1 Samuel 23
Punjabi Bible (GL_PUNJABI) vs NVI
NVI Nova Versão Internacional
1 ਕਈਲਾਹ ਵਿੱਚ ਦਾਊਦ ਲੋਕਾਂ ਨੇ ਦਾਊਦ ਨੂੰ ਕਿਹਾ, “ਵੇਖ! ਫ਼ਲਿਸਤੀ ਕਈਲਾਹ ਦੇ ਵਿਰੁੱਧ ਲੜਾਈ ਕਰ ਰਹੇ ਹਨ। ਉਹ ਖਲਵਾੜਿਆਂ ਵਿੱਚੋਂ ਫ਼ਸਲਾਂ ਚੋਰੀ ਕਰ ਰਹੇ ਹਨ।”"
1 Quando disseram a Davi que os filisteus estavam atacando a cidade de Queila e saqueando as eiras,
2 ਦਾਊਦ ਨੇ ਯਹੋਵਾਹ ਨੂੰ ਕਿਹਾ, “ਯਹੋਵਾਹ! ਕੀ ਮੈਂ ਜਾਕੇ ਇਨ੍ਹਾਂ ਫ਼ਲਿਸਤੀਆਂ ਵਿਰੁੱਧ ਲੜਾਂ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਜਾ ਅਤੇ ਜਾਕੇ ਫ਼ਲਿਸਤੀਆਂ ਦੇ ਖਿਲਾਫ਼ ਲੜਕੇ ਕਈਲਾਹ ਨੂੰ ਬਚਾਅ।”"
2 ele perguntou ao Senhor: "Devo atacar esses filisteus? " O Senhor lhe respondeu: "Vá, ataque os filisteus e liberte Queila".
3 ਪਰ ਦਾਊਦ ਦੇ ਆਦਮੀਆਂ ਨੇ ਉਸ ਨੂੰ ਕਿਹਾ, “ਵੇਖ ਇਸ ਵਕਤ ਅਸੀਂ ਯਹੂਦਾਹ ਦੇ ਵਿੱਚ ਹਾਂ ਅਤੇ ਅਸੀਂ ਡਰੇ ਹੋਏ ਹਾਂ। ਤਾਂ ਸੋਚਕੇ ਵੇਖ ਕਿ ਅਸੀਂ ਜੇਕਰ ਉੱਥੇ ਜਾਵਾਂਗੇ ਜਿੱਥੇ ਫ਼ਲਿਸਤੀਆਂ ਦੀ ਸੈਨਾ ਹੈ ਤਾਂ ਕਿੰਨਾ ਡਰ ਲੱਗੇਗਾ।”"
3 Os soldados de Davi, porém, lhe disseram: "Aqui em Judá estamos com medo. Quanto mais, então, se formos a Queila lutar contra as tropas dos filisteus! "
4 ਦਾਊਦ ਨੇ ਫ਼ਿਰ ਯਹੋਵਾਹ ਨੂੰ ਪੁੱਛਿਆ ਅਤੇ ਯਹੋਵਾਹ ਨੇ ਜਵਾਬ ਦਿੱਤਾ, “ਤੂੰ ਕਈਲਾਹ ਵਿੱਚ ਜਾ। ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।”"
4 Davi consultou o Senhor novamente. "Levante-se", disse o Senhor, "vá à cidade de Queila, pois estou entregando os filisteus em suas mãos".
5 ਤਾਂ ਦਾਊਦ ਅਤੇ ਉਸ ਦੇ ਆਦਮੀ ਕਈਲਾਹ ਵਿੱਚ ਗਏ ਅਤੇ ਉਹ ਫ਼ਲਿਸਤੀਆਂ ਦੇ ਵਿਰੁੱਧ ਲੜੇ ਅਤੇ ਉਨ੍ਹਾਂ ਨੂੰ ਹਰਾਕੇ ਉਨ੍ਹਾਂ ਦੇ ਸਾਰੇ ਪਸ਼ੂ ਲੁੱਟ ਲਿਆਏ। ਇਉਂ ਦਾਊਦ ਨੇ ਕਈਲਾਹ ਦੇ ਲੋਕਾਂ ਨੂੰ ਬਚਾਇਆ।"
5 Então Davi e seus homens foram a Queila, combateram os filisteus e se apoderaram de seus rebanhos, impondo-lhes grande derrota e libertando o povo de Queila.
6 (ਜਦੋਂ ਅਬਯਾਥਾਰ ਭੱਜਕੇ ਦਾਊਦ ਕੋਲ ਆਇਆ ਤਾਂ ਉਸ ਦੇ ਹੱਥ ਵਿੱਚ ਇੱਕ ਏਫ਼ੋਦ ਵੀ ਸੀ।)"
6 Ora, Abiatar, filho de Aimeleque, tinha levado o colete sacerdotal, quando fugiu para se juntar a Davi, em Queila.
7 ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਇਸ ਵਕਤ ਕਈਲਾਹ ਵਿੱਚ ਹੈ। ਤਾਂ ਸ਼ਾਊਲ ਬੋਲਿਆ, “ਪਰਮੇਸ਼ੁਰ ਨੇ ਉਸ ਨੂੰ ਹੁਣ ਮੇਰੇ ਹੱਥ ਵਿੱਚ ਕਰ ਦਿੱਤਾ ਹੈ! ਉਸ ਨੇ ਆਪੇ ਹੀ ਆਪਣੇ-ਆਪ ਨੂੰ ਜਾਲ ਵਿੱਚ ਫ਼ਸਾ ਲਿਆ ਹੈ। ਕਿਉਂਕਿ ਉਹ ਅਜਿਹੇ ਸ਼ਹਿਰ ਵਿੱਚ ਜਿਸਦੇ ਬੂਹੇ ਅਤੇ ਸਲਾਖਾਂ ਹਨ, ਉਸ ਵਿੱਚ ਆਪੇ ਹੀ ਬੰਦ ਹੋ ਗਿਆ ਹੈ।”"
7 Foi dito a Saul que Davi tinha ido a Queila, e ele disse: "Deus o entregou nas minhas mãos, pois Davi se aprisionou ao entrar numa cidade com portas e trancas".
8 ਸ਼ਾਊਲ ਨੇ ਆਪਣੀ ਸਾਰੀ ਫ਼ੌਜ ਲੜਾਈ ਲਈ ਤਿਆਰ ਕੀਤੀ ਅਤੇ ਉਹ ਕਈਲਾਹ ਵਿੱਚ ਦਾਊਦ ਅਤੇ ਉਸ ਦੇ ਆਦਮੀਆਂ ਉੱਤੇ ਕੂਚ ਕਰਨ ਲਈ ਤਿਆਰ ਹੋ ਗਏ।"
8 E Saul convocou todo o seu exército para a batalha, para irem a Queila e cercarem Davi e os homens que o seguiam.
9 ਦਾਊਦ ਨੂੰ ਪਤਾ ਲੱਗਾ ਕਿ ਸ਼ਾਊਲ ਉਸ ਦੇ ਵਿਰੁੱਧ ਲੜਨ ਦੀ ਸਾਜਿਸ਼ ਕਰ ਰਿਹਾ ਹੈ ਤਾਂ ਦਾਊਦ ਨੇ ਅਬਯਾਥਾਰ ਜਾਜਕ ਨੂੰ ਕਿਹਾ, “ਉਹ ਏਫ਼ੋਦ ਲੈ ਆ।”"
9 Quando Davi soube que Saul tramava atacá-lo, disse a Abiatar: "Traga o colete sacerdotal".
10 ਦਾਊਦ ਨੇ ਪ੍ਰਾਰਥਨਾ ਕੀਤੀ, “ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ। ਮੈਂ ਸੁਣਿਆ ਹੈ ਕਿ ਸ਼ਾਊਲ ਮੇਰੇ ਕਾਰਣ ਕਈਲਾਹ ਉੱਤੇ ਚੜ੍ਹਾਈ ਕਰਨ ਅਤੇ ਉਸ ਨੂੰ ਨਾਸ਼ ਕਰਨ ਆ ਰਿਹਾ ਹੈ।"
10 Então orou: "Ó Senhor, Deus de Israel, este teu servo ouviu claramente que Saul planeja vir a Queila e destruir a cidade por causa dele.
11 ਕੀ ਸ਼ਾਊਲ ਕਈਲਾਹ ਵਿੱਚ ਆਵੇਗਾ? ਕੀ ਕਾਈਲਾਹ ਦੇ ਲੋਕ ਮੈਨੂੰ ਸ਼ਾਊਲ ਦੇ ਹਵਾਲੇ ਕਰ ਦੇਣਗੇ? ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ! ਮੈਂ ਤੇਰਾ ਸੇਵਕ ਹਾਂ ਕਿਰਪਾ ਕਰਕੇ ਮੈਨੂੰ ਦੱਸੋ ਕਿ ਕੀ ਹੋਵੇਗਾ?” ਯਹੋਵਾਹ ਨੇ ਕਿਹਾ, “ਸ਼ਾਊਲ ਜ਼ਰੂਰ ਆਵੇਗਾ।”"
11 Será que os cidadãos de Queila me entregarão a ele? Saul virá de fato, conforme teu servo ouviu? Ó Senhor, Deus de Israel, responde". E o Senhor disse: "Ele virá".
12 ਦਾਊਦ ਨੇ ਫ਼ਿਰ ਪੁੱਛਿਆ, “ਕੀ ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਆਦਮੀਆਂ ਨੂੰ ਸ਼ਾਊਲ ਦੇ ਸਪੁਰਦ ਕਰ ਦੇਣਗੇ?” ਯਹੋਵਾਹ ਨੇ ਕਿਹਾ, “ਹਾਂ ਉਹ ਅਜਿਹਾ ਕਰਨਗੇ।”"
12 E Davi, novamente, perguntou: "Será que os cidadãos de Queila entregarão a mim e a meus soldados a Saul? " E o Senhor respondeu: "Entregarão".
13 ਤਾਂ ਦਾਊਦ ਅਤੇ ਉਸ ਦੇ ਆਦਮੀ ਕਈਲਾਹ ਤੋਂ ਭੱਜ ਗਏ। ਕੋਈ 600 ਦੇ ਕਰੀਬ ਆਦਮੀ ਦਾਊਦ ਦੇ ਨਾਲ ਗਏ। ਇਉਂ ਦਾਊਦ ਅਤੇ ਉਸ ਦੇ ਆਦਮੀ ਥਾਂ ਤੋਂ ਥਾਂ ਭੱਜਦੇ ਰਹੇ। ਸ਼ਾਊਲ ਨੂੰ ਪਤਾ ਲੱਗਾ ਕਿ ਦਾਊਦ ਕਈਲਾਹ ਤੋਂ ਬਚਕੇ ਭੱਜ ਗਿਆ ਹੈ ਤਾਂ ਉਹ ਫ਼ਿਰ ਉਸ ਸ਼ਹਿਰ ਵਿੱਚ ਨਾ ਗਿਆ।"
13 Então Davi e seus soldados, que eram cerca de seiscentos, partiram de Queila, e ficaram andando sem direção definida. Quando informaram a Saul que Davi tinha fugido de Queila, ele interrompeu a marcha.
14 ਸ਼ਾਊਲ ਨੇ ਦਾਊਦ ਦਾ ਪਿੱਛਾ ਕੀਤਾ ਦਾਊਦ ਉਜਾੜ ਵੱਲ ਗਿਆ ਅਤੇ ਉੱਥੇ ਪਕਿਆ ਕਿਲ੍ਹਿਆਂ ਵਿੱਚ ਜਾਕੇ ਰਿਹਾ। ਦਾਊਦ ਉਜਾੜ ਦੇ ਪਹਾੜੀ ਇਲਾਕੇ ਜ਼ੀਫ਼ ਵਿੱਚ ਵੀ ਜਾਕੇ ਰਿਹਾ। ਹਰ ਰੋਜ਼ ਸ਼ਾਊਲ ਉਸ ਨੂੰ ਭਾਲਦਾ ਪਰ ਯਹੋਵਾਹ ਨੇ ਦਾਊਦ ਨੂੰ ਸ਼ਾਊਲ ਦੇ ਹੱਥ ਨਾ ਲੱਗਣ ਦਿੱਤਾ।"
14 Davi permaneceu nas fortalezas do deserto e nas colinas do deserto de Zife. Dia após dia, Saul o procurava, mas Deus não entregou Davi em suas mãos.
15 ਇੱਕ ਦਿਨ ਜਦ ਦਾਊਦ ਜ਼ੀਫ਼ ਦੀ ਉਜਾੜ ਵਿੱਚ ਹੋਰੇਸ਼ ਵਿੱਚ ਸੀ ਤਾਂ ਉਹ ਡਰ ਗਿਆ ਕਿਉਂਕਿ ਉਹ ਜਾਣਦਾ ਸੀ ਕਿ ਸ਼ਾਊਲ ਉਸਦੀ ਜਾਨ ਦੇ ਮਗਰ ਪਿਆ ਹੋਇਆ ਹੈ।"
15 Quando Davi estava em Horesa, no deserto de Zife, soube que Saul tinha saído para matá-lo.
16 ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਹੋਰੇਸ਼ ਵਿੱਚ ਦਾਊਦ ਨੂੰ ਮਿਲਣ ਲਈ ਗਿਆ ਤਾਂ ਯੋਨਾਥਾਨ ਨੇ ਦਾਊਦ ਨੂੰ ਪਰਮੇਸ਼ੁਰ ਵਿੱਚ ਪੱਕਾ ਨਿਸ਼ਚਾ ਰੱਖਣ ਲਈ ਕਿਹਾ ਅਤੇ ਇਸ ਵਿੱਚ ਉਸਦੀ ਮਦਦ ਕੀਤੀ।"
16 E Jônatas, filho de Saul, foi falar com ele, em Horesa, e o ajudou a encontrar forças em Deus.
17 ਯੋਨਾਠਾਨ ਨੇ ਦਾਊਦ ਨੂੰ ਦੱਸਿਆ, “ਡਰ ਨਾ, ਮੇਰਾ ਪਿਤਾ ਸ਼ਾਊਲ ਤੇਰਾ ਕੁਝ ਨਹੀ ਵਿਗਾੜ ਸੱਕਦਾ। ਤੂੰ ਹੀ ਇਸਰਾਏਲ ਦਾ ਰਾਜਾ ਬਣੇਂਗਾ ਅਤੇ ਮੈਂ ਦੂਜੇ ਦਰਜੇ ਉੱਤੇ ਹੋਵਾਂਗਾ। ਇਹ ਗੱਲ ਮੇਰਾ ਪਿਉ ਵੀ ਜਾਣਦਾ ਹੈ।”"
17 "Não tenha medo", disse ele, "meu pai não porá as mãos em você. Você será rei de Israel, e eu lhe serei o segundo em comando. Até meu pai sabe disso. "
18 ਯੋਨਾਥਾਨ ਅਤੇ ਦਾਊਦ ਨੇ ਯਹੋਵਾਹ ਦੇ ਅੱਗੇ ਇਕਰਾਰਨਾਮਾ ਕੀਤਾ ਅਤੇ ਫ਼ਿਰ ਯੋਨਾਥਾਨ ਘਰ ਨੂੰ ਮੁੜ ਗਿਆ ਅਤੇ ਦਾਊਦ ਹੋਰੇਸ਼ ਵਿੱਚ ਹੀ ਰਿਹਾ।"
18 Os dois fizeram um acordo perante o Senhor. Então, Jônatas foi para casa, mas Davi ficou em Horesa.
19 ਜ਼ੀਫ਼ ਦੇ ਲੋਕਾਂ ਨੇ ਦਾਊਦ ਬਾਰੇ ਸ਼ਾਊਲ ਨੂੰ ਦੱਸਿਆ ਤਦ ਜ਼ੀਫ਼ ਦੇ ਲੋਕ ਗਿਬਆਹ ਵਿੱਚ ਸ਼ਾਊਲ ਕੋਲ ਆਏ ਅਤੇ ਆਕੇ ਉਸ ਨੂੰ ਕਹਿਣ ਲੱਗੇ, “ਦਾਊਦ ਸਾਡੇ ਹੀ ਇਲਾਕੇ ਵਿੱਚ ਲੁਕਦਾ ਫ਼ਿਰਦਾ ਹੈ। ਇਸ ਵਕਤ ਉਹ ਹੋਰੇਸ਼ ਦੀਆਂ ਪੱਕੀਆਂ ਥਾਵਾਂ ਵਿੱਚ ਹਨੀਲਾਹ ਦੇ ਪਹਾੜ ਉੱਪਰ ਜੋ ਯਸੀਮੋਨ ਦੀ ਦੱਖਣ ਵੱਲ ਹੈ, ਉੱਥੇ ਲੁਕਿਆ ਹੋਇਆ ਹੈ।"
19 Alguns zifeus foram informar a Saul, em Gibeá: "Davi está se escondendo entre nós nas fortalezas de Horesa, na colina de Haquilá, ao sul do Deserto de Jesimom.
20 ਸੋ ਹੇ ਪਾਤਸ਼ਾਹ, ਤੂੰ ਜਦ ਚਾਹੇਂ ਉੱਧਰ ਆ ਜਾਵੀਂ, ਇਹ ਸਾਡਾ ਫ਼ਰਜ ਹੈ ਕਿ ਤੂੰ ਜਦ ਆਵੇਂ ਅਸੀਂ ਦਾਊਦ ਨੂੰ ਤੇਰੇ ਹਵਾਲੇ ਕਰੀਏ।”"
20 Agora, ó rei, vá quando quiser, e nós seremos responsáveis por entregá-lo em suas mãos".
21 ਸ਼ਾਊਲ ਨੇ ਕਿਹਾ, “ਮੇਰੀ ਮਦਦ ਲਈ ਯਹੋਵਾਹ ਤੁਹਾਡੇ ਉੱਤੇ ਕਿਰਪਾ ਕਰੇ।"
21 Saul respondeu: "O Senhor os abençoe por terem compaixão de mim.
22 ਜਾਓ ਅਤੇ ਉਸ ਦੇ ਬਾਰੇ ਹੋਰ ਖਬਰ ਲਿਆਵੋ। ਵੇਖੋ, ਪਤਾ ਲਗਾਓ ਕਿ ਉਹ ਕਿੱਥੇ ਠਹਿਰਿਆ ਹੈ। ਅਤੇ ਇਹ ਵੀ ਪਤਾ ਲਗਾਓ ਕਿ ਉੱਥੇ ਦਾਊਦ ਨੂੰ ਕਿਸਨੇ ਵੇਖਿਆ ਹੈ? ਸ਼ਾਊਲ ਨੇ ਸੋਚਿਆ, ਉਹ ਬੜਾ ਚੁਸਤ ਹੈ ਕਿਤੇ ਉਹ ਮੈਨੂੰ ਮੁਰੱਖ ਹੀ ਨਾ ਬਣਾਉਂਦਾ ਹੋਵੇ।"
22 Vão e façam mais preparativos. Descubram aonde Davi geralmente vai e quem o tem visto ali. Dizem-me que ele é muito astuto.
23 ਉਸ ਦੇ ਸਾਰੇ ਲੁਕਣ ਦੇ ਟਿਕਾਣਿਆਂ ਬਾਰੇ ਪਤਾ ਲਗਾਕੇ ਲਿਆਵੋ। ਫ਼ਿਰ ਆਕੇ ਉਸ ਬਾਰੇ ਮੈਨੂੰ ਸਭ ਖਬਰ ਕਰਨਾ। ਫ਼ਿਰ ਮੈਂ ਤੁਹਾਡੇ ਨਾਲ ਚੱਲਾਂਗਾ ਜੇਕਰ ਦਾਊਦ ਉਸ ਇਲਾਕੇ ਵਿੱਚ ਹੋਇਆ ਤਾਂ ਮੈਂ ਉਸ ਨੂੰ ਲੱਭ ਲਵਾਂਗਾ। ਫ਼ਿਰ ਤਾਂ ਮੈਂ ਉਸ ਨੂੰ ਯਹੂਦਾਹ ਦੇ ਹਜ਼ਾਰਾਂ ਲੋਕਾਂ ਵਿੱਚੋਂ ਵੀ ਲੱਭ ਲਵਾਂਗਾ।”"
23 Descubram todos os esconderijos dele e voltem aqui com informações exatas. Então irei com vocês; se ele estiver na região, eu o procurarei entre todos os clãs de Judá".
24 ਤਾਂ ਉਹ ਲੋਕ ਉੱਥੋਂ ਉੱਠ ਕੇ ਜ਼ੀਫ਼ ਨੂੰ ਵਾਪਸ ਗਏ। ਸ਼ਾਊਲ ਵੀ ਉਨ੍ਹਾਂ ਤੋਂ ਬਾਦ ਉੱਠ ਗਿਆ। ਦਾਊਦ ਅਤੇ ਉਸ ਦੇ ਸਾਥੀ ਹੁਣ ਮਾਓਨ ਦੀ ਉਜਾੜ ਵਿੱਚ ਗਏ। ਇਸ ਵਕਤ ਉਹ ਯਸ਼ੀਮੋਨ ਦੇ ਦੱਖਣ ਵੱਲ ਇੱਕ ਉਜਾੜ ਵਿੱਚ ਸਨ।"
24 E eles voltaram para Zife, à frente de Saul. Davi e seus soldados estavam no deserto de Maom, na Arabá, ao sul do deserto de Jesimom.
25 ਸ਼ਾਊਲ ਅਤੇ ਉਸ ਦੇ ਸਾਥੀ ਦਾਊਦ ਨੂੰ ਲੱਭਣ ਲਈ ਨਿਕਲੇ ਪਰ ਲੋਕਾਂ ਨੇ ਦਾਊਦ ਨੂੰ ਸਤਰਕ ਕਰ ਦਿੱਤਾ। ਉਨ੍ਹਾਂ ਨੇ ਉਸ ਨੂੰ ਦੱਸ ਦਿੱਤਾ ਕਿ ਸ਼ਾਊਲ ਤੈਨੂੰ ਭਾਲ ਰਿਹਾ ਹੈ। ਤਦ ਦਾਊਦ ਮਾਓਨ ਦੀ ਉਜਾੜ ਵਿੱਚ “ਇੱਕ ਚੱਟਾਨ” ਵੱਲ ਉਤਰ ਗਿਆ। ਜਦ ਸ਼ਾਊਲ ਨੂੰ ਪਤਾ ਲੱਗਾ ਕਿ ਦਾਊਦ ਮਾਓਨ ਦੀ ਉਜਾੜ ਵੱਲ ਗਿਆ ਹੈ ਤਾਂ ਉਹ ਉਸ ਨੂੰ ਲੱਭਣ ਲਈ ਉਸੇ ਥਾਂ ਵੱਲ ਗਿਆ ਜਿੱਥੇ ਦਾਊਦ ਸੀ।"
25 Saul e seus soldados começaram a busca, e, ao ser informado disso, Davi desceu à rocha e permaneceu no deserto de Maom. Sabendo disso, Saul foi para lá em perseguição a Davi.
26 ਸ਼ਾਊਲ ਅਤੇ ਉਸ ਦੇ ਆਦਮੀ ਪਹਾੜ ਦੇ ਇੱਕ ਪਾਸੇ ਵੱਲ ਸਨ ਅਤੇ ਉਸੇ ਪਹਾੜੀ ਦੇ ਦੂਜੇ ਪਾਸੇ ਦਾਊਦ ਅਤੇ ਉਸ ਦੇ ਸਾਥੀ ਖੜ੍ਹੇ ਸਨ। ਦਾਊਦ ਉੱਥੋਂ ਸ਼ਾਊਲ ਕੋਲੋਂ ਦੂਰ ਭੱਜਣ ਦੀ ਕਾਹਲ ਕਰ ਰਿਹਾ ਸੀ ਕਿਉਂਕਿ ਸ਼ਾਊਲ ਅਤੇ ਉਸ ਦੇ ਸਿਪਾਹੀ ਪਹਾੜੀ ਦੇ ਵੱਲੋਂ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਘੇਰਾ ਪਾਉਣ ਦੀ ਕੋਸ਼ਿਸ਼ ਵਿੱਚ ਸਨ।"
26 Saul ia por um lado da montanha, e Davi e seus soldados pelo outro, fugiam depressa para escapar de Saul. Quando Saul e suas tropas estavam cercando Davi e seus soldados para capturá-los,
27 ਤਦ ਇੱਕ ਸੰਦੇਸ਼ਵਾਹਕ ਸ਼ਾਊਲ ਕੋਲ ਆਇਆ ਅਤੇ ਕਿਹਾ, “ਜਲਦੀ ਕਰ! ਫ਼ਲਿਸਤੀਆਂ ਨੇ ਪਹਿਲਾਂ ਹੀ ਸਾਡੀ ਧਰਤੀ ਉੱਤੇ ਹਮਲਾ ਕਰ ਦਿੱਤਾ ਹੈ।”"
27 um mensageiro veio dizer a Saul: "Venha depressa! Os filisteus estão atacando Israel".
28 ਤਦ ਸ਼ਾਊਲ ਨੇ ਦਾਊਦ ਦਾ ਪਿੱਛਾ ਕਰਨਾ ਛੱਡ ਕੇ ਫ਼ਲਿਸਤੀਆਂ ਨਾਲ ਲੜਨ ਲਈ ਤਿਆਰ ਹੋਣ ਲੱਗਾ। ਇਸ ਲਈ ਲੋਕ ਇਸ ਚੱਟਾਨ ਨੂੰ “ਤਿਲਕਵੀਂ ਚੱਟਾਨ” ਆਖਦੇ ਹਨ। ਭਾਵ ਕਿ “ਰਿਹਾਈ ਦੀ ਚੱਟਾਨ।”"
28 Então Saul interrompeu a perseguição a Davi e foi enfrentar os filisteus. Por isso chamam esse lugar Selá-Hamalecote.
29 ਦਾਊਦ ਉੱਥੋਂ ਨਿਕਲਕੇ ਏਨ-ਗਦੀ ਦੇ ਵਿੱਚ ਪੱਕੀਆਂ ਥਾਵਾਂ ਦੇ ਵਿੱਚਕਾਰ ਚੱਲਿਆ ਗਿਆ।"
29 E Davi saiu daquele lugar e foi viver nas fortalezas de En-Gedi.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 23, comparar traduções ou montar um estudo — tudo direto pelo WhatsApp.