1 Samuel 24

Punjabi Bible (GL_PUNJABI) vs NVI

Sair da comparação
NVI Nova Versão Internacional
1 ਦਾਊਦ ਦਾ ਸ਼ਾਊਲ ਨੂੰ ਸ਼ਰਮਿੰਦਾ ਕਰਨਾ ਜਦੋਂ ਸ਼ਾਊਲ ਫ਼ਲਿਸਤਿਆਂ ਦਾ ਪਿੱਛਾ ਕਰਕੇ ਮੁੜ ਪਿਆ ਤਾਂ ਲੋਕਾਂ ਨੇ ਸ਼ਾਊਲ ਨੂੰ ਕਿਹਾ, “ਦਾਊਦ ਹੁਣ ਏਨ-ਗਦੀ ਦੀ ਉਜਾੜ ਵਿੱਚ ਹੈ।”"
1 Saul voltou da luta contra os filisteus e disseram-lhe que Davi estava no deserto de En-Gedi.
2 ਤਾਂ ਸ਼ਾਊਲ ਨੇ ਸਾਰੇ ਇਸਰਾਏਲ ਵਿੱਚੋਂ 3,000 ਆਦਮੀ ਚੁਣੇ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਦਾਊਦ ਨੂੰ ਜੰਗਲੀ ਬੱਕਰੀਆਂ ਦੀ ਚੱਟਾਨ ਵੱਲ ਲੱਭਿਆ।"
2 Então Saul tomou três mil de seus melhores soldados de todo o Israel e partiu à procura de Davi e seus homens perto dos rochedos dos Bodes Selvagens.
3 ਸ਼ਾਊਲ ਦਾਊਦ ਨੂੰ ਲੱਭਦਿਆਂ ਹੋਇਆਂ, ਰਾਹ ਦੇ ਪਾਸੇ ਤੇ ਭੇਡਾਂ ਦੇ ਵਾੜੇ ਕੋਲ ਪਹੁੰਚ ਗਿਆ। ਉੱਥੇ ਕੋਲ ਹੀ ਇੱਕ ਗੁਫ਼ਾ ਸੀ, ਇਸ ਲਈ ਉਹ ਆਰਾਮ ਕਰਨ ਲਈ ਗੁਫ਼ਾ ਅੰਦਰ ਚੱਲਾ ਗਿਆ। ਉੱਥੇ ਉਸੇ ਗੁਫ਼ਾ ਵਿੱਚ ਦਾਊਦ ਅਤੇ ਉਸ ਦੇ ਸਾਥੀ ਲੁਕੇ ਹੋਏ ਸਨ।"
3 Ele foi aos currais de ovelhas que ficavam junto ao caminho; havia ali uma caverna, e Saul entrou nela para fazer suas necessidades. Davi e seus soldados estavam bem no fundo da caverna.
4 ਦਾਊਦ ਦੇ ਸਾਥੀਆਂ ਨੇ ਆਖਿਆ, “ਅੱਜ ਹੀ ਉਹ ਦਿਨ ਹੈ ਜਿਸਦੇ ਬਾਰੇ ਯਹੋਵਾਹ ਨੇ ਆਖਿਆ ਸੀ। ਯਹੋਵਾਹ ਨੇ ਤੈਨੂੰ ਕਿਹਾ ਸੀ, ‘ਮੈਂ ਤੇਰੇ ਦੁਸ਼ਮਣ ਤੇਰੇ ਹੱਥ ਦੇਵੇਆਂਗਾ ਫ਼ਿਰ ਤੂੰ ਜੋ ਚਾਹੇਂ ਆਪਣੇ ਦੁਸ਼ਮਣ ਨਾਲ ਕਰੀਂ।’” ਤਦ ਦਾਊਦ ਰੀਂਗਦਾ-ਰੀਂਗਦਾ ਸ਼ਾਊਲ ਦੇ ਬਹੁਤ ਨੇੜੇ ਆ ਗਿਆ। ਤਦ ਦਾਊਦ ਨੇ ਸ਼ਾਊਲ ਦੇ ਚੋਗੇ ਦੀ ਨੁੱਕਰ ਪਾੜੀ। ਸ਼ਾਊਲ ਨੂੰ ਦਾਊਦ ਨਜ਼ਰ ਨਾ ਆਇਆ।"
4 Eles disseram: "Este é o dia sobre o qual o Senhor lhe falou: ‘Entregarei nas suas mãos seu inimigo para que você faça com ele o que quiser’ ". Então Davi foi com muito cuidado e cortou uma ponta do manto de Saul, sem que este percebesse.
5 ਬਾਦ ਵਿੱਚ ਦਾਊਦ ਨੂੰ ਸ਼ਾਊਲ ਦੇ ਚੋਗੇ ਦੀ ਨੁੱਕਰ ਕੱਟਣ ਦਾ ਅਫ਼ਸੋਸ ਲੱਗਾ।"
5 Mas Davi sentiu bater-lhe o coração de remorso por ele ter cortado uma ponta do manto de Saul.
6 ਦਾਊਦ ਨੇ ਆਪਣੇ ਸਾਥੀਆਂ ਨੂੰ ਆਖਿਆ, “ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਕਿ ਮੈਂ ਫ਼ਿਰ ਅਜਿਹਾ ਆਪਣੇ ਰਾਜੇ ਨਾਲ ਨਹੀਂ ਕਰਾਂਗਾ। ਉਹ ਯਹੋਵਾਹ ਦੁਆਰਾ ਚੁਣਿਆ ਗਿਆ ਹੈ। ਕਿਉਂ ਕਿ ਉਹ ਚੁਣਿਆ ਹੋਇਆ ਹੈ, ਮੈਂ ਕਦੇ ਵੀ ਉਸ ਨੂੰ ਮਾਰਨ ਦੀ ਕੋਸ਼ਿਸ਼ ਨਹੀਂ ਕਰਾਂਗਾ।”"
6 E então disse a seus soldados: "Que o SENHOR me livre de fazer tal coisa a meu senhor, de erguer a mão contra ele; pois é o ungido do Senhor".
7 ਦਾਊਦ ਨੇ ਇਹ ਸਭ ਗੱਲਾਂ ਆਪਣੇ ਸਾਥੀਆਂ ਨੂੰ ਝਿੜਕਣ ਲਈ ਕਹੀਆਂ। ਦਾਊਦ ਨਹੀਂ ਸੀ ਚਾਹੁੰਦਾ ਕਿ ਉਸ ਦੇ ਆਦਮੀ ਸ਼ਾਊਲ ਨੂੰ ਮਾਰਨ। ਸ਼ਾਊਲ ਗੁਫ਼ਾ ਛੱਡ ਕੇ ਆਪਣੇ ਰਾਹ ਨੂੰ ਹੋਇਆ।"
7 Com essas palavras Davi repreendeu os soldados e não permitiu que atacassem Saul. E este saiu da caverna e seguiu seu caminho.
8 ਦਾਊਦ ਗੁਫ਼ਾ ਵਿੱਚੋਂ ਬਾਹਰ ਨਿਕਲਿਆ ਅਤੇ ਸ਼ਾਊਲ ਨੂੰ ਲਲਕਾਰਿਆ, “ਹੇ ਮੇਰੇ ਮਹਾਰਾਜ ਪਾਤਸ਼ਾਹ!” ਸ਼ਾਊਲ ਵੇਖਣ ਲਈ ਪਿੱਛੇ ਮੁੜਿਆ। ਦਾਊਦ ਉਸ ਨੂੰ ਇੱਜ਼ਤ ਦੇਣ ਲਈ ਧਰਤੀ ਉੱਤੇ ਝੁਕ ਗਿਆ।"
8 Então Davi saiu da caverna e gritou para Saul: "Ó rei, meu senhor! " Quando Saul olhou para trás, Davi inclinou-se, rosto em terra.
9 ਦਾਊਦ ਨੇ ਸ਼ਾਊਲ ਨੂੰ ਕਿਹਾ, “ਤੂੰ ਲੋਕਾਂ ਦੀ ਕਿਉਂ ਸੁਣਦਾ ਹੈਂ ਜਦੋਂ ਉਹ ਤੈਨੂੰ ਇਹ ਆਖਦੇ ਹਨ ਕਿ, ‘ਦਾਊਦ ਤੈਨੂੰ ਮਾਰਨ ਦੀ ਵਿਉਂਤ ਕਰਦਾ ਪਿਆ ਹੈ?’"
9 E depois disse: "Por que o rei dá atenção aos que dizem que eu pretendo lhe fazer mal?
10 ਮੈਂ ਤੈਨੂੰ ਦੁੱਖ ਦੇਣਾ ਨਹੀਂ ਚਾਹੁੰਦਾ! ਇਹ ਤੂੰ ਆਪਣੀਆਂ ਅੱਖਾਂ ਨਾਲ ਖੁਦ ਦੇਖ ਸੱਕਦਾ ਹੈ। ਯਹੋਵਾਹ ਨੇ ਤੈਨੂੰ ਅੱਜ ਮੈਨੂੰ ਮਿਲਣ ਦਾ ਮੌਕਾ ਦਿੱਤਾ, ਪਰ ਮੈਂ ਤੈਨੂੰ ਮਾਰਨ ਤੋਂ ਇਨਕਾਰ ਕੀਤਾ। ਮੈਨੂੰ ਤੇਰੇ ਉੱਤੇ ਤਰਸ ਆਇਆ। ਮੈਂ ਕਿਹਾ, ‘ਮੈਂ ਆਪਣੇ ਸੁਆਮੀ ਉੱਤੇ ਘਾਤ ਨਹੀਂ ਕਰਾਂਗਾ। ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਹੈ।’"
10 Hoje o rei pode ver com os próprios olhos como o Senhor o entregou em minhas mãos na caverna. Alguns insistiram que eu o matasse, mas eu o poupei, pois disse: ‘Não erguerei a mão contra meu senhor, pois ele é o ungido do Senhor’.
11 ਇਹ ਵੇਖ ਜੋ ਮੇਰੇ ਹੱਥ ਵਿੱਚ ਤੇਰੇ ਚੋਗੇ ਦੀ ਕੰਤਰ ਹੈ, ਮੈਂ ਤੈਨੂੰ ਮਾਰ ਸੱਕਦਾ ਸੀ, ਪਰ ਮੈਂ ਅਜਿਹਾ ਨਾ ਕੀਤਾ। ਹੁਣ ਮੈਂ ਤੈਨੂੰ ਇਹ ਸਮਝਾਉਣਾ ਚਾਹੁੰਦਾ ਹਾਂ ਅਤੇ ਤੈਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਤੇਰੇ ਵਿਰੁੱਧ ਕੋਈ ਚਾਲ ਚੱਲਣ ਦਾ ਵਿੱਚਾਰ ਨਹੀਂ। ਮੈਂ ਤੇਰੇ ਨਾਲ ਕੋਈ ਵੀ ਗਲਤ ਕੰਮ ਨਹੀਂ ਕੀਤਾ ਤੈਨੂੰ ਨੁਕਸਾਨ ਨਹੀਂ ਪਹੁੰਚਾਇਆ। ਪਰ ਤੂੰ ਸ਼ਿਕਾਰੀਆਂ ਵਾਂਗ ਮੇਰਾ ਸ਼ਿਕਾਰ ਕਰਕੇ ਮੈਨੂੰ ਮਾਰਨ ਉੱਤੇ ਤੁਲਿਆ ਹੋਇਆ ਹੈ।"
11 Olha, meu pai, olha para este pedaço de teu manto em minha mão! Cortei a ponta de teu manto, mas não o matei. Agora entende e reconhece que não sou culpado de fazer o mal ou de rebelar-me. Não lhe fiz mal algum, embora estejas à minha procura para tirar-me a vida.
12 ਚੱਲ ਯਹੋਵਾਹ ਨੂੰ ਇਸਦਾ ਨਿਆਂ ਕਰਨ ਦੇ। ਹੋ ਸੱਕਦਾ ਹੈ ਜੋ ਤੂੰ ਮੇਰੇ ਨਾਲ ਮਾੜਾ ਕੀਤਾ ਯਹੋਵਾਹ ਤੈਨੂੰ ਉਸਦਾ ਦੰਡ ਦੇਵੇ ਪਰ ਮੈਂ ਖੁਦ ਤੇਰੇ ਨਾਲ ਨਹੀਂ ਲੜਾਂਗਾ।"
12 O Senhor julgue entre mim e ti. Vingue ele os males que tens feito contra mim, mas não levantarei a mão contra ti.
13 ਇੱਕ ਪੁਰਾਨੀ ਕਹਾਵਤ ਹੈ ਕਿ, ‘ਬੁਰਿਆਂ ਤੋਂ ਬੁਰਾਈ ਹੀ ਹੁੰਦੀ ਹੈ।’ “ਮੈਂ ਕੁਝ ਵੀ ਤੇਰੇ ਨਾਲ ਮਾੜਾ ਨਹੀਂ ਕੀਤਾ, ਮੈਂ ਬੁਰਾ ਆਦਮੀ ਨਹੀਂ ਹਾਂ। ਮੈਂ ਤੈਨੂੰ ਦੁੱਖ ਨਹੀਂ ਦੇਵਾਂਗਾ।"
13 Como diz o provérbio antigo: ‘Dos ímpios vêm coisas ímpias’; por isso não levantarei a minha mão contra ti".
14 ਇਸਰਾਏਲ ਦਾ ਪਾਤਸ਼ਾਹ ਕਿਸ ਦੇ ਮਗਰ ਲੱਗਾ ਹੋਇਆ ਹੈ ਕਿਸੇ ਦੇ ਖਿਲਾਫ਼ ਲੜ ਰਿਹਾ ਹੈ? ਕੀ ਤੂੰ ਭਲਾ ਇੱਕ ਮੋਏ ਹੋਏ ਕੁੱਤੇ ਜਾਂ ਪਿੱਸੂ ਦਾ ਪਿੱਛਾ ਕਰ ਰਿਹਾ ਹੈ?"
14 "Contra quem saiu o rei de Israel? A quem está perseguindo? A um cão morto! A uma pulga!
15 ਇਸ ਦਾ ਨਿਆਂ ਯਹੋਵਾਹ ਨੂੰ ਹੀ ਕਰਨ ਦੇ। ਉਸ ਨੂੰ ਹੀ ਤੇਰੇ ਅਤੇ ਮੇਰੇ ਵਿੱਚਕਾਰ ਫ਼ੈਸਲਾ ਕਰਨ ਦੇ। ਯਹੋਵਾਹ ਮੇਰੀ ਮਦਦ ਕਰੇਗਾ ਅਤੇ ਇਹ ਸਾਬਿਤ ਕਰੇਗਾ ਕਿ ਮੈਂ ਠੀਕ ਹਾਂ। ਯਹੋਵਾਹ ਤੇਰੇ ਤੋਂ ਮੈਨੂੰ ਬਚਾਵੇਗਾ।”"
15 O Senhor seja o juiz e nos julgue. Considere ele minha causa e a sustente; que ele me julgue, livrando-me de tuas mãos. "
16 ਜਦੋਂ ਦਾਊਦ ਬੋਲ ਹਟਿਆ ਤਾਂ ਸ਼ਾਊਲ ਨੇ ਕਿਹਾ, “ਦਾਊਦ! ਮੇਰੇ ਪੁੱਤਰ! ਕੀ ਇਹ ਤੂੰ ਆਪਣੀ ਆਵਾਜ਼ ’ਚ ਬੋਲ ਰਿਹਾ ਸੀ?” ਤਦ ਸ਼ਾਊਲ ਨੇ ਰੋਣਾ ਸ਼ੁਰੂ ਕਰ ਦਿੱਤਾ।"
16 Tendo Davi falado todas essas palavras, Saul perguntou: "É você, meu filho Davi? " E chorou em voz alta.
17 ਉਹ ਬਹੁਤ ਰੋਇਆ ਅਤੇ ਕਹਿਣ ਲੱਗਾ, “ਹਾਂ ਤੂੰ ਸਹੀ ਸੀ ਅਤੇ ਮੈਂ ਗਲਤ। ਤੂੰ ਤਾਂ ਹਮੇਸ਼ਾ ਮੇਰੇ ਨਾਲ ਭਲਾਈ ਕੀਤੀ ਹੈ ਪਰ ਮੈਂ ਹੀ ਤੇਰੇ ਨਾਲ ਬੁਰਾ ਕਰਦਾ ਰਿਹਾ ਹਾਂ।"
17 "Você é mais justo do que eu", disse ele a Davi. "Você me tratou bem, mas eu o tratei mal. "
18 ਅੱਜ ਤੂੰ ਮੈਨੂੰ ਦੱਸਿਆ ਜੋ ਨੇਕਨਾਮੀਆਂ ਤੂੰ ਮੇਰੇ ਨਾਲ ਕੀਤੀਆਂ। ਯਹੋਵਾਹ ਨੇ ਤੈਨੂੰ ਮੇਰੇ ਸਾਹਮਣੇ ਕਰਕੇ ਮੈਨੂੰ ਤੇਰੇ ਹਵਾਲੇ ਕੀਤਾ, ਪਰ ਤੂੰ ਮੈਨੂੰ ਨਾ ਮਾਰਿਆ।"
18 "Você acabou de mostrar o bem que me tem feito; o Senhor me entregou em suas mãos, mas você não me matou.
19 ਇੱਥੋਂ ਪਤਾ ਚੱਲਿਆ ਕਿ ਤੂੰ ਮੇਰਾ ਵੈਰੀ ਨਹੀਂ ਹੈ। ਕੋਈ ਵੀ ਮਨੁੱਖ ਆਪਣੇ ਦੁਸ਼ਮਣ ਨੂੰ ਫ਼ੜਕੇ ਛੱਡਦਾ ਨਹੀਂ। ਉਹ ਆਪਣੇ ਦੁਸ਼ਮਣ ਨਾਲ ਭਲਾਈ ਨਹੀਂ ਕਰਦਾ। ਮੈਂ ਆਸ ਕਰਦਾ ਹਾਂ ਕਿ ਯਹੋਵਾਹ ਤੇਰੀ ਅੱਜ ਦੀ ਇਸ ਭਲਾਈ ਦਾ ਤੈਨੂੰ ਜ਼ਰੂਰ ਇਨਾਮ ਦੇਵੇਗਾ।"
19 Quando um homem encontra um inimigo e o deixa ir sem fazer-lhe mal? O Senhor o recompense com o bem, pelo modo como você me tratou hoje.
20 ਮੈਂ ਜਾਣਦਾ ਹਾਂ ਕਿ ਇਸਰਾਏਲ ਦਾ ਤੂੰ ਨਵਾਂ ਪਾਤਸ਼ਾਹ ਬਣ ਕੇ ਇਸਰਾਏਲ ਉੱਤੇ ਰਾਜ ਕਰੇਂਗਾ।"
20 Agora tenho certeza de que você será rei e de que o reino de Israel será firmado em suas mãos.
21 ਹੁਣ ਮੇਰੇ ਨਾਲ ਸੌਂਹ ਚੁੱਕ। ਯਹੋਵਾਹ ਦੇ ਨਾਉਂ ਦੀ ਸੌਂਹ ਚੁੱਕ ਕਿ ਤੂੰ ਮੇਰੇ ਪਿੱਛੇ ਮੇਰੇ ਉੱਤਰਾਧਿਕਾਰੀਆਂ ਦਾ ਨਾਸ਼ ਨਹੀਂ ਕਰੇਂਗਾ ਅਤੇ ਮੇਰੇ ਨਾਮ ਅਤੇ ਮੇਰੇ ਪਿਉ ਦੀ ਅੰਸ਼ ਨੂੰ ਖਤਮ ਨਹੀਂ ਕਰੇਂਗਾ।”"
21 Portanto, jure-me pelo Senhor que você não eliminará meus descendentes nem fará meu nome desaparecer da família de meu pai".
22 ਤਦ ਦਾਊਦ ਨੇ ਸ਼ਾਊਲ ਨੂੰ ਵਚਨ ਕੀਤਾ। ਉਸ ਨੇ ਸੌਂਹ ਚੁੱਕੀ ਕਿ ਉਹ ਸ਼ਾਊਲ ਦੇ ਪਰਿਵਾਰ ਦਾ ਨਾਸ਼ ਨਹੀਂ ਕਰੇਂਗਾ। ਤਦ ਸ਼ਾਊਲ ਘਰ ਨੂੰ ਵਾਪਸ ਪਰਤ ਗਿਆ। ਦਾਊਦ ਅਤੇ ਉਸ ਦੇ ਸਾਥੀ ਕਿਲੇ ਨੂੰ ਪਰਤ ਗਏ।"
22 Então Davi fez seu juramento a Saul. E este voltou para casa, mas Davi e seus soldados foram para a fortaleza.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 24, comparar traduções ou montar um estudo — tudo direto pelo WhatsApp.