਹਾ, “ਦੋਏਗ! ਤੂੰ ਜਾ ਅਤੇ ਜਾਕੇ ਜਾਜਕ ਨੂੰ ਮਾਰ ਸੁੱਟ।” ਤਾਂ ਉਸ ਦਿਨ ਦੋਏਗ ਗਿਆ ਅਤੇ ਜਾਕੇ ਜਾਜਕ ਅਤੇ ਉਸ ਦੇ ਸੰਬੰਧੀਆਂ ਸਮੇਤ 85 ਲੋਕਾਂ ਨੂੰ ਜਾਨੋਂ ਮਾਰ ਸੁੱਟਿਆ।"
18 Então Saul disse a Doegue: — Mate-os você! E Doegue os matou. Nesse dia ele matou oitenta e cinco sacerdotes de Deus.
19 ਜਾਜਕਾਂ ਦੇ ਸ਼ਹਿਰ ਨੋਬ ਵਿੱਚ ਉਸ ਨੇ ਸਾਰੇ ਲੋਕਾਂ ਨੂੰ ਵੱਢ ਸੁੱਟਿਆ। ਦੋਏਗ ਨੇ ਆਪਣੀ ਤਲਵਾਰ ਕੱਢੀ ਅਤੇ ਸਾਰੇ ਆਦਮੀਆਂ, ਔਰਤਾਂ, ਬੱਚਿਆਂ ਅਤੇ ਦੁੱਧ ਪੀਂਦੇ ਮਾਸੂਮ ਬੱਚਿਆਂ ਸਮੇਤ ਸਭ ਨੂੰ ਅਤੇ ਉਨ੍ਹਾਂ ਦੀਆਂ ਸਭ ਗਊਆਂ, ਖੋਤਿਆ, ਭੇਡਾਂ ਸਭ ਨੂੰ ਵੱਢ ਸੁੱਟਿਆ।"
19 Saul também mandou matar todos os outros moradores de Nobe, a cidade dos sacerdotes: homens e mulheres, meninos e criancinhas, o gado, jumentos e ovelhas — todos foram mortos.
20 ਪਰ ਉਨ੍ਹਾਂ ਵਿੱਚੋਂ ਇੱਕ ਆਦਮੀ ਜਿਸ ਦਾ ਨਾਉਂ ਅਬਯਾਥਾਰ ਸੀ ਬਚ ਗਿਆ। ਅਬਯਾਥਾਰ ਅਹੀਟੂਬ ਦਾ ਪੁੱਤਰ ਸੀ ਜੋ ਉੱਥੋਂ ਭੱਜਕੇ ਦਾਊਦ ਦੇ ਮਗਰ ਲੱਗ ਗਿਆ ਸੀ।"
20 Mas Abiatar, um dos filhos de Aimeleque, escapou e foi para o lugar onde Davi estava.
21 ਅਬਯਾਥਾਰ ਨੇ ਦਾਊਦ ਨੂੰ ਖਬਰ ਕੀਤੀ ਕਿ ਸ਼ਾਊਲ ਨੇ ਯਹੋਵਾਹ ਦੇ ਜਾਜਕਾਂ ਨੂੰ ਮਰਵਾ ਸੁੱਟਿਆ ਹੈ।"
21 Ele contou que Saul havia matado os sacerdotes de Deus, o Senhor .
22 ਦਾਊਦ ਨੇ ਅਬਯਾਥਾਰ ਨੂੰ ਆਖਿਆ, “ਮੈਂ ਤਾਂ ਉਸੇ ਦਿਨ ਸਮਝ ਗਿਆ ਸੀ ਕਿ ਅਦੋਮੀ ਦੋਏਗ ਜੋ ਉੱਥੇ ਸੀ ਤਾਂ ਇਹ ਸ਼ਾਊਲ ਨੂੰ ਜ਼ਰੂਰ ਖਬਰ ਦੇਵੇਗਾ। ਤੇਰੇ ਪਿਉ ਦੇ ਸਾਰੇ ਪਰਿਵਾਰ ਦੀ ਮੌਤ ਦਾ ਕਾਰਣ ਮੈਂ ਹੀ ਹਾਂ।"
22 Então Davi disse a Abiatar: — Naquele dia, quando vi Doegue lá, eu sabia que ele não deixaria de contar tudo a Saul. Assim, eu sou culpado da morte de todos os seus parentes.
23 ਸ਼ਾਊਲ ਜੋ ਕਿ ਤੈਨੂੰ ਮਾਰਨਾ ਚਾਹੁੰਦਾ ਹੈ, ਉਹ ਮੈਨੂੰ ਵੀ ਮਾਰਨਾ ਚਾਹੁੰਦਾ ਹੈ। ਤੂੰ ਮੇਰੇ ਕੋਲ ਰਹਿ। ਡਰ ਨਾ। ਤੂੰ ਮੇਰੇ ਕੋਲ ਸੁਰੱਖਿਅਤ ਰਹੇਂਗਾ।”"
23 Fique comigo e não tenha medo. Saul quer matar a nós dois, mas comigo você estará livre de perigo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 22, comparar traduções ou montar um estudo — tudo direto pelo WhatsApp.